ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

(ਲੜੀਵਾਰ ਗੁਰਬਾਣੀ)

(Larivaar - Continuous  Gurbani)

(ਅੰਗ ੧੨੦੧ - ੧੩੦੦)

(Ang 1201 - 1300)

Forward Arrow
Instructions
1. Hover the mouse over a word to know the correct Padd-Chhed (broken word)
2. Use Arrow Keys ← → or Space Key to Change the Angs
Discover Sikhism

॥੧੨੦੧॥

ਜਨ ਹਰਿ ਸਿਉ ਰਲਿ ਮਿਲੇ ਜੈਸੇ ਜਨ ਨਾਨਕ ਸਲਲੈ ਸਲਲ ਮਿਲਾਤਿ ॥੨॥੧॥੮॥ ਸਾਰੰਗ ਮਹਲਾ ੪ ॥ ਜਪਿ

ਮਨ ਨਰਹਰੇ ਨਰਹਰ ਸੁਆਮੀ ਹਰਿ ਸਗਲ ਦੇਵ ਦੇਵਾ ਸ੍ਰੀ ਰਾਮ ਰਾਮ ਨਾਮਾ ਹਰਿ ਪ੍ਰੀਤਮੁ ਮੋਰਾ ॥੧॥ ਰਹਾਉ ॥

ਜਿਤੁ ਗ੍ਰਿਹਿ ਗੁਨ ਗਾਵਤੇ ਹਰਿ ਕੇ ਗੁਨ ਗਾਵਤੇ ਰਾਮ ਗੁਨ ਗਾਵਤੇ ਤਿਤੁ ਗ੍ਰਿਹਿ ਵਾਜੇ ਪੰਚ ਸਬਦ ਵਡ ਭਾਗ

ਮਥੋਰਾ ॥ ਤਿਨੑ ਜਨ ਕੇ ਸਭਿ ਪਾਪ ਗਏ ਸਭਿ ਦੋਖ ਗਏ ਸਭਿ ਰੋਗ ਗਏ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਗਏ ਤਿਨੑ

ਜਨ ਕੇ ਹਰਿ ਮਾਰਿ ਕਢੇ ਪੰਚ ਚੋਰਾ ॥੧॥ ਹਰਿ ਰਾਮ ਬੋਲਹੁ ਹਰਿ ਸਾਧੂ ਹਰਿ ਕੇ ਜਨ ਸਾਧੂ ਜਗਦੀਸੁ ਜਪਹੁ

ਮਨਿ ਬਚਨਿ ਕਰਮਿ ਹਰਿ ਹਰਿ ਆਰਾਧੂ ਹਰਿ ਕੇ ਜਨ ਸਾਧੂ ॥ ਹਰਿ ਰਾਮ ਬੋਲਿ ਹਰਿ ਰਾਮ ਬੋਲਿ ਸਭਿ ਪਾਪ

ਗਵਾਧੂ ॥ ਨਿਤ ਨਿਤ ਜਾਗਰਣੁ ਕਰਹੁ ਸਦਾ ਸਦਾ ਆਨੰਦੁ ਜਪਿ ਜਗਦੀਸੋੁਰਾ ॥ ਮਨ ਇਛੇ ਫਲ ਪਾਵਹੁ ਸਭੈ

ਫਲ ਪਾਵਹੁ ਧਰਮੁ ਅਰਥੁ ਕਾਮ ਮੋਖੁ ਜਨ ਨਾਨਕ ਹਰਿ ਸਿਉ ਮਿਲੇ ਹਰਿ ਭਗਤ ਤੋਰਾ ॥੨॥੨॥੯॥

ਸਾਰਗ ਮਹਲਾ ੪ ॥ ਜਪਿ ਮਨ ਮਾਧੋ ਮਧੁਸੂਦਨੋ ਹਰਿ ਸ੍ਰੀਰੰਗੋ ਪਰਮੇਸਰੋ ਸਤਿ ਪਰਮੇਸਰੋ ਪ੍ਰਭੁ ਅੰਤਰਜਾਮੀ ॥ ਸਭ

ਦੂਖਨ ਕੋ ਹੰਤਾ ਸਭ ਸੂਖਨ ਕੋ ਦਾਤਾ ਹਰਿ ਪ੍ਰੀਤਮ ਗੁਨ ਗਾਓੁ ॥੧॥ ਰਹਾਉ ॥ ਹਰਿ ਘਟਿ ਘਟੇ ਘਟਿ ਬਸਤਾ ਹਰਿ

ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥ ਕੋਈ ਆਵੈ ਸੰਤੋ ਹਰਿ ਕਾ ਜਨੁ

ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥ ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓੁ ॥੧॥ ਹਰਿ ਜਨ

ਕਉ ਹਰਿ ਮਿਲਿਆ ਹਰਿ ਸਰਧਾ ਤੇ ਮਿਲਿਆ ਗੁਰਮੁਖਿ ਹਰਿ ਮਿਲਿਆ ॥ ਮੇਰੈ ਮਨਿ ਤਨਿ ਆਨੰਦ ਭਏ ਮੈ

ਦੇਖਿਆ ਹਰਿ ਰਾਓੁ ॥ ਜਨ ਨਾਨਕ ਕਉ ਕਿਰਪਾ ਭਈ ਹਰਿ ਕੀ ਕਿਰਪਾ ਭਈ ਜਗਦੀਸੁਰ ਕਿਰਪਾ ਭਈ ॥ ਮੈ

ਅਨਦਿਨੋ ਸਦ ਸਦ ਸਦਾ ਹਰਿ ਜਪਿਆ ਹਰਿ ਨਾਓੁ ॥੨॥੩॥੧੦॥ ਸਾਰਗ ਮਹਲਾ ੪ ॥ ਜਪਿ ਮਨ ਨਿਰਭਉ ॥

ਸਤਿ ਸਤਿ ਸਦਾ ਸਤਿ ॥ ਨਿਰਵੈਰੁ ਅਕਾਲ ਮੂਰਤਿ ॥ ਆਜੂਨੀ ਸੰਭਉ ॥ ਮੇਰੇ ਮਨ ਅਨਦਿਨੋੁ ਧਿਆਇ ਨਿਰੰਕਾਰੁ

ਨਿਰਾਹਾਰੀ ॥੧॥ ਰਹਾਉ ॥ ਹਰਿ ਦਰਸਨ ਕਉ ਹਰਿ ਦਰਸਨ ਕਉ ਕੋਟਿ ਕੋਟਿ ਤੇਤੀਸ ਸਿਧ ਜਤੀ ਜੋਗੀ ਤਟ

ਤੀਰਥ ਪਰਭਵਨ ਕਰਤ ਰਹਤ ਨਿਰਾਹਾਰੀ ॥ ਤਿਨ ਜਨ ਕੀ ਸੇਵਾ ਥਾਇ ਪਈ ਜਿਨੑ ਕਉ ਕਿਰਪਾਲ ਹੋਵਤੁ

ਬਨਵਾਰੀ ॥੧॥ ਹਰਿ ਕੇ ਹੋ ਸੰਤ ਭਲੇ ਤੇ ਊਤਮ ਭਗਤ ਭਲੇ ਜੋ ਭਾਵਤ ਹਰਿ ਰਾਮ ਮੁਰਾਰੀ ॥ ਜਿਨੑ ਕਾ ਅੰਗੁ ਕਰੈ

॥੧੨੦੨॥

ਮੇਰਾ ਸੁਆਮੀ ਤਿਨੑ ਕੀ ਨਾਨਕ ਹਰਿ ਪੈਜ ਸਵਾਰੀ ॥੨॥੪॥੧੧॥ ਸਾਰਗ ਮਹਲਾ ੪ ਪੜਤਾਲ ॥ ਜਪਿ ਮਨ

ਗੋਵਿੰਦੁ ਹਰਿ ਗੋਵਿੰਦੁ ਗੁਣੀ ਨਿਧਾਨੁ ਸਭ ਸ੍ਰਿਸਟਿ ਕਾ ਪ੍ਰਭੋ ਮੇਰੇ ਮਨ ਹਰਿ ਬੋਲਿ ਹਰਿ ਪੁਰਖੁ ਅਬਿਨਾਸੀ ॥੧॥

ਰਹਾਉ ॥ ਹਰਿ ਕਾ ਨਾਮੁ ਅੰਮ੍ਰਿਤੁ ਹਰਿ ਹਰਿ ਹਰੇ ਸੋ ਪੀਐ ਜਿਸੁ ਰਾਮੁ ਪਿਆਸੀ ॥ ਹਰਿ ਆਪਿ ਦਇਆਲੁ ਦਇਆ

ਕਰਿ ਮੇਲੈ ਜਿਸੁ ਸਤਿਗੁਰੂ ਸੋ ਜਨੁ ਹਰਿ ਹਰਿ ਅੰਮ੍ਰਿਤ ਨਾਮੁ ਚਖਾਸੀ ॥੧॥ ਜੋ ਜਨ ਸੇਵਹਿ ਸਦ ਸਦਾ ਮੇਰਾ ਹਰਿ

ਹਰੇ ਤਿਨ ਕਾ ਸਭੁ ਦੂਖੁ ਭਰਮੁ ਭਉ ਜਾਸੀ ॥ ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਜਿਉ ਚਾਤ੍ਰਿਕੁ ਜਲਿ ਪੀਐ ਤ੍ਰਿਪਤਾਸੀ

॥੨॥੫॥੧੨॥ ਸਾਰਗ ਮਹਲਾ ੪॥ ਜਪਿ ਮਨ ਸਿਰੀ ਰਾਮੁ ॥ ਰਾਮ ਰਮਤ ਰਾਮੁ ॥ ਸਤਿ ਸਤਿ ਰਾਮੁ ॥ ਬੋਲਹੁ ਭਈਆ

ਸਦ ਰਾਮ ਰਾਮੁ ਰਾਮੁ ਰਵਿ ਰਹਿਆ ਸਰਬਗੇ ॥੧॥ ਰਹਾਉ ॥ ਰਾਮੁ ਆਪੇ ਆਪਿ ਆਪੇ ਸਭੁ ਕਰਤਾ ਰਾਮੁ ਆਪੇ ਆਪਿ

ਆਪਿ ਸਭਤੁ ਜਗੇ ॥ ਜਿਸੁ ਆਪਿ ਕ੍ਰਿਪਾ ਕਰੇ ਮੇਰਾ ਰਾਮ ਰਾਮ ਰਾਮ ਰਾਇ ਸੋ ਜਨੁ ਰਾਮ ਨਾਮ ਲਿਵ ਲਾਗੇ ॥੧॥

ਰਾਮ ਨਾਮ ਕੀ ਉਪਮਾ ਦੇਖਹੁ ਹਰਿ ਸੰਤਹੁ ਜੋ ਭਗਤ ਜਨਾਂ ਕੀ ਪਤਿ ਰਾਖੈ ਵਿਚਿ ਕਲਿਜੁਗ ਅਗੇ ॥ ਜਨ ਨਾਨਕ ਕਾ

ਅੰਗੁ ਕੀਆ ਮੇਰੈ ਰਾਮ ਰਾਇ ਦੁਸਮਨ ਦੂਖ ਗਏ ਸਭਿ ਭਗੇ ॥੨॥੬॥੧੩॥

ਸਾਰੰਗ ਮਹਲਾ ੫ ਚਉਪਦੇ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਸਤਿਗੁਰ ਮੂਰਤਿ ਕਉ ਬਲਿ ਜਾਉ ॥ ਅੰਤਰਿ ਪਿਆਸ ਚਾਤ੍ਰਿਕ ਜਿਉ ਜਲ ਕੀ ਸਫਲ ਦਰਸਨੁ ਕਦਿ ਪਾਂਉ ॥੧॥

ਰਹਾਉ ॥ ਅਨਾਥਾ ਕੋ ਨਾਥੁ ਸਰਬ ਪ੍ਰਤਿਪਾਲਕੁ ਭਗਤਿ ਵਛਲੁ ਹਰਿ ਨਾਉ ॥ ਜਾ ਕਉ ਕੋਇ ਨ ਰਾਖੈ ਪ੍ਰਾਣੀ ਤਿਸੁ

ਤੂ ਦੇਹਿ ਅਸਰਾਉ ॥੧॥ ਨਿਧਰਿਆ ਧਰ ਨਿਗਤਿਆ ਗਤਿ ਨਿਥਾਵਿਆ ਤੂ ਥਾਉ ॥ ਦਹ ਦਿਸ ਜਾਂਉ ਤਹਾਂ ਤੂ

ਸੰਗੇ ਤੇਰੀ ਕੀਰਤਿ ਕਰਮ ਕਮਾਉ ॥੨॥ ਏਕਸੁ ਤੇ ਲਾਖ ਲਾਖ ਤੇ ਏਕਾ ਤੇਰੀ ਗਤਿ ਮਿਤਿ ਕਹਿ ਨ ਸਕਾਉ ॥

ਤੂ ਬੇਅੰਤੁ ਤੇਰੀ ਮਿਤਿ ਨਹੀ ਪਾਈਐ ਸਭੁ ਤੇਰੋ ਖੇਲੁ ਦਿਖਾਉ ॥੩॥ ਸਾਧਨ ਕਾ ਸੰਗੁ ਸਾਧ ਸਿਉ ਗੋਸਟਿ ਹਰਿ

ਸਾਧਨ ਸਿਉ ਲਿਵ ਲਾਉ ॥ ਜਨ ਨਾਨਕ ਪਾਇਆ ਹੈ ਗੁਰਮਤਿ ਹਰਿ ਦੇਹੁ ਦਰਸੁ ਮਨਿ ਚਾਉ ॥੪॥੧॥

ਸਾਰਗ ਮਹਲਾ ੫ ॥ ਹਰਿ ਜੀਉ ਅੰਤਰਜਾਮੀ ਜਾਨ ॥ ਕਰਤ ਬੁਰਾਈ ਮਾਨੁਖ ਤੇ ਛਪਾਈ ਸਾਖੀ ਭੂਤ ਪਵਾਨ

॥੧॥ ਰਹਾਉ ॥ ਬੈਸਨੌ ਨਾਮੁ ਕਰਤ ਖਟ ਕਰਮਾ ਅੰਤਰਿ ਲੋਭ ਜੂਠਾਨ ॥ ਸੰਤ ਸਭਾ ਕੀ ਨਿੰਦਾ ਕਰਤੇ ਡੂਬੇ ਸਭ

॥੧੨੦੩॥

ਅਗਿਆਨ ॥੧॥ ਕਰਹਿ ਸੋਮ ਪਾਕੁ ਹਿਰਹਿ ਪਰ ਦਰਬਾ ਅੰਤਰਿ ਝੂਠ ਗੁਮਾਨ ॥ ਸਾਸਤ੍ਰ ਬੇਦ ਕੀ ਬਿਧਿ ਨਹੀ

ਜਾਣਹਿ ਬਿਆਪੇ ਮਨ ਕੈ ਮਾਨ ॥੨॥ ਸੰਧਿਆ ਕਾਲ ਕਰਹਿ ਸਭਿ ਵਰਤਾ ਜਿਉ ਸਫਰੀ ਦੰਫਾਨ ॥ ਪ੍ਰਭੂ ਭੁਲਾਏ

ਊਝੜਿ ਪਾਏ ਨਿਹਫਲ ਸਭਿ ਕਰਮਾਨ ॥੩॥ ਸੋ ਗਿਆਨੀ ਸੋ ਬੈਸਨੌ ਪੜਿੑਆ ਜਿਸੁ ਕਰੀ ਕ੍ਰਿਪਾ ਭਗਵਾਨ ॥ ਓੁਨਿ

ਸਤਿਗੁਰੁ ਸੇਵਿ ਪਰਮ ਪਦੁ ਪਾਇਆ ਉਧਰਿਆ ਸਗਲ ਬਿਸ੍ਵਾਨ ॥੪॥ ਕਿਆ ਹਮ ਕਥਹ ਕਿਛੁ ਕਥਿ ਨਹੀ

ਜਾਣਹ ਪ੍ਰਭ ਭਾਵੈ ਤਿਵੈ ਬੋੁਲਾਨ ॥ ਸਾਧਸੰਗਤਿ ਕੀ ਧੂਰਿ ਇਕ ਮਾਂਗਉ ਜਨ ਨਾਨਕ ਪਇਓ ਸਰਾਨ ॥੫॥੨॥

ਸਾਰਗ ਮਹਲਾ ੫ ॥ ਅਬ ਮੋਰੋ ਨਾਚਨੋ ਰਹੋ ॥ ਲਾਲੁ ਰਗੀਲਾ ਸਹਜੇ ਪਾਇਓ ਸਤਿਗੁਰ ਬਚਨਿ ਲਹੋ ॥੧॥

ਰਹਾਉ ॥ ਕੁਆਰ ਕੰਨਿਆ ਜੈਸੇ ਸੰਗਿ ਸਹੇਰੀ ਪ੍ਰਿਅ ਬਚਨ ਉਪਹਾਸ ਕਹੋ ॥ ਜਉ ਸੁਰਿਜਨੁ ਗ੍ਰਿਹ ਭੀਤਰਿ ਆਇਓ

ਤਬ ਮੁਖੁ ਕਾਜਿ ਲਜੋ ॥੧॥ ਜਿਉ ਕਨਿਕੋ ਕੋਠਾਰੀ ਚੜਿਓ ਕਬਰੋ ਹੋਤ ਫਿਰੋ ॥ ਜਬ ਤੇ ਸੁਧ ਭਏ ਹੈ ਬਾਰਹਿ ਤਬ ਤੇ

ਥਾਨ ਥਿਰੋ ॥੨॥ ਜਉ ਦਿਨੁ ਰੈਨਿ ਤਊ ਲਉ ਬਜਿਓ ਮੂਰਤ ਘਰੀ ਪਲੋ ॥ ਬਜਾਵਨਹਾਰੋ ਊਠਿ ਸਿਧਾਰਿਓ ਤਬ

ਫਿਰਿ ਬਾਜੁ ਨ ਭਇਓ ॥੩॥ ਜੈਸੇ ਕੁੰਭ ਉਦਕ ਪੂਰਿ ਆਨਿਓ ਤਬ ਓੁਹੁ ਭਿੰਨ ਦ੍ਰਿਸਟੋ ॥ ਕਹੁ ਨਾਨਕ ਕੁੰਭੁ ਜਲੈ

ਮਹਿ ਡਾਰਿਓ ਅੰਭੈ ਅੰਭ ਮਿਲੋ ॥੪॥੩॥ ਸਾਰਗ ਮਹਲਾ ੫ ॥ ਅਬ ਪੂਛੇ ਕਿਆ ਕਹਾ ॥ ਲੈਨੋ ਨਾਮੁ ਅੰਮ੍ਰਿਤ ਰਸੁ

ਨੀਕੋ ਬਾਵਰ ਬਿਖੁ ਸਿਉ ਗਹਿ ਰਹਾ ॥੧॥ ਰਹਾਉ ॥ ਦੁਲਭ ਜਨਮੁ ਚਿਰੰਕਾਲ ਪਾਇਓ ਜਾਤਉ ਕਉਡੀ ਬਦਲਹਾ

॥ ਕਾਥੂਰੀ ਕੋ ਗਾਹਕੁ ਆਇਓ ਲਾਦਿਓ ਕਾਲਰ ਬਿਰਖ ਜਿਵਹਾ ॥੧॥ ਆਇਓ ਲਾਭੁ ਲਾਭਨ ਕੈ ਤਾਈ ਮੋਹਨਿ

ਠਾਗਉਰੀ ਸਿਉ ਉਲਝਿ ਪਹਾ ॥ ਕਾਚ ਬਾਦਰੈ ਲਾਲੁ ਖੋਈ ਹੈ ਫਿਰਿ ਇਹੁ ਅਉਸਰੁ ਕਦਿ ਲਹਾ ॥੨॥ ਸਗਲ

ਪਰਾਧ ਏਕੁ ਗੁਣੁ ਨਾਹੀ ਠਾਕੁਰੁ ਛੋਡਹ ਦਾਸਿ ਭਜਹਾ ॥ ਆਈ ਮਸਟਿ ਜੜਵਤ ਕੀ ਨਿਆਈ ਜਿਉ ਤਸਕਰੁ ਦਰਿ

ਸਾਂਨਿੑਹਾ ॥੩॥ ਆਨ ਉਪਾਉ ਨ ਕੋਊ ਸੂਝੈ ਹਰਿ ਦਾਸਾ ਸਰਣੀ ਪਰਿ ਰਹਾ ॥ ਕਹੁ ਨਾਨਕ ਤਬ ਹੀ ਮਨ ਛੁਟੀਐ

ਜਉ ਸਗਲੇ ਅਉਗਨ ਮੇਟਿ ਧਰਹਾ ॥੪॥੪॥ ਸਾਰਗ ਮਹਲਾ ੫ ॥ ਮਾਈ ਧੀਰਿ ਰਹੀ ਪ੍ਰਿਅ ਬਹੁਤੁ ਬਿਰਾਗਿਓ ॥

ਅਨਿਕ ਭਾਂਤਿ ਆਨੂਪ ਰੰਗ ਰੇ ਤਿਨੑ ਸਿਉ ਰੁਚੈ ਨ ਲਾਗਿਓ ॥੧॥ ਰਹਾਉ ॥ ਨਿਸਿ ਬਾਸੁਰ ਪ੍ਰਿਅ ਪ੍ਰਿਅ ਮੁਖਿ

ਟੇਰਉ ਨੀਂਦ ਪਲਕ ਨਹੀ ਜਾਗਿਓ ॥ ਹਾਰ ਕਜਰ ਬਸਤ੍ਰ ਅਨਿਕ ਸੀਗਾਰ ਰੇ ਬਿਨੁ ਪਿਰ ਸਭੈ ਬਿਖੁ ਲਾਗਿਓ

॥੧੨੦੪॥

॥੧॥ ਪੂਛਉ ਪੂਛਉ ਦੀਨ ਭਾਂਤਿ ਕਰਿ ਕੋਊ ਕਹੈ ਪ੍ਰਿਅ ਦੇਸਾਂਗਿਓ ॥ ਹੀਂਓੁ ਦੇਂਉ ਸਭੁ ਮਨੁ ਤਨੁ ਅਰਪਉ ਸੀਸੁ

ਚਰਣ ਪਰਿ ਰਾਖਿਓ ॥੨॥ ਚਰਣ ਬੰਦਨਾ ਅਮੋਲ ਦਾਸਰੋ ਦੇਂਉ ਸਾਧਸੰਗਤਿ ਅਰਦਾਗਿਓ ॥ ਕਰਹੁ ਕ੍ਰਿਪਾ

ਮੋਹਿ ਪ੍ਰਭੂ ਮਿਲਾਵਹੁ ਨਿਮਖ ਦਰਸੁ ਪੇਖਾਗਿਓ ॥੩॥ ਦ੍ਰਿਸਟਿ ਭਈ ਤਬ ਭੀਤਰਿ ਆਇਓ ਮੇਰਾ ਮਨੁ ਅਨਦਿਨੁ

ਸੀਤਲਾਗਿਓ ॥ ਕਹੁ ਨਾਨਕ ਰਸਿ ਮੰਗਲ ਗਾਏ ਸਬਦੁ ਅਨਾਹਦੁ ਬਾਜਿਓ ॥੪॥੫॥ ਸਾਰਗ ਮਹਲਾ ੫ ॥

ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ ॥ ਬਚਨੁ ਗੁਰੂ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ

॥੧॥ ਰਹਾਉ ॥ ਨਿਸਿ ਬਾਸੁਰ ਨਖਿਅਤ੍ਰ ਬਿਨਾਸੀ ਰਵਿ ਸਸੀਅਰ ਬੇਨਾਧਾ ॥ ਗਿਰਿ ਬਸੁਧਾ ਜਲ ਪਵਨ

ਜਾਇਗੋ ਇਕਿ ਸਾਧ ਬਚਨ ਅਟਲਾਧਾ ॥੧॥ ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ ॥ ਚਾਰਿ

ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ ਨਿਹਚਲਾਧਾ ॥੨॥ ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ

ਬੇਨਾਧਾ ॥ ਦ੍ਰਿਸਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ ਆਗਾਧਾ ॥੩॥ ਆਪੇ ਆਪਿ ਆਪ ਹੀ

ਆਪੇ ਸਭੁ ਆਪਨ ਖੇਲੁ ਦਿਖਾਧਾ ॥ ਪਾਇਓ ਨ ਜਾਈ ਕਹੀ ਭਾਂਤਿ ਰੇ ਪ੍ਰਭੁ ਨਾਨਕ ਗੁਰ ਮਿਲਿ ਲਾਧਾ ॥੪॥੬॥

ਸਾਰਗ ਮਹਲਾ ੫ ॥ ਮੇਰੈ ਮਨਿ ਬਾਸਿਬੋ ਗੁਰ ਗੋਬਿੰਦ ॥ ਜਹਾਂ ਸਿਮਰਨੁ ਭਇਓ ਹੈ ਠਾਕੁਰ ਤਹਾਂ ਨਗਰ ਸੁਖ

ਆਨੰਦ ॥੧॥ ਰਹਾਉ ॥ ਜਹਾਂ ਬੀਸਰੈ ਠਾਕੁਰੁ ਪਿਆਰੋ ਤਹਾਂ ਦੂਖ ਸਭ ਆਪਦ ॥ ਜਹ ਗੁਨ ਗਾਇ ਆਨੰਦ

ਮੰਗਲ ਰੂਪ ਤਹਾਂ ਸਦਾ ਸੁਖ ਸੰਪਦ ॥੧॥ ਜਹਾ ਸ੍ਰਵਨ ਹਰਿ ਕਥਾ ਨ ਸੁਨੀਐ ਤਹ ਮਹਾ ਭਇਆਨ

ਉਦਿਆਨਦ ॥ ਜਹਾਂ ਕੀਰਤਨੁ ਸਾਧਸੰਗਤਿ ਰਸੁ ਤਹ ਸਘਨ ਬਾਸ ਫਲਾਂਨਦ ॥੨॥ ਬਿਨੁ ਸਿਮਰਨ ਕੋਟਿ ਬਰਖ

ਜੀਵੈ ਸਗਲੀ ਅਉਧ ਬ੍ਰਿਥਾਨਦ ॥ ਏਕ ਨਿਮਖ ਗੋਬਿੰਦ ਭਜਨੁ ਕਰਿ ਤਉ ਸਦਾ ਸਦਾ ਜੀਵਾਨਦ ॥੩॥ ਸਰਨਿ

ਸਰਨਿ ਸਰਨਿ ਪ੍ਰਭ ਪਾਵਉ ਦੀਜੈ ਸਾਧਸੰਗਤਿ ਕਿਰਪਾਨਦ ॥ ਨਾਨਕ ਪੂਰਿ ਰਹਿਓ ਹੈ ਸਰਬ ਮੈ ਸਗਲ ਗੁਣਾ

ਬਿਧਿ ਜਾਂਨਦ ॥੪॥੭॥ ਸਾਰਗ ਮਹਲਾ ੫ ॥ ਅਬ ਮੋਹਿ ਰਾਮ ਭਰੋਸਉ ਪਾਏ ॥ ਜੋ ਜੋ ਸਰਣਿ ਪਰਿਓ

ਕਰੁਣਾਨਿਧਿ ਤੇ ਤੇ ਭਵਹਿ ਤਰਾਏ ॥੧॥ ਰਹਾਉ ॥ ਸੁਖਿ ਸੋਇਓ ਅਰੁ ਸਹਜਿ ਸਮਾਇਓ ਸਹਸਾ ਗੁਰਹਿ ਗਵਾਏ

॥ ਜੋ ਚਾਹਤ ਸੋਈ ਹਰਿ ਕੀਓ ਮਨ ਬਾਂਛਤ ਫਲ ਪਾਏ ॥੧॥ ਹਿਰਦੈ ਜਪਉ ਨੇਤ੍ਰ ਧਿਆਨੁ ਲਾਵਉ ਸ੍ਰਵਨੀ

॥੧੨੦੫॥

ਕਥਾ ਸੁਨਾਏ ॥ ਚਰਣੀ ਚਲਉ ਮਾਰਗਿ ਠਾਕੁਰ ਕੈ ਰਸਨਾ ਹਰਿ ਗੁਣ ਗਾਏ ॥੨॥ ਦੇਖਿਓ ਦ੍ਰਿਸਟਿ ਸਰਬ ਮੰਗਲ

ਰੂਪ ਉਲਟੀ ਸੰਤ ਕਰਾਏ ॥ ਪਾਇਓ ਲਾਲੁ ਅਮੋਲੁ ਨਾਮੁ ਹਰਿ ਛੋਡਿ ਨ ਕਤਹੂ ਜਾਏ ॥੩॥ ਕਵਨ ਉਪਮਾ ਕਉਨ

ਬਡਾਈ ਕਿਆ ਗੁਨ ਕਹਉ ਰੀਝਾਏ ॥ ਹੋਤ ਕ੍ਰਿਪਾਲ ਦੀਨ ਦਇਆ ਪ੍ਰਭ ਜਨ ਨਾਨਕ ਦਾਸ ਦਸਾਏ ॥੪॥੮॥

ਸਾਰਗ ਮਹਲਾ ੫ ॥ ਓੁਇ ਸੁਖ ਕਾ ਸਿਉ ਬਰਨਿ ਸੁਨਾਵਤ ॥ ਅਨਦ ਬਿਨੋਦ ਪੇਖਿ ਪ੍ਰਭ ਦਰਸਨ ਮਨਿ ਮੰਗਲ

ਗੁਨ ਗਾਵਤ ॥੧॥ ਰਹਾਉ ॥ ਬਿਸਮ ਭਈ ਪੇਖਿ ਬਿਸਮਾਦੀ ਪੂਰਿ ਰਹੇ ਕਿਰਪਾਵਤ ॥ ਪੀਓ ਅੰਮ੍ਰਿਤ ਨਾਮੁ

ਅਮੋਲਕ ਜਿਉ ਚਾਖਿ ਗੂੰਗਾ ਮੁਸਕਾਵਤ ॥੧॥ ਜੈਸੇ ਪਵਨੁ ਬੰਧ ਕਰਿ ਰਾਖਿਓ ਬੂਝ ਨ ਆਵਤ ਜਾਵਤ ॥ ਜਾ ਕਉ

ਰਿਦੈ ਪ੍ਰਗਾਸੁ ਭਇਓ ਹਰਿ ਉਆ ਕੀ ਕਹੀ ਨ ਜਾਇ ਕਹਾਵਤ ॥੨॥ ਆਨ ਉਪਾਵ ਜੇਤੇ ਕਿਛੁ ਕਹੀਅਹਿ ਤੇਤੇ

ਸੀਖੇ ਪਾਵਤ ॥ ਅਚਿੰਤ ਲਾਲੁ ਗ੍ਰਿਹ ਭੀਤਰਿ ਪ੍ਰਗਟਿਓ ਅਗਮ ਜੈਸੇ ਪਰਖਾਵਤ ॥੩॥ ਨਿਰਗੁਣ ਨਿਰੰਕਾਰ

ਅਬਿਨਾਸੀ ਅਤੁਲੋ ਤੁਲਿਓ ਨ ਜਾਵਤ ॥ ਕਹੁ ਨਾਨਕ ਅਜਰੁ ਜਿਨਿ ਜਰਿਆ ਤਿਸ ਹੀ ਕਉ ਬਨਿ ਆਵਤ

॥੪॥੯॥ ਸਾਰਗ ਮਹਲਾ ੫ ॥ ਬਿਖਈ ਦਿਨੁ ਰੈਨਿ ਇਵ ਹੀ ਗੁਦਾਰੈ ॥ ਗੋਬਿੰਦੁ ਨ ਭਜੈ ਅਹੰਬੁਧਿ ਮਾਤਾ ਜਨਮੁ

ਜੂਐ ਜਿਉ ਹਾਰੈ ॥੧॥ ਰਹਾਉ ॥ ਨਾਮੁ ਅਮੋਲਾ ਪ੍ਰੀਤਿ ਨ ਤਿਸ ਸਿਉ ਪਰ ਨਿੰਦਾ ਹਿਤਕਾਰੈ ॥ ਛਾਪਰੁ ਬਾਂਧਿ

ਸਵਾਰੈ ਤ੍ਰਿਣ ਕੋ ਦੁਆਰੈ ਪਾਵਕੁ ਜਾਰੈ ॥੧॥ ਕਾਲਰ ਪੋਟ ਉਠਾਵੈ ਮੂੰਡਹਿ ਅੰਮ੍ਰਿਤੁ ਮਨ ਤੇ ਡਾਰੈ ॥ ਓਢੈ ਬਸਤ੍ਰ

ਕਾਜਰ ਮਹਿ ਪਰਿਆ ਬਹੁਰਿ ਬਹੁਰਿ ਫਿਰਿ ਝਾਰੈ ॥੨॥ ਕਾਟੈ ਪੇਡੁ ਡਾਲ ਪਰਿ ਠਾਢੌ ਖਾਇ ਖਾਇ ਮੁਸਕਾਰੈ ॥

ਗਿਰਿਓ ਜਾਇ ਰਸਾਤਲਿ ਪਰਿਓ ਛਿਟੀ ਛਿਟੀ ਸਿਰ ਭਾਰੈ ॥੩॥ ਨਿਰਵੈਰੈ ਸੰਗਿ ਵੈਰੁ ਰਚਾਏ ਪਹੁਚਿ ਨ ਸਕੈ

ਗਵਾਰੈ ॥ ਕਹੁ ਨਾਨਕ ਸੰਤਨ ਕਾ ਰਾਖਾ ਪਾਰਬ੍ਰਹਮੁ ਨਿਰੰਕਾਰੈ ॥੪॥੧੦॥ ਸਾਰਗ ਮਹਲਾ ੫ ॥ ਅਵਰਿ ਸਭਿ

ਭੂਲੇ ਭ੍ਰਮਤ ਨ ਜਾਨਿਆ ॥ ਏਕੁ ਸੁਧਾਖਰੁ ਜਾ ਕੈ ਹਿਰਦੈ ਵਸਿਆ ਤਿਨਿ ਬੇਦਹਿ ਤਤੁ ਪਛਾਨਿਆ ॥੧॥ ਰਹਾਉ ॥

ਪਰਵਿਰਤਿ ਮਾਰਗੁ ਜੇਤਾ ਕਿਛੁ ਹੋਈਐ ਤੇਤਾ ਲੋਗ ਪਚਾਰਾ ॥ ਜਉ ਲਉ ਰਿਦੈ ਨਹੀ ਪਰਗਾਸਾ ਤਉ ਲਉ ਅੰਧ

ਅੰਧਾਰਾ ॥੧॥ ਜੈਸੇ ਧਰਤੀ ਸਾਧੈ ਬਹੁ ਬਿਧਿ ਬਿਨੁ ਬੀਜੈ ਨਹੀ ਜਾਂਮੈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਹੈ ਤੁਟੈ

ਨਾਹੀ ਅਭਿਮਾਨੈ ॥੨॥ ਨੀਰੁ ਬਿਲੋਵੈ ਅਤਿ ਸ੍ਰਮੁ ਪਾਵੈ ਨੈਨੂ ਕੈਸੇ ਰੀਸੈ ॥ ਬਿਨੁ ਗੁਰ ਭੇਟੇ ਮੁਕਤਿ ਨ ਕਾਹੂ ਮਿਲਤ

॥੧੨੦੬॥

ਨਹੀ ਜਗਦੀਸੈ ॥੩॥ ਖੋਜਤ ਖੋਜਤ ਇਹੈ ਬੀਚਾਰਿਓ ਸਰਬ ਸੁਖਾ ਹਰਿ ਨਾਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ

ਜਾ ਕੈ ਲੇਖੁ ਮਥਾਮਾ ॥੪॥੧੧॥ ਸਾਰਗ ਮਹਲਾ ੫ ॥ ਅਨਦਿਨੁ ਰਾਮ ਕੇ ਗੁਣ ਕਹੀਐ ॥ ਸਗਲ ਪਦਾਰਥ ਸਰਬ

ਸੂਖ ਸਿਧਿ ਮਨ ਬਾਂਛਤ ਫਲ ਲਹੀਐ ॥੧॥ ਰਹਾਉ ॥ ਆਵਹੁ ਸੰਤ ਪ੍ਰਾਨ ਸੁਖਦਾਤੇ ਸਿਮਰਹ ਪ੍ਰਭੁ ਅਬਿਨਾਸੀ ॥

ਅਨਾਥਹ ਨਾਥੁ ਦੀਨ ਦੁਖ ਭੰਜਨ ਪੂਰਿ ਰਹਿਓ ਘਟ ਵਾਸੀ ॥੧॥ ਗਾਵਤ ਸੁਨਤ ਸੁਨਾਵਤ ਸਰਧਾ ਹਰਿ ਰਸੁ ਪੀ

ਵਡਭਾਗੇ ॥ ਕਲਿ ਕਲੇਸ ਮਿਟੇ ਸਭਿ ਤਨ ਤੇ ਰਾਮ ਨਾਮ ਲਿਵ ਜਾਗੇ ॥੨॥ ਕਾਮੁ ਕ੍ਰੋਧੁ ਝੂਠੁ ਤਜਿ ਨਿੰਦਾ ਹਰਿ

ਸਿਮਰਨਿ ਬੰਧਨ ਤੂਟੇ ॥ ਮੋਹ ਮਗਨ ਅਹੰ ਅੰਧ ਮਮਤਾ ਗੁਰ ਕਿਰਪਾ ਤੇ ਛੂਟੇ ॥੩॥ ਤੂ ਸਮਰਥੁ ਪਾਰਬ੍ਰਹਮ ਸੁਆਮੀ

ਕਰਿ ਕਿਰਪਾ ਜਨੁ ਤੇਰਾ ॥ ਪੂਰਿ ਰਹਿਓ ਸਰਬ ਮਹਿ ਠਾਕੁਰੁ ਨਾਨਕ ਸੋ ਪ੍ਰਭੁ ਨੇਰਾ ॥੪॥੧੨॥ ਸਾਰਗ ਮਹਲਾ ੫ ॥

ਬਲਿਹਾਰੀ ਗੁਰਦੇਵ ਚਰਨ ॥ ਜਾ ਕੈ ਸੰਗਿ ਪਾਰਬ੍ਰਹਮੁ ਧਿਆਈਐ ਉਪਦੇਸੁ ਹਮਾਰੀ ਗਤਿ ਕਰਨ ॥੧॥ ਰਹਾਉ ॥

ਦੂਖ ਰੋਗ ਭੈ ਸਗਲ ਬਿਨਾਸੇ ਜੋ ਆਵੈ ਹਰਿ ਸੰਤ ਸਰਨ ॥ ਆਪਿ ਜਪੈ ਅਵਰਹ ਨਾਮੁ ਜਪਾਵੈ ਵਡ ਸਮਰਥ ਤਾਰਨ

ਤਰਨ ॥੧॥ ਜਾ ਕੋ ਮੰਤ੍ਰੁ ਉਤਾਰੈ ਸਹਸਾ ਊਣੇ ਕਉ ਸੁਭਰ ਭਰਨ ॥ ਹਰਿ ਦਾਸਨ ਕੀ ਆਗਿਆ ਮਾਨਤ ਤੇ ਨਾਹੀ

ਫੁਨਿ ਗਰਭ ਪਰਨ ॥੨॥ ਭਗਤਨ ਕੀ ਟਹਲ ਕਮਾਵਤ ਗਾਵਤ ਦੁਖ ਕਾਟੇ ਤਾ ਕੇ ਜਨਮ ਮਰਨ ॥ ਜਾ ਕਉ ਭਇਓ

ਕ੍ਰਿਪਾਲੁ ਬੀਠੁਲਾ ਤਿਨਿ ਹਰਿ ਹਰਿ ਅਜਰ ਜਰਨ ॥੩॥ ਹਰਿ ਰਸਹਿ ਅਘਾਨੇ ਸਹਜਿ ਸਮਾਨੇ ਮੁਖ ਤੇ ਨਾਹੀ ਜਾਤ

ਬਰਨ ॥ ਗੁਰ ਪ੍ਰਸਾਦਿ ਨਾਨਕ ਸੰਤੋਖੇ ਨਾਮੁ ਪ੍ਰਭੂ ਜਪਿ ਜਪਿ ਉਧਰਨ ॥੪॥੧੩॥ ਸਾਰਗ ਮਹਲਾ ੫ ॥ ਗਾਇਓ

ਰੀ ਮੈ ਗੁਣ ਨਿਧਿ ਮੰਗਲ ਗਾਇਓ ॥ ਭਲੇ ਸੰਜੋਗ ਭਲੇ ਦਿਨ ਅਉਸਰ ਜਉ ਗੋਪਾਲੁ ਰੀਝਾਇਓ ॥੧॥ ਰਹਾਉ ॥

ਸੰਤਹ ਚਰਨ ਮੋਰਲੋ ਮਾਥਾ ॥ ਹਮਰੇ ਮਸਤਕਿ ਸੰਤ ਧਰੇ ਹਾਥਾ ॥੧॥ ਸਾਧਹ ਮੰਤ੍ਰੁ ਮੋਰਲੋ ਮਨੂਆ ॥ ਤਾ ਤੇ ਗਤੁ

ਹੋਏ ਤ੍ਰੈ ਗੁਨੀਆ ॥੨॥ ਭਗਤਹ ਦਰਸੁ ਦੇਖਿ ਨੈਨ ਰੰਗਾ ॥ ਲੋਭ ਮੋਹ ਤੂਟੇ ਭ੍ਰਮ ਸੰਗਾ ॥੩॥ ਕਹੁ ਨਾਨਕ

ਸੁਖ ਸਹਜ ਅਨੰਦਾ ॥ ਖੋਲਿੑ ਭੀਤਿ ਮਿਲੇ ਪਰਮਾਨੰਦਾ ॥੪॥੧੪॥

ਸਾਰਗ ਮਹਲਾ ੫ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਕੈਸੇ ਕਹਉ ਮੋਹਿ ਜੀਅ ਬੇਦਨਾਈ ॥ ਦਰਸਨ ਪਿਆਸ ਪ੍ਰਿਅ ਪ੍ਰੀਤਿ ਮਨੋਹਰ ਮਨੁ ਨ ਰਹੈ ਬਹੁ ਬਿਧਿ ਉਮਕਾਈ

॥੧੨੦੭॥

॥੧॥ ਰਹਾਉ ॥ ਚਿਤਵਨਿ ਚਿਤਵਉ ਪ੍ਰਿਅ ਪ੍ਰੀਤਿ ਬੈਰਾਗੀ ਕਦਿ ਪਾਵਉ ਹਰਿ ਦਰਸਾਈ ॥ ਜਤਨ ਕਰਉ ਇਹੁ

ਮਨੁ ਨਹੀ ਧੀਰੈ ਕੋਊ ਹੈ ਰੇ ਸੰਤੁ ਮਿਲਾਈ ॥੧॥ ਜਪ ਤਪ ਸੰਜਮ ਪੁੰਨ ਸਭਿ ਹੋਮਉ ਤਿਸੁ ਅਰਪਉ ਸਭਿ ਸੁਖ

ਜਾਂਈ ॥ ਏਕ ਨਿਮਖ ਪ੍ਰਿਅ ਦਰਸੁ ਦਿਖਾਵੈ ਤਿਸੁ ਸੰਤਨ ਕੈ ਬਲਿ ਜਾਂਈ ॥੨॥ ਕਰਉ ਨਿਹੋਰਾ ਬਹੁਤੁ ਬੇਨਤੀ

ਸੇਵਉ ਦਿਨੁ ਰੈਨਾਈ ॥ ਮਾਨੁ ਅਭਿਮਾਨੁ ਹਉ ਸਗਲ ਤਿਆਗਉ ਜੋ ਪ੍ਰਿਅ ਬਾਤ ਸੁਨਾਈ ॥੩॥ ਦੇਖਿ ਚਰਿਤ੍ਰ

ਭਈ ਹਉ ਬਿਸਮਨਿ ਗੁਰਿ ਸਤਿਗੁਰਿ ਪੁਰਖਿ ਮਿਲਾਈ ॥ ਪ੍ਰਭ ਰੰਗ ਦਇਆਲ ਮੋਹਿ ਗ੍ਰਿਹ ਮਹਿ ਪਾਇਆ ਜਨ

ਨਾਨਕ ਤਪਤਿ ਬੁਝਾਈ ॥੪॥੧॥੧੫॥ ਸਾਰਗ ਮਹਲਾ ੫ ॥ ਰੇ ਮੂੜੇੑ ਤੂ ਕਿਉ ਸਿਮਰਤ ਅਬ ਨਾਹੀ ॥ ਨਰਕ

ਘੋਰ ਮਹਿ ਉਰਧ ਤਪੁ ਕਰਤਾ ਨਿਮਖ ਨਿਮਖ ਗੁਣ ਗਾਂਹੀ ॥੧॥ ਰਹਾਉ ॥ ਅਨਿਕ ਜਨਮ ਭ੍ਰਮਤੌ ਹੀ ਆਇਓ

ਮਾਨਸ ਜਨਮੁ ਦੁਲਭਾਹੀ ॥ ਗਰਭ ਜੋਨਿ ਛੋਡਿ ਜਉ ਨਿਕਸਿਓ ਤਉ ਲਾਗੋ ਅਨ ਠਾਂਹੀ ॥੧॥ ਕਰਹਿ ਬੁਰਾਈ

ਠਗਾਈ ਦਿਨੁ ਰੈਨਿ ਨਿਹਫਲ ਕਰਮ ਕਮਾਹੀ ॥ ਕਣੁ ਨਾਹੀ ਤੁਹ ਗਾਹਣ ਲਾਗੇ ਧਾਇ ਧਾਇ ਦੁਖ ਪਾਂਹੀ ॥੨॥

ਮਿਥਿਆ ਸੰਗਿ ਕੂੜਿ ਲਪਟਾਇਓ ਉਰਝਿ ਪਰਿਓ ਕੁਸਮਾਂਹੀ ॥ ਧਰਮ ਰਾਇ ਜਬ ਪਕਰਸਿ ਬਵਰੇ ਤਉ ਕਾਲ ਮੁਖਾ

ਉਠਿ ਜਾਹੀ ॥੩॥ ਸੋ ਮਿਲਿਆ ਜੋ ਪ੍ਰਭੂ ਮਿਲਾਇਆ ਜਿਸੁ ਮਸਤਕਿ ਲੇਖੁ ਲਿਖਾਂਹੀ ॥ ਕਹੁ ਨਾਨਕ ਤਿਨੑ ਜਨ

ਬਲਿਹਾਰੀ ਜੋ ਅਲਿਪ ਰਹੇ ਮਨ ਮਾਂਹੀ ॥੪॥੨॥੧੬॥ ਸਾਰਗ ਮਹਲਾ ੫ ॥ ਕਿਉ ਜੀਵਨੁ ਪ੍ਰੀਤਮ ਬਿਨੁ ਮਾਈ ॥

ਜਾ ਕੇ ਬਿਛੁਰਤ ਹੋਤ ਮਿਰਤਕਾ ਗ੍ਰਿਹ ਮਹਿ ਰਹਨੁ ਨ ਪਾਈ ॥੧॥ ਰਹਾਉ ॥ ਜੀਅ ਹੀਂਅ ਪ੍ਰਾਨ ਕੋ ਦਾਤਾ ਜਾ ਕੈ

ਸੰਗਿ ਸੁਹਾਈ ॥ ਕਰਹੁ ਕ੍ਰਿਪਾ ਸੰਤਹੁ ਮੋਹਿ ਅਪੁਨੀ ਪ੍ਰਭ ਮੰਗਲ ਗੁਣ ਗਾਈ ॥੧॥ ਚਰਨ ਸੰਤਨ ਕੇ ਮਾਥੇ

ਮੇਰੇ ਊਪਰਿ ਨੈਨਹੁ ਧੂਰਿ ਬਾਂਛਾਈਂ ॥ ਜਿਹ ਪ੍ਰਸਾਦਿ ਮਿਲੀਐ ਪ੍ਰਭ ਨਾਨਕ ਬਲਿ ਬਲਿ ਤਾ ਕੈ ਹਉ ਜਾਈ

॥੨॥੩॥੧੭॥ ਸਾਰਗ ਮਹਲਾ ੫ ॥ ਉਆ ਅਉਸਰ ਕੈ ਹਉ ਬਲਿ ਜਾਈ ॥ ਆਠ ਪਹਰ ਅਪਨਾ ਪ੍ਰਭੁ ਸਿਮਰਨੁ

ਵਡਭਾਗੀ ਹਰਿ ਪਾਂਈ ॥੧॥ ਰਹਾਉ ॥ ਭਲੋ ਕਬੀਰੁ ਦਾਸੁ ਦਾਸਨ ਕੋ ਊਤਮੁ ਸੈਨੁ ਜਨੁ ਨਾਈ ॥ ਊਚ ਤੇ ਊਚ

ਨਾਮਦੇਉ ਸਮਦਰਸੀ ਰਵਿਦਾਸ ਠਾਕੁਰ ਬਣਿ ਆਈ ॥੧॥ ਜੀਉ ਪਿੰਡੁ ਤਨੁ ਧਨੁ ਸਾਧਨ ਕਾ ਇਹੁ ਮਨੁ ਸੰਤ

ਰੇਨਾਈ ॥ ਸੰਤ ਪ੍ਰਤਾਪਿ ਭਰਮ ਸਭਿ ਨਾਸੇ ਨਾਨਕ ਮਿਲੇ ਗੁਸਾਈ ॥੨॥੪॥੧੮॥ ਸਾਰਗ ਮਹਲਾ ੫ ॥ ਮਨੋਰਥ

॥੧੨੦੮॥

ਪੂਰੇ ਸਤਿਗੁਰ ਆਪਿ ॥ ਸਗਲ ਪਦਾਰਥ ਸਿਮਰਨਿ ਜਾ ਕੈ ਆਠ ਪਹਰ ਮੇਰੇ ਮਨ ਜਾਪਿ ॥੧॥ ਰਹਾਉ ॥ ਅੰਮ੍ਰਿਤ

ਨਾਮੁ ਸੁਆਮੀ ਤੇਰਾ ਜੋ ਪੀਵੈ ਤਿਸ ਹੀ ਤ੍ਰਿਪਤਾਸ ॥ ਜਨਮ ਜਨਮ ਕੇ ਕਿਲਬਿਖ ਨਾਸਹਿ ਆਗੈ ਦਰਗਹ ਹੋਇ

ਖਲਾਸ ॥੧॥ ਸਰਨਿ ਤੁਮਾਰੀ ਆਇਓ ਕਰਤੇ ਪਾਰਬ੍ਰਹਮ ਪੂਰਨ ਅਬਿਨਾਸ ॥ ਕਰਿ ਕਿਰਪਾ ਤੇਰੇ ਚਰਨ

ਧਿਆਵਉ ਨਾਨਕ ਮਨਿ ਤਨਿ ਦਰਸ ਪਿਆਸ ॥੨॥੫॥੧੯॥

ਸਾਰਗ ਮਹਲਾ ੫ ਘਰੁ ੩      ੴ ਸਤਿਗੁਰ ਪ੍ਰਸਾਦਿ ॥

ਮਨ ਕਹਾ ਲੁਭਾਈਐ ਆਨ ਕਉ ॥ ਈਤ ਊਤ ਪ੍ਰਭੁ ਸਦਾ ਸਹਾਈ ਜੀਅ ਸੰਗਿ ਤੇਰੇ ਕਾਮ ਕਉ ॥੧॥ ਰਹਾਉ ॥

ਅੰਮ੍ਰਿਤ ਨਾਮੁ ਪ੍ਰਿਅ ਪ੍ਰੀਤਿ ਮਨੋਹਰ ਇਹੈ ਅਘਾਵਨ ਪਾਂਨ ਕਉ ॥ ਅਕਾਲ ਮੂਰਤਿ ਹੈ ਸਾਧ ਸੰਤਨ ਕੀ ਠਾਹਰ

ਨੀਕੀ ਧਿਆਨ ਕਉ ॥੧॥ ਬਾਣੀ ਮੰਤ੍ਰੁ ਮਹਾ ਪੁਰਖਨ ਕੀ ਮਨਹਿ ਉਤਾਰਨ ਮਾਂਨ ਕਉ ॥ ਖੋਜਿ ਲਹਿਓ ਨਾਨਕ ਸੁਖ

ਥਾਨਾਂ ਹਰਿ ਨਾਮਾ ਬਿਸ੍ਰਾਮ ਕਉ ॥੨॥੧॥੨੦॥ ਸਾਰਗ ਮਹਲਾ ੫ ॥ ਮਨ ਸਦਾ ਮੰਗਲ ਗੋਬਿੰਦ ਗਾਇ ॥ ਰੋਗ

ਸੋਗ ਤੇਰੇ ਮਿਟਹਿ ਸਗਲ ਅਘ ਨਿਮਖ ਹੀਐ ਹਰਿ ਨਾਮੁ ਧਿਆਇ ॥੧॥ ਰਹਾਉ ॥ ਛੋਡਿ ਸਿਆਨਪ ਬਹੁ

ਚਤੁਰਾਈ ਸਾਧੂ ਸਰਣੀ ਜਾਇ ਪਾਇ ॥ ਜਉ ਹੋਇ ਕ੍ਰਿਪਾਲੁ ਦੀਨ ਦੁਖ ਭੰਜਨ ਜਮ ਤੇ ਹੋਵੈ ਧਰਮ ਰਾਇ ॥੧॥ ਏਕਸ

ਬਿਨੁ ਨਾਹੀ ਕੋ ਦੂਜਾ ਆਨ ਨ ਬੀਓ ਲਵੈ ਲਾਇ ॥ ਮਾਤ ਪਿਤਾ ਭਾਈ ਨਾਨਕ ਕੋ ਸੁਖਦਾਤਾ ਹਰਿ ਪ੍ਰਾਨ ਸਾਇ

॥੨॥੨॥੨੧॥ ਸਾਰਗ ਮਹਲਾ ੫ ॥ ਹਰਿ ਜਨ ਸਗਲ ਉਧਾਰੇ ਸੰਗ ਕੇ ॥ ਭਏ ਪੁਨੀਤ ਪਵਿਤ੍ਰ ਮਨ ਜਨਮ ਜਨਮ

ਕੇ ਦੁਖ ਹਰੇ ॥੧॥ ਰਹਾਉ ॥ ਮਾਰਗਿ ਚਲੇ ਤਿਨੀੑ ਸੁਖੁ ਪਾਇਆ ਜਿਨੑ ਸਿਉ ਗੋਸਟਿ ਸੇ ਤਰੇ ॥ ਬੂਡਤ ਘੋਰ

ਅੰਧ ਕੂਪ ਮਹਿ ਤੇ ਸਾਧੂ ਸੰਗਿ ਪਾਰਿ ਪਰੇ ॥੧॥ ਜਿਨੑ ਕੇ ਭਾਗ ਬਡੇ ਹੈ ਭਾਈ ਤਿਨੑ ਸਾਧੂ ਸੰਗਿ ਮੁਖ ਜੁਰੇ ॥ ਤਿਨੑ ਕੀ

ਧੂਰਿ ਬਾਂਛੈ ਨਿਤ ਨਾਨਕੁ ਪ੍ਰਭੁ ਮੇਰਾ ਕਿਰਪਾ ਕਰੇ ॥੨॥੩॥੨੨॥ ਸਾਰਗ ਮਹਲਾ ੫ ॥ ਹਰਿ ਜਨ ਰਾਮ ਰਾਮ ਰਾਮ

ਧਿਆਂਏ ॥ ਏਕ ਪਲਕ ਸੁਖ ਸਾਧ ਸਮਾਗਮ ਕੋਟਿ ਬੈਕੁੰਠਹ ਪਾਂਏ ॥੧॥ ਰਹਾਉ ॥ ਦੁਲਭ ਦੇਹ ਜਪਿ ਹੋਤ ਪੁਨੀਤਾ

ਜਮ ਕੀ ਤ੍ਰਾਸ ਨਿਵਾਰੈ ॥ ਮਹਾ ਪਤਿਤ ਕੇ ਪਾਤਿਕ ਉਤਰਹਿ ਹਰਿ ਨਾਮਾ ਉਰਿ ਧਾਰੈ ॥੧॥ ਜੋ ਜੋ ਸੁਨੈ ਰਾਮ ਜਸੁ

ਨਿਰਮਲ ਤਾ ਕਾ ਜਨਮ ਮਰਣ ਦੁਖੁ ਨਾਸਾ ॥ ਕਹੁ ਨਾਨਕ ਪਾਈਐ ਵਡਭਾਗੀਂ ਮਨ ਤਨ ਹੋਇ ਬਿਗਾਸਾ

॥੧੨੦੯॥

॥੨॥੪॥੨੩॥

ਸਾਰਗ ਮਹਲਾ ੫ ਦੁਪਦੇ ਘਰੁ ੪      ੴ ਸਤਿਗੁਰ ਪ੍ਰਸਾਦਿ ॥

ਮੋਹਨ ਘਰਿ ਆਵਹੁ ਕਰਉ ਜੋਦਰੀਆ ॥ ਮਾਨੁ ਕਰਉ ਅਭਿਮਾਨੈ ਬੋਲਉ ਭੂਲ ਚੂਕ ਤੇਰੀ ਪ੍ਰਿਅ ਚਿਰੀਆ

॥੧॥ ਰਹਾਉ ॥ ਨਿਕਟਿ ਸੁਨਉ ਅਰੁ ਪੇਖਉ ਨਾਹੀ ਭਰਮਿ ਭਰਮਿ ਦੁਖ ਭਰੀਆ ॥ ਹੋਇ ਕ੍ਰਿਪਾਲ ਗੁਰ ਲਾਹਿ

ਪਾਰਦੋ ਮਿਲਉ ਲਾਲ ਮਨੁ ਹਰੀਆ ॥੧॥ ਏਕ ਨਿਮਖ ਜੇ ਬਿਸਰੈ ਸੁਆਮੀ ਜਾਨਉ ਕੋਟਿ ਦਿਨਸ ਲਖ ਬਰੀਆ ॥

ਸਾਧਸੰਗਤਿ ਕੀ ਭੀਰ ਜਉ ਪਾਈ ਤਉ ਨਾਨਕ ਹਰਿ ਸੰਗਿ ਮਿਰੀਆ ॥੨॥੧॥੨੪॥ ਸਾਰਗ ਮਹਲਾ ੫ ॥ ਅਬ

ਕਿਆ ਸੋਚਉ ਸੋਚ ਬਿਸਾਰੀ ॥ ਕਰਣਾ ਸਾ ਸੋਈ ਕਰਿ ਰਹਿਆ ਦੇਹਿ ਨਾਉ ਬਲਿਹਾਰੀ ॥੧॥ ਰਹਾਉ ॥ ਚਹੁ ਦਿਸ

ਫੂਲਿ ਰਹੀ ਬਿਖਿਆ ਬਿਖੁ ਗੁਰ ਮੰਤ੍ਰੁ ਮੂਖਿ ਗਰੁੜਾਰੀ ॥ ਹਾਥ ਦੇਇ ਰਾਖਿਓ ਕਰਿ ਅਪੁਨਾ ਜਿਉ ਜਲ ਕਮਲਾ

ਅਲਿਪਾਰੀ ॥੧॥ ਹਉ ਨਾਹੀ ਕਿਛੁ ਮੈ ਕਿਆ ਹੋਸਾ ਸਭ ਤੁਮ ਹੀ ਕਲ ਧਾਰੀ ॥ ਨਾਨਕ ਭਾਗਿ ਪਰਿਓ ਹਰਿ ਪਾਛੈ

ਰਾਖੁ ਸੰਤ ਸਦਕਾਰੀ ॥੨॥੨॥੨੫॥ ਸਾਰਗ ਮਹਲਾ ੫ ॥ ਅਬ ਮੋਹਿ ਸਰਬ ਉਪਾਵ ਬਿਰਕਾਤੇ ॥ ਕਰਣ ਕਾਰਣ

ਸਮਰਥ ਸੁਆਮੀ ਹਰਿ ਏਕਸੁ ਤੇ ਮੇਰੀ ਗਾਤੇ ॥੧॥ ਰਹਾਉ ॥ ਦੇਖੇ ਨਾਨਾ ਰੂਪ ਬਹੁ ਰੰਗਾ ਅਨ ਨਾਹੀ ਤੁਮ ਭਾਂਤੇ

॥ ਦੇਂਹਿ ਅਧਾਰੁ ਸਰਬ ਕਉ ਠਾਕੁਰ ਜੀਅ ਪ੍ਰਾਨ ਸੁਖਦਾਤੇ ॥੧॥ ਭ੍ਰਮਤੌ ਭ੍ਰਮਤੌ ਹਾਰਿ ਜਉ ਪਰਿਓ ਤਉ ਗੁਰ

ਮਿਲਿ ਚਰਨ ਪਰਾਤੇ ॥ ਕਹੁ ਨਾਨਕ ਮੈ ਸਰਬ ਸੁਖੁ ਪਾਇਆ ਇਹ ਸੂਖਿ ਬਿਹਾਨੀ ਰਾਤੇ ॥੨॥੩॥੨੬॥

ਸਾਰਗ ਮਹਲਾ ੫ ॥ ਅਬ ਮੋਹਿ ਲਬਧਿਓ ਹੈ ਹਰਿ ਟੇਕਾ ॥ ਗੁਰ ਦਇਆਲ ਭਏ ਸੁਖਦਾਈ ਅੰਧੁਲੈ ਮਾਣਿਕੁ ਦੇਖਾ

॥੧॥ ਰਹਾਉ ॥ ਕਾਟੇ ਅਗਿਆਨ ਤਿਮਰ ਨਿਰਮਲੀਆ ਬੁਧਿ ਬਿਗਾਸ ਬਿਬੇਕਾ ॥ ਜਿਉ ਜਲ ਤਰੰਗ ਫੇਨੁ ਜਲ

ਹੋਈ ਹੈ ਸੇਵਕ ਠਾਕੁਰ ਭਏ ਏਕਾ ॥੧॥ ਜਹ ਤੇ ਉਠਿਓ ਤਹ ਹੀ ਆਇਓ ਸਭ ਹੀ ਏਕੈ ਏਕਾ ॥ ਨਾਨਕ ਦ੍ਰਿਸਟਿ

ਆਇਓ ਸ੍ਰਬ ਠਾਈ ਪ੍ਰਾਣਪਤੀ ਹਰਿ ਸਮਕਾ ॥੨॥੪॥੨੭॥ ਸਾਰਗ ਮਹਲਾ ੫ ॥ ਮੇਰਾ ਮਨੁ ਏਕੈ ਹੀ ਪ੍ਰਿਅ ਮਾਂਗੈ ॥

ਪੇਖਿ ਆਇਓ ਸਰਬ ਥਾਨ ਦੇਸ ਪ੍ਰਿਅ ਰੋਮ ਨ ਸਮਸਰਿ ਲਾਗੈ ॥੧॥ ਰਹਾਉ ॥ ਮੈ ਨੀਰੇ ਅਨਿਕ ਭੋਜਨ ਬਹੁ

ਬਿੰਜਨ ਤਿਨ ਸਿਉ ਦ੍ਰਿਸਟਿ ਨ ਕਰੈ ਰੁਚਾਂਗੈ ॥ ਹਰਿ ਰਸੁ ਚਾਹੈ ਪ੍ਰਿਅ ਪ੍ਰਿਅ ਮੁਖਿ ਟੇਰੈ ਜਿਉ ਅਲਿ ਕਮਲਾ ਲੋਭਾਂਗੈ

॥੧੨੧੦॥

॥੧॥ ਗੁਣ ਨਿਧਾਨ ਮਨਮੋਹਨ ਲਾਲਨ ਸੁਖਦਾਈ ਸਰਬਾਂਗੈ ॥ ਗੁਰਿ ਨਾਨਕ ਪ੍ਰਭ ਪਾਹਿ ਪਠਾਇਓ ਮਿਲਹੁ

ਸਖਾ ਗਲਿ ਲਾਗੈ ॥੨॥੫॥੨੮॥ ਸਾਰਗ ਮਹਲਾ ੫ ॥ ਅਬ ਮੋਰੋ ਠਾਕੁਰ ਸਿਉ ਮਨੁ ਮਾਨਾਂ ॥ ਸਾਧ ਕ੍ਰਿਪਾਲ

ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥੧॥ ਰਹਾਉ ॥ ਤੁਮ ਹੀ ਸੁੰਦਰ ਤੁਮਹਿ ਸਿਆਨੇ ਤੁਮ ਹੀ

ਸੁਘਰ ਸੁਜਾਨਾ ॥ ਸਗਲ ਜੋਗ ਅਰੁ ਗਿਆਨ ਧਿਆਨ ਇਕ ਨਿਮਖ ਨ ਕੀਮਤਿ ਜਾਨਾਂ ॥੧॥ ਤੁਮ ਹੀ ਨਾਇਕ

ਤੁਮੑਹਿ ਛਤ੍ਰਪਤਿ ਤੁਮ ਪੂਰਿ ਰਹੇ ਭਗਵਾਨਾ ॥ ਪਾਵਉ ਦਾਨੁ ਸੰਤ ਸੇਵਾ ਹਰਿ ਨਾਨਕ ਸਦ ਕੁਰਬਾਨਾਂ ॥

੨॥੬॥੨੯॥ ਸਾਰਗ ਮਹਲਾ ੫ ॥ ਮੇਰੈ ਮਨਿ ਚੀਤਿ ਆਏ ਪ੍ਰਿਅ ਰੰਗਾ ॥ ਬਿਸਰਿਓ ਧੰਧੁ ਬੰਧੁ ਮਾਇਆ ਕੋ

ਰਜਨਿ ਸਬਾਈ ਜੰਗਾ ॥੧॥ ਰਹਾਉ ॥ ਹਰਿ ਸੇਵਉ ਹਰਿ ਰਿਦੈ ਬਸਾਵਉ ਹਰਿ ਪਾਇਆ ਸਤਸੰਗਾ ॥ ਐਸੋ

ਮਿਲਿਓ ਮਨੋਹਰੁ ਪ੍ਰੀਤਮੁ ਸੁਖ ਪਾਏ ਮੁਖ ਮੰਗਾ ॥੧॥ ਪ੍ਰਿਉ ਅਪਨਾ ਗੁਰਿ ਬਸਿ ਕਰਿ ਦੀਨਾ ਭੋਗਉ ਭੋਗ

ਨਿਸੰਗਾ ॥ ਨਿਰਭਉ ਭਏ ਨਾਨਕ ਭਉ ਮਿਟਿਆ ਹਰਿ ਪਾਇਓ ਪਾਠੰਗਾ ॥੨॥੭॥੩੦॥ ਸਾਰਗ ਮਹਲਾ ੫ ॥

ਹਰਿ ਜੀਉ ਕੇ ਦਰਸਨ ਕਉ ਕੁਰਬਾਨੀ ॥ ਬਚਨ ਨਾਦ ਮੇਰੇ ਸ੍ਰਵਨਹੁ ਪੂਰੇ ਦੇਹਾ ਪ੍ਰਿਅ ਅੰਕਿ ਸਮਾਨੀ ॥੧॥

ਰਹਾਉ ॥ ਛੂਟਰਿ ਤੇ ਗੁਰਿ ਕੀਈ ਸੋੁਹਾਗਨਿ ਹਰਿ ਪਾਇਓ ਸੁਘੜ ਸੁਜਾਨੀ ॥ ਜਿਹ ਘਰ ਮਹਿ ਬੈਸਨੁ ਨਹੀ ਪਾਵਤ

ਸੋ ਥਾਨੁ ਮਿਲਿਓ ਬਾਸਾਨੀ ॥੧॥ ਉਨੑ ਕੈ ਬਸਿ ਆਇਓ ਭਗਤਿ ਬਛਲੁ ਜਿਨਿ ਰਾਖੀ ਆਨ ਸੰਤਾਨੀ ॥ ਕਹੁ

ਨਾਨਕ ਹਰਿ ਸੰਗਿ ਮਨੁ ਮਾਨਿਆ ਸਭ ਚੂਕੀ ਕਾਣਿ ਲੋੁਕਾਨੀ ॥੨॥੮॥੩੧॥ ਸਾਰਗ ਮਹਲਾ ੫ ॥ ਅਬ ਮੇਰੋ

ਪੰਚਾ ਤੇ ਸੰਗੁ ਤੂਟਾ ॥ ਦਰਸਨੁ ਦੇਖਿ ਭਏ ਮਨਿ ਆਨਦ ਗੁਰ ਕਿਰਪਾ ਤੇ ਛੂਟਾ ॥੧॥ ਰਹਾਉ ॥ ਬਿਖਮ ਥਾਨ

ਬਹੁਤ ਬਹੁ ਧਰੀਆ ਅਨਿਕ ਰਾਖ ਸੂਰੂਟਾ ॥ ਬਿਖਮ ਗਾਰ੍ਹ ਕਰੁ ਪਹੁਚੈ ਨਾਹੀ ਸੰਤ ਸਾਨਥ ਭਏ ਲੂਟਾ ॥੧॥ ਬਹੁਤੁ

ਖਜਾਨੇ ਮੇਰੈ ਪਾਲੈ ਪਰਿਆ ਅਮੋਲ ਲਾਲ ਆਖੂਟਾ ॥ ਜਨ ਨਾਨਕ ਪ੍ਰਭਿ ਕਿਰਪਾ ਧਾਰੀ ਤਉ ਮਨ ਮਹਿ ਹਰਿ

ਰਸੁ ਘੂਟਾ ॥੨॥੯॥੩੨॥ ਸਾਰਗ ਮਹਲਾ ੫ ॥ ਅਬ ਮੇਰੋ ਠਾਕੁਰ ਸਿਉ ਮਨੁ ਲੀਨਾ ॥ ਪ੍ਰਾਨ ਦਾਨੁ ਗੁਰਿ ਪੂਰੈ

ਦੀਆ ਉਰਝਾਇਓ ਜਿਉ ਜਲ ਮੀਨਾ ॥੧॥ ਰਹਾਉ ॥ ਕਾਮ ਕ੍ਰੋਧ ਲੋਭ ਮਦ ਮਤਸਰ ਇਹ ਅਰਪਿ ਸਗਲ

ਦਾਨੁ ਕੀਨਾ ॥ ਮੰਤ੍ਰ ਦ੍ਰਿੜਾਇ ਹਰਿ ਅਉਖਧੁ ਗੁਰਿ ਦੀਓ ਤਉ ਮਿਲਿਓ ਸਗਲ ਪ੍ਰਬੀਨਾ ॥੧॥ ਗ੍ਰਿਹੁ ਤੇਰਾ ਤੂ

॥੧੨੧੧॥

ਠਾਕੁਰੁ ਮੇਰਾ ਗੁਰਿ ਹਉ ਖੋਈ ਪ੍ਰਭੁ ਦੀਨਾ ॥ ਕਹੁ ਨਾਨਕ ਮੈ ਸਹਜ ਘਰੁ ਪਾਇਆ ਹਰਿ ਭਗਤਿ ਭੰਡਾਰ ਖਜੀਨਾ

॥੨॥੧੦॥੩੩॥ ਸਾਰਗ ਮਹਲਾ ੫ ॥ ਮੋਹਨ ਸਭਿ ਜੀਅ ਤੇਰੇ ਤੂ ਤਾਰਹਿ ॥ ਛੁਟਹਿ ਸੰਘਾਰ ਨਿਮਖ ਕਿਰਪਾ ਤੇ

ਕੋਟਿ ਬ੍ਰਹਮੰਡ ਉਧਾਰਹਿ ॥੧॥ ਰਹਾਉ ॥ ਕਰਹਿ ਅਰਦਾਸਿ ਬਹੁਤੁ ਬੇਨੰਤੀ ਨਿਮਖ ਨਿਮਖ ਸਾਮਾੑਰਹਿ ॥ ਹੋਹੁ

ਕ੍ਰਿਪਾਲ ਦੀਨ ਦੁਖ ਭੰਜਨ ਹਾਥ ਦੇਇ ਨਿਸਤਾਰਹਿ ॥੧॥ ਕਿਆ ਏ ਭੂਪਤਿ ਬਪੁਰੇ ਕਹੀਅਹਿ ਕਹੁ ਏ ਕਿਸ ਨੋ

ਮਾਰਹਿ ॥ ਰਾਖੁ ਰਾਖੁ ਰਾਖੁ ਸੁਖਦਾਤੇ ਸਭੁ ਨਾਨਕ ਜਗਤੁ ਤੁਮਾੑਰਹਿ ॥੨॥੧੧॥੩੪॥ ਸਾਰਗ ਮਹਲਾ ੫ ॥

ਅਬ ਮੋਹਿ ਧਨੁ ਪਾਇਓ ਹਰਿ ਨਾਮਾ ॥ ਭਏ ਅਚਿੰਤ ਤ੍ਰਿਸਨ ਸਭ ਬੁਝੀ ਹੈ ਇਹੁ ਲਿਖਿਓ ਲੇਖੁ ਮਥਾਮਾ ॥੧॥

ਰਹਾਉ ॥ ਖੋਜਤ ਖੋਜਤ ਭਇਓ ਬੈਰਾਗੀ ਫਿਰਿ ਆਇਓ ਦੇਹ ਗਿਰਾਮਾ ॥ ਗੁਰਿ ਕ੍ਰਿਪਾਲਿ ਸਉਦਾ ਇਹੁ ਜੋਰਿਓ

ਹਥਿ ਚਰਿਓ ਲਾਲੁ ਅਗਾਮਾ ॥੧॥ ਆਨ ਬਾਪਾਰ ਬਨਜ ਜੋ ਕਰੀਅਹਿ ਤੇਤੇ ਦੂਖ ਸਹਾਮਾ ॥ ਗੋਬਿਦ ਭਜਨ ਕੇ

ਨਿਰਭੈ ਵਾਪਾਰੀ ਹਰਿ ਰਾਸਿ ਨਾਨਕ ਰਾਮ ਨਾਮਾ ॥੨॥੧੨॥੩੫॥ ਸਾਰਗ ਮਹਲਾ ੫ ॥ ਮੇਰੈ ਮਨਿ ਮਿਸਟ

ਲਗੇ ਪ੍ਰਿਅ ਬੋਲਾ ॥ ਗੁਰਿ ਬਾਹ ਪਕਰਿ ਪ੍ਰਭ ਸੇਵਾ ਲਾਏ ਸਦ ਦਇਆਲੁ ਹਰਿ ਢੋਲਾ ॥੧॥ ਰਹਾਉ ॥ ਪ੍ਰਭ ਤੂ

ਠਾਕੁਰੁ ਸਰਬ ਪ੍ਰਤਿਪਾਲਕੁ ਮੋਹਿ ਕਲਤ੍ਰ ਸਹਿਤ ਸਭਿ ਗੋਲਾ ॥ ਮਾਣੁ ਤਾਣੁ ਸਭੁ ਤੂਹੈ ਤੂਹੈ ਇਕੁ ਨਾਮੁ ਤੇਰਾ ਮੈ

ਓਲਾੑ ॥੧॥ ਜੇ ਤਖਤਿ ਬੈਸਾਲਹਿ ਤਉ ਦਾਸ ਤੁਮਾੑਰੇ ਘਾਸੁ ਬਢਾਵਹਿ ਕੇਤਕ ਬੋਲਾ ॥ ਜਨ ਨਾਨਕ ਕੇ ਪ੍ਰਭ

ਪੁਰਖ ਬਿਧਾਤੇ ਮੇਰੇ ਠਾਕੁਰ ਅਗਹ ਅਤੋਲਾ ॥੨॥੧੩॥੩੬॥ ਸਾਰਗ ਮਹਲਾ ੫ ॥ ਰਸਨਾ ਰਾਮ ਕਹਤ ਗੁਣ

ਸੋਹੰ ॥ ਏਕ ਨਿਮਖ ਓਪਾਇ ਸਮਾਵੈ ਦੇਖਿ ਚਰਿਤ ਮਨ ਮੋਹੰ ॥੧॥ ਰਹਾਉ ॥ ਜਿਸੁ ਸੁਣਿਐ ਮਨਿ ਹੋਇ ਰਹਸੁ

ਅਤਿ ਰਿਦੈ ਮਾਨ ਦੁਖ ਜੋਹੰ ॥ ਸੁਖੁ ਪਾਇਓ ਦੁਖੁ ਦੂਰਿ ਪਰਾਇਓ ਬਣਿ ਆਈ ਪ੍ਰਭ ਤੋਹੰ ॥੧॥ ਕਿਲਵਿਖ ਗਏ

ਮਨ ਨਿਰਮਲ ਹੋਈ ਹੈ ਗੁਰਿ ਕਾਢੇ ਮਾਇਆ ਦ੍ਰੋਹੰ ॥ ਕਹੁ ਨਾਨਕ ਮੈ ਸੋ ਪ੍ਰਭੁ ਪਾਇਆ ਕਰਣ ਕਾਰਣ ਸਮਰਥੋਹੰ

॥੨॥੧੪॥੩੭॥ ਸਾਰਗ ਮਹਲਾ ੫ ॥ ਨੈਨਹੁ ਦੇਖਿਓ ਚਲਤੁ ਤਮਾਸਾ ॥ ਸਭ ਹੂ ਦੂਰਿ ਸਭ ਹੂ ਤੇ ਨੇਰੈ ਅਗਮ

ਅਗਮ ਘਟ ਵਾਸਾ ॥੧॥ ਰਹਾਉ ॥ ਅਭੂਲੁ ਨ ਭੂਲੈ ਲਿਖਿਓ ਨ ਚਲਾਵੈ ਮਤਾ ਨ ਕਰੈ ਪਚਾਸਾ ॥ ਖਿਨ ਮਹਿ

ਸਾਜਿ ਸਵਾਰਿ ਬਿਨਾਹੈ ਭਗਤਿ ਵਛਲ ਗੁਣਤਾਸਾ ॥੧॥ ਅੰਧ ਕੂਪ ਮਹਿ ਦੀਪਕੁ ਬਲਿਓ ਗੁਰਿ ਰਿਦੈ ਕੀਓ

॥੧੨੧੨॥

ਪਰਗਾਸਾ ॥ ਕਹੁ ਨਾਨਕ ਦਰਸੁ ਪੇਖਿ ਸੁਖੁ ਪਾਇਆ ਸਭ ਪੂਰਨ ਹੋਈ ਆਸਾ ॥੨॥੧੫॥੩੮॥ ਸਾਰਗ

ਮਹਲਾ ੫ ॥ ਚਰਨਹ ਗੋਬਿੰਦ ਮਾਰਗੁ ਸੁਹਾਵਾ ॥ ਆਨ ਮਾਰਗ ਜੇਤਾ ਕਿਛੁ ਧਾਈਐ ਤੇਤੋ ਹੀ ਦੁਖੁ ਹਾਵਾ ॥੧॥

ਰਹਾਉ ॥ ਨੇਤ੍ਰ ਪੁਨੀਤ ਭਏ ਦਰਸੁ ਪੇਖੇ ਹਸਤ ਪੁਨੀਤ ਟਹਲਾਵਾ ॥ ਰਿਦਾ ਪੁਨੀਤ ਰਿਦੈ ਹਰਿ ਬਸਿਓ ਮਸਤ

ਪੁਨੀਤ ਸੰਤ ਧੂਰਾਵਾ ॥੧॥ ਸਰਬ ਨਿਧਾਨ ਨਾਮਿ ਹਰਿ ਹਰਿ ਕੈ ਜਿਸੁ ਕਰਮਿ ਲਿਖਿਆ ਤਿਨਿ ਪਾਵਾ ॥ ਜਨ

ਨਾਨਕ ਕਉ ਗੁਰੁ ਪੂਰਾ ਭੇਟਿਓ ਸੁਖਿ ਸਹਜੇ ਅਨਦ ਬਿਹਾਵਾ ॥੨॥੧੬॥੩੯॥ ਸਾਰਗ ਮਹਲਾ ੫ ॥ ਧਿਆਇਓ

ਅੰਤਿ ਬਾਰ ਨਾਮੁ ਸਖਾ ॥ ਜਹ ਮਾਤ ਪਿਤਾ ਸੁਤ ਭਾਈ ਨ ਪਹੁਚੈ ਤਹਾ ਤਹਾ ਤੂ ਰਖਾ ॥੧॥ ਰਹਾਉ ॥ ਅੰਧ ਕੂਪ

ਗ੍ਰਿਹ ਮਹਿ ਤਿਨਿ ਸਿਮਰਿਓ ਜਿਸੁ ਮਸਤਕਿ ਲੇਖੁ ਲਿਖਾ ॥ ਖੂਲੇੑ ਬੰਧਨ ਮੁਕਤਿ ਗੁਰਿ ਕੀਨੀ ਸਭ ਤੂਹੈ ਤੁਹੀ

ਦਿਖਾ ॥੧॥ ਅੰਮ੍ਰਿਤ ਨਾਮੁ ਪੀਆ ਮਨੁ ਤ੍ਰਿਪਤਿਆ ਆਘਾਏ ਰਸਨ ਚਖਾ ॥ ਕਹੁ ਨਾਨਕ ਸੁਖ ਸਹਜੁ ਮੈ ਪਾਇਆ

ਗੁਰਿ ਲਾਹੀ ਸਗਲ ਤਿਖਾ ॥੨॥੧੭॥੪੦॥ ਸਾਰਗ ਮਹਲਾ ੫ ॥ ਗੁਰ ਮਿਲਿ ਐਸੇ ਪ੍ਰਭੂ ਧਿਆਇਆ ॥

ਭਇਓ ਕ੍ਰਿਪਾਲੁ ਦਇਆਲੁ ਦੁਖ ਭੰਜਨੁ ਲਗੈ ਨ ਤਾਤੀ ਬਾਇਆ ॥੧॥ ਰਹਾਉ ॥ ਜੇਤੇ ਸਾਸ ਸਾਸ ਹਮ

ਲੇਤੇ ਤੇਤੇ ਹੀ ਗੁਣ ਗਾਇਆ ॥ ਨਿਮਖ ਨ ਬਿਛੁਰੈ ਘਰੀ ਨ ਬਿਸਰੈ ਸਦ ਸੰਗੇ ਜਤ ਜਾਇਆ ॥੧॥ ਹਉ

ਬਲਿ ਬਲਿ ਬਲਿ ਬਲਿ ਚਰਨ ਕਮਲ ਕਉ ਬਲਿ ਬਲਿ ਗੁਰ ਦਰਸਾਇਆ ॥ ਕਹੁ ਨਾਨਕ ਕਾਹੂ ਪਰਵਾਹਾ

ਜਉ ਸੁਖ ਸਾਗਰੁ ਮੈ ਪਾਇਆ ॥੨॥੧੮॥੪੧॥ ਸਾਰਗ ਮਹਲਾ ੫ ॥ ਮੇਰੈ ਮਨਿ ਸਬਦੁ ਲਗੋ ਗੁਰ ਮੀਠਾ

॥ ਖੁਲਿੑਓ ਕਰਮੁ ਭਇਓ ਪਰਗਾਸਾ ਘਟਿ ਘਟਿ ਹਰਿ ਹਰਿ ਡੀਠਾ ॥੧॥ ਰਹਾਉ ॥ ਪਾਰਬ੍ਰਹਮ ਆਜੋਨੀ

ਸੰਭਉ ਸਰਬ ਥਾਨ ਘਟ ਬੀਠਾ ॥ ਭਇਓ ਪਰਾਪਤਿ ਅੰਮ੍ਰਿਤ ਨਾਮਾ ਬਲਿ ਬਲਿ ਪ੍ਰਭ ਚਰਣੀਠਾ ॥੧॥

ਸਤਸੰਗਤਿ ਕੀ ਰੇਣੁ ਮੁਖਿ ਲਾਗੀ ਕੀਏ ਸਗਲ ਤੀਰਥ ਮਜਨੀਠਾ ॥ ਕਹੁ ਨਾਨਕ ਰੰਗਿ ਚਲੂਲ ਭਏ ਹੈ ਹਰਿ

ਰੰਗੁ ਨ ਲਹੈ ਮਜੀਠਾ ॥੨॥੧੯॥੪੨॥ ਸਾਰਗ ਮਹਲਾ ੫ ॥ ਹਰਿ ਹਰਿ ਨਾਮੁ ਦੀਓ ਗੁਰਿ ਸਾਥੇ ॥ ਨਿਮਖ

ਬਚਨੁ ਪ੍ਰਭ ਹੀਅਰੈ ਬਸਿਓ ਸਗਲ ਭੂਖ ਮੇਰੀ ਲਾਥੇ ॥੧॥ ਰਹਾਉ ॥ ਕ੍ਰਿਪਾ ਨਿਧਾਨ ਗੁਣ ਨਾਇਕ ਠਾਕੁਰ

ਸੁਖ ਸਮੂਹ ਸਭ ਨਾਥੇ ॥ ਏਕ ਆਸ ਮੋਹਿ ਤੇਰੀ ਸੁਆਮੀ ਅਉਰ ਦੁਤੀਆ ਆਸ ਬਿਰਾਥੇ ॥੧॥ ਨੈਣ

॥੧੨੧੩॥

ਤ੍ਰਿਪਤਾਸੇ ਦੇਖਿ ਦਰਸਾਵਾ ਗੁਰਿ ਕਰ ਧਾਰੇ ਮੇਰੈ ਮਾਥੇ ॥ ਕਹੁ ਨਾਨਕ ਮੈ ਅਤੁਲ ਸੁਖੁ ਪਾਇਆ ਜਨਮ ਮਰਣ ਭੈ

ਲਾਥੇ ॥੨॥੨੦॥੪੩॥ ਸਾਰਗ ਮਹਲਾ ੫ ॥ ਰੇ ਮੂੜੇੑ ਆਨ ਕਾਹੇ ਕਤ ਜਾਈ ॥ ਸੰਗਿ ਮਨੋਹਰੁ ਅੰਮ੍ਰਿਤੁ ਹੈ ਰੇ

ਭੂਲਿ ਭੂਲਿ ਬਿਖੁ ਖਾਈ ॥੧॥ ਰਹਾਉ ॥ ਪ੍ਰਭ ਸੁੰਦਰ ਚਤੁਰ ਅਨੂਪ ਬਿਧਾਤੇ ਤਿਸ ਸਿਉ ਰੁਚ ਨਹੀ ਰਾਈ ॥ ਮੋਹਨਿ

ਸਿਉ ਬਾਵਰ ਮਨੁ ਮੋਹਿਓ ਝੂਠਿ ਠਗਉਰੀ ਪਾਈ ॥੧॥ ਭਇਓ ਦਇਆਲੁ ਕ੍ਰਿਪਾਲੁ ਦੁਖ ਹਰਤਾ ਸੰਤਨ ਸਿਉ

ਬਨਿ ਆਈ ॥ ਸਗਲ ਨਿਧਾਨ ਘਰੈ ਮਹਿ ਪਾਏ ਕਹੁ ਨਾਨਕ ਜੋਤਿ ਸਮਾਈ ॥੨॥੨੧॥੪੪॥ ਸਾਰਗ ਮਹਲਾ ੫ ॥

ਓਅੰ ਪ੍ਰਿਅ ਪ੍ਰੀਤਿ ਚੀਤਿ ਪਹਿਲਰੀਆ ॥ ਜੋ ਤਉ ਬਚਨੁ ਦੀਓ ਮੇਰੇ ਸਤਿਗੁਰ ਤਉ ਮੈ ਸਾਜ ਸੀਗਰੀਆ ॥੧॥

ਰਹਾਉ ॥ ਹਮ ਭੂਲਹ ਤੁਮ ਸਦਾ ਅਭੂਲਾ ਹਮ ਪਤਿਤ ਤੁਮ ਪਤਿਤ ਉਧਰੀਆ ॥ ਹਮ ਨੀਚ ਬਿਰਖ ਤੁਮ ਮੈਲਾਗਰ

ਲਾਜ ਸੰਗਿ ਸੰਗਿ ਬਸਰੀਆ ॥੧॥ ਤੁਮ ਗੰਭੀਰ ਧੀਰ ਉਪਕਾਰੀ ਹਮ ਕਿਆ ਬਪੁਰੇ ਜੰਤਰੀਆ ॥ ਗੁਰ ਕ੍ਰਿਪਾਲ

ਨਾਨਕ ਹਰਿ ਮੇਲਿਓ ਤਉ ਮੇਰੀ ਸੂਖਿ ਸੇਜਰੀਆ ॥੨॥੨੨॥੪੫॥ ਸਾਰਗ ਮਹਲਾ ੫ ॥ ਮਨ ਓਇ ਦਿਨਸ

ਧੰਨਿ ਪਰਵਾਨਾਂ ॥ ਸਫਲ ਤੇ ਘਰੀ ਸੰਜੋਗ ਸੁਹਾਵੇ ਸਤਿਗੁਰ ਸੰਗਿ ਗਿਆਨਾਂ ॥੧॥ ਰਹਾਉ ॥ ਧੰਨਿ ਸੁਭਾਗ ਧੰਨਿ

ਸੋਹਾਗਾ ਧੰਨਿ ਦੇਤ ਜਿਨਿ ਮਾਨਾਂ ॥ ਇਹੁ ਤਨੁ ਤੁਮੑਰਾ ਸਭੁ ਗ੍ਰਿਹੁ ਧਨੁ ਤੁਮਰਾ ਹੀਂਉ ਕੀਓ ਕੁਰਬਾਨਾਂ ॥੧॥

ਕੋਟਿ ਲਾਖ ਰਾਜ ਸੁਖ ਪਾਏ ਇਕ ਨਿਮਖ ਪੇਖਿ ਦ੍ਰਿਸਟਾਨਾਂ ॥ ਜਉ ਕਹਹੁ ਮੁਖਹੁ ਸੇਵਕ ਇਹ ਬੈਸੀਐ ਸੁਖ ਨਾਨਕ

ਅੰਤੁ ਨ ਜਾਨਾਂ ॥੨॥੨੩॥੪੬॥ ਸਾਰਗ ਮਹਲਾ ੫ ॥ ਅਬ ਮੋਰੋ ਸਹਸਾ ਦੂਖੁ ਗਇਆ ॥ ਅਉਰ ਉਪਾਵ

ਸਗਲ ਤਿਆਗਿ ਛੋਡੇ ਸਤਿਗੁਰ ਸਰਣਿ ਪਇਆ ॥੧॥ ਰਹਾਉ ॥ ਸਰਬ ਸਿਧਿ ਕਾਰਜ ਸਭਿ ਸਵਰੇ ਅਹੰ ਰੋਗ

ਸਗਲ ਹੀ ਖਇਆ ॥ ਕੋਟਿ ਪਰਾਧ ਖਿਨ ਮਹਿ ਖਉ ਭਈ ਹੈ ਗੁਰ ਮਿਲਿ ਹਰਿ ਹਰਿ ਕਹਿਆ ॥੧॥ ਪੰਚ ਦਾਸ

ਗੁਰਿ ਵਸਗਤਿ ਕੀਨੇ ਮਨ ਨਿਹਚਲ ਨਿਰਭਇਆ ॥ ਆਇ ਨ ਜਾਵੈ ਨ ਕਤ ਹੀ ਡੋਲੈ ਥਿਰੁ ਨਾਨਕ ਰਾਜਇਆ

॥੨॥੨੪॥੪੭॥ ਸਾਰਗ ਮਹਲਾ ੫ ॥ ਪ੍ਰਭੁ ਮੇਰੋ ਇਤ ਉਤ ਸਦਾ ਸਹਾਈ ॥ ਮਨਮੋਹਨੁ ਮੇਰੇ ਜੀਅ ਕੋ ਪਿਆਰੋ

ਕਵਨ ਕਹਾ ਗੁਨ ਗਾਈ ॥੧॥ ਰਹਾਉ ॥ ਖੇਲਿ ਖਿਲਾਇ ਲਾਡ ਲਾਡਾਵੈ ਸਦਾ ਸਦਾ ਅਨਦਾਈ ॥ ਪ੍ਰਤਿਪਾਲੈ

ਬਾਰਿਕ ਕੀ ਨਿਆਈ ਜੈਸੇ ਮਾਤ ਪਿਤਾਈ ॥੧॥ ਤਿਸੁ ਬਿਨੁ ਨਿਮਖ ਨਹੀ ਰਹਿ ਸਕੀਐ ਬਿਸਰਿ ਨ ਕਬਹੂ

॥੧੨੧੪॥

ਜਾਈ ॥ ਕਹੁ ਨਾਨਕ ਮਿਲਿ ਸੰਤਸੰਗਤਿ ਤੇ ਮਗਨ ਭਏ ਲਿਵ ਲਾਈ ॥੨॥੨੫॥੪੮॥ ਸਾਰਗ ਮਹਲਾ ੫ ॥

ਅਪਨਾ ਮੀਤੁ ਸੁਆਮੀ ਗਾਈਐ ॥ ਆਸ ਨ ਅਵਰ ਕਾਹੂ ਕੀ ਕੀਜੈ ਸੁਖਦਾਤਾ ਪ੍ਰਭੁ ਧਿਆਈਐ ॥੧॥ ਰਹਾਉ ॥

ਸੂਖ ਮੰਗਲ ਕਲਿਆਣ ਜਿਸਹਿ ਘਰਿ ਤਿਸ ਹੀ ਸਰਣੀ ਪਾਈਐ ॥ ਤਿਸਹਿ ਤਿਆਗਿ ਮਾਨੁਖੁ ਜੇ ਸੇਵਹੁ ਤਉ

ਲਾਜ ਲੋਨੁ ਹੋਇ ਜਾਈਐ ॥੧॥ ਏਕ ਓਟ ਪਕਰੀ ਠਾਕੁਰ ਕੀ ਗੁਰ ਮਿਲਿ ਮਤਿ ਬੁਧਿ ਪਾਈਐ ॥ ਗੁਣ ਨਿਧਾਨ

ਨਾਨਕ ਪ੍ਰਭੁ ਮਿਲਿਆ ਸਗਲ ਚੁਕੀ ਮੁਹਤਾਈਐ ॥੨॥੨੬॥੪੯॥ ਸਾਰਗ ਮਹਲਾ ੫ ॥ ਓਟ ਸਤਾਣੀ

ਪ੍ਰਭ ਜੀਉ ਮੇਰੈ ॥ ਦ੍ਰਿਸਟਿ ਨ ਲਿਆਵਉ ਅਵਰ ਕਾਹੂ ਕਉ ਮਾਣਿ ਮਹਤਿ ਪ੍ਰਭ ਤੇਰੈ ॥੧॥ ਰਹਾਉ ॥ ਅੰਗੀਕਾਰੁ

ਕੀਓ ਪ੍ਰਭਿ ਅਪੁਨੈ ਕਾਢਿ ਲੀਆ ਬਿਖੁ ਘੇਰੈ ॥ ਅੰਮ੍ਰਿਤ ਨਾਮੁ ਅਉਖਧੁ ਮੁਖਿ ਦੀਨੋ ਜਾਇ ਪਇਆ ਗੁਰ ਪੈਰੈ

॥੧॥ ਕਵਨ ਉਪਮਾ ਕਹਉ ਏਕ ਮੁਖ ਨਿਰਗੁਣ ਕੇ ਦਾਤੇਰੈ ॥ ਕਾਟਿ ਸਿਲਕ ਜਉ ਅਪੁਨਾ ਕੀਨੋ ਨਾਨਕ ਸੂਖ

ਘਨੇਰੈ ॥੨॥੨੭॥੫੦॥ ਸਾਰਗ ਮਹਲਾ ੫ ॥ ਪ੍ਰਭ ਸਿਮਰਤ ਦੂਖ ਬਿਨਾਸੀ ॥ ਭਇਓ ਕ੍ਰਿਪਾਲੁ ਜੀਅ

ਸੁਖਦਾਤਾ ਹੋਈ ਸਗਲ ਖਲਾਸੀ ॥੧॥ ਰਹਾਉ ॥ ਅਵਰੁ ਨ ਕੋਊ ਸੂਝੈ ਪ੍ਰਭ ਬਿਨੁ ਕਹੁ ਕੋ ਕਿਸੁ ਪਹਿ ਜਾਸੀ ॥

ਜਿਉ ਜਾਣਹੁ ਤਿਉ ਰਾਖਹੁ ਠਾਕੁਰ ਸਭੁ ਕਿਛੁ ਤੁਮ ਹੀ ਪਾਸੀ ॥੧॥ ਹਾਥ ਦੇਇ ਰਾਖੇ ਪ੍ਰਭਿ ਅਪੁਨੇ ਸਦ

ਜੀਵਨ ਅਬਿਨਾਸੀ ॥ ਕਹੁ ਨਾਨਕ ਮਨਿ ਅਨਦੁ ਭਇਆ ਹੈ ਕਾਟੀ ਜਮ ਕੀ ਫਾਸੀ ॥੨॥੨੮॥੫੧॥

ਸਾਰਗ ਮਹਲਾ ੫ ॥ ਮੇਰੋ ਮਨੁ ਜਤ ਕਤ ਤੁਝਹਿ ਸਮਾੑਰੈ ॥ ਹਮ ਬਾਰਿਕ ਦੀਨ ਪਿਤਾ ਪ੍ਰਭ ਮੇਰੇ ਜਿਉ ਜਾਨਹਿ

ਤਿਉ ਪਾਰੈ ॥੧॥ ਰਹਾਉ ॥ ਜਬ ਭੁਖੌ ਤਬ ਭੋਜਨੁ ਮਾਂਗੈ ਅਘਾਏ ਸੂਖ ਸਘਾਰੈ ॥ ਤਬ ਅਰੋਗ ਜਬ ਤੁਮ ਸੰਗਿ

ਬਸਤੌ ਛੁਟਕਤ ਹੋਇ ਰਵਾਰੈ ॥੧॥ ਕਵਨ ਬਸੇਰੋ ਦਾਸ ਦਾਸਨ ਕੋ ਥਾਪਿਉ ਥਾਪਨਹਾਰੈ ॥ ਨਾਮੁ ਨ ਬਿਸਰੈ

ਤਬ ਜੀਵਨੁ ਪਾਈਐ ਬਿਨਤੀ ਨਾਨਕ ਇਹ ਸਾਰੈ ॥੨॥੨੯॥੫੨॥ ਸਾਰਗ ਮਹਲਾ ੫ ॥ ਮਨ ਤੇ ਭੈ ਭਉ

ਦੂਰਿ ਪਰਾਇਓ ॥ ਲਾਲ ਦਇਆਲ ਗੁਲਾਲ ਲਾਡਿਲੇ ਸਹਜਿ ਸਹਜਿ ਗੁਨ ਗਾਇਓ ॥੧॥ ਰਹਾਉ ॥ ਗੁਰ

ਬਚਨਾਤਿ ਕਮਾਤ ਕ੍ਰਿਪਾ ਤੇ ਬਹੁਰਿ ਨ ਕਤਹੂ ਧਾਇਓ ॥ ਰਹਤ ਉਪਾਧਿ ਸਮਾਧਿ ਸੁਖ ਆਸਨ ਭਗਤਿ ਵਛਲੁ

ਗ੍ਰਿਹਿ ਪਾਇਓ ॥੧॥ ਨਾਦ ਬਿਨੋਦ ਕੋਡ ਆਨੰਦਾ ਸਹਜੇ ਸਹਜਿ ਸਮਾਇਓ ॥ ਕਰਨਾ ਆਪਿ ਕਰਾਵਨ ਆਪੇ

॥੧੨੧੫॥

ਕਹੁ ਨਾਨਕ ਆਪਿ ਆਪਾਇਓ ॥੨॥੩੦॥੫੩॥ ਸਾਰਗ ਮਹਲਾ ੫ ॥ ਅੰਮ੍ਰਿਤ ਨਾਮੁ ਮਨਹਿ ਆਧਾਰੋ ॥ ਜਿਨ

ਦੀਆ ਤਿਸ ਕੈ ਕੁਰਬਾਨੈ ਗੁਰ ਪੂਰੇ ਨਮਸਕਾਰੋ ॥੧॥ ਰਹਾਉ ॥ ਬੂਝੀ ਤ੍ਰਿਸਨਾ ਸਹਜਿ ਸੁਹੇਲਾ ਕਾਮੁ ਕ੍ਰੋਧੁ ਬਿਖੁ

ਜਾਰੋ ॥ ਆਇ ਨ ਜਾਇ ਬਸੈ ਇਹ ਠਾਹਰ ਜਹ ਆਸਨੁ ਨਿਰੰਕਾਰੋ ॥੧॥ ਏਕੈ ਪਰਗਟੁ ਏਕੈ ਗੁਪਤਾ ਏਕੈ

ਧੁੰਧੂਕਾਰੋ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਕਹੁ ਨਾਨਕ ਸਾਚੁ ਬੀਚਾਰੋ ॥੨॥੩੧॥੫੪॥ ਸਾਰਗ ਮਹਲਾ ੫ ॥

ਬਿਨੁ ਪ੍ਰਭ ਰਹਨੁ ਨ ਜਾਇ ਘਰੀ ॥ ਸਰਬ ਸੂਖ ਤਾਹੂ ਕੈ ਪੂਰਨ ਜਾ ਕੈ ਸੁਖੁ ਹੈ ਹਰੀ ॥੧॥ ਰਹਾਉ ॥ ਮੰਗਲ ਰੂਪ

ਪ੍ਰਾਨ ਜੀਵਨ ਧਨ ਸਿਮਰਤ ਅਨਦ ਘਨਾ ॥ ਵਡ ਸਮਰਥੁ ਸਦਾ ਸਦ ਸੰਗੇ ਗੁਨ ਰਸਨਾ ਕਵਨ ਭਨਾ ॥੧॥

ਥਾਨ ਪਵਿਤ੍ਰਾ ਮਾਨ ਪਵਿਤ੍ਰਾ ਪਵਿਤ੍ਰ ਸੁਨਨ ਕਹਨਹਾਰੇ ॥ ਕਹੁ ਨਾਨਕ ਤੇ ਭਵਨ ਪਵਿਤ੍ਰਾ ਜਾ ਮਹਿ ਸੰਤ ਤੁਮਾੑਰੇ

॥੨॥੩੨॥੫੫॥ ਸਾਰਗ ਮਹਲਾ ੫ ॥ ਰਸਨਾ ਜਪਤੀ ਤੂਹੀ ਤੂਹੀ ॥ ਮਾਤ ਗਰਭ ਤੁਮ ਹੀ ਪ੍ਰਤਿਪਾਲਕ ਮ੍ਰਿਤ

ਮੰਡਲ ਇਕ ਤੁਹੀ ॥੧॥ ਰਹਾਉ ॥ ਤੁਮਹਿ ਪਿਤਾ ਤੁਮ ਹੀ ਫੁਨਿ ਮਾਤਾ ਤੁਮਹਿ ਮੀਤ ਹਿਤ ਭ੍ਰਾਤਾ ॥ ਤੁਮ ਪਰਵਾਰ

ਤੁਮਹਿ ਆਧਾਰਾ ਤੁਮਹਿ ਜੀਅ ਪ੍ਰਾਨਦਾਤਾ ॥੧॥ ਤੁਮਹਿ ਖਜੀਨਾ ਤੁਮਹਿ ਜਰੀਨਾ ਤੁਮ ਹੀ ਮਾਣਿਕ ਲਾਲਾ ॥

ਤੁਮਹਿ ਪਾਰਜਾਤ ਗੁਰ ਤੇ ਪਾਏ ਤਉ ਨਾਨਕ ਭਏ ਨਿਹਾਲਾ ॥੨॥੩੩॥੫੬॥ ਸਾਰਗ ਮਹਲਾ ੫ ॥ ਜਾਹੂ ਕਾਹੂ

ਅਪੁਨੋ ਹੀ ਚਿਤਿ ਆਵੈ ॥ ਜੋ ਕਾਹੂ ਕੋ ਚੇਰੋ ਹੋਵਤ ਠਾਕੁਰ ਹੀ ਪਹਿ ਜਾਵੈ ॥੧॥ ਰਹਾਉ ॥ ਅਪਨੇ ਪਹਿ ਦੂਖ

ਅਪੁਨੇ ਪਹਿ ਸੂਖਾ ਅਪਨੇ ਹੀ ਪਹਿ ਬਿਰਥਾ ॥ ਅਪੁਨੇ ਪਹਿ ਮਾਨੁ ਅਪੁਨੇ ਪਹਿ ਤਾਨਾ ਅਪਨੇ ਹੀ ਪਹਿ ਅਰਥਾ

॥੧॥ ਕਿਨ ਹੀ ਰਾਜ ਜੋਬਨੁ ਧਨ ਮਿਲਖਾ ਕਿਨ ਹੀ ਬਾਪ ਮਹਤਾਰੀ ॥ ਸਰਬ ਥੋਕ ਨਾਨਕ ਗੁਰ ਪਾਏ ਪੂਰਨ ਆਸ

ਹਮਾਰੀ ॥੨॥੩੪॥੫੭॥ ਸਾਰਗ ਮਹਲਾ ੫ ॥ ਝੂਠੋ ਮਾਇਆ ਕੋ ਮਦ ਮਾਨੁ ॥ ਧ੍ਰੋਹ ਮੋਹ ਦੂਰਿ ਕਰਿ ਬਪੁਰੇ ਸੰਗਿ

ਗੋਪਾਲਹਿ ਜਾਨੁ ॥੧॥ ਰਹਾਉ ॥ ਮਿਥਿਆ ਰਾਜ ਜੋਬਨ ਅਰੁ ਉਮਰੇ ਮੀਰ ਮਲਕ ਅਰੁ ਖਾਨ ॥ ਮਿਥਿਆ ਕਾਪਰ

ਸੁਗੰਧ ਚਤੁਰਾਈ ਮਿਥਿਆ ਭੋਜਨ ਪਾਨ ॥੧॥ ਦੀਨ ਬੰਧਰੋ ਦਾਸ ਦਾਸਰੋ ਸੰਤਹ ਕੀ ਸਾਰਾਨ ॥ ਮਾਂਗਨਿ ਮਾਂਗਉ

ਹੋਇ ਅਚਿੰਤਾ ਮਿਲੁ ਨਾਨਕ ਕੇ ਹਰਿ ਪ੍ਰਾਨ ॥੨॥੩੫॥੫੮॥ ਸਾਰਗ ਮਹਲਾ ੫ ॥ ਅਪੁਨੀ ਇਤਨੀ ਕਛੂ ਨ

ਸਾਰੀ ॥ ਅਨਿਕ ਕਾਜ ਅਨਿਕ ਧਾਵਰਤਾ ਉਰਝਿਓ ਆਨ ਜੰਜਾਰੀ ॥੧॥ ਰਹਾਉ ॥ ਦਿਉਸ ਚਾਰਿ ਕੇ ਦੀਸਹਿ

॥੧੨੧੬॥

ਸੰਗੀ ਊਹਾਂ ਨਾਹੀ ਜਹ ਭਾਰੀ ॥ ਤਿਨ ਸਿਉ ਰਾਚਿ ਮਾਚਿ ਹਿਤੁ ਲਾਇਓ ਜੋ ਕਾਮਿ ਨਹੀ ਗਾਵਾਰੀ ॥੧॥

ਹਉ ਨਾਹੀ ਨਾਹੀ ਕਿਛੁ ਮੇਰਾ ਨਾ ਹਮਰੋ ਬਸੁ ਚਾਰੀ ॥ ਕਰਨ ਕਰਾਵਨ ਨਾਨਕ ਕੇ ਪ੍ਰਭ ਸੰਤਨ ਸੰਗਿ

ਉਧਾਰੀ ॥੨॥੩੬॥੫੯॥ ਸਾਰਗ ਮਹਲਾ ੫ ॥ ਮੋਹਨੀ ਮੋਹਤ ਰਹੈ ਨ ਹੋਰੀ ॥ ਸਾਧਿਕ ਸਿਧ ਸਗਲ ਕੀ

ਪਿਆਰੀ ਤੁਟੈ ਨ ਕਾਹੂ ਤੋਰੀ ॥੧॥ ਰਹਾਉ ॥ ਖਟੁ ਸਾਸਤ੍ਰ ਉਚਰਤ ਰਸਨਾਗਰ ਤੀਰਥ ਗਵਨ ਨ ਥੋਰੀ ॥ ਪੂਜਾ

ਚਕ੍ਰ ਬਰਤ ਨੇਮ ਤਪੀਆ ਊਹਾ ਗੈਲਿ ਨ ਛੋਰੀ ॥੧॥ ਅੰਧ ਕੂਪ ਮਹਿ ਪਤਿਤ ਹੋਤ ਜਗੁ ਸੰਤਹੁ ਕਰਹੁ ਪਰਮ ਗਤਿ

ਮੋਰੀ ॥ ਸਾਧਸੰਗਤਿ ਨਾਨਕੁ ਭਇਓ ਮੁਕਤਾ ਦਰਸਨੁ ਪੇਖਤ ਭੋਰੀ ॥੨॥੩੭॥੬੦॥ ਸਾਰਗ ਮਹਲਾ ੫ ॥ ਕਹਾ

ਕਰਹਿ ਰੇ ਖਾਟਿ ਖਾਟੁਲੀ ॥ ਪਵਨਿ ਅਫਾਰ ਤੋਰ ਚਾਮਰੋ ਅਤਿ ਜਜਰੀ ਤੇਰੀ ਰੇ ਮਾਟੁਲੀ ॥੧॥ ਰਹਾਉ ॥ ਊਹੀ

ਤੇ ਹਰਿਓ ਊਹਾ ਲੇ ਧਰਿਓ ਜੈਸੇ ਬਾਸਾ ਮਾਸ ਦੇਤ ਝਾਟੁਲੀ ॥ ਦੇਵਨਹਾਰੁ ਬਿਸਾਰਿਓ ਅੰਧੁਲੇ ਜਿਉ ਸਫਰੀ

ਉਦਰੁ ਭਰੈ ਬਹਿ ਹਾਟੁਲੀ ॥੧॥ ਸਾਦ ਬਿਕਾਰ ਬਿਕਾਰ ਝੂਠ ਰਸ ਜਹ ਜਾਨੋ ਤਹ ਭੀਰ ਬਾਟੁਲੀ ॥ ਕਹੁ ਨਾਨਕ

ਸਮਝੁ ਰੇ ਇਆਨੇ ਆਜੁ ਕਾਲਿ ਖੁਲੈੑ ਤੇਰੀ ਗਾਂਠੁਲੀ ॥੨॥੩੮॥੬੧॥ ਸਾਰਗ ਮਹਲਾ ੫ ॥ ਗੁਰ ਜੀਉ

ਸੰਗਿ ਤੁਹਾਰੈ ਜਾਨਿਓ ॥ ਕੋਟਿ ਜੋਧ ਉਆ ਕੀ ਬਾਤ ਨ ਪੁਛੀਐ ਤਾਂ ਦਰਗਹ ਭੀ ਮਾਨਿਓ ॥੧॥ ਰਹਾਉ ॥

ਕਵਨ ਮੂਲੁ ਪ੍ਰਾਨੀ ਕਾ ਕਹੀਐ ਕਵਨ ਰੂਪੁ ਦ੍ਰਿਸਟਾਨਿਓ ॥ ਜੋਤਿ ਪ੍ਰਗਾਸ ਭਈ ਮਾਟੀ ਸੰਗਿ ਦੁਲਭ ਦੇਹ

ਬਖਾਨਿਓ ॥੧॥ ਤੁਮ ਤੇ ਸੇਵ ਤੁਮ ਤੇ ਜਪ ਤਾਪਾ ਤੁਮ ਤੇ ਤਤੁ ਪਛਾਨਿਓ ॥ ਕਰੁ ਮਸਤਕਿ ਧਰਿ ਕਟੀ ਜੇਵਰੀ

ਨਾਨਕ ਦਾਸ ਦਸਾਨਿਓ ॥੨॥੩੯॥੬੨॥ ਸਾਰਗ ਮਹਲਾ ੫ ॥ ਹਰਿ ਹਰਿ ਦੀਓ ਸੇਵਕ ਕਉ ਨਾਮ ॥ ਮਾਨਸੁ

ਕਾ ਕੋ ਬਪੁਰੋ ਭਾਈ ਜਾ ਕੋ ਰਾਖਾ ਰਾਮ ॥੧॥ ਰਹਾਉ ॥ ਆਪਿ ਮਹਾ ਜਨੁ ਆਪੇ ਪੰਚਾ ਆਪਿ ਸੇਵਕ ਕੈ ਕਾਮ ॥

ਆਪੇ ਸਗਲੇ ਦੂਤ ਬਿਦਾਰੇ ਠਾਕੁਰ ਅੰਤਰਜਾਮ ॥੧॥ ਆਪੇ ਪਤਿ ਰਾਖੀ ਸੇਵਕ ਕੀ ਆਪਿ ਕੀਓ ਬੰਧਾਨ ॥

ਆਦਿ ਜੁਗਾਦਿ ਸੇਵਕ ਕੀ ਰਾਖੈ ਨਾਨਕ ਕੋ ਪ੍ਰਭੁ ਜਾਨ ॥੨॥੪੦॥੬੩॥ ਸਾਰਗ ਮਹਲਾ ੫ ॥ ਤੂ ਮੇਰੇ

ਮੀਤ ਸਖਾ ਹਰਿ ਪ੍ਰਾਨ ॥ ਮਨੁ ਧਨੁ ਜੀਉ ਪਿੰਡੁ ਸਭੁ ਤੁਮਰਾ ਇਹੁ ਤਨੁ ਸੀਤੋ ਤੁਮਰੈ ਧਾਨ ॥੧॥ ਰਹਾਉ ॥

ਤੁਮ ਹੀ ਦੀਏ ਅਨਿਕ ਪ੍ਰਕਾਰਾ ਤੁਮ ਹੀ ਦੀਏ ਮਾਨ ॥ ਸਦਾ ਸਦਾ ਤੁਮ ਹੀ ਪਤਿ ਰਾਖਹੁ ਅੰਤਰਜਾਮੀ ਜਾਨ ॥੧॥

॥੧੨੧੭॥

ਜਿਨ ਸੰਤਨ ਜਾਨਿਆ ਤੂ ਠਾਕੁਰ ਤੇ ਆਏ ਪਰਵਾਨ ॥ ਜਨ ਕਾ ਸੰਗੁ ਪਾਈਐ ਵਡਭਾਗੀ ਨਾਨਕ ਸੰਤਨ ਕੈ

ਕੁਰਬਾਨ ॥੨॥੪੧॥੬੪॥ ਸਾਰਗ ਮਹਲਾ ੫ ॥ ਕਰਹੁ ਗਤਿ ਦਇਆਲ ਸੰਤਹੁ ਮੋਰੀ ॥ ਤੁਮ ਸਮਰਥ ਕਾਰਨ

ਕਰਨਾ ਤੂਟੀ ਤੁਮ ਹੀ ਜੋਰੀ ॥੧॥ ਰਹਾਉ ॥ ਜਨਮ ਜਨਮ ਕੇ ਬਿਖਈ ਤੁਮ ਤਾਰੇ ਸੁਮਤਿ ਸੰਗਿ ਤੁਮਾਰੈ ਪਾਈ ॥

ਅਨਿਕ ਜੋਨਿ ਭ੍ਰਮਤੇ ਪ੍ਰਭ ਬਿਸਰਤ ਸਾਸਿ ਸਾਸਿ ਹਰਿ ਗਾਈ ॥੧॥ ਜੋ ਜੋ ਸੰਗਿ ਮਿਲੇ ਸਾਧੂ ਕੈ ਤੇ ਤੇ ਪਤਿਤ

ਪੁਨੀਤਾ ॥ ਕਹੁ ਨਾਨਕ ਜਾ ਕੇ ਵਡਭਾਗਾ ਤਿਨਿ ਜਨਮੁ ਪਦਾਰਥੁ ਜੀਤਾ ॥੨॥੪੨॥੬੫॥ ਸਾਰਗ ਮਹਲਾ ੫ ॥

ਠਾਕੁਰ ਬਿਨਤੀ ਕਰਨ ਜਨੁ ਆਇਓ ॥ ਸਰਬ ਸੂਖ ਆਨੰਦ ਸਹਜ ਰਸ ਸੁਨਤ ਤੁਹਾਰੋ ਨਾਇਓ ॥੧॥ ਰਹਾਉ ॥

ਕ੍ਰਿਪਾ ਨਿਧਾਨ ਸੂਖ ਕੇ ਸਾਗਰ ਜਸੁ ਸਭ ਮਹਿ ਜਾ ਕੋ ਛਾਇਓ ॥ ਸੰਤਸੰਗਿ ਰੰਗ ਤੁਮ ਕੀਏ ਅਪਨਾ ਆਪੁ

ਦ੍ਰਿਸਟਾਇਓ ॥੧॥ ਨੈਨਹੁ ਸੰਗਿ ਸੰਤਨ ਕੀ ਸੇਵਾ ਚਰਨ ਝਾਰੀ ਕੇਸਾਇਓ ॥ ਆਠ ਪਹਰ ਦਰਸਨੁ ਸੰਤਨ ਕਾ

ਸੁਖੁ ਨਾਨਕ ਇਹੁ ਪਾਇਓ ॥੨॥੪੩॥੬੬॥ ਸਾਰਗ ਮਹਲਾ ੫ ॥ ਜਾ ਕੀ ਰਾਮ ਨਾਮ ਲਿਵ ਲਾਗੀ ॥ ਸਜਨੁ

ਸੁਰਿਦਾ ਸੁਹੇਲਾ ਸਹਜੇ ਸੋ ਕਹੀਐ ਬਡਭਾਗੀ ॥੧॥ ਰਹਾਉ ॥ ਰਹਿਤ ਬਿਕਾਰ ਅਲਪ ਮਾਇਆ ਤੇ ਅਹੰਬੁਧਿ

ਬਿਖੁ ਤਿਆਗੀ ॥ ਦਰਸ ਪਿਆਸ ਆਸ ਏਕਹਿ ਕੀ ਟੇਕ ਹੀਐਂ ਪ੍ਰਿਅ ਪਾਗੀ ॥੧॥ ਅਚਿੰਤ ਸੋਇ ਜਾਗਨੁ

ਉਠਿ ਬੈਸਨੁ ਅਚਿੰਤ ਹਸਤ ਬੈਰਾਗੀ ॥ ਕਹੁ ਨਾਨਕ ਜਿਨਿ ਜਗਤੁ ਠਗਾਨਾ ਸੁ ਮਾਇਆ ਹਰਿ ਜਨ ਠਾਗੀ

॥੨॥੪੪॥੬੭॥ ਸਾਰਗ ਮਹਲਾ ੫ ॥ ਅਬ ਜਨ ਊਪਰਿ ਕੋ ਨ ਪੁਕਾਰੈ ॥ ਪੂਕਾਰਨ ਕਉ ਜੋ ਉਦਮੁ ਕਰਤਾ

ਗੁਰੁ ਪਰਮੇਸਰੁ ਤਾ ਕਉ ਮਾਰੈ ॥੧॥ ਰਹਾਉ ॥ ਨਿਰਵੈਰੈ ਸੰਗਿ ਵੈਰੁ ਰਚਾਵੈ ਹਰਿ ਦਰਗਹ ਓਹੁ ਹਾਰੈ ॥ ਆਦਿ

ਜੁਗਾਦਿ ਪ੍ਰਭ ਕੀ ਵਡਿਆਈ ਜਨ ਕੀ ਪੈਜ ਸਵਾਰੈ ॥੧॥ ਨਿਰਭਉ ਭਏ ਸਗਲ ਭਉ ਮਿਟਿਆ ਚਰਨ ਕਮਲ

ਆਧਾਰੈ ॥ ਗੁਰ ਕੈ ਬਚਨਿ ਜਪਿਓ ਨਾਉ ਨਾਨਕ ਪ੍ਰਗਟ ਭਇਓ ਸੰਸਾਰੈ ॥੨॥੪੫॥੬੮॥ ਸਾਰਗ ਮਹਲਾ ੫ ॥

ਹਰਿ ਜਨ ਛੋਡਿਆ ਸਗਲਾ ਆਪੁ ॥ ਜਿਉ ਜਾਨਹੁ ਤਿਉ ਰਖਹੁ ਗੁਸਾਈ ਪੇਖਿ ਜੀਵਾਂ ਪਰਤਾਪੁ ॥੧॥ ਰਹਾਉ ॥

ਗੁਰ ਉਪਦੇਸਿ ਸਾਧ ਕੀ ਸੰਗਤਿ ਬਿਨਸਿਓ ਸਗਲ ਸੰਤਾਪੁ ॥ ਮਿਤ੍ਰ ਸਤ੍ਰ ਪੇਖਿ ਸਮਤੁ ਬੀਚਾਰਿਓ ਸਗਲ ਸੰਭਾਖਨ

ਜਾਪੁ ॥੧॥ ਤਪਤਿ ਬੁਝੀ ਸੀਤਲ ਆਘਾਨੇ ਸੁਨਿ ਅਨਹਦ ਬਿਸਮ ਭਏ ਬਿਸਮਾਦ ॥ ਅਨਦੁ ਭਇਆ ਨਾਨਕ

॥੧੨੧੮॥

ਮਨਿ ਸਾਚਾ ਪੂਰਨ ਪੂਰੇ ਨਾਦ ॥੨॥੪੬॥੬੯॥ ਸਾਰਗ ਮਹਲਾ ੫ ॥ ਮੇਰੈ ਗੁਰਿ ਮੋਰੋ ਸਹਸਾ ਉਤਾਰਿਆ ॥

ਤਿਸੁ ਗੁਰ ਕੈ ਜਾਈਐ ਬਲਿਹਾਰੀ ਸਦਾ ਸਦਾ ਹਉ ਵਾਰਿਆ ॥੧॥ ਰਹਾਉ ॥ ਗੁਰ ਕਾ ਨਾਮੁ ਜਪਿਓ ਦਿਨੁ

ਰਾਤੀ ਗੁਰ ਕੇ ਚਰਨ ਮਨਿ ਧਾਰਿਆ ॥ ਗੁਰ ਕੀ ਧੂਰਿ ਕਰਉ ਨਿਤ ਮਜਨੁ ਕਿਲਵਿਖ ਮੈਲੁ ਉਤਾਰਿਆ ॥੧॥

ਗੁਰ ਪੂਰੇ ਕੀ ਕਰਉ ਨਿਤ ਸੇਵਾ ਗੁਰੁ ਅਪਨਾ ਨਮਸਕਾਰਿਆ ॥ ਸਰਬ ਫਲਾ ਦੀਨੇੑ ਗੁਰਿ ਪੂਰੈ ਨਾਨਕ ਗੁਰਿ

ਨਿਸਤਾਰਿਆ ॥੨॥੪੭॥੭੦॥ ਸਾਰਗ ਮਹਲਾ ੫ ॥ ਸਿਮਰਤ ਨਾਮੁ ਪ੍ਰਾਨ ਗਤਿ ਪਾਵੈ ॥ ਮਿਟਹਿ ਕਲੇਸ

ਤ੍ਰਾਸ ਸਭ ਨਾਸੈ ਸਾਧਸੰਗਿ ਹਿਤੁ ਲਾਵੈ ॥੧॥ ਰਹਾਉ ॥ ਹਰਿ ਹਰਿ ਹਰਿ ਹਰਿ ਮਨਿ ਆਰਾਧੇ ਰਸਨਾ ਹਰਿ

ਜਸੁ ਗਾਵੈ ॥ ਤਜਿ ਅਭਿਮਾਨੁ ਕਾਮ ਕ੍ਰੋਧੁ ਨਿੰਦਾ ਬਾਸੁਦੇਵ ਰੰਗੁ ਲਾਵੈ ॥੧॥ ਦਾਮੋਦਰ ਦਇਆਲ ਆਰਾਧਹੁ

ਗੋਬਿੰਦ ਕਰਤ ਸੋੁਹਾਵੈ ॥ ਕਹੁ ਨਾਨਕ ਸਭ ਕੀ ਹੋਇ ਰੇਨਾ ਹਰਿ ਹਰਿ ਦਰਸਿ ਸਮਾਵੈ ॥੨॥੪੮॥੭੧॥

ਸਾਰਗ ਮਹਲਾ ੫ ॥ ਅਪੁਨੇ ਗੁਰ ਪੂਰੇ ਬਲਿਹਾਰੈ ॥ ਪ੍ਰਗਟ ਪ੍ਰਤਾਪੁ ਕੀਓ ਨਾਮ ਕੋ ਰਾਖੇ ਰਾਖਨਹਾਰੈ ॥੧॥

ਰਹਾਉ ॥ ਨਿਰਭਉ ਕੀਏ ਸੇਵਕ ਦਾਸ ਅਪਨੇ ਸਗਲੇ ਦੂਖ ਬਿਦਾਰੈ ॥ ਆਨ ਉਪਾਵ ਤਿਆਗਿ ਜਨ ਸਗਲੇ

ਚਰਨ ਕਮਲ ਰਿਦ ਧਾਰੈ ॥੧॥ ਪ੍ਰਾਨ ਅਧਾਰ ਮੀਤ ਸਾਜਨ ਪ੍ਰਭ ਏਕੈ ਏਕੰਕਾਰੈ ॥ ਸਭ ਤੇ ਊਚ ਠਾਕੁਰੁ

ਨਾਨਕ ਕਾ ਬਾਰ ਬਾਰ ਨਮਸਕਾਰੈ ॥੨॥੪੯॥੭੨॥ ਸਾਰਗ ਮਹਲਾ ੫ ॥ ਬਿਨੁ ਹਰਿ ਹੈ ਕੋ ਕਹਾ ਬਤਾਵਹੁ

॥ ਸੁਖ ਸਮੂਹ ਕਰੁਣਾ ਮੈ ਕਰਤਾ ਤਿਸੁ ਪ੍ਰਭ ਸਦਾ ਧਿਆਵਹੁ ॥੧॥ ਰਹਾਉ ॥ ਜਾ ਕੈ ਸੂਤਿ ਪਰੋਏ ਜੰਤਾ ਤਿਸੁ

ਪ੍ਰਭ ਕਾ ਜਸੁ ਗਾਵਹੁ ॥ ਸਿਮਰਿ ਠਾਕੁਰੁ ਜਿਨਿ ਸਭੁ ਕਿਛੁ ਦੀਨਾ ਆਨ ਕਹਾ ਪਹਿ ਜਾਵਹੁ ॥੧॥ ਸਫਲ

ਸੇਵਾ ਸੁਆਮੀ ਮੇਰੇ ਕੀ ਮਨ ਬਾਂਛਤ ਫਲ ਪਾਵਹੁ ॥ ਕਹੁ ਨਾਨਕ ਲਾਭੁ ਲਾਹਾ ਲੈ ਚਾਲਹੁ ਸੁਖ ਸੇਤੀ ਘਰਿ

ਜਾਵਹੁ ॥੨॥੫੦॥੭੩॥ ਸਾਰਗ ਮਹਲਾ ੫ ॥ ਠਾਕੁਰ ਤੁਮੑ ਸਰਣਾਈ ਆਇਆ ॥ ਉਤਰਿ ਗਇਓ ਮੇਰੇ ਮਨ

ਕਾ ਸੰਸਾ ਜਬ ਤੇ ਦਰਸਨੁ ਪਾਇਆ ॥੧॥ ਰਹਾਉ ॥ ਅਨਬੋਲਤ ਮੇਰੀ ਬਿਰਥਾ ਜਾਨੀ ਅਪਨਾ ਨਾਮੁ ਜਪਾਇਆ

॥ ਦੁਖ ਨਾਠੇ ਸੁਖ ਸਹਜਿ ਸਮਾਏ ਅਨਦ ਅਨਦ ਗੁਣ ਗਾਇਆ ॥੧॥ ਬਾਹ ਪਕਰਿ ਕਢਿ ਲੀਨੇ ਅਪੁਨੇ ਗ੍ਰਿਹ

ਅੰਧ ਕੂਪ ਤੇ ਮਾਇਆ ॥ ਕਹੁ ਨਾਨਕ ਗੁਰਿ ਬੰਧਨ ਕਾਟੇ ਬਿਛੁਰਤ ਆਨਿ ਮਿਲਾਇਆ ॥੨॥੫੧॥੭੪॥

॥੧੨੧੯॥

ਸਾਰਗ ਮਹਲਾ ੫ ॥ ਹਰਿ ਕੇ ਨਾਮ ਕੀ ਗਤਿ ਠਾਂਢੀ ॥ ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਖੋਜਤ ਖੋਜਤ ਕਾਢੀ

॥੧॥ ਰਹਾਉ ॥ ਸਿਵ ਬਿਰੰਚ ਅਰੁ ਇੰਦ੍ਰ ਲੋਕ ਤਾ ਮਹਿ ਜਲਤੌ ਫਿਰਿਆ ॥ ਸਿਮਰਿ ਸਿਮਰਿ ਸੁਆਮੀ ਭਏ

ਸੀਤਲ ਦੂਖੁ ਦਰਦੁ ਭ੍ਰਮੁ ਹਿਰਿਆ ॥੧॥ ਜੋ ਜੋ ਤਰਿਓ ਪੁਰਾਤਨੁ ਨਵਤਨੁ ਭਗਤਿ ਭਾਇ ਹਰਿ ਦੇਵਾ ॥ ਨਾਨਕ

ਕੀ ਬੇਨੰਤੀ ਪ੍ਰਭ ਜੀਉ ਮਿਲੈ ਸੰਤ ਜਨ ਸੇਵਾ ॥੨॥੫੨॥੭੫॥ ਸਾਰਗ ਮਹਲਾ ੫ ॥ ਜਿਹਵੇ ਅੰਮ੍ਰਿਤ ਗੁਣ ਹਰਿ

ਗਾਉ ॥ ਹਰਿ ਹਰਿ ਬੋਲਿ ਕਥਾ ਸੁਨਿ ਹਰਿ ਕੀ ਉਚਰਹੁ ਪ੍ਰਭ ਕੋ ਨਾਉ ॥੧॥ ਰਹਾਉ ॥ ਰਾਮ ਨਾਮੁ ਰਤਨ ਧਨੁ

ਸੰਚਹੁ ਮਨਿ ਤਨਿ ਲਾਵਹੁ ਭਾਉ ॥ ਆਨ ਬਿਭੂਤ ਮਿਥਿਆ ਕਰਿ ਮਾਨਹੁ ਸਾਚਾ ਇਹੈ ਸੁਆਉ ॥੧॥ ਜੀਅ

ਪ੍ਰਾਨ ਮੁਕਤਿ ਕੋ ਦਾਤਾ ਏਕਸ ਸਿਉ ਲਿਵ ਲਾਉ ॥ ਕਹੁ ਨਾਨਕ ਤਾ ਕੀ ਸਰਣਾਈ ਦੇਤ ਸਗਲ ਅਪਿਆਉ

॥੨॥੫੩॥੭੬॥ ਸਾਰਗ ਮਹਲਾ ੫ ॥ ਹੋਤੀ ਨਹੀ ਕਵਨ ਕਛੁ ਕਰਣੀ ॥ ਇਹੈ ਓਟ ਪਾਈ ਮਿਲਿ ਸੰਤਹ ਗੋਪਾਲ

ਏਕ ਕੀ ਸਰਣੀ ॥੧॥ ਰਹਾਉ ॥ ਪੰਚ ਦੋਖ ਛਿਦ੍ਰ ਇਆ ਤਨ ਮਹਿ ਬਿਖੈ ਬਿਆਧਿ ਕੀ ਕਰਣੀ ॥ ਆਸ ਅਪਾਰ

ਦਿਨਸ ਗਣਿ ਰਾਖੇ ਗ੍ਰਸਤ ਜਾਤ ਬਲੁ ਜਰਣੀ ॥੧॥ ਅਨਾਥਹ ਨਾਥ ਦਇਆਲ ਸੁਖ ਸਾਗਰ ਸਰਬ ਦੋਖ ਭੈ

ਹਰਣੀ ॥ ਮਨਿ ਬਾਂਛਤ ਚਿਤਵਤ ਨਾਨਕ ਦਾਸ ਪੇਖਿ ਜੀਵਾ ਪ੍ਰਭ ਚਰਣੀ ॥੨॥੫੪॥੭੭॥ ਸਾਰਗ ਮਹਲਾ ੫ ॥

ਫੀਕੇ ਹਰਿ ਕੇ ਨਾਮ ਬਿਨੁ ਸਾਦ ॥ ਅੰਮ੍ਰਿਤ ਰਸੁ ਕੀਰਤਨੁ ਹਰਿ ਗਾਈਐ ਅਹਿਨਿਸਿ ਪੂਰਨ ਨਾਦ ॥੧॥

ਰਹਾਉ ॥ ਸਿਮਰਤ ਸਾਂਤਿ ਮਹਾ ਸੁਖੁ ਪਾਈਐ ਮਿਟਿ ਜਾਹਿ ਸਗਲ ਬਿਖਾਦ ॥ ਹਰਿ ਹਰਿ ਲਾਭੁ ਸਾਧਸੰਗਿ

ਪਾਈਐ ਘਰਿ ਲੈ ਆਵਹੁ ਲਾਦਿ ॥੧॥ ਸਭ ਤੇ ਊਚ ਊਚ ਤੇ ਊਚੋ ਅੰਤੁ ਨਹੀ ਮਰਜਾਦ ॥ ਬਰਨਿ ਨ ਸਾਕਉ

ਨਾਨਕ ਮਹਿਮਾ ਪੇਖਿ ਰਹੇ ਬਿਸਮਾਦ ॥੨॥੫੫॥੭੮॥ ਸਾਰਗ ਮਹਲਾ ੫ ॥ ਆਇਓ ਸੁਨਨ ਪੜਨ ਕਉ

ਬਾਣੀ ॥ ਨਾਮੁ ਵਿਸਾਰਿ ਲਗਹਿ ਅਨ ਲਾਲਚਿ ਬਿਰਥਾ ਜਨਮੁ ਪਰਾਣੀ ॥੧॥ ਰਹਾਉ ॥ ਸਮਝੁ ਅਚੇਤ ਚੇਤਿ

ਮਨ ਮੇਰੇ ਕਥੀ ਸੰਤਨ ਅਕਥ ਕਹਾਣੀ ॥ ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥੧॥ ਉਦਮੁ

ਸਕਤਿ ਸਿਆਣਪ ਤੁਮੑਰੀ ਦੇਹਿ ਤ ਨਾਮੁ ਵਖਾਣੀ ॥ ਸੇਈ ਭਗਤ ਭਗਤਿ ਸੇ ਲਾਗੇ ਨਾਨਕ ਜੋ ਪ੍ਰਭ ਭਾਣੀ

॥੨॥੫੬॥੭੯॥ ਸਾਰਗ ਮਹਲਾ ੫ ॥ ਧਨਵੰਤ ਨਾਮ ਕੇ ਵਣਜਾਰੇ ॥ ਸਾਂਝੀ ਕਰਹੁ ਨਾਮ ਧਨੁ ਖਾਟਹੁ ਗੁਰ ਕਾ

॥੧੨੨੦॥

ਸਬਦੁ ਵੀਚਾਰੇ ॥੧॥ ਰਹਾਉ ॥ ਛੋਡਹੁ ਕਪਟੁ ਹੋਇ ਨਿਰਵੈਰਾ ਸੋ ਪ੍ਰਭੁ ਸੰਗਿ ਨਿਹਾਰੇ ॥ ਸਚੁ ਧਨੁ ਵਣਜਹੁ ਸਚੁ

ਧਨੁ ਸੰਚਹੁ ਕਬਹੂ ਨ ਆਵਹੁ ਹਾਰੇ ॥੧॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਅਗਨਤ ਭਰੇ ਭੰਡਾਰੇ ॥ ਕਹੁ

ਨਾਨਕ ਸੋਭਾ ਸੰਗਿ ਜਾਵਹੁ ਪਾਰਬ੍ਰਹਮ ਕੈ ਦੁਆਰੇ ॥੨॥੫੭॥੮੦॥ ਸਾਰਗ ਮਹਲਾ ੫ ॥ ਪ੍ਰਭ ਜੀ ਮੋਹਿ ਕਵਨੁ

ਅਨਾਥੁ ਬਿਚਾਰਾ ॥ ਕਵਨ ਮੂਲ ਤੇ ਮਾਨੁਖੁ ਕਰਿਆ ਇਹੁ ਪਰਤਾਪੁ ਤੁਹਾਰਾ ॥੧॥ ਰਹਾਉ ॥ ਜੀਅ ਪ੍ਰਾਣ ਸਰਬ

ਕੇ ਦਾਤੇ ਗੁਣ ਕਹੇ ਨ ਜਾਹਿ ਅਪਾਰਾ ॥ ਸਭ ਕੇ ਪ੍ਰੀਤਮ ਸ੍ਰਬ ਪ੍ਰਤਿਪਾਲਕ ਸਰਬ ਘਟਾਂ ਆਧਾਰਾ ॥੧॥ ਕੋਇ ਨ

ਜਾਣੈ ਤੁਮਰੀ ਗਤਿ ਮਿਤਿ ਆਪਹਿ ਏਕ ਪਸਾਰਾ ॥ ਸਾਧ ਨਾਵ ਬੈਠਾਵਹੁ ਨਾਨਕ ਭਵ ਸਾਗਰੁ ਪਾਰਿ ਉਤਾਰਾ

॥੨॥੫੮॥੮੧॥ ਸਾਰਗ ਮਹਲਾ ੫ ॥ ਆਵੈ ਰਾਮ ਸਰਣਿ ਵਡਭਾਗੀ ॥ ਏਕਸ ਬਿਨੁ ਕਿਛੁ ਹੋਰੁ ਨ ਜਾਣੈ

ਅਵਰਿ ਉਪਾਵ ਤਿਆਗੀ ॥੧॥ ਰਹਾਉ ॥ ਮਨ ਬਚ ਕ੍ਰਮ ਆਰਾਧੈ ਹਰਿ ਹਰਿ ਸਾਧਸੰਗਿ ਸੁਖੁ ਪਾਇਆ ॥

ਅਨਦ ਬਿਨੋਦ ਅਕਥ ਕਥਾ ਰਸੁ ਸਾਚੈ ਸਹਜਿ ਸਮਾਇਆ ॥੧॥ ਕਰਿ ਕਿਰਪਾ ਜੋ ਅਪੁਨਾ ਕੀਨੋ ਤਾ ਕੀ ਊਤਮ

ਬਾਣੀ ॥ ਸਾਧਸੰਗਿ ਨਾਨਕ ਨਿਸਤਰੀਐ ਜੋ ਰਾਤੇ ਪ੍ਰਭ ਨਿਰਬਾਣੀ ॥੨॥੫੯॥੮੨॥ ਸਾਰਗ ਮਹਲਾ ੫ ॥ ਜਾ ਤੇ

ਸਾਧੂ ਸਰਣਿ ਗਹੀ ॥ ਸਾਂਤਿ ਸਹਜੁ ਮਨਿ ਭਇਓ ਪ੍ਰਗਾਸਾ ਬਿਰਥਾ ਕਛੁ ਨ ਰਹੀ ॥੧॥ ਰਹਾਉ ॥ ਹੋਹੁ ਕ੍ਰਿਪਾਲ

ਨਾਮੁ ਦੇਹੁ ਅਪੁਨਾ ਬਿਨਤੀ ਏਹ ਕਹੀ ॥ ਆਨ ਬਿਉਹਾਰ ਬਿਸਰੇ ਪ੍ਰਭ ਸਿਮਰਤ ਪਾਇਓ ਲਾਭੁ ਸਹੀ ॥੧॥

ਜਹ ਤੇ ਉਪਜਿਓ ਤਹੀ ਸਮਾਨੋ ਸਾਈ ਬਸਤੁ ਅਹੀ ॥ ਕਹੁ ਨਾਨਕ ਭਰਮੁ ਗੁਰਿ ਖੋਇਓ ਜੋਤੀ ਜੋਤਿ ਸਮਹੀ

॥੨॥੬੦॥੮੩॥ ਸਾਰਗ ਮਹਲਾ ੫ ॥ ਰਸਨਾ ਰਾਮ ਕੋ ਜਸੁ ਗਾਉ ॥ ਆਨ ਸੁਆਦ ਬਿਸਾਰਿ ਸਗਲੇ ਭਲੋ

ਨਾਮ ਸੁਆਉ ॥੧॥ ਰਹਾਉ ॥ ਚਰਨ ਕਮਲ ਬਸਾਇ ਹਿਰਦੈ ਏਕ ਸਿਉ ਲਿਵ ਲਾਉ ॥ ਸਾਧਸੰਗਤਿ

ਹੋਹਿ ਨਿਰਮਲੁ ਬਹੁੜਿ ਜੋਨਿ ਨ ਆਉ ॥੧॥ ਜੀਉ ਪ੍ਰਾਨ ਅਧਾਰੁ ਤੇਰਾ ਤੂ ਨਿਥਾਵੇ ਥਾਉ ॥ ਸਾਸਿ ਸਾਸਿ

ਸਮਾੑਲਿ ਹਰਿ ਹਰਿ ਨਾਨਕ ਸਦ ਬਲਿ ਜਾਉ ॥੨॥੬੧॥੮੪॥ ਸਾਰਗ ਮਹਲਾ ੫ ॥ ਬੈਕੁੰਠ ਗੋਬਿੰਦ

ਚਰਨ ਨਿਤ ਧਿਆਉ ॥ ਮੁਕਤਿ ਪਦਾਰਥੁ ਸਾਧੂ ਸੰਗਤਿ ਅੰਮ੍ਰਿਤੁ ਹਰਿ ਕਾ ਨਾਉ ॥੧॥ ਰਹਾਉ ॥ ਊਤਮ

ਕਥਾ ਸੁਣੀਜੈ ਸ੍ਰਵਣੀ ਮਇਆ ਕਰਹੁ ਭਗਵਾਨ ॥ ਆਵਤ ਜਾਤ ਦੋਊ ਪਖ ਪੂਰਨ ਪਾਈਐ ਸੁਖ ਬਿਸ੍ਰਾਮ ॥੧॥

॥੧੨੨੧॥

ਸੋਧਤ ਸੋਧਤ ਤਤੁ ਬੀਚਾਰਿਓ ਭਗਤਿ ਸਰੇਸਟ ਪੂਰੀ ॥ ਕਹੁ ਨਾਨਕ ਇਕ ਰਾਮ ਨਾਮ ਬਿਨੁ ਅਵਰ ਸਗਲ ਬਿਧਿ

ਊਰੀ ॥੨॥੬੨॥੮੫॥ ਸਾਰਗ ਮਹਲਾ ੫ ॥ ਸਾਚੇ ਸਤਿਗੁਰੂ ਦਾਤਾਰਾ ॥ ਦਰਸਨੁ ਦੇਖਿ ਸਗਲ ਦੁਖ ਨਾਸਹਿ

ਚਰਨ ਕਮਲ ਬਲਿਹਾਰਾ ॥੧॥ ਰਹਾਉ ॥ ਸਤਿ ਪਰਮੇਸਰੁ ਸਤਿ ਸਾਧ ਜਨ ਨਿਹਚਲੁ ਹਰਿ ਕਾ ਨਾਉ ॥ ਭਗਤਿ

ਭਾਵਨੀ ਪਾਰਬ੍ਰਹਮ ਕੀ ਅਬਿਨਾਸੀ ਗੁਣ ਗਾਉ ॥੧॥ ਅਗਮੁ ਅਗੋਚਰੁ ਮਿਤਿ ਨਹੀ ਪਾਈਐ ਸਗਲ ਘਟਾ

ਆਧਾਰੁ ॥ ਨਾਨਕ ਵਾਹੁ ਵਾਹੁ ਕਹੁ ਤਾ ਕਉ ਜਾ ਕਾ ਅੰਤੁ ਨ ਪਾਰੁ ॥੨॥੬੩॥੮੬॥ ਸਾਰਗ ਮਹਲਾ ੫ ॥ ਗੁਰ ਕੇ

ਚਰਨ ਬਸੇ ਮਨ ਮੇਰੈ ॥ ਪੂਰਿ ਰਹਿਓ ਠਾਕੁਰੁ ਸਭ ਥਾਈ ਨਿਕਟਿ ਬਸੈ ਸਭ ਨੇਰੈ ॥੧॥ ਰਹਾਉ ॥ ਬੰਧਨ ਤੋਰਿ

ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥੧॥

ਜਾ ਕਉ ਕ੍ਰਿਪਾ ਕਰਹੁ ਪ੍ਰਭ ਮੇਰੇ ਸੋ ਹਰਿ ਕਾ ਜਸੁ ਗਾਵੈ ॥ ਆਠ ਪਹਰ ਗੋਬਿੰਦ ਗੁਨ ਗਾਵੈ ਜਨੁ ਨਾਨਕੁ ਸਦ ਬਲਿ

ਜਾਵੈ ॥੨॥੬੪॥੮੭॥ ਸਾਰਗ ਮਹਲਾ ੫ ॥ ਜੀਵਨੁ ਤਉ ਗਨੀਐ ਹਰਿ ਪੇਖਾ ॥ ਕਰਹੁ ਕ੍ਰਿਪਾ ਪ੍ਰੀਤਮ ਮਨਮੋਹਨ

ਫੋਰਿ ਭਰਮ ਕੀ ਰੇਖਾ ॥੧॥ ਰਹਾਉ ॥ ਕਹਤ ਸੁਨਤ ਕਿਛੁ ਸਾਂਤਿ ਨ ਉਪਜਤ ਬਿਨੁ ਬਿਸਾਸ ਕਿਆ ਸੇਖਾਂ ॥ ਪ੍ਰਭੂ

ਤਿਆਗਿ ਆਨ ਜੋ ਚਾਹਤ ਤਾ ਕੈ ਮੁਖਿ ਲਾਗੈ ਕਾਲੇਖਾ ॥੧॥ ਜਾ ਕੈ ਰਾਸਿ ਸਰਬ ਸੁਖ ਸੁਆਮੀ ਆਨ ਨ ਮਾਨਤ

ਭੇਖਾ ॥ ਨਾਨਕ ਦਰਸ ਮਗਨ ਮਨੁ ਮੋਹਿਓ ਪੂਰਨ ਅਰਥ ਬਿਸੇਖਾ ॥੨॥੬੫॥੮੮॥ ਸਾਰਗ ਮਹਲਾ ੫ ॥

ਸਿਮਰਨ ਰਾਮ ਕੋ ਇਕੁ ਨਾਮ ॥ ਕਲਮਲ ਦਗਧ ਹੋਹਿ ਖਿਨ ਅੰਤਰਿ ਕੋਟਿ ਦਾਨ ਇਸਨਾਨ ॥੧॥ ਰਹਾਉ ॥

ਆਨ ਜੰਜਾਰ ਬ੍ਰਿਥਾ ਸ੍ਰਮੁ ਘਾਲਤ ਬਿਨੁ ਹਰਿ ਫੋਕਟ ਗਿਆਨ ॥ ਜਨਮ ਮਰਨ ਸੰਕਟ ਤੇ ਛੂਟੈ ਜਗਦੀਸ ਭਜਨ

ਸੁਖ ਧਿਆਨ ॥੧॥ ਤੇਰੀ ਸਰਨਿ ਪੂਰਨ ਸੁਖ ਸਾਗਰ ਕਰਿ ਕਿਰਪਾ ਦੇਵਹੁ ਦਾਨ ॥ ਸਿਮਰਿ ਸਿਮਰਿ ਨਾਨਕ ਪ੍ਰਭ

ਜੀਵੈ ਬਿਨਸਿ ਜਾਇ ਅਭਿਮਾਨ ॥੨॥੬੬॥੮੯॥ ਸਾਰਗ ਮਹਲਾ ੫ ॥ ਧੂਰਤੁ ਸੋਈ ਜਿ ਧੁਰ ਕਉ ਲਾਗੈ ॥ ਸੋਈ

ਧੁਰੰਧਰੁ ਸੋਈ ਬਸੁੰਧਰੁ ਹਰਿ ਏਕ ਪ੍ਰੇਮ ਰਸ ਪਾਗੈ ॥੧॥ ਰਹਾਉ ॥ ਬਲਬੰਚ ਕਰੈ ਨ ਜਾਨੈ ਲਾਭੈ ਸੋ ਧੂਰਤੁ

ਨਹੀ ਮੂੜਾੑ ॥ ਸੁਆਰਥੁ ਤਿਆਗਿ ਅਸਾਰਥਿ ਰਚਿਓ ਨਹ ਸਿਮਰੈ ਪ੍ਰਭੁ ਰੂੜਾ ॥੧॥ ਸੋਈ ਚਤੁਰੁ ਸਿਆਣਾ

ਪੰਡਿਤੁ ਸੋ ਸੂਰਾ ਸੋ ਦਾਨਾਂ ॥ ਸਾਧਸੰਗਿ ਜਿਨਿ ਹਰਿ ਹਰਿ ਜਪਿਓ ਨਾਨਕ ਸੋ ਪਰਵਾਨਾ ॥੨॥੬੭॥੯੦॥

॥੧੨੨੨॥

ਸਾਰਗ ਮਹਲਾ ੫ ॥ ਹਰਿ ਹਰਿ ਸੰਤ ਜਨਾ ਕੀ ਜੀਵਨਿ ॥ ਬਿਖੈ ਰਸ ਭੋਗ ਅੰਮ੍ਰਿਤ ਸੁਖ ਸਾਗਰ ਰਾਮ ਨਾਮ ਰਸੁ

ਪੀਵਨਿ ॥੧॥ ਰਹਾਉ ॥ ਸੰਚਨਿ ਰਾਮ ਨਾਮ ਧਨੁ ਰਤਨਾ ਮਨ ਤਨ ਭੀਤਰਿ ਸੀਵਨਿ ॥ ਹਰਿ ਰੰਗ ਰਾਂਗ ਭਏ

ਮਨ ਲਾਲਾ ਰਾਮ ਨਾਮ ਰਸ ਖੀਵਨਿ ॥੧॥ ਜਿਉ ਮੀਨਾ ਜਲ ਸਿਉ ਉਰਝਾਨੋ ਰਾਮ ਨਾਮ ਸੰਗਿ ਲੀਵਨਿ ॥

ਨਾਨਕ ਸੰਤ ਚਾਤ੍ਰਿਕ ਕੀ ਨਿਆਈ ਹਰਿ ਬੂੰਦ ਪਾਨ ਸੁਖ ਥੀਵਨਿ ॥੨॥੬੮॥੯੧॥ ਸਾਰਗ ਮਹਲਾ ੫ ॥

ਹਰਿ ਕੇ ਨਾਮਹੀਨ ਬੇਤਾਲ ॥ ਜੇਤਾ ਕਰਨ ਕਰਾਵਨ ਤੇਤਾ ਸਭਿ ਬੰਧਨ ਜੰਜਾਲ ॥੧॥ ਰਹਾਉ ॥ ਬਿਨੁ ਪ੍ਰਭ ਸੇਵ

ਕਰਤ ਅਨ ਸੇਵਾ ਬਿਰਥਾ ਕਾਟੈ ਕਾਲ ॥ ਜਬ ਜਮੁ ਆਇ ਸੰਘਾਰੈ ਪ੍ਰਾਨੀ ਤਬ ਤੁਮਰੋ ਕਉਨੁ ਹਵਾਲ ॥੧॥ ਰਾਖਿ

ਲੇਹੁ ਦਾਸ ਅਪੁਨੇ ਕਉ ਸਦਾ ਸਦਾ ਕਿਰਪਾਲ ॥ ਸੁਖ ਨਿਧਾਨ ਨਾਨਕ ਪ੍ਰਭੁ ਮੇਰਾ ਸਾਧਸੰਗਿ ਧਨ ਮਾਲ

॥੨॥੬੯॥੯੨॥ ਸਾਰਗ ਮਹਲਾ ੫ ॥ ਮਨਿ ਤਨਿ ਰਾਮ ਕੋ ਬਿਉਹਾਰੁ ॥ ਪ੍ਰੇਮ ਭਗਤਿ ਗੁਨ ਗਾਵਨ ਗੀਧੇ

ਪੋਹਤ ਨਹ ਸੰਸਾਰੁ ॥੧॥ ਰਹਾਉ ॥ ਸ੍ਰਵਣੀ ਕੀਰਤਨੁ ਸਿਮਰਨੁ ਸੁਆਮੀ ਇਹੁ ਸਾਧ ਕੋ ਆਚਾਰੁ ॥ ਚਰਨ ਕਮਲ

ਅਸਥਿਤਿ ਰਿਦ ਅੰਤਰਿ ਪੂਜਾ ਪ੍ਰਾਨ ਕੋ ਆਧਾਰੁ ॥੧॥ ਪ੍ਰਭ ਦੀਨ ਦਇਆਲ ਸੁਨਹੁ ਬੇਨੰਤੀ ਕਿਰਪਾ ਅਪਨੀ

ਧਾਰੁ ॥ ਨਾਮੁ ਨਿਧਾਨੁ ਉਚਰਉ ਨਿਤ ਰਸਨਾ ਨਾਨਕ ਸਦ ਬਲਿਹਾਰੁ ॥੨॥੭੦॥੯੩॥ ਸਾਰਗ ਮਹਲਾ ੫ ॥

ਹਰਿ ਕੇ ਨਾਮਹੀਨ ਮਤਿ ਥੋਰੀ ॥ ਸਿਮਰਤ ਨਾਹਿ ਸਿਰੀਧਰ ਠਾਕੁਰ ਮਿਲਤ ਅੰਧ ਦੁਖ ਘੋਰੀ ॥੧॥ ਰਹਾਉ ॥

ਹਰਿ ਕੇ ਨਾਮ ਸਿਉ ਪ੍ਰੀਤਿ ਨ ਲਾਗੀ ਅਨਿਕ ਭੇਖ ਬਹੁ ਜੋਰੀ ॥ ਤੂਟਤ ਬਾਰ ਨ ਲਾਗੈ ਤਾ ਕਉ ਜਿਉ ਗਾਗਰਿ

ਜਲ ਫੋਰੀ ॥੧॥ ਕਰਿ ਕਿਰਪਾ ਭਗਤਿ ਰਸੁ ਦੀਜੈ ਮਨੁ ਖਚਿਤ ਪ੍ਰੇਮ ਰਸ ਖੋਰੀ ॥ ਨਾਨਕ ਦਾਸ ਤੇਰੀ ਸਰਣਾਈ

ਪ੍ਰਭ ਬਿਨੁ ਆਨ ਨ ਹੋਰੀ ॥੨॥੭੧॥੯੪॥ ਸਾਰਗ ਮਹਲਾ ੫ ॥ ਚਿਤਵਉ ਵਾ ਅਉਸਰ ਮਨ ਮਾਹਿ ॥

ਹੋਇ ਇਕਤ੍ਰ ਮਿਲਹੁ ਸੰਤ ਸਾਜਨ ਗੁਣ ਗੋਬਿੰਦ ਨਿਤ ਗਾਹਿ ॥੧॥ ਰਹਾਉ ॥ ਬਿਨੁ ਹਰਿ ਭਜਨ ਜੇਤੇ ਕਾਮ

ਕਰੀਅਹਿ ਤੇਤੇ ਬਿਰਥੇ ਜਾਂਹਿ ॥ ਪੂਰਨ ਪਰਮਾਨੰਦ ਮਨਿ ਮੀਠੋ ਤਿਸੁ ਬਿਨੁ ਦੂਸਰ ਨਾਹਿ ॥੧॥ ਜਪ ਤਪ

ਸੰਜਮ ਕਰਮ ਸੁਖ ਸਾਧਨ ਤੁਲਿ ਨ ਕਛੂਐ ਲਾਹਿ ॥ ਚਰਨ ਕਮਲ ਨਾਨਕ ਮਨੁ ਬੇਧਿਓ ਚਰਨਹ ਸੰਗਿ

ਸਮਾਹਿ ॥੨॥੭੨॥੯੫॥ ਸਾਰਗ ਮਹਲਾ ੫ ॥ ਮੇਰਾ ਪ੍ਰਭੁ ਸੰਗੇ ਅੰਤਰਜਾਮੀ ॥ ਆਗੈ ਕੁਸਲ ਪਾਛੈ ਖੇਮ

॥੧੨੨੩॥

ਸੂਖਾ ਸਿਮਰਤ ਨਾਮੁ ਸੁਆਮੀ ॥੧॥ ਰਹਾਉ ॥ ਸਾਜਨ ਮੀਤ ਸਖਾ ਹਰਿ ਮੇਰੈ ਗੁਨ ਗੋੁਪਾਲ ਹਰਿ ਰਾਇਆ ॥

ਬਿਸਰਿ ਨ ਜਾਈ ਨਿਮਖ ਹਿਰਦੈ ਤੇ ਪੂਰੈ ਗੁਰੂ ਮਿਲਾਇਆ ॥੧॥ ਕਰਿ ਕਿਰਪਾ ਰਾਖੇ ਦਾਸ ਅਪਨੇ ਜੀਅ ਜੰਤ

ਵਸਿ ਜਾ ਕੈ ॥ ਏਕਾ ਲਿਵ ਪੂਰਨ ਪਰਮੇਸੁਰ ਭਉ ਨਹੀ ਨਾਨਕ ਤਾ ਕੈ ॥੨॥੭੩॥੯੬॥ ਸਾਰਗ ਮਹਲਾ ੫ ॥

ਜਾ ਕੈ ਰਾਮ ਕੋ ਬਲੁ ਹੋਇ ॥ ਸਗਲ ਮਨੋਰਥ ਪੂਰਨ ਤਾਹੂ ਕੇ ਦੂਖੁ ਨ ਬਿਆਪੈ ਕੋਇ ॥੧॥ ਰਹਾਉ ॥ ਜੋ ਜਨੁ ਭਗਤੁ

ਦਾਸੁ ਨਿਜੁ ਪ੍ਰਭ ਕਾ ਸੁਣਿ ਜੀਵਾਂ ਤਿਸੁ ਸੋਇ ॥ ਉਦਮੁ ਕਰਉ ਦਰਸਨੁ ਪੇਖਨ ਕੌ ਕਰਮਿ ਪਰਾਪਤਿ ਹੋਇ ॥੧॥

ਗੁਰ ਪਰਸਾਦੀ ਦ੍ਰਿਸਟਿ ਨਿਹਾਰਉ ਦੂਸਰ ਨਾਹੀ ਕੋਇ ॥ ਦਾਨੁ ਦੇਹਿ ਨਾਨਕ ਅਪਨੇ ਕਉ ਚਰਨ ਜੀਵਾਂ ਸੰਤ ਧੋਇ

॥੨॥੭੪॥੯੭॥ ਸਾਰਗ ਮਹਲਾ ੫ ॥ ਜੀਵਤੁ ਰਾਮ ਕੇ ਗੁਣ ਗਾਇ ॥ ਕਰਹੁ ਕ੍ਰਿਪਾ ਗੋਪਾਲ ਬੀਠੁਲੇ ਬਿਸਰਿ ਨ

ਕਬ ਹੀ ਜਾਇ ॥੧॥ ਰਹਾਉ ॥ ਮਨੁ ਤਨੁ ਧਨੁ ਸਭੁ ਤੁਮਰਾ ਸੁਆਮੀ ਆਨ ਨ ਦੂਜੀ ਜਾਇ ॥ ਜਿਉ ਤੂ ਰਾਖਹਿ

ਤਿਵ ਹੀ ਰਹਣਾ ਤੁਮੑਰਾ ਪੈਨੈੑ ਖਾਇ ॥੧॥ ਸਾਧਸੰਗਤਿ ਕੈ ਬਲਿ ਬਲਿ ਜਾਈ ਬਹੁੜਿ ਨ ਜਨਮਾ ਧਾਇ ॥ ਨਾਨਕ

ਦਾਸ ਤੇਰੀ ਸਰਣਾਈ ਜਿਉ ਭਾਵੈ ਤਿਵੈ ਚਲਾਇ ॥੨॥੭੫॥੯੮॥ ਸਾਰਗ ਮਹਲਾ ੫ ॥ ਮਨ ਰੇ ਨਾਮ ਕੋ ਸੁਖ

ਸਾਰ ॥ ਆਨ ਕਾਮ ਬਿਕਾਰ ਮਾਇਆ ਸਗਲ ਦੀਸਹਿ ਛਾਰ ॥੧॥ ਰਹਾਉ ॥ ਗ੍ਰਿਹਿ ਅੰਧ ਕੂਪ ਪਤਿਤ ਪ੍ਰਾਣੀ

ਨਰਕ ਘੋਰ ਗੁਬਾਰ ॥ ਅਨਿਕ ਜੋਨੀ ਭ੍ਰਮਤ ਹਾਰਿਓ ਭ੍ਰਮਤ ਬਾਰੰ ਬਾਰ ॥੧॥ ਪਤਿਤ ਪਾਵਨ ਭਗਤਿ ਬਛਲ ਦੀਨ

ਕਿਰਪਾ ਧਾਰ ॥ ਕਰ ਜੋੜਿ ਨਾਨਕੁ ਦਾਨੁ ਮਾਂਗੈ ਸਾਧਸੰਗਿ ਉਧਾਰ ॥੨॥੭੬॥੯੯॥ ਸਾਰਗ ਮਹਲਾ ੫ ॥

ਬਿਰਾਜਿਤ ਰਾਮ ਕੋ ਪਰਤਾਪ ॥ ਆਧਿ ਬਿਆਧਿ ਉਪਾਧਿ ਸਭ ਨਾਸੀ ਬਿਨਸੇ ਤੀਨੈ ਤਾਪ ॥੧॥ ਰਹਾਉ ॥

ਤ੍ਰਿਸਨਾ ਬੁਝੀ ਪੂਰਨ ਸਭ ਆਸਾ ਚੂਕੇ ਸੋਗ ਸੰਤਾਪ ॥ ਗੁਣ ਗਾਵਤ ਅਚੁਤ ਅਬਿਨਾਸੀ ਮਨ ਤਨ ਆਤਮ ਧ੍ਰਾਪ

॥੧॥ ਕਾਮ ਕ੍ਰੋਧ ਲੋਭ ਮਦ ਮਤਸਰ ਸਾਧੂ ਕੈ ਸੰਗਿ ਖਾਪ ॥ ਭਗਤਿ ਵਛਲ ਭੈ ਕਾਟਨਹਾਰੇ ਨਾਨਕ ਕੇ ਮਾਈ ਬਾਪ

॥੨॥੭੭॥੧੦੦॥ ਸਾਰਗ ਮਹਲਾ ੫ ॥ ਆਤੁਰੁ ਨਾਮ ਬਿਨੁ ਸੰਸਾਰ ॥ ਤ੍ਰਿਪਤਿ ਨ ਹੋਵਤ ਕੂਕਰੀ ਆਸਾ ਇਤੁ

ਲਾਗੋ ਬਿਖਿਆ ਛਾਰ ॥੧॥ ਰਹਾਉ ॥ ਪਾਇ ਠਗਉਰੀ ਆਪਿ ਭੁਲਾਇਓ ਜਨਮਤ ਬਾਰੋ ਬਾਰ ॥ ਹਰਿ ਕਾ ਸਿਮਰਨੁ

ਨਿਮਖ ਨ ਸਿਮਰਿਓ ਜਮਕੰਕਰ ਕਰਤ ਖੁਆਰ ॥੧॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਤੇਰਿਆ ਸੰਤਹ ਕੀ ਰਾਵਾਰ

॥੧੨੨੪॥

॥ ਨਾਨਕ ਦਾਸੁ ਦਰਸੁ ਪ੍ਰਭ ਜਾਚੈ ਮਨ ਤਨ ਕੋ ਆਧਾਰ ॥੨॥੭੮॥੧੦੧॥ ਸਾਰਗ ਮਹਲਾ ੫ ॥ ਮੈਲਾ ਹਰਿ ਕੇ

ਨਾਮ ਬਿਨੁ ਜੀਉ ॥ ਤਿਨਿ ਪ੍ਰਭਿ ਸਾਚੈ ਆਪਿ ਭੁਲਾਇਆ ਬਿਖੈ ਠਗਉਰੀ ਪੀਉ ॥੧॥ ਰਹਾਉ ॥ ਕੋਟਿ ਜਨਮ

ਭ੍ਰਮਤੌ ਬਹੁ ਭਾਂਤੀ ਥਿਤਿ ਨਹੀ ਕਤਹੂ ਪਾਈ ॥ ਪੂਰਾ ਸਤਿਗੁਰੁ ਸਹਜਿ ਨ ਭੇਟਿਆ ਸਾਕਤੁ ਆਵੈ ਜਾਈ ॥੧॥ ਰਾਖਿ

ਲੇਹੁ ਪ੍ਰਭ ਸੰਮ੍ਰਿਥ ਦਾਤੇ ਤੁਮ ਪ੍ਰਭ ਅਗਮ ਅਪਾਰ ॥ ਨਾਨਕ ਦਾਸ ਤੇਰੀ ਸਰਣਾਈ ਭਵਜਲੁ ਉਤਰਿਓ ਪਾਰ

॥੨॥੭੯॥੧੦੨॥ ਸਾਰਗ ਮਹਲਾ ੫ ॥ ਰਮਣ ਕਉ ਰਾਮ ਕੇ ਗੁਣ ਬਾਦ ॥ ਸਾਧਸੰਗਿ ਧਿਆਈਐ ਪਰਮੇਸਰੁ

ਅੰਮ੍ਰਿਤ ਜਾ ਕੇ ਸੁਆਦ ॥੧॥ ਰਹਾਉ ॥ ਸਿਮਰਤ ਏਕੁ ਅਚੁਤ ਅਬਿਨਾਸੀ ਬਿਨਸੇ ਮਾਇਆ ਮਾਦ ॥ ਸਹਜ

ਅਨਦ ਅਨਹਦ ਧੁਨਿ ਬਾਣੀ ਬਹੁਰਿ ਨ ਭਏ ਬਿਖਾਦ ॥੧॥ ਸਨਕਾਦਿਕ ਬ੍ਰਹਮਾਦਿਕ ਗਾਵਤ ਗਾਵਤ

ਸੁਕ ਪ੍ਰਹਿਲਾਦ ॥ ਪੀਵਤ ਅਮਿਉ ਮਨੋਹਰ ਹਰਿ ਰਸੁ ਜਪਿ ਨਾਨਕ ਹਰਿ ਬਿਸਮਾਦ ॥੨॥੮੦॥੧੦੩॥

ਸਾਰਗ ਮਹਲਾ ੫ ॥ ਕੀਨੇੑ ਪਾਪ ਕੇ ਬਹੁ ਕੋਟ ॥ ਦਿਨਸੁ ਰੈਨੀ ਥਕਤ ਨਾਹੀ ਕਤਹਿ ਨਾਹੀ ਛੋਟ ॥੧॥ ਰਹਾਉ ॥

ਮਹਾ ਬਜਰ ਬਿਖ ਬਿਆਧੀ ਸਿਰਿ ਉਠਾਈ ਪੋਟ ॥ ਉਘਰਿ ਗਈਆਂ ਖਿਨਹਿ ਭੀਤਰਿ ਜਮਹਿ ਗ੍ਰਾਸੇ ਝੋਟ

॥੧॥ ਪਸੁ ਪਰੇਤ ਉਸਟ ਗਰਧਭ ਅਨਿਕ ਜੋਨੀ ਲੇਟ ॥ ਭਜੁ ਸਾਧਸੰਗਿ ਗੋਬਿੰਦ ਨਾਨਕ ਕਛੁ ਨ ਲਾਗੈ ਫੇਟ

॥੨॥੮੧॥੧੦੪॥ ਸਾਰਗ ਮਹਲਾ ੫ ॥ ਅੰਧੇ ਖਾਵਹਿ ਬਿਸੂ ਕੇ ਗਟਾਕ ॥ ਨੈਨ ਸ੍ਰਵਨ ਸਰੀਰੁ ਸਭੁ ਹੁਟਿਓ ਸਾਸੁ

ਗਇਓ ਤਤ ਘਾਟ ॥੧॥ ਰਹਾਉ ॥ ਅਨਾਥ ਰਞਾਣਿ ਉਦਰੁ ਲੇ ਪੋਖਹਿ ਮਾਇਆ ਗਈਆ ਹਾਟਿ ॥ ਕਿਲਬਿਖ

ਕਰਤ ਕਰਤ ਪਛੁਤਾਵਹਿ ਕਬਹੁ ਨ ਸਾਕਹਿ ਛਾਂਟਿ ॥੧॥ ਨਿੰਦਕੁ ਜਮਦੂਤੀ ਆਇ ਸੰਘਾਰਿਓ ਦੇਵਹਿ ਮੂੰਡ

ਉਪਰਿ ਮਟਾਕ ॥ ਨਾਨਕ ਆਪਨ ਕਟਾਰੀ ਆਪਸ ਕਉ ਲਾਈ ਮਨੁ ਅਪਨਾ ਕੀਨੋ ਫਾਟ ॥੨॥੮੨॥੧੦੫॥

ਸਾਰਗ ਮਹਲਾ ੫ ॥ ਟੂਟੀ ਨਿੰਦਕ ਕੀ ਅਧ ਬੀਚ ॥ ਜਨ ਕਾ ਰਾਖਾ ਆਪਿ ਸੁਆਮੀ ਬੇਮੁਖ ਕਉ ਆਇ ਪਹੂਚੀ

ਮੀਚ ॥੧॥ ਰਹਾਉ ॥ ਉਸ ਕਾ ਕਹਿਆ ਕੋਇ ਨ ਸੁਣਈ ਕਹੀ ਨ ਬੈਸਣੁ ਪਾਵੈ ॥ ਈਹਾਂ ਦੁਖੁ ਆਗੈ ਨਰਕੁ

ਭੁੰਚੈ ਬਹੁ ਜੋਨੀ ਭਰਮਾਵੈ ॥੧॥ ਪ੍ਰਗਟੁ ਭਇਆ ਖੰਡੀ ਬ੍ਰਹਮੰਡੀ ਕੀਤਾ ਅਪਣਾ ਪਾਇਆ ॥ ਨਾਨਕ ਸਰਣਿ

ਨਿਰਭਉ ਕਰਤੇ ਕੀ ਅਨਦ ਮੰਗਲ ਗੁਣ ਗਾਇਆ ॥੨॥੮੩॥੧੦੬॥ ਸਾਰਗ ਮਹਲਾ ੫ ॥ ਤ੍ਰਿਸਨਾ ਚਲਤ

॥੧੨੨੫॥

ਬਹੁ ਪਰਕਾਰਿ ॥ ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥੧॥ ਰਹਾਉ ॥ ਸਾਂਤਿ ਸੂਖ ਨ ਸਹਜੁ ਉਪਜੈ

ਇਹੈ ਇਸੁ ਬਿਉਹਾਰਿ ॥ ਆਪ ਪਰ ਕਾ ਕਛੁ ਨ ਜਾਨੈ ਕਾਮ ਕ੍ਰੋਧਹਿ ਜਾਰਿ ॥੧॥ ਸੰਸਾਰ ਸਾਗਰੁ ਦੁਖਿ ਬਿਆਪਿਓ

ਦਾਸ ਲੇਵਹੁ ਤਾਰਿ ॥ ਚਰਨ ਕਮਲ ਸਰਣਾਇ ਨਾਨਕ ਸਦ ਸਦਾ ਬਲਿਹਾਰਿ ॥੨॥੮੪॥੧੦੭॥

ਸਾਰਗ ਮਹਲਾ ੫ ॥ ਰੇ ਪਾਪੀ ਤੈ ਕਵਨ ਕੀ ਮਤਿ ਲੀਨ ॥ ਨਿਮਖ ਘਰੀ ਨ ਸਿਮਰਿ ਸੁਆਮੀ ਜੀਉ ਪਿੰਡੁ ਜਿਨਿ

ਦੀਨ ॥੧॥ ਰਹਾਉ ॥ ਖਾਤ ਪੀਵਤ ਸਵੰਤ ਸੁਖੀਆ ਨਾਮੁ ਸਿਮਰਤ ਖੀਨ ॥ ਗਰਭ ਉਦਰ ਬਿਲਲਾਟ ਕਰਤਾ

ਤਹਾਂ ਹੋਵਤ ਦੀਨ ॥੧॥ ਮਹਾ ਮਾਦ ਬਿਕਾਰ ਬਾਧਾ ਅਨਿਕ ਜੋਨਿ ਭ੍ਰਮੀਨ ॥ ਗੋਬਿੰਦ ਬਿਸਰੇ ਕਵਨ ਦੁਖ

ਗਨੀਅਹਿ ਸੁਖੁ ਨਾਨਕ ਹਰਿ ਪਦ ਚੀਨੑ ॥੨॥੮੫॥੧੦੮॥ ਸਾਰਗ ਮਹਲਾ ੫ ॥ ਮਾਈ ਰੀ ਚਰਨਹ ਓਟ ਗਹੀ

॥ ਦਰਸਨੁ ਪੇਖਿ ਮੇਰਾ ਮਨੁ ਮੋਹਿਓ ਦੁਰਮਤਿ ਜਾਤ ਬਹੀ ॥੧॥ ਰਹਾਉ ॥ ਅਗਹ ਅਗਾਧਿ ਊਚ ਅਬਿਨਾਸੀ

ਕੀਮਤਿ ਜਾਤ ਨ ਕਹੀ ॥ ਜਲਿ ਥਲਿ ਪੇਖਿ ਪੇਖਿ ਮਨੁ ਬਿਗਸਿਓ ਪੂਰਿ ਰਹਿਓ ਸ੍ਰਬ ਮਹੀ ॥੧॥ ਦੀਨ ਦਇਆਲ

ਪ੍ਰੀਤਮ ਮਨਮੋਹਨ ਮਿਲਿ ਸਾਧਹ ਕੀਨੋ ਸਹੀ ॥ ਸਿਮਰਿ ਸਿਮਰਿ ਜੀਵਤ ਹਰਿ ਨਾਨਕ ਜਮ ਕੀ ਭੀਰ ਨ ਫਹੀ

॥੨॥੮੬॥੧੦੯॥ ਸਾਰਗ ਮਹਲਾ ੫ ॥ ਮਾਈ ਰੀ ਮਨੁ ਮੇਰੋ ਮਤਵਾਰੋ ॥ ਪੇਖਿ ਦਇਆਲ ਅਨਦ ਸੁਖ ਪੂਰਨ

ਹਰਿ ਰਸਿ ਰਪਿਓ ਖੁਮਾਰੋ ॥੧॥ ਰਹਾਉ ॥ ਨਿਰਮਲ ਭਏ ਊਜਲ ਜਸੁ ਗਾਵਤ ਬਹੁਰਿ ਨ ਹੋਵਤ ਕਾਰੋ ॥ ਚਰਨ ਕਮਲ

ਸਿਉ ਡੋਰੀ ਰਾਚੀ ਭੇਟਿਓ ਪੁਰਖੁ ਅਪਾਰੋ ॥੧॥ ਕਰੁ ਗਹਿ ਲੀਨੇ ਸਰਬਸੁ ਦੀਨੇ ਦੀਪਕ ਭਇਓ ਉਜਾਰੋ ॥ ਨਾਨਕ

ਨਾਮਿ ਰਸਿਕ ਬੈਰਾਗੀ ਕੁਲਹ ਸਮੂਹਾਂ ਤਾਰੋ ॥੨॥੮੭॥੧੧੦॥ ਸਾਰਗ ਮਹਲਾ ੫ ॥ ਮਾਈ ਰੀ ਆਨ ਸਿਮਰਿ

ਮਰਿ ਜਾਂਹਿ ॥ ਤਿਆਗਿ ਗੋਬਿਦੁ ਜੀਅਨ ਕੋ ਦਾਤਾ ਮਾਇਆ ਸੰਗਿ ਲਪਟਾਹਿ ॥੧॥ ਰਹਾਉ ॥ ਨਾਮੁ ਬਿਸਾਰਿ

ਚਲਹਿ ਅਨ ਮਾਰਗਿ ਨਰਕ ਘੋਰ ਮਹਿ ਪਾਹਿ ॥ ਅਨਿਕ ਸਜਾਂਈ ਗਣਤ ਨ ਆਵੈ ਗਰਭੈ ਗਰਭਿ ਭ੍ਰਮਾਹਿ ॥੧॥

ਸੇ ਧਨਵੰਤੇ ਸੇ ਪਤਿਵੰਤੇ ਹਰਿ ਕੀ ਸਰਣਿ ਸਮਾਹਿ ॥ ਗੁਰ ਪ੍ਰਸਾਦਿ ਨਾਨਕ ਜਗੁ ਜੀਤਿਓ ਬਹੁਰਿ ਨ ਆਵਹਿ

ਜਾਂਹਿ ॥੨॥੮੮॥੧੧੧॥ ਸਾਰਗ ਮਹਲਾ ੫ ॥ ਹਰਿ ਕਾਟੀ ਕੁਟਿਲਤਾ ਕੁਠਾਰਿ ॥ ਭ੍ਰਮ ਬਨ ਦਹਨ ਭਏ ਖਿਨ

ਭੀਤਰਿ ਰਾਮ ਨਾਮ ਪਰਹਾਰਿ ॥੧॥ ਰਹਾਉ ॥ ਕਾਮ ਕ੍ਰੋਧ ਨਿੰਦਾ ਪਰਹਰੀਆ ਕਾਢੇ ਸਾਧੂ ਕੈ ਸੰਗਿ ਮਾਰਿ ॥

॥੧੨੨੬॥

ਜਨਮੁ ਪਦਾਰਥੁ ਗੁਰਮੁਖਿ ਜੀਤਿਆ ਬਹੁਰਿ ਨ ਜੂਐ ਹਾਰਿ ॥੧॥ ਆਠ ਪਹਰ ਪ੍ਰਭ ਕੇ ਗੁਣ ਗਾਵਹ ਪੂਰਨ

ਸਬਦਿ ਬੀਚਾਰਿ ॥ ਨਾਨਕ ਦਾਸਨਿ ਦਾਸੁ ਜਨੁ ਤੇਰਾ ਪੁਨਹ ਪੁਨਹ ਨਮਸਕਾਰਿ ॥੨॥੮੯॥੧੧੨॥

ਸਾਰਗ ਮਹਲਾ ੫ ॥ ਪੋਥੀ ਪਰਮੇਸਰ ਕਾ ਥਾਨੁ ॥ ਸਾਧਸੰਗਿ ਗਾਵਹਿ ਗੁਣ ਗੋਬਿੰਦ ਪੂਰਨ ਬ੍ਰਹਮ ਗਿਆਨੁ ॥੧॥

ਰਹਾਉ ॥ ਸਾਧਿਕ ਸਿਧ ਸਗਲ ਮੁਨਿ ਲੋਚਹਿ ਬਿਰਲੇ ਲਾਗੈ ਧਿਆਨੁ ॥ ਜਿਸਹਿ ਕ੍ਰਿਪਾਲੁ ਹੋਇ ਮੇਰਾ ਸੁਆਮੀ

ਪੂਰਨ ਤਾ ਕੋ ਕਾਮੁ ॥੧॥ ਜਾ ਕੈ ਰਿਦੈ ਵਸੈ ਭੈ ਭੰਜਨੁ ਤਿਸੁ ਜਾਨੈ ਸਗਲ ਜਹਾਨੁ ॥ ਖਿਨੁ ਪਲੁ ਬਿਸਰੁ ਨਹੀ ਮੇਰੇ

ਕਰਤੇ ਇਹੁ ਨਾਨਕੁ ਮਾਂਗੈ ਦਾਨੁ ॥੨॥੯੦॥੧੧੩॥ ਸਾਰਗ ਮਹਲਾ ੫ ॥ ਵੂਠਾ ਸਰਬ ਥਾਈ ਮੇਹੁ ॥ ਅਨਦ

ਮੰਗਲ ਗਾਉ ਹਰਿ ਜਸੁ ਪੂਰਨ ਪ੍ਰਗਟਿਓ ਨੇਹੁ ॥੧॥ ਰਹਾਉ ॥ ਚਾਰਿ ਕੁੰਟ ਦਹ ਦਿਸਿ ਜਲ ਨਿਧਿ ਊਨ ਥਾਉ ਨ

ਕੇਹੁ ॥ ਕ੍ਰਿਪਾ ਨਿਧਿ ਗੋਬਿੰਦ ਪੂਰਨ ਜੀਅ ਦਾਨੁ ਸਭ ਦੇਹੁ ॥੧॥ ਸਤਿ ਸਤਿ ਹਰਿ ਸਤਿ ਸੁਆਮੀ ਸਤਿ ਸਾਧਸੰਗੇਹੁ

॥ ਸਤਿ ਤੇ ਜਨ ਜਿਨ ਪਰਤੀਤਿ ਉਪਜੀ ਨਾਨਕ ਨਹ ਭਰਮੇਹੁ ॥੨॥੯੧॥੧੧੪॥ ਸਾਰਗ ਮਹਲਾ ੫ ॥

ਗੋਬਿਦ ਜੀਉ ਤੂ ਮੇਰੇ ਪ੍ਰਾਨ ਅਧਾਰ ॥ ਸਾਜਨ ਮੀਤ ਸਹਾਈ ਤੁਮ ਹੀ ਤੂ ਮੇਰੋ ਪਰਵਾਰ ॥੧॥ ਰਹਾਉ ॥ ਕਰੁ

ਮਸਤਕਿ ਧਾਰਿਓ ਮੇਰੈ ਮਾਥੈ ਸਾਧਸੰਗਿ ਗੁਣ ਗਾਏ ॥ ਤੁਮਰੀ ਕ੍ਰਿਪਾ ਤੇ ਸਭ ਫਲ ਪਾਏ ਰਸਕਿ ਰਾਮ ਨਾਮ

ਧਿਆਏ ॥੧॥ ਅਬਿਚਲ ਨੀਵ ਧਰਾਈ ਸਤਿਗੁਰਿ ਕਬਹੂ ਡੋਲਤ ਨਾਹੀ ॥ ਗੁਰ ਨਾਨਕ ਜਬ ਭਏ ਦਇਆਰਾ

ਸਰਬ ਸੁਖਾ ਨਿਧਿ ਪਾਂਹੀ ॥੨॥੯੨॥੧੧੫॥ ਸਾਰਗ ਮਹਲਾ ੫ ॥ ਨਿਬਹੀ ਨਾਮ ਕੀ ਸਚੁ ਖੇਪ ॥ ਲਾਭੁ ਹਰਿ

ਗੁਣ ਗਾਇ ਨਿਧਿ ਧਨੁ ਬਿਖੈ ਮਾਹਿ ਅਲੇਪ ॥੧॥ ਰਹਾਉ ॥ ਜੀਅ ਜੰਤ ਸਗਲ ਸੰਤੋਖੇ ਆਪਨਾ ਪ੍ਰਭੁ ਧਿਆਇ

॥ ਰਤਨ ਜਨਮੁ ਅਪਾਰ ਜੀਤਿਓ ਬਹੁੜਿ ਜੋਨਿ ਨ ਪਾਇ ॥੧॥ ਭਏ ਕ੍ਰਿਪਾਲ ਦਇਆਲ ਗੋਬਿਦ ਭਇਆ

ਸਾਧੂ ਸੰਗੁ ॥ ਹਰਿ ਚਰਨ ਰਾਸਿ ਨਾਨਕ ਪਾਈ ਲਗਾ ਪ੍ਰਭ ਸਿਉ ਰੰਗੁ ॥੨॥੯੩॥੧੧੬॥ ਸਾਰਗ ਮਹਲਾ ੫ ॥

ਮਾਈ ਰੀ ਪੇਖਿ ਰਹੀ ਬਿਸਮਾਦ ॥ ਅਨਹਦ ਧੁਨੀ ਮੇਰਾ ਮਨੁ ਮੋਹਿਓ ਅਚਰਜ ਤਾ ਕੇ ਸ੍ਵਾਦ ॥੧॥ ਰਹਾਉ ॥ ਮਾਤ

ਪਿਤਾ ਬੰਧਪ ਹੈ ਸੋਈ ਮਨਿ ਹਰਿ ਕੋ ਅਹਿਲਾਦ ॥ ਸਾਧਸੰਗਿ ਗਾਏ ਗੁਨ ਗੋਬਿੰਦ ਬਿਨਸਿਓ ਸਭੁ ਪਰਮਾਦ

॥੧॥ ਡੋਰੀ ਲਪਟਿ ਰਹੀ ਚਰਨਹ ਸੰਗਿ ਭ੍ਰਮ ਭੈ ਸਗਲੇ ਖਾਦ ॥ ਏਕੁ ਅਧਾਰੁ ਨਾਨਕ ਜਨ ਕੀਆ ਬਹੁਰਿ ਨ

॥੧੨੨੭॥

ਜੋਨਿ ਭ੍ਰਮਾਦ ॥੨॥੯੪॥੧੧੭॥ ਸਾਰਗ ਮਹਲਾ ੫ ॥ ਮਾਈ ਰੀ ਮਾਤੀ ਚਰਣ ਸਮੂਹ ॥ ਏਕਸੁ ਬਿਨੁ ਹਉ ਆਨ

ਨ ਜਾਨਉ ਦੁਤੀਆ ਭਾਉ ਸਭ ਲੂਹ ॥੧॥ ਰਹਾਉ ॥ ਤਿਆਗਿ ਗੋੁਪਾਲ ਅਵਰ ਜੋ ਕਰਣਾ ਤੇ ਬਿਖਿਆ ਕੇ ਖੂਹ ॥

ਦਰਸ ਪਿਆਸ ਮੇਰਾ ਮਨੁ ਮੋਹਿਓ ਕਾਢੀ ਨਰਕ ਤੇ ਧੂਹ ॥੧॥ ਸੰਤ ਪ੍ਰਸਾਦਿ ਮਿਲਿਓ ਸੁਖਦਾਤਾ ਬਿਨਸੀ

ਹਉਮੈ ਹੂਹ ॥ ਰਾਮ ਰੰਗਿ ਰਾਤੇ ਦਾਸ ਨਾਨਕ ਮਉਲਿਓ ਮਨੁ ਤਨੁ ਜੂਹ ॥੨॥੯੫॥੧੧੮॥ ਸਾਰਗ ਮਹਲਾ ੫ ॥

ਬਿਨਸੇ ਕਾਚ ਕੇ ਬਿਉਹਾਰ ॥ ਰਾਮ ਭਜੁ ਮਿਲਿ ਸਾਧਸੰਗਤਿ ਇਹੈ ਜਗ ਮਹਿ ਸਾਰ ॥੧॥ ਰਹਾਉ ॥ ਈਤ ਊਤ ਨ

ਡੋਲਿ ਕਤਹੂ ਨਾਮੁ ਹਿਰਦੈ ਧਾਰਿ ॥ ਗੁਰ ਚਰਨ ਬੋਹਿਥ ਮਿਲਿਓ ਭਾਗੀ ਉਤਰਿਓ ਸੰਸਾਰ ॥੧॥ ਜਲਿ ਥਲਿ

ਮਹੀਅਲਿ ਪੂਰਿ ਰਹਿਓ ਸਰਬ ਨਾਥ ਅਪਾਰ ॥ ਹਰਿ ਨਾਮੁ ਅੰਮ੍ਰਿਤੁ ਪੀਉ ਨਾਨਕ ਆਨ ਰਸ ਸਭਿ ਖਾਰ

॥੨॥੯੬॥੧੧੯॥ ਸਾਰਗ ਮਹਲਾ ੫ ॥ ਤਾ ਤੇ ਕਰਣ ਪਲਾਹ ਕਰੇ ॥ ਮਹਾ ਬਿਕਾਰ ਮੋਹ ਮਦ ਮਾਤੌ ਸਿਮਰਤ

ਨਾਹਿ ਹਰੇ ॥੧॥ ਰਹਾਉ ॥ ਸਾਧਸੰਗਿ ਜਪਤੇ ਨਾਰਾਇਣ ਤਿਨ ਕੇ ਦੋਖ ਜਰੇ ॥ ਸਫਲ ਦੇਹ ਧੰਨਿ ਓਇ ਜਨਮੇ

ਪ੍ਰਭ ਕੈ ਸੰਗਿ ਰਲੇ ॥੧॥ ਚਾਰਿ ਪਦਾਰਥ ਅਸਟ ਦਸਾ ਸਿਧਿ ਸਭ ਊਪਰਿ ਸਾਧ ਭਲੇ ॥ ਨਾਨਕ ਦਾਸ ਧੂਰਿ

ਜਨ ਬਾਂਛੈ ਉਧਰਹਿ ਲਾਗਿ ਪਲੇ ॥੨॥੯੭॥੧੨੦॥ ਸਾਰਗ ਮਹਲਾ ੫ ॥ ਹਰਿ ਕੇ ਨਾਮ ਕੇ ਜਨ ਕਾਂਖੀ ॥

ਮਨਿ ਤਨਿ ਬਚਨਿ ਏਹੀ ਸੁਖੁ ਚਾਹਤ ਪ੍ਰਭ ਦਰਸੁ ਦੇਖਹਿ ਕਬ ਆਖੀ ॥੧॥ ਰਹਾਉ ॥ ਤੂ ਬੇਅੰਤੁ ਪਾਰਬ੍ਰਹਮ

ਸੁਆਮੀ ਗਤਿ ਤੇਰੀ ਜਾਇ ਨ ਲਾਖੀ ॥ ਚਰਨ ਕਮਲ ਪ੍ਰੀਤਿ ਮਨੁ ਬੇਧਿਆ ਕਰਿ ਸਰਬਸੁ ਅੰਤਰਿ ਰਾਖੀ ॥੧॥

ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਇਹ ਬਾਣੀ ਰਸਨਾ ਭਾਖੀ ॥ ਜਪਿ ਰਾਮ ਨਾਮੁ ਨਾਨਕ ਨਿਸਤਰੀਐ ਹੋਰੁ ਦੁਤੀਆ

ਬਿਰਥੀ ਸਾਖੀ ॥੨॥੯੮॥੧੨੧॥ ਸਾਰਗ ਮਹਲਾ ੫ ॥ ਮਾਖੀ ਰਾਮ ਕੀ ਤੂ ਮਾਖੀ ॥ ਜਹ ਦੁਰਗੰਧ ਤਹਾ ਤੂ

ਬੈਸਹਿ ਮਹਾ ਬਿਖਿਆ ਮਦ ਚਾਖੀ ॥੧॥ ਰਹਾਉ ॥ ਕਿਤਹਿ ਅਸਥਾਨਿ ਤੂ ਟਿਕਨੁ ਨ ਪਾਵਹਿ ਇਹ ਬਿਧਿ ਦੇਖੀ

ਆਖੀ ॥ ਸੰਤਾ ਬਿਨੁ ਤੈ ਕੋਇ ਨ ਛਾਡਿਆ ਸੰਤ ਪਰੇ ਗੋਬਿਦ ਕੀ ਪਾਖੀ ॥੧॥ ਜੀਅ ਜੰਤ ਸਗਲੇ ਤੈ ਮੋਹੇ ਬਿਨੁ

ਸੰਤਾ ਕਿਨੈ ਨ ਲਾਖੀ ॥ ਨਾਨਕ ਦਾਸੁ ਹਰਿ ਕੀਰਤਨਿ ਰਾਤਾ ਸਬਦੁ ਸੁਰਤਿ ਸਚੁ ਸਾਖੀ ॥੨॥੯੯॥੧੨੨॥

ਸਾਰਗ ਮਹਲਾ ੫ ॥ ਮਾਈ ਰੀ ਕਾਟੀ ਜਮ ਕੀ ਫਾਸ ॥ ਹਰਿ ਹਰਿ ਜਪਤ ਸਰਬ ਸੁਖ ਪਾਏ ਬੀਚੇ ਗ੍ਰਸਤ ਉਦਾਸ

॥੧੨੨੮॥

॥੧॥ ਰਹਾਉ ॥ ਕਰਿ ਕਿਰਪਾ ਲੀਨੇ ਕਰਿ ਅਪੁਨੇ ਉਪਜੀ ਦਰਸ ਪਿਆਸ ॥ ਸੰਤਸੰਗਿ ਮਿਲਿ ਹਰਿ ਗੁਣ ਗਾਏ

ਬਿਨਸੀ ਦੁਤੀਆ ਆਸ ॥੧॥ ਮਹਾ ਉਦਿਆਨ ਅਟਵੀ ਤੇ ਕਾਢੇ ਮਾਰਗੁ ਸੰਤ ਕਹਿਓ ॥ ਦੇਖਤ ਦਰਸੁ ਪਾਪ ਸਭਿ

ਨਾਸੇ ਹਰਿ ਨਾਨਕ ਰਤਨੁ ਲਹਿਓ ॥੨॥੧੦੦॥੧੨੩॥ ਸਾਰਗ ਮਹਲਾ ੫ ॥ ਮਾਈ ਰੀ ਅਰਿਓ ਪ੍ਰੇਮ ਕੀ ਖੋਰਿ ॥

ਦਰਸਨ ਰੁਚਿਤ ਪਿਆਸ ਮਨਿ ਸੁੰਦਰ ਸਕਤ ਨ ਕੋਈ ਤੋਰਿ ॥੧॥ ਰਹਾਉ ॥ ਪ੍ਰਾਨ ਮਾਨ ਪਤਿ ਪਿਤ ਸੁਤ ਬੰਧਪ

ਹਰਿ ਸਰਬਸੁ ਧਨ ਮੋਰ ॥ ਧ੍ਰਿਗੁ ਸਰੀਰੁ ਅਸਤ ਬਿਸਟਾ ਕ੍ਰਿਮ ਬਿਨੁ ਹਰਿ ਜਾਨਤ ਹੋਰ ॥੧॥ ਭਇਓ ਕ੍ਰਿਪਾਲ ਦੀਨ

ਦੁਖ ਭੰਜਨੁ ਪਰਾ ਪੂਰਬਲਾ ਜੋਰ ॥ ਨਾਨਕ ਸਰਣਿ ਕ੍ਰਿਪਾ ਨਿਧਿ ਸਾਗਰ ਬਿਨਸਿਓ ਆਨ ਨਿਹੋਰ ॥੨॥੧੦੧॥

੧੨੪॥ ਸਾਰਗ ਮਹਲਾ ੫ ॥ ਨੀਕੀ ਰਾਮ ਕੀ ਧੁਨਿ ਸੋਇ ॥ ਚਰਨ ਕਮਲ ਅਨੂਪ ਸੁਆਮੀ ਜਪਤ ਸਾਧੂ ਹੋਇ

॥੧॥ ਰਹਾਉ ॥ ਚਿਤਵਤਾ ਗੋਪਾਲ ਦਰਸਨ ਕਲਮਲਾ ਕਢੁ ਧੋਇ ॥ ਜਨਮ ਮਰਨ ਬਿਕਾਰ ਅੰਕੁਰ ਹਰਿ ਕਾਟਿ

ਛਾਡੇ ਖੋਇ ॥੧॥ ਪਰਾ ਪੂਰਬਿ ਜਿਸਹਿ ਲਿਖਿਆ ਬਿਰਲਾ ਪਾਏ ਕੋਇ ॥ ਰਵਣ ਗੁਣ ਗੋਪਾਲ ਕਰਤੇ ਨਾਨਕਾ ਸਚੁ

ਜੋਇ ॥੨॥੧੦੨॥੧੨੫॥ ਸਾਰਗ ਮਹਲਾ ੫ ॥ ਹਰਿ ਕੇ ਨਾਮ ਕੀ ਮਤਿ ਸਾਰ ॥ ਹਰਿ ਬਿਸਾਰਿ ਜੁ ਆਨ ਰਾਚਹਿ

ਮਿਥਨ ਸਭ ਬਿਸਥਾਰ ॥੧॥ ਰਹਾਉ ॥ ਸਾਧਸੰਗਮਿ ਭਜੁ ਸੁਆਮੀ ਪਾਪ ਹੋਵਤ ਖਾਰ ॥ ਚਰਨਾਰਬਿੰਦ ਬਸਾਇ

ਹਿਰਦੈ ਬਹੁਰਿ ਜਨਮ ਨ ਮਾਰ ॥੧॥ ਕਰਿ ਅਨੁਗ੍ਰਹ ਰਾਖਿ ਲੀਨੇ ਏਕ ਨਾਮ ਅਧਾਰ ॥ ਦਿਨ ਰੈਨਿ ਸਿਮਰਤ ਸਦਾ

ਨਾਨਕ ਮੁਖ ਊਜਲ ਦਰਬਾਰਿ ॥੨॥੧੦੩॥੧੨੬॥ ਸਾਰਗ ਮਹਲਾ ੫ ॥ ਮਾਨੀ ਤੂੰ ਰਾਮ ਕੈ ਦਰਿ ਮਾਨੀ ॥

ਸਾਧਸੰਗਿ ਮਿਲਿ ਹਰਿ ਗੁਨ ਗਾਏ ਬਿਨਸੀ ਸਭ ਅਭਿਮਾਨੀ ॥੧॥ ਰਹਾਉ ॥ ਧਾਰਿ ਅਨੁਗ੍ਰਹੁ ਅਪਨੀ ਕਰਿ ਲੀਨੀ

ਗੁਰਮੁਖਿ ਪੂਰ ਗਿਆਨੀ ॥ ਸਰਬ ਸੂਖ ਆਨੰਦ ਘਨੇਰੇ ਠਾਕੁਰ ਦਰਸ ਧਿਆਨੀ ॥੧॥ ਨਿਕਟਿ ਵਰਤਨਿ ਸਾ ਸਦਾ

ਸੁਹਾਗਨਿ ਦਹ ਦਿਸ ਸਾਈ ਜਾਨੀ ॥ ਪ੍ਰਿਅ ਰੰਗ ਰੰਗਿ ਰਤੀ ਨਾਰਾਇਨ ਨਾਨਕ ਤਿਸੁ ਕੁਰਬਾਨੀ ॥੨॥੧੦੪॥

੧੨੭॥ ਸਾਰਗ ਮਹਲਾ ੫ ॥ ਤੁਅ ਚਰਨ ਆਸਰੋ ਈਸ ॥ ਤੁਮਹਿ ਪਛਾਨੂ ਸਾਕੁ ਤੁਮਹਿ ਸੰਗਿ ਰਾਖਨਹਾਰ ਤੁਮੈ

ਜਗਦੀਸ ॥ ਰਹਾਉ ॥ ਤੂ ਹਮਰੋ ਹਮ ਤੁਮਰੇ ਕਹੀਐ ਇਤ ਉਤ ਤੁਮ ਹੀ ਰਾਖੇ ॥ ਤੂ ਬੇਅੰਤੁ ਅਪਰੰਪਰੁ ਸੁਆਮੀ

ਗੁਰ ਕਿਰਪਾ ਕੋਈ ਲਾਖੈ ॥੧॥ ਬਿਨੁ ਬਕਨੇ ਬਿਨੁ ਕਹਨ ਕਹਾਵਨ ਅੰਤਰਜਾਮੀ ਜਾਨੈ ॥ ਜਾ ਕਉ ਮੇਲਿ ਲਏ

॥੧੨੨੯॥

ਪ੍ਰਭੁ ਨਾਨਕੁ ਸੇ ਜਨ ਦਰਗਹ ਮਾਨੇ ॥੨॥੧੦੫॥੧੨੮॥

ਸਾਰੰਗ ਮਹਲਾ ੫ ਚਉਪਦੇ ਘਰੁ ੫      ੴ ਸਤਿਗੁਰ ਪ੍ਰਸਾਦਿ ॥

ਹਰਿ ਭਜਿ ਆਨ ਕਰਮ ਬਿਕਾਰ ॥ ਮਾਨ ਮੋਹੁ ਨ ਬੁਝਤ ਤ੍ਰਿਸਨਾ ਕਾਲ ਗ੍ਰਸ ਸੰਸਾਰ ॥੧॥ ਰਹਾਉ ॥ ਖਾਤ

ਪੀਵਤ ਹਸਤ ਸੋਵਤ ਅਉਧ ਬਿਤੀ ਅਸਾਰ ॥ ਨਰਕ ਉਦਰਿ ਭ੍ਰਮੰਤ ਜਲਤੋ ਜਮਹਿ ਕੀਨੀ ਸਾਰ ॥੧॥ ਪਰ ਦ੍ਰੋਹ

ਕਰਤ ਬਿਕਾਰ ਨਿੰਦਾ ਪਾਪ ਰਤ ਕਰ ਝਾਰ ॥ ਬਿਨਾ ਸਤਿਗੁਰ ਬੂਝ ਨਾਹੀ ਤਮ ਮੋਹ ਮਹਾਂ ਅੰਧਾਰ ॥੨॥ ਬਿਖੁ

ਠਗਉਰੀ ਖਾਇ ਮੂਠੋ ਚਿਤਿ ਨ ਸਿਰਜਨਹਾਰ ॥ ਗੋਬਿੰਦ ਗੁਪਤ ਹੋਇ ਰਹਿਓ ਨਿਆਰੋ ਮਾਤੰਗ ਮਤਿ ਅਹੰਕਾਰ

॥੩॥ ਕਰਿ ਕ੍ਰਿਪਾ ਪ੍ਰਭ ਸੰਤ ਰਾਖੇ ਚਰਨ ਕਮਲ ਅਧਾਰ ॥ ਕਰ ਜੋਰਿ ਨਾਨਕੁ ਸਰਨਿ ਆਇਓ ਗੋੁਪਾਲ ਪੁਰਖ

ਅਪਾਰ ॥੪॥੧॥੧੨੯॥

ਸਾਰਗ ਮਹਲਾ ੫ ਘਰੁ ੬ ਪੜਤਾਲ      ੴ ਸਤਿਗੁਰ ਪ੍ਰਸਾਦਿ ॥

ਸੁਭ ਬਚਨ ਬੋਲਿ ਗੁਨ ਅਮੋਲ ॥ ਕਿੰਕਰੀ ਬਿਕਾਰ ॥ ਦੇਖੁ ਰੀ ਬੀਚਾਰ ॥ ਗੁਰ ਸਬਦੁ ਧਿਆਇ ਮਹਲੁ ਪਾਇ ॥

ਹਰਿ ਸੰਗਿ ਰੰਗ ਕਰਤੀ ਮਹਾ ਕੇਲ ॥੧॥ ਰਹਾਉ ॥ ਸੁਪਨ ਰੀ ਸੰਸਾਰੁ ॥ ਮਿਥਨੀ ਬਿਸਥਾਰੁ ॥ ਸਖੀ ਕਾਇ

ਮੋਹਿ ਮੋਹਿਲੀ ਪ੍ਰਿਅ ਪ੍ਰੀਤਿ ਰਿਦੈ ਮੇਲ ॥੧॥ ਸਰਬ ਰੀ ਪ੍ਰੀਤਿ ਪਿਆਰੁ ॥ ਪ੍ਰਭੁ ਸਦਾ ਰੀ ਦਇਆਰੁ ॥ ਕਾਂਏਂ

ਆਨ ਆਨ ਰੁਚੀਐ ॥ ਹਰਿ ਸੰਗਿ ਸੰਗਿ ਖਚੀਐ ॥ ਜਉ ਸਾਧਸੰਗ ਪਾਏ ॥ ਕਹੁ ਨਾਨਕ ਹਰਿ ਧਿਆਏ ॥ ਅਬ ਰਹੇ

ਜਮਹਿ ਮੇਲ ॥੨॥੧॥੧੩੦॥ ਸਾਰਗ ਮਹਲਾ ੫ ॥ ਕੰਚਨਾ ਬਹੁ ਦਤ ਕਰਾ ॥ ਭੂਮਿ ਦਾਨੁ ਅਰਪਿ ਧਰਾ ॥

ਮਨ ਅਨਿਕ ਸੋਚ ਪਵਿਤ੍ਰ ਕਰਤ ॥ ਨਾਹੀ ਰੇ ਨਾਮ ਤੁਲਿ ਮਨ ਚਰਨ ਕਮਲ ਲਾਗੇ ॥੧॥ ਰਹਾਉ ॥ ਚਾਰਿ ਬੇਦ

ਜਿਹਵ ਭਨੇ ॥ ਦਸ ਅਸਟ ਖਸਟ ਸ੍ਰਵਨ ਸੁਨੇ ॥ ਨਹੀ ਤੁਲਿ ਗੋਬਿਦ ਨਾਮ ਧੁਨੇ ॥ ਮਨ ਚਰਨ ਕਮਲ ਲਾਗੇ

॥੧॥ ਬਰਤ ਸੰਧਿ ਸੋਚ ਚਾਰ ॥ ਕ੍ਰਿਆ ਕੁੰਟਿ ਨਿਰਾਹਾਰ ॥ ਅਪਰਸ ਕਰਤ ਪਾਕਸਾਰ ॥ ਨਿਵਲੀ ਕਰਮ ਬਹੁ

ਬਿਸਥਾਰ ॥ ਧੂਪ ਦੀਪ ਕਰਤੇ ਹਰਿ ਨਾਮ ਤੁਲਿ ਨ ਲਾਗੇ ॥ ਰਾਮ ਦਇਆਰ ਸੁਨਿ ਦੀਨ ਬੇਨਤੀ ॥ ਦੇਹੁ ਦਰਸੁ

ਨੈਨ ਪੇਖਉ ਜਨ ਨਾਨਕ ਨਾਮ ਮਿਸਟ ਲਾਗੇ ॥੨॥੨॥੧੩੧॥ ਸਾਰਗ ਮਹਲਾ ੫ ॥ ਰਾਮ ਰਾਮ ਰਾਮ

॥੧੨੩੦॥

ਜਾਪਿ ਰਮਤ ਰਾਮ ਸਹਾਈ ॥੧॥ ਰਹਾਉ ॥ ਸੰਤਨ ਕੈ ਚਰਨ ਲਾਗੇ ਕਾਮ ਕ੍ਰੋਧ ਲੋਭ ਤਿਆਗੇ ਗੁਰ ਗੋਪਾਲ

ਭਏ ਕ੍ਰਿਪਾਲ ਲਬਧਿ ਅਪਨੀ ਪਾਈ ॥੧॥ ਬਿਨਸੇ ਭ੍ਰਮ ਮੋਹ ਅੰਧ ਟੂਟੇ ਮਾਇਆ ਕੇ ਬੰਧ ਪੂਰਨ ਸਰਬਤ੍ਰ ਠਾਕੁਰ

ਨਹ ਕੋਊ ਬੈਰਾਈ ॥ ਸੁਆਮੀ ਸੁਪ੍ਰਸੰਨ ਭਏ ਜਨਮ ਮਰਨ ਦੋਖ ਗਏ ਸੰਤਨ ਕੈ ਚਰਨ ਲਾਗਿ ਨਾਨਕ ਗੁਨ ਗਾਈ

॥੨॥੩॥੧੩੨॥ ਸਾਰਗ ਮਹਲਾ ੫ ॥ ਹਰਿ ਹਰੇ ਹਰਿ ਮੁਖਹੁ ਬੋਲਿ ਹਰਿ ਹਰੇ ਮਨਿ ਧਾਰੇ ॥੧॥ ਰਹਾਉ ॥ ਸ੍ਰਵਨ

ਸੁਨਨ ਭਗਤਿ ਕਰਨ ਅਨਿਕ ਪਾਤਿਕ ਪੁਨਹਚਰਨ ॥ ਸਰਨ ਪਰਨ ਸਾਧੂ ਆਨ ਬਾਨਿ ਬਿਸਾਰੇ ॥੧॥ ਹਰਿ

ਚਰਨ ਪ੍ਰੀਤਿ ਨੀਤ ਨੀਤਿ ਪਾਵਨਾ ਮਹਿ ਮਹਾ ਪੁਨੀਤ ॥ ਸੇਵਕ ਭੈ ਦੂਰਿ ਕਰਨ ਕਲਿਮਲ ਦੋਖ ਜਾਰੇ ॥ ਕਹਤ

ਮੁਕਤ ਸੁਨਤ ਮੁਕਤ ਰਹਤ ਜਨਮ ਰਹਤੇ ॥ ਰਾਮ ਰਾਮ ਸਾਰ ਭੂਤ ਨਾਨਕ ਤਤੁ ਬੀਚਾਰੇ ॥੨॥੪॥੧੩੩॥

ਸਾਰਗ ਮਹਲਾ ੫ ॥ ਨਾਮ ਭਗਤਿ ਮਾਗੁ ਸੰਤ ਤਿਆਗਿ ਸਗਲ ਕਾਮੀ ॥੧॥ ਰਹਾਉ ॥ ਪ੍ਰੀਤਿ ਲਾਇ ਹਰਿ

ਧਿਆਇ ਗੁਨ ਗੋੁਬਿੰਦ ਸਦਾ ਗਾਇ ॥ ਹਰਿ ਜਨ ਕੀ ਰੇਨ ਬਾਂਛੁ ਦੈਨਹਾਰ ਸੁਆਮੀ ॥੧॥ ਸਰਬ ਕੁਸਲ ਸੁਖ

ਬਿਸ੍ਰਾਮ ਆਨਦਾ ਆਨੰਦ ਨਾਮ ਜਮ ਕੀ ਕਛੁ ਨਾਹਿ ਤ੍ਰਾਸ ਸਿਮਰਿ ਅੰਤਰਜਾਮੀ ॥ ਏਕ ਸਰਨ ਗੋਬਿੰਦ ਚਰਨ

ਸੰਸਾਰ ਸਗਲ ਤਾਪ ਹਰਨ ॥ ਨਾਵ ਰੂਪ ਸਾਧਸੰਗ ਨਾਨਕ ਪਾਰਗਰਾਮੀ ॥੨॥੫॥੧੩੪॥ ਸਾਰਗ ਮਹਲਾ ੫ ॥

ਗੁਨ ਲਾਲ ਗਾਵਉ ਗੁਰ ਦੇਖੇ ॥ ਪੰਚਾ ਤੇ ਏਕੁ ਛੂਟਾ ਜਉ ਸਾਧਸੰਗਿ ਪਗ ਰਉ ॥੧॥ ਰਹਾਉ ॥ ਦ੍ਰਿਸਟਉ ਕਛੁ ਸੰਗਿ

ਨ ਜਾਇ ਮਾਨੁ ਤਿਆਗਿ ਮੋਹਾ ॥ ਏਕੈ ਹਰਿ ਪ੍ਰੀਤਿ ਲਾਇ ਮਿਲਿ ਸਾਧਸੰਗਿ ਸੋਹਾ ॥੧॥ ਪਾਇਓ ਹੈ ਗੁਣ ਨਿਧਾਨੁ

ਸਗਲ ਆਸ ਪੂਰੀ ॥ ਨਾਨਕ ਮਨਿ ਅਨੰਦ ਭਏ ਗੁਰਿ ਬਿਖਮ ਗਾਰ੍ਹ ਤੋਰੀ ॥੨॥੬॥੧੩੫॥ ਸਾਰਗ ਮਹਲਾ ੫ ॥

ਮਨਿ ਬਿਰਾਗੈਗੀ ॥ ਖੋਜਤੀ ਦਰਸਾਰ ॥੧॥ ਰਹਾਉ ॥ ਸਾਧੂ ਸੰਤਨ ਸੇਵਿ ਕੈ ਪ੍ਰਿਉ ਹੀਅਰੈ ਧਿਆਇਓ ॥ ਆਨੰਦ

ਰੂਪੀ ਪੇਖਿ ਕੈ ਹਉ ਮਹਲੁ ਪਾਵਉਗੀ ॥੧॥ ਕਾਮ ਕਰੀ ਸਭ ਤਿਆਗਿ ਕੈ ਹਉ ਸਰਣਿ ਪਰਉਗੀ ॥ ਨਾਨਕ ਸੁਆਮੀ

ਗਰਿ ਮਿਲੇ ਹਉ ਗੁਰ ਮਨਾਵਉਗੀ ॥੨॥੭॥੧੩੬॥ ਸਾਰਗ ਮਹਲਾ ੫ ॥ ਐਸੀ ਹੋਇ ਪਰੀ ॥ ਜਾਨਤੇ ਦਇਆਰ

॥੧॥ ਰਹਾਉ ॥ ਮਾਤਰ ਪਿਤਰ ਤਿਆਗਿ ਕੈ ਮਨੁ ਸੰਤਨ ਪਾਹਿ ਬੇਚਾਇਓ ॥ ਜਾਤਿ ਜਨਮ ਕੁਲ ਖੋਈਐ ਹਉ ਗਾਵਉ

ਹਰਿ ਹਰੀ ॥੧॥ ਲੋਕ ਕੁਟੰਬ ਤੇ ਟੂਟੀਐ ਪ੍ਰਭ ਕਿਰਤਿ ਕਿਰਤਿ ਕਰੀ ॥ ਗੁਰਿ ਮੋ ਕਉ ਉਪਦੇਸਿਆ ਨਾਨਕ

॥੧੨੩੧॥

ਸੇਵਿ ਏਕ ਹਰੀ ॥੨॥੮॥੧੩੭॥ ਸਾਰਗ ਮਹਲਾ ੫ ॥ ਲਾਲ ਲਾਲ ਮੋਹਨ ਗੋਪਾਲ ਤੂ ॥ ਕੀਟ ਹਸਤਿ

ਪਾਖਾਣ ਜੰਤ ਸਰਬ ਮੈ ਪ੍ਰਤਿਪਾਲ ਤੂ ॥੧॥ ਰਹਾਉ ॥ ਨਹ ਦੂਰਿ ਪੂਰਿ ਹਜੂਰਿ ਸੰਗੇ ॥ ਸੁੰਦਰ ਰਸਾਲ ਤੂ ॥੧॥

ਨਹ ਬਰਨ ਬਰਨ ਨਹ ਕੁਲਹ ਕੁਲ ॥ ਨਾਨਕ ਪ੍ਰਭ ਕਿਰਪਾਲ ਤੂ ॥੨॥੯॥੧੩੮॥ ਸਾਰਗ ਮਃ ੫ ॥ ਕਰਤ

ਕੇਲ ਬਿਖੈ ਮੇਲ ਚੰਦ੍ਰ ਸੂਰ ਮੋਹੇ ॥ ਉਪਜਤਾ ਬਿਕਾਰ ਦੁੰਦਰ ਨਉਪਰੀ ਝੁਨੰਤਕਾਰ ਸੁੰਦਰ ਅਨਿਗ ਭਾਉ ਕਰਤ

ਫਿਰਤ ਬਿਨੁ ਗੋਪਾਲ ਧੋਹੇ ॥ ਰਹਾਉ ॥ ਤੀਨਿ ਭਉਨੇ ਲਪਟਾਇ ਰਹੀ ਕਾਚ ਕਰਮਿ ਨ ਜਾਤ ਸਹੀ ਉਨਮਤ ਅੰਧ

ਧੰਧ ਰਚਿਤ ਜੈਸੇ ਮਹਾ ਸਾਗਰ ਹੋਹੇ ॥੧॥ ਉਧਰੇ ਹਰਿ ਸੰਤ ਦਾਸ ਕਾਟਿ ਦੀਨੀ ਜਮ ਕੀ ਫਾਸ ਪਤਿਤ ਪਾਵਨ

ਨਾਮੁ ਜਾ ਕੋ ਸਿਮਰਿ ਨਾਨਕ ਓਹੇ ॥੨॥੧੦॥੧੩੯॥੩॥੧੩॥੧੫੫॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਸਾਰੰਗ ਮਹਲਾ ੯ ॥ ਹਰਿ ਬਿਨੁ ਤੇਰੋ ਕੋ ਨ ਸਹਾਈ ॥ ਕਾਂ ਕੀ ਮਾਤ ਪਿਤਾ ਸੁਤ

ਬਨਿਤਾ ਕੋ ਕਾਹੂ ਕੋ ਭਾਈ ॥੧॥ ਰਹਾਉ ॥ ਧਨੁ ਧਰਨੀ ਅਰੁ ਸੰਪਤਿ ਸਗਰੀ ਜੋ ਮਾਨਿਓ ਅਪਨਾਈ ॥ ਤਨ ਛੂਟੈ

ਕਛੁ ਸੰਗਿ ਨ ਚਾਲੈ ਕਹਾ ਤਾਹਿ ਲਪਟਾਈ ॥੧॥ ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਰੁਚਿ ਨ ਬਢਾਈ

॥ ਨਾਨਕ ਕਹਤ ਜਗਤ ਸਭ ਮਿਥਿਆ ਜਿਉ ਸੁਪਨਾ ਰੈਨਾਈ ॥੨॥੧॥ ਸਾਰੰਗ ਮਹਲਾ ੯ ॥ ਕਹਾ ਮਨ

ਬਿਖਿਆ ਸਿਉ ਲਪਟਾਹੀ ॥ ਯਾ ਜਗ ਮਹਿ ਕੋਊ ਰਹਨੁ ਨ ਪਾਵੈ ਇਕਿ ਆਵਹਿ ਇਕਿ ਜਾਹੀ ॥੧॥ ਰਹਾਉ ॥ ਕਾਂ ਕੋ

ਤਨੁ ਧਨੁ ਸੰਪਤਿ ਕਾਂ ਕੀ ਕਾ ਸਿਉ ਨੇਹੁ ਲਗਾਹੀ ॥ ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਹੀ ॥੧॥

ਤਜਿ ਅਭਿਮਾਨੁ ਸਰਣਿ ਸੰਤਨ ਗਹੁ ਮੁਕਤਿ ਹੋਹਿ ਛਿਨ ਮਾਹੀ ॥ ਜਨ ਨਾਨਕ ਭਗਵੰਤ ਭਜਨ ਬਿਨੁ ਸੁਖੁ ਸੁਪਨੈ

ਭੀ ਨਾਹੀ ॥੨॥੨॥ ਸਾਰੰਗ ਮਹਲਾ ੯ ॥ ਕਹਾ ਨਰ ਅਪਨੋ ਜਨਮੁ ਗਵਾਵੈ ॥ ਮਾਇਆ ਮਦਿ ਬਿਖਿਆ ਰਸਿ

ਰਚਿਓ ਰਾਮ ਸਰਨਿ ਨਹੀ ਆਵੈ ॥੧॥ ਰਹਾਉ ॥ ਇਹੁ ਸੰਸਾਰੁ ਸਗਲ ਹੈ ਸੁਪਨੋ ਦੇਖਿ ਕਹਾ ਲੋਭਾਵੈ ॥ ਜੋ ਉਪਜੈ

ਸੋ ਸਗਲ ਬਿਨਾਸੈ ਰਹਨੁ ਨ ਕੋਊ ਪਾਵੈ ॥੧॥ ਮਿਥਿਆ ਤਨੁ ਸਾਚੋ ਕਰਿ ਮਾਨਿਓ ਇਹ ਬਿਧਿ ਆਪੁ ਬੰਧਾਵੈ ॥

ਜਨ ਨਾਨਕ ਸੋਊ ਜਨੁ ਮੁਕਤਾ ਰਾਮ ਭਜਨ ਚਿਤੁ ਲਾਵੈ ॥੨॥੩॥ ਸਾਰੰਗ ਮਹਲਾ ੯ ॥ ਮਨ ਕਰਿ ਕਬਹੂ ਨ ਹਰਿ

॥੧੨੩੨॥

ਗੁਨ ਗਾਇਓ ॥ ਬਿਖਿਆਸਕਤ ਰਹਿਓ ਨਿਸਿ ਬਾਸੁਰ ਕੀਨੋ ਅਪਨੋ ਭਾਇਓ ॥੧॥ ਰਹਾਉ ॥ ਗੁਰ ਉਪਦੇਸੁ

ਸੁਨਿਓ ਨਹਿ ਕਾਨਨਿ ਪਰ ਦਾਰਾ ਲਪਟਾਇਓ ॥ ਪਰ ਨਿੰਦਾ ਕਾਰਨਿ ਬਹੁ ਧਾਵਤ ਸਮਝਿਓ ਨਹ ਸਮਝਾਇਓ

॥੧॥ ਕਹਾ ਕਹਉ ਮੈ ਅਪੁਨੀ ਕਰਨੀ ਜਿਹ ਬਿਧਿ ਜਨਮੁ ਗਵਾਇਓ ॥ ਕਹਿ ਨਾਨਕ ਸਭ ਅਉਗਨ ਮੋ ਮਹਿ

ਰਾਖਿ ਲੇਹੁ ਸਰਨਾਇਓ ॥੨॥੪॥੩॥੧੩॥੧੩੯॥੪॥੧੫੯॥

ਰਾਗੁ ਸਾਰਗ ਅਸਟਪਦੀਆ ਮਹਲਾ ੧ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਹਰਿ ਬਿਨੁ ਕਿਉ ਜੀਵਾ ਮੇਰੀ ਮਾਈ ॥ ਜੈ ਜਗਦੀਸ ਤੇਰਾ ਜਸੁ ਜਾਚਉ ਮੈ ਹਰਿ ਬਿਨੁ ਰਹਨੁ ਨ ਜਾਈ ॥੧॥

ਰਹਾਉ ॥ ਹਰਿ ਕੀ ਪਿਆਸ ਪਿਆਸੀ ਕਾਮਨਿ ਦੇਖਉ ਰੈਨਿ ਸਬਾਈ ॥ ਸ੍ਰੀਧਰ ਨਾਥ ਮੇਰਾ ਮਨੁ ਲੀਨਾ ਪ੍ਰਭੁ ਜਾਨੈ

ਪੀਰ ਪਰਾਈ ॥੧॥ ਗਣਤ ਸਰੀਰਿ ਪੀਰ ਹੈ ਹਰਿ ਬਿਨੁ ਗੁਰ ਸਬਦੀ ਹਰਿ ਪਾਂਈ ॥ ਹੋਹੁ ਦਇਆਲ ਕ੍ਰਿਪਾ ਕਰਿ

ਹਰਿ ਜੀਉ ਹਰਿ ਸਿਉ ਰਹਾਂ ਸਮਾਈ ॥੨॥ ਐਸੀ ਰਵਤ ਰਵਹੁ ਮਨ ਮੇਰੇ ਹਰਿ ਚਰਣੀ ਚਿਤੁ ਲਾਈ ॥ ਬਿਸਮ

ਭਏ ਗੁਣ ਗਾਇ ਮਨੋਹਰ ਨਿਰਭਉ ਸਹਜਿ ਸਮਾਈ ॥੩॥ ਹਿਰਦੈ ਨਾਮੁ ਸਦਾ ਧੁਨਿ ਨਿਹਚਲ ਘਟੈ ਨ ਕੀਮਤਿ

ਪਾਈ ॥ ਬਿਨੁ ਨਾਵੈ ਸਭੁ ਕੋਈ ਨਿਰਧਨੁ ਸਤਿਗੁਰਿ ਬੂਝ ਬੁਝਾਈ ॥੪॥ ਪ੍ਰੀਤਮ ਪ੍ਰਾਨ ਭਏ ਸੁਨਿ ਸਜਨੀ ਦੂਤ ਮੁਏ

ਬਿਖੁ ਖਾਈ ॥ ਜਬ ਕੀ ਉਪਜੀ ਤਬ ਕੀ ਤੈਸੀ ਰੰਗੁਲ ਭਈ ਮਨਿ ਭਾਈ ॥੫॥ ਸਹਜ ਸਮਾਧਿ ਸਦਾ ਲਿਵ ਹਰਿ

ਸਿਉ ਜੀਵਾਂ ਹਰਿ ਗੁਨ ਗਾਈ ॥ ਗੁਰ ਕੈ ਸਬਦਿ ਰਤਾ ਬੈਰਾਗੀ ਨਿਜ ਘਰਿ ਤਾੜੀ ਲਾਈ ॥੬॥ ਸੁਧ ਰਸ ਨਾਮੁ

ਮਹਾ ਰਸੁ ਮੀਠਾ ਨਿਜ ਘਰਿ ਤਤੁ ਗੁਸਾਂਈਂ ॥ ਤਹ ਹੀ ਮਨੁ ਜਹ ਹੀ ਤੈ ਰਾਖਿਆ ਐਸੀ ਗੁਰਮਤਿ ਪਾਈ ॥੭॥ ਸਨਕ

ਸਨਾਦਿ ਬ੍ਰਹਮਾਦਿ ਇੰਦ੍ਰਾਦਿਕ ਭਗਤਿ ਰਤੇ ਬਨਿ ਆਈ ॥ ਨਾਨਕ ਹਰਿ ਬਿਨੁ ਘਰੀ ਨ ਜੀਵਾਂ ਹਰਿ ਕਾ ਨਾਮੁ

ਵਡਾਈ ॥੮॥੧॥ ਸਾਰਗ ਮਹਲਾ ੧ ॥ ਹਰਿ ਬਿਨੁ ਕਿਉ ਧੀਰੈ ਮਨੁ ਮੇਰਾ ॥ ਕੋਟਿ ਕਲਪ ਕੇ ਦੂਖ ਬਿਨਾਸਨ

ਸਾਚੁ ਦ੍ਰਿੜਾਇ ਨਿਬੇਰਾ ॥੧॥ ਰਹਾਉ ॥ ਕ੍ਰੋਧੁ ਨਿਵਾਰਿ ਜਲੇ ਹਉ ਮਮਤਾ ਪ੍ਰੇਮੁ ਸਦਾ ਨਉ ਰੰਗੀ ॥ ਅਨਭਉ

ਬਿਸਰਿ ਗਏ ਪ੍ਰਭੁ ਜਾਚਿਆ ਹਰਿ ਨਿਰਮਾਇਲੁ ਸੰਗੀ ॥੧॥ ਚੰਚਲ ਮਤਿ ਤਿਆਗਿ ਭਉ ਭੰਜਨੁ ਪਾਇਆ

ਏਕ ਸਬਦਿ ਲਿਵ ਲਾਗੀ ॥ ਹਰਿ ਰਸੁ ਚਾਖਿ ਤ੍ਰਿਖਾ ਨਿਵਾਰੀ ਹਰਿ ਮੇਲਿ ਲਏ ਬਡਭਾਗੀ ॥੨॥ ਅਭਰਤ

॥੧੨੩੩॥

ਸਿੰਚਿ ਭਏ ਸੁਭਰ ਸਰ ਗੁਰਮਤਿ ਸਾਚੁ ਨਿਹਾਲਾ ॥ ਮਨ ਰਤਿ ਨਾਮਿ ਰਤੇ ਨਿਹਕੇਵਲ ਆਦਿ ਜੁਗਾਦਿ ਦਇਆਲਾ

॥੩॥ ਮੋਹਨਿ ਮੋਹਿ ਲੀਆ ਮਨੁ ਮੋਰਾ ਬਡੈ ਭਾਗ ਲਿਵ ਲਾਗੀ ॥ ਸਾਚੁ ਬੀਚਾਰਿ ਕਿਲਵਿਖ ਦੁਖ ਕਾਟੇ ਮਨੁ

ਨਿਰਮਲੁ ਅਨਰਾਗੀ ॥੪॥ ਗਹਿਰ ਗੰਭੀਰ ਸਾਗਰ ਰਤਨਾਗਰ ਅਵਰ ਨਹੀ ਅਨ ਪੂਜਾ ॥ ਸਬਦੁ ਬੀਚਾਰਿ ਭਰਮ

ਭਉ ਭੰਜਨੁ ਅਵਰੁ ਨ ਜਾਨਿਆ ਦੂਜਾ ॥੫॥ ਮਨੂਆ ਮਾਰਿ ਨਿਰਮਲ ਪਦੁ ਚੀਨਿਆ ਹਰਿ ਰਸ ਰਤੇ ਅਧਿਕਾਈ ॥

ਏਕਸ ਬਿਨੁ ਮੈ ਅਵਰੁ ਨ ਜਾਨਾਂ ਸਤਿਗੁਰਿ ਬੂਝ ਬੁਝਾਈ ॥੬॥ ਅਗਮ ਅਗੋਚਰੁ ਅਨਾਥੁ ਅਜੋਨੀ ਗੁਰਮਤਿ ਏਕੋ

ਜਾਨਿਆ ॥ ਸੁਭਰ ਭਰੇ ਨਾਹੀ ਚਿਤੁ ਡੋਲੈ ਮਨ ਹੀ ਤੇ ਮਨੁ ਮਾਨਿਆ ॥੭॥ ਗੁਰ ਪਰਸਾਦੀ ਅਕਥਉ ਕਥੀਐ ਕਹਉ

ਕਹਾਵੈ ਸੋਈ ॥ ਨਾਨਕ ਦੀਨ ਦਇਆਲ ਹਮਾਰੇ ਅਵਰੁ ਨ ਜਾਨਿਆ ਕੋਈ ॥੮॥੨॥

ਸਾਰਗ ਮਹਲਾ ੩ ਅਸਟਪਦੀਆ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਮਨ ਮੇਰੇ ਹਰਿ ਕੈ ਨਾਮਿ ਵਡਾਈ ॥ ਹਰਿ ਬਿਨੁ ਅਵਰੁ ਨ ਜਾਣਾ ਕੋਈ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥

ਰਹਾਉ ॥ ਸਬਦਿ ਭਉ ਭੰਜਨੁ ਜਮਕਾਲ ਨਿਖੰਜਨੁ ਹਰਿ ਸੇਤੀ ਲਿਵ ਲਾਈ ॥ ਹਰਿ ਸੁਖਦਾਤਾ ਗੁਰਮੁਖਿ ਜਾਤਾ

ਸਹਜੇ ਰਹਿਆ ਸਮਾਈ ॥੧॥ ਭਗਤਾਂ ਕਾ ਭੋਜਨੁ ਹਰਿ ਨਾਮ ਨਿਰੰਜਨੁ ਪੈਨੑਣੁ ਭਗਤਿ ਬਡਾਈ ॥ ਨਿਜ ਘਰਿ

ਵਾਸਾ ਸਦਾ ਹਰਿ ਸੇਵਨਿ ਹਰਿ ਦਰਿ ਸੋਭਾ ਪਾਈ ॥੨॥ ਮਨਮੁਖ ਬੁਧਿ ਕਾਚੀ ਮਨੂਆ ਡੋਲੈ ਅਕਥੁ ਨ ਕਥੈ

ਕਹਾਨੀ ॥ ਗੁਰਮਤਿ ਨਿਹਚਲੁ ਹਰਿ ਮਨਿ ਵਸਿਆ ਅੰਮ੍ਰਿਤ ਸਾਚੀ ਬਾਨੀ ॥੩॥ ਮਨ ਕੇ ਤਰੰਗ ਸਬਦਿ ਨਿਵਾਰੇ

ਰਸਨਾ ਸਹਜਿ ਸੁਭਾਈ ॥ ਸਤਿਗੁਰ ਮਿਲਿ ਰਹੀਐ ਸਦ ਅਪੁਨੇ ਜਿਨਿ ਹਰਿ ਸੇਤੀ ਲਿਵ ਲਾਈ ॥੪॥ ਮਨੁ

ਸਬਦਿ ਮਰੈ ਤਾ ਮੁਕਤੋ ਹੋਵੈ ਹਰਿ ਚਰਣੀ ਚਿਤੁ ਲਾਈ ॥ ਹਰਿ ਸਰੁ ਸਾਗਰੁ ਸਦਾ ਜਲੁ ਨਿਰਮਲੁ ਨਾਵੈ ਸਹਜਿ

ਸੁਭਾਈ ॥੫॥ ਸਬਦੁ ਵੀਚਾਰਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰੀ ॥ ਅੰਤਰਿ ਨਿਹਕੇਵਲੁ ਹਰਿ ਰਵਿਆ

ਸਭੁ ਆਤਮ ਰਾਮੁ ਮੁਰਾਰੀ ॥੬॥ ਸੇਵਕ ਸੇਵਿ ਰਹੇ ਸਚਿ ਰਾਤੇ ਜੋ ਤੇਰੈ ਮਨਿ ਭਾਣੇ ॥ ਦੁਬਿਧਾ ਮਹਲੁ ਨ ਪਾਵੈ

ਜਗਿ ਝੂਠੀ ਗੁਣ ਅਵਗਣ ਨ ਪਛਾਣੇ ॥੭॥ ਆਪੇ ਮੇਲਿ ਲਏ ਅਕਥੁ ਕਥੀਐ ਸਚੁ ਸਬਦੁ ਸਚੁ ਬਾਣੀ ॥ ਨਾਨਕ

ਸਾਚੇ ਸਚਿ ਸਮਾਣੇ ਹਰਿ ਕਾ ਨਾਮੁ ਵਖਾਣੀ ॥੮॥੧॥ ਸਾਰਗ ਮਹਲਾ ੩ ॥ ਮਨ ਮੇਰੇ ਹਰਿ ਕਾ ਨਾਮੁ ਅਤਿ

॥੧੨੩੪॥

ਮੀਠਾ ॥ ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥੧॥ ਰਹਾਉ ॥ ਕੋਟਿ ਕੋਟੰਤਰ ਕੇ ਪਾਪ

ਬਿਨਾਸਨ ਹਰਿ ਸਾਚਾ ਮਨਿ ਭਾਇਆ ॥ ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥੧॥

ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥ ਸਬਦਿ ਰਤੇ ਸੇ ਰੰਗਿ ਚਲੂਲੇ ਰਾਤੇ ਸਹਜਿ ਸੁਭਾਈ

॥੨॥ ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥ ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ

ਤ੍ਰਿਪਤਿਆ ਸਾਂਤਿ ਆਈ ॥੩॥ ਪੰਡਿਤ ਪੜਿੑ ਪੜਿੑ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ ॥ ਗੁਰ ਪਰਸਾਦਿ

ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥੪॥ ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ

ਭਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥੫॥ ਸਾਚੈ ਸਬਦਿ ਸਹਜ

ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥ ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥੬॥ ਏਕਸ

ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥ ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥੭॥

ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਨ ਜਾਈ ॥ ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ

ਸਬਦਿ ਲਿਵ ਲਾਈ ॥੮॥੨॥ ਸਾਰਗ ਮਹਲਾ ੩ ॥ ਮਨ ਮੇਰੇ ਹਰਿ ਕੀ ਅਕਥ ਕਹਾਣੀ ॥ ਹਰਿ ਨਦਰਿ ਕਰੇ

ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥੧॥ ਰਹਾਉ ॥ ਹਰਿ ਗਹਿਰ ਗੰਭੀਰੁ ਗੁਣੀ ਗਹੀਰੁ ਗੁਰ ਕੈ ਸਬਦਿ

ਪਛਾਨਿਆ ॥ ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥੧॥ ਹਰਿ ਨਾਮਿ ਨਾਵੈ ਸੋਈ

ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥ ਨਾਮ ਬਿਨਾ ਸਭੁ ਜਗੁ ਹੈ ਮੈਲਾ ਦੂਜੈ ਭਰਮਿ ਪਤਿ ਖੋਈ ॥੨॥

ਕਿਆ ਦ੍ਰਿੜਾਂ ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥ ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ

ਹੋਇ ਸਖਾਈ ॥੩॥ ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਾਵੈ ਤਿਸੁ ਨਾਇ ਲਾਏ ॥ ਗੁਰੂ ਦੁਆਰੈ ਸੋਈ ਬੂਝੈ

ਜਿਸ ਨੋ ਆਪਿ ਬੁਝਾਏ ॥੪॥ ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾ ਗਉਣੁ ਸੰਸਾਰਾ ॥ ਸਤਿਗੁਰੁ ਸੇਵੇ

ਸੋਈ ਬੂਝੈ ਪਾਏ ਮੋਖ ਦੁਆਰਾ ॥੫॥ ਜਿਨੑ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੂਝ ਬੁਝਾਈ ॥ ਸਚੁ ਸੰਜਮੁ

ਕਰਣੀ ਕਿਰਤਿ ਕਮਾਵਹਿ ਆਵਣ ਜਾਣੁ ਰਹਾਈ ॥੬॥ ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ

॥੧੨੩੫॥

ਅਧਾਰਾ ॥ ਮਨਮੁਖ ਦੂਜੈ ਭਰਮਿ ਭੁਲਾਏ ਨਾ ਬੂਝਹਿ ਵੀਚਾਰਾ ॥੭॥ ਆਪੇ ਗੁਰਮੁਖਿ ਆਪੇ ਦੇਵੈ ਆਪੇ ਕਰਿ ਕਰਿ

ਵੇਖੈ ॥ ਨਾਨਕ ਸੇ ਜਨ ਥਾਇ ਪਏ ਹੈ ਜਿਨ ਕੀ ਪਤਿ ਪਾਵੈ ਲੇਖੈ ॥੮॥੩॥

ਸਾਰਗ ਮਹਲਾ ੫ ਅਸਟਪਦੀਆ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਗੁਸਾਈਂ ਪਰਤਾਪੁ ਤੁਹਾਰੋ ਡੀਠਾ ॥ ਕਰਨ ਕਰਾਵਨ ਉਪਾਇ ਸਮਾਵਨ ਸਗਲ ਛਤ੍ਰਪਤਿ ਬੀਠਾ ॥੧॥ ਰਹਾਉ ॥

ਰਾਣਾ ਰਾਉ ਰਾਜ ਭਏ ਰੰਕਾ ਉਨਿ ਝੂਠੇ ਕਹਣੁ ਕਹਾਇਓ ॥ ਹਮਰਾ ਰਾਜਨੁ ਸਦਾ ਸਲਾਮਤਿ ਤਾ ਕੋ ਸਗਲ ਘਟਾ

ਜਸੁ ਗਾਇਓ ॥੧॥ ਉਪਮਾ ਸੁਨਹੁ ਰਾਜਨ ਕੀ ਸੰਤਹੁ ਕਹਤ ਜੇਤ ਪਾਹੂਚਾ ॥ ਬੇਸੁਮਾਰ ਵਡ ਸਾਹ ਦਾਤਾਰਾ ਊਚੇ

ਹੀ ਤੇ ਊਚਾ ॥੨॥ ਪਵਨਿ ਪਰੋਇਓ ਸਗਲ ਅਕਾਰਾ ਪਾਵਕ ਕਾਸਟ ਸੰਗੇ ॥ ਨੀਰੁ ਧਰਣਿ ਕਰਿ ਰਾਖੇ ਏਕਤ

ਕੋਇ ਨ ਕਿਸ ਹੀ ਸੰਗੇ ॥੩॥ ਘਟਿ ਘਟਿ ਕਥਾ ਰਾਜਨ ਕੀ ਚਾਲੈ ਘਰਿ ਘਰਿ ਤੁਝਹਿ ਉਮਾਹਾ ॥ ਜੀਅ ਜੰਤ

ਸਭਿ ਪਾਛੈ ਕਰਿਆ ਪ੍ਰਥਮੇ ਰਿਜਕੁ ਸਮਾਹਾ ॥੪॥ ਜੋ ਕਿਛੁ ਕਰਣਾ ਸੁ ਆਪੇ ਕਰਣਾ ਮਸਲਤਿ ਕਾਹੂ ਦੀਨੀੑ ॥

ਅਨਿਕ ਜਤਨ ਕਰਿ ਕਰਹ ਦਿਖਾਏ ਸਾਚੀ ਸਾਖੀ ਚੀਨੀੑ ॥੫॥ ਹਰਿ ਭਗਤਾ ਕਰਿ ਰਾਖੇ ਅਪਨੇ ਦੀਨੀ ਨਾਮੁ

ਵਡਾਈ ॥ ਜਿਨਿ ਜਿਨਿ ਕਰੀ ਅਵਗਿਆ ਜਨ ਕੀ ਤੇ ਤੈਂ ਦੀਏ ਰੁੜਾੑਈ ॥੬॥ ਮੁਕਤਿ ਭਏ ਸਾਧਸੰਗਤਿ ਕਰਿ

ਤਿਨ ਕੇ ਅਵਗਨ ਸਭਿ ਪਰਹਰਿਆ ॥ ਤਿਨ ਕਉ ਦੇਖਿ ਭਏ ਕਿਰਪਾਲਾ ਤਿਨ ਭਵ ਸਾਗਰੁ ਤਰਿਆ ॥੭॥ ਹਮ

ਨਾਨੇੑ ਨੀਚ ਤੁਮੇੑ ਬਡ ਸਾਹਿਬ ਕੁਦਰਤਿ ਕਉਣ ਬੀਚਾਰਾ ॥ ਮਨੁ ਤਨੁ ਸੀਤਲੁ ਗੁਰ ਦਰਸ ਦੇਖੇ ਨਾਨਕ ਨਾਮੁ

ਅਧਾਰਾ ॥੮॥੧॥

ਸਾਰਗ ਮਹਲਾ ੫ ਅਸਟਪਦੀ ਘਰੁ ੬      ੴ ਸਤਿਗੁਰ ਪ੍ਰਸਾਦਿ ॥

ਅਗਮ ਅਗਾਧਿ ਸੁਨਹੁ ਜਨ ਕਥਾ ॥ ਪਾਰਬ੍ਰਹਮ ਕੀ ਅਚਰਜ ਸਭਾ ॥੧॥ ਰਹਾਉ ॥ ਸਦਾ ਸਦਾ ਸਤਿਗੁਰ

ਨਮਸਕਾਰ ॥ ਗੁਰ ਕਿਰਪਾ ਤੇ ਗੁਨ ਗਾਇ ਅਪਾਰ ॥ ਮਨ ਭੀਤਰਿ ਹੋਵੈ ਪਰਗਾਸੁ ॥ ਗਿਆਨ ਅੰਜਨੁ ਅਗਿਆਨ

ਬਿਨਾਸੁ ॥੧॥ ਮਿਤਿ ਨਾਹੀ ਜਾ ਕਾ ਬਿਸਥਾਰੁ ॥ ਸੋਭਾ ਤਾ ਕੀ ਅਪਰ ਅਪਾਰ ॥ ਅਨਿਕ ਰੰਗ ਜਾ ਕੇ ਗਨੇ ਨ

ਜਾਹਿ ॥ ਸੋਗ ਹਰਖ ਦੁਹਹੂ ਮਹਿ ਨਾਹਿ ॥੨॥ ਅਨਿਕ ਬ੍ਰਹਮੇ ਜਾ ਕੇ ਬੇਦ ਧੁਨਿ ਕਰਹਿ ॥ ਅਨਿਕ ਮਹੇਸ ਬੈਸਿ

॥੧੨੩੬॥

ਧਿਆਨੁ ਧਰਹਿ ॥ ਅਨਿਕ ਪੁਰਖ ਅੰਸਾ ਅਵਤਾਰ ॥ ਅਨਿਕ ਇੰਦ੍ਰ ਊਭੇ ਦਰਬਾਰ ॥੩॥ ਅਨਿਕ ਪਵਨ ਪਾਵਕ

ਅਰੁ ਨੀਰ ॥ ਅਨਿਕ ਰਤਨ ਸਾਗਰ ਦਧਿ ਖੀਰ ॥ ਅਨਿਕ ਸੂਰ ਸਸੀਅਰ ਨਖਿਆਤਿ ॥ ਅਨਿਕ ਦੇਵੀ ਦੇਵਾ ਬਹੁ

ਭਾਂਤਿ ॥੪॥ ਅਨਿਕ ਬਸੁਧਾ ਅਨਿਕ ਕਾਮਧੇਨ ॥ ਅਨਿਕ ਪਾਰਜਾਤ ਅਨਿਕ ਮੁਖਿ ਬੇਨ ॥ ਅਨਿਕ ਅਕਾਸ

ਅਨਿਕ ਪਾਤਾਲ ॥ ਅਨਿਕ ਮੁਖੀ ਜਪੀਐ ਗੋਪਾਲ ॥੫॥ ਅਨਿਕ ਸਾਸਤ੍ਰ ਸਿਮ੍ਰਿਤਿ ਪੁਰਾਨ ॥ ਅਨਿਕ ਜੁਗਤਿ

ਹੋਵਤ ਬਖਿਆਨ ॥ ਅਨਿਕ ਸਰੋਤੇ ਸੁਨਹਿ ਨਿਧਾਨ ॥ ਸਰਬ ਜੀਅ ਪੂਰਨ ਭਗਵਾਨ ॥੬॥ ਅਨਿਕ ਧਰਮ

ਅਨਿਕ ਕੁਮੇਰ ॥ ਅਨਿਕ ਬਰਨ ਅਨਿਕ ਕਨਿਕ ਸੁਮੇਰ ॥ ਅਨਿਕ ਸੇਖ ਨਵਤਨ ਨਾਮੁ ਲੇਹਿ ॥ ਪਾਰਬ੍ਰਹਮ ਕਾ

ਅੰਤੁ ਨ ਤੇਹਿ ॥੭॥ ਅਨਿਕ ਪੁਰੀਆ ਅਨਿਕ ਤਹ ਖੰਡ ॥ ਅਨਿਕ ਰੂਪ ਰੰਗ ਬ੍ਰਹਮੰਡ ॥ ਅਨਿਕ ਬਨਾ ਅਨਿਕ

ਫਲ ਮੂਲ ॥ ਆਪਹਿ ਸੂਖਮ ਆਪਹਿ ਅਸਥੂਲ ॥੮॥ ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥ ਅਨਿਕ ਪਰਲਉ

ਅਨਿਕ ਉਤਪਾਤਿ ॥ ਅਨਿਕ ਜੀਅ ਜਾ ਕੇ ਗ੍ਰਿਹ ਮਾਹਿ ॥ ਰਮਤ ਰਾਮ ਪੂਰਨ ਸ੍ਰਬ ਠਾਂਇ ॥੯॥ ਅਨਿਕ ਮਾਇਆ

ਜਾ ਕੀ ਲਖੀ ਨ ਜਾਇ ॥ ਅਨਿਕ ਕਲਾ ਖੇਲੈ ਹਰਿ ਰਾਇ ॥ ਅਨਿਕ ਧੁਨਿਤ ਲਲਿਤ ਸੰਗੀਤ ॥ ਅਨਿਕ ਗੁਪਤ

ਪ੍ਰਗਟੇ ਤਹ ਚੀਤ ॥੧੦॥ ਸਭ ਤੇ ਊਚ ਭਗਤ ਜਾ ਕੈ ਸੰਗਿ ॥ ਆਠ ਪਹਰ ਗੁਨ ਗਾਵਹਿ ਰੰਗਿ ॥ ਅਨਿਕ

ਅਨਾਹਦ ਆਨੰਦ ਝੁਨਕਾਰ ॥ ਉਆ ਰਸ ਕਾ ਕਛੁ ਅੰਤੁ ਨ ਪਾਰ ॥੧੧॥ ਸਤਿ ਪੁਰਖੁ ਸਤਿ ਅਸਥਾਨੁ ॥ ਊਚ ਤੇ

ਊਚ ਨਿਰਮਲ ਨਿਰਬਾਨੁ ॥ ਅਪੁਨਾ ਕੀਆ ਜਾਨਹਿ ਆਪਿ ॥ ਆਪੇ ਘਟਿ ਘਟਿ ਰਹਿਓ ਬਿਆਪਿ ॥ ਕ੍ਰਿਪਾ ਨਿਧਾਨ

ਨਾਨਕ ਦਇਆਲ ॥ ਜਿਨਿ ਜਪਿਆ ਨਾਨਕ ਤੇ ਭਏ ਨਿਹਾਲ ॥੧੨॥੧॥੨॥੨॥੩॥੭॥

ਸਾਰਗ ਛੰਤ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਸਭ ਦੇਖੀਐ ਅਨਭੈ ਕਾ ਦਾਤਾ ॥ ਘਟਿ ਘਟਿ ਪੂਰਨ ਹੈ ਅਲਿਪਾਤਾ ॥ ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ

ਤਰੰਗ ਜਿਉ ਰਚਨੁ ਕੀਆ ॥ ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥ ਹਰਿ ਰੰਗੀ ਇਕ ਰੰਗੀ

ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥ ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥

ਕਉਨ ਉਪਮਾ ਦੇਉ ਕਵਨ ਬਡਾਈ ॥ ਪੂਰਨ ਪੂਰਿ ਰਹਿਓ ਸ੍ਰਬ ਠਾਈ ॥ ਪੂਰਨ ਮਨਮੋਹਨ ਘਟ ਘਟ ਸੋਹਨ

॥੧੨੩੭॥

ਜਬ ਖਿੰਚੈ ਤਬ ਛਾਈ ॥ ਕਿਉ ਨ ਅਰਾਧਹੁ ਮਿਲਿ ਕਰਿ ਸਾਧਹੁ ਘਰੀ ਮੁਹਤਕ ਬੇਲਾ ਆਈ ॥ ਅਰਥੁ ਦਰਬੁ

ਸਭੁ ਜੋ ਕਿਛੁ ਦੀਸੈ ਸੰਗਿ ਨ ਕਛਹੂ ਜਾਈ ॥ ਕਹੁ ਨਾਨਕ ਹਰਿ ਹਰਿ ਆਰਾਧਹੁ ਕਵਨ ਉਪਮਾ ਦੇਉ ਕਵਨ

ਬਡਾਈ ॥੨॥ ਪੂਛਉ ਸੰਤ ਮੇਰੋ ਠਾਕੁਰੁ ਕੈਸਾ ॥ ਹੀਂਉ ਅਰਾਪਉਂ ਦੇਹੁ ਸਦੇਸਾ ॥ ਦੇਹੁ ਸਦੇਸਾ ਪ੍ਰਭ ਜੀਉ ਕੈਸਾ

ਕਹ ਮੋਹਨ ਪਰਵੇਸਾ ॥ ਅੰਗ ਅੰਗ ਸੁਖਦਾਈ ਪੂਰਨ ਬ੍ਰਹਮਾਈ ਥਾਨ ਥਾਨੰਤਰ ਦੇਸਾ ॥ ਬੰਧਨ ਤੇ ਮੁਕਤਾ ਘਟਿ

ਘਟਿ ਜੁਗਤਾ ਕਹਿ ਨ ਸਕਉ ਹਰਿ ਜੈਸਾ ॥ ਦੇਖਿ ਚਰਿਤ ਨਾਨਕ ਮਨੁ ਮੋਹਿਓ ਪੂਛੈ ਦੀਨੁ ਮੇਰੋ ਠਾਕੁਰੁ ਕੈਸਾ

॥੩॥ ਕਰਿ ਕਿਰਪਾ ਅਪੁਨੇ ਪਹਿ ਆਇਆ ॥ ਧੰਨਿ ਸੁ ਰਿਦਾ ਜਿਹ ਚਰਨ ਬਸਾਇਆ ॥ ਚਰਨ ਬਸਾਇਆ ਸੰਤ

ਸੰਗਾਇਆ ਅਗਿਆਨ ਅੰਧੇਰੁ ਗਵਾਇਆ ॥ ਭਇਆ ਪ੍ਰਗਾਸੁ ਰਿਦੈ ਉਲਾਸੁ ਪ੍ਰਭੁ ਲੋੜੀਦਾ ਪਾਇਆ ॥ ਦੁਖੁ

ਨਾਠਾ ਸੁਖੁ ਘਰ ਮਹਿ ਵੂਠਾ ਮਹਾ ਅਨੰਦ ਸਹਜਾਇਆ ॥ ਕਹੁ ਨਾਨਕ ਮੈ ਪੂਰਾ ਪਾਇਆ ਕਰਿ ਕਿਰਪਾ ਅਪੁਨੇ

ਪਹਿ ਆਇਆ ॥੪॥੧॥

ਸਾਰੰਗ ਕੀ ਵਾਰ ਮਹਲਾ ੪ ਰਾਇ ਮਹਮੇ ਹਸਨੇ ਕੀ ਧੁਨਿ      ੴ ਸਤਿਗੁਰ ਪ੍ਰਸਾਦਿ ॥

ਸਲੋਕ ਮਹਲਾ ੨ ॥ ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ ॥ ਨਾਨਕ ਗੁਰ ਬਿਨੁ ਮਨ ਕਾ ਤਾਕੁ ਨ

ਉਘੜੈ ਅਵਰ ਨ ਕੁੰਜੀ ਹਥਿ ॥੧॥ ਮਹਲਾ ੧ ॥ ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ

॥ ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪੀਂ ਮਾਲੀਂ ਰੰਗਿ ॥ ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤੀਂ

ਕੀਤੈ ਪੁੰਨਿ ॥ ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥ ਨ ਭੀਜੈ ਕੇਤੇ ਹੋਵਹਿ ਧੂੜ ॥

ਲੇਖਾ ਲਿਖੀਐ ਮਨ ਕੈ ਭਾਇ ॥ ਨਾਨਕ ਭੀਜੈ ਸਾਚੈ ਨਾਇ ॥੨॥ ਮਹਲਾ ੧ ॥ ਨਵ ਛਿਅ ਖਟ ਕਾ ਕਰੇ ਬੀਚਾਰੁ

॥ ਨਿਸਿ ਦਿਨ ਉਚਰੈ ਭਾਰ ਅਠਾਰ ॥ ਤਿਨਿ ਭੀ ਅੰਤੁ ਨ ਪਾਇਆ ਤੋਹਿ ॥ ਨਾਮ ਬਿਹੂਣ ਮੁਕਤਿ ਕਿਉ ਹੋਇ ॥

ਨਾਭਿ ਵਸਤ ਬ੍ਰਹਮੈ ਅੰਤੁ ਨ ਜਾਣਿਆ ॥ ਗੁਰਮੁਖਿ ਨਾਨਕ ਨਾਮੁ ਪਛਾਣਿਆ ॥੩॥ ਪਉੜੀ ॥ ਆਪੇ ਆਪਿ

ਨਿਰੰਜਨਾ ਜਿਨਿ ਆਪੁ ਉਪਾਇਆ ॥ ਆਪੇ ਖੇਲੁ ਰਚਾਇਓਨੁ ਸਭੁ ਜਗਤੁ ਸਬਾਇਆ ॥ ਤ੍ਰੈ ਗੁਣ ਆਪਿ

ਸਿਰਜਿਅਨੁ ਮਾਇਆ ਮੋਹੁ ਵਧਾਇਆ ॥ ਗੁਰ ਪਰਸਾਦੀ ਉਬਰੇ ਜਿਨ ਭਾਣਾ ਭਾਇਆ ॥ ਨਾਨਕ ਸਚੁ ਵਰਤਦਾ

॥੧੨੩੮॥

ਸਭ ਸਚਿ ਸਮਾਇਆ ॥੧॥ ਸਲੋਕ ਮਹਲਾ ੨ ॥ ਆਪਿ ਉਪਾਏ ਨਾਨਕਾ ਆਪੇ ਰਖੈ ਵੇਕ ॥ ਮੰਦਾ ਕਿਸ ਨੋ

ਆਖੀਐ ਜਾਂ ਸਭਨਾ ਸਾਹਿਬੁ ਏਕੁ ॥ ਸਭਨਾ ਸਾਹਿਬੁ ਏਕੁ ਹੈ ਵੇਖੈ ਧੰਧੈ ਲਾਇ ॥ ਕਿਸੈ ਥੋੜਾ ਕਿਸੈ ਅਗਲਾ

ਖਾਲੀ ਕੋਈ ਨਾਹਿ ॥ ਆਵਹਿ ਨੰਗੇ ਜਾਹਿ ਨੰਗੇ ਵਿਚੇ ਕਰਹਿ ਵਿਥਾਰ ॥ ਨਾਨਕ ਹੁਕਮੁ ਨ ਜਾਣੀਐ ਅਗੈ ਕਾਈ

ਕਾਰ ॥੧॥ ਮਹਲਾ ੧ ॥ ਜਿਨਸਿ ਥਾਪਿ ਜੀਆਂ ਕਉ ਭੇਜੈ ਜਿਨਸਿ ਥਾਪਿ ਲੈ ਜਾਵੈ ॥ ਆਪੇ ਥਾਪਿ ਉਥਾਪੈ ਆਪੇ

ਏਤੇ ਵੇਸ ਕਰਾਵੈ ॥ ਜੇਤੇ ਜੀਅ ਫਿਰਹਿ ਅਉਧੂਤੀ ਆਪੇ ਭਿਖਿਆ ਪਾਵੈ ॥ ਲੇਖੈ ਬੋਲਣੁ ਲੇਖੈ ਚਲਣੁ ਕਾਇਤੁ ਕੀਚਹਿ

ਦਾਵੇ ॥ ਮੂਲੁ ਮਤਿ ਪਰਵਾਣਾ ਏਹੋ ਨਾਨਕੁ ਆਖਿ ਸੁਣਾਏ ॥ ਕਰਣੀ ਉਪਰਿ ਹੋਇ ਤਪਾਵਸੁ ਜੇ ਕੋ ਕਹੈ ਕਹਾਏ

॥੨॥ ਪਉੜੀ ॥ ਗੁਰਮੁਖਿ ਚਲਤੁ ਰਚਾਇਓਨੁ ਗੁਣ ਪਰਗਟੀ ਆਇਆ ॥ ਗੁਰਬਾਣੀ ਸਦ ਉਚਰੈ ਹਰਿ ਮੰਨਿ

ਵਸਾਇਆ ॥ ਸਕਤਿ ਗਈ ਭ੍ਰਮੁ ਕਟਿਆ ਸਿਵ ਜੋਤਿ ਜਗਾਇਆ ॥ ਜਿਨ ਕੈ ਪੋਤੈ ਪੁੰਨੁ ਹੈ ਗੁਰੁ ਪੁਰਖੁ

ਮਿਲਾਇਆ ॥ ਨਾਨਕ ਸਹਜੇ ਮਿਲਿ ਰਹੇ ਹਰਿ ਨਾਮਿ ਸਮਾਇਆ ॥੨॥ ਸਲੋਕ ਮਹਲਾ ੨ ॥ ਸਾਹ ਚਲੇ

ਵਣਜਾਰਿਆ ਲਿਖਿਆ ਦੇਵੈ ਨਾਲਿ ॥ ਲਿਖੇ ਉਪਰਿ ਹੁਕਮੁ ਹੋਇ ਲਈਐ ਵਸਤੁ ਸਮਾੑਲਿ ॥ ਵਸਤੁ ਲਈ

ਵਣਜਾਰਈ ਵਖਰੁ ਬਧਾ ਪਾਇ ॥ ਕੇਈ ਲਾਹਾ ਲੈ ਚਲੇ ਇਕਿ ਚਲੇ ਮੂਲੁ ਗਵਾਇ ॥ ਥੋੜਾ ਕਿਨੈ ਨ ਮੰਗਿਓ ਕਿਸੁ

ਕਹੀਐ ਸਾਬਾਸਿ ॥ ਨਦਰਿ ਤਿਨਾ ਕਉ ਨਾਨਕਾ ਜਿ ਸਾਬਤੁ ਲਾਏ ਰਾਸਿ ॥੧॥ ਮਹਲਾ ੧ ॥ ਜੁੜਿ ਜੁੜਿ

ਵਿਛੁੜੇ ਵਿਛੁੜਿ ਜੁੜੇ ॥ ਜੀਵਿ ਜੀਵਿ ਮੁਏ ਮੁਏ ਜੀਵੇ ॥ ਕੇਤਿਆ ਕੇ ਬਾਪ ਕੇਤਿਆ ਕੇ ਬੇਟੇ ਕੇਤੇ ਗੁਰ ਚੇਲੇ ਹੂਏ ॥

ਆਗੈ ਪਾਛੈ ਗਣਤ ਨ ਆਵੈ ਕਿਆ ਜਾਤੀ ਕਿਆ ਹੁਣਿ ਹੂਏ ॥ ਸਭੁ ਕਰਣਾ ਕਿਰਤੁ ਕਰਿ ਲਿਖੀਐ ਕਰਿ ਕਰਿ

ਕਰਤਾ ਕਰੇ ਕਰੇ ॥ ਮਨਮੁਖਿ ਮਰੀਐ ਗੁਰਮੁਖਿ ਤਰੀਐ ਨਾਨਕ ਨਦਰੀ ਨਦਰਿ ਕਰੇ ॥੨॥ ਪਉੜੀ ॥ ਮਨਮੁਖਿ

ਦੂਜਾ ਭਰਮੁ ਹੈ ਦੂਜੈ ਲੋਭਾਇਆ ॥ ਕੂੜੁ ਕਪਟੁ ਕਮਾਵਦੇ ਕੂੜੋ ਆਲਾਇਆ ॥ ਪੁਤ੍ਰ ਕਲਤ੍ਰੁ ਮੋਹੁ ਹੇਤੁ ਹੈ ਸਭੁ ਦੁਖੁ

ਸਬਾਇਆ ॥ ਜਮ ਦਰਿ ਬਧੇ ਮਾਰੀਅਹਿ ਭਰਮਹਿ ਭਰਮਾਇਆ ॥ ਮਨਮੁਖਿ ਜਨਮੁ ਗਵਾਇਆ ਨਾਨਕ ਹਰਿ

ਭਾਇਆ ॥੩॥ ਸਲੋਕ ਮਹਲਾ ੨ ॥ ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ ॥ ਨਾਨਕ ਅੰਮ੍ਰਿਤੁ

ਏਕੁ ਹੈ ਦੂਜਾ ਅੰਮ੍ਰਿਤੁ ਨਾਹਿ ॥ ਨਾਨਕ ਅੰਮ੍ਰਿਤੁ ਮਨੈ ਮਾਹਿ ਪਾਈਐ ਗੁਰ ਪਰਸਾਦਿ ॥ ਤਿਨੀੑ ਪੀਤਾ ਰੰਗ ਸਿਉ

॥੧੨੩੯॥

ਜਿਨੑ ਕਉ ਲਿਖਿਆ ਆਦਿ ॥੧॥ ਮਹਲਾ ੨ ॥ ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ ॥ ਨਾਨਕ ਏਕੀ

ਬਾਹਰਾ ਦੂਜਾ ਦਾਤਾ ਨਾਹਿ ॥ ਕਰਤਾ ਸੋ ਸਾਲਾਹੀਐ ਜਿਨਿ ਕੀਤਾ ਆਕਾਰੁ ॥ ਦਾਤਾ ਸੋ ਸਾਲਾਹੀਐ ਜਿ ਸਭਸੈ

ਦੇ ਆਧਾਰੁ ॥ ਨਾਨਕ ਆਪਿ ਸਦੀਵ ਹੈ ਪੂਰਾ ਜਿਸੁ ਭੰਡਾਰੁ ॥ ਵਡਾ ਕਰਿ ਸਾਲਾਹੀਐ ਅੰਤੁ ਨ ਪਾਰਾਵਾਰੁ ॥੨॥

ਪਉੜੀ ॥ ਹਰਿ ਕਾ ਨਾਮੁ ਨਿਧਾਨੁ ਹੈ ਸੇਵਿਐ ਸੁਖੁ ਪਾਈ ॥ ਨਾਮੁ ਨਿਰੰਜਨੁ ਉਚਰਾਂ ਪਤਿ ਸਿਉ ਘਰਿ ਜਾਂਈ ॥

ਗੁਰਮੁਖਿ ਬਾਣੀ ਨਾਮੁ ਹੈ ਨਾਮੁ ਰਿਦੈ ਵਸਾਈ ॥ ਮਤਿ ਪੰਖੇਰੂ ਵਸਿ ਹੋਇ ਸਤਿਗੁਰੂ ਧਿਆਈਂ ॥ ਨਾਨਕ ਆਪਿ

ਦਇਆਲੁ ਹੋਇ ਨਾਮੇ ਲਿਵ ਲਾਈ ॥੪॥ ਸਲੋਕ ਮਹਲਾ ੨ ॥ ਤਿਸੁ ਸਿਉ ਕੈਸਾ ਬੋਲਣਾ ਜਿ ਆਪੇ ਜਾਣੈ ਜਾਣੁ

॥ ਚੀਰੀ ਜਾ ਕੀ ਨਾ ਫਿਰੈ ਸਾਹਿਬੁ ਸੋ ਪਰਵਾਣੁ ॥ ਚੀਰੀ ਜਿਸ ਕੀ ਚਲਣਾ ਮੀਰ ਮਲਕ ਸਲਾਰ ॥ ਜੋ ਤਿਸੁ ਭਾਵੈ

ਨਾਨਕਾ ਸਾਈ ਭਲੀ ਕਾਰ ॥ ਜਿਨਾੑ ਚੀਰੀ ਚਲਣਾ ਹਥਿ ਤਿਨਾੑ ਕਿਛੁ ਨਾਹਿ ॥ ਸਾਹਿਬ ਕਾ ਫੁਰਮਾਣੁ ਹੋਇ ਉਠੀ

ਕਰਲੈ ਪਾਹਿ ॥ ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥ ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥੧॥

ਮਹਲਾ ੨ ॥ ਸਿਫਤਿ ਜਿਨਾ ਕਉ ਬਖਸੀਐ ਸੇਈ ਪੋਤੇਦਾਰ ॥ ਕੁੰਜੀ ਜਿਨ ਕਉ ਦਿਤੀਆ ਤਿਨਾੑ ਮਿਲੇ ਭੰਡਾਰ ॥

ਜਹ ਭੰਡਾਰੀ ਹੂ ਗੁਣ ਨਿਕਲਹਿ ਤੇ ਕੀਅਹਿ ਪਰਵਾਣੁ ॥ ਨਦਰਿ ਤਿਨਾੑ ਕਉ ਨਾਨਕਾ ਨਾਮੁ ਜਿਨਾੑ ਨੀਸਾਣੁ ॥੨॥

ਪਉੜੀ ॥ ਨਾਮੁ ਨਿਰੰਜਨੁ ਨਿਰਮਲਾ ਸੁਣਿਐ ਸੁਖੁ ਹੋਈ ॥ ਸੁਣਿ ਸੁਣਿ ਮੰਨਿ ਵਸਾਈਐ ਬੂਝੈ ਜਨੁ ਕੋਈ ॥

ਬਹਦਿਆ ਉਠਦਿਆ ਨ ਵਿਸਰੈ ਸਾਚਾ ਸਚੁ ਸੋਈ ॥ ਭਗਤਾ ਕਉ ਨਾਮ ਅਧਾਰੁ ਹੈ ਨਾਮੇ ਸੁਖੁ ਹੋਈ ॥ ਨਾਨਕ

ਮਨਿ ਤਨਿ ਰਵਿ ਰਹਿਆ ਗੁਰਮੁਖਿ ਹਰਿ ਸੋਈ ॥੫॥ ਸਲੋਕ ਮਹਲਾ ੧ ॥ ਨਾਨਕ ਤੁਲੀਅਹਿ ਤੋਲ ਜੇ ਜੀਉ

ਪਿਛੈ ਪਾਈਐ ॥ ਇਕਸੁ ਨ ਪੁਜਹਿ ਬੋਲ ਜੇ ਪੂਰੇ ਪੂਰਾ ਕਰਿ ਮਿਲੈ ॥ ਵਡਾ ਆਖਣੁ ਭਾਰਾ ਤੋਲੁ ॥ ਹੋਰ ਹਉਲੀ ਮਤੀ

ਹਉਲੇ ਬੋਲ ॥ ਧਰਤੀ ਪਾਣੀ ਪਰਬਤ ਭਾਰੁ ॥ ਕਿਉ ਕੰਡੈ ਤੋਲੈ ਸੁਨਿਆਰੁ ॥ ਤੋਲਾ ਮਾਸਾ ਰਤਕ ਪਾਇ ॥ ਨਾਨਕ

ਪੁਛਿਆ ਦੇਇ ਪੁਜਾਇ ॥ ਮੂਰਖ ਅੰਧਿਆ ਅੰਧੀ ਧਾਤੁ ॥ ਕਹਿ ਕਹਿ ਕਹਣੁ ਕਹਾਇਨਿ ਆਪੁ ॥੧॥ ਮਹਲਾ ੧ ॥

ਆਖਣਿ ਅਉਖਾ ਸੁਨਣਿ ਅਉਖਾ ਆਖਿ ਨ ਜਾਪੀ ਆਖਿ ॥ ਇਕਿ ਆਖਿ ਆਖਹਿ ਸਬਦੁ ਭਾਖਹਿ ਅਰਧ ਉਰਧ

ਦਿਨੁ ਰਾਤਿ ॥ ਜੇ ਕਿਹੁ ਹੋਇ ਤ ਕਿਹੁ ਦਿਸੈ ਜਾਪੈ ਰੂਪੁ ਨ ਜਾਤਿ ॥ ਸਭਿ ਕਾਰਣ ਕਰਤਾ ਕਰੇ ਘਟ ਅਉਘਟ ਘਟ

॥੧੨੪੦॥

ਥਾਪਿ ॥ ਆਖਣਿ ਅਉਖਾ ਨਾਨਕਾ ਆਖਿ ਨ ਜਾਪੈ ਆਖਿ ॥੨॥ ਪਉੜੀ ॥ ਨਾਇ ਸੁਣਿਐ ਮਨੁ ਰਹਸੀਐ ਨਾਮੇ

ਸਾਂਤਿ ਆਈ ॥ ਨਾਇ ਸੁਣਿਐ ਮਨੁ ਤ੍ਰਿਪਤੀਐ ਸਭ ਦੁਖ ਗਵਾਈ ॥ ਨਾਇ ਸੁਣਿਐ ਨਾਉ ਊਪਜੈ ਨਾਮੇ

ਵਡਿਆਈ ॥ ਨਾਮੇ ਹੀ ਸਭ ਜਾਤਿ ਪਤਿ ਨਾਮੇ ਗਤਿ ਪਾਈ ॥ ਗੁਰਮੁਖਿ ਨਾਮੁ ਧਿਆਈਐ ਨਾਨਕ ਲਿਵ ਲਾਈ

॥੬॥ ਸਲੋਕ ਮਹਲਾ ੧ ॥ ਜੂਠਿ ਨ ਰਾਗੀਂ ਜੂਠਿ ਨ ਵੇਦੀਂ ॥ ਜੂਠਿ ਨ ਚੰਦ ਸੂਰਜ ਕੀ ਭੇਦੀ ॥ ਜੂਠਿ ਨ ਅੰਨੀ

ਜੂਠਿ ਨ ਨਾਈ ॥ ਜੂਠਿ ਨ ਮੀਹੁ ਵਰ੍ਹਿਐ ਸਭ ਥਾਈ ॥ ਜੂਠਿ ਨ ਧਰਤੀ ਜੂਠਿ ਨ ਪਾਣੀ ॥ ਜੂਠਿ ਨ ਪਉਣੈ ਮਾਹਿ

ਸਮਾਣੀ ॥ ਨਾਨਕ ਨਿਗੁਰਿਆ ਗੁਣੁ ਨਾਹੀ ਕੋਇ ॥ ਮੁਹਿ ਫੇਰਿਐ ਮੁਹੁ ਜੂਠਾ ਹੋਇ ॥੧॥ ਮਹਲਾ ੧ ॥ ਨਾਨਕ

ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ ॥ ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ ॥ ਬ੍ਰਹਮਣ ਚੁਲੀ ਸੰਤੋਖ

ਕੀ ਗਿਰਹੀ ਕਾ ਸਤੁ ਦਾਨੁ ॥ ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥ ਪਾਣੀ ਚਿਤੁ ਨ ਧੋਪਈ ਮੁਖਿ

ਪੀਤੈ ਤਿਖ ਜਾਇ ॥ ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥੨॥ ਪਉੜੀ ॥ ਨਾਇ ਸੁਣਿਐ ਸਭ ਸਿਧਿ

ਹੈ ਰਿਧਿ ਪਿਛੈ ਆਵੈ ॥ ਨਾਇ ਸੁਣਿਐ ਨਉ ਨਿਧਿ ਮਿਲੈ ਮਨ ਚਿੰਦਿਆ ਪਾਵੈ ॥ ਨਾਇ ਸੁਣਿਐ ਸੰਤੋਖੁ ਹੋਇ ਕਵਲਾ

ਚਰਨ ਧਿਆਵੈ ॥ ਨਾਇ ਸੁਣਿਐ ਸਹਜੁ ਊਪਜੈ ਸਹਜੇ ਸੁਖੁ ਪਾਵੈ ॥ ਗੁਰਮਤੀ ਨਾਉ ਪਾਈਐ ਨਾਨਕ ਗੁਣ ਗਾਵੈ

॥੭॥ ਸਲੋਕ ਮਹਲਾ ੧ ॥ ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ ॥ ਦੁਖੁ ਦੁਖੁ ਅਗੈ ਆਖੀਐ

ਪੜਿੑ ਪੜਿੑ ਕਰਹਿ ਪੁਕਾਰ ॥ ਦੁਖ ਕੀਆ ਪੰਡਾ ਖੁਲੀੑਆ ਸੁਖੁ ਨ ਨਿਕਲਿਓ ਕੋਇ ॥ ਦੁਖ ਵਿਚਿ ਜੀਉ ਜਲਾਇਆ

ਦੁਖੀਆ ਚਲਿਆ ਰੋਇ ॥ ਨਾਨਕ ਸਿਫਤੀ ਰਤਿਆ ਮਨੁ ਤਨੁ ਹਰਿਆ ਹੋਇ ॥ ਦੁਖ ਕੀਆ ਅਗੀ ਮਾਰੀਅਹਿ ਭੀ

ਦੁਖੁ ਦਾਰੂ ਹੋਇ ॥੧॥ ਮਹਲਾ ੧ ॥ ਨਾਨਕ ਦੁਨੀਆ ਭਸੁ ਰੰਗੁ ਭਸੂ ਹੂ ਭਸੁ ਖੇਹ ॥ ਭਸੋ ਭਸੁ ਕਮਾਵਣੀ ਭੀ ਭਸੁ

ਭਰੀਐ ਦੇਹ ॥ ਜਾ ਜੀਉ ਵਿਚਹੁ ਕਢੀਐ ਭਸੂ ਭਰਿਆ ਜਾਇ ॥ ਅਗੈ ਲੇਖੈ ਮੰਗਿਐ ਹੋਰ ਦਸੂਣੀ ਪਾਇ ॥੨॥

ਪਉੜੀ ॥ ਨਾਇ ਸੁਣਿਐ ਸੁਚਿ ਸੰਜਮੋ ਜਮੁ ਨੇੜਿ ਨ ਆਵੈ ॥ ਨਾਇ ਸੁਣਿਐ ਘਟਿ ਚਾਨਣਾ ਆਨੇੑਰੁ ਗਵਾਵੈ ॥

ਨਾਇ ਸੁਣਿਐ ਆਪੁ ਬੁਝੀਐ ਲਾਹਾ ਨਾਉ ਪਾਵੈ ॥ ਨਾਇ ਸੁਣਿਐ ਪਾਪ ਕਟੀਅਹਿ ਨਿਰਮਲ ਸਚੁ ਪਾਵੈ ॥ ਨਾਨਕ

ਨਾਇ ਸੁਣਿਐ ਮੁਖ ਉਜਲੇ ਨਾਉ ਗੁਰਮੁਖਿ ਧਿਆਵੈ ॥੮॥ ਸਲੋਕ ਮਹਲਾ ੧ ॥ ਘਰਿ ਨਾਰਾਇਣੁ ਸਭਾ ਨਾਲਿ ॥

॥੧੨੪੧॥

ਪੂਜ ਕਰੇ ਰਖੈ ਨਾਵਾਲਿ ॥ ਕੁੰਗੂ ਚੰਨਣੁ ਫੁਲ ਚੜਾਏ ॥ ਪੈਰੀ ਪੈ ਪੈ ਬਹੁਤੁ ਮਨਾਏ ॥ ਮਾਣੂਆ ਮੰਗਿ ਮੰਗਿ ਪੈਨੈੑ

ਖਾਇ ॥ ਅੰਧੀ ਕੰਮੀ ਅੰਧ ਸਜਾਇ ॥ ਭੁਖਿਆ ਦੇਇ ਨ ਮਰਦਿਆ ਰਖੈ ॥ ਅੰਧਾ ਝਗੜਾ ਅੰਧੀ ਸਥੈ ॥੧॥

ਮਹਲਾ ੧ ॥ ਸਭੇ ਸੁਰਤੀ ਜੋਗ ਸਭਿ ਸਭੇ ਬੇਦ ਪੁਰਾਣ ॥ ਸਭੇ ਕਰਣੇ ਤਪ ਸਭਿ ਸਭੇ ਗੀਤ ਗਿਆਨ ॥ ਸਭੇ ਬੁਧੀ

ਸੁਧਿ ਸਭਿ ਸਭਿ ਤੀਰਥ ਸਭਿ ਥਾਨ ॥ ਸਭਿ ਪਾਤਿਸਾਹੀਆ ਅਮਰ ਸਭਿ ਸਭਿ ਖੁਸੀਆ ਸਭਿ ਖਾਨ ॥ ਸਭੇ ਮਾਣਸ

ਦੇਵ ਸਭਿ ਸਭੇ ਜੋਗ ਧਿਆਨ ॥ ਸਭੇ ਪੁਰੀਆ ਖੰਡ ਸਭਿ ਸਭੇ ਜੀਅ ਜਹਾਨ ॥ ਹੁਕਮਿ ਚਲਾਏ ਆਪਣੈ ਕਰਮੀ ਵਹੈ

ਕਲਾਮ ॥ ਨਾਨਕ ਸਚਾ ਸਚਿ ਨਾਇ ਸਚੁ ਸਭਾ ਦੀਬਾਨੁ ॥੨॥ ਪਉੜੀ ॥ ਨਾਇ ਮੰਨਿਐ ਸੁਖੁ ਊਪਜੈ ਨਾਮੇ ਗਤਿ

ਹੋਈ ॥ ਨਾਇ ਮੰਨਿਐ ਪਤਿ ਪਾਈਐ ਹਿਰਦੈ ਹਰਿ ਸੋਈ ॥ ਨਾਇ ਮੰਨਿਐ ਭਵਜਲੁ ਲੰਘੀਐ ਫਿਰਿ ਬਿਘਨੁ ਨ

ਹੋਈ ॥ ਨਾਇ ਮੰਨਿਐ ਪੰਥੁ ਪਰਗਟਾ ਨਾਮੇ ਸਭ ਲੋਈ ॥ ਨਾਨਕ ਸਤਿਗੁਰਿ ਮਿਲਿਐ ਨਾਉ ਮੰਨੀਐ ਜਿਨ ਦੇਵੈ

ਸੋਈ ॥੯॥ ਸਲੋਕ ਮਃ ੧ ॥ ਪੁਰੀਆ ਖੰਡਾ ਸਿਰਿ ਕਰੇ ਇਕ ਪੈਰਿ ਧਿਆਏ ॥ ਪਉਣੁ ਮਾਰਿ ਮਨਿ ਜਪੁ ਕਰੇ ਸਿਰੁ

ਮੁੰਡੀ ਤਲੈ ਦੇਇ ॥ ਕਿਸੁ ਉਪਰਿ ਓਹੁ ਟਿਕ ਟਿਕੈ ਕਿਸ ਨੋ ਜੋਰੁ ਕਰੇਇ ॥ ਕਿਸ ਨੋ ਕਹੀਐ ਨਾਨਕਾ ਕਿਸ ਨੋ ਕਰਤਾ

ਦੇਇ ॥ ਹੁਕਮਿ ਰਹਾਏ ਆਪਣੈ ਮੂਰਖੁ ਆਪੁ ਗਣੇਇ ॥੧॥ ਮਃ ੧ ॥ ਹੈ ਹੈ ਆਖਾਂ ਕੋਟਿ ਕੋਟਿ ਕੋਟੀ ਹੂ ਕੋਟਿ ਕੋਟਿ

॥ ਆਖੂੰ ਆਖਾਂ ਸਦਾ ਸਦਾ ਕਹਣਿ ਨ ਆਵੈ ਤੋਟਿ ॥ ਨਾ ਹਉ ਥਕਾਂ ਨ ਠਾਕੀਆ ਏਵਡ ਰਖਹਿ ਜੋਤਿ ॥ ਨਾਨਕ

ਚਸਿਅਹੁ ਚੁਖ ਬਿੰਦ ਉਪਰਿ ਆਖਣੁ ਦੋਸੁ ॥੨॥ ਪਉੜੀ ॥ ਨਾਇ ਮੰਨਿਐ ਕੁਲੁ ਉਧਰੈ ਸਭੁ ਕੁਟੰਬੁ ਸਬਾਇਆ ॥

ਨਾਇ ਮੰਨਿਐ ਸੰਗਤਿ ਉਧਰੈ ਜਿਨ ਰਿਦੈ ਵਸਾਇਆ ॥ ਨਾਇ ਮੰਨਿਐ ਸੁਣਿ ਉਧਰੇ ਜਿਨ ਰਸਨ ਰਸਾਇਆ ॥

ਨਾਇ ਮੰਨਿਐ ਦੁਖ ਭੁਖ ਗਈ ਜਿਨ ਨਾਮਿ ਚਿਤੁ ਲਾਇਆ ॥ ਨਾਨਕ ਨਾਮੁ ਤਿਨੀ ਸਾਲਾਹਿਆ ਜਿਨ ਗੁਰੂ

ਮਿਲਾਇਆ ॥੧੦॥ ਸਲੋਕ ਮਃ ੧ ॥ ਸਭੇ ਰਾਤੀ ਸਭਿ ਦਿਹ ਸਭਿ ਥਿਤੀ ਸਭਿ ਵਾਰ ॥ ਸਭੇ ਰੁਤੀ ਮਾਹ ਸਭਿ ਸਭਿ

ਧਰਤੀਂ ਸਭਿ ਭਾਰ ॥ ਸਭੇ ਪਾਣੀ ਪਉਣ ਸਭਿ ਸਭਿ ਅਗਨੀ ਪਾਤਾਲ ॥ ਸਭੇ ਪੁਰੀਆ ਖੰਡ ਸਭਿ ਸਭਿ ਲੋਅ ਲੋਅ

ਆਕਾਰ ॥ ਹੁਕਮੁ ਨ ਜਾਪੀ ਕੇਤੜਾ ਕਹਿ ਨ ਸਕੀਜੈ ਕਾਰ ॥ ਆਖਹਿ ਥਕਹਿ ਆਖਿ ਆਖਿ ਕਰਿ ਸਿਫਤੀਂ ਵੀਚਾਰ

॥ ਤ੍ਰਿਣੁ ਨ ਪਾਇਓ ਬਪੁੜੀ ਨਾਨਕੁ ਕਹੈ ਗਵਾਰ ॥੧॥ ਮਃ ੧ ॥ ਅਖੀਂ ਪਰਣੈ ਜੇ ਫਿਰਾਂ ਦੇਖਾਂ ਸਭੁ ਆਕਾਰੁ ॥ ਪੁਛਾ

॥੧੨੪੨॥

ਗਿਆਨੀ ਪੰਡਿਤਾਂ ਪੁਛਾ ਬੇਦ ਬੀਚਾਰ ॥ ਪੁਛਾ ਦੇਵਾਂ ਮਾਣਸਾਂ ਜੋਧ ਕਰਹਿ ਅਵਤਾਰ ॥ ਸਿਧ ਸਮਾਧੀ ਸਭਿ ਸੁਣੀ

ਜਾਇ ਦੇਖਾਂ ਦਰਬਾਰੁ ॥ ਅਗੈ ਸਚਾ ਸਚਿ ਨਾਇ ਨਿਰਭਉ ਭੈ ਵਿਣੁ ਸਾਰੁ ॥ ਹੋਰ ਕਚੀ ਮਤੀ ਕਚੁ ਪਿਚੁ ਅੰਧਿਆ

ਅੰਧੁ ਬੀਚਾਰੁ ॥ ਨਾਨਕ ਕਰਮੀ ਬੰਦਗੀ ਨਦਰਿ ਲੰਘਾਏ ਪਾਰਿ ॥੨॥ ਪਉੜੀ ॥ ਨਾਇ ਮੰਨਿਐ ਦੁਰਮਤਿ ਗਈ

ਮਤਿ ਪਰਗਟੀ ਆਇਆ ॥ ਨਾਉ ਮੰਨਿਐ ਹਉਮੈ ਗਈ ਸਭਿ ਰੋਗ ਗਵਾਇਆ ॥ ਨਾਇ ਮੰਨਿਐ ਨਾਮੁ ਊਪਜੈ

ਸਹਜੇ ਸੁਖੁ ਪਾਇਆ ॥ ਨਾਇ ਮੰਨਿਐ ਸਾਂਤਿ ਊਪਜੈ ਹਰਿ ਮੰਨਿ ਵਸਾਇਆ ॥ ਨਾਨਕ ਨਾਮੁ ਰਤੰਨੁ ਹੈ ਗੁਰਮੁਖਿ

ਹਰਿ ਧਿਆਇਆ ॥੧੧॥ ਸਲੋਕ ਮਃ ੧ ॥ ਹੋਰੁ ਸਰੀਕੁ ਹੋਵੈ ਕੋਈ ਤੇਰਾ ਤਿਸੁ ਅਗੈ ਤੁਧੁ ਆਖਾਂ ॥ ਤੁਧੁ ਅਗੈ ਤੁਧੈ

ਸਾਲਾਹੀ ਮੈ ਅੰਧੇ ਨਾਉ ਸੁਜਾਖਾ ॥ ਜੇਤਾ ਆਖਣੁ ਸਾਹੀ ਸਬਦੀ ਭਾਖਿਆ ਭਾਇ ਸੁਭਾਈ ॥ ਨਾਨਕ ਬਹੁਤਾ ਏਹੋ

ਆਖਣੁ ਸਭ ਤੇਰੀ ਵਡਿਆਈ ॥੧॥ ਮਃ ੧ ॥ ਜਾਂ ਨ ਸਿਆ ਕਿਆ ਚਾਕਰੀ ਜਾਂ ਜੰਮੇ ਕਿਆ ਕਾਰ ॥ ਸਭਿ ਕਾਰਣ

ਕਰਤਾ ਕਰੇ ਦੇਖੈ ਵਾਰੋ ਵਾਰ ॥ ਜੇ ਚੁਪੈ ਜੇ ਮੰਗਿਐ ਦਾਤਿ ਕਰੇ ਦਾਤਾਰੁ ॥ ਇਕੁ ਦਾਤਾ ਸਭਿ ਮੰਗਤੇ ਫਿਰਿ ਦੇਖਹਿ

ਆਕਾਰੁ ॥ ਨਾਨਕ ਏਵੈ ਜਾਣੀਐ ਜੀਵੈ ਦੇਵਣਹਾਰੁ ॥੨॥ ਪਉੜੀ ॥ ਨਾਇ ਮੰਨਿਐ ਸੁਰਤਿ ਊਪਜੈ ਨਾਮੇ ਮਤਿ ਹੋਈ

॥ ਨਾਇ ਮੰਨਿਐ ਗੁਣ ਉਚਰੈ ਨਾਮੇ ਸੁਖਿ ਸੋਈ ॥ ਨਾਇ ਮੰਨਿਐ ਭ੍ਰਮੁ ਕਟੀਐ ਫਿਰਿ ਦੁਖੁ ਨ ਹੋਈ ॥ ਨਾਇ

ਮੰਨਿਐ ਸਾਲਾਹੀਐ ਪਾਪਾਂ ਮਤਿ ਧੋਈ ॥ ਨਾਨਕ ਪੂਰੇ ਗੁਰ ਤੇ ਨਾਉ ਮੰਨੀਐ ਜਿਨ ਦੇਵੈ ਸੋਈ ॥੧੨॥ ਸਲੋਕ

ਮਃ ੧ ॥ ਸਾਸਤ੍ਰ ਬੇਦ ਪੁਰਾਣ ਪੜੑੰਤਾ ॥ ਪੂਕਾਰੰਤਾ ਅਜਾਣੰਤਾ ॥ ਜਾਂ ਬੂਝੈ ਤਾਂ ਸੂਝੈ ਸੋਈ ॥ ਨਾਨਕੁ ਆਖੈ ਕੂਕ ਨ

ਹੋਈ ॥੧॥ ਮਃ ੧ ॥ ਜਾਂ ਹਉ ਤੇਰਾ ਤਾਂ ਸਭੁ ਕਿਛੁ ਮੇਰਾ ਹਉ ਨਾਹੀ ਤੂ ਹੋਵਹਿ ॥ ਆਪੇ ਸਕਤਾ ਆਪੇ ਸੁਰਤਾ

ਸਕਤੀ ਜਗਤੁ ਪਰੋਵਹਿ ॥ ਆਪੇ ਭੇਜੇ ਆਪੇ ਸਦੇ ਰਚਨਾ ਰਚਿ ਰਚਿ ਵੇਖੈ ॥ ਨਾਨਕ ਸਚਾ ਸਚੀ ਨਾਂਈ ਸਚੁ ਪਵੈ

ਧੁਰਿ ਲੇਖੈ ॥੨॥ ਪਉੜੀ ॥ ਨਾਮੁ ਨਿਰੰਜਨ ਅਲਖੁ ਹੈ ਕਿਉ ਲਖਿਆ ਜਾਈ ॥ ਨਾਮੁ ਨਿਰੰਜਨ ਨਾਲਿ ਹੈ ਕਿਉ

ਪਾਈਐ ਭਾਈ ॥ ਨਾਮੁ ਨਿਰੰਜਨ ਵਰਤਦਾ ਰਵਿਆ ਸਭ ਠਾਂਈ ॥ ਗੁਰ ਪੂਰੇ ਤੇ ਪਾਈਐ ਹਿਰਦੈ ਦੇਇ ਦਿਖਾਈ ॥

ਨਾਨਕ ਨਦਰੀ ਕਰਮੁ ਹੋਇ ਗੁਰ ਮਿਲੀਐ ਭਾਈ ॥੧੩॥ ਸਲੋਕ ਮਃ ੧ ॥ ਕਲਿ ਹੋਈ ਕੁਤੇ ਮੁਹੀ ਖਾਜੁ ਹੋਆ

ਮੁਰਦਾਰੁ ॥ ਕੂੜੁ ਬੋਲਿ ਬੋਲਿ ਭਉਕਣਾ ਚੂਕਾ ਧਰਮੁ ਬੀਚਾਰੁ ॥ ਜਿਨ ਜੀਵੰਦਿਆ ਪਤਿ ਨਹੀ ਮੁਇਆ ਮੰਦੀ ਸੋਇ

॥੧੨੪੩॥

॥ ਲਿਖਿਆ ਹੋਵੈ ਨਾਨਕਾ ਕਰਤਾ ਕਰੇ ਸੁ ਹੋਇ ॥੧॥ ਮਃ ੧ ॥ ਰੰਨਾ ਹੋਈਆ ਬੋਧੀਆ ਪੁਰਸ ਹੋਏ ਸਈਆਦ

॥ ਸੀਲੁ ਸੰਜਮੁ ਸੁਚ ਭੰਨੀ ਖਾਣਾ ਖਾਜੁ ਅਹਾਜੁ ॥ ਸਰਮੁ ਗਇਆ ਘਰਿ ਆਪਣੈ ਪਤਿ ਉਠਿ ਚਲੀ ਨਾਲਿ ॥ ਨਾਨਕ

ਸਚਾ ਏਕੁ ਹੈ ਅਉਰੁ ਨ ਸਚਾ ਭਾਲਿ ॥੨॥ ਪਉੜੀ ॥ ਬਾਹਰਿ ਭਸਮ ਲੇਪਨ ਕਰੇ ਅੰਤਰਿ ਗੁਬਾਰੀ ॥ ਖਿੰਥਾ ਝੋਲੀ

ਬਹੁ ਭੇਖ ਕਰੇ ਦੁਰਮਤਿ ਅਹੰਕਾਰੀ ॥ ਸਾਹਿਬ ਸਬਦੁ ਨ ਊਚਰੈ ਮਾਇਆ ਮੋਹ ਪਸਾਰੀ ॥ ਅੰਤਰਿ ਲਾਲਚੁ ਭਰਮੁ ਹੈ

ਭਰਮੈ ਗਾਵਾਰੀ ॥ ਨਾਨਕ ਨਾਮੁ ਨ ਚੇਤਈ ਜੂਐ ਬਾਜੀ ਹਾਰੀ ॥੧੪॥ ਸਲੋਕ ਮਃ ੧ ॥ ਲਖ ਸਿਉ ਪ੍ਰੀਤਿ ਹੋਵੈ

ਲਖ ਜੀਵਣੁ ਕਿਆ ਖੁਸੀਆ ਕਿਆ ਚਾਉ ॥ ਵਿਛੁੜਿਆ ਵਿਸੁ ਹੋਇ ਵਿਛੋੜਾ ਏਕ ਘੜੀ ਮਹਿ ਜਾਇ ॥ ਜੇ ਸਉ

ਵਰ੍ਹਿਆ ਮਿਠਾ ਖਾਜੈ ਭੀ ਫਿਰਿ ਕਉੜਾ ਖਾਇ ॥ ਮਿਠਾ ਖਾਧਾ ਚਿਤਿ ਨ ਆਵੈ ਕਉੜਤਣੁ ਧਾਇ ਜਾਇ ॥ ਮਿਠਾ

ਕਉੜਾ ਦੋਵੈ ਰੋਗ ॥ ਨਾਨਕ ਅੰਤਿ ਵਿਗੁਤੇ ਭੋਗ ॥ ਝਖਿ ਝਖਿ ਝਖਣਾ ਝਗੜਾ ਝਾਖ ॥ ਝਖਿ ਝਖਿ ਜਾਹਿ ਝਖਹਿ

ਤਿਨੑ ਪਾਸਿ ॥੧॥ ਮਃ ੧ ॥ ਕਾਪੜੁ ਕਾਠੁ ਰੰਗਾਇਆ ਰਾਂਗਿ ॥ ਘਰ ਗਚ ਕੀਤੇ ਬਾਗੇ ਬਾਗ ॥ ਸਾਦ ਸਹਜ ਕਰਿ

ਮਨੁ ਖੇਲਾਇਆ ॥ ਤੈ ਸਹ ਪਾਸਹੁ ਕਹਣੁ ਕਹਾਇਆ ॥ ਮਿਠਾ ਕਰਿ ਕੈ ਕਉੜਾ ਖਾਇਆ ॥ ਤਿਨਿ ਕਉੜੈ ਤਨਿ

ਰੋਗੁ ਜਮਾਇਆ ॥ ਜੇ ਫਿਰਿ ਮਿਠਾ ਪੇੜੈ ਪਾਇ ॥ ਤਉ ਕਉੜਤਣੁ ਚੂਕਸਿ ਮਾਇ ॥ ਨਾਨਕ ਗੁਰਮੁਖਿ ਪਾਵੈ ਸੋਇ

॥ ਜਿਸ ਨੋ ਪ੍ਰਾਪਤਿ ਲਿਖਿਆ ਹੋਇ ॥੨॥ ਪਉੜੀ ॥ ਜਿਨ ਕੈ ਹਿਰਦੈ ਮੈਲੁ ਕਪਟੁ ਹੈ ਬਾਹਰੁ ਧੋਵਾਇਆ ॥ ਕੂੜੁ

ਕਪਟੁ ਕਮਾਵਦੇ ਕੂੜੁ ਪਰਗਟੀ ਆਇਆ ॥ ਅੰਦਰਿ ਹੋਇ ਸੁ ਨਿਕਲੈ ਨਹ ਛਪੈ ਛਪਾਇਆ ॥ ਕੂੜੈ ਲਾਲਚਿ

ਲਗਿਆ ਫਿਰਿ ਜੂਨੀ ਪਾਇਆ ॥ ਨਾਨਕ ਜੋ ਬੀਜੈ ਸੋ ਖਾਵਣਾ ਕਰਤੈ ਲਿਖਿ ਪਾਇਆ ॥੧੫॥ ਸਲੋਕ ਮਃ ੨ ॥

ਕਥਾ ਕਹਾਣੀ ਬੇਦੀਂ ਆਣੀ ਪਾਪੁ ਪੁੰਨੁ ਬੀਚਾਰੁ ॥ ਦੇ ਦੇ ਲੈਣਾ ਲੈ ਲੈ ਦੇਣਾ ਨਰਕਿ ਸੁਰਗਿ ਅਵਤਾਰ ॥ ਉਤਮ

ਮਧਿਮ ਜਾਤੀਂ ਜਿਨਸੀ ਭਰਮਿ ਭਵੈ ਸੰਸਾਰੁ ॥ ਅੰਮ੍ਰਿਤ ਬਾਣੀ ਤਤੁ ਵਖਾਣੀ ਗਿਆਨ ਧਿਆਨ ਵਿਚਿ ਆਈ ॥

ਗੁਰਮੁਖਿ ਆਖੀ ਗੁਰਮੁਖਿ ਜਾਤੀ ਸੁਰਤੀਂ ਕਰਮਿ ਧਿਆਈ ॥ ਹੁਕਮੁ ਸਾਜਿ ਹੁਕਮੈ ਵਿਚਿ ਰਖੈ ਹੁਕਮੈ ਅੰਦਰਿ ਵੇਖੈ

॥ ਨਾਨਕ ਅਗਹੁ ਹਉਮੈ ਤੁਟੈ ਤਾਂ ਕੋ ਲਿਖੀਐ ਲੇਖੈ ॥੧॥ ਮਃ ੧ ॥ ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ

॥ ਜੋ ਬੀਜੈ ਸੋ ਉਗਵੈ ਖਾਂਦਾ ਜਾਣੈ ਜੀਉ ॥ ਗਿਆਨੁ ਸਲਾਹੇ ਵਡਾ ਕਰਿ ਸਚੋ ਸਚਾ ਨਾਉ ॥ ਸਚੁ ਬੀਜੈ ਸਚੁ ਉਗਵੈ

॥੧੨੪੪॥

ਦਰਗਹ ਪਾਈਐ ਥਾਉ ॥ ਬੇਦੁ ਵਪਾਰੀ ਗਿਆਨੁ ਰਾਸਿ ਕਰਮੀ ਪਲੈ ਹੋਇ ॥ ਨਾਨਕ ਰਾਸੀ ਬਾਹਰਾ ਲਦਿ ਨ

ਚਲਿਆ ਕੋਇ ॥੨॥ ਪਉੜੀ ॥ ਨਿੰਮੁ ਬਿਰਖੁ ਬਹੁ ਸੰਚੀਐ ਅੰਮ੍ਰਿਤ ਰਸੁ ਪਾਇਆ ॥ ਬਿਸੀਅਰੁ ਮੰਤ੍ਰਿ ਵਿਸਾਹੀਐ

ਬਹੁ ਦੂਧੁ ਪੀਆਇਆ ॥ ਮਨਮੁਖੁ ਅਭਿੰਨੁ ਨ ਭਿਜਈ ਪਥਰੁ ਨਾਵਾਇਆ ॥ ਬਿਖੁ ਮਹਿ ਅੰਮ੍ਰਿਤੁ ਸਿੰਚੀਐ ਬਿਖੁ

ਕਾ ਫਲੁ ਪਾਇਆ ॥ ਨਾਨਕ ਸੰਗਤਿ ਮੇਲਿ ਹਰਿ ਸਭ ਬਿਖੁ ਲਹਿ ਜਾਇਆ ॥੧੬॥ ਸਲੋਕ ਮਃ ੧ ॥ ਮਰਣਿ ਨ

ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ ॥ ਇਕਨੀੑ ਲਦਿਆ ਇਕਿ ਲਦਿ ਚਲੇ ਇਕਨੀੑ ਬਧੇ ਭਾਰ ॥ ਇਕਨਾੑ ਹੋਈ

ਸਾਖਤੀ ਇਕਨਾੑ ਹੋਈ ਸਾਰ ॥ ਲਸਕਰ ਸਣੈ ਦਮਾਮਿਆ ਛੁਟੇ ਬੰਕ ਦੁਆਰ ॥ ਨਾਨਕ ਢੇਰੀ ਛਾਰੁ ਕੀ ਭੀ ਫਿਰਿ

ਹੋਈ ਛਾਰ ॥੧॥ ਮਃ ੧ ॥ ਨਾਨਕ ਢੇਰੀ ਢਹਿ ਪਈ ਮਿਟੀ ਸੰਦਾ ਕੋਟੁ ॥ ਭੀਤਰਿ ਚੋਰੁ ਬਹਾਲਿਆ ਖੋਟੁ ਵੇ ਜੀਆ

ਖੋਟੁ ॥੨॥ ਪਉੜੀ ॥ ਜਿਨ ਅੰਦਰਿ ਨਿੰਦਾ ਦੁਸਟੁ ਹੈ ਨਕ ਵਢੇ ਨਕ ਵਢਾਇਆ ॥ ਮਹਾ ਕਰੂਪ ਦੁਖੀਏ ਸਦਾ ਕਾਲੇ

ਮੁਹ ਮਾਇਆ ॥ ਭਲਕੇ ਉਠਿ ਨਿਤ ਪਰ ਦਰਬੁ ਹਿਰਹਿ ਹਰਿ ਨਾਮੁ ਚੁਰਾਇਆ ॥ ਹਰਿ ਜੀਉ ਤਿਨ ਕੀ ਸੰਗਤਿ ਮਤ

ਕਰਹੁ ਰਖਿ ਲੇਹੁ ਹਰਿ ਰਾਇਆ ॥ ਨਾਨਕ ਪਇਐ ਕਿਰਤਿ ਕਮਾਵਦੇ ਮਨਮੁਖਿ ਦੁਖੁ ਪਾਇਆ ॥੧੭॥ ਸਲੋਕ

ਮਃ ੪ ॥ ਸਭੁ ਕੋਈ ਹੈ ਖਸਮ ਕਾ ਖਸਮਹੁ ਸਭੁ ਕੋ ਹੋਇ ॥ ਹੁਕਮੁ ਪਛਾਣੈ ਖਸਮ ਕਾ ਤਾ ਸਚੁ ਪਾਵੈ ਕੋਇ ॥ ਗੁਰਮੁਖਿ

ਆਪੁ ਪਛਾਣੀਐ ਬੁਰਾ ਨ ਦੀਸੈ ਕੋਇ ॥ ਨਾਨਕ ਗੁਰਮੁਖਿ ਨਾਮੁ ਧਿਆਈਐ ਸਹਿਲਾ ਆਇਆ ਸੋਇ ॥੧॥

ਮਃ ੪ ॥ ਸਭਨਾ ਦਾਤਾ ਆਪਿ ਹੈ ਆਪੇ ਮੇਲਣਹਾਰੁ ॥ ਨਾਨਕ ਸਬਦਿ ਮਿਲੇ ਨ ਵਿਛੁੜਹਿ ਜਿਨਾ ਸੇਵਿਆ ਹਰਿ

ਦਾਤਾਰੁ ॥੨॥ ਪਉੜੀ ॥ ਗੁਰਮੁਖਿ ਹਿਰਦੈ ਸਾਂਤਿ ਹੈ ਨਾਉ ਉਗਵਿ ਆਇਆ ॥ ਜਪ ਤਪ ਤੀਰਥ ਸੰਜਮ ਕਰੇ ਮੇਰੇ

ਪ੍ਰਭ ਭਾਇਆ ॥ ਹਿਰਦਾ ਸੁਧੁ ਹਰਿ ਸੇਵਦੇ ਸੋਹਹਿ ਗੁਣ ਗਾਇਆ ॥ ਮੇਰੇ ਹਰਿ ਜੀਉ ਏਵੈ ਭਾਵਦਾ ਗੁਰਮੁਖਿ

ਤਰਾਇਆ ॥ ਨਾਨਕ ਗੁਰਮੁਖਿ ਮੇਲਿਅਨੁ ਹਰਿ ਦਰਿ ਸੋਹਾਇਆ ॥੧੮॥ ਸਲੋਕ ਮਃ ੧ ॥ ਧਨਵੰਤਾ ਇਵ ਹੀ

ਕਹੈ ਅਵਰੀ ਧਨ ਕਉ ਜਾਉ ॥ ਨਾਨਕੁ ਨਿਰਧਨੁ ਤਿਤੁ ਦਿਨਿ ਜਿਤੁ ਦਿਨਿ ਵਿਸਰੈ ਨਾਉ ॥੧॥ ਮਃ ੧ ॥ ਸੂਰਜੁ ਚੜੈ

ਵਿਜੋਗਿ ਸਭਸੈ ਘਟੈ ਆਰਜਾ ॥ ਤਨੁ ਮਨੁ ਰਤਾ ਭੋਗਿ ਕੋਈ ਹਾਰੈ ਕੋ ਜਿਣੈ ॥ ਸਭੁ ਕੋ ਭਰਿਆ ਫੂਕਿ ਆਖਣਿ ਕਹਣਿ

ਨ ਥੰਮੀੑਐ ॥ ਨਾਨਕ ਵੇਖੈ ਆਪਿ ਫੂਕ ਕਢਾਏ ਢਹਿ ਪਵੈ ॥੨॥ ਪਉੜੀ ॥ ਸਤਸੰਗਤਿ ਨਾਮੁ ਨਿਧਾਨੁ ਹੈ ਜਿਥਹੁ ਹਰਿ

॥੧੨੪੫॥

ਪਾਇਆ ॥ ਗੁਰ ਪਰਸਾਦੀ ਘਟਿ ਚਾਨਣਾ ਆਨੇੑਰੁ ਗਵਾਇਆ ॥ ਲੋਹਾ ਪਾਰਸਿ ਭੇਟੀਐ ਕੰਚਨੁ ਹੋਇ ਆਇਆ ॥

ਨਾਨਕ ਸਤਿਗੁਰਿ ਮਿਲਿਐ ਨਾਉ ਪਾਈਐ ਮਿਲਿ ਨਾਮੁ ਧਿਆਇਆ ॥ ਜਿਨੑ ਕੈ ਪੋਤੈ ਪੁੰਨੁ ਹੈ ਤਿਨੀੑ ਦਰਸਨੁ

ਪਾਇਆ ॥੧੯॥ ਸਲੋਕ ਮਃ ੧ ॥ ਧ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ ॥ ਖੇਤੀ ਜਿਨ ਕੀ

ਉਜੜੈ ਖਲਵਾੜੇ ਕਿਆ ਥਾਉ ॥ ਸਚੈ ਸਰਮੈ ਬਾਹਰੇ ਅਗੈ ਲਹਹਿ ਨ ਦਾਦਿ ॥ ਅਕਲਿ ਏਹ ਨ ਆਖੀਐ ਅਕਲਿ

ਗਵਾਈਐ ਬਾਦਿ ॥ ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ ॥ ਅਕਲੀ ਪੜਿੑ ਕੈ ਬੁਝੀਐ ਅਕਲੀ ਕੀਚੈ

ਦਾਨੁ ॥ ਨਾਨਕੁ ਆਖੈ ਰਾਹੁ ਏਹੁ ਹੋਰਿ ਗਲਾਂ ਸੈਤਾਨੁ ॥੧॥ ਮਃ ੨ ॥ ਜੈਸਾ ਕਰੈ ਕਹਾਵੈ ਤੈਸਾ ਐਸੀ ਬਨੀ ਜਰੂਰਤਿ

॥ ਹੋਵਹਿ ਲਿੰਙ ਝਿੰਙ ਨਹ ਹੋਵਹਿ ਐਸੀ ਕਹੀਐ ਸੂਰਤਿ ॥ ਜੋ ਓਸੁ ਇਛੇ ਸੋ ਫਲੁ ਪਾਏ ਤਾਂ ਨਾਨਕ ਕਹੀਐ ਮੂਰਤਿ

॥੨॥ ਪਉੜੀ ॥ ਸਤਿਗੁਰੁ ਅੰਮ੍ਰਿਤ ਬਿਰਖੁ ਹੈ ਅੰਮ੍ਰਿਤ ਰਸਿ ਫਲਿਆ ॥ ਜਿਸੁ ਪਰਾਪਤਿ ਸੋ ਲਹੈ ਗੁਰ ਸਬਦੀ

ਮਿਲਿਆ ॥ ਸਤਿਗੁਰ ਕੈ ਭਾਣੈ ਜੋ ਚਲੈ ਹਰਿ ਸੇਤੀ ਰਲਿਆ ॥ ਜਮਕਾਲੁ ਜੋਹਿ ਨ ਸਕਈ ਘਟਿ ਚਾਨਣੁ ਬਲਿਆ

॥ ਨਾਨਕ ਬਖਸਿ ਮਿਲਾਇਅਨੁ ਫਿਰਿ ਗਰਭਿ ਨ ਗਲਿਆ ॥੨੦॥ ਸਲੋਕ ਮਃ ੧ ॥ ਸਚੁ ਵਰਤੁ ਸੰਤੋਖੁ ਤੀਰਥੁ

ਗਿਆਨੁ ਧਿਆਨੁ ਇਸਨਾਨੁ ॥ ਦਇਆ ਦੇਵਤਾ ਖਿਮਾ ਜਪਮਾਲੀ ਤੇ ਮਾਣਸ ਪਰਧਾਨ ॥ ਜੁਗਤਿ ਧੋਤੀ ਸੁਰਤਿ

ਚਉਕਾ ਤਿਲਕੁ ਕਰਣੀ ਹੋਇ ॥ ਭਾਉ ਭੋਜਨੁ ਨਾਨਕਾ ਵਿਰਲਾ ਤ ਕੋਈ ਕੋਇ ॥੧॥ ਮਹਲਾ ੩ ॥ ਨਉਮੀ ਨੇਮੁ ਸਚੁ

ਜੇ ਕਰੈ ॥ ਕਾਮ ਕ੍ਰੋਧੁ ਤ੍ਰਿਸਨਾ ਉਚਰੈ ॥ ਦਸਮੀ ਦਸੇ ਦੁਆਰ ਜੇ ਠਾਕੈ ਏਕਾਦਸੀ ਏਕੁ ਕਰਿ ਜਾਣੈ ॥ ਦੁਆਦਸੀ ਪੰਚ

ਵਸਗਤਿ ਕਰਿ ਰਾਖੈ ਤਉ ਨਾਨਕ ਮਨੁ ਮਾਨੈ ॥ ਐਸਾ ਵਰਤੁ ਰਹੀਜੈ ਪਾਡੇ ਹੋਰ ਬਹੁਤੁ ਸਿਖ ਕਿਆ ਦੀਜੈ ॥੨॥

ਪਉੜੀ ॥ ਭੂਪਤਿ ਰਾਜੇ ਰੰਗ ਰਾਇ ਸੰਚਹਿ ਬਿਖੁ ਮਾਇਆ ॥ ਕਰਿ ਕਰਿ ਹੇਤੁ ਵਧਾਇਦੇ ਪਰ ਦਰਬੁ ਚੁਰਾਇਆ ॥

ਪੁਤ੍ਰ ਕਲਤ੍ਰ ਨ ਵਿਸਹਹਿ ਬਹੁ ਪ੍ਰੀਤਿ ਲਗਾਇਆ ॥ ਵੇਖਦਿਆ ਹੀ ਮਾਇਆ ਧੁਹਿ ਗਈ ਪਛੁਤਹਿ ਪਛੁਤਾਇਆ ॥

ਜਮ ਦਰਿ ਬਧੇ ਮਾਰੀਅਹਿ ਨਾਨਕ ਹਰਿ ਭਾਇਆ ॥੨੧॥ ਸਲੋਕ ਮਃ ੧ ॥ ਗਿਆਨ ਵਿਹੂਣਾ ਗਾਵੈ ਗੀਤ ॥ ਭੁਖੇ

ਮੁਲਾਂ ਘਰੇ ਮਸੀਤਿ ॥ ਮਖਟੂ ਹੋਇ ਕੈ ਕੰਨ ਪੜਾਏ ॥ ਫਕਰੁ ਕਰੇ ਹੋਰੁ ਜਾਤਿ ਗਵਾਏ ॥ ਗੁਰੁ ਪੀਰੁ ਸਦਾਏ ਮੰਗਣ

ਜਾਇ ॥ ਤਾ ਕੈ ਮੂਲਿ ਨ ਲਗੀਐ ਪਾਇ ॥ ਘਾਲਿ ਖਾਇ ਕਿਛੁ ਹਥਹੁ ਦੇਇ ॥ ਨਾਨਕ ਰਾਹੁ ਪਛਾਣਹਿ ਸੇਇ ॥੧॥

॥੧੨੪੬॥

ਮਃ ੧ ॥ ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨੀੑ ॥ ਮਨਿ ਅੰਧੈ ਊਂਧੈ ਕਵਲਿ ਦਿਸਨਿੑ ਖਰੇ ਕਰੂਪ ॥

ਇਕਿ ਕਹਿ ਜਾਣਹਿ ਕਹਿਆ ਬੁਝਹਿ ਤੇ ਨਰ ਸੁਘੜ ਸਰੂਪ ॥ ਇਕਨਾ ਨਾਦ ਨ ਬੇਦ ਨ ਗੀਅ ਰਸੁ ਰਸ ਕਸ ਨ

ਜਾਣੰਤਿ ॥ ਇਕਨਾ ਸੁਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥ ਨਾਨਕ ਸੇ ਨਰ ਅਸਲਿ ਖਰ ਜਿ

ਬਿਨੁ ਗੁਣ ਗਰਬੁ ਕਰੰਤਿ ॥੨॥ ਪਉੜੀ ॥ ਗੁਰਮੁਖਿ ਸਭ ਪਵਿਤੁ ਹੈ ਧਨੁ ਸੰਪੈ ਮਾਇਆ ॥ ਹਰਿ ਅਰਥਿ ਜੋ ਖਰਚਦੇ

ਦੇਂਦੇ ਸੁਖੁ ਪਾਇਆ ॥ ਜੋ ਹਰਿ ਨਾਮੁ ਧਿਆਇਦੇ ਤਿਨ ਤੋਟਿ ਨ ਆਇਆ ॥ ਗੁਰਮੁਖਾਂ ਨਦਰੀ ਆਵਦਾ ਮਾਇਆ

ਸੁਟਿ ਪਾਇਆ ॥ ਨਾਨਕ ਭਗਤਾਂ ਹੋਰੁ ਚਿਤਿ ਨ ਆਵਈ ਹਰਿ ਨਾਮਿ ਸਮਾਇਆ ॥੨੨॥ ਸਲੋਕ ਮਃ ੪ ॥

ਸਤਿਗੁਰੁ ਸੇਵਨਿ ਸੇ ਵਡਭਾਗੀ ॥ ਸਚੈ ਸਬਦਿ ਜਿਨਾੑ ਏਕ ਲਿਵ ਲਾਗੀ ॥ ਗਿਰਹ ਕੁਟੰਬ ਮਹਿ ਸਹਜਿ ਸਮਾਧੀ ॥

ਨਾਨਕ ਨਾਮਿ ਰਤੇ ਸੇ ਸਚੇ ਬੈਰਾਗੀ ॥੧॥ ਮਃ ੪ ॥ ਗਣਤੈ ਸੇਵ ਨ ਹੋਵਈ ਕੀਤਾ ਥਾਇ ਨ ਪਾਇ ॥ ਸਬਦੈ ਸਾਦੁ

ਨ ਆਇਓ ਸਚਿ ਨ ਲਗੋ ਭਾਉ ॥ ਸਤਿਗੁਰੁ ਪਿਆਰਾ ਨ ਲਗਈ ਮਨਹਠਿ ਆਵੈ ਜਾਇ ॥ ਜੇ ਇਕ ਵਿਖ ਅਗਾਹਾ

ਭਰੇ ਤਾਂ ਦਸ ਵਿਖਾਂ ਪਿਛਾਹਾ ਜਾਇ ॥ ਸਤਿਗੁਰ ਕੀ ਸੇਵਾ ਚਾਕਰੀ ਜੇ ਚਲਹਿ ਸਤਿਗੁਰ ਭਾਇ ॥ ਆਪੁ ਗਵਾਇ

ਸਤਿਗੁਰੂ ਨੋ ਮਿਲੈ ਸਹਜੇ ਰਹੈ ਸਮਾਇ ॥ ਨਾਨਕ ਤਿਨਾੑ ਨਾਮੁ ਨ ਵੀਸਰੈ ਸਚੇ ਮੇਲਿ ਮਿਲਾਇ ॥੨॥ ਪਉੜੀ ॥

ਖਾਨ ਮਲੂਕ ਕਹਾਇਦੇ ਕੋ ਰਹਣੁ ਨ ਪਾਈ ॥ ਗੜੑ ਮੰਦਰ ਗਚ ਗੀਰੀਆ ਕਿਛੁ ਸਾਥਿ ਨ ਜਾਈ ॥ ਸੋਇਨ ਸਾਖਤਿ

ਪਉਣ ਵੇਗ ਧ੍ਰਿਗੁ ਧ੍ਰਿਗੁ ਚਤੁਰਾਈ ॥ ਛਤੀਹ ਅੰਮ੍ਰਿਤ ਪਰਕਾਰ ਕਰਹਿ ਬਹੁ ਮੈਲੁ ਵਧਾਈ ॥ ਨਾਨਕ ਜੋ ਦੇਵੈ

ਤਿਸਹਿ ਨ ਜਾਣਨੀੑ ਮਨਮੁਖਿ ਦੁਖੁ ਪਾਈ ॥੨੩॥ ਸਲੋਕ ਮਃ ੩ ॥ ਪੜਿੑ ਪੜਿੑ ਪੰਡਿਤ ਮੋੁਨੀ ਥਕੇ ਦੇਸੰਤਰ ਭਵਿ

ਥਕੇ ਭੇਖਧਾਰੀ ॥ ਦੂਜੈ ਭਾਇ ਨਾਉ ਕਦੇ ਨ ਪਾਇਨਿ ਦੁਖੁ ਲਾਗਾ ਅਤਿ ਭਾਰੀ ॥ ਮੂਰਖ ਅੰਧੇ ਤ੍ਰੈ ਗੁਣ ਸੇਵਹਿ

ਮਾਇਆ ਕੈ ਬਿਉਹਾਰੀ ॥ ਅੰਦਰਿ ਕਪਟੁ ਉਦਰੁ ਭਰਣ ਕੈ ਤਾਈ ਪਾਠ ਪੜਹਿ ਗਾਵਾਰੀ ॥ ਸਤਿਗੁਰੁ ਸੇਵੇ ਸੋ ਸੁਖੁ

ਪਾਏ ਜਿਨ ਹਉਮੈ ਵਿਚਹੁ ਮਾਰੀ ॥ ਨਾਨਕ ਪੜਣਾ ਗੁਨਣਾ ਇਕੁ ਨਾਉ ਹੈ ਬੂਝੈ ਕੋ ਬੀਚਾਰੀ ॥੧॥ ਮਃ ੩ ॥ ਨਾਂਗੇ

ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ ॥ ਜਿਸ ਕੀ ਵਸਤੁ ਸੋਈ ਲੈ ਜਾਇਗਾ ਰੋਸੁ ਕਿਸੈ ਸਿਉ

ਕੀਜੈ ॥ ਗੁਰਮੁਖਿ ਹੋਵੈ ਸੁ ਭਾਣਾ ਮੰਨੇ ਸਹਜੇ ਹਰਿ ਰਸੁ ਪੀਜੈ ॥ ਨਾਨਕ ਸੁਖਦਾਤਾ ਸਦਾ ਸਲਾਹਿਹੁ ਰਸਨਾ ਰਾਮੁ

॥੧੨੪੭॥

ਰਵੀਜੈ ॥੨॥ ਪਉੜੀ ॥ ਗੜਿੑ ਕਾਇਆ ਸੀਗਾਰ ਬਹੁ ਭਾਂਤਿ ਬਣਾਈ ॥ ਰੰਗ ਪਰੰਗ ਕਤੀਫਿਆ ਪਹਿਰਹਿ ਧਰ

ਮਾਈ ॥ ਲਾਲ ਸੁਪੇਦ ਦੁਲੀਚਿਆ ਬਹੁ ਸਭਾ ਬਣਾਈ ॥ ਦੁਖੁ ਖਾਣਾ ਦੁਖੁ ਭੋਗਣਾ ਗਰਬੈ ਗਰਬਾਈ ॥ ਨਾਨਕ

ਨਾਮੁ ਨ ਚੇਤਿਓ ਅੰਤਿ ਲਏ ਛਡਾਈ ॥੨੪॥ ਸਲੋਕ ਮਃ ੩ ॥ ਸਹਜੇ ਸੁਖਿ ਸੁਤੀ ਸਬਦਿ ਸਮਾਇ ॥ ਆਪੇ ਪ੍ਰਭਿ

ਮੇਲਿ ਲਈ ਗਲਿ ਲਾਇ ॥ ਦੁਬਿਧਾ ਚੂਕੀ ਸਹਜਿ ਸੁਭਾਇ ॥ ਅੰਤਰਿ ਨਾਮੁ ਵਸਿਆ ਮਨਿ ਆਇ ॥ ਸੇ ਕੰਠਿ ਲਾਏ

ਜਿ ਭੰਨਿ ਘੜਾਇ ॥ ਨਾਨਕ ਜੋ ਧੁਰਿ ਮਿਲੇ ਸੇ ਹੁਣਿ ਆਣਿ ਮਿਲਾਇ ॥੧॥ ਮਃ ੩ ॥ ਜਿਨੀੑ ਨਾਮੁ ਵਿਸਾਰਿਆ

ਕਿਆ ਜਪੁ ਜਾਪਹਿ ਹੋਰਿ ॥ ਬਿਸਟਾ ਅੰਦਰਿ ਕੀਟ ਸੇ ਮੁਠੇ ਧੰਧੈ ਚੋਰਿ ॥ ਨਾਨਕ ਨਾਮੁ ਨ ਵੀਸਰੈ ਝੂਠੇ ਲਾਲਚ ਹੋਰਿ

॥੨॥ ਪਉੜੀ ॥ ਨਾਮੁ ਸਲਾਹਨਿ ਨਾਮੁ ਮੰਨਿ ਅਸਥਿਰੁ ਜਗਿ ਸੋਈ ॥ ਹਿਰਦੈ ਹਰਿ ਹਰਿ ਚਿਤਵੈ ਦੂਜਾ ਨਹੀ ਕੋਈ

॥ ਰੋਮਿ ਰੋਮਿ ਹਰਿ ਉਚਰੈ ਖਿਨੁ ਖਿਨੁ ਹਰਿ ਸੋਈ ॥ ਗੁਰਮੁਖਿ ਜਨਮੁ ਸਕਾਰਥਾ ਨਿਰਮਲੁ ਮਲੁ ਖੋਈ ॥ ਨਾਨਕ

ਜੀਵਦਾ ਪੁਰਖੁ ਧਿਆਇਆ ਅਮਰਾ ਪਦੁ ਹੋਈ ॥੨੫॥ ਸਲੋਕੁ ਮਃ ੩ ॥ ਜਿਨੀ ਨਾਮੁ ਵਿਸਾਰਿਆ ਬਹੁ ਕਰਮ

ਕਮਾਵਹਿ ਹੋਰਿ ॥ ਨਾਨਕ ਜਮ ਪੁਰਿ ਬਧੇ ਮਾਰੀਅਹਿ ਜਿਉ ਸੰਨੀੑ ਉਪਰਿ ਚੋਰ ॥੧॥ ਮਃ ੫ ॥ ਧਰਤਿ ਸੁਹਾਵੜੀ

ਆਕਾਸੁ ਸੁਹੰਦਾ ਜਪੰਦਿਆ ਹਰਿ ਨਾਉ ॥ ਨਾਨਕ ਨਾਮ ਵਿਹੂਣਿਆ ਤਿਨੑ ਤਨ ਖਾਵਹਿ ਕਾਉ ॥੨॥ ਪਉੜੀ ॥

ਨਾਮੁ ਸਲਾਹਨਿ ਭਾਉ ਕਰਿ ਨਿਜ ਮਹਲੀ ਵਾਸਾ ॥ ਓਇ ਬਾਹੁੜਿ ਜੋਨਿ ਨ ਆਵਨੀ ਫਿਰਿ ਹੋਹਿ ਨ ਬਿਨਾਸਾ ॥

ਹਰਿ ਸੇਤੀ ਰੰਗਿ ਰਵਿ ਰਹੇ ਸਭ ਸਾਸ ਗਿਰਾਸਾ ॥ ਹਰਿ ਕਾ ਰੰਗੁ ਕਦੇ ਨ ਉਤਰੈ ਗੁਰਮੁਖਿ ਪਰਗਾਸਾ ॥ ਓਇ

ਕਿਰਪਾ ਕਰਿ ਕੈ ਮੇਲਿਅਨੁ ਨਾਨਕ ਹਰਿ ਪਾਸਾ ॥੨੬॥ ਸਲੋਕ ਮਃ ੩ ॥ ਜਿਚਰੁ ਇਹੁ ਮਨੁ ਲਹਰੀ ਵਿਚਿ ਹੈ ਹਉਮੈ

ਬਹੁਤੁ ਅਹੰਕਾਰੁ ॥ ਸਬਦੈ ਸਾਦੁ ਨ ਆਵਈ ਨਾਮਿ ਨ ਲਗੈ ਪਿਆਰੁ ॥ ਸੇਵਾ ਥਾਇ ਨ ਪਵਈ ਤਿਸ ਕੀ ਖਪਿ ਖਪਿ

ਹੋਇ ਖੁਆਰੁ ॥ ਨਾਨਕ ਸੇਵਕੁ ਸੋਈ ਆਖੀਐ ਜੋ ਸਿਰੁ ਧਰੇ ਉਤਾਰਿ ॥ ਸਤਿਗੁਰ ਕਾ ਭਾਣਾ ਮੰਨਿ ਲਏ ਸਬਦੁ

ਰਖੈ ਉਰ ਧਾਰਿ ॥੧॥ ਮਃ ੩ ॥ ਸੋ ਜਪੁ ਤਪੁ ਸੇਵਾ ਚਾਕਰੀ ਜੋ ਖਸਮੈ ਭਾਵੈ ॥ ਆਪੇ ਬਖਸੇ ਮੇਲਿ ਲਏ ਆਪਤੁ

ਗਵਾਵੈ ॥ ਮਿਲਿਆ ਕਦੇ ਨ ਵੀਛੁੜੈ ਜੋਤੀ ਜੋਤਿ ਮਿਲਾਵੈ ॥ ਨਾਨਕ ਗੁਰ ਪਰਸਾਦੀ ਸੋ ਬੁਝਸੀ ਜਿਸੁ ਆਪਿ

ਬੁਝਾਵੈ ॥੨॥ ਪਉੜੀ ॥ ਸਭੁ ਕੋ ਲੇਖੇ ਵਿਚਿ ਹੈ ਮਨਮੁਖੁ ਅਹੰਕਾਰੀ ॥ ਹਰਿ ਨਾਮੁ ਕਦੇ ਨ ਚੇਤਈ ਜਮਕਾਲੁ

॥੧੨੪੮॥

ਸਿਰਿ ਮਾਰੀ ॥ ਪਾਪ ਬਿਕਾਰ ਮਨੂਰ ਸਭਿ ਲਦੇ ਬਹੁ ਭਾਰੀ ॥ ਮਾਰਗੁ ਬਿਖਮੁ ਡਰਾਵਣਾ ਕਿਉ ਤਰੀਐ ਤਾਰੀ ॥

ਨਾਨਕ ਗੁਰਿ ਰਾਖੇ ਸੇ ਉਬਰੇ ਹਰਿ ਨਾਮਿ ਉਧਾਰੀ ॥੨੭॥ ਸਲੋਕ ਮਃ ੩ ॥ ਵਿਣੁ ਸਤਿਗੁਰ ਸੇਵੇ ਸੁਖੁ ਨਹੀ ਮਰਿ

ਜੰਮਹਿ ਵਾਰੋ ਵਾਰ ॥ ਮੋਹ ਠਗਉਲੀ ਪਾਈਅਨੁ ਬਹੁ ਦੂਜੈ ਭਾਇ ਵਿਕਾਰ ॥ ਇਕਿ ਗੁਰ ਪਰਸਾਦੀ ਉਬਰੇ ਤਿਸੁ

ਜਨ ਕਉ ਕਰਹਿ ਸਭਿ ਨਮਸਕਾਰ ॥ ਨਾਨਕ ਅਨਦਿਨੁ ਨਾਮੁ ਧਿਆਇ ਤੂ ਅੰਤਰਿ ਜਿਤੁ ਪਾਵਹਿ ਮੋਖ ਦੁਆਰ

॥੧॥ ਮਃ ੩ ॥ ਮਾਇਆ ਮੋਹਿ ਵਿਸਾਰਿਆ ਸਚੁ ਮਰਣਾ ਹਰਿ ਨਾਮੁ ॥ ਧੰਧਾ ਕਰਤਿਆ ਜਨਮੁ ਗਇਆ ਅੰਦਰਿ

ਦੁਖੁ ਸਹਾਮੁ ॥ ਨਾਨਕ ਸਤਿਗੁਰੁ ਸੇਵਿ ਸੁਖੁ ਪਾਇਆ ਜਿਨੑ ਪੂਰਬਿ ਲਿਖਿਆ ਕਰਾਮੁ ॥੨॥ ਪਉੜੀ ॥ ਲੇਖਾ

ਪੜੀਐ ਹਰਿ ਨਾਮੁ ਫਿਰਿ ਲੇਖੁ ਨ ਹੋਈ ॥ ਪੁਛਿ ਨ ਸਕੈ ਕੋਇ ਹਰਿ ਦਰਿ ਸਦ ਢੋਈ ॥ ਜਮਕਾਲੁ ਮਿਲੈ ਦੇ ਭੇਟ

ਸੇਵਕੁ ਨਿਤ ਹੋਈ ॥ ਪੂਰੇ ਗੁਰ ਤੇ ਮਹਲੁ ਪਾਇਆ ਪਤਿ ਪਰਗਟੁ ਲੋਈ ॥ ਨਾਨਕ ਅਨਹਦ ਧੁਨੀ ਦਰਿ ਵਜਦੇ

ਮਿਲਿਆ ਹਰਿ ਸੋਈ ॥੨੮॥ ਸਲੋਕ ਮਃ ੩ ॥ ਗੁਰ ਕਾ ਕਹਿਆ ਜੇ ਕਰੇ ਸੁਖੀ ਹੂ ਸੁਖੁ ਸਾਰੁ ॥ ਗੁਰ ਕੀ ਕਰਣੀ ਭਉ

ਕਟੀਐ ਨਾਨਕ ਪਾਵਹਿ ਪਾਰੁ ॥੧॥ ਮਃ ੩ ॥ ਸਚੁ ਪੁਰਾਣਾ ਨਾ ਥੀਐ ਨਾਮੁ ਨ ਮੈਲਾ ਹੋਇ ॥ ਗੁਰ ਕੈ ਭਾਣੈ ਜੇ ਚਲੈ

ਬਹੁੜਿ ਨ ਆਵਣੁ ਹੋਇ ॥ ਨਾਨਕ ਨਾਮਿ ਵਿਸਾਰਿਐ ਆਵਣ ਜਾਣਾ ਦੋਇ ॥੨॥ ਪਉੜੀ ॥ ਮੰਗਤ ਜਨੁ ਜਾਚੈ

ਦਾਨੁ ਹਰਿ ਦੇਹੁ ਸੁਭਾਇ ॥ ਹਰਿ ਦਰਸਨ ਕੀ ਪਿਆਸ ਹੈ ਦਰਸਨਿ ਤ੍ਰਿਪਤਾਇ ॥ ਖਿਨੁ ਪਲੁ ਘੜੀ ਨ ਜੀਵਊ

ਬਿਨੁ ਦੇਖੇ ਮਰਾਂ ਮਾਇ ॥ ਸਤਿਗੁਰਿ ਨਾਲਿ ਦਿਖਾਲਿਆ ਰਵਿ ਰਹਿਆ ਸਭ ਥਾਇ ॥ ਸੁਤਿਆ ਆਪਿ ਉਠਾਲਿ

ਦੇਇ ਨਾਨਕ ਲਿਵ ਲਾਇ ॥੨੯॥ ਸਲੋਕ ਮਃ ੩ ॥ ਮਨਮੁਖ ਬੋਲਿ ਨ ਜਾਣਨੀੑ ਓਨਾ ਅੰਦਰਿ ਕਾਮੁ ਕ੍ਰੋਧੁ

ਅਹੰਕਾਰੁ ॥ ਥਾਉ ਕੁਥਾਉ ਨ ਜਾਣਨੀ ਸਦਾ ਚਿਤਵਹਿ ਬਿਕਾਰ ॥ ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ ॥

ਆਪੇ ਸ੍ਰਿਸਟਿ ਉਪਾਈਅਨੁ ਆਪਿ ਕਰੇ ਬੀਚਾਰੁ ॥ ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥੧॥

ਮਃ ੩ ॥ ਹਰਿ ਗੁਰਮੁਖਿ ਤਿਨੀੑ ਅਰਾਧਿਆ ਜਿਨੑ ਕਰਮਿ ਪਰਾਪਤਿ ਹੋਇ ॥ ਨਾਨਕ ਹਉ ਬਲਿਹਾਰੀ ਤਿਨੑ ਕਉ

ਜਿਨੑ ਹਰਿ ਮਨਿ ਵਸਿਆ ਸੋਇ ॥੨॥ ਪਉੜੀ ॥ ਆਸ ਕਰੇ ਸਭੁ ਲੋਕੁ ਬਹੁ ਜੀਵਣੁ ਜਾਣਿਆ ॥ ਨਿਤ ਜੀਵਣ ਕਉ

ਚਿਤੁ ਗੜੑ ਮੰਡਪ ਸਵਾਰਿਆ ॥ ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ ॥ ਜਮਕਾਲੁ ਨਿਹਾਲੇ ਸਾਸ

॥੧੨੪੯॥

ਆਵ ਘਟੈ ਬੇਤਾਲਿਆ ॥ ਨਾਨਕ ਗੁਰ ਸਰਣਾਈ ਉਬਰੇ ਹਰਿ ਗੁਰ ਰਖਵਾਲਿਆ ॥੩੦॥ ਸਲੋਕ ਮਃ ੩ ॥

ਪੜਿ ਪੜਿ ਪੰਡਿਤ ਵਾਦੁ ਵਖਾਣਦੇ ਮਾਇਆ ਮੋਹ ਸੁਆਇ ॥ ਦੂਜੈ ਭਾਇ ਨਾਮੁ ਵਿਸਾਰਿਆ ਮਨ ਮੂਰਖ ਮਿਲੈ

ਸਜਾਇ ॥ ਜਿਨਿੑ ਕੀਤੇ ਤਿਸੈ ਨ ਸੇਵਨੀੑ ਦੇਦਾ ਰਿਜਕੁ ਸਮਾਇ ॥ ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ

ਆਵਹਿ ਜਾਇ ॥ ਜਿਨ ਕਉ ਪੂਰਬਿ ਲਿਖਿਆ ਸਤਿਗੁਰੁ ਮਿਲਿਆ ਤਿਨ ਆਇ ॥ ਅਨਦਿਨੁ ਨਾਮੁ ਧਿਆਇਦੇ

ਨਾਨਕ ਸਚਿ ਸਮਾਇ ॥੧॥ ਮਃ ੩ ॥ ਸਚੁ ਵਣਜਹਿ ਸਚੁ ਸੇਵਦੇ ਜਿ ਗੁਰਮੁਖਿ ਪੈਰੀ ਪਾਹਿ ॥ ਨਾਨਕ ਗੁਰ ਕੈ

ਭਾਣੈ ਜੇ ਚਲਹਿ ਸਹਜੇ ਸਚਿ ਸਮਾਹਿ ॥੨॥ ਪਉੜੀ ॥ ਆਸਾ ਵਿਚਿ ਅਤਿ ਦੁਖੁ ਘਣਾ ਮਨਮੁਖਿ ਚਿਤੁ ਲਾਇਆ

॥ ਗੁਰਮੁਖਿ ਭਏ ਨਿਰਾਸ ਪਰਮ ਸੁਖੁ ਪਾਇਆ ॥ ਵਿਚੇ ਗਿਰਹ ਉਦਾਸ ਅਲਿਪਤ ਲਿਵ ਲਾਇਆ ॥ ਓਨਾ ਸੋਗੁ

ਵਿਜੋਗੁ ਨ ਵਿਆਪਈ ਹਰਿ ਭਾਣਾ ਭਾਇਆ ॥ ਨਾਨਕ ਹਰਿ ਸੇਤੀ ਸਦਾ ਰਵਿ ਰਹੇ ਧੁਰਿ ਲਏ ਮਿਲਾਇਆ ॥੩੧॥

ਸਲੋਕ ਮਃ ੩ ॥ ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥ ਗੁਰ ਕਾ ਸਬਦੁ ਗੁਰ ਥੈ ਟਿਕੈ ਹੋਰ ਥੈ ਪਰਗਟੁ

ਨ ਹੋਇ ॥ ਅੰਨੇੑ ਵਸਿ ਮਾਣਕੁ ਪਇਆ ਘਰਿ ਘਰਿ ਵੇਚਣ ਜਾਇ ॥ ਓਨਾ ਪਰਖ ਨ ਆਵਈ ਅਢੁ ਨ ਪਲੈ ਪਾਇ ॥

ਜੇ ਆਪਿ ਪਰਖ ਨ ਆਵਈ ਤਾਂ ਪਾਰਖੀਆ ਥਾਵਹੁ ਲਇਓੁ ਪਰਖਾਇ ॥ ਜੇ ਓਸੁ ਨਾਲਿ ਚਿਤੁ ਲਾਏ ਤਾਂ ਵਥੁ ਲਹੈ

ਨਉ ਨਿਧਿ ਪਲੈ ਪਾਇ ॥ ਘਰਿ ਹੋਦੈ ਧਨਿ ਜਗੁ ਭੁਖਾ ਮੁਆ ਬਿਨੁ ਸਤਿਗੁਰ ਸੋਝੀ ਨ ਹੋਇ ॥ ਸਬਦੁ ਸੀਤਲੁ ਮਨਿ

ਤਨਿ ਵਸੈ ਤਿਥੈ ਸੋਗੁ ਵਿਜੋਗੁ ਨ ਕੋਇ ॥ ਵਸਤੁ ਪਰਾਈ ਆਪਿ ਗਰਬੁ ਕਰੇ ਮੂਰਖੁ ਆਪੁ ਗਣਾਏ ॥ ਨਾਨਕ ਬਿਨੁ

ਬੂਝੇ ਕਿਨੈ ਨ ਪਾਇਓ ਫਿਰਿ ਫਿਰਿ ਆਵੈ ਜਾਏ ॥੧॥ ਮਃ ੩ ॥ ਮਨਿ ਅਨਦੁ ਭਇਆ ਮਿਲਿਆ ਹਰਿ ਪ੍ਰੀਤਮੁ

ਸਰਸੇ ਸਜਣ ਸੰਤ ਪਿਆਰੇ ॥ ਜੋ ਧੁਰਿ ਮਿਲੇ ਨ ਵਿਛੁੜਹਿ ਕਬਹੂ ਜਿ ਆਪਿ ਮੇਲੇ ਕਰਤਾਰੇ ॥ ਅੰਤਰਿ ਸਬਦੁ

ਰਵਿਆ ਗੁਰੁ ਪਾਇਆ ਸਗਲੇ ਦੂਖ ਨਿਵਾਰੇ ॥ ਹਰਿ ਸੁਖਦਾਤਾ ਸਦਾ ਸਲਾਹੀ ਅੰਤਰਿ ਰਖਾਂ ਉਰ ਧਾਰੇ ॥ ਮਨਮੁਖੁ

ਤਿਨ ਕੀ ਬਖੀਲੀ ਕਿ ਕਰੇ ਜਿ ਸਚੈ ਸਬਦਿ ਸਵਾਰੇ ॥ ਓਨਾ ਦੀ ਆਪਿ ਪਤਿ ਰਖਸੀ ਮੇਰਾ ਪਿਆਰਾ ਸਰਣਾਗਤਿ

ਪਏ ਗੁਰ ਦੁਆਰੇ ॥ ਨਾਨਕ ਗੁਰਮੁਖਿ ਸੇ ਸੁਹੇਲੇ ਭਏ ਮੁਖ ਊਜਲ ਦਰਬਾਰੇ ॥੨॥ ਪਉੜੀ ॥ ਇਸਤਰੀ ਪੁਰਖੈ ਬਹੁ

ਪ੍ਰੀਤਿ ਮਿਲਿ ਮੋਹੁ ਵਧਾਇਆ ॥ ਪੁਤ੍ਰੁ ਕਲਤ੍ਰੁ ਨਿਤ ਵੇਖੈ ਵਿਗਸੈ ਮੋਹਿ ਮਾਇਆ ॥ ਦੇਸਿ ਪਰਦੇਸਿ ਧਨੁ ਚੋਰਾਇ

॥੧੨੫੦॥

ਆਣਿ ਮੁਹਿ ਪਾਇਆ ॥ ਅੰਤਿ ਹੋਵੈ ਵੈਰ ਵਿਰੋਧੁ ਕੋ ਸਕੈ ਨ ਛਡਾਇਆ ॥ ਨਾਨਕ ਵਿਣੁ ਨਾਵੈ ਧ੍ਰਿਗੁ ਮੋਹੁ ਜਿਤੁ

ਲਗਿ ਦੁਖੁ ਪਾਇਆ ॥੩੨॥ ਸਲੋਕ ਮਃ ੩ ॥ ਗੁਰਮੁਖਿ ਅੰਮ੍ਰਿਤੁ ਨਾਮੁ ਹੈ ਜਿਤੁ ਖਾਧੈ ਸਭ ਭੁਖ ਜਾਇ ॥ ਤ੍ਰਿਸਨਾ

ਮੂਲਿ ਨ ਹੋਵਈ ਨਾਮੁ ਵਸੈ ਮਨਿ ਆਇ ॥ ਬਿਨੁ ਨਾਵੈ ਜਿ ਹੋਰੁ ਖਾਣਾ ਤਿਤੁ ਰੋਗੁ ਲਗੈ ਤਨਿ ਧਾਇ ॥ ਨਾਨਕ ਰਸ

ਕਸ ਸਬਦੁ ਸਲਾਹਣਾ ਆਪੇ ਲਏ ਮਿਲਾਇ ॥੧॥ ਮਃ ੩ ॥ ਜੀਆ ਅੰਦਰਿ ਜੀਉ ਸਬਦੁ ਹੈ ਜਿਤੁ ਸਹ ਮੇਲਾਵਾ

ਹੋਇ ॥ ਬਿਨੁ ਸਬਦੈ ਜਗਿ ਆਨੇੑਰੁ ਹੈ ਸਬਦੇ ਪਰਗਟੁ ਹੋਇ ॥ ਪੰਡਿਤ ਮੋਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ

॥ ਬਿਨੁ ਸਬਦੈ ਕਿਨੈ ਨ ਪਾਇਓ ਦੁਖੀਏ ਚਲੇ ਰੋਇ ॥ ਨਾਨਕ ਨਦਰੀ ਪਾਈਐ ਕਰਮਿ ਪਰਾਪਤਿ ਹੋਇ ॥੨॥

ਪਉੜੀ ॥ ਇਸਤ੍ਰੀ ਪੁਰਖੈ ਅਤਿ ਨੇਹੁ ਬਹਿ ਮੰਦੁ ਪਕਾਇਆ ॥ ਦਿਸਦਾ ਸਭੁ ਕਿਛੁ ਚਲਸੀ ਮੇਰੇ ਪ੍ਰਭ ਭਾਇਆ ॥

ਕਿਉ ਰਹੀਐ ਥਿਰੁ ਜਗਿ ਕੋ ਕਢਹੁ ਉਪਾਇਆ ॥ ਗੁਰ ਪੂਰੇ ਕੀ ਚਾਕਰੀ ਥਿਰੁ ਕੰਧੁ ਸਬਾਇਆ ॥ ਨਾਨਕ ਬਖਸਿ

ਮਿਲਾਇਅਨੁ ਹਰਿ ਨਾਮਿ ਸਮਾਇਆ ॥੩੩॥ ਸਲੋਕ ਮਃ ੩ ॥ ਮਾਇਆ ਮੋਹਿ ਵਿਸਾਰਿਆ ਗੁਰ ਕਾ ਭਉ ਹੇਤੁ

ਅਪਾਰੁ ॥ ਲੋਭਿ ਲਹਰਿ ਸੁਧਿ ਮਤਿ ਗਈ ਸਚਿ ਨ ਲਗੈ ਪਿਆਰੁ ॥ ਗੁਰਮੁਖਿ ਜਿਨਾ ਸਬਦੁ ਮਨਿ ਵਸੈ ਦਰਗਹ

ਮੋਖ ਦੁਆਰੁ ॥ ਨਾਨਕ ਆਪੇ ਮੇਲਿ ਲਏ ਆਪੇ ਬਖਸਣਹਾਰੁ ॥੧॥ ਮਃ ੪ ॥ ਨਾਨਕ ਜਿਸੁ ਬਿਨੁ ਘੜੀ ਨ

ਜੀਵਣਾ ਵਿਸਰੇ ਸਰੈ ਨ ਬਿੰਦ ॥ ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥ ਮਃ ੪ ॥ ਸਾਵਣੁ

ਆਇਆ ਝਿਮਝਿਮਾ ਹਰਿ ਗੁਰਮੁਖਿ ਨਾਮੁ ਧਿਆਇ ॥ ਦੁਖ ਭੁਖ ਕਾੜਾ ਸਭੁ ਚੁਕਾਇਸੀ ਮੀਹੁ ਵੁਠਾ ਛਹਬਰ

ਲਾਇ ॥ ਸਭ ਧਰਤਿ ਭਈ ਹਰੀਆਵਲੀ ਅੰਨੁ ਜੰਮਿਆ ਬੋਹਲ ਲਾਇ ॥ ਹਰਿ ਅਚਿੰਤੁ ਬੁਲਾਵੈ ਕ੍ਰਿਪਾ ਕਰਿ ਹਰਿ

ਆਪੇ ਪਾਵੈ ਥਾਇ ॥ ਹਰਿ ਤਿਸਹਿ ਧਿਆਵਹੁ ਸੰਤ ਜਨਹੁ ਜੁ ਅੰਤੇ ਲਏ ਛਡਾਇ ॥ ਹਰਿ ਕੀਰਤਿ ਭਗਤਿ ਅਨੰਦੁ

ਹੈ ਸਦਾ ਸੁਖੁ ਵਸੈ ਮਨਿ ਆਇ ॥ ਜਿਨਾੑ ਗੁਰਮੁਖਿ ਨਾਮੁ ਅਰਾਧਿਆ ਤਿਨਾ ਦੁਖ ਭੁਖ ਲਹਿ ਜਾਇ ॥ ਜਨ ਨਾਨਕੁ

ਤ੍ਰਿਪਤੈ ਗਾਇ ਗੁਣ ਹਰਿ ਦਰਸਨੁ ਦੇਹੁ ਸੁਭਾਇ ॥੩॥ ਪਉੜੀ ॥ ਗੁਰ ਪੂਰੇ ਕੀ ਦਾਤਿ ਨਿਤ ਦੇਵੈ ਚੜੈ ਸਵਾਈਆ

॥ ਤੁਸਿ ਦੇਵੈ ਆਪਿ ਦਇਆਲੁ ਨ ਛਪੈ ਛਪਾਈਆ ॥ ਹਿਰਦੈ ਕਵਲੁ ਪ੍ਰਗਾਸੁ ਉਨਮਨਿ ਲਿਵ ਲਾਈਆ ॥ ਜੇ ਕੋ

ਕਰੇ ਉਸ ਦੀ ਰੀਸ ਸਿਰਿ ਛਾਈ ਪਾਈਆ ॥ ਨਾਨਕ ਅਪੜਿ ਕੋਇ ਨ ਸਕਈ ਪੂਰੇ ਸਤਿਗੁਰ ਕੀ ਵਡਿਆਈਆ

॥੧੨੫੧॥

॥੩੪॥ ਸਲੋਕ ਮਃ ੩ ॥ ਅਮਰੁ ਵੇਪਰਵਾਹੁ ਹੈ ਤਿਸੁ ਨਾਲਿ ਸਿਆਣਪ ਨ ਚਲਈ ਨ ਹੁਜਤਿ ਕਰਣੀ ਜਾਇ ॥

ਆਪੁ ਛੋਡਿ ਸਰਣਾਇ ਪਵੈ ਮੰਨਿ ਲਏ ਰਜਾਇ ॥ ਗੁਰਮੁਖਿ ਜਮ ਡੰਡੁ ਨ ਲਗਈ ਹਉਮੈ ਵਿਚਹੁ ਜਾਇ ॥ ਨਾਨਕ

ਸੇਵਕੁ ਸੋਈ ਆਖੀਐ ਜਿ ਸਚਿ ਰਹੈ ਲਿਵ ਲਾਇ ॥੧॥ ਮਃ ੩ ॥ ਦਾਤਿ ਜੋਤਿ ਸਭ ਸੂਰਤਿ ਤੇਰੀ ॥ ਬਹੁਤੁ

ਸਿਆਣਪ ਹਉਮੈ ਮੇਰੀ ॥ ਬਹੁ ਕਰਮ ਕਮਾਵਹਿ ਲੋਭਿ ਮੋਹਿ ਵਿਆਪੇ ਹਉਮੈ ਕਦੇ ਨ ਚੂਕੈ ਫੇਰੀ ॥ ਨਾਨਕ ਆਪਿ

ਕਰਾਏ ਕਰਤਾ ਜੋ ਤਿਸੁ ਭਾਵੈ ਸਾਈ ਗਲ ਚੰਗੇਰੀ ॥੨॥ ਪਉੜੀ ਮਃ ੫ ॥ ਸਚੁ ਖਾਣਾ ਸਚੁ ਪੈਨਣਾ ਸਚੁ ਨਾਮੁ

ਅਧਾਰੁ ॥ ਗੁਰਿ ਪੂਰੈ ਮੇਲਾਇਆ ਪ੍ਰਭੁ ਦੇਵਣਹਾਰੁ ॥ ਭਾਗੁ ਪੂਰਾ ਤਿਨ ਜਾਗਿਆ ਜਪਿਆ ਨਿਰੰਕਾਰੁ ॥ ਸਾਧੂ

ਸੰਗਤਿ ਲਗਿਆ ਤਰਿਆ ਸੰਸਾਰੁ ॥ ਨਾਨਕ ਸਿਫਤਿ ਸਲਾਹ ਕਰਿ ਪ੍ਰਭ ਕਾ ਜੈਕਾਰੁ ॥੩੫॥ ਸਲੋਕ ਮਃ ੫ ॥

ਸਭੇ ਜੀਅ ਸਮਾਲਿ ਅਪਣੀ ਮਿਹਰ ਕਰੁ ॥ ਅੰਨੁ ਪਾਣੀ ਮੁਚੁ ਉਪਾਇ ਦੁਖ ਦਾਲਦੁ ਭੰਨਿ ਤਰੁ ॥ ਅਰਦਾਸਿ

ਸੁਣੀ ਦਾਤਾਰਿ ਹੋਈ ਸਿਸਟਿ ਠਰੁ ॥ ਲੇਵਹੁ ਕੰਠਿ ਲਗਾਇ ਅਪਦਾ ਸਭ ਹਰੁ ॥ ਨਾਨਕ ਨਾਮੁ ਧਿਆਇ ਪ੍ਰਭ ਕਾ

ਸਫਲੁ ਘਰੁ ॥੧॥ ਮਃ ੫ ॥ ਵੁਠੇ ਮੇਘ ਸੁਹਾਵਣੇ ਹੁਕਮੁ ਕੀਤਾ ਕਰਤਾਰਿ ॥ ਰਿਜਕੁ ਉਪਾਇਓਨੁ ਅਗਲਾ ਠਾਂਢਿ

ਪਈ ਸੰਸਾਰਿ ॥ ਤਨੁ ਮਨੁ ਹਰਿਆ ਹੋਇਆ ਸਿਮਰਤ ਅਗਮ ਅਪਾਰ ॥ ਕਰਿ ਕਿਰਪਾ ਪ੍ਰਭ ਆਪਣੀ ਸਚੇ

ਸਿਰਜਣਹਾਰ ॥ ਕੀਤਾ ਲੋੜਹਿ ਸੋ ਕਰਹਿ ਨਾਨਕ ਸਦ ਬਲਿਹਾਰ ॥੨॥ ਪਉੜੀ ॥ ਵਡਾ ਆਪਿ ਅਗੰਮੁ ਹੈ

ਵਡੀ ਵਡਿਆਈ ॥ ਗੁਰ ਸਬਦੀ ਵੇਖਿ ਵਿਗਸਿਆ ਅੰਤਰਿ ਸਾਂਤਿ ਆਈ ॥ ਸਭੁ ਆਪੇ ਆਪਿ ਵਰਤਦਾ ਆਪੇ

ਹੈ ਭਾਈ ॥ ਆਪਿ ਨਾਥੁ ਸਭ ਨਥੀਅਨੁ ਸਭ ਹੁਕਮਿ ਚਲਾਈ ॥ ਨਾਨਕ ਹਰਿ ਭਾਵੈ ਸੋ ਕਰੇ ਸਭ ਚਲੈ ਰਜਾਈ

॥੩੬॥੧॥ ਸੁਧੁ ॥

ਰਾਗੁ ਸਾਰੰਗ ਬਾਣੀ ਭਗਤਾਂ ਕੀ ॥ ਕਬੀਰ ਜੀ ॥      ੴ ਸਤਿਗੁਰ ਪ੍ਰਸਾਦਿ ॥

ਕਹਾ ਨਰ ਗਰਬਸਿ ਥੋਰੀ ਬਾਤ ॥ ਮਨ ਦਸ ਨਾਜੁ ਟਕਾ ਚਾਰਿ ਗਾਂਠੀ ਐਂਡੌ ਟੇਢੌ ਜਾਤੁ ॥੧॥ ਰਹਾਉ ॥ ਬਹੁਤੁ

ਪ੍ਰਤਾਪੁ ਗਾਂਉ ਸਉ ਪਾਏ ਦੁਇ ਲਖ ਟਕਾ ਬਰਾਤ ॥ ਦਿਵਸ ਚਾਰਿ ਕੀ ਕਰਹੁ ਸਾਹਿਬੀ ਜੈਸੇ ਬਨ ਹਰ ਪਾਤ ॥੧॥

ਨਾ ਕੋਊ ਲੈ ਆਇਓ ਇਹੁ ਧਨੁ ਨਾ ਕੋਊ ਲੈ ਜਾਤੁ ॥ ਰਾਵਨ ਹੂੰ ਤੇ ਅਧਿਕ ਛਤ੍ਰਪਤਿ ਖਿਨ ਮਹਿ ਗਏ ਬਿਲਾਤ

॥੧੨੫੨॥

॥੨॥ ਹਰਿ ਕੇ ਸੰਤ ਸਦਾ ਥਿਰੁ ਪੂਜਹੁ ਜੋ ਹਰਿ ਨਾਮੁ ਜਪਾਤ ॥ ਜਿਨ ਕਉ ਕ੍ਰਿਪਾ ਕਰਤ ਹੈ ਗੋਬਿਦੁ ਤੇ ਸਤਸੰਗਿ

ਮਿਲਾਤ ॥੩॥ ਮਾਤ ਪਿਤਾ ਬਨਿਤਾ ਸੁਤ ਸੰਪਤਿ ਅੰਤਿ ਨ ਚਲਤ ਸੰਗਾਤ ॥ ਕਹਤ ਕਬੀਰੁ ਰਾਮ ਭਜੁ ਬਉਰੇ

ਜਨਮੁ ਅਕਾਰਥ ਜਾਤ ॥੪॥੧॥ ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥ ਤੇਰੇ ਸੰਤਨ ਕੀ ਹਉ ਚੇਰੀ ॥੧॥

ਰਹਾਉ ॥ ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥ ਬਸਤੋ ਹੋਇ ਹੋਇ ਸੋੁ ਊਜਰੁ ਊਜਰੁ ਹੋਇ ਸੁ ਬਸੈ

॥੧॥ ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥ ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ

॥੨॥ ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥ ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥

ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥ ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥੪॥੨॥

ਸਾਰੰਗ ਬਾਣੀ ਨਾਮਦੇਉ ਜੀ ਕੀ ॥      ੴ ਸਤਿਗੁਰ ਪ੍ਰਸਾਦਿ ॥

ਕਾਏਂ ਰੇ ਮਨ ਬਿਖਿਆ ਬਨ ਜਾਇ ॥ ਭੂਲੌ ਰੇ ਠਗਮੂਰੀ ਖਾਇ ॥੧॥ ਰਹਾਉ ॥ ਜੈਸੇ ਮੀਨੁ ਪਾਨੀ ਮਹਿ ਰਹੈ ॥

ਕਾਲ ਜਾਲ ਕੀ ਸੁਧਿ ਨਹੀ ਲਹੈ ॥ ਜਿਹਬਾ ਸੁਆਦੀ ਲੀਲਿਤ ਲੋਹ ॥ ਐਸੇ ਕਨਿਕ ਕਾਮਨੀ ਬਾਧਿਓ ਮੋਹ ॥੧॥

ਜਿਉ ਮਧੁ ਮਾਖੀ ਸੰਚੈ ਅਪਾਰ ॥ ਮਧੁ ਲੀਨੋ ਮੁਖਿ ਦੀਨੀ ਛਾਰੁ ॥ ਗਊ ਬਾਛ ਕਉ ਸੰਚੈ ਖੀਰੁ ॥ ਗਲਾ ਬਾਂਧਿ ਦੁਹਿ

ਲੇਇ ਅਹੀਰੁ ॥੨॥ ਮਾਇਆ ਕਾਰਨਿ ਸ੍ਰਮੁ ਅਤਿ ਕਰੈ ॥ ਸੋ ਮਾਇਆ ਲੈ ਗਾਡੈ ਧਰੈ ॥ ਅਤਿ ਸੰਚੈ ਸਮਝੈ ਨਹੀ

ਮੂੜੑ ॥ ਧਨੁ ਧਰਤੀ ਤਨੁ ਹੋਇ ਗਇਓ ਧੂੜਿ ॥੩॥ ਕਾਮ ਕ੍ਰੋਧ ਤ੍ਰਿਸਨਾ ਅਤਿ ਜਰੈ ॥ ਸਾਧਸੰਗਤਿ ਕਬਹੂ ਨਹੀ

ਕਰੈ ॥ ਕਹਤ ਨਾਮਦੇਉ ਤਾ ਚੀ ਆਣਿ ॥ ਨਿਰਭੈ ਹੋਇ ਭਜੀਐ ਭਗਵਾਨ ॥੪॥੧॥ ਬਦਹੁ ਕੀ ਨ ਹੋਡ ਮਾਧਉ ਮੋ

ਸਿਉ ॥ ਠਾਕੁਰ ਤੇ ਜਨੁ ਜਨ ਤੇ ਠਾਕੁਰੁ ਖੇਲੁ ਪਰਿਓ ਹੈ ਤੋ ਸਿਉ ॥੧॥ ਰਹਾਉ ॥ ਆਪਨ ਦੇਉ ਦੇਹੁਰਾ ਆਪਨ

ਆਪ ਲਗਾਵੈ ਪੂਜਾ ॥ ਜਲ ਤੇ ਤਰੰਗ ਤਰੰਗ ਤੇ ਹੈ ਜਲੁ ਕਹਨ ਸੁਨਨ ਕਉ ਦੂਜਾ ॥੧॥ ਆਪਹਿ ਗਾਵੈ ਆਪਹਿ

ਨਾਚੈ ਆਪਿ ਬਜਾਵੈ ਤੂਰਾ ॥ ਕਹਤ ਨਾਮਦੇਉ ਤੂੰ ਮੇਰੋ ਠਾਕੁਰੁ ਜਨੁ ਊਰਾ ਤੂ ਪੂਰਾ ॥੨॥੨॥ ਦਾਸ ਅਨਿੰਨ ਮੇਰੋ

ਨਿਜ ਰੂਪ ॥ ਦਰਸਨ ਨਿਮਖ ਤਾਪ ਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕੂਪ ॥੧॥ ਰਹਾਉ ॥ ਮੇਰੀ ਬਾਂਧੀ

॥੧੨੫੩॥

ਭਗਤੁ ਛਡਾਵੈ ਬਾਂਧੈ ਭਗਤੁ ਨ ਛੂਟੈ ਮੋਹਿ ॥ ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ ਮੋ ਪੈ ਜਬਾਬੁ ਨ ਹੋਇ

॥੧॥ ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥ ਨਾਮਦੇਵ ਜਾ ਕੇ ਜੀਅ ਐਸੀ ਤੈਸੋ ਤਾ ਕੈ

ਪ੍ਰੇਮ ਪ੍ਰਗਾਸ ॥੨॥੩॥

ਸਾਰੰਗ ॥      ੴ ਸਤਿਗੁਰ ਪ੍ਰਸਾਦਿ ॥

ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥ ਅਨਪਾਵਨੀ ਭਗਤਿ ਨਹੀ ਉਪਜੀ ਭੂਖੈ ਦਾਨੁ ਨ ਦੀਨਾ ॥੧॥ ਰਹਾਉ ॥

ਕਾਮੁ ਨ ਬਿਸਰਿਓ ਕ੍ਰੋਧੁ ਨ ਬਿਸਰਿਓ ਲੋਭੁ ਨ ਛੂਟਿਓ ਦੇਵਾ ॥ ਪਰ ਨਿੰਦਾ ਮੁਖ ਤੇ ਨਹੀ ਛੂਟੀ ਨਿਫਲ ਭਈ ਸਭ

ਸੇਵਾ ॥੧॥ ਬਾਟ ਪਾਰਿ ਘਰੁ ਮੂਸਿ ਬਿਰਾਨੋ ਪੇਟੁ ਭਰੈ ਅਪ੍ਰਾਧੀ ॥ ਜਿਹਿ ਪਰਲੋਕ ਜਾਇ ਅਪਕੀਰਤਿ ਸੋਈ

ਅਬਿਦਿਆ ਸਾਧੀ ॥੨॥ ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥ ਪਰਮਾਨੰਦ ਸਾਧਸੰਗਤਿ

ਮਿਲਿ ਕਥਾ ਪੁਨੀਤ ਨ ਚਾਲੀ ॥੩॥੧॥੬॥

ਛਾਡਿ ਮਨ ਹਰਿ ਬਿਮੁਖਨ ਕੋ ਸੰਗੁ ॥

ਸਾਰੰਗ ਮਹਲਾ ੫ ਸੂਰਦਾਸ ॥      ੴ ਸਤਿਗੁਰ ਪ੍ਰਸਾਦਿ ॥

ਹਰਿ ਕੇ ਸੰਗ ਬਸੇ ਹਰਿ ਲੋਕ ॥ ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥

ਰਹਾਉ ॥ ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥ ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ

ਬਦਨ ਅਲੋਕ ॥੧॥ ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥ ਸੂਰਦਾਸ ਮਨੁ ਪ੍ਰਭਿ

ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥

ਸਾਰੰਗ ਕਬੀਰ ਜੀਉ ॥      ੴ ਸਤਿਗੁਰ ਪ੍ਰਸਾਦਿ ॥      ਹਰਿ ਬਿਨੁ ਕਉਨੁ ਸਹਾਈ ਮਨ ਕਾ ॥

ਮਾਤ ਪਿਤਾ ਭਾਈ ਸੁਤ ਬਨਿਤਾ ਹਿਤੁ ਲਾਗੋ ਸਭ ਫਨ ਕਾ ॥੧॥ ਰਹਾਉ ॥ ਆਗੇ ਕਉ ਕਿਛੁ ਤੁਲਹਾ ਬਾਂਧਹੁ

ਕਿਆ ਭਰਵਾਸਾ ਧਨ ਕਾ ॥ ਕਹਾ ਬਿਸਾਸਾ ਇਸ ਭਾਂਡੇ ਕਾ ਇਤਨਕੁ ਲਾਗੈ ਠਨਕਾ ॥੧॥ ਸਗਲ ਧਰਮ ਪੁੰਨ ਫਲ

ਪਾਵਹੁ ਧੂਰਿ ਬਾਂਛਹੁ ਸਭ ਜਨ ਕਾ ॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਇਹੁ ਮਨੁ ਉਡਨ ਪੰਖੇਰੂ ਬਨ ਕਾ ॥੨॥੧॥੯॥

॥੧੨੫੪॥

ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ

ਰਹਣਾ ॥੧॥ ਪ੍ਰਾਣੀ ਏਕੋ ਨਾਮੁ ਧਿਆਵਹੁ ॥ ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥ ਤੁਧਨੋ ਸੇਵਹਿ

ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥

ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥ ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ

॥੩॥ ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ

॥੪॥੧॥ ਮਲਾਰ ਮਹਲਾ ੧ ॥ ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥ ਸੁਣਿ ਘਨ ਘੋਰ

ਸੀਤਲੁ ਮਨੁ ਮੋਰਾ ਲਾਲ ਰਤੀ ਗੁਣ ਗਾਵੈ ॥੧॥ ਬਰਸੁ ਘਨਾ ਮੇਰਾ ਮਨੁ ਭੀਨਾ ॥ ਅੰਮ੍ਰਿਤ ਬੂੰਦ ਸੁਹਾਨੀ ਹੀਅਰੈ

ਗੁਰਿ ਮੋਹੀ ਮਨੁ ਹਰਿ ਰਸਿ ਲੀਨਾ ॥੧॥ ਰਹਾਉ ॥ ਸਹਜਿ ਸੁਖੀ ਵਰ ਕਾਮਣਿ ਪਿਆਰੀ ਜਿਸੁ ਗੁਰ ਬਚਨੀ ਮਨੁ

ਮਾਨਿਆ ॥ ਹਰਿ ਵਰਿ ਨਾਰਿ ਭਈ ਸੋਹਾਗਣਿ ਮਨਿ ਤਨਿ ਪ੍ਰੇਮੁ ਸੁਖਾਨਿਆ ॥੨॥ ਅਵਗਣ ਤਿਆਗਿ ਭਈ

ਬੈਰਾਗਨਿ ਅਸਥਿਰੁ ਵਰੁ ਸੋਹਾਗੁ ਹਰੀ ॥ ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ ਹਰਿ ਪ੍ਰਭਿ ਅਪਣੀ ਕਿਰਪਾ ਕਰੀ

॥੩॥ ਆਵਣ ਜਾਣੁ ਨਹੀ ਮਨੁ ਨਿਹਚਲੁ ਪੂਰੇ ਗੁਰ ਕੀ ਓਟ ਗਹੀ ॥ ਨਾਨਕ ਰਾਮ ਨਾਮੁ ਜਪਿ ਗੁਰਮੁਖਿ ਧਨੁ

ਸੋਹਾਗਣਿ ਸਚੁ ਸਹੀ ॥੪॥੨॥ ਮਲਾਰ ਮਹਲਾ ੧ ॥ ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ ਕਰਤ

॥੧੨੫੫॥

ਗਵਾਇਆ ॥ ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥ ਸਬਦੁ ਚੀਨਿ ਭੈ ਕਪਟ ਨ ਛੂਟੇ ਮਨਿ

ਮੁਖਿ ਮਾਇਆ ਮਾਇਆ ॥ ਅਜਗਰਿ ਭਾਰਿ ਲਦੇ ਅਤਿ ਭਾਰੀ ਮਰਿ ਜਨਮੇ ਜਨਮੁ ਗਵਾਇਆ ॥੧॥ ਮਨਿ ਭਾਵੈ

ਸਬਦੁ ਸੁਹਾਇਆ ॥ ਭ੍ਰਮਿ ਭ੍ਰਮਿ ਜੋਨਿ ਭੇਖ ਬਹੁ ਕੀਨੇੑ ਗੁਰਿ ਰਾਖੇ ਸਚੁ ਪਾਇਆ ॥੧॥ ਰਹਾਉ ॥ ਤੀਰਥਿ ਤੇਜੁ

ਨਿਵਾਰਿ ਨ ਨਾੑਤੇ ਹਰਿ ਕਾ ਨਾਮੁ ਨ ਭਾਇਆ ॥ ਰਤਨ ਪਦਾਰਥੁ ਪਰਹਰਿ ਤਿਆਗਿਆ ਜਤ ਕੋ ਤਤ ਹੀ ਆਇਆ ॥

ਬਿਸਟਾ ਕੀਟ ਭਏ ਉਤ ਹੀ ਤੇ ਉਤ ਹੀ ਮਾਹਿ ਸਮਾਇਆ ॥ ਅਧਿਕ ਸੁਆਦ ਰੋਗ ਅਧਿਕਾਈ ਬਿਨੁ ਗੁਰ ਸਹਜੁ ਨ

ਪਾਇਆ ॥੨॥ ਸੇਵਾ ਸੁਰਤਿ ਰਹਸਿ ਗੁਣ ਗਾਵਾ ਗੁਰਮੁਖਿ ਗਿਆਨੁ ਬੀਚਾਰਾ ॥ ਖੋਜੀ ਉਪਜੈ ਬਾਦੀ ਬਿਨਸੈ ਹਉ

ਬਲਿ ਬਲਿ ਗੁਰ ਕਰਤਾਰਾ ॥ ਹਮ ਨੀਚ ਹੋੁਤੇ ਹੀਣਮਤਿ ਝੂਠੇ ਤੂ ਸਬਦਿ ਸਵਾਰਣਹਾਰਾ ॥ ਆਤਮ ਚੀਨਿ ਤਹਾ ਤੂ

ਤਾਰਣ ਸਚੁ ਤਾਰੇ ਤਾਰਣਹਾਰਾ ॥੩॥ ਬੈਸਿ ਸੁਥਾਨਿ ਕਹਾਂ ਗੁਣ ਤੇਰੇ ਕਿਆ ਕਿਆ ਕਥਉ ਅਪਾਰਾ ॥ ਅਲਖੁ ਨ

ਲਖੀਐ ਅਗਮੁ ਅਜੋਨੀ ਤੂੰ ਨਾਥਾਂ ਨਾਥਣਹਾਰਾ ॥ ਕਿਸੁ ਪਹਿ ਦੇਖਿ ਕਹਉ ਤੂ ਕੈਸਾ ਸਭਿ ਜਾਚਕ ਤੂ ਦਾਤਾਰਾ ॥

ਭਗਤਿਹੀਣੁ ਨਾਨਕੁ ਦਰਿ ਦੇਖਹੁ ਇਕੁ ਨਾਮੁ ਮਿਲੈ ਉਰਿ ਧਾਰਾ ॥੪॥੩॥ ਮਲਾਰ ਮਹਲਾ ੧ ॥ ਜਿਨਿ ਧਨ

ਪਿਰ ਕਾ ਸਾਦੁ ਨ ਜਾਨਿਆ ਸਾ ਬਿਲਖ ਬਦਨ ਕੁਮਲਾਨੀ ॥ ਭਈ ਨਿਰਾਸੀ ਕਰਮ ਕੀ ਫਾਸੀ ਬਿਨੁ ਗੁਰ ਭਰਮਿ

ਭੁਲਾਨੀ ॥੧॥ ਬਰਸੁ ਘਨਾ ਮੇਰਾ ਪਿਰੁ ਘਰਿ ਆਇਆ ॥ ਬਲਿ ਜਾਵਾਂ ਗੁਰ ਅਪਨੇ ਪ੍ਰੀਤਮ ਜਿਨਿ ਹਰਿ ਪ੍ਰਭੁ

ਆਣਿ ਮਿਲਾਇਆ ॥੧॥ ਰਹਾਉ ॥ ਨਉਤਨ ਪ੍ਰੀਤਿ ਸਦਾ ਠਾਕੁਰ ਸਿਉ ਅਨਦਿਨੁ ਭਗਤਿ ਸੁਹਾਵੀ ॥ ਮੁਕਤਿ

ਭਏ ਗੁਰਿ ਦਰਸੁ ਦਿਖਾਇਆ ਜੁਗਿ ਜੁਗਿ ਭਗਤਿ ਸੁਭਾਵੀ ॥੨॥ ਹਮ ਥਾਰੇ ਤ੍ਰਿਭਵਣ ਜਗੁ ਤੁਮਰਾ ਤੂ ਮੇਰਾ ਹਉ

ਤੇਰਾ ॥ ਸਤਿਗੁਰਿ ਮਿਲਿਐ ਨਿਰੰਜਨੁ ਪਾਇਆ ਬਹੁਰਿ ਨ ਭਵਜਲਿ ਫੇਰਾ ॥੩॥ ਅਪੁਨੇ ਪਿਰ ਹਰਿ ਦੇਖਿ

ਵਿਗਾਸੀ ਤਉ ਧਨ ਸਾਚੁ ਸੀਗਾਰੋ ॥ ਅਕੁਲ ਨਿਰੰਜਨ ਸਿਉ ਸਚਿ ਸਾਚੀ ਗੁਰਮਤਿ ਨਾਮੁ ਅਧਾਰੋ ॥੪॥ ਮੁਕਤਿ

ਭਈ ਬੰਧਨ ਗੁਰਿ ਖੋਲੇੑ ਸਬਦਿ ਸੁਰਤਿ ਪਤਿ ਪਾਈ ॥ ਨਾਨਕ ਰਾਮ ਨਾਮੁ ਰਿਦ ਅੰਤਰਿ ਗੁਰਮੁਖਿ ਮੇਲਿ ਮਿਲਾਈ

॥੫॥੪॥ ਮਹਲਾ ੧ ਮਲਾਰ ॥ ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥ ਦੁਸਟ ਭਾਉ ਤਜਿ ਨਿੰਦ

ਪਰਾਈ ਕਾਮੁ ਕ੍ਰੋਧੁ ਚੰਡਾਰ ॥੧॥ ਮਹਲ ਮਹਿ ਬੈਠੇ ਅਗਮ ਅਪਾਰ ॥ ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ

॥੧੨੫੬॥

ਗੁਰ ਕਾ ਸਬਦੁ ਰਤਨੁ ਆਚਾਰ ॥੧॥ ਰਹਾਉ ॥ ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥ ਸੁਧਿ

ਬੁਧਿ ਸੁਰਤਿ ਨਾਮਿ ਹਰਿ ਪਾਈਐ ਸਤਸੰਗਤਿ ਗੁਰ ਪਿਆਰ ॥੨॥ ਅਹਿਨਿਸਿ ਲਾਹਾ ਹਰਿ ਨਾਮੁ ਪਰਾਪਤਿ

ਗੁਰੁ ਦਾਤਾ ਦੇਵਣਹਾਰੁ ॥ ਗੁਰਮੁਖਿ ਸਿਖ ਸੋਈ ਜਨੁ ਪਾਏ ਜਿਸ ਨੋ ਨਦਰਿ ਕਰੇ ਕਰਤਾਰੁ ॥੩॥ ਕਾਇਆ

ਮਹਲੁ ਮੰਦਰੁ ਘਰੁ ਹਰਿ ਕਾ ਤਿਸੁ ਮਹਿ ਰਾਖੀ ਜੋਤਿ ਅਪਾਰ ॥ ਨਾਨਕ ਗੁਰਮੁਖਿ ਮਹਲਿ ਬੁਲਾਈਐ ਹਰਿ

ਮੇਲੇ ਮੇਲਣਹਾਰ ॥੪॥੫॥

ਮਲਾਰ ਮਹਲਾ ੧ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਪਵਣੈ ਪਾਣੀ ਜਾਣੈ ਜਾਤਿ ॥ ਕਾਇਆਂ ਅਗਨਿ ਕਰੇ ਨਿਭਰਾਂਤਿ ॥ ਜੰਮਹਿ ਜੀਅ ਜਾਣੈ ਜੇ ਥਾਉ ॥ ਸੁਰਤਾ ਪੰਡਿਤੁ

ਤਾ ਕਾ ਨਾਉ ॥੧॥ ਗੁਣ ਗੋਬਿੰਦ ਨ ਜਾਣੀਅਹਿ ਮਾਇ ॥ ਅਣਡੀਠਾ ਕਿਛੁ ਕਹਣੁ ਨ ਜਾਇ ॥ ਕਿਆ ਕਰਿ

ਆਖਿ ਵਖਾਣੀਐ ਮਾਇ ॥੧॥ ਰਹਾਉ ॥ ਊਪਰਿ ਦਰਿ ਅਸਮਾਨਿ ਪਇਆਲਿ ॥ ਕਿਉ ਕਰਿ ਕਹੀਐ ਦੇਹੁ

ਵੀਚਾਰਿ ॥ ਬਿਨੁ ਜਿਹਵਾ ਜੋ ਜਪੈ ਹਿਆਇ ॥ ਕੋਈ ਜਾਣੈ ਕੈਸਾ ਨਾਉ ॥੨॥ ਕਥਨੀ ਬਦਨੀ ਰਹੈ ਨਿਭਰਾਂਤਿ ॥

ਸੋ ਬੂਝੈ ਹੋਵੈ ਜਿਸੁ ਦਾਤਿ ॥ ਅਹਿਨਿਸਿ ਅੰਤਰਿ ਰਹੈ ਲਿਵ ਲਾਇ ॥ ਸੋਈ ਪੁਰਖੁ ਜਿ ਸਚਿ ਸਮਾਇ ॥੩॥ ਜਾਤਿ

ਕੁਲੀਨੁ ਸੇਵਕੁ ਜੇ ਹੋਇ ॥ ਤਾ ਕਾ ਕਹਣਾ ਕਹਹੁ ਨ ਕੋਇ ॥ ਵਿਚਿ ਸਨਾਤੀਂ ਸੇਵਕੁ ਹੋਇ ॥ ਨਾਨਕ ਪਣ੍ਹੀਆ

ਪਹਿਰੈ ਸੋਇ ॥੪॥੧॥੬॥ ਮਲਾਰ ਮਹਲਾ ੧ ॥ ਦੁਖੁ ਵੇਛੋੜਾ ਇਕੁ ਦੁਖੁ ਭੂਖ ॥ ਇਕੁ ਦੁਖੁ ਸਕਤਵਾਰ ਜਮਦੂਤ

॥ ਇਕੁ ਦੁਖੁ ਰੋਗੁ ਲਗੈ ਤਨਿ ਧਾਇ ॥ ਵੈਦ ਨ ਭੋਲੇ ਦਾਰੂ ਲਾਇ ॥੧॥ ਵੈਦ ਨ ਭੋਲੇ ਦਾਰੂ ਲਾਇ ॥ ਦਰਦੁ ਹੋਵੈ

ਦੁਖੁ ਰਹੈ ਸਰੀਰ ॥ ਐਸਾ ਦਾਰੂ ਲਗੈ ਨ ਬੀਰ ॥੧॥ ਰਹਾਉ ॥ ਖਸਮੁ ਵਿਸਾਰਿ ਕੀਏ ਰਸ ਭੋਗ ॥ ਤਾਂ ਤਨਿ ਉਠਿ

ਖਲੋਏ ਰੋਗ ॥ ਮਨ ਅੰਧੇ ਕਉ ਮਿਲੈ ਸਜਾਇ ॥ ਵੈਦ ਨ ਭੋਲੇ ਦਾਰੂ ਲਾਇ ॥੨॥ ਚੰਦਨ ਕਾ ਫਲੁ ਚੰਦਨ ਵਾਸੁ ॥

ਮਾਣਸ ਕਾ ਫਲੁ ਘਟ ਮਹਿ ਸਾਸੁ ॥ ਸਾਸਿ ਗਇਐ ਕਾਇਆ ਢਲਿ ਪਾਇ ॥ ਤਾ ਕੈ ਪਾਛੈ ਕੋਇ ਨ ਖਾਇ ॥੩॥

ਕੰਚਨ ਕਾਇਆ ਨਿਰਮਲ ਹੰਸੁ ॥ ਜਿਸੁ ਮਹਿ ਨਾਮੁ ਨਿਰੰਜਨ ਅੰਸੁ ॥ ਦੂਖ ਰੋਗ ਸਭਿ ਗਇਆ ਗਵਾਇ ॥

ਨਾਨਕ ਛੂਟਸਿ ਸਾਚੈ ਨਾਇ ॥੪॥੨॥੭॥ ਮਲਾਰ ਮਹਲਾ ੧ ॥ ਦੁਖ ਮਹੁਰਾ ਮਾਰਣ ਹਰਿ ਨਾਮੁ ॥ ਸਿਲਾ

॥੧੨੫੭॥

ਸੰਤੋਖ ਪੀਸਣੁ ਹਥਿ ਦਾਨੁ ॥ ਨਿਤ ਨਿਤ ਲੇਹੁ ਨ ਛੀਜੈ ਦੇਹ ॥ ਅੰਤ ਕਾਲਿ ਜਮੁ ਮਾਰੈ ਠੇਹ ॥੧॥ ਐਸਾ ਦਾਰੂ

ਖਾਹਿ ਗਵਾਰ ॥ ਜਿਤੁ ਖਾਧੈ ਤੇਰੇ ਜਾਹਿ ਵਿਕਾਰ ॥੧॥ ਰਹਾਉ ॥ ਰਾਜੁ ਮਾਲੁ ਜੋਬਨੁ ਸਭੁ ਛਾਂਵ ॥ ਰਥਿ ਫਿਰੰਦੈ

ਦੀਸਹਿ ਥਾਵ ॥ ਦੇਹ ਨ ਨਾਉ ਨ ਹੋਵੈ ਜਾਤਿ ॥ ਓਥੈ ਦਿਹੁ ਐਥੈ ਸਭ ਰਾਤਿ ॥੨॥ ਸਾਦ ਕਰਿ ਸਮਧਾਂ ਤ੍ਰਿਸਨਾ

ਘਿਉ ਤੇਲੁ ॥ ਕਾਮੁ ਕ੍ਰੋਧੁ ਅਗਨੀ ਸਿਉ ਮੇਲੁ ॥ ਹੋਮ ਜਗ ਅਰੁ ਪਾਠ ਪੁਰਾਣ ॥ ਜੋ ਤਿਸੁ ਭਾਵੈ ਸੋ ਪਰਵਾਣ ॥੩॥

ਤਪੁ ਕਾਗਦੁ ਤੇਰਾ ਨਾਮੁ ਨੀਸਾਨੁ ॥ ਜਿਨ ਕਉ ਲਿਖਿਆ ਏਹੁ ਨਿਧਾਨੁ ॥ ਸੇ ਧਨਵੰਤ ਦਿਸਹਿ ਘਰਿ ਜਾਇ ॥

ਨਾਨਕ ਜਨਨੀ ਧੰਨੀ ਮਾਇ ॥੪॥੩॥੮॥ ਮਲਾਰ ਮਹਲਾ ੧ ॥ ਬਾਗੇ ਕਾਪੜ ਬੋਲੈ ਬੈਣ ॥ ਲੰਮਾ ਨਕੁ ਕਾਲੇ

ਤੇਰੇ ਨੈਣ ॥ ਕਬਹੂੰ ਸਾਹਿਬੁ ਦੇਖਿਆ ਭੈਣ ॥੧॥ ਊਡਾਂ ਊਡਿ ਚੜਾਂ ਅਸਮਾਨਿ ॥ ਸਾਹਿਬ ਸੰਮ੍ਰਿਥ ਤੇਰੈ ਤਾਣਿ ॥

ਜਲਿ ਥਲਿ ਡੂੰਗਰਿ ਦੇਖਾਂ ਤੀਰ ॥ ਥਾਨ ਥਨੰਤਰਿ ਸਾਹਿਬੁ ਬੀਰ ॥੨॥ ਜਿਨਿ ਤਨੁ ਸਾਜਿ ਦੀਏ ਨਾਲਿ ਖੰਭ ॥

ਅਤਿ ਤ੍ਰਿਸਨਾ ਉਡਣੈ ਕੀ ਡੰਝ ॥ ਨਦਰਿ ਕਰੇ ਤਾਂ ਬੰਧਾਂ ਧੀਰ ॥ ਜਿਉ ਵੇਖਾਲੇ ਤਿਉ ਵੇਖਾਂ ਬੀਰ ॥੩॥ ਨ ਇਹੁ

ਤਨੁ ਜਾਇਗਾ ਨ ਜਾਹਿਗੇ ਖੰਭ ॥ ਪਉਣੈ ਪਾਣੀ ਅਗਨੀ ਕਾ ਸਨਬੰਧ ॥ ਨਾਨਕ ਕਰਮੁ ਹੋਵੈ ਜਪੀਐ ਕਰਿ ਗੁਰੁ

ਪੀਰੁ ॥ ਸਚਿ ਸਮਾਵੈ ਏਹੁ ਸਰੀਰੁ ॥੪॥੪॥੯॥

ਮਲਾਰ ਮਹਲਾ ੩ ਚਉਪਦੇ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਨਿਰੰਕਾਰੁ ਆਕਾਰੁ ਹੈ ਆਪੇ ਆਪੇ ਭਰਮਿ ਭੁਲਾਏ ॥ ਕਰਿ ਕਰਿ ਕਰਤਾ ਆਪੇ ਵੇਖੈ ਜਿਤੁ ਭਾਵੈ ਤਿਤੁ ਲਾਏ ॥

ਸੇਵਕ ਕਉ ਏਹਾ ਵਡਿਆਈ ਜਾ ਕਉ ਹੁਕਮੁ ਮਨਾਏ ॥੧॥ ਆਪਣਾ ਭਾਣਾ ਆਪੇ ਜਾਣੈ ਗੁਰ ਕਿਰਪਾ ਤੇ

ਲਹੀਐ ॥ ਏਹਾ ਸਕਤਿ ਸਿਵੈ ਘਰਿ ਆਵੈ ਜੀਵਦਿਆ ਮਰਿ ਰਹੀਐ ॥੧॥ ਰਹਾਉ ॥ ਵੇਦ ਪੜੈ ਪੜਿ ਵਾਦੁ

ਵਖਾਣੈ ਬ੍ਰਹਮਾ ਬਿਸਨੁ ਮਹੇਸਾ ॥ ਏਹ ਤ੍ਰਿਗੁਣ ਮਾਇਆ ਜਿਨਿ ਜਗਤੁ ਭੁਲਾਇਆ ਜਨਮ ਮਰਣ ਕਾ ਸਹਸਾ ॥

ਗੁਰ ਪਰਸਾਦੀ ਏਕੋ ਜਾਣੈ ਚੂਕੈ ਮਨਹੁ ਅੰਦੇਸਾ ॥੨॥ ਹਮ ਦੀਨ ਮੂਰਖ ਅਵੀਚਾਰੀ ਤੁਮ ਚਿੰਤਾ ਕਰਹੁ ਹਮਾਰੀ ॥

ਹੋਹੁ ਦਇਆਲ ਕਰਿ ਦਾਸੁ ਦਾਸਾ ਕਾ ਸੇਵਾ ਕਰੀ ਤੁਮਾਰੀ ॥ ਏਕੁ ਨਿਧਾਨੁ ਦੇਹਿ ਤੂ ਅਪਣਾ ਅਹਿਨਿਸਿ ਨਾਮੁ

ਵਖਾਣੀ ॥੩॥ ਕਹਤ ਨਾਨਕੁ ਗੁਰ ਪਰਸਾਦੀ ਬੂਝਹੁ ਕੋਈ ਐਸਾ ਕਰੇ ਵੀਚਾਰਾ ॥ ਜਿਉ ਜਲ ਊਪਰਿ ਫੇਨੁ

॥੧੨੫੮॥

ਬੁਦਬੁਦਾ ਤੈਸਾ ਇਹੁ ਸੰਸਾਰਾ ॥ ਜਿਸ ਤੇ ਹੋਆ ਤਿਸਹਿ ਸਮਾਣਾ ਚੂਕਿ ਗਇਆ ਪਾਸਾਰਾ ॥੪॥੧॥ ਮਲਾਰ

ਮਹਲਾ ੩ ॥ ਜਿਨੀ ਹੁਕਮੁ ਪਛਾਣਿਆ ਸੇ ਮੇਲੇ ਹਉਮੈ ਸਬਦਿ ਜਲਾਇ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਸਚਿ

ਰਹੇ ਲਿਵ ਲਾਇ ॥ ਸਦਾ ਸਚੁ ਹਰਿ ਵੇਖਦੇ ਗੁਰ ਕੈ ਸਬਦਿ ਸੁਭਾਇ ॥੧॥ ਮਨ ਰੇ ਹੁਕਮੁ ਮੰਨਿ ਸੁਖੁ ਹੋਇ ॥ ਪ੍ਰਭ

ਭਾਣਾ ਅਪਣਾ ਭਾਵਦਾ ਜਿਸੁ ਬਖਸੇ ਤਿਸੁ ਬਿਘਨੁ ਨ ਕੋਇ ॥੧॥ ਰਹਾਉ ॥ ਤ੍ਰੈ ਗੁਣ ਸਭਾ ਧਾਤੁ ਹੈ ਨਾ ਹਰਿ

ਭਗਤਿ ਨ ਭਾਇ ॥ ਗਤਿ ਮੁਕਤਿ ਕਦੇ ਨ ਹੋਵਈ ਹਉਮੈ ਕਰਮ ਕਮਾਹਿ ॥ ਸਾਹਿਬ ਭਾਵੈ ਸੋ ਥੀਐ ਪਇਐ ਕਿਰਤਿ

ਫਿਰਾਹਿ ॥੨॥ ਸਤਿਗੁਰ ਭੇਟਿਐ ਮਨੁ ਮਰਿ ਰਹੈ ਹਰਿ ਨਾਮੁ ਵਸੈ ਮਨਿ ਆਇ ॥ ਤਿਸ ਕੀ ਕੀਮਤਿ ਨਾ ਪਵੈ ਕਹਣਾ

ਕਿਛੂ ਨ ਜਾਇ ॥ ਚਉਥੈ ਪਦਿ ਵਾਸਾ ਹੋਇਆ ਸਚੈ ਰਹੈ ਸਮਾਇ ॥੩॥ ਮੇਰਾ ਹਰਿ ਪ੍ਰਭੁ ਅਗਮੁ ਅਗੋਚਰੁ ਹੈ

ਕੀਮਤਿ ਕਹਣੁ ਨ ਜਾਇ ॥ ਗੁਰ ਪਰਸਾਦੀ ਬੁਝੀਐ ਸਬਦੇ ਕਾਰ ਕਮਾਇ ॥ ਨਾਨਕ ਨਾਮੁ ਸਲਾਹਿ ਤੂ ਹਰਿ ਹਰਿ

ਦਰਿ ਸੋਭਾ ਪਾਇ ॥੪॥੨॥ ਮਲਾਰ ਮਹਲਾ ੩ ॥ ਗੁਰਮੁਖਿ ਕੋਈ ਵਿਰਲਾ ਬੂਝੈ ਜਿਸ ਨੋ ਨਦਰਿ ਕਰੇਇ ॥ ਗੁਰ

ਬਿਨੁ ਦਾਤਾ ਕੋਈ ਨਾਹੀ ਬਖਸੇ ਨਦਰਿ ਕਰੇਇ ॥ ਗੁਰ ਮਿਲਿਐ ਸਾਂਤਿ ਊਪਜੈ ਅਨਦਿਨੁ ਨਾਮੁ ਲਏਇ ॥੧॥

ਮੇਰੇ ਮਨ ਹਰਿ ਅੰਮ੍ਰਿਤ ਨਾਮੁ ਧਿਆਇ ॥ ਸਤਿਗੁਰੁ ਪੁਰਖੁ ਮਿਲੈ ਨਾਉ ਪਾਈਐ ਹਰਿ ਨਾਮੇ ਸਦਾ ਸਮਾਇ ॥੧॥

ਰਹਾਉ ॥ ਮਨਮੁਖ ਸਦਾ ਵਿਛੁੜੇ ਫਿਰਹਿ ਕੋਇ ਨ ਕਿਸ ਹੀ ਨਾਲਿ ॥ ਹਉਮੈ ਵਡਾ ਰੋਗੁ ਹੈ ਸਿਰਿ ਮਾਰੇ ਜਮਕਾਲਿ

॥ ਗੁਰਮਤਿ ਸਤਸੰਗਤਿ ਨ ਵਿਛੁੜਹਿ ਅਨਦਿਨੁ ਨਾਮੁ ਸਮਾੑਲਿ ॥੨॥ ਸਭਨਾ ਕਰਤਾ ਏਕੁ ਤੂ ਨਿਤ ਕਰਿ ਦੇਖਹਿ

ਵੀਚਾਰੁ ॥ ਇਕਿ ਗੁਰਮੁਖਿ ਆਪਿ ਮਿਲਾਇਆ ਬਖਸੇ ਭਗਤਿ ਭੰਡਾਰ ॥ ਤੂ ਆਪੇ ਸਭੁ ਕਿਛੁ ਜਾਣਦਾ ਕਿਸੁ ਆਗੈ

ਕਰੀ ਪੂਕਾਰ ॥੩॥ ਹਰਿ ਹਰਿ ਨਾਮੁ ਅੰਮ੍ਰਿਤੁ ਹੈ ਨਦਰੀ ਪਾਇਆ ਜਾਇ ॥ ਅਨਦਿਨੁ ਹਰਿ ਹਰਿ ਉਚਰੈ ਗੁਰ ਕੈ

ਸਹਜਿ ਸੁਭਾਇ ॥ ਨਾਨਕ ਨਾਮੁ ਨਿਧਾਨੁ ਹੈ ਨਾਮੇ ਹੀ ਚਿਤੁ ਲਾਇ ॥੪॥੩॥ ਮਲਾਰ ਮਹਲਾ ੩ ॥ ਗੁਰੁ ਸਾਲਾਹੀ

ਸਦਾ ਸੁਖਦਾਤਾ ਪ੍ਰਭੁ ਨਾਰਾਇਣੁ ਸੋਈ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਵਡੀ ਵਡਿਆਈ ਹੋਈ ॥

ਅਨਦਿਨੁ ਗੁਣ ਗਾਵੈ ਨਿਤ ਸਾਚੇ ਸਚਿ ਸਮਾਵੈ ਸੋਈ ॥੧॥ ਮਨ ਰੇ ਗੁਰਮੁਖਿ ਰਿਦੈ ਵੀਚਾਰਿ ॥ ਤਜਿ ਕੂੜੁ

ਕੁਟੰਬੁ ਹਉਮੈ ਬਿਖੁ ਤ੍ਰਿਸਨਾ ਚਲਣੁ ਰਿਦੈ ਸਮਾੑਲਿ ॥੧॥ ਰਹਾਉ ॥ ਸਤਿਗੁਰੁ ਦਾਤਾ ਰਾਮ ਨਾਮ ਕਾ ਹੋਰੁ ਦਾਤਾ

॥੧੨੫੯॥

ਕੋਈ ਨਾਹੀ ॥ ਜੀਅ ਦਾਨੁ ਦੇਇ ਤ੍ਰਿਪਤਾਸੇ ਸਚੈ ਨਾਮਿ ਸਮਾਹੀ ॥ ਅਨਦਿਨੁ ਹਰਿ ਰਵਿਆ ਰਿਦ ਅੰਤਰਿ ਸਹਜਿ

ਸਮਾਧਿ ਲਗਾਹੀ ॥੨॥ ਸਤਿਗੁਰ ਸਬਦੀ ਇਹੁ ਮਨੁ ਭੇਦਿਆ ਹਿਰਦੈ ਸਾਚੀ ਬਾਣੀ ॥ ਮੇਰਾ ਪ੍ਰਭੁ ਅਲਖੁ ਨ

ਜਾਈ ਲਖਿਆ ਗੁਰਮੁਖਿ ਅਕਥ ਕਹਾਣੀ ॥ ਆਪੇ ਦਇਆ ਕਰੇ ਸੁਖਦਾਤਾ ਜਪੀਐ ਸਾਰਿੰਗਪਾਣੀ ॥੩॥

ਆਵਣ ਜਾਣਾ ਬਹੁੜਿ ਨ ਹੋਵੈ ਗੁਰਮੁਖਿ ਸਹਜਿ ਧਿਆਇਆ ॥ ਮਨ ਹੀ ਤੇ ਮਨੁ ਮਿਲਿਆ ਸੁਆਮੀ ਮਨ ਹੀ

ਮੰਨੁ ਸਮਾਇਆ ॥ ਸਾਚੇ ਹੀ ਸਚੁ ਸਾਚਿ ਪਤੀਜੈ ਵਿਚਹੁ ਆਪੁ ਗਵਾਇਆ ॥੪॥ ਏਕੋ ਏਕੁ ਵਸੈ ਮਨਿ ਸੁਆਮੀ

ਦੂਜਾ ਅਵਰੁ ਨ ਕੋਈ ॥ ਏਕੋੁ ਨਾਮੁ ਅੰਮ੍ਰਿਤੁ ਹੈ ਮੀਠਾ ਜਗਿ ਨਿਰਮਲ ਸਚੁ ਸੋਈ ॥ ਨਾਨਕ ਨਾਮੁ ਪ੍ਰਭੂ ਤੇ ਪਾਈਐ

ਜਿਨ ਕਉ ਧੁਰਿ ਲਿਖਿਆ ਹੋਈ ॥੫॥੪॥ ਮਲਾਰ ਮਹਲਾ ੩ ॥ ਗਣ ਗੰਧਰਬ ਨਾਮੇ ਸਭਿ ਉਧਰੇ ਗੁਰ ਕਾ ਸਬਦੁ

ਵੀਚਾਰਿ ॥ ਹਉਮੈ ਮਾਰਿ ਸਦ ਮੰਨਿ ਵਸਾਇਆ ਹਰਿ ਰਾਖਿਆ ਉਰਿ ਧਾਰਿ ॥ ਜਿਸਹਿ ਬੁਝਾਏ ਸੋਈ ਬੂਝੈ

ਜਿਸ ਨੋ ਆਪੇ ਲਏ ਮਿਲਾਇ ॥ ਅਨਦਿਨੁ ਬਾਣੀ ਸਬਦੇ ਗਾਂਵੈ ਸਾਚਿ ਰਹੈ ਲਿਵ ਲਾਇ ॥੧॥ ਮਨ ਮੇਰੇ ਖਿਨੁ

ਖਿਨੁ ਨਾਮੁ ਸਮਾੑਲਿ ॥ ਗੁਰ ਕੀ ਦਾਤਿ ਸਬਦ ਸੁਖੁ ਅੰਤਰਿ ਸਦਾ ਨਿਬਹੈ ਤੇਰੈ ਨਾਲਿ ॥੧॥ ਰਹਾਉ ॥ ਮਨਮੁਖ

ਪਾਖੰਡੁ ਕਦੇ ਨ ਚੂਕੈ ਦੂਜੈ ਭਾਇ ਦੁਖੁ ਪਾਏ ॥ ਨਾਮੁ ਵਿਸਾਰਿ ਬਿਖਿਆ ਮਨਿ ਰਾਤੇ ਬਿਰਥਾ ਜਨਮੁ ਗਵਾਏ ॥ ਇਹ

ਵੇਲਾ ਫਿਰਿ ਹਥਿ ਨ ਆਵੈ ਅਨਦਿਨੁ ਸਦਾ ਪਛੁਤਾਏ ॥ ਮਰਿ ਮਰਿ ਜਨਮੈ ਕਦੇ ਨ ਬੂਝੈ ਵਿਸਟਾ ਮਾਹਿ ਸਮਾਏ

॥੨॥ ਗੁਰਮੁਖਿ ਨਾਮਿ ਰਤੇ ਸੇ ਉਧਰੇ ਗੁਰ ਕਾ ਸਬਦੁ ਵੀਚਾਰਿ ॥ ਜੀਵਨ ਮੁਕਤਿ ਹਰਿ ਨਾਮੁ ਧਿਆਇਆ ਹਰਿ

ਰਾਖਿਆ ਉਰਿ ਧਾਰਿ ॥ ਮਨੁ ਤਨੁ ਨਿਰਮਲੁ ਨਿਰਮਲ ਮਤਿ ਊਤਮ ਊਤਮ ਬਾਣੀ ਹੋਈ ॥ ਏਕੋ ਪੁਰਖੁ ਏਕੁ ਪ੍ਰਭੁ

ਜਾਤਾ ਦੂਜਾ ਅਵਰੁ ਨ ਕੋਈ ॥੩॥ ਆਪੇ ਕਰੇ ਕਰਾਏ ਪ੍ਰਭੁ ਆਪੇ ਆਪੇ ਨਦਰਿ ਕਰੇਇ ॥ ਮਨੁ ਤਨੁ ਰਾਤਾ ਗੁਰ ਕੀ

ਬਾਣੀ ਸੇਵਾ ਸੁਰਤਿ ਸਮੇਇ ॥ ਅੰਤਰਿ ਵਸਿਆ ਅਲਖ ਅਭੇਵਾ ਗੁਰਮੁਖਿ ਹੋਇ ਲਖਾਇ ॥ ਨਾਨਕ ਜਿਸੁ ਭਾਵੈ

ਤਿਸੁ ਆਪੇ ਦੇਵੈ ਭਾਵੈ ਤਿਵੈ ਚਲਾਇ ॥੪॥੫॥ ਮਲਾਰ ਮਹਲਾ ੩ ਦੁਤੁਕੇ ॥ ਸਤਿਗੁਰ ਤੇ ਪਾਵੈ ਘਰੁ ਦਰੁ ਮਹਲੁ

ਸੁ ਥਾਨੁ ॥ ਗੁਰ ਸਬਦੀ ਚੂਕੈ ਅਭਿਮਾਨੁ ॥੧॥ ਜਿਨ ਕਉ ਲਿਲਾਟਿ ਲਿਖਿਆ ਧੁਰਿ ਨਾਮੁ ॥ ਅਨਦਿਨੁ ਨਾਮੁ

ਸਦਾ ਸਦਾ ਧਿਆਵਹਿ ਸਾਚੀ ਦਰਗਹ ਪਾਵਹਿ ਮਾਨੁ ॥੧॥ ਰਹਾਉ ॥ ਮਨ ਕੀ ਬਿਧਿ ਸਤਿਗੁਰ ਤੇ ਜਾਣੈ

॥੧੨੬੦॥

ਅਨਦਿਨੁ ਲਾਗੈ ਸਦ ਹਰਿ ਸਿਉ ਧਿਆਨੁ ॥ ਗੁਰ ਸਬਦਿ ਰਤੇ ਸਦਾ ਬੈਰਾਗੀ ਹਰਿ ਦਰਗਹ ਸਾਚੀ ਪਾਵਹਿ ਮਾਨੁ

॥੨॥ ਇਹੁ ਮਨੁ ਖੇਲੈ ਹੁਕਮ ਕਾ ਬਾਧਾ ਇਕ ਖਿਨ ਮਹਿ ਦਹ ਦਿਸ ਫਿਰਿ ਆਵੈ ॥ ਜਾਂ ਆਪੇ ਨਦਰਿ ਕਰੇ ਹਰਿ

ਪ੍ਰਭੁ ਸਾਚਾ ਤਾਂ ਇਹੁ ਮਨੁ ਗੁਰਮੁਖਿ ਤਤਕਾਲ ਵਸਿ ਆਵੈ ॥੩॥ ਇਸੁ ਮਨ ਕੀ ਬਿਧਿ ਮਨ ਹੂ ਜਾਣੈ ਬੂਝੈ ਸਬਦਿ

ਵੀਚਾਰਿ ॥ ਨਾਨਕ ਨਾਮੁ ਧਿਆਇ ਸਦਾ ਤੂ ਭਵ ਸਾਗਰੁ ਜਿਤੁ ਪਾਵਹਿ ਪਾਰਿ ॥੪॥੬॥ ਮਲਾਰ ਮਹਲਾ ੩ ॥

ਜੀਉ ਪਿੰਡੁ ਪ੍ਰਾਣ ਸਭਿ ਤਿਸ ਕੇ ਘਟਿ ਘਟਿ ਰਹਿਆ ਸਮਾਈ ॥ ਏਕਸੁ ਬਿਨੁ ਮੈ ਅਵਰੁ ਨ ਜਾਣਾ ਸਤਿਗੁਰਿ ਦੀਆ

ਬੁਝਾਈ ॥੧॥ ਮਨ ਮੇਰੇ ਨਾਮਿ ਰਹਉ ਲਿਵ ਲਾਈ ॥ ਅਦਿਸਟੁ ਅਗੋਚਰੁ ਅਪਰੰਪਰੁ ਕਰਤਾ ਗੁਰ ਕੈ ਸਬਦਿ ਹਰਿ

ਧਿਆਈ ॥੧॥ ਰਹਾਉ ॥ ਮਨੁ ਤਨੁ ਭੀਜੈ ਏਕ ਲਿਵ ਲਾਗੈ ਸਹਜੇ ਰਹੇ ਸਮਾਈ ॥ ਗੁਰ ਪਰਸਾਦੀ ਭ੍ਰਮੁ ਭਉ ਭਾਗੈ

ਏਕ ਨਾਮਿ ਲਿਵ ਲਾਈ ॥੨॥ ਗੁਰ ਬਚਨੀ ਸਚੁ ਕਾਰ ਕਮਾਵੈ ਗਤਿ ਮਤਿ ਤਬ ਹੀ ਪਾਈ ॥ ਕੋਟਿ ਮਧੇ ਕਿਸਹਿ

ਬੁਝਾਏ ਤਿਨਿ ਰਾਮ ਨਾਮਿ ਲਿਵ ਲਾਈ ॥੩॥ ਜਹ ਜਹ ਦੇਖਾ ਤਹ ਏਕੋ ਸੋਈ ਇਹ ਗੁਰਮਤਿ ਬੁਧਿ ਪਾਈ ॥ ਮਨੁ

ਤਨੁ ਪ੍ਰਾਨ ਧਰੀਂ ਤਿਸੁ ਆਗੈ ਨਾਨਕ ਆਪੁ ਗਵਾਈ ॥੪॥੭॥ ਮਲਾਰ ਮਹਲਾ ੩ ॥ ਮੇਰਾ ਪ੍ਰਭੁ ਸਾਚਾ ਦੂਖ

ਨਿਵਾਰਣੁ ਸਬਦੇ ਪਾਇਆ ਜਾਈ ॥ ਭਗਤੀ ਰਾਤੇ ਸਦ ਬੈਰਾਗੀ ਦਰਿ ਸਾਚੈ ਪਤਿ ਪਾਈ ॥੧॥ ਮਨ ਰੇ ਮਨ ਸਿਉ

ਰਹਉ ਸਮਾਈ ॥ ਗੁਰਮੁਖਿ ਰਾਮ ਨਾਮਿ ਮਨੁ ਭੀਜੈ ਹਰਿ ਸੇਤੀ ਲਿਵ ਲਾਈ ॥੧॥ ਰਹਾਉ ॥ ਮੇਰਾ ਪ੍ਰਭੁ ਅਤਿ

ਅਗਮ ਅਗੋਚਰੁ ਗੁਰਮਤਿ ਦੇਇ ਬੁਝਾਈ ॥ ਸਚੁ ਸੰਜਮੁ ਕਰਣੀ ਹਰਿ ਕੀਰਤਿ ਹਰਿ ਸੇਤੀ ਲਿਵ ਲਾਈ ॥੨॥

ਆਪੇ ਸਬਦੁ ਸਚੁ ਸਾਖੀ ਆਪੇ ਜਿਨੑ ਜੋਤੀ ਜੋਤਿ ਮਿਲਾਈ ॥ ਦੇਹੀ ਕਾਚੀ ਪਉਣੁ ਵਜਾਏ ਗੁਰਮੁਖਿ ਅੰਮ੍ਰਿਤੁ ਪਾਈ

॥੩॥ ਆਪੇ ਸਾਜੇ ਸਭ ਕਾਰੈ ਲਾਏ ਸੋ ਸਚੁ ਰਹਿਆ ਸਮਾਈ ॥ ਨਾਨਕ ਨਾਮ ਬਿਨਾ ਕੋਈ ਕਿਛੁ ਨਾਹੀ ਨਾਮੇ

ਦੇਇ ਵਡਾਈ ॥੪॥੮॥ ਮਲਾਰ ਮਹਲਾ ੩ ॥ ਹਉਮੈ ਬਿਖੁ ਮਨੁ ਮੋਹਿਆ ਲਦਿਆ ਅਜਗਰ ਭਾਰੀ ॥ ਗਰੁੜੁ

ਸਬਦੁ ਮੁਖਿ ਪਾਇਆ ਹਉਮੈ ਬਿਖੁ ਹਰਿ ਮਾਰੀ ॥੧॥ ਮਨ ਰੇ ਹਉਮੈ ਮੋਹੁ ਦੁਖੁ ਭਾਰੀ ॥ ਇਹੁ ਭਵਜਲੁ ਜਗਤੁ

ਨ ਜਾਈ ਤਰਣਾ ਗੁਰਮੁਖਿ ਤਰੁ ਹਰਿ ਤਾਰੀ ॥੧॥ ਰਹਾਉ ॥ ਤ੍ਰੈ ਗੁਣ ਮਾਇਆ ਮੋਹੁ ਪਸਾਰਾ ਸਭ ਵਰਤੈ

ਆਕਾਰੀ ॥ ਤੁਰੀਆ ਗੁਣੁ ਸਤਸੰਗਤਿ ਪਾਈਐ ਨਦਰੀ ਪਾਰਿ ਉਤਾਰੀ ॥੨॥ ਚੰਦਨ ਗੰਧ ਸੁਗੰਧ ਹੈ ਬਹੁ

॥੧੨੬੧॥

ਬਾਸਨਾ ਬਹਕਾਰਿ ॥ ਹਰਿ ਜਨ ਕਰਣੀ ਊਤਮ ਹੈ ਹਰਿ ਕੀਰਤਿ ਜਗਿ ਬਿਸਥਾਰਿ ॥੩॥ ਕ੍ਰਿਪਾ ਕ੍ਰਿਪਾ ਕਰਿ ਠਾਕੁਰ

ਮੇਰੇ ਹਰਿ ਹਰਿ ਹਰਿ ਉਰ ਧਾਰਿ ॥ ਨਾਨਕ ਸਤਿਗੁਰੁ ਪੂਰਾ ਪਾਇਆ ਮਨਿ ਜਪਿਆ ਨਾਮੁ ਮੁਰਾਰਿ ॥੪॥੯॥

ਮਲਾਰ ਮਹਲਾ ੩ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਇਹੁ ਮਨੁ ਗਿਰਹੀ ਕਿ ਇਹੁ ਮਨੁ ਉਦਾਸੀ ॥ ਕਿ ਇਹੁ ਮਨੁ ਅਵਰਨੁ ਸਦਾ ਅਵਿਨਾਸੀ ॥ ਕਿ ਇਹੁ ਮਨੁ ਚੰਚਲੁ

ਕਿ ਇਹੁ ਮਨੁ ਬੈਰਾਗੀ ॥ ਇਸੁ ਮਨ ਕਉ ਮਮਤਾ ਕਿਥਹੁ ਲਾਗੀ ॥੧॥ ਪੰਡਿਤ ਇਸੁ ਮਨ ਕਾ ਕਰਹੁ ਬੀਚਾਰੁ ॥

ਅਵਰੁ ਕਿ ਬਹੁਤਾ ਪੜਹਿ ਉਠਾਵਹਿ ਭਾਰੁ ॥੧॥ ਰਹਾਉ ॥ ਮਾਇਆ ਮਮਤਾ ਕਰਤੈ ਲਾਈ ॥ ਏਹੁ ਹੁਕਮੁ ਕਰਿ

ਸ੍ਰਿਸਟਿ ਉਪਾਈ ॥ ਗੁਰ ਪਰਸਾਦੀ ਬੂਝਹੁ ਭਾਈ ॥ ਸਦਾ ਰਹਹੁ ਹਰਿ ਕੀ ਸਰਣਾਈ ॥੨॥ ਸੋ ਪੰਡਿਤੁ ਜੋ ਤਿਹਾਂ

ਗੁਣਾ ਕੀ ਪੰਡ ਉਤਾਰੈ ॥ ਅਨਦਿਨੁ ਏਕੋ ਨਾਮੁ ਵਖਾਣੈ ॥ ਸਤਿਗੁਰ ਕੀ ਓਹੁ ਦੀਖਿਆ ਲੇਇ ॥ ਸਤਿਗੁਰ ਆਗੈ

ਸੀਸੁ ਧਰੇਇ ॥ ਸਦਾ ਅਲਗੁ ਰਹੈ ਨਿਰਬਾਣੁ ॥ ਸੋ ਪੰਡਿਤੁ ਦਰਗਹ ਪਰਵਾਣੁ ॥੩॥ ਸਭਨਾਂ ਮਹਿ ਏਕੋ ਏਕੁ

ਵਖਾਣੈ ॥ ਜਾਂ ਏਕੋ ਵੇਖੈ ਤਾਂ ਏਕੋ ਜਾਣੈ ॥ ਜਾ ਕਉ ਬਖਸੇ ਮੇਲੇ ਸੋਇ ॥ ਐਥੈ ਓਥੈ ਸਦਾ ਸੁਖੁ ਹੋਇ ॥੪॥ ਕਹਤ

ਨਾਨਕੁ ਕਵਨ ਬਿਧਿ ਕਰੇ ਕਿਆ ਕੋਇ ॥ ਸੋਈ ਮੁਕਤਿ ਜਾ ਕਉ ਕਿਰਪਾ ਹੋਇ ॥ ਅਨਦਿਨੁ ਹਰਿ ਗੁਣ ਗਾਵੈ ਸੋਇ ॥

ਸਾਸਤ੍ਰ ਬੇਦ ਕੀ ਫਿਰਿ ਕੂਕ ਨ ਹੋਇ ॥੫॥੧॥੧੦॥ ਮਲਾਰ ਮਹਲਾ ੩ ॥ ਭ੍ਰਮਿ ਭ੍ਰਮਿ ਜੋਨਿ ਮਨਮੁਖ ਭਰਮਾਈ

॥ ਜਮਕਾਲੁ ਮਾਰੇ ਨਿਤ ਪਤਿ ਗਵਾਈ ॥ ਸਤਿਗੁਰ ਸੇਵਾ ਜਮ ਕੀ ਕਾਣਿ ਚੁਕਾਈ ॥ ਹਰਿ ਪ੍ਰਭੁ ਮਿਲਿਆ ਮਹਲੁ

ਘਰੁ ਪਾਈ ॥੧॥ ਪ੍ਰਾਣੀ ਗੁਰਮੁਖਿ ਨਾਮੁ ਧਿਆਇ ॥ ਜਨਮੁ ਪਦਾਰਥੁ ਦੁਬਿਧਾ ਖੋਇਆ ਕਉਡੀ ਬਦਲੈ ਜਾਇ

॥੧॥ ਰਹਾਉ ॥ ਕਰਿ ਕਿਰਪਾ ਗੁਰਮੁਖਿ ਲਗੈ ਪਿਆਰੁ ॥ ਅੰਤਰਿ ਭਗਤਿ ਹਰਿ ਹਰਿ ਉਰਿ ਧਾਰੁ ॥ ਭਵਜਲੁ

ਸਬਦਿ ਲੰਘਾਵਣਹਾਰੁ ॥ ਦਰਿ ਸਾਚੈ ਦਿਸੈ ਸਚਿਆਰੁ ॥੨॥ ਬਹੁ ਕਰਮ ਕਰੇ ਸਤਿਗੁਰੁ ਨਹੀ ਪਾਇਆ ॥ ਬਿਨੁ

ਗੁਰ ਭਰਮਿ ਭੂਲੇ ਬਹੁ ਮਾਇਆ ॥ ਹਉਮੈ ਮਮਤਾ ਬਹੁ ਮੋਹੁ ਵਧਾਇਆ ॥ ਦੂਜੈ ਭਾਇ ਮਨਮੁਖਿ ਦੁਖੁ ਪਾਇਆ

॥੩॥ ਆਪੇ ਕਰਤਾ ਅਗਮ ਅਥਾਹਾ ॥ ਗੁਰ ਸਬਦੀ ਜਪੀਐ ਸਚੁ ਲਾਹਾ ॥ ਹਾਜਰੁ ਹਜੂਰਿ ਹਰਿ ਵੇਪਰਵਾਹਾ ॥

॥੧੨੬੨॥

ਨਾਨਕ ਗੁਰਮੁਖਿ ਨਾਮਿ ਸਮਾਹਾ ॥੪॥੨॥੧੧॥ ਮਲਾਰ ਮਹਲਾ ੩ ॥ ਜੀਵਤ ਮੁਕਤ ਗੁਰਮਤੀ ਲਾਗੇ ॥

ਹਰਿ ਕੀ ਭਗਤਿ ਅਨਦਿਨੁ ਸਦ ਜਾਗੇ ॥ ਸਤਿਗੁਰੁ ਸੇਵਹਿ ਆਪੁ ਗਵਾਇ ॥ ਹਉ ਤਿਨ ਜਨ ਕੇ ਸਦ ਲਾਗਉ

ਪਾਇ ॥੧॥ ਹਉ ਜੀਵਾਂ ਸਦਾ ਹਰਿ ਕੇ ਗੁਣ ਗਾਈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਹਰਿ ਕੈ ਨਾਮਿ ਮੁਕਤਿ

ਗਤਿ ਪਾਈ ॥੧॥ ਰਹਾਉ ॥ ਮਾਇਆ ਮੋਹੁ ਅਗਿਆਨੁ ਗੁਬਾਰੁ ॥ ਮਨਮੁਖ ਮੋਹੇ ਮੁਗਧ ਗਵਾਰ ॥ ਅਨਦਿਨੁ

ਧੰਧਾ ਕਰਤ ਵਿਹਾਇ ॥ ਮਰਿ ਮਰਿ ਜੰਮਹਿ ਮਿਲੈ ਸਜਾਇ ॥੨॥ ਗੁਰਮੁਖਿ ਰਾਮ ਨਾਮਿ ਲਿਵ ਲਾਈ ॥ ਕੂੜੈ

ਲਾਲਚਿ ਨਾ ਲਪਟਾਈ ॥ ਜੋ ਕਿਛੁ ਹੋਵੈ ਸਹਜਿ ਸੁਭਾਇ ॥ ਹਰਿ ਰਸੁ ਪੀਵੈ ਰਸਨ ਰਸਾਇ ॥੩॥ ਕੋਟਿ ਮਧੇ

ਕਿਸਹਿ ਬੁਝਾਈ ॥ ਆਪੇ ਬਖਸੇ ਦੇ ਵਡਿਆਈ ॥ ਜੋ ਧੁਰਿ ਮਿਲਿਆ ਸੁ ਵਿਛੁੜਿ ਨ ਜਾਈ ॥ ਨਾਨਕ ਹਰਿ ਹਰਿ

ਨਾਮਿ ਸਮਾਈ ॥੪॥੩॥੧੨॥ ਮਲਾਰ ਮਹਲਾ ੩ ॥ ਰਸਨਾ ਨਾਮੁ ਸਭੁ ਕੋਈ ਕਹੈ ॥ ਸਤਿਗੁਰੁ ਸੇਵੇ ਤਾ ਨਾਮੁ ਲਹੈ

॥ ਬੰਧਨ ਤੋੜੇ ਮੁਕਤਿ ਘਰਿ ਰਹੈ ॥ ਗੁਰ ਸਬਦੀ ਅਸਥਿਰੁ ਘਰਿ ਬਹੈ ॥੧॥ ਮੇਰੇ ਮਨ ਕਾਹੇ ਰੋਸੁ ਕਰੀਜੈ ॥ ਲਾਹਾ

ਕਲਜੁਗਿ ਰਾਮ ਨਾਮੁ ਹੈ ਗੁਰਮਤਿ ਅਨਦਿਨੁ ਹਿਰਦੈ ਰਵੀਜੈ ॥੧॥ ਰਹਾਉ ॥ ਬਾਬੀਹਾ ਖਿਨੁ ਖਿਨੁ ਬਿਲਲਾਇ ॥

ਬਿਨੁ ਪਿਰ ਦੇਖੇ ਨੀਂਦ ਨ ਪਾਇ ॥ ਇਹੁ ਵੇਛੋੜਾ ਸਹਿਆ ਨ ਜਾਇ ॥ ਸਤਿਗੁਰੁ ਮਿਲੈ ਤਾਂ ਮਿਲੈ ਸੁਭਾਇ ॥੨॥

ਨਾਮਹੀਣੁ ਬਿਨਸੈ ਦੁਖੁ ਪਾਇ ॥ ਤ੍ਰਿਸਨਾ ਜਲਿਆ ਭੂਖ ਨ ਜਾਇ ॥ ਵਿਣੁ ਭਾਗਾ ਨਾਮੁ ਨ ਪਾਇਆ ਜਾਇ ॥

ਬਹੁ ਬਿਧਿ ਥਾਕਾ ਕਰਮ ਕਮਾਇ ॥੩॥ ਤ੍ਰੈ ਗੁਣ ਬਾਣੀ ਬੇਦ ਬੀਚਾਰੁ ॥ ਬਿਖਿਆ ਮੈਲੁ ਬਿਖਿਆ ਵਾਪਾਰੁ ॥

ਮਰਿ ਜਨਮਹਿ ਫਿਰਿ ਹੋਹਿ ਖੁਆਰੁ ॥ ਗੁਰਮੁਖਿ ਤੁਰੀਆ ਗੁਣੁ ਉਰਿ ਧਾਰੁ ॥੪॥ ਗੁਰੁ ਮਾਨੈ ਮਾਨੈ ਸਭੁ ਕੋਇ ॥

ਗੁਰ ਬਚਨੀ ਮਨੁ ਸੀਤਲੁ ਹੋਇ ॥ ਚਹੁ ਜੁਗਿ ਸੋਭਾ ਨਿਰਮਲ ਜਨੁ ਸੋਇ ॥ ਨਾਨਕ ਗੁਰਮੁਖਿ ਵਿਰਲਾ ਕੋਇ

॥੫॥੪॥੧੩॥੯॥੧੩॥੨੨॥

ਰਾਗੁ ਮਲਾਰ ਮਹਲਾ ੪ ਘਰੁ ੧ ਚਉਪਦੇ      ੴ ਸਤਿਗੁਰ ਪ੍ਰਸਾਦਿ ॥

ਅਨਦਿਨੁ ਹਰਿ ਹਰਿ ਧਿਆਇਓ ਹਿਰਦੈ ਮਤਿ ਗੁਰਮਤਿ ਦੂਖ ਵਿਸਾਰੀ ॥ ਸਭ ਆਸਾ ਮਨਸਾ ਬੰਧਨ ਤੂਟੇ ਹਰਿ

ਹਰਿ ਪ੍ਰਭਿ ਕਿਰਪਾ ਧਾਰੀ ॥੧॥ ਨੈਨੀ ਹਰਿ ਹਰਿ ਲਾਗੀ ਤਾਰੀ ॥ ਸਤਿਗੁਰੁ ਦੇਖਿ ਮੇਰਾ ਮਨੁ ਬਿਗਸਿਓ ਜਨੁ

॥੧੨੬੩॥

ਹਰਿ ਭੇਟਿਓ ਬਨਵਾਰੀ ॥੧॥ ਰਹਾਉ ॥ ਜਿਨਿ ਐਸਾ ਨਾਮੁ ਵਿਸਾਰਿਆ ਮੇਰਾ ਹਰਿ ਹਰਿ ਤਿਸ ਕੈ ਕੁਲਿ ਲਾਗੀ

ਗਾਰੀ ॥ ਹਰਿ ਤਿਸ ਕੈ ਕੁਲਿ ਪਰਸੂਤਿ ਨ ਕਰੀਅਹੁ ਤਿਸੁ ਬਿਧਵਾ ਕਰਿ ਮਹਤਾਰੀ ॥੨॥ ਹਰਿ ਹਰਿ ਆਨਿ

ਮਿਲਾਵਹੁ ਗੁਰੁ ਸਾਧੂ ਜਿਸੁ ਅਹਿਨਿਸਿ ਹਰਿ ਉਰਿ ਧਾਰੀ ॥ ਗੁਰਿ ਡੀਠੈ ਗੁਰ ਕਾ ਸਿਖੁ ਬਿਗਸੈ ਜਿਉ ਬਾਰਿਕੁ

ਦੇਖਿ ਮਹਤਾਰੀ ॥੩॥ ਧਨ ਪਿਰ ਕਾ ਇਕ ਹੀ ਸੰਗਿ ਵਾਸਾ ਵਿਚਿ ਹਉਮੈ ਭੀਤਿ ਕਰਾਰੀ ॥ ਗੁਰਿ ਪੂਰੈ ਹਉਮੈ ਭੀਤਿ

ਤੋਰੀ ਜਨ ਨਾਨਕ ਮਿਲੇ ਬਨਵਾਰੀ ॥੪॥੧॥ ਮਲਾਰ ਮਹਲਾ ੪ ॥ ਗੰਗਾ ਜਮੁਨਾ ਗੋਦਾਵਰੀ ਸਰਸੁਤੀ ਤੇ ਕਰਹਿ

ਉਦਮੁ ਧੂਰਿ ਸਾਧੂ ਕੀ ਤਾਈ ॥ ਕਿਲਵਿਖ ਮੈਲੁ ਭਰੇ ਪਰੇ ਹਮਰੈ ਵਿਚਿ ਹਮਰੀ ਮੈਲੁ ਸਾਧੂ ਕੀ ਧੂਰਿ ਗਵਾਈ

॥੧॥ ਤੀਰਥਿ ਅਠਸਠਿ ਮਜਨੁ ਨਾਈ ॥ ਸਤਸੰਗਤਿ ਕੀ ਧੂਰਿ ਪਰੀ ਉਡਿ ਨੇਤ੍ਰੀ ਸਭ ਦੁਰਮਤਿ ਮੈਲੁ ਗਵਾਈ

॥੧॥ ਰਹਾਉ ॥ ਜਾਹਰਨਵੀ ਤਪੈ ਭਾਗੀਰਥਿ ਆਣੀ ਕੇਦਾਰੁ ਥਾਪਿਓ ਮਹਸਾਈ ॥ ਕਾਂਸੀ ਕ੍ਰਿਸਨੁ ਚਰਾਵਤ

ਗਾਊ ਮਿਲਿ ਹਰਿ ਜਨ ਸੋਭਾ ਪਾਈ ॥੨॥ ਜਿਤਨੇ ਤੀਰਥ ਦੇਵੀ ਥਾਪੇ ਸਭਿ ਤਿਤਨੇ ਲੋਚਹਿ ਧੂਰਿ ਸਾਧੂ ਕੀ ਤਾਈ

॥ ਹਰਿ ਕਾ ਸੰਤੁ ਮਿਲੈ ਗੁਰ ਸਾਧੂ ਲੈ ਤਿਸ ਕੀ ਧੂਰਿ ਮੁਖਿ ਲਾਈ ॥੩॥ ਜਿਤਨੀ ਸ੍ਰਿਸਟਿ ਤੁਮਰੀ ਮੇਰੇ ਸੁਆਮੀ

ਸਭ ਤਿਤਨੀ ਲੋਚੈ ਧੂਰਿ ਸਾਧੂ ਕੀ ਤਾਈ ॥ ਨਾਨਕ ਲਿਲਾਟਿ ਹੋਵੈ ਜਿਸੁ ਲਿਖਿਆ ਤਿਸੁ ਸਾਧੂ ਧੂਰਿ ਦੇ ਹਰਿ ਪਾਰਿ

ਲੰਘਾਈ ॥੪॥੨॥ ਮਲਾਰ ਮਹਲਾ ੪ ॥ ਤਿਸੁ ਜਨ ਕਉ ਹਰਿ ਮੀਠ ਲਗਾਨਾ ਜਿਸੁ ਹਰਿ ਹਰਿ ਕ੍ਰਿਪਾ ਕਰੈ ॥

ਤਿਸ ਕੀ ਭੂਖ ਦੂਖ ਸਭਿ ਉਤਰੈ ਜੋ ਹਰਿ ਗੁਣ ਹਰਿ ਉਚਰੈ ॥੧॥ ਜਪਿ ਮਨ ਹਰਿ ਹਰਿ ਹਰਿ ਨਿਸਤਰੈ ॥ ਗੁਰ ਕੇ

ਬਚਨ ਕਰਨ ਸੁਨਿ ਧਿਆਵੈ ਭਵ ਸਾਗਰੁ ਪਾਰਿ ਪਰੈ ॥੧॥ ਰਹਾਉ ॥ ਤਿਸੁ ਜਨ ਕੇ ਹਮ ਹਾਟਿ ਬਿਹਾਝੇ ਜਿਸੁ

ਹਰਿ ਹਰਿ ਕ੍ਰਿਪਾ ਕਰੈ ॥ ਹਰਿ ਜਨ ਕਉ ਮਿਲਿਆਂ ਸੁਖੁ ਪਾਈਐ ਸਭ ਦੁਰਮਤਿ ਮੈਲੁ ਹਰੈ ॥੨॥ ਹਰਿ ਜਨ ਕਉ

ਹਰਿ ਭੂਖ ਲਗਾਨੀ ਜਨੁ ਤ੍ਰਿਪਤੈ ਜਾ ਹਰਿ ਗੁਨ ਬਿਚਰੈ ॥ ਹਰਿ ਕਾ ਜਨੁ ਹਰਿ ਜਲ ਕਾ ਮੀਨਾ ਹਰਿ ਬਿਸਰਤ ਫੂਟਿ

ਮਰੈ ॥੩॥ ਜਿਨਿ ਏਹ ਪ੍ਰੀਤਿ ਲਾਈ ਸੋ ਜਾਨੈ ਕੈ ਜਾਨੈ ਜਿਸੁ ਮਨਿ ਧਰੈ ॥ ਜਨੁ ਨਾਨਕੁ ਹਰਿ ਦੇਖਿ ਸੁਖੁ ਪਾਵੈ ਸਭ

ਤਨ ਕੀ ਭੂਖ ਟਰੈ ॥੪॥੩॥ ਮਲਾਰ ਮਹਲਾ ੪ ॥ ਜਿਤਨੇ ਜੀਅ ਜੰਤ ਪ੍ਰਭਿ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ ॥

ਹਰਿ ਜਨ ਕਉ ਹਰਿ ਦੀਨੑ ਵਡਾਈ ਹਰਿ ਜਨੁ ਹਰਿ ਕਾਰੈ ਲਾਵੈ ॥੧॥ ਸਤਿਗੁਰੁ ਹਰਿ ਹਰਿ ਨਾਮੁ ਦ੍ਰਿੜਾਵੈ ॥

॥੧੨੬੪॥

ਹਰਿ ਬੋਲਹੁ ਗੁਰ ਕੇ ਸਿਖ ਮੇਰੇ ਭਾਈ ਹਰਿ ਭਉਜਲੁ ਜਗਤੁ ਤਰਾਵੈ ॥੧॥ ਰਹਾਉ ॥ ਜੋ ਗੁਰ ਕਉ ਜਨੁ ਪੂਜੇ ਸੇਵੇ

ਸੋ ਜਨੁ ਮੇਰੇ ਹਰਿ ਪ੍ਰਭ ਭਾਵੈ ॥ ਹਰਿ ਕੀ ਸੇਵਾ ਸਤਿਗੁਰੁ ਪੂਜਹੁ ਕਰਿ ਕਿਰਪਾ ਆਪਿ ਤਰਾਵੈ ॥੨॥ ਭਰਮਿ ਭੂਲੇ

ਅਗਿਆਨੀ ਅੰਧੁਲੇ ਭ੍ਰਮਿ ਭ੍ਰਮਿ ਫੂਲ ਤੋਰਾਵੈ ॥ ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ

॥੩॥ ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥ ਤਿਸੁ ਗੁਰ ਕਉ ਛਾਦਨ ਭੋਜਨ ਪਾਟ

ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ ਤਿਸੁ ਪੁੰਨ ਕੀ ਫਿਰਿ ਤੋਟਿ ਨ ਆਵੈ ॥੪॥ ਸਤਿਗੁਰੁ ਦੇਉ ਪਰਤਖਿ

ਹਰਿ ਮੂਰਤਿ ਜੋ ਅੰਮ੍ਰਿਤ ਬਚਨ ਸੁਣਾਵੈ ॥ ਨਾਨਕ ਭਾਗ ਭਲੇ ਤਿਸੁ ਜਨ ਕੇ ਜੋ ਹਰਿ ਚਰਣੀ ਚਿਤੁ ਲਾਵੈ ॥੫॥੪॥

ਮਲਾਰ ਮਹਲਾ ੪ ॥ ਜਿਨੑ ਕੈ ਹੀਅਰੈ ਬਸਿਓ ਮੇਰਾ ਸਤਿਗੁਰੁ ਤੇ ਸੰਤ ਭਲੇ ਭਲ ਭਾਂਤਿ ॥ ਤਿਨੑ ਦੇਖੇ ਮੇਰਾ ਮਨੁ

ਬਿਗਸੈ ਹਉ ਤਿਨ ਕੈ ਸਦ ਬਲਿ ਜਾਂਤ ॥੧॥ ਗਿਆਨੀ ਹਰਿ ਬੋਲਹੁ ਦਿਨੁ ਰਾਤਿ ॥ ਤਿਨੑ ਕੀ ਤ੍ਰਿਸਨਾ ਭੂਖ ਸਭ

ਉਤਰੀ ਜੋ ਗੁਰਮਤਿ ਰਾਮ ਰਸੁ ਖਾਂਤਿ ॥੧॥ ਰਹਾਉ ॥ ਹਰਿ ਕੇ ਦਾਸ ਸਾਧ ਸਖਾ ਜਨ ਜਿਨ ਮਿਲਿਆ ਲਹਿ

ਜਾਇ ਭਰਾਂਤਿ ॥ ਜਿਉ ਜਲ ਦੁਧ ਭਿੰਨ ਭਿੰਨ ਕਾਢੈ ਚੁਣਿ ਹੰਸੁਲਾ ਤਿਉ ਦੇਹੀ ਤੇ ਚੁਣਿ ਕਾਢੈ ਸਾਧੂ ਹਉਮੈ ਤਾਤਿ

॥੨॥ ਜਿਨ ਕੈ ਪ੍ਰੀਤਿ ਨਾਹੀ ਹਰਿ ਹਿਰਦੈ ਤੇ ਕਪਟੀ ਨਰ ਨਿਤ ਕਪਟੁ ਕਮਾਂਤਿ ॥ ਤਿਨ ਕਉ ਕਿਆ ਕੋਈ ਦੇਇ

ਖਵਾਲੈ ਓਇ ਆਪਿ ਬੀਜਿ ਆਪੇ ਹੀ ਖਾਂਤਿ ॥੩॥ ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ

ਆਪੁ ਰਖਾਂਤਿ ॥ ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ ॥੪॥੫॥

ਮਲਾਰ ਮਹਲਾ ੪ ॥ ਅਗਮੁ ਅਗੋਚਰੁ ਨਾਮੁ ਹਰਿ ਊਤਮੁ ਹਰਿ ਕਿਰਪਾ ਤੇ ਜਪਿ ਲਇਆ ॥ ਸਤਸੰਗਤਿ ਸਾਧ

ਪਾਈ ਵਡਭਾਗੀ ਸੰਗਿ ਸਾਧੂ ਪਾਰਿ ਪਇਆ ॥੧॥ ਮੇਰੈ ਮਨਿ ਅਨਦਿਨੁ ਅਨਦੁ ਭਇਆ ॥ ਗੁਰ ਪਰਸਾਦਿ

ਨਾਮੁ ਹਰਿ ਜਪਿਆ ਮੇਰੇ ਮਨ ਕਾ ਭ੍ਰਮੁ ਭਉ ਗਇਆ ॥੧॥ ਰਹਾਉ ॥ ਜਿਨ ਹਰਿ ਗਾਇਆ ਜਿਨ ਹਰਿ

ਜਪਿਆ ਤਿਨ ਸੰਗਤਿ ਹਰਿ ਮੇਲਹੁ ਕਰਿ ਮਇਆ ॥ ਤਿਨ ਕਾ ਦਰਸੁ ਦੇਖਿ ਸੁਖੁ ਪਾਇਆ ਦੁਖੁ ਹਉਮੈ ਰੋਗੁ

ਗਇਆ ॥੨॥ ਜੋ ਅਨਦਿਨੁ ਹਿਰਦੈ ਨਾਮੁ ਧਿਆਵਹਿ ਸਭੁ ਜਨਮੁ ਤਿਨਾ ਕਾ ਸਫਲੁ ਭਇਆ ॥ ਓਇ ਆਪਿ

ਤਰੇ ਸ੍ਰਿਸਟਿ ਸਭ ਤਾਰੀ ਸਭੁ ਕੁਲੁ ਭੀ ਪਾਰਿ ਪਇਆ ॥੩॥ ਤੁਧੁ ਆਪੇ ਆਪਿ ਉਪਾਇਆ ਸਭੁ ਜਗੁ ਤੁਧੁ

॥੧੨੬੫॥

ਆਪੇ ਵਸਿ ਕਰਿ ਲਇਆ ॥ ਜਨ ਨਾਨਕ ਕਉ ਪ੍ਰਭਿ ਕਿਰਪਾ ਧਾਰੀ ਬਿਖੁ ਡੁਬਦਾ ਕਾਢਿ ਲਇਆ ॥੪॥੬॥

ਮਲਾਰ ਮਹਲਾ ੪ ॥ ਗੁਰ ਪਰਸਾਦੀ ਅੰਮ੍ਰਿਤੁ ਨਹੀ ਪੀਆ ਤ੍ਰਿਸਨਾ ਭੂਖ ਨ ਜਾਈ ॥ ਮਨਮੁਖ ਮੂੜੑ ਜਲਤ

ਅਹੰਕਾਰੀ ਹਉਮੈ ਵਿਚਿ ਦੁਖੁ ਪਾਈ ॥ ਆਵਤ ਜਾਤ ਬਿਰਥਾ ਜਨਮੁ ਗਵਾਇਆ ਦੁਖਿ ਲਾਗੈ ਪਛੁਤਾਈ ॥

ਜਿਸ ਤੇ ਉਪਜੇ ਤਿਸਹਿ ਨ ਚੇਤਹਿ ਧ੍ਰਿਗੁ ਜੀਵਣੁ ਧ੍ਰਿਗੁ ਖਾਈ ॥੧॥ ਪ੍ਰਾਣੀ ਗੁਰਮੁਖਿ ਨਾਮੁ ਧਿਆਈ ॥

ਹਰਿ ਹਰਿ ਕ੍ਰਿਪਾ ਕਰੇ ਗੁਰੁ ਮੇਲੇ ਹਰਿ ਹਰਿ ਨਾਮਿ ਸਮਾਈ ॥੧॥ ਰਹਾਉ ॥ ਮਨਮੁਖ ਜਨਮੁ ਭਇਆ ਹੈ

ਬਿਰਥਾ ਆਵਤ ਜਾਤ ਲਜਾਈ ॥ ਕਾਮਿ ਕ੍ਰੋਧਿ ਡੂਬੇ ਅਭਿਮਾਨੀ ਹਉਮੈ ਵਿਚਿ ਜਲਿ ਜਾਈ ॥ ਤਿਨ ਸਿਧਿ ਨ

ਬੁਧਿ ਭਈ ਮਤਿ ਮਧਿਮ ਲੋਭ ਲਹਰਿ ਦੁਖੁ ਪਾਈ ॥ ਗੁਰ ਬਿਹੂਨ ਮਹਾ ਦੁਖੁ ਪਾਇਆ ਜਮ ਪਕਰੇ ਬਿਲਲਾਈ

॥੨॥ ਹਰਿ ਕਾ ਨਾਮੁ ਅਗੋਚਰੁ ਪਾਇਆ ਗੁਰਮੁਖਿ ਸਹਜਿ ਸੁਭਾਈ ॥ ਨਾਮੁ ਨਿਧਾਨੁ ਵਸਿਆ ਘਟ ਅੰਤਰਿ

ਰਸਨਾ ਹਰਿ ਗੁਣ ਗਾਈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਏਕ ਸਬਦਿ ਲਿਵ ਲਾਈ ॥ ਨਾਮੁ ਪਦਾਰਥੁ

ਸਹਜੇ ਪਾਇਆ ਇਹ ਸਤਿਗੁਰ ਕੀ ਵਡਿਆਈ ॥੩॥ ਸਤਿਗੁਰ ਤੇ ਹਰਿ ਹਰਿ ਮਨਿ ਵਸਿਆ ਸਤਿਗੁਰ

ਕਉ ਸਦ ਬਲਿ ਜਾਈ ॥ ਮਨੁ ਤਨੁ ਅਰਪਿ ਰਖਉ ਸਭੁ ਆਗੈ ਗੁਰ ਚਰਣੀ ਚਿਤੁ ਲਾਈ ॥ ਅਪਣੀ ਕ੍ਰਿਪਾ

ਕਰਹੁ ਗੁਰ ਪੂਰੇ ਆਪੇ ਲੈਹੁ ਮਿਲਾਈ ॥ ਹਮ ਲੋਹ ਗੁਰ ਨਾਵ ਬੋਹਿਥਾ ਨਾਨਕ ਪਾਰਿ ਲੰਘਾਈ ॥੪॥੭॥

ਮਲਾਰ ਮਹਲਾ ੪ ਪੜਤਾਲ ਘਰੁ ੩      ੴ ਸਤਿਗੁਰ ਪ੍ਰਸਾਦਿ ॥

ਹਰਿ ਜਨ ਬੋਲਤ ਸ੍ਰੀਰਾਮ ਨਾਮਾ ਮਿਲਿ ਸਾਧਸੰਗਤਿ ਹਰਿ ਤੋਰ ॥੧॥ ਰਹਾਉ ॥ ਹਰਿ ਧਨੁ ਬਨਜਹੁ ਹਰਿ ਧਨੁ

ਸੰਚਹੁ ਜਿਸੁ ਲਾਗਤ ਹੈ ਨਹੀ ਚੋਰ ॥੧॥ ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ ਸੁਨਿ ਘਨਿਹਰ ਕੀ ਘੋਰ ॥੨॥

ਜੋ ਬੋਲਤ ਹੈ ਮ੍ਰਿਗ ਮੀਨ ਪੰਖੇਰੂ ਸੁ ਬਿਨੁ ਹਰਿ ਜਾਪਤ ਹੈ ਨਹੀ ਹੋਰ ॥੩॥ ਨਾਨਕ ਜਨ ਹਰਿ ਕੀਰਤਿ ਗਾਈ

ਛੂਟਿ ਗਇਓ ਜਮ ਕਾ ਸਭ ਸੋਰ ॥੪॥੧॥੮॥ ਮਲਾਰ ਮਹਲਾ ੪ ॥ ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ

॥ ਹਰਿ ਕਾ ਪੰਥੁ ਕੋਊ ਬਤਾਵੈ ਹਉ ਤਾ ਕੈ ਪਾਇ ਲਾਗੀ ॥੧॥ ਰਹਾਉ ॥ ਹਰਿ ਹਮਾਰੋ ਮੀਤੁ ਸਖਾਈ ਹਮ ਹਰਿ ਸਿਉ

॥੧੨੬੬॥

ਪ੍ਰੀਤਿ ਲਾਗੀ ॥ ਹਰਿ ਹਮ ਗਾਵਹਿ ਹਰਿ ਹਮ ਬੋਲਹਿ ਅਉਰੁ ਦੁਤੀਆ ਪ੍ਰੀਤਿ ਹਮ ਤਿਆਗੀ ॥੧॥ ਮਨਮੋਹਨ

ਮੋਰੋ ਪ੍ਰੀਤਮ ਰਾਮੁ ਹਰਿ ਪਰਮਾਨੰਦੁ ਬੈਰਾਗੀ ॥ ਹਰਿ ਦੇਖੇ ਜੀਵਤ ਹੈ ਨਾਨਕੁ ਇਕ ਨਿਮਖ ਪਲੋ ਮੁਖਿ ਲਾਗੀ

॥੨॥੨॥੯॥੯॥੧੩॥੯॥੩੧॥

ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਕਿਆ ਤੂ ਸੋਚਹਿ ਕਿਆ ਤੂ ਚਿਤਵਹਿ ਕਿਆ ਤੂੰ ਕਰਹਿ ਉਪਾਏ ॥ ਤਾ ਕਉ ਕਹਹੁ ਪਰਵਾਹ ਕਾਹੂ ਕੀ ਜਿਹ ਗੋਪਾਲ

ਸਹਾਏ ॥੧॥ ਬਰਸੈ ਮੇਘੁ ਸਖੀ ਘਰਿ ਪਾਹੁਨ ਆਏ ॥ ਮੋਹਿ ਦੀਨ ਕ੍ਰਿਪਾ ਨਿਧਿ ਠਾਕੁਰ ਨਵ ਨਿਧਿ ਨਾਮਿ ਸਮਾਏ

॥੧॥ ਰਹਾਉ ॥ ਅਨਿਕ ਪ੍ਰਕਾਰ ਭੋਜਨ ਬਹੁ ਕੀਏ ਬਹੁ ਬਿੰਜਨ ਮਿਸਟਾਏ ॥ ਕਰੀ ਪਾਕਸਾਲ ਸੋਚ ਪਵਿਤ੍ਰਾ

ਹੁਣਿ ਲਾਵਹੁ ਭੋਗੁ ਹਰਿ ਰਾਏ ॥੨॥ ਦੁਸਟ ਬਿਦਾਰੇ ਸਾਜਨ ਰਹਸੇ ਇਹਿ ਮੰਦਿਰ ਘਰ ਅਪਨਾਏ ॥ ਜਉ ਗ੍ਰਿਹਿ

ਲਾਲੁ ਰੰਗੀਓ ਆਇਆ ਤਉ ਮੈ ਸਭਿ ਸੁਖ ਪਾਏ ॥੩॥ ਸੰਤ ਸਭਾ ਓਟ ਗੁਰ ਪੂਰੇ ਧੁਰਿ ਮਸਤਕਿ ਲੇਖੁ ਲਿਖਾਏ ॥

ਜਨ ਨਾਨਕ ਕੰਤੁ ਰੰਗੀਲਾ ਪਾਇਆ ਫਿਰਿ ਦੂਖੁ ਨ ਲਾਗੈ ਆਏ ॥੪॥੧॥ ਮਲਾਰ ਮਹਲਾ ੫ ॥ ਖੀਰ ਅਧਾਰਿ

ਬਾਰਿਕੁ ਜਬ ਹੋਤਾ ਬਿਨੁ ਖੀਰੈ ਰਹਨੁ ਨ ਜਾਈ ॥ ਸਾਰਿ ਸਮਾੑਲਿ ਮਾਤਾ ਮੁਖਿ ਨੀਰੈ ਤਬ ਓਹੁ ਤ੍ਰਿਪਤਿ ਅਘਾਈ

॥੧॥ ਹਮ ਬਾਰਿਕ ਪਿਤਾ ਪ੍ਰਭੁ ਦਾਤਾ ॥ ਭੂਲਹਿ ਬਾਰਿਕ ਅਨਿਕ ਲਖ ਬਰੀਆ ਅਨ ਠਉਰ ਨਾਹੀ ਜਹ ਜਾਤਾ

॥੧॥ ਰਹਾਉ ॥ ਚੰਚਲ ਮਤਿ ਬਾਰਿਕ ਬਪੁਰੇ ਕੀ ਸਰਪ ਅਗਨਿ ਕਰ ਮੇਲੈ ॥ ਮਾਤਾ ਪਿਤਾ ਕੰਠਿ ਲਾਇ ਰਾਖੈ

ਅਨਦ ਸਹਜਿ ਤਬ ਖੇਲੈ ॥੨॥ ਜਿਸ ਕਾ ਪਿਤਾ ਤੂ ਹੈ ਮੇਰੇ ਸੁਆਮੀ ਤਿਸੁ ਬਾਰਿਕ ਭੂਖ ਕੈਸੀ ॥ ਨਵ ਨਿਧਿ

ਨਾਮੁ ਨਿਧਾਨੁ ਗ੍ਰਿਹਿ ਤੇਰੈ ਮਨਿ ਬਾਂਛੈ ਸੋ ਲੈਸੀ ॥੩॥ ਪਿਤਾ ਕ੍ਰਿਪਾਲਿ ਆਗਿਆ ਇਹ ਦੀਨੀ ਬਾਰਿਕੁ

ਮੁਖਿ ਮਾਂਗੈ ਸੋ ਦੇਨਾ ॥ ਨਾਨਕ ਬਾਰਿਕੁ ਦਰਸੁ ਪ੍ਰਭ ਚਾਹੈ ਮੋਹਿ ਹ੍ਰਿਦੈ ਬਸਹਿ ਨਿਤ ਚਰਨਾ ॥੪॥੨॥

ਮਲਾਰ ਮਹਲਾ ੫ ॥ ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ ॥ ਕਾਰਜੁ ਸਗਲ ਅਰੰਭਿਓ

ਘਰ ਕਾ ਠਾਕੁਰ ਕਾ ਭਾਰੋਸਾ ॥੧॥ ਸੁਨੀਐ ਬਾਜੈ ਬਾਜ ਸੁਹਾਵੀ ॥ ਭੋਰੁ ਭਇਆ ਮੈ ਪ੍ਰਿਅ ਮੁਖ ਪੇਖੇ ਗ੍ਰਿਹਿ ਮੰਗਲ

ਸੁਹਲਾਵੀ ॥੧॥ ਰਹਾਉ ॥ ਮਨੂਆ ਲਾਇ ਸਵਾਰੇ ਥਾਨਾਂ ਪੂਛਉ ਸੰਤਾ ਜਾਏ ॥ ਖੋਜਤ ਖੋਜਤ ਮੈ ਪਾਹੁਨ

॥੧੨੬੭॥

ਮਿਲਿਓ ਭਗਤਿ ਕਰਉ ਨਿਵਿ ਪਾਏ ॥੨॥ ਜਬ ਪ੍ਰਿਅ ਆਇ ਬਸੇ ਗ੍ਰਿਹਿ ਆਸਨਿ ਤਬ ਹਮ ਮੰਗਲੁ

ਗਾਇਆ ॥ ਮੀਤ ਸਾਜਨ ਮੇਰੇ ਭਏ ਸੁਹੇਲੇ ਪ੍ਰਭੁ ਪੂਰਾ ਗੁਰੂ ਮਿਲਾਇਆ ॥੩॥ ਸਖੀ ਸਹੇਲੀ ਭਏ ਅਨੰਦਾ

ਗੁਰਿ ਕਾਰਜ ਹਮਰੇ ਪੂਰੇ ॥ ਕਹੁ ਨਾਨਕ ਵਰੁ ਮਿਲਿਆ ਸੁਖਦਾਤਾ ਛੋਡਿ ਨ ਜਾਈ ਦੂਰੇ ॥੪॥੩॥

ਮਲਾਰ ਮਹਲਾ ੫ ॥ ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥ ਕ੍ਰਿਪਾ ਨਿਧਿ ਛੋਡਿ ਆਨ

ਕਉ ਪੂਜਹਿ ਆਤਮ ਘਾਤੀ ਹਰਤੇ ॥੧॥ ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥ ਅਨਿਕ ਬਾਰ ਭ੍ਰਮਹਿ

ਬਹੁ ਜੋਨੀ ਟੇਕ ਨ ਕਾਹੂ ਧਰਤੇ ॥੧॥ ਰਹਾਉ ॥ ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ

ਖਰ ਤੇ ॥ ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥੨॥ ਸਿਵ ਬਿਰੰਚਿ ਅਸੁਰ ਸੁਰ ਜੇਤੇ

ਕਾਲ ਅਗਨਿ ਮਹਿ ਜਰਤੇ ॥ ਨਾਨਕ ਸਰਨਿ ਚਰਨ ਕਮਲਨ ਕੀ ਤੁਮੑ ਨ ਡਾਰਹੁ ਪ੍ਰਭ ਕਰਤੇ ॥੩॥੪॥

ਰਾਗੁ ਮਲਾਰ ਮਹਲਾ ੫ ਦੁਪਦੇ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਪ੍ਰਭ ਮੇਰੇ ਓਇ ਬੈਰਾਗੀ ਤਿਆਗੀ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਉ ਪ੍ਰੀਤਿ ਹਮਾਰੀ ਲਾਗੀ ॥੧॥

ਰਹਾਉ ॥ ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ ॥ ਸੁਨਿ ਉਪਦੇਸੁ ਭਏ ਮਨ ਨਿਰਮਲ

ਗੁਨ ਗਾਏ ਰੰਗਿ ਰਾਂਗੀ ॥੧॥ ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗੀਂ ॥ ਮਹਾ ਸੁਖੁ ਪਾਇਆ

ਬਰਨਿ ਨ ਸਾਕਉ ਰੇਨੁ ਨਾਨਕ ਜਨ ਪਾਗੀ ॥੨॥੧॥੫॥ ਮਲਾਰ ਮਹਲਾ ੫ ॥ ਮਾਈ ਮੋਹਿ ਪ੍ਰੀਤਮੁ ਦੇਹੁ

ਮਿਲਾਈ ॥ ਸਗਲ ਸਹੇਲੀ ਸੁਖ ਭਰਿ ਸੂਤੀ ਜਿਹ ਘਰਿ ਲਾਲੁ ਬਸਾਈ ॥੧॥ ਰਹਾਉ ॥ ਮੋਹਿ ਅਵਗਨ ਪ੍ਰਭੁ

ਸਦਾ ਦਇਆਲਾ ਮੋਹਿ ਨਿਰਗੁਨਿ ਕਿਆ ਚਤੁਰਾਈ ॥ ਕਰਉ ਬਰਾਬਰਿ ਜੋ ਪ੍ਰਿਅ ਸੰਗਿ ਰਾਤੀਂ ਇਹ ਹਉਮੈ ਕੀ

ਢੀਠਾਈ ॥੧॥ ਭਈ ਨਿਮਾਣੀ ਸਰਨਿ ਇਕ ਤਾਕੀ ਗੁਰ ਸਤਿਗੁਰ ਪੁਰਖ ਸੁਖਦਾਈ ॥ ਏਕ ਨਿਮਖ ਮਹਿ ਮੇਰਾ

ਸਭੁ ਦੁਖੁ ਕਾਟਿਆ ਨਾਨਕ ਸੁਖਿ ਰੈਨਿ ਬਿਹਾਈ ॥੨॥੨॥੬॥ ਮਲਾਰ ਮਹਲਾ ੫ ॥ ਬਰਸੁ ਮੇਘ ਜੀ ਤਿਲੁ

ਬਿਲਮੁ ਨ ਲਾਉ ॥ ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ ॥ ਹਮ ਤੇਰੀ

॥੧੨੬੮॥

ਧਰ ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ ॥ ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ

॥੧॥ ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥ ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ

ਸੋਭਾ ਭਲੇ ਅਚਾਰੇ ॥੨॥੩॥੭॥ ਮਲਾਰ ਮਹਲਾ ੫ ॥ ਪ੍ਰੀਤਮ ਸਾਚਾ ਨਾਮੁ ਧਿਆਇ ॥ ਦੂਖ ਦਰਦ ਬਿਨਸੈ

ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥੧॥ ਰਹਾਉ ॥ ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ

ਆਇਆ ॥ ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥੧॥ ਕਰਿ ਕਿਰਪਾ ਕਿਲਵਿਖ ਸਭਿ ਕਾਟੇ

ਨਾਮੁ ਨਿਰਮਲੁ ਮਨਿ ਦੀਆ ॥ ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥੨॥੪॥੮॥

ਮਲਾਰ ਮਹਲਾ ੫ ॥ ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥ ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ

ਧਾਰੇ ॥੧॥ ਰਹਾਉ ॥ ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥ ਸੰਤ ਜਨਾ ਪਹਿ ਕਰਉ ਬੇਨਤੀ

ਮਨਿ ਦਰਸਨ ਕੀ ਪਿਆਸਾ ॥੧॥ ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥ ਨਾਮ

ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥੨॥੫॥੯॥ ਮਲਾਰ ਮਹਲਾ ੫ ॥ ਅਬ ਅਪਨੇ ਪ੍ਰੀਤਮ

ਸਿਉ ਬਨਿ ਆਈ ॥ ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘ ਸੁਖਦਾਈ ॥੧॥ ਰਹਾਉ ॥ ਇਕੁ ਪਲੁ ਬਿਸਰਤ

ਨਹੀ ਸੁਖ ਸਾਗਰੁ ਨਾਮੁ ਨਵੈ ਨਿਧਿ ਪਾਈ ॥ ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥੧॥ ਸੁਖ ਉਪਜੇ

ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ ॥ ਤਰਿਓ ਸੰਸਾਰੁ ਕਠਿਨ ਭੈ ਸਾਗਰੁ ਹਰਿ ਨਾਨਕ ਚਰਨ ਧਿਆਈ

॥੨॥੬॥੧੦॥ ਮਲਾਰ ਮਹਲਾ ੫ ॥ ਘਨਿਹਰ ਬਰਸਿ ਸਗਲ ਜਗੁ ਛਾਇਆ ॥ ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ

ਅਨਦ ਮੰਗਲ ਸੁਖ ਪਾਇਆ ॥੧॥ ਰਹਾਉ ॥ ਮਿਟੇ ਕਲੇਸ ਤ੍ਰਿਸਨ ਸਭ ਬੂਝੀ ਪਾਰਬ੍ਰਹਮੁ ਮਨਿ ਧਿਆਇਆ ॥

ਸਾਧਸੰਗਿ ਜਨਮ ਮਰਨ ਨਿਵਾਰੇ ਬਹੁਰਿ ਨ ਕਤਹੂ ਧਾਇਆ ॥੧॥ ਮਨੁ ਤਨੁ ਨਾਮਿ ਨਿਰੰਜਨਿ ਰਾਤਉ

ਚਰਨ ਕਮਲ ਲਿਵ ਲਾਇਆ ॥ ਅੰਗੀਕਾਰੁ ਕੀਓ ਪ੍ਰਭਿ ਅਪਨੈ ਨਾਨਕ ਦਾਸ ਸਰਣਾਇਆ ॥੨॥੭॥੧੧॥

ਮਲਾਰ ਮਹਲਾ ੫ ॥ ਬਿਛੁਰਤ ਕਿਉ ਜੀਵੇ ਓਇ ਜੀਵਨ ॥ ਚਿਤਹਿ ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ

ਪੀਵਨ ॥੧॥ ਰਹਾਉ ॥ ਜਿਨ ਕਉ ਪਿਆਸ ਤੁਮਾਰੀ ਪ੍ਰੀਤਮ ਤਿਨ ਕਉ ਅੰਤਰੁ ਨਾਹੀ ॥ ਜਿਨ ਕਉ ਬਿਸਰੈ ਮੇਰੋ

॥੧੨੬੯॥

ਰਾਮੁ ਪਿਆਰਾ ਸੇ ਮੂਏ ਮਰਿ ਜਾਂਹੀਂ ॥੧॥ ਮਨਿ ਤਨਿ ਰਵਿ ਰਹਿਆ ਜਗਦੀਸੁਰ ਪੇਖਤ ਸਦਾ ਹਜੂਰੇ ॥ ਨਾਨਕ

ਰਵਿ ਰਹਿਓ ਸਭ ਅੰਤਰਿ ਸਰਬ ਰਹਿਆ ਭਰਪੂਰੇ ॥੨॥੮॥੧੨॥ ਮਲਾਰ ਮਹਲਾ ੫ ॥ ਹਰਿ ਕੈ ਭਜਨਿ ਕਉਨ

ਕਉਨ ਨ ਤਾਰੇ ॥ ਖਗ ਤਨ ਮੀਨ ਤਨ ਮ੍ਰਿਗ ਤਨ ਬਰਾਹ ਤਨ ਸਾਧੂ ਸੰਗਿ ਉਧਾਰੇ ॥੧॥ ਰਹਾਉ ॥ ਦੇਵ ਕੁਲ

ਦੈਤ ਕੁਲ ਜਖੵ ਕਿੰਨਰ ਨਰ ਸਾਗਰ ਉਤਰੇ ਪਾਰੇ ॥ ਜੋ ਜੋ ਭਜਨੁ ਕਰੈ ਸਾਧੂ ਸੰਗਿ ਤਾ ਕੇ ਦੂਖ ਬਿਦਾਰੇ ॥੧॥ ਕਾਮ

ਕਰੋਧ ਮਹਾ ਬਿਖਿਆ ਰਸ ਇਨ ਤੇ ਭਏ ਨਿਰਾਰੇ ॥ ਦੀਨ ਦਇਆਲ ਜਪਹਿ ਕਰੁਣਾ ਮੈ ਨਾਨਕ ਸਦ ਬਲਿਹਾਰੇ

॥੨॥੯॥੧੩॥ ਮਲਾਰ ਮਹਲਾ ੫ ॥ ਆਜੁ ਮੈ ਬੈਸਿਓ ਹਰਿ ਹਾਟ ॥ ਨਾਮੁ ਰਾਸਿ ਸਾਝੀ ਕਰਿ ਜਨ ਸਿਉ ਜਾਂਉ ਨ

ਜਮ ਕੈ ਘਾਟ ॥੧॥ ਰਹਾਉ ॥ ਧਾਰਿ ਅਨੁਗ੍ਰਹੁ ਪਾਰਬ੍ਰਹਮਿ ਰਾਖੇ ਭ੍ਰਮ ਕੇ ਖੁਲੇੑ ਕਪਾਟ ॥ ਬੇਸੁਮਾਰ ਸਾਹੁ ਪ੍ਰਭੁ

ਪਾਇਆ ਲਾਹਾ ਚਰਨ ਨਿਧਿ ਖਾਟ ॥੧॥ ਸਰਨਿ ਗਹੀ ਅਚੁਤ ਅਬਿਨਾਸੀ ਕਿਲਬਿਖ ਕਾਢੇ ਹੈ ਛਾਂਟਿ ॥ ਕਲਿ

ਕਲੇਸ ਮਿਟੇ ਦਾਸ ਨਾਨਕ ਬਹੁਰਿ ਨ ਜੋਨੀ ਮਾਟ ॥੨॥੧੦॥੧੪॥ ਮਲਾਰ ਮਹਲਾ ੫ ॥ ਬਹੁ ਬਿਧਿ ਮਾਇਆ

ਮੋਹ ਹਿਰਾਨੋ ॥ ਕੋਟਿ ਮਧੇ ਕੋਊ ਬਿਰਲਾ ਸੇਵਕੁ ਪੂਰਨ ਭਗਤੁ ਚਿਰਾਨੋ ॥੧॥ ਰਹਾਉ ॥ ਇਤ ਉਤ ਡੋਲਿ ਡੋਲਿ

ਸ੍ਰਮੁ ਪਾਇਓ ਤਨੁ ਧਨੁ ਹੋਤ ਬਿਰਾਨੋ ॥ ਲੋਗ ਦੁਰਾਇ ਕਰਤ ਠਗਿਆਈ ਹੋਤੌ ਸੰਗਿ ਨ ਜਾਨੋ ॥੧॥ ਮ੍ਰਿਗ

ਪੰਖੀ ਮੀਨ ਦੀਨ ਨੀਚ ਇਹ ਸੰਕਟ ਫਿਰਿ ਆਨੋ ॥ ਕਹੁ ਨਾਨਕ ਪਾਹਨ ਪ੍ਰਭ ਤਾਰਹੁ ਸਾਧਸੰਗਤਿ ਸੁਖ ਮਾਨੋ

॥੨॥੧੧॥੧੫॥ ਮਲਾਰ ਮਹਲਾ ੫ ॥ ਦੁਸਟ ਮੁਏ ਬਿਖੁ ਖਾਈ ਰੀ ਮਾਈ ॥ ਜਿਸ ਕੇ ਜੀਅ ਤਿਨ ਹੀ ਰਖਿ ਲੀਨੇ

ਮੇਰੇ ਪ੍ਰਭ ਕਉ ਕਿਰਪਾ ਆਈ ॥੧॥ ਰਹਾਉ ॥ ਅੰਤਰਜਾਮੀ ਸਭ ਮਹਿ ਵਰਤੈ ਤਾਂ ਭਉ ਕੈਸਾ ਭਾਈ ॥ ਸੰਗਿ

ਸਹਾਈ ਛੋਡਿ ਨ ਜਾਈ ਪ੍ਰਭੁ ਦੀਸੈ ਸਭਨੀ ਠਾਈਂ ॥੧॥ ਅਨਾਥਾ ਨਾਥੁ ਦੀਨ ਦੁਖ ਭੰਜਨ ਆਪਿ ਲੀਏ ਲੜਿ

ਲਾਈ ॥ ਹਰਿ ਕੀ ਓਟ ਜੀਵਹਿ ਦਾਸ ਤੇਰੇ ਨਾਨਕ ਪ੍ਰਭ ਸਰਣਾਈ ॥੨॥੧੨॥੧੬॥ ਮਲਾਰ ਮਹਲਾ ੫ ॥

ਮਨ ਮੇਰੇ ਹਰਿ ਕੇ ਚਰਨ ਰਵੀਜੈ ॥ ਦਰਸ ਪਿਆਸ ਮੇਰੋ ਮਨੁ ਮੋਹਿਓ ਹਰਿ ਪੰਖ ਲਗਾਇ ਮਿਲੀਜੈ ॥੧॥ ਰਹਾਉ ॥

ਖੋਜਤ ਖੋਜਤ ਮਾਰਗੁ ਪਾਇਓ ਸਾਧੂ ਸੇਵ ਕਰੀਜੈ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਨਾਮੁ ਮਹਾ ਰਸੁ ਪੀਜੈ ॥੧॥

ਤ੍ਰਾਹਿ ਤ੍ਰਾਹਿ ਕਰਿ ਸਰਨੀ ਆਏ ਜਲਤਉ ਕਿਰਪਾ ਕੀਜੈ ॥ ਕਰੁ ਗਹਿ ਲੇਹੁ ਦਾਸ ਅਪੁਨੇ ਕਉ ਨਾਨਕ ਅਪੁਨੋ

॥੧੨੭੦॥

ਕੀਜੈ ॥੨॥੧੩॥੧੭॥ ਮਲਾਰ ਮਃ ੫ ॥ ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥ ਨਿੰਦਕ ਮਾਰਿ ਚਰਨ ਤਲ ਦੀਨੇ

ਅਪੁਨੋ ਜਸੁ ਵਰਤਾਇਓ ॥੧॥ ਰਹਾਉ ॥ ਜੈ ਜੈ ਕਾਰੁ ਕੀਨੋ ਸਭ ਜਗ ਮਹਿ ਦਇਆ ਜੀਅਨ ਮਹਿ ਪਾਇਓ ॥

ਕੰਠਿ ਲਾਇ ਅਪੁਨੋ ਦਾਸੁ ਰਾਖਿਓ ਤਾਤੀ ਵਾਉ ਨ ਲਾਇਓ ॥੧॥ ਅੰਗੀਕਾਰੁ ਕੀਓ ਮੇਰੇ ਸੁਆਮੀ ਭ੍ਰਮੁ

ਭਉ ਮੇਟਿ ਸੁਖਾਇਓ ॥ ਮਹਾ ਅਨੰਦ ਕਰਹੁ ਦਾਸ ਹਰਿ ਕੇ ਨਾਨਕ ਬਿਸ੍ਵਾਸੁ ਮਨਿ ਆਇਓ ॥੨॥੧੪॥੧੮॥

ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥ ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਬਿਨੁ ਗੁਰ

ਪੂਰੇ ਘੋਰ ਅੰਧਾਰੁ ॥੧॥ ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ ॥ ਗੁਰ ਉਪਦੇਸਿ ਹਰਿ ਹਿਰਦੈ ਵਸਿਓ

ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥੧॥ ਰਹਾਉ ॥ ਗੁਰ ਕੇ ਚਰਣ ਵਿਟਹੁ ਬਲਿ ਜਾਉ ॥ ਗੁਰ ਕੇ ਗੁਣ

ਅਨਦਿਨੁ ਨਿਤ ਗਾਉ ॥ ਗੁਰ ਕੀ ਧੂੜਿ ਕਰਉ ਇਸਨਾਨੁ ॥ ਸਾਚੀ ਦਰਗਹ ਪਾਈਐ ਮਾਨੁ ॥੨॥ ਗੁਰੁ ਬੋਹਿਥੁ

ਭਵਜਲ ਤਾਰਣਹਾਰੁ ॥ ਗੁਰਿ ਭੇਟਿਐ ਨ ਹੋਇ ਜੋਨਿ ਅਉਤਾਰੁ ॥ ਗੁਰ ਕੀ ਸੇਵਾ ਸੋ ਜਨੁ ਪਾਏ ॥ ਜਾ ਕਉ ਕਰਮਿ

ਲਿਖਿਆ ਧੁਰਿ ਆਏ ॥੩॥ ਗੁਰੁ ਮੇਰੀ ਜੀਵਨਿ ਗੁਰੁ ਆਧਾਰੁ ॥ ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ ॥

ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ ॥ ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਨ ਪਾਈ ॥੪॥੧॥੧੯॥

ਮਲਾਰ ਮਹਲਾ ੫ ॥ ਗੁਰ ਕੇ ਚਰਨ ਹਿਰਦੈ ਵਸਾਏ ॥ ਕਰਿ ਕਿਰਪਾ ਪ੍ਰਭਿ ਆਪਿ ਮਿਲਾਏ ॥ ਅਪਨੇ ਸੇਵਕ ਕਉ

ਲਏ ਪ੍ਰਭੁ ਲਾਇ ॥ ਤਾ ਕੀ ਕੀਮਤਿ ਕਹੀ ਨ ਜਾਇ ॥੧॥ ਕਰਿ ਕਿਰਪਾ ਪੂਰਨ ਸੁਖਦਾਤੇ ॥ ਤੁਮੑਰੀ ਕ੍ਰਿਪਾ ਤੇ

ਤੂੰ ਚਿਤਿ ਆਵਹਿ ਆਠ ਪਹਰ ਤੇਰੈ ਰੰਗਿ ਰਾਤੇ ॥੧॥ ਰਹਾਉ ॥ ਗਾਵਣੁ ਸੁਨਣੁ ਸਭੁ ਤੇਰਾ ਭਾਣਾ ॥ ਹੁਕਮੁ ਬੂਝੈ

ਸੋ ਸਾਚਿ ਸਮਾਣਾ ॥ ਜਪਿ ਜਪਿ ਜੀਵਹਿ ਤੇਰਾ ਨਾਂਉ ॥ ਤੁਝ ਬਿਨੁ ਦੂਜਾ ਨਾਹੀ ਥਾਉ ॥੨॥ ਦੁਖ ਸੁਖ ਕਰਤੇ

ਹੁਕਮੁ ਰਜਾਇ ॥ ਭਾਣੈ ਬਖਸ ਭਾਣੈ ਦੇਇ ਸਜਾਇ ॥ ਦੁਹਾਂ ਸਿਰਿਆਂ ਕਾ ਕਰਤਾ ਆਪਿ ॥ ਕੁਰਬਾਣੁ ਜਾਂਈ ਤੇਰੇ

ਪਰਤਾਪ ॥੩॥ ਤੇਰੀ ਕੀਮਤਿ ਤੂਹੈ ਜਾਣਹਿ ॥ ਤੂ ਆਪੇ ਬੂਝਹਿ ਸੁਣਿ ਆਪਿ ਵਖਾਣਹਿ ॥ ਸੇਈ ਭਗਤ ਜੋ ਤੁਧੁ

॥੧੨੭੧॥

ਭਾਣੇ ॥ ਨਾਨਕ ਤਿਨ ਕੈ ਸਦ ਕੁਰਬਾਣੇ ॥੪॥੨॥੨੦॥ ਮਲਾਰ ਮਹਲਾ ੫ ॥ ਪਰਮੇਸਰੁ ਹੋਆ ਦਇਆਲੁ ॥

ਮੇਘੁ ਵਰਸੈ ਅੰਮ੍ਰਿਤ ਧਾਰ ॥ ਸਗਲੇ ਜੀਅ ਜੰਤ ਤ੍ਰਿਪਤਾਸੇ ॥ ਕਾਰਜ ਆਏ ਪੂਰੇ ਰਾਸੇ ॥੧॥ ਸਦਾ ਸਦਾ ਮਨ

ਨਾਮੁ ਸਮਾੑਲਿ ॥ ਗੁਰ ਪੂਰੇ ਕੀ ਸੇਵਾ ਪਾਇਆ ਐਥੈ ਓਥੈ ਨਿਬਹੈ ਨਾਲਿ ॥੧॥ ਰਹਾਉ ॥ ਦੁਖੁ ਭੰਨਾ ਭੈ ਭੰਜਨਹਾਰ

॥ ਆਪਣਿਆ ਜੀਆ ਕੀ ਕੀਤੀ ਸਾਰ ॥ ਰਾਖਨਹਾਰ ਸਦਾ ਮਿਹਰਵਾਨ ॥ ਸਦਾ ਸਦਾ ਜਾਈਐ ਕੁਰਬਾਨ ॥੨॥

ਕਾਲੁ ਗਵਾਇਆ ਕਰਤੈ ਆਪਿ ॥ ਸਦਾ ਸਦਾ ਮਨ ਤਿਸ ਨੋ ਜਾਪਿ ॥ ਦ੍ਰਿਸਟਿ ਧਾਰਿ ਰਾਖੇ ਸਭਿ ਜੰਤ ॥ ਗੁਣ

ਗਾਵਹੁ ਨਿਤ ਨਿਤ ਭਗਵੰਤ ॥੩॥ ਏਕੋ ਕਰਤਾ ਆਪੇ ਆਪ ॥ ਹਰਿ ਕੇ ਭਗਤ ਜਾਣਹਿ ਪਰਤਾਪ ॥ ਨਾਵੈ ਕੀ

ਪੈਜ ਰਖਦਾ ਆਇਆ ॥ ਨਾਨਕੁ ਬੋਲੈ ਤਿਸ ਕਾ ਬੋਲਾਇਆ ॥੪॥੩॥੨੧॥ ਮਲਾਰ ਮਹਲਾ ੫ ॥ ਗੁਰ

ਸਰਣਾਈ ਸਗਲ ਨਿਧਾਨ ॥ ਸਾਚੀ ਦਰਗਹਿ ਪਾਈਐ ਮਾਨੁ ॥ ਭ੍ਰਮੁ ਭਉ ਦੂਖੁ ਦਰਦੁ ਸਭੁ ਜਾਇ ॥ ਸਾਧਸੰਗਿ

ਸਦ ਹਰਿ ਗੁਣ ਗਾਇ ॥੧॥ ਮਨ ਮੇਰੇ ਗੁਰੁ ਪੂਰਾ ਸਾਲਾਹਿ ॥ ਨਾਮੁ ਨਿਧਾਨੁ ਜਪਹੁ ਦਿਨੁ ਰਾਤੀ ਮਨ ਚਿੰਦੇ

ਫਲ ਪਾਇ ॥੧॥ ਰਹਾਉ ॥ ਸਤਿਗੁਰ ਜੇਵਡੁ ਅਵਰੁ ਨ ਕੋਇ ॥ ਗੁਰੁ ਪਾਰਬ੍ਰਹਮੁ ਪਰਮੇਸਰੁ ਸੋਇ ॥ ਜਨਮ ਮਰਣ

ਦੂਖ ਤੇ ਰਾਖੈ ॥ ਮਾਇਆ ਬਿਖੁ ਫਿਰਿ ਬਹੁੜਿ ਨ ਚਾਖੈ ॥੨॥ ਗੁਰ ਕੀ ਮਹਿਮਾ ਕਥਨੁ ਨ ਜਾਇ ॥ ਗੁਰੁ ਪਰਮੇਸਰੁ

ਸਾਚੈ ਨਾਇ ॥ ਸਚੁ ਸੰਜਮੁ ਕਰਣੀ ਸਭੁ ਸਾਚੀ ॥ ਸੋ ਮਨੁ ਨਿਰਮਲੁ ਜੋ ਗੁਰ ਸੰਗਿ ਰਾਚੀ ॥੩॥ ਗੁਰੁ ਪੂਰਾ

ਪਾਈਐ ਵਡ ਭਾਗਿ ॥ ਕਾਮੁ ਕ੍ਰੋਧੁ ਲੋਭੁ ਮਨ ਤੇ ਤਿਆਗਿ ॥ ਕਰਿ ਕਿਰਪਾ ਗੁਰ ਚਰਣ ਨਿਵਾਸਿ ॥ ਨਾਨਕ ਕੀ

ਪ੍ਰਭ ਸਚੁ ਅਰਦਾਸਿ ॥੪॥੪॥੨੨॥

ਰਾਗੁ ਮਲਾਰ ਮਹਲਾ ੫ ਪੜਤਾਲ ਘਰੁ ੩      ੴ ਸਤਿਗੁਰ ਪ੍ਰਸਾਦਿ ॥

ਗੁਰ ਮਨਾਰਿ ਪ੍ਰਿਅ ਦਇਆਰ ਸਿਉ ਰੰਗੁ ਕੀਆ ॥ ਕੀਨੋ ਰੀ ਸਗਲ ਸੀਂਗਾਰ ॥ ਤਜਿਓ ਰੀ ਸਗਲ ਬਿਕਾਰ ॥

ਧਾਵਤੋ ਅਸਥਿਰੁ ਥੀਆ ॥੧॥ ਰਹਾਉ ॥ ਐਸੇ ਰੇ ਮਨ ਪਾਇ ਕੈ ਆਪੁ ਗਵਾਇ ਕੈ ਕਰਿ ਸਾਧਨ ਸਿਉ ਸੰਗੁ ॥

ਬਾਜੇ ਬਜਹਿ ਮ੍ਰਿਦੰਗ ਅਨਾਹਦ ਕੋਕਿਲ ਰੀ ਰਾਮ ਨਾਮੁ ਬੋਲੈ ਮਧੁਰ ਬੈਨ ਅਤਿ ਸੁਹੀਆ ॥੧॥ ਐਸੀ ਤੇਰੇ

ਦਰਸਨ ਕੀ ਸੋਭ ਅਤਿ ਅਪਾਰ ਪ੍ਰਿਅ ਅਮੋਘ ਤੈਸੇ ਹੀ ਸੰਗਿ ਸੰਤ ਬਨੇ ॥ ਭਵ ਉਤਾਰ ਨਾਮ ਭਨੇ ॥ ਰਮ ਰਾਮ

॥੧੨੭੨॥

ਰਾਮ ਮਾਲ ॥ ਮਨਿ ਫੇਰਤੇ ਹਰਿ ਸੰਗਿ ਸੰਗੀਆ ॥ ਜਨ ਨਾਨਕ ਪ੍ਰਿਉ ਪ੍ਰੀਤਮੁ ਥੀਆ ॥੨॥੧॥੨੩॥

ਮਲਾਰ ਮਹਲਾ ੫ ॥ ਮਨੁ ਘਨੈ ਭ੍ਰਮੈ ਬਨੈ ॥ ਉਮਕਿ ਤਰਸਿ ਚਾਲੈ ॥ ਪ੍ਰਭ ਮਿਲਬੇ ਕੀ ਚਾਹ ॥੧॥ ਰਹਾਉ ॥

ਤ੍ਰੈ ਗੁਨ ਮਾਈ ਮੋਹਿ ਆਈ ਕਹੰਉ ਬੇਦਨ ਕਾਹਿ ॥੧॥ ਆਨ ਉਪਾਵ ਸਗਰ ਕੀਏ ਨਹਿ ਦੂਖ ਸਾਕਹਿ ਲਾਹਿ ॥

ਭਜੁ ਸਰਨਿ ਸਾਧੂ ਨਾਨਕਾ ਮਿਲੁ ਗੁਨ ਗੋਬਿੰਦਹਿ ਗਾਹਿ ॥੨॥੨॥੨੪॥ ਮਲਾਰ ਮਹਲਾ ੫ ॥ ਪ੍ਰਿਅ ਕੀ ਸੋਭ

ਸੁਹਾਵਨੀ ਨੀਕੀ ॥ ਹਾਹਾ ਹੂਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥੧॥ ਰਹਾਉ ॥ ਧੁਨਿਤ

ਲਲਿਤ ਗੁਨਗੵ ਅਨਿਕ ਭਾਂਤਿ ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥੧॥ ਗਿਰਿ ਤਰ ਥਲ ਜਲ ਭਵਨ

ਭਰਪੁਰਿ ਘਟਿ ਘਟਿ ਲਾਲਨ ਛਾਵਨੀ ਨੀਕੀ ॥ ਸਾਧਸੰਗਿ ਰਾਮਈਆ ਰਸੁ ਪਾਇਓ ਨਾਨਕ ਜਾ ਕੈ ਭਾਵਨੀ

ਨੀਕੀ ॥੨॥੩॥੨੫॥ ਮਲਾਰ ਮਹਲਾ ੫ ॥ ਗੁਰ ਪ੍ਰੀਤਿ ਪਿਆਰੇ ਚਰਨ ਕਮਲ ਰਿਦ ਅੰਤਰਿ ਧਾਰੇ ॥੧॥

ਰਹਾਉ ॥ ਦਰਸੁ ਸਫਲਿਓ ਦਰਸੁ ਪੇਖਿਓ ਗਏ ਕਿਲਬਿਖ ਗਏ ॥ ਮਨ ਨਿਰਮਲ ਉਜੀਆਰੇ ॥੧॥ ਬਿਸਮ

ਬਿਸਮੈ ਬਿਸਮ ਭਈ ॥ ਅਘ ਕੋਟਿ ਹਰਤੇ ਨਾਮ ਲਈ ॥ ਗੁਰ ਚਰਨ ਮਸਤਕੁ ਡਾਰਿ ਪਹੀ ॥ ਪ੍ਰਭ ਏਕ ਤੂੰਹੀ ਏਕ

ਤੁਹੀ ॥ ਭਗਤ ਟੇਕ ਤੁਹਾਰੇ ॥ ਜਨ ਨਾਨਕ ਸਰਨਿ ਦੁਆਰੇ ॥੨॥੪॥੨੬॥ ਮਲਾਰ ਮਹਲਾ ੫ ॥ ਬਰਸੁ ਸਰਸੁ

ਆਗਿਆ ॥ ਹੋਹਿ ਆਨੰਦ ਸਗਲ ਭਾਗ ॥੧॥ ਰਹਾਉ ॥ ਸੰਤ ਸੰਗੇ ਮਨੁ ਪਰਫੜੈ ਮਿਲਿ ਮੇਘ ਧਰ ਸੁਹਾਗ ॥੧॥

ਘਨਘੋਰ ਪ੍ਰੀਤਿ ਮੋਰ ॥ ਚਿਤੁ ਚਾਤ੍ਰਿਕ ਬੂੰਦ ਓਰ ॥ ਐਸੋ ਹਰਿ ਸੰਗੇ ਮਨ ਮੋਹ ॥ ਤਿਆਗਿ ਮਾਇਆ ਧੋਹ ॥ ਮਿਲਿ

ਸੰਤ ਨਾਨਕ ਜਾਗਿਆ ॥੨॥੫॥੨੭॥ ਮਲਾਰ ਮਹਲਾ ੫ ॥ ਗੁਨ ਗੋੁਪਾਲ ਗਾਉ ਨੀਤ ॥ ਰਾਮ ਨਾਮ ਧਾਰਿ

ਚੀਤ ॥੧॥ ਰਹਾਉ ॥ ਛੋਡਿ ਮਾਨੁ ਤਜਿ ਗੁਮਾਨੁ ਮਿਲਿ ਸਾਧੂਆ ਕੈ ਸੰਗਿ ॥ ਹਰਿ ਸਿਮਰਿ ਏਕ ਰੰਗਿ ਮਿਟਿ ਜਾਂਹਿ

ਦੋਖ ਮੀਤ ॥੧॥ ਪਾਰਬ੍ਰਹਮ ਭਏ ਦਇਆਲ ॥ ਬਿਨਸਿ ਗਏ ਬਿਖੈ ਜੰਜਾਲ ॥ ਸਾਧ ਜਨਾਂ ਕੈ ਚਰਨ ਲਾਗਿ ॥

ਨਾਨਕ ਗਾਵੈ ਗੋਬਿੰਦ ਨੀਤ ॥੨॥੬॥੨੮॥ ਮਲਾਰ ਮਹਲਾ ੫ ॥ ਘਨੁ ਗਰਜਤ ਗੋਬਿੰਦ ਰੂਪ ॥ ਗੁਨ ਗਾਵਤ

ਸੁਖ ਚੈਨ ॥੧॥ ਰਹਾਉ ॥ ਹਰਿ ਚਰਨ ਸਰਨ ਤਰਨ ਸਾਗਰ ਧੁਨਿ ਅਨਹਤਾ ਰਸ ਬੈਨ ॥੧॥ ਪਥਿਕ ਪਿਆਸ

ਚਿਤ ਸਰੋਵਰ ਆਤਮ ਜਲੁ ਲੈਨ ॥ ਹਰਿ ਦਰਸ ਪ੍ਰੇਮ ਜਨ ਨਾਨਕ ਕਰਿ ਕਿਰਪਾ ਪ੍ਰਭ ਦੈਨ ॥੨॥੭॥੨੯॥

॥੧੨੭੩॥

ਮਲਾਰ ਮਹਲਾ ੫ ॥ ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਰਹਾਉ ॥ ਪ੍ਰਾਨ ਨਾਥ ਅਨਾਥ ਸਖੇ

ਦੀਨ ਦਰਦ ਨਿਵਾਰ ॥੧॥ ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥ ਅੰਧ ਕੂਪ ਮਹਾ ਭਇਆਨ

ਨਾਨਕ ਪਾਰਿ ਉਤਾਰ ॥੩॥੮॥੩੦॥

ਮਲਾਰ ਮਹਲਾ ੧ ਅਸਟਪਦੀਆ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਚਕਵੀ ਨੈਨ ਨੀਂਦ ਨਹਿ ਚਾਹੈ ਬਿਨੁ ਪਿਰ ਨੀਂਦ ਨ ਪਾਈ ॥ ਸੂਰੁ ਚਰ੍ਹੈ ਪ੍ਰਿਉ ਦੇਖੈ ਨੈਨੀ ਨਿਵਿ ਨਿਵਿ ਲਾਗੈ

ਪਾਂਈ ॥੧॥ ਪਿਰ ਭਾਵੈ ਪ੍ਰੇਮੁ ਸਖਾਈ ॥ ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ ॥੧॥

ਰਹਾਉ ॥ ਸਰਵਰਿ ਕਮਲੁ ਕਿਰਣਿ ਆਕਾਸੀ ਬਿਗਸੈ ਸਹਜਿ ਸੁਭਾਈ ॥ ਪ੍ਰੀਤਮ ਪ੍ਰੀਤਿ ਬਨੀ ਅਭ ਐਸੀ ਜੋਤੀ

ਜੋਤਿ ਮਿਲਾਈ ॥੨॥ ਚਾਤ੍ਰਿਕੁ ਜਲ ਬਿਨੁ ਪ੍ਰਿਉ ਪ੍ਰਿਉ ਟੇਰੈ ਬਿਲਪ ਕਰੈ ਬਿਲਲਾਈ ॥ ਘਨਹਰ ਘੋਰ ਦਸੌ

ਦਿਸਿ ਬਰਸੈ ਬਿਨੁ ਜਲ ਪਿਆਸ ਨ ਜਾਈ ॥੩॥ ਮੀਨ ਨਿਵਾਸ ਉਪਜੈ ਜਲ ਹੀ ਤੇ ਸੁਖ ਦੁਖ ਪੁਰਬਿ ਕਮਾਈ ॥

ਖਿਨੁ ਤਿਲੁ ਰਹਿ ਨ ਸਕੈ ਪਲੁ ਜਲ ਬਿਨੁ ਮਰਨੁ ਜੀਵਨੁ ਤਿਸੁ ਤਾਂਈ ॥੪॥ ਧਨ ਵਾਂਢੀ ਪਿਰੁ ਦੇਸ ਨਿਵਾਸੀ

ਸਚੇ ਗੁਰ ਪਹਿ ਸਬਦੁ ਪਠਾਈਂ ॥ ਗੁਣ ਸੰਗ੍ਰਹਿ ਪ੍ਰਭੁ ਰਿਦੈ ਨਿਵਾਸੀ ਭਗਤਿ ਰਤੀ ਹਰਖਾਈ ॥੫॥ ਪ੍ਰਿਉ

ਪ੍ਰਿਉ ਕਰੈ ਸਭੈ ਹੈ ਜੇਤੀ ਗੁਰ ਭਾਵੈ ਪ੍ਰਿਉ ਪਾਈਂ ॥ ਪ੍ਰਿਉ ਨਾਲੇ ਸਦ ਹੀ ਸਚਿ ਸੰਗੇ ਨਦਰੀ ਮੇਲਿ ਮਿਲਾਈ

॥੬॥ ਸਭ ਮਹਿ ਜੀਉ ਜੀਉ ਹੈ ਸੋਈ ਘਟਿ ਘਟਿ ਰਹਿਆ ਸਮਾਈ ॥ ਗੁਰ ਪਰਸਾਦਿ ਘਰ ਹੀ ਪਰਗਾਸਿਆ

ਸਹਜੇ ਸਹਜਿ ਸਮਾਈ ॥੭॥ ਅਪਨਾ ਕਾਜੁ ਸਵਾਰਹੁ ਆਪੇ ਸੁਖਦਾਤੇ ਗੋਸਾਂਈਂ ॥ ਗੁਰ ਪਰਸਾਦਿ ਘਰ ਹੀ

ਪਿਰੁ ਪਾਇਆ ਤਉ ਨਾਨਕ ਤਪਤਿ ਬੁਝਾਈ ॥੮॥੧॥ ਮਲਾਰ ਮਹਲਾ ੧ ॥ ਜਾਗਤੁ ਜਾਗਿ ਰਹੈ ਗੁਰ ਸੇਵਾ

ਬਿਨੁ ਹਰਿ ਮੈ ਕੋ ਨਾਹੀ ॥ ਅਨਿਕ ਜਤਨ ਕਰਿ ਰਹਣੁ ਨ ਪਾਵੈ ਆਚੁ ਕਾਚੁ ਢਰਿ ਪਾਂਹੀ ॥੧॥ ਇਸੁ ਤਨ ਧਨ

ਕਾ ਕਹਹੁ ਗਰਬੁ ਕੈਸਾ ॥ ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥੧॥ ਰਹਾਉ ॥

ਜੈ ਜਗਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ ॥ ਜੇਤੀ ਹੈ ਤੇਤੀ ਤੁਝ ਹੀ ਤੇ ਤੁਮੑ ਸਰਿ ਅਵਰੁ ਨ ਕੋਈ ॥੨॥

ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ ॥ ਅਮਰੁ ਅਨਾਥ ਸਰਬ ਸਿਰਿ ਮੋਰਾ ਕਾਲ ਬਿਕਾਲ

॥੧੨੭੪॥

ਭਰਮ ਭੈ ਖੰਜਨੁ ॥੩॥ ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥ ਨਾਨੀੑ ਸੀ ਬੂੰਦ

ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈਂ ॥੪॥ ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ

ਮਾਹੀ ॥ ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥ ਗਾਰੁੜ ਗੁਰ ਗਿਆਨੁ

ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥ ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ

ਨਿਰਾਰੀ ॥੬॥ ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥ ਤੁਮੑਰੀ ਸਰਣਿ ਪਰੇ ਪਤਿ ਰਾਖਹੁ

ਸਾਚੁ ਮਿਲੈ ਗੋਪਾਲਾ ॥੭॥ ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥ ਸਤਿਗੁਰ ਮਿਲੈ ਤ ਸੂਝਸਿ

ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥ ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥

ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥ ਮਲਾਰ ਮਹਲਾ ੧ ॥ ਚਾਤ੍ਰਿਕ ਮੀਨ

ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥ ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ ॥

ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥ ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ

ਰਿਦੈ ਸਮਾਈ ॥੩॥ ਰੂਖੀਂ ਬਿਰਖੀਂ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥ ਲੋਚਨ ਤਾਰ ਲਲਤਾ

ਬਿਲਲਾਤੀ ਦਰਸਨ ਪਿਆਸ ਰਜਾਈ ॥੫॥ ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ

ਨ ਸੁਹਾਈ ॥੬॥ ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨੀਂਦ ਨ ਪਾਈ ॥੭॥

ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥ ਸਹਜਿ ਮਿਲਿਆ ਤਬ ਹੀ ਸੁਖੁ ਪਾਇਆ

ਤ੍ਰਿਸਨਾ ਸਬਦਿ ਬੁਝਾਈ ॥੯॥ ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥੧੦॥੩॥

ਮਲਾਰ ਮਹਲਾ ੧ ਅਸਟਪਦੀਆ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਅਖਲੀ ਊਂਡੀ ਜਲੁ ਭਰ ਨਾਲਿ ॥ ਡੂਗਰੁ ਊਚਉ ਗੜੁ ਪਾਤਾਲਿ ॥ ਸਾਗਰੁ ਸੀਤਲੁ ਗੁਰ ਸਬਦ ਵੀਚਾਰਿ ॥

ਮਾਰਗੁ ਮੁਕਤਾ ਹਉਮੈ ਮਾਰਿ ॥੧॥ ਮੈ ਅੰਧੁਲੇ ਨਾਵੈ ਕੀ ਜੋਤਿ ॥ ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥

॥੧੨੭੫॥

ਰਹਾਉ ॥ ਸਤਿਗੁਰ ਸਬਦੀ ਪਾਧਰੁ ਜਾਣਿ ॥ ਗੁਰ ਕੈ ਤਕੀਐ ਸਾਚੈ ਤਾਣਿ ॥ ਨਾਮੁ ਸਮਾੑਲਸਿ ਰੂੜੀੑ ਬਾਣਿ ॥

ਥੈਂ ਭਾਵੈ ਦਰੁ ਲਹਸਿ ਪਿਰਾਣਿ ॥੨॥ ਊਡਾਂ ਬੈਸਾ ਏਕ ਲਿਵ ਤਾਰ ॥ ਗੁਰ ਕੈ ਸਬਦਿ ਨਾਮ ਆਧਾਰ ॥ ਨਾ ਜਲੁ

ਡੂੰਗਰੁ ਨ ਊਚੀ ਧਾਰ ॥ ਨਿਜ ਘਰਿ ਵਾਸਾ ਤਹ ਮਗੁ ਨ ਚਾਲਣਹਾਰ ॥੩॥ ਜਿਤੁ ਘਰਿ ਵਸਹਿ ਤੂਹੈ ਬਿਧਿ

ਜਾਣਹਿ ਬੀਜਉ ਮਹਲੁ ਨ ਜਾਪੈ ॥ ਸਤਿਗੁਰ ਬਾਝਹੁ ਸਮਝ ਨ ਹੋਵੀ ਸਭੁ ਜਗੁ ਦਬਿਆ ਛਾਪੈ ॥ ਕਰਣ ਪਲਾਵ

ਕਰੈ ਬਿਲਲਾਤਉ ਬਿਨੁ ਗੁਰ ਨਾਮੁ ਨ ਜਾਪੈ ॥ ਪਲ ਪੰਕਜ ਮਹਿ ਨਾਮੁ ਛਡਾਏ ਜੇ ਗੁਰ ਸਬਦੁ ਸਿਞਾਪੈ ॥੪॥

ਇਕਿ ਮੂਰਖ ਅੰਧੇ ਮੁਗਧ ਗਵਾਰ ॥ ਇਕਿ ਸਤਿਗੁਰ ਕੈ ਭੈ ਨਾਮ ਅਧਾਰ ॥ ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰ ॥

ਜਿਨਿ ਪੀਤੀ ਤਿਸੁ ਮੋਖ ਦੁਆਰ ॥੫॥ ਨਾਮੁ ਭੈ ਭਾਇ ਰਿਦੈ ਵਸਾਹੀ ਗੁਰ ਕਰਣੀ ਸਚੁ ਬਾਣੀ ॥ ਇੰਦੁ ਵਰਸੈ

ਧਰਤਿ ਸੁਹਾਵੀ ਘਟਿ ਘਟਿ ਜੋਤਿ ਸਮਾਣੀ ॥ ਕਾਲਰਿ ਬੀਜਸਿ ਦੁਰਮਤਿ ਐਸੀ ਨਿਗੁਰੇ ਕੀ ਨੀਸਾਣੀ ॥ ਸਤਿਗੁਰ

ਬਾਝਹੁ ਘੋਰ ਅੰਧਾਰਾ ਡੂਬਿ ਮੁਏ ਬਿਨੁ ਪਾਣੀ ॥੬॥ ਜੋ ਕਿਛੁ ਕੀਨੋ ਸੁ ਪ੍ਰਭੂ ਰਜਾਇ ॥ ਜੋ ਧੁਰਿ ਲਿਖਿਆ ਸੁ ਮੇਟਣਾ

ਨ ਜਾਇ ॥ ਹੁਕਮੇ ਬਾਧਾ ਕਾਰ ਕਮਾਇ ॥ ਏਕ ਸਬਦਿ ਰਾਚੈ ਸਚਿ ਸਮਾਇ ॥੭॥ ਚਹੁ ਦਿਸਿ ਹੁਕਮੁ ਵਰਤੈ

ਪ੍ਰਭ ਤੇਰਾ ਚਹੁ ਦਿਸਿ ਨਾਮ ਪਤਾਲੰ ॥ ਸਭ ਮਹਿ ਸਬਦੁ ਵਰਤੈ ਪ੍ਰਭ ਸਾਚਾ ਕਰਮਿ ਮਿਲੈ ਬੈਆਲੰ ॥ ਜਾਂਮਣੁ

ਮਰਣਾ ਦੀਸੈ ਸਿਰਿ ਊਭੌ ਖੁਧਿਆ ਨਿਦ੍ਰਾ ਕਾਲੰ ॥ ਨਾਨਕ ਨਾਮੁ ਮਿਲੈ ਮਨਿ ਭਾਵੈ ਸਾਚੀ ਨਦਰਿ ਰਸਾਲੰ

॥੮॥੧॥੪॥ ਮਲਾਰ ਮਹਲਾ ੧ ॥ ਮਰਣ ਮੁਕਤਿ ਗਤਿ ਸਾਰ ਨ ਜਾਨੈ ॥ ਕੰਠੇ ਬੈਠੀ ਗੁਰ ਸਬਦਿ ਪਛਾਨੈ ॥੧॥

ਤੂ ਕੈਸੇ ਆੜਿ ਫਾਥੀ ਜਾਲਿ ॥ ਅਲਖੁ ਨ ਜਾਚਹਿ ਰਿਦੈ ਸਮਾੑਲਿ ॥੧॥ ਰਹਾਉ ॥ ਏਕ ਜੀਅ ਕੈ ਜੀਆ ਖਾਹੀ ॥

ਜਲਿ ਤਰਤੀ ਬੂਡੀ ਜਲ ਮਾਹੀ ॥੨॥ ਸਰਬ ਜੀਅ ਕੀਏ ਪ੍ਰਤਪਾਨੀ ॥ ਜਬ ਪਕੜੀ ਤਬ ਹੀ ਪਛੁਤਾਨੀ ॥੩॥

ਜਬ ਗਲਿ ਫਾਸ ਪੜੀ ਅਤਿ ਭਾਰੀ ॥ ਊਡਿ ਨ ਸਾਕੈ ਪੰਖ ਪਸਾਰੀ ॥੪॥ ਰਸਿ ਚੂਗਹਿ ਮਨਮੁਖਿ ਗਾਵਾਰਿ ॥

ਫਾਥੀ ਛੂਟਹਿ ਗੁਣ ਗਿਆਨ ਬੀਚਾਰਿ ॥੫॥ ਸਤਿਗੁਰੁ ਸੇਵਿ ਤੂਟੈ ਜਮਕਾਲੁ ॥ ਹਿਰਦੈ ਸਾਚਾ ਸਬਦੁ ਸਮਾੑਲੁ

॥੬॥ ਗੁਰਮਤਿ ਸਾਚੀ ਸਬਦੁ ਹੈ ਸਾਰੁ ॥ ਹਰਿ ਕਾ ਨਾਮੁ ਰਖੈ ਉਰਿ ਧਾਰਿ ॥੭॥ ਸੇ ਦੁਖ ਆਗੈ ਜਿ ਭੋਗ

ਬਿਲਾਸੇ ॥ ਨਾਨਕ ਮੁਕਤਿ ਨਹੀ ਬਿਨੁ ਨਾਵੈ ਸਾਚੇ ॥੮॥੨॥੫॥

॥੧੨੭੬॥

ਮਲਾਰ ਮਹਲਾ ੩ ਅਸਟਪਦੀਆ ਘਰੁ ੧ ॥      ੴ ਸਤਿਗੁਰ ਪ੍ਰਸਾਦਿ ॥

ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥ ਸਤਿਗੁਰੁ ਮਿਲਿਐ ਕੰਚਨੁ ਹੋਈਐ ਜਾਂ

ਹਰਿ ਕੀ ਹੋਇ ਰਜਾਇ ॥੧॥ ਮਨ ਮੇਰੇ ਹਰਿ ਹਰਿ ਨਾਮਿ ਚਿਤੁ ਲਾਇ ॥ ਸਤਿਗੁਰ ਤੇ ਹਰਿ ਪਾਈਐ ਸਾਚਾ ਹਰਿ

ਸਿਉ ਰਹੈ ਸਮਾਇ ॥੧॥ ਰਹਾਉ ॥ ਸਤਿਗੁਰ ਤੇ ਗਿਆਨੁ ਊਪਜੈ ਤਾਂ ਇਹ ਸੰਸਾ ਜਾਇ ॥ ਸਤਿਗੁਰ ਤੇ ਹਰਿ

ਬੁਝੀਐ ਗਰਭ ਜੋਨੀ ਨਹ ਪਾਇ ॥੨॥ ਗੁਰ ਪਰਸਾਦੀ ਜੀਵਤ ਮਰੈ ਮਰਿ ਜੀਵੈ ਸਬਦੁ ਕਮਾਇ ॥ ਮੁਕਤਿ ਦੁਆਰਾ

ਸੋਈ ਪਾਏ ਜਿ ਵਿਚਹੁ ਆਪੁ ਗਵਾਇ ॥੩॥ ਗੁਰ ਪਰਸਾਦੀ ਸਿਵ ਘਰਿ ਜੰਮੈ ਵਿਚਹੁ ਸਕਤਿ ਗਵਾਇ ॥ ਅਚਰੁ

ਚਰੈ ਬਿਬੇਕ ਬੁਧਿ ਪਾਏ ਪੁਰਖੈ ਪੁਰਖੁ ਮਿਲਾਇ ॥੪॥ ਧਾਤੁਰ ਬਾਜੀ ਸੰਸਾਰੁ ਅਚੇਤੁ ਹੈ ਚਲੈ ਮੂਲੁ ਗਵਾਇ ॥

ਲਾਹਾ ਹਰਿ ਸਤਸੰਗਤਿ ਪਾਈਐ ਕਰਮੀ ਪਲੈ ਪਾਇ ॥੫॥ ਸਤਿਗੁਰ ਵਿਣੁ ਕਿਨੈ ਨ ਪਾਇਆ ਮਨਿ ਵੇਖਹੁ ਰਿਦੈ

ਬੀਚਾਰਿ ॥ ਵਡਭਾਗੀ ਗੁਰੁ ਪਾਇਆ ਭਵਜਲੁ ਉਤਰੇ ਪਾਰਿ ॥੬॥ ਹਰਿ ਨਾਮਾਂ ਹਰਿ ਟੇਕ ਹੈ ਹਰਿ ਹਰਿ ਨਾਮੁ

ਅਧਾਰੁ ॥ ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ ਪਾਵਉ ਮੋਖ ਦੁਆਰੁ ॥੭॥ ਮਸਤਕਿ ਲਿਲਾਟਿ ਲਿਖਿਆ ਧੁਰਿ

ਠਾਕੁਰਿ ਮੇਟਣਾ ਨ ਜਾਇ ॥ ਨਾਨਕ ਸੇ ਜਨ ਪੂਰਨ ਹੋਏ ਜਿਨ ਹਰਿ ਭਾਣਾ ਭਾਇ ॥੮॥੧॥ ਮਲਾਰ ਮਹਲਾ ੩ ॥

ਬੇਦ ਬਾਣੀ ਜਗੁ ਵਰਤਦਾ ਤ੍ਰੈ ਗੁਣ ਕਰੇ ਬੀਚਾਰੁ ॥ ਬਿਨੁ ਨਾਵੈ ਜਮ ਡੰਡੁ ਸਹੈ ਮਰਿ ਜਨਮੈ ਵਾਰੋ ਵਾਰ ॥ ਸਤਿਗੁਰ

ਭੇਟੇ ਮੁਕਤਿ ਹੋਇ ਪਾਏ ਮੋਖ ਦੁਆਰੁ ॥੧॥ ਮਨ ਰੇ ਸਤਿਗੁਰੁ ਸੇਵਿ ਸਮਾਇ ॥ ਵਡੈ ਭਾਗਿ ਗੁਰ ਪੂਰਾ ਪਾਇਆ

ਹਰਿ ਹਰਿ ਨਾਮੁ ਧਿਆਇ ॥੧॥ ਰਹਾਉ ॥ ਹਰਿ ਆਪਣੈ ਭਾਣੈ ਸ੍ਰਿਸਟਿ ਉਪਾਈ ਹਰਿ ਆਪੇ ਦੇਇ ਅਧਾਰੁ ॥

ਹਰਿ ਆਪਣੈ ਭਾਣੈ ਮਨੁ ਨਿਰਮਲੁ ਕੀਆ ਹਰਿ ਸਿਉ ਲਾਗਾ ਪਿਆਰੁ ॥ ਹਰਿ ਕੈ ਭਾਣੈ ਸਤਿਗੁਰੁ ਭੇਟਿਆ ਸਭੁ

ਜਨਮੁ ਸਵਾਰਣਹਾਰੁ ॥੨॥ ਵਾਹੁ ਵਾਹੁ ਬਾਣੀ ਸਤਿ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਕਰਿ ਪ੍ਰਭੁ ਸਾਲਾਹੀਐ

ਤਿਸੁ ਜੇਵਡੁ ਅਵਰੁ ਨ ਕੋਇ ॥ ਆਪੇ ਬਖਸੇ ਮੇਲਿ ਲਏ ਕਰਮਿ ਪਰਾਪਤਿ ਹੋਇ ॥੩॥ ਸਾਚਾ ਸਾਹਿਬੁ ਮਾਹਰੋ

ਸਤਿਗੁਰਿ ਦੀਆ ਦਿਖਾਇ ॥ ਅੰਮ੍ਰਿਤੁ ਵਰਸੈ ਮਨੁ ਸੰਤੋਖੀਐ ਸਚਿ ਰਹੈ ਲਿਵ ਲਾਇ ॥ ਹਰਿ ਕੈ ਨਾਇ ਸਦਾ

॥੧੨੭੭॥

ਹਰੀਆਵਲੀ ਫਿਰਿ ਸੁਕੈ ਨਾ ਕੁਮਲਾਇ ॥੪॥ ਬਿਨੁ ਸਤਿਗੁਰ ਕਿਨੈ ਨ ਪਾਇਓ ਮਨਿ ਵੇਖਹੁ ਕੋ ਪਤੀਆਇ ॥

ਹਰਿ ਕਿਰਪਾ ਤੇ ਸਤਿਗੁਰੁ ਪਾਈਐ ਭੇਟੈ ਸਹਜਿ ਸੁਭਾਇ ॥ ਮਨਮੁਖ ਭਰਮਿ ਭੁਲਾਇਆ ਬਿਨੁ ਭਾਗਾ ਹਰਿ ਧਨੁ

ਨ ਪਾਇ ॥੫॥ ਤ੍ਰੈ ਗੁਣ ਸਭਾ ਧਾਤੁ ਹੈ ਪੜਿ ਪੜਿ ਕਰਹਿ ਵੀਚਾਰੁ ॥ ਮੁਕਤਿ ਕਦੇ ਨ ਹੋਵਈ ਨਹੁ ਪਾਇਨਿੑ

ਮੋਖ ਦੁਆਰੁ ॥ ਬਿਨੁ ਸਤਿਗੁਰ ਬੰਧਨ ਨ ਤੁਟਹੀ ਨਾਮਿ ਨ ਲਗੈ ਪਿਆਰੁ ॥੬॥ ਪੜਿ ਪੜਿ ਪੰਡਿਤ ਮੋਨੀ ਥਕੇ

ਬੇਦਾਂ ਕਾ ਅਭਿਆਸੁ ॥ ਹਰਿ ਨਾਮੁ ਚਿਤਿ ਨ ਆਵਈ ਨਹ ਨਿਜ ਘਰਿ ਹੋਵੈ ਵਾਸੁ ॥ ਜਮਕਾਲੁ ਸਿਰਹੁ ਨ ਉਤਰੈ

ਅੰਤਰਿ ਕਪਟ ਵਿਣਾਸੁ ॥੭॥ ਹਰਿ ਨਾਵੈ ਨੋ ਸਭੁ ਕੋ ਪਰਤਾਪਦਾ ਵਿਣੁ ਭਾਗਾਂ ਪਾਇਆ ਨ ਜਾਇ ॥ ਨਦਰਿ ਕਰੇ

ਗੁਰੁ ਭੇਟੀਐ ਹਰਿ ਨਾਮੁ ਵਸੈ ਮਨਿ ਆਇ ॥ ਨਾਨਕ ਨਾਮੇ ਹੀ ਪਤਿ ਊਪਜੈ ਹਰਿ ਸਿਉ ਰਹਾਂ ਸਮਾਇ ॥੮॥੨॥

ਮਲਾਰ ਮਹਲਾ ੩ ਅਸਟਪਦੀ ਘਰੁ ੨ ॥      ੴ ਸਤਿਗੁਰ ਪ੍ਰਸਾਦਿ ॥

ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥ ਦੁਖੁ ਪਲੑਰਿ ਹਰਿ ਨਾਮੁ ਵਸਾਏ ॥ ਸਾਚੀ ਗਤਿ ਸਾਚੈ ਚਿਤੁ ਲਾਏ ॥

ਗੁਰ ਕੀ ਬਾਣੀ ਸਬਦਿ ਸੁਣਾਏ ॥੧॥ ਮਨ ਮੇਰੇ ਹਰਿ ਹਰਿ ਸੇਵਿ ਨਿਧਾਨੁ ॥ ਗੁਰ ਕਿਰਪਾ ਤੇ ਹਰਿ ਧਨੁ ਪਾਈਐ

ਅਨਦਿਨੁ ਲਾਗੈ ਸਹਜਿ ਧਿਆਨੁ ॥੧॥ ਰਹਾਉ ॥ ਬਿਨੁ ਪਿਰ ਕਾਮਣਿ ਕਰੇ ਸੀਂਗਾਰੁ ॥ ਦੁਹਚਾਰਣੀ ਕਹੀਐ

ਨਿਤ ਹੋਇ ਖੁਆਰੁ ॥ ਮਨਮੁਖ ਕਾ ਇਹੁ ਬਾਦਿ ਆਚਾਰੁ ॥ ਬਹੁ ਕਰਮ ਦ੍ਰਿੜਾਵਹਿ ਨਾਮੁ ਵਿਸਾਰਿ ॥੨॥

ਗੁਰਮੁਖਿ ਕਾਮਣਿ ਬਣਿਆ ਸੀਗਾਰੁ ॥ ਸਬਦੇ ਪਿਰੁ ਰਾਖਿਆ ਉਰ ਧਾਰਿ ॥ ਏਕੁ ਪਛਾਣੈ ਹਉਮੈ ਮਾਰਿ ॥

ਸੋਭਾਵੰਤੀ ਕਹੀਐ ਨਾਰਿ ॥੩॥ ਬਿਨੁ ਗੁਰ ਦਾਤੇ ਕਿਨੈ ਨ ਪਾਇਆ ॥ ਮਨਮੁਖ ਲੋਭਿ ਦੂਜੈ ਲੋਭਾਇਆ ॥ ਐਸੇ

ਗਿਆਨੀ ਬੂਝਹੁ ਕੋਇ ॥ ਬਿਨੁ ਗੁਰ ਭੇਟੇ ਮੁਕਤਿ ਨ ਹੋਇ ॥੪॥ ਕਹਿ ਕਹਿ ਕਹਣੁ ਕਹੈ ਸਭੁ ਕੋਇ ॥ ਬਿਨੁ

ਮਨ ਮੂਏ ਭਗਤਿ ਨ ਹੋਇ ॥ ਗਿਆਨ ਮਤੀ ਕਮਲ ਪਰਗਾਸੁ ॥ ਤਿਤੁ ਘਟਿ ਨਾਮੈ ਨਾਮਿ ਨਿਵਾਸੁ ॥੫॥ ਹਉਮੈ

ਭਗਤਿ ਕਰੇ ਸਭੁ ਕੋਇ ॥ ਨਾ ਮਨੁ ਭੀਜੈ ਨਾ ਸੁਖੁ ਹੋਇ ॥ ਕਹਿ ਕਹਿ ਕਹਣੁ ਆਪੁ ਜਾਣਾਏ ॥ ਬਿਰਥੀ ਭਗਤਿ

ਸਭੁ ਜਨਮੁ ਗਵਾਏ ॥੬॥ ਸੇ ਭਗਤ ਸਤਿਗੁਰ ਮਨਿ ਭਾਏ ॥ ਅਨਦਿਨੁ ਨਾਮਿ ਰਹੇ ਲਿਵ ਲਾਏ ॥ ਸਦ ਹੀ

॥੧੨੭੮॥

ਨਾਮੁ ਵੇਖਹਿ ਹਜੂਰਿ ॥ ਗੁਰ ਕੈ ਸਬਦਿ ਰਹਿਆ ਭਰਪੂਰਿ ॥੭॥ ਆਪੇ ਬਖਸੇ ਦੇਇ ਪਿਆਰੁ ॥ ਹਉਮੈ ਰੋਗੁ

ਵਡਾ ਸੰਸਾਰਿ ॥ ਗੁਰ ਕਿਰਪਾ ਤੇ ਏਹੁ ਰੋਗੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੧॥੩॥੫॥੮॥

ਰਾਗੁ ਮਲਾਰ ਛੰਤ ਮਹਲਾ ੫ ॥      ੴ ਸਤਿਗੁਰ ਪ੍ਰਸਾਦਿ ॥

ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥ ਅਪਨੇ ਜਨ ਸੰਗਿ ਰਾਤੇ ॥ ਜਨ ਸੰਗਿ ਰਾਤੇ ਦਿਨਸੁ ਰਾਤੇ ਇਕ ਨਿਮਖ ਮਨਹੁ ਨ

ਵੀਸਰੈ ॥ ਗੋਪਾਲ ਗੁਣ ਨਿਧਿ ਸਦਾ ਸੰਗੇ ਸਰਬ ਗੁਣ ਜਗਦੀਸਰੈ ॥ ਮਨੁ ਮੋਹਿ ਲੀਨਾ ਚਰਨ ਸੰਗੇ ਨਾਮ ਰਸਿ

ਜਨ ਮਾਤੇ ॥ ਨਾਨਕ ਪ੍ਰੀਤਮ ਕ੍ਰਿਪਾਲ ਸਦਹੂੰ ਕਿਨੈ ਕੋਟਿ ਮਧੇ ਜਾਤੇ ॥੧॥ ਪ੍ਰੀਤਮ ਤੇਰੀ ਗਤਿ ਅਗਮ ਅਪਾਰੇ ॥

ਮਹਾ ਪਤਿਤ ਤੁਮੑ ਤਾਰੇ ॥ ਪਤਿਤ ਪਾਵਨ ਭਗਤਿ ਵਛਲ ਕ੍ਰਿਪਾ ਸਿੰਧੁ ਸੁਆਮੀਆ ॥ ਸੰਤਸੰਗੇ ਭਜੁ ਨਿਸੰਗੇ ਰਂਉ

ਸਦਾ ਅੰਤਰਜਾਮੀਆ ॥ ਕੋਟਿ ਜਨਮ ਭ੍ਰਮੰਤ ਜੋਨੀ ਤੇ ਨਾਮ ਸਿਮਰਤ ਤਾਰੇ ॥ ਨਾਨਕ ਦਰਸ ਪਿਆਸ ਹਰਿ ਜੀਉ

ਆਪਿ ਲੇਹੁ ਸਮਾੑਰੇ ॥੨॥ ਹਰਿ ਚਰਨ ਕਮਲ ਮਨੁ ਲੀਨਾ ॥ ਪ੍ਰਭ ਜਲ ਜਨ ਤੇਰੇ ਮੀਨਾ ॥ ਜਲ ਮੀਨ ਪ੍ਰਭ ਜੀਉ

ਏਕ ਤੂਹੈ ਭਿੰਨ ਆਨ ਨ ਜਾਨੀਐ ॥ ਗਹਿ ਭੁਜਾ ਲੇਵਹੁ ਨਾਮੁ ਦੇਵਹੁ ਤਉ ਪ੍ਰਸਾਦੀ ਮਾਨੀਐ ॥ ਭਜੁ ਸਾਧਸੰਗੇ

ਏਕ ਰੰਗੇ ਕ੍ਰਿਪਾਲ ਗੋਬਿਦ ਦੀਨਾ ॥ ਅਨਾਥ ਨੀਚ ਸਰਣਾਇ ਨਾਨਕ ਕਰਿ ਮਇਆ ਅਪੁਨਾ ਕੀਨਾ ॥੩॥

ਆਪਸ ਕਉ ਆਪੁ ਮਿਲਾਇਆ ॥ ਭ੍ਰਮ ਭੰਜਨ ਹਰਿ ਰਾਇਆ ॥ ਆਚਰਜ ਸੁਆਮੀ ਅੰਤਰਜਾਮੀ ਮਿਲੇ ਗੁਣ

ਨਿਧਿ ਪਿਆਰਿਆ ॥ ਮਹਾ ਮੰਗਲ ਸੂਖ ਉਪਜੇ ਗੋਬਿੰਦ ਗੁਣ ਨਿਤ ਸਾਰਿਆ ॥ ਮਿਲਿ ਸੰਗਿ ਸੋਹੇ ਦੇਖਿ ਮੋਹੇ

ਪੁਰਬਿ ਲਿਖਿਆ ਪਾਇਆ ॥ ਬਿਨਵੰਤਿ ਨਾਨਕ ਸਰਨਿ ਤਿਨ ਕੀ ਜਿਨੀੑ ਹਰਿ ਹਰਿ ਧਿਆਇਆ ॥੪॥੧॥

ਵਾਰ ਮਲਾਰ ਕੀ ਮਹਲਾ ੧ ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ ॥      ੴ ਸਤਿਗੁਰ ਪ੍ਰਸਾਦਿ ॥

ਸਲੋਕ ਮਹਲਾ ੩ ॥ ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥ ਸਭ ਦਿਸੈ ਹਰੀਆਵਲੀ ਸਰ

ਭਰੇ ਸੁਭਰ ਤਾਲ ॥ ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥ ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ

॥੧੨੭੯॥

ਨਿਹਾਲੁ ॥ ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥ ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥

ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥ ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ

ਬੀਚਾਰੁ ॥ ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥ ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥ ਨਾਨਕ

ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥ ਮਹਲਾ ੧ ॥ ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥ ਰੂੜਉ

ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥੨॥ ਪਉੜੀ ॥ ਆਪੀਨੈੑ ਆਪੁ ਸਾਜਿ ਆਪੁ ਪਛਾਣਿਆ ॥ ਅੰਬਰੁ

ਧਰਤਿ ਵਿਛੋੜਿ ਚੰਦੋਆ ਤਾਣਿਆ ॥ ਵਿਣੁ ਥੰਮਾੑ ਗਗਨੁ ਰਹਾਇ ਸਬਦੁ ਨੀਸਾਣਿਆ ॥ ਸੂਰਜੁ ਚੰਦੁ ਉਪਾਇ

ਜੋਤਿ ਸਮਾਣਿਆ ॥ ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥ ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥

ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥ ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥

ਸਲੋਕ ਮਃ ੧ ॥ ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥ ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ

॥੧॥ ਮਃ ੧ ॥ ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥ ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ॥੨॥

ਪਉੜੀ ॥ ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥ ਬੈਠਾ ਤਾੜੀ ਲਾਇ ਕਵਲੁ ਛਪਾਇਆ ॥ ਬ੍ਰਹਮੈ ਵਡਾ

ਕਹਾਇ ਅੰਤੁ ਨ ਪਾਇਆ ॥ ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥ ਨਾ ਤਿਸੁ ਰੂਪੁ ਨ ਰੇਖ ਵਰਨ

ਸਬਾਇਆ ॥ ਨਾ ਤਿਸੁ ਭੁਖ ਪਿਆਸ ਰਜਾ ਧਾਇਆ ॥ ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥ ਸਚੇ ਹੀ

ਪਤੀਆਇ ਸਚਿ ਸਮਾਇਆ ॥੨॥ ਸਲੋਕ ਮਃ ੧ ॥ ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥ ਭੋਲਾ

ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥੧॥ ਮਃ ੨ ॥ ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥ ਐਸਾ ਦਾਰੂ

ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥ ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥ ਰੋਗੁ ਗਵਾਇਹਿ

ਆਪਣਾ ਤ ਨਾਨਕ ਵੈਦੁ ਸਦਾਇ ॥੨॥ ਪਉੜੀ ॥ ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥ ਬ੍ਰਹਮੇ ਦਿਤੇ ਬੇਦ

ਪੂਜਾ ਲਾਇਆ ॥ ਦਸ ਅਵਤਾਰੀ ਰਾਮੁ ਰਾਜਾ ਆਇਆ ॥ ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥ ਈਸ ਮਹੇਸੁਰੁ

ਸੇਵ ਤਿਨੀੑ ਅੰਤੁ ਨ ਪਾਇਆ ॥ ਸਚੀ ਕੀਮਤਿ ਪਾਇ ਤਖਤੁ ਰਚਾਇਆ ॥ ਦੁਨੀਆ ਧੰਧੈ ਲਾਇ ਆਪੁ ਛਪਾਇਆ

॥੧੨੮੦॥

॥ ਧਰਮੁ ਕਰਾਏ ਕਰਮ ਧੁਰਹੁ ਫੁਰਮਾਇਆ ॥੩॥ ਸਲੋਕ ਮਃ ੨ ॥ ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ

॥ ਨਾਨਕ ਝੂਰਿ ਮਰਹਿ ਦੋਹਾਗਣੀ ਜਿਨੑ ਅਵਰੀ ਲਾਗਾ ਨੇਹੁ ॥੧॥ ਮਃ ੨ ॥ ਸਾਵਣੁ ਆਇਆ ਹੇ ਸਖੀ ਜਲਹਰੁ

ਬਰਸਨਹਾਰੁ ॥ ਨਾਨਕ ਸੁਖਿ ਸਵਨੁ ਸੋਹਾਗਣੀ ਜਿਨੑ ਸਹ ਨਾਲਿ ਪਿਆਰੁ ॥੨॥ ਪਉੜੀ ॥ ਆਪੇ ਛਿੰਝ ਪਵਾਇ

ਮਲਾਖਾੜਾ ਰਚਿਆ ॥ ਲਥੇ ਭੜਥੂ ਪਾਇ ਗੁਰਮੁਖਿ ਮਚਿਆ ॥ ਮਨਮੁਖ ਮਾਰੇ ਪਛਾੜਿ ਮੂਰਖ ਕਚਿਆ ॥ ਆਪਿ

ਭਿੜੈ ਮਾਰੇ ਆਪਿ ਆਪਿ ਕਾਰਜੁ ਰਚਿਆ ॥ ਸਭਨਾ ਖਸਮੁ ਏਕੁ ਹੈ ਗੁਰਮੁਖਿ ਜਾਣੀਐ ॥ ਹੁਕਮੀ ਲਿਖੈ ਸਿਰਿ ਲੇਖੁ

ਵਿਣੁ ਕਲਮ ਮਸਵਾਣੀਐ ॥ ਸਤਸੰਗਤਿ ਮੇਲਾਪੁ ਜਿਥੈ ਹਰਿ ਗੁਣ ਸਦਾ ਵਖਾਣੀਐ ॥ ਨਾਨਕ ਸਚਾ ਸਬਦੁ

ਸਲਾਹਿ ਸਚੁ ਪਛਾਣੀਐ ॥੪॥ ਸਲੋਕ ਮਃ ੩ ॥ ਊਂਨਵਿ ਊਂਨਵਿ ਆਇਆ ਅਵਰਿ ਕਰੇਂਦਾ ਵੰਨ ॥ ਕਿਆ

ਜਾਣਾ ਤਿਸੁ ਸਾਹ ਸਿਉ ਕੇਵ ਰਹਸੀ ਰੰਗੁ ॥ ਰੰਗੁ ਰਹਿਆ ਤਿਨੑ ਕਾਮਣੀ ਜਿਨੑ ਮਨਿ ਭਉ ਭਾਉ ਹੋਇ ॥ ਨਾਨਕ

ਭੈ ਭਾਇ ਬਾਹਰੀ ਤਿਨ ਤਨਿ ਸੁਖੁ ਨ ਹੋਇ ॥੧॥ ਮਃ ੩ ॥ ਊਂਨਵਿ ਊਂਨਵਿ ਆਇਆ ਵਰਸੈ ਨੀਰੁ ਨਿਪੰਗੁ ॥

ਨਾਨਕ ਦੁਖੁ ਲਾਗਾ ਤਿਨੑ ਕਾਮਣੀ ਜਿਨੑ ਕੰਤੈ ਸਿਉ ਮਨਿ ਭੰਗੁ ॥੨॥ ਪਉੜੀ ॥ ਦੋਵੈ ਤਰਫਾ ਉਪਾਇ ਇਕੁ

ਵਰਤਿਆ ॥ ਬੇਦ ਬਾਣੀ ਵਰਤਾਇ ਅੰਦਰਿ ਵਾਦੁ ਘਤਿਆ ॥ ਪਰਵਿਰਤਿ ਨਿਰਵਿਰਤਿ ਹਾਠਾ ਦੋਵੈ ਵਿਚਿ

ਧਰਮੁ ਫਿਰੈ ਰੈਬਾਰਿਆ ॥ ਮਨਮੁਖ ਕਚੇ ਕੂੜਿਆਰ ਤਿਨੀੑ ਨਿਹਚਉ ਦਰਗਹ ਹਾਰਿਆ ॥ ਗੁਰਮਤੀ ਸਬਦਿ

ਸੂਰ ਹੈ ਕਾਮੁ ਕ੍ਰੋਧੁ ਜਿਨੀੑ ਮਾਰਿਆ ॥ ਸਚੈ ਅੰਦਰਿ ਮਹਲਿ ਸਬਦਿ ਸਵਾਰਿਆ ॥ ਸੇ ਭਗਤ ਤੁਧੁ ਭਾਵਦੇ ਸਚੈ

ਨਾਇ ਪਿਆਰਿਆ ॥ ਸਤਿਗੁਰੁ ਸੇਵਨਿ ਆਪਣਾ ਤਿਨਾੑ ਵਿਟਹੁ ਹਉ ਵਾਰਿਆ ॥੫॥ ਸਲੋਕ ਮਃ ੩ ॥ ਊਂਨਵਿ

ਊਂਨਵਿ ਆਇਆ ਵਰਸੈ ਲਾਇ ਝੜੀ ॥ ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੇ ਸਦਾ ਰਲੀ ॥੧॥ ਮਃ ੩ ॥ ਕਿਆ

ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥ ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ

॥ ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ ॥ ਨਾਨਕ ਨਦਰੀ ਬਾਹਰੀ ਸਭ ਕਰਣ ਪਲਾਹ ਕਰੇਇ

॥੨॥ ਪਉੜੀ ॥ ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥ ਆਡਾਣੇ ਆਕਾਸ ਕਰਿ ਖਿਨ ਮਹਿ ਢਾਹਿ

ਉਸਾਰਣਹਾਰ ॥ ਆਪੇ ਜਗਤੁ ਉਪਾਇ ਕੈ ਕੁਦਰਤਿ ਕਰੇ ਵੀਚਾਰ ॥ ਮਨਮੁਖ ਅਗੈ ਲੇਖਾ ਮੰਗੀਐ ਬਹੁਤੀ ਹੋਵੈ

॥੧੨੮੧॥

ਮਾਰ ॥ ਗੁਰਮੁਖਿ ਪਤਿ ਸਿਉ ਲੇਖਾ ਨਿਬੜੈ ਬਖਸੇ ਸਿਫਤਿ ਭੰਡਾਰ ॥ ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥

ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥ ਏਨਾ ਜੰਤਾ ਨੋ ਹੋਰ ਸੇਵਾ ਨਹੀ ਸਤਿਗੁਰੁ ਸਿਰਿ ਕਰਤਾਰ ॥੬॥

ਸਲੋਕ ਮਃ ੩ ॥ ਬਾਬੀਹਾ ਜਿਸ ਨੋ ਤੂ ਪੂਕਾਰਦਾ ਤਿਸ ਨੋ ਲੋਚੈ ਸਭੁ ਕੋਇ ॥ ਅਪਣੀ ਕਿਰਪਾ ਕਰਿ ਕੈ ਵਸਸੀ ਵਣੁ

ਤ੍ਰਿਣੁ ਹਰਿਆ ਹੋਇ ॥ ਗੁਰ ਪਰਸਾਦੀ ਪਾਈਐ ਵਿਰਲਾ ਬੂਝੈ ਕੋਇ ॥ ਬਹਦਿਆ ਉਠਦਿਆ ਨਿਤ ਧਿਆਈਐ

ਸਦਾ ਸਦਾ ਸੁਖੁ ਹੋਇ ॥ ਨਾਨਕ ਅੰਮ੍ਰਿਤੁ ਸਦ ਹੀ ਵਰਸਦਾ ਗੁਰਮੁਖਿ ਦੇਵੈ ਹਰਿ ਸੋਇ ॥੧॥ ਮਃ ੩ ॥

ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥ ਸਚੈ ਸੁਣਿਆ ਕੰਨੁ ਦੇ ਧੀਰਕ ਦੇਵੈ ਸਹਜਿ ਸੁਭਾਇ ॥

ਇੰਦ੍ਰੈ ਨੋ ਫੁਰਮਾਇਆ ਵੁਠਾ ਛਹਬਰ ਲਾਇ ॥ ਅਨੁ ਧਨੁ ਉਪਜੈ ਬਹੁ ਘਣਾ ਕੀਮਤਿ ਕਹਣੁ ਨ ਜਾਇ ॥ ਨਾਨਕ

ਨਾਮੁ ਸਲਾਹਿ ਤੂ ਸਭਨਾ ਜੀਆ ਦੇਦਾ ਰਿਜਕੁ ਸੰਬਾਹਿ ॥ ਜਿਤੁ ਖਾਧੈ ਸੁਖੁ ਊਪਜੈ ਫਿਰਿ ਦੂਖੁ ਨ ਲਾਗੈ ਆਇ

॥੨॥ ਪਉੜੀ ॥ ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥ ਦੂਜੈ ਦੂਜੀ ਤਰਫ ਹੈ ਕੂੜਿ ਮਿਲੈ ਨ ਮਿਲਿਆ

ਜਾਇ ॥ ਆਪੇ ਜੋੜਿ ਵਿਛੋੜਿਐ ਆਪੇ ਕੁਦਰਤਿ ਦੇਇ ਦਿਖਾਇ ॥ ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ

ਕਮਾਇ ॥ ਹਉ ਬਲਿਹਾਰੀ ਤਿਨ ਕਉ ਜੋ ਹਰਿ ਚਰਣੀ ਰਹੈ ਲਿਵ ਲਾਇ ॥ ਜਿਉ ਜਲ ਮਹਿ ਕਮਲੁ ਅਲਿਪਤੁ

ਹੈ ਐਸੀ ਬਣਤ ਬਣਾਇ ॥ ਸੇ ਸੁਖੀਏ ਸਦਾ ਸੋਹਣੇ ਜਿਨੑ ਵਿਚਹੁ ਆਪੁ ਗਵਾਇ ॥ ਤਿਨੑ ਸੋਗੁ ਵਿਜੋਗੁ ਕਦੇ ਨਹੀ

ਜੋ ਹਰਿ ਕੈ ਅੰਕਿ ਸਮਾਇ ॥੭॥ ਸਲੋਕ ਮਃ ੩ ॥ ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ ਤਿਸੈ

ਸਰੇਵਿਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ ਹਰਿ ਪ੍ਰਭੁ ਮਨਿ ਵਸੈ ਤਾਂ ਸਦਾ ਸਦਾ ਸੁਖੁ ਹੋਇ ॥

ਸਹਸਾ ਮੂਲਿ ਨ ਹੋਵਈ ਸਭ ਚਿੰਤਾ ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥

ਸਚਾ ਸਾਹਿਬੁ ਮਨਿ ਵਸੈ ਤਾਂ ਮਨਿ ਚਿੰਦਿਆ ਫਲੁ ਪਾਇ ॥ ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ

ਪੰਨੈ ਪਾਇ ॥੧॥ ਮਃ ੩ ॥ ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥ ਗੁਰਮੁਖਿ ਜਿਨੀੑ ਬੁਝਿਆ ਹਰਿ

ਅੰਮ੍ਰਿਤੁ ਰਖਿਆ ਉਰਿ ਧਾਰਿ ॥ ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥ ਅੰਮ੍ਰਿਤੁ

ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥ ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮ ਰਾਮੁ ਮੁਰਾਰਿ ॥੨॥

॥੧੨੮੨॥

ਪਉੜੀ ॥ ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥ ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ

ਸਮਾਇ ॥ ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ ॥ ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ

॥ ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ ॥ ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ ਬੂਝ

ਨ ਪਾਇ ॥ ਵਿਣੁ ਨਾਵੈ ਨਾਲਿ ਨ ਚਲਸੀ ਜਾਸੀ ਜਨਮੁ ਗਵਾਇ ॥ ਗੁਰਮਤੀ ਜਾਗੇ ਤਿਨੀੑ ਘਰੁ ਰਖਿਆ ਦੂਤਾ ਕਾ

ਕਿਛੁ ਨ ਵਸਾਇ ॥੮॥ ਸਲੋਕ ਮਃ ੩ ॥ ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ

ਮੰਨਿ ॥ ਨਾਨਕ ਹੁਕਮਿ ਮੰਨਿਐ ਤਿਖ ਉਤਰੈ ਚੜੈ ਚਵਗਲਿ ਵੰਨੁ ॥੧॥ ਮਃ ੩ ॥ ਬਾਬੀਹਾ ਜਲ ਮਹਿ ਤੇਰਾ

ਵਾਸੁ ਹੈ ਜਲ ਹੀ ਮਾਹਿ ਫਿਰਾਹਿ ॥ ਜਲ ਕੀ ਸਾਰ ਨ ਜਾਣਹੀ ਤਾਂ ਤੂੰ ਕੂਕਣ ਪਾਹਿ ॥ ਜਲ ਥਲ ਚਹੁ ਦਿਸਿ

ਵਰਸਦਾ ਖਾਲੀ ਕੋ ਥਾਉ ਨਾਹਿ ॥ ਏਤੈ ਜਲਿ ਵਰਸਦੈ ਤਿਖ ਮਰਹਿ ਭਾਗ ਤਿਨਾ ਕੇ ਨਾਹਿ ॥ ਨਾਨਕ ਗੁਰਮੁਖਿ

ਤਿਨ ਸੋਝੀ ਪਈ ਜਿਨ ਵਸਿਆ ਮਨ ਮਾਹਿ ॥੨॥ ਪਉੜੀ ॥ ਨਾਥ ਜਤੀ ਸਿਧ ਪੀਰ ਕਿਨੈ ਅੰਤੁ ਨ ਪਾਇਆ ॥

ਗੁਰਮੁਖਿ ਨਾਮੁ ਧਿਆਇ ਤੁਝੈ ਸਮਾਇਆ ॥ ਜੁਗ ਛਤੀਹ ਗੁਬਾਰੁ ਤਿਸ ਹੀ ਭਾਇਆ ॥ ਜਲਾ ਬਿੰਬੁ ਅਸਰਾਲੁ

ਤਿਨੈ ਵਰਤਾਇਆ ॥ ਨੀਲੁ ਅਨੀਲੁ ਅਗੰਮੁ ਸਰਜੀਤੁ ਸਬਾਇਆ ॥ ਅਗਨਿ ਉਪਾਈ ਵਾਦੁ ਭੁਖ ਤਿਹਾਇਆ ॥

ਦੁਨੀਆ ਕੈ ਸਿਰਿ ਕਾਲੁ ਦੂਜਾ ਭਾਇਆ ॥ ਰਖੈ ਰਖਣਹਾਰੁ ਜਿਨਿ ਸਬਦੁ ਬੁਝਾਇਆ ॥੯॥ ਸਲੋਕ ਮਃ ੩ ॥

ਇਹੁ ਜਲੁ ਸਭ ਤੈ ਵਰਸਦਾ ਵਰਸੈ ਭਾਇ ਸੁਭਾਇ ॥ ਸੇ ਬਿਰਖਾ ਹਰੀਆਵਲੇ ਜੋ ਗੁਰਮੁਖਿ ਰਹੇ ਸਮਾਇ ॥ ਨਾਨਕ

ਨਦਰੀ ਸੁਖੁ ਹੋਇ ਏਨਾ ਜੰਤਾ ਕਾ ਦੁਖੁ ਜਾਇ ॥੧॥ ਮਃ ੩ ॥ ਭਿੰਨੀ ਰੈਣਿ ਚਮਕਿਆ ਵੁਠਾ ਛਹਬਰ ਲਾਇ ॥

ਜਿਤੁ ਵੁਠੈ ਅਨੁ ਧਨੁ ਬਹੁਤੁ ਊਪਜੈ ਜਾਂ ਸਹੁ ਕਰੇ ਰਜਾਇ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਜੀਆਂ ਜੁਗਤਿ ਸਮਾਇ ॥

ਇਹੁ ਧਨੁ ਕਰਤੇ ਕਾ ਖੇਲੁ ਹੈ ਕਦੇ ਆਵੈ ਕਦੇ ਜਾਇ ॥ ਗਿਆਨੀਆ ਕਾ ਧਨੁ ਨਾਮੁ ਹੈ ਸਦ ਹੀ ਰਹੈ ਸਮਾਇ ॥

ਨਾਨਕ ਜਿਨ ਕਉ ਨਦਰਿ ਕਰੇ ਤਾਂ ਇਹੁ ਧਨੁ ਪਲੈ ਪਾਇ ॥੨॥ ਪਉੜੀ ॥ ਆਪਿ ਕਰਾਏ ਕਰੇ ਆਪਿ ਹਉ

ਕੈ ਸਿਉ ਕਰੀ ਪੁਕਾਰ ॥ ਆਪੇ ਲੇਖਾ ਮੰਗਸੀ ਆਪਿ ਕਰਾਏ ਕਾਰ ॥ ਜੋ ਤਿਸੁ ਭਾਵੈ ਸੋ ਥੀਐ ਹੁਕਮੁ ਕਰੇ ਗਾਵਾਰੁ ॥

ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥ ਆਪੇ ਵੇਖੈ ਸੁਣੇ ਆਪਿ ਸਭਸੈ ਦੇ ਆਧਾਰੁ ॥ ਸਭ ਮਹਿ ਏਕੁ ਵਰਤਦਾ

॥੧੨੮੩॥

ਸਿਰਿ ਸਿਰਿ ਕਰੇ ਬੀਚਾਰੁ ॥ ਗੁਰਮੁਖਿ ਆਪੁ ਵੀਚਾਰੀਐ ਲਗੈ ਸਚਿ ਪਿਆਰੁ ॥ ਨਾਨਕ ਕਿਸ ਨੋ ਆਖੀਐ ਆਪੇ

ਦੇਵਣਹਾਰੁ ॥੧੦॥ ਸਲੋਕ ਮਃ ੩ ॥ ਬਾਬੀਹਾ ਏਹੁ ਜਗਤੁ ਹੈ ਮਤ ਕੋ ਭਰਮਿ ਭੁਲਾਇ ॥ ਇਹੁ ਬਾਬੀਂਹਾ ਪਸੂ ਹੈ

ਇਸ ਨੋ ਬੂਝਣੁ ਨਾਹਿ ॥ ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ ॥ ਨਾਨਕ ਗੁਰਮੁਖਿ ਜਿਨੑ ਪੀਆ ਤਿਨੑ

ਬਹੁੜਿ ਨ ਲਾਗੀ ਆਇ ॥੧॥ ਮਃ ੩ ॥ ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ ॥ ਹਰਿ ਜੀਉ

ਅਪਣੀ ਕ੍ਰਿਪਾ ਕਰੇ ਤਾਂ ਵਰਤੈ ਸਭ ਲੋਇ ॥ ਵੁਠੈ ਜੀਆ ਜੁਗਤਿ ਹੋਇ ਧਰਣੀ ਨੋ ਸੀਗਾਰੁ ਹੋਇ ॥ ਨਾਨਕ ਇਹੁ

ਜਗਤੁ ਸਭੁ ਜਲੁ ਹੈ ਜਲ ਹੀ ਤੇ ਸਭ ਕੋਇ ॥ ਗੁਰ ਪਰਸਾਦੀ ਕੋ ਵਿਰਲਾ ਬੂਝੈ ਸੋ ਜਨੁ ਮੁਕਤੁ ਸਦਾ ਹੋਇ ॥੨॥

ਪਉੜੀ ॥ ਸਚਾ ਵੇਪਰਵਾਹੁ ਇਕੋ ਤੂ ਧਣੀ ॥ ਤੂ ਸਭੁ ਕਿਛੁ ਆਪੇ ਆਪਿ ਦੂਜੇ ਕਿਸੁ ਗਣੀ ॥ ਮਾਣਸ ਕੂੜਾ ਗਰਬੁ

ਸਚੀ ਤੁਧੁ ਮਣੀ ॥ ਆਵਾ ਗਉਣੁ ਰਚਾਇ ਉਪਾਈ ਮੇਦਨੀ ॥ ਸਤਿਗੁਰੁ ਸੇਵੇ ਆਪਣਾ ਆਇਆ ਤਿਸੁ ਗਣੀ ॥

ਜੇ ਹਉਮੈ ਵਿਚਹੁ ਜਾਇ ਤ ਕੇਹੀ ਗਣਤ ਗਣੀ ॥ ਮਨਮੁਖ ਮੋਹਿ ਗੁਬਾਰਿ ਜਿਉ ਭੁਲਾ ਮੰਝਿ ਵਣੀ ॥ ਕਟੇ ਪਾਪ

ਅਸੰਖ ਨਾਵੈ ਇਕ ਕਣੀ ॥੧੧॥ ਸਲੋਕ ਮਃ ੩ ॥ ਬਾਬੀਹਾ ਖਸਮੈ ਕਾ ਮਹਲੁ ਨ ਜਾਣਹੀ ਮਹਲੁ ਦੇਖਿ ਅਰਦਾਸਿ

ਪਾਇ ॥ ਆਪਣੈ ਭਾਣੈ ਬਹੁਤਾ ਬੋਲਹਿ ਬੋਲਿਆ ਥਾਇ ਨ ਪਾਇ ॥ ਖਸਮੁ ਵਡਾ ਦਾਤਾਰੁ ਹੈ ਜੋ ਇਛੇ ਸੋ ਫਲ ਪਾਇ

॥ ਬਾਬੀਹਾ ਕਿਆ ਬਪੁੜਾ ਜਗਤੈ ਕੀ ਤਿਖ ਜਾਇ ॥੧॥ ਮਃ ੩ ॥ ਬਾਬੀਹਾ ਭਿੰਨੀ ਰੈਣਿ ਬੋਲਿਆ ਸਹਜੇ ਸਚਿ

ਸੁਭਾਇ ॥ ਇਹੁ ਜਲੁ ਮੇਰਾ ਜੀਉ ਹੈ ਜਲ ਬਿਨੁ ਰਹਣੁ ਨ ਜਾਇ ॥ ਗੁਰ ਸਬਦੀ ਜਲੁ ਪਾਈਐ ਵਿਚਹੁ ਆਪੁ

ਗਵਾਇ ॥ ਨਾਨਕ ਜਿਸੁ ਬਿਨੁ ਚਸਾ ਨ ਜੀਵਦੀ ਸੋ ਸਤਿਗੁਰਿ ਦੀਆ ਮਿਲਾਇ ॥੨॥ ਪਉੜੀ ॥ ਖੰਡ ਪਤਾਲ ਅਸੰਖ

ਮੈ ਗਣਤ ਨ ਹੋਈ ॥ ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥ ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥

ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ ॥ ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ ॥ ਇਕਿ

ਦਾਤੇ ਇਕ ਮੰਗਤੇ ਸਭਨਾ ਸਿਰਿ ਸੋਈ ॥ ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ ॥ ਕੂੜ ਨਿਖੁਟੇ ਨਾਨਕਾ ਸਚੁ

ਕਰੇ ਸੁ ਹੋਈ ॥੧੨॥ ਸਲੋਕ ਮਃ ੩ ॥ ਬਾਬੀਹਾ ਗੁਣਵੰਤੀ ਮਹਲੁ ਪਾਇਆ ਅਉਗਣਵੰਤੀ ਦੂਰਿ ॥ ਅੰਤਰਿ ਤੇਰੈ

ਹਰਿ ਵਸੈ ਗੁਰਮੁਖਿ ਸਦਾ ਹਜੂਰਿ ॥ ਕੂਕ ਪੁਕਾਰ ਨ ਹੋਵਈ ਨਦਰੀ ਨਦਰਿ ਨਿਹਾਲ ॥ ਨਾਨਕ ਨਾਮਿ ਰਤੇ ਸਹਜੇ

॥੧੨੮੪॥

ਮਿਲੇ ਸਬਦਿ ਗੁਰੂ ਕੈ ਘਾਲ ॥੧॥ ਮਃ ੩ ॥ ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨ ॥ ਜਲ ਬਿਨੁ

ਪਿਆਸ ਨ ਊਤਰੈ ਛੁਟਕਿ ਜਾਂਹਿ ਮੇਰੇ ਪ੍ਰਾਨ ॥ ਤੂ ਸੁਖਦਾਤਾ ਬੇਅੰਤੁ ਹੈ ਗੁਣਦਾਤਾ ਨੇਧਾਨੁ ॥ ਨਾਨਕ ਗੁਰਮੁਖਿ

ਬਖਸਿ ਲਏ ਅੰਤਿ ਬੇਲੀ ਹੋਇ ਭਗਵਾਨੁ ॥੨॥ ਪਉੜੀ ॥ ਆਪੇ ਜਗਤੁ ਉਪਾਇ ਕੈ ਗੁਣ ਅਉਗਣ ਕਰੇ ਬੀਚਾਰੁ ॥

ਤ੍ਰੈ ਗੁਣ ਸਰਬ ਜੰਜਾਲੁ ਹੈ ਨਾਮਿ ਨ ਧਰੇ ਪਿਆਰੁ ॥ ਗੁਣ ਛੋਡਿ ਅਉਗਣ ਕਮਾਵਦੇ ਦਰਗਹ ਹੋਹਿ ਖੁਆਰੁ ॥

ਜੂਐ ਜਨਮੁ ਤਿਨੀ ਹਾਰਿਆ ਕਿਤੁ ਆਏ ਸੰਸਾਰਿ ॥ ਸਚੈ ਸਬਦਿ ਮਨੁ ਮਾਰਿਆ ਅਹਿਨਿਸਿ ਨਾਮਿ ਪਿਆਰਿ ॥

ਜਿਨੀ ਪੁਰਖੀ ਉਰਿ ਧਾਰਿਆ ਸਚਾ ਅਲਖ ਅਪਾਰੁ ॥ ਤੂ ਗੁਣਦਾਤਾ ਨਿਧਾਨੁ ਹਹਿ ਅਸੀ ਅਵਗਣਿਆਰ ॥

ਜਿਸੁ ਬਖਸੇ ਸੋ ਪਾਇਸੀ ਗੁਰ ਸਬਦੀ ਵੀਚਾਰੁ ॥੧੩॥ ਸਲੋਕ ਮਃ ੫ ॥ ਰਾਤਿ ਨ ਵਿਹਾਵੀ ਸਾਕਤਾਂ ਜਿਨਾੑ

ਵਿਸਰੈ ਨਾਉ ॥ ਰਾਤੀ ਦਿਨਸ ਸੁਹੇਲੀਆ ਨਾਨਕ ਹਰਿ ਗੁਣ ਗਾਂਉ ॥੧॥ ਮਃ ੫ ॥ ਰਤਨ ਜਵੇਹਰ ਮਾਣਕਾ

ਹਭੇ ਮਣੀ ਮਥੰਨਿ ॥ ਨਾਨਕ ਜੋ ਪ੍ਰਭਿ ਭਾਣਿਆ ਸਚੈ ਦਰਿ ਸੋਹੰਨਿ ॥੨॥ ਪਉੜੀ ॥ ਸਚਾ ਸਤਿਗੁਰੁ ਸੇਵਿ ਸਚੁ

ਸਮਾੑਲਿਆ ॥ ਅੰਤਿ ਖਲੋਆ ਆਇ ਜਿ ਸਤਿਗੁਰ ਅਗੈ ਘਾਲਿਆ ॥ ਪੋਹਿ ਨ ਸਕੈ ਜਮਕਾਲੁ ਸਚਾ ਰਖਵਾਲਿਆ

॥ ਗੁਰ ਸਾਖੀ ਜੋਤਿ ਜਗਾਇ ਦੀਵਾ ਬਾਲਿਆ ॥ ਮਨਮੁਖ ਵਿਣੁ ਨਾਵੈ ਕੂੜਿਆਰ ਫਿਰਹਿ ਬੇਤਾਲਿਆ ॥ ਪਸੂ

ਮਾਣਸ ਚੰਮਿ ਪਲੇਟੇ ਅੰਦਰਹੁ ਕਾਲਿਆ ॥ ਸਭੋ ਵਰਤੈ ਸਚੁ ਸਚੈ ਸਬਦਿ ਨਿਹਾਲਿਆ ॥ ਨਾਨਕ ਨਾਮੁ ਨਿਧਾਨੁ

ਹੈ ਪੂਰੈ ਗੁਰਿ ਦੇਖਾਲਿਆ ॥੧੪॥ ਸਲੋਕ ਮਃ ੩ ॥ ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥

ਮੇਘੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ ॥ ਬਾਬੀਹੇ ਕੂਕ ਪੁਕਾਰ ਰਹਿ ਗਈ ਸੁਖੁ ਵਸਿਆ ਮਨਿ

ਆਇ ॥ ਨਾਨਕ ਸੋ ਸਾਲਾਹੀਐ ਜਿ ਦੇਂਦਾ ਸਭਨਾਂ ਜੀਆ ਰਿਜਕੁ ਸਮਾਇ ॥੧॥ ਮਃ ੩ ॥ ਚਾਤ੍ਰਿਕ ਤੂ ਨ

ਜਾਣਹੀ ਕਿਆ ਤੁਧੁ ਵਿਚਿ ਤਿਖਾ ਹੈ ਕਿਤੁ ਪੀਤੈ ਤਿਖ ਜਾਇ ॥ ਦੂਜੈ ਭਾਇ ਭਰੰਮਿਆ ਅੰਮ੍ਰਿਤ ਜਲੁ ਪਲੈ ਨ

ਪਾਇ ॥ ਨਦਰਿ ਕਰੇ ਜੇ ਆਪਣੀ ਤਾਂ ਸਤਿਗੁਰੁ ਮਿਲੈ ਸੁਭਾਇ ॥ ਨਾਨਕ ਸਤਿਗੁਰ ਤੇ ਅੰਮ੍ਰਿਤ ਜਲੁ ਪਾਇਆ

ਸਹਜੇ ਰਹਿਆ ਸਮਾਇ ॥੨॥ ਪਉੜੀ ॥ ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ ॥ ਇਕਿ ਪਾਲਾ

ਕਕਰੁ ਭੰਨਿ ਸੀਤਲੁ ਜਲੁ ਹੇਂਵਹੀ ॥ ਇਕਿ ਭਸਮ ਚੜਾੑਵਹਿ ਅੰਗਿ ਮੈਲੁ ਨ ਧੋਵਹੀ ॥ ਇਕਿ ਜਟਾ ਬਿਕਟ

॥੧੨੮੫॥

ਬਿਕਰਾਲ ਕੁਲੁ ਘਰੁ ਖੋਵਹੀ ॥ ਇਕਿ ਨਗਨ ਫਿਰਹਿ ਦਿਨੁ ਰਾਤਿ ਨੀਂਦ ਨ ਸੋਵਹੀ ॥ ਇਕਿ ਅਗਨਿ ਜਲਾਵਹਿ

ਅੰਗੁ ਆਪੁ ਵਿਗੋਵਹੀ ॥ ਵਿਣੁ ਨਾਵੈ ਤਨੁ ਛਾਰੁ ਕਿਆ ਕਹਿ ਰੋਵਹੀ ॥ ਸੋਹਨਿ ਖਸਮ ਦੁਆਰਿ ਜਿ ਸਤਿਗੁਰੁ

ਸੇਵਹੀ ॥੧੫॥ ਸਲੋਕ ਮਃ ੩ ॥ ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥ ਮੇਘੈ ਨੋ ਫੁਰਮਾਨੁ

ਹੋਆ ਵਰਸਹੁ ਕਿਰਪਾ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨੀ ਸਚੁ ਰਖਿਆ ਉਰਿ ਧਾਰਿ ॥ ਨਾਨਕ ਨਾਮੇ ਸਭ

ਹਰੀਆਵਲੀ ਗੁਰ ਕੈ ਸਬਦਿ ਵੀਚਾਰਿ ॥੧॥ ਮਃ ੩ ॥ ਬਾਬੀਹਾ ਇਵ ਤੇਰੀ ਤਿਖਾ ਨ ਉਤਰੈ ਜੇ ਸਉ ਕਰਹਿ

ਪੁਕਾਰ ॥ ਨਦਰੀ ਸਤਿਗੁਰੁ ਪਾਈਐ ਨਦਰੀ ਉਪਜੈ ਪਿਆਰੁ ॥ ਨਾਨਕ ਸਾਹਿਬੁ ਮਨਿ ਵਸੈ ਵਿਚਹੁ ਜਾਹਿ ਵਿਕਾਰ

॥੨॥ ਪਉੜੀ ॥ ਇਕਿ ਜੈਨੀ ਉਝੜ ਪਾਇ ਧੁਰਹੁ ਖੁਆਇਆ ॥ ਤਿਨ ਮੁਖਿ ਨਾਹੀ ਨਾਮੁ ਨ ਤੀਰਥਿ ਨਾੑਇਆ ॥

ਹਥੀ ਸਿਰ ਖੋਹਾਇ ਨ ਭਦੁ ਕਰਾਇਆ ॥ ਕੁਚਿਲ ਰਹਹਿ ਦਿਨ ਰਾਤਿ ਸਬਦੁ ਨ ਭਾਇਆ ॥ ਤਿਨ ਜਾਤਿ ਨ ਪਤਿ

ਨ ਕਰਮੁ ਜਨਮੁ ਗਵਾਇਆ ॥ ਮਨਿ ਜੂਠੈ ਵੇਜਾਤਿ ਜੂਠਾ ਖਾਇਆ ॥ ਬਿਨੁ ਸਬਦੈ ਆਚਾਰੁ ਨ ਕਿਨ ਹੀ ਪਾਇਆ ॥

ਗੁਰਮੁਖਿ ਓਅੰਕਾਰਿ ਸਚਿ ਸਮਾਇਆ ॥੧੬॥ ਸਲੋਕ ਮਃ ੩ ॥ ਸਾਵਣਿ ਸਰਸੀ ਕਾਮਣੀ ਗੁਰ ਸਬਦੀ ਵੀਚਾਰਿ

॥ ਨਾਨਕ ਸਦਾ ਸੁਹਾਗਣੀ ਗੁਰ ਕੈ ਹੇਤਿ ਅਪਾਰਿ ॥੧॥ ਮਃ ੩ ॥ ਸਾਵਣਿ ਦਝੈ ਗੁਣ ਬਾਹਰੀ ਜਿਸੁ ਦੂਜੈ ਭਾਇ

ਪਿਆਰੁ ॥ ਨਾਨਕ ਪਿਰ ਕੀ ਸਾਰ ਨ ਜਾਣਈ ਸਭੁ ਸੀਗਾਰੁ ਖੁਆਰੁ ॥੨॥ ਪਉੜੀ ॥ ਸਚਾ ਅਲਖ ਅਭੇਉ ਹਠਿ ਨ

ਪਤੀਜਈ ॥ ਇਕਿ ਗਾਵਹਿ ਰਾਗ ਪਰੀਆ ਰਾਗਿ ਨ ਭੀਜਈ ॥ ਇਕਿ ਨਚਿ ਨਚਿ ਪੂਰਹਿ ਤਾਲ ਭਗਤਿ ਨ ਕੀਜਈ

॥ ਇਕਿ ਅੰਨੁ ਨ ਖਾਹਿ ਮੂਰਖ ਤਿਨਾ ਕਿਆ ਕੀਜਈ ॥ ਤ੍ਰਿਸਨਾ ਹੋਈ ਬਹੁਤੁ ਕਿਵੈ ਨ ਧੀਜਈ ॥ ਕਰਮ ਵਧਹਿ ਕੈ

ਲੋਅ ਖਪਿ ਮਰੀਜਈ ॥ ਲਾਹਾ ਨਾਮੁ ਸੰਸਾਰਿ ਅੰਮ੍ਰਿਤੁ ਪੀਜਈ ॥ ਹਰਿ ਭਗਤੀ ਅਸਨੇਹਿ ਗੁਰਮੁਖਿ ਘੀਜਈ

॥੧੭॥ ਸਲੋਕ ਮਃ ੩ ॥ ਗੁਰਮੁਖਿ ਮਲਾਰ ਰਾਗੁ ਜੋ ਕਰਹਿ ਤਿਨ ਮਨੁ ਤਨੁ ਸੀਤਲੁ ਹੋਇ ॥ ਗੁਰ ਸਬਦੀ ਏਕੁ

ਪਛਾਣਿਆ ਏਕੋ ਸਚਾ ਸੋਇ ॥ ਮਨੁ ਤਨੁ ਸਚਾ ਸਚੁ ਮਨਿ ਸਚੇ ਸਚੀ ਸੋਇ ॥ ਅੰਦਰਿ ਸਚੀ ਭਗਤਿ ਹੈ ਸਹਜੇ ਹੀ

ਪਤਿ ਹੋਇ ॥ ਕਲਿਜੁਗ ਮਹਿ ਘੋਰ ਅੰਧਾਰੁ ਹੈ ਮਨਮੁਖ ਰਾਹੁ ਨ ਕੋਇ ॥ ਸੇ ਵਡਭਾਗੀ ਨਾਨਕਾ ਜਿਨ ਗੁਰਮੁਖਿ

ਪਰਗਟੁ ਹੋਇ ॥੧॥ ਮਃ ੩ ॥ ਇੰਦੁ ਵਰਸੈ ਕਰਿ ਦਇਆ ਲੋਕਾਂ ਮਨਿ ਉਪਜੈ ਚਾਉ ॥ ਜਿਸ ਕੈ ਹੁਕਮਿ ਇੰਦੁ

॥੧੨੮੬॥

ਵਰਸਦਾ ਤਿਸ ਕੈ ਸਦ ਬਲਿਹਾਰੈ ਜਾਂਉ ॥ ਗੁਰਮੁਖਿ ਸਬਦੁ ਸਮਾੑਲੀਐ ਸਚੇ ਕੇ ਗੁਣ ਗਾਉ ॥ ਨਾਨਕ ਨਾਮਿ ਰਤੇ

ਜਨ ਨਿਰਮਲੇ ਸਹਜੇ ਸਚਿ ਸਮਾਉ ॥੨॥ ਪਉੜੀ ॥ ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ ॥ ਪੂਰੈ ਕਰਮਿ ਧਿਆਇ

ਪੂਰਾ ਸਬਦੁ ਮੰਨਿ ਵਸਾਇਆ ॥ ਪੂਰੈ ਗਿਆਨਿ ਧਿਆਨਿ ਮੈਲੁ ਚੁਕਾਇਆ ॥ ਹਰਿ ਸਰਿ ਤੀਰਥਿ ਜਾਣਿ ਮਨੂਆ

ਨਾਇਆ ॥ ਸਬਦਿ ਮਰੈ ਮਨੁ ਮਾਰਿ ਧੰਨੁ ਜਣੇਦੀ ਮਾਇਆ ॥ ਦਰਿ ਸਚੈ ਸਚਿਆਰੁ ਸਚਾ ਆਇਆ ॥ ਪੁਛਿ ਨ

ਸਕੈ ਕੋਇ ਜਾਂ ਖਸਮੈ ਭਾਇਆ ॥ ਨਾਨਕ ਸਚੁ ਸਲਾਹਿ ਲਿਖਿਆ ਪਾਇਆ ॥੧੮॥ ਸਲੋਕ ਮਃ ੧ ॥ ਕੁਲਹਾਂ

ਦੇਂਦੇ ਬਾਵਲੇ ਲੈਂਦੇ ਵਡੇ ਨਿਲਜ ॥ ਚੂਹਾ ਖਡ ਨ ਮਾਵਈ ਤਿਕਲਿ ਬੰਨੈੑ ਛਜ ॥ ਦੇਨਿੑ ਦੁਆਈ ਸੇ ਮਰਹਿ ਜਿਨ

ਕਉ ਦੇਨਿ ਸਿ ਜਾਹਿ ॥ ਨਾਨਕ ਹੁਕਮੁ ਨ ਜਾਪਈ ਕਿਥੈ ਜਾਇ ਸਮਾਹਿ ॥ ਫਸਲਿ ਅਹਾੜੀ ਏਕੁ ਨਾਮੁ ਸਾਵਣੀ ਸਚੁ

ਨਾਉ ॥ ਮੈ ਮਹਦੂਦੁ ਲਿਖਾਇਆ ਖਸਮੈ ਕੈ ਦਰਿ ਜਾਇ ॥ ਦੁਨੀਆ ਕੇ ਦਰ ਕੇਤੜੇ ਕੇਤੇ ਆਵਹਿ ਜਾਂਹਿ ॥ ਕੇਤੇ

ਮੰਗਹਿ ਮੰਗਤੇ ਕੇਤੇ ਮੰਗਿ ਮੰਗਿ ਜਾਹਿ ॥੧॥ ਮਃ ੧ ॥ ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ

॥ ਡਕੈ ਫੂਕੈ ਖੇਹ ਉਡਾਵੈ ਸਾਹਿ ਗਇਐ ਪਛੁਤਾਇ ॥ ਅੰਧੀ ਫੂਕਿ ਮੁਈ ਦੇਵਾਨੀ ॥ ਖਸਮਿ ਮਿਟੀ ਫਿਰਿ ਭਾਨੀ ॥

ਅਧੁ ਗੁਲ੍ਹਾ ਚਿੜੀ ਕਾ ਚੁਗਣੁ ਗੈਣਿ ਚੜੀ ਬਿਲਲਾਇ ॥ ਖਸਮੈ ਭਾਵੈ ਓਹਾ ਚੰਗੀ ਜਿ ਕਰੇ ਖੁਦਾਇ ਖੁਦਾਇ ॥

ਸਕਤਾ ਸੀਹੁ ਮਾਰੇ ਸੈ ਮਿਰਿਆ ਸਭ ਪਿਛੈ ਪੈ ਖਾਇ ॥ ਹੋਇ ਸਤਾਣਾ ਘੁਰੈ ਨ ਮਾਵੈ ਸਾਹਿ ਗਇਐ ਪਛੁਤਾਇ ॥

ਅੰਧਾ ਕਿਸ ਨੋ ਬੁਕਿ ਸੁਣਾਵੈ ॥ ਖਸਮੈ ਮੂਲਿ ਨ ਭਾਵੈ ॥ ਅਕ ਸਿਉ ਪ੍ਰੀਤਿ ਕਰੇ ਅਕ ਤਿਡਾ ਅਕ ਡਾਲੀ ਬਹਿ ਖਾਇ

॥ ਖਸਮੈ ਭਾਵੈ ਓਹੋ ਚੰਗਾ ਜਿ ਕਰੇ ਖੁਦਾਇ ਖੁਦਾਇ ॥ ਨਾਨਕ ਦੁਨੀਆ ਚਾਰਿ ਦਿਹਾੜੇ ਸੁਖਿ ਕੀਤੈ ਦੁਖੁ ਹੋਈ ॥

ਗਲਾ ਵਾਲੇ ਹੈਨਿ ਘਣੇਰੇ ਛਡਿ ਨ ਸਕੈ ਕੋਈ ॥ ਮਖੀਂ ਮਿਠੈ ਮਰਣਾ ॥ ਜਿਨ ਤੂ ਰਖਹਿ ਤਿਨ ਨੇੜਿ ਨ ਆਵੈ ਤਿਨ

ਭਉ ਸਾਗਰੁ ਤਰਣਾ ॥੨॥ ਪਉੜੀ ॥ ਅਗਮ ਅਗੋਚਰੁ ਤੂ ਧਣੀ ਸਚਾ ਅਲਖ ਅਪਾਰੁ ॥ ਤੂ ਦਾਤਾ ਸਭਿ ਮੰਗਤੇ

ਇਕੋ ਦੇਵਣਹਾਰੁ ॥ ਜਿਨੀ ਸੇਵਿਆ ਤਿਨੀ ਸੁਖੁ ਪਾਇਆ ਗੁਰਮਤੀ ਵੀਚਾਰੁ ॥ ਇਕਨਾ ਨੋ ਤੁਧੁ ਏਵੈ ਭਾਵਦਾ

ਮਾਇਆ ਨਾਲਿ ਪਿਆਰੁ ॥ ਗੁਰ ਕੈ ਸਬਦਿ ਸਲਾਹੀਐ ਅੰਤਰਿ ਪ੍ਰੇਮ ਪਿਆਰੁ ॥ ਵਿਣੁ ਪ੍ਰੀਤੀ ਭਗਤਿ ਨ ਹੋਵਈ

ਵਿਣੁ ਸਤਿਗੁਰ ਨ ਲਗੈ ਪਿਆਰੁ ॥ ਤੂ ਪ੍ਰਭੁ ਸਭਿ ਤੁਧੁ ਸੇਵਦੇ ਇਕ ਢਾਢੀ ਕਰੇ ਪੁਕਾਰ ॥ ਦੇਹਿ ਦਾਨੁ ਸੰਤੋਖੀਆ

॥੧੨੮੭॥

ਸਚਾ ਨਾਮੁ ਮਿਲੈ ਆਧਾਰੁ ॥੧੯॥ ਸਲੋਕ ਮਃ ੧ ॥ ਰਾਤੀ ਕਾਲੁ ਘਟੈ ਦਿਨਿ ਕਾਲੁ ॥ ਛਿਜੈ ਕਾਇਆ ਹੋਇ

ਪਰਾਲੁ ॥ ਵਰਤਣਿ ਵਰਤਿਆ ਸਰਬ ਜੰਜਾਲੁ ॥ ਭੁਲਿਆ ਚੁਕਿ ਗਇਆ ਤਪ ਤਾਲੁ ॥ ਅੰਧਾ ਝਖਿ ਝਖਿ ਪਇਆ

ਝੇਰਿ ॥ ਪਿਛੈ ਰੋਵਹਿ ਲਿਆਵਹਿ ਫੇਰਿ ॥ ਬਿਨੁ ਬੂਝੇ ਕਿਛੁ ਸੂਝੈ ਨਾਹੀ ॥ ਮੋਇਆ ਰੋਂਹਿ ਰੋਂਦੇ ਮਰਿ ਜਾਂਹੀਂ ॥

ਨਾਨਕ ਖਸਮੈ ਏਵੈ ਭਾਵੈ ॥ ਸੇਈ ਮੁਏ ਜਿਨਿ ਚਿਤਿ ਨ ਆਵੈ ॥੧॥ ਮਃ ੧ ॥ ਮੁਆ ਪਿਆਰੁ ਪ੍ਰੀਤਿ ਮੁਈ ਮੁਆ ਵੈਰੁ

ਵਾਦੀ ॥ ਵੰਨੁ ਗਇਆ ਰੂਪੁ ਵਿਣਸਿਆ ਦੁਖੀ ਦੇਹ ਰੁਲੀ ॥ ਕਿਥਹੁ ਆਇਆ ਕਹ ਗਇਆ ਕਿਹੁ ਨ ਸੀਓ ਕਿਹੁ

ਸੀ ॥ ਮਨਿ ਮੁਖਿ ਗਲਾ ਗੋਈਆ ਕੀਤਾ ਚਾਉ ਰਲੀ ॥ ਨਾਨਕ ਸਚੇ ਨਾਮ ਬਿਨੁ ਸਿਰ ਖੁਰ ਪਤਿ ਪਾਟੀ ॥੨॥

ਪਉੜੀ ॥ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਅੰਤੇ ਹੋਇ ਸਖਾਈ ॥ ਬਾਝੁ ਗੁਰੂ ਜਗਤੁ ਬਉਰਾਨਾ ਨਾਵੈ ਸਾਰ ਨ ਪਾਈ

॥ ਸਤਿਗੁਰੁ ਸੇਵਹਿ ਸੇ ਪਰਵਾਣੁ ਜਿਨੑ ਜੋਤੀ ਜੋਤਿ ਮਿਲਾਈ ॥ ਸੋ ਸਾਹਿਬੁ ਸੋ ਸੇਵਕੁ ਤੇਹਾ ਜਿਸੁ ਭਾਣਾ ਮੰਨਿ ਵਸਾਈ

॥ ਆਪਣੈ ਭਾਣੈ ਕਹੁ ਕਿਨਿ ਸੁਖੁ ਪਾਇਆ ਅੰਧਾ ਅੰਧੁ ਕਮਾਈ ॥ ਬਿਖਿਆ ਕਦੇ ਹੀ ਰਜੈ ਨਾਹੀ ਮੂਰਖ ਭੁਖ ਨ

ਜਾਈ ॥ ਦੂਜੈ ਸਭੁ ਕੋ ਲਗਿ ਵਿਗੁਤਾ ਬਿਨੁ ਸਤਿਗੁਰ ਬੂਝ ਨ ਪਾਈ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਸ ਨੋ ਕਿਰਪਾ

ਕਰੇ ਰਜਾਈ ॥੨੦॥ ਸਲੋਕ ਮਃ ੧ ॥ ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ ॥ ਸੋ ਧਨੁ ਮਿਤ੍ਰੁ ਨ ਕਾਂਢੀਐ

ਜਿਤੁ ਸਿਰਿ ਚੋਟਾਂ ਖਾਇ ॥ ਜਿਨ ਕੈ ਪਲੈ ਧਨੁ ਵਸੈ ਤਿਨ ਕਾ ਨਾਉ ਫਕੀਰ ॥ ਜਿਨੑ ਕੈ ਹਿਰਦੈ ਤੂ ਵਸਹਿ ਤੇ ਨਰ

ਗੁਣੀ ਗਹੀਰ ॥੧॥ ਮਃ ੧ ॥ ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ

ਲਥੀ ਭੁਖ ॥ ਰੂਪੀ ਭੁਖ ਨ ਉਤਰੈ ਜਾਂ ਦੇਖਾਂ ਤਾਂ ਭੁਖ ॥ ਜੇਤੇ ਰਸ ਸਰੀਰ ਕੇ ਤੇਤੇ ਲਗਹਿ ਦੁਖ ॥੨॥ ਮਃ ੧ ॥ ਅੰਧੀ

ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ ॥ ਚਿਕੜਿ ਲਾਇਐ ਕਿਆ ਥੀਐ ਜਾਂ ਤੁਟੈ ਪਥਰ ਬੰਧੁ ॥ ਬੰਧੁ ਤੁਟਾ ਬੇੜੀ

ਨਹੀ ਨਾ ਤੁਲਹਾ ਨਾ ਹਾਥ ॥ ਨਾਨਕ ਸਚੇ ਨਾਮ ਵਿਣੁ ਕੇਤੇ ਡੁਬੇ ਸਾਥ ॥੩॥ ਮਃ ੧ ॥ ਲਖ ਮਣ ਸੁਇਨਾ ਲਖ

ਮਣ ਰੁਪਾ ਲਖ ਸਾਹਾ ਸਿਰਿ ਸਾਹ ॥ ਲਖ ਲਸਕਰ ਲਖ ਵਾਜੇ ਨੇਜੇ ਲਖੀ ਘੋੜੀ ਪਾਤਿਸਾਹ ॥ ਜਿਥੈ ਸਾਇਰੁ

ਲੰਘਣਾ ਅਗਨਿ ਪਾਣੀ ਅਸਗਾਹ ॥ ਕੰਧੀ ਦਿਸਿ ਨ ਆਵਈ ਧਾਹੀ ਪਵੈ ਕਹਾਹ ॥ ਨਾਨਕ ਓਥੈ ਜਾਣੀਅਹਿ ਸਾਹ

ਕੇਈ ਪਾਤਿਸਾਹ ॥੪॥ ਪਉੜੀ ॥ ਇਕਨਾ ਗਲੀਂ ਜੰਜੀਰ ਬੰਦਿ ਰਬਾਣੀਐ ॥ ਬਧੇ ਛੁਟਹਿ ਸਚਿ ਸਚੁ ਪਛਾਣੀਐ ॥

॥੧੨੮੮॥

ਲਿਖਿਆ ਪਲੈ ਪਾਇ ਸੋ ਸਚੁ ਜਾਣੀਐ ॥ ਹੁਕਮੀ ਹੋਇ ਨਿਬੇੜੁ ਗਇਆ ਜਾਣੀਐ ॥ ਭਉਜਲ ਤਾਰਣਹਾਰੁ ਸਬਦਿ

ਪਛਾਣੀਐ ॥ ਚੋਰ ਜਾਰ ਜੂਆਰ ਪੀੜੇ ਘਾਣੀਐ ॥ ਨਿੰਦਕ ਲਾਇਤਬਾਰ ਮਿਲੇ ਹੜੑਵਾਣੀਐ ॥ ਗੁਰਮੁਖਿ ਸਚਿ

ਸਮਾਇ ਸੁ ਦਰਗਹ ਜਾਣੀਐ ॥੨੧॥ ਸਲੋਕ ਮਃ ੨ ॥ ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ ॥ ਅੰਧੇ ਕਾ

ਨਾਉ ਪਾਰਖੂ ਏਵੈ ਕਰੇ ਗੁਆਉ ॥ ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ ॥ ਨਾਨਕ ਗੁਰਮੁਖਿ ਜਾਣੀਐ

ਕਲਿ ਕਾ ਏਹੁ ਨਿਆਉ ॥੧॥ ਮਃ ੧ ॥ ਹਰਣਾਂ ਬਾਜਾਂ ਤੈ ਸਿਕਦਾਰਾਂ ਏਨਾੑ ਪੜਿੑਆ ਨਾਉ ॥ ਫਾਂਧੀ ਲਗੀ ਜਾਤਿ

ਫਹਾਇਨਿ ਅਗੈ ਨਾਹੀ ਥਾਉ ॥ ਸੋ ਪੜਿਆ ਸੋ ਪੰਡਿਤੁ ਬੀਨਾ ਜਿਨੀੑ ਕਮਾਣਾ ਨਾਉ ॥ ਪਹਿਲੋ ਦੇ ਜੜ ਅੰਦਰਿ

ਜੰਮੈ ਤਾ ਉਪਰਿ ਹੋਵੈ ਛਾਂਉ ॥ ਰਾਜੇ ਸੀਹ ਮੁਕਦਮ ਕੁਤੇ ॥ ਜਾਇ ਜਗਾਇਨਿੑ ਬੈਠੇ ਸੁਤੇ ॥ ਚਾਕਰ ਨਹਦਾ ਪਾਇਨਿੑ

ਘਾਉ ॥ ਰਤੁ ਪਿਤੁ ਕੁਤਿਹੋ ਚਟਿ ਜਾਹੁ ॥ ਜਿਥੈ ਜੀਆਂ ਹੋਸੀ ਸਾਰ ॥ ਨਕੀਂ ਵਢੀਂ ਲਾਇਤਬਾਰ ॥੨॥ ਪਉੜੀ ॥

ਆਪਿ ਉਪਾਏ ਮੇਦਨੀ ਆਪੇ ਕਰਦਾ ਸਾਰ ॥ ਭੈ ਬਿਨੁ ਭਰਮੁ ਨ ਕਟੀਐ ਨਾਮਿ ਨ ਲਗੈ ਪਿਆਰੁ ॥ ਸਤਿਗੁਰ ਤੇ

ਭਉ ਊਪਜੈ ਪਾਈਐ ਮੋਖ ਦੁਆਰ ॥ ਭੈ ਤੇ ਸਹਜੁ ਪਾਈਐ ਮਿਲਿ ਜੋਤੀ ਜੋਤਿ ਅਪਾਰ ॥ ਭੈ ਤੇ ਭੈਜਲੁ ਲੰਘੀਐ

ਗੁਰਮਤੀ ਵੀਚਾਰੁ ॥ ਭੈ ਤੇ ਨਿਰਭਉ ਪਾਈਐ ਜਿਸ ਦਾ ਅੰਤੁ ਨ ਪਾਰਾਵਾਰੁ ॥ ਮਨਮੁਖ ਭੈ ਕੀ ਸਾਰ ਨ ਜਾਣਨੀ

ਤ੍ਰਿਸਨਾ ਜਲਤੇ ਕਰਹਿ ਪੁਕਾਰ ॥ ਨਾਨਕ ਨਾਵੈ ਹੀ ਤੇ ਸੁਖੁ ਪਾਇਆ ਗੁਰਮਤੀ ਉਰਿ ਧਾਰ ॥੨੨॥ ਸਲੋਕ ਮਃ ੧ ॥

ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥ ਲਬੈ ਮਾਲੈ ਘੁਲਿ ਮਿਲਿ ਮਿਚਲਿ ਊਂਘੈ ਸਉੜਿ ਪਲੰਘੁ ॥ ਭੰਉਕੈ ਕੋਪੁ

ਖੁਆਰੁ ਹੋਇ ਫਕੜੁ ਪਿਟੇ ਅੰਧੁ ॥ ਚੁਪੈ ਚੰਗਾ ਨਾਨਕਾ ਵਿਣੁ ਨਾਵੈ ਮੁਹਿ ਗੰਧੁ ॥੧॥ ਮਃ ੧ ॥ ਰਾਜੁ ਮਾਲੁ ਰੂਪੁ

ਜਾਤਿ ਜੋਬਨੁ ਪੰਜੇ ਠਗ ॥ ਏਨੀ ਠਗੀਂ ਜਗੁ ਠਗਿਆ ਕਿਨੈ ਨ ਰਖੀ ਲਜ ॥ ਏਨਾ ਠਗਨਿੑ ਠਗ ਸੇ ਜਿ ਗੁਰ ਕੀ

ਪੈਰੀ ਪਾਹਿ ॥ ਨਾਨਕ ਕਰਮਾ ਬਾਹਰੇ ਹੋਰਿ ਕੇਤੇ ਮੁਠੇ ਜਾਹਿ ॥੨॥ ਪਉੜੀ ॥ ਪੜਿਆ ਲੇਖੇਦਾਰੁ ਲੇਖਾ ਮੰਗੀਐ

॥ ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ ॥ ਅਉਘਟ ਰੁਧੇ ਰਾਹ ਗਲੀਆਂ ਰੋਕੀਆਂ ॥ ਸਚਾ ਵੇਪਰਵਾਹੁ

ਸਬਦਿ ਸੰਤੋਖੀਆਂ ॥ ਗਹਿਰ ਗਭੀਰ ਅਥਾਹੁ ਹਾਥ ਨ ਲਭਈ ॥ ਮੁਹੇ ਮੁਹਿ ਚੋਟਾ ਖਾਹੁ ਵਿਣੁ ਗੁਰ ਕੋਇ ਨ

ਛੁਟਸੀ ॥ ਪਤਿ ਸੇਤੀ ਘਰਿ ਜਾਹੁ ਨਾਮੁ ਵਖਾਣੀਐ ॥ ਹੁਕਮੀ ਸਾਹ ਗਿਰਾਹ ਦੇਂਦਾ ਜਾਣੀਐ ॥੨੩॥

॥੧੨੮੯॥

ਸਲੋਕ ਮਃ ੧ ॥ ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ ॥ ਧਰਤੀ ਪਾਤਾਲੀ ਆਕਾਸੀ

ਇਕਿ ਦਰਿ ਰਹਨਿ ਵਜੀਰ ॥ ਇਕਨਾ ਵਡੀ ਆਰਜਾ ਇਕਿ ਮਰਿ ਹੋਹਿ ਜਹੀਰ ॥ ਇਕਿ ਦੇ ਖਾਹਿ ਨਿਖੁਟੈ ਨਾਹੀ

ਇਕਿ ਸਦਾ ਫਿਰਹਿ ਫਕੀਰ ॥ ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ ॥ ਸਭੁ ਕੋ ਨਥੈ ਨਥਿਆ ਬਖਸੇ ਤੋੜੇ

ਨਥ ॥ ਵਰਨਾ ਚਿਹਨਾ ਬਾਹਰਾ ਲੇਖੇ ਬਾਝੁ ਅਲਖੁ ॥ ਕਿਉ ਕਥੀਐ ਕਿਉ ਆਖੀਐ ਜਾਪੈ ਸਚੋ ਸਚੁ ॥ ਕਰਣਾ

ਕਥਨਾ ਕਾਰ ਸਭ ਨਾਨਕ ਆਪਿ ਅਕਥੁ ॥ ਅਕਥ ਕੀ ਕਥਾ ਸੁਣੇਇ ॥ ਰਿਧਿ ਬੁਧਿ ਸਿਧਿ ਗਿਆਨੁ ਸਦਾ ਸੁਖੁ ਹੋਇ

॥੧॥ ਮਃ ੧ ॥ ਅਜਰੁ ਜਰੈ ਤ ਨਉ ਕੁਲ ਬੰਧੁ ॥ ਪੂਜੈ ਪ੍ਰਾਣ ਹੋਵੈ ਥਿਰੁ ਕੰਧੁ ॥ ਕਹਾਂ ਤੇ ਆਇਆ ਕਹਾਂ ਏਹੁ ਜਾਣੁ ॥

ਜੀਵਤ ਮਰਤ ਰਹੈ ਪਰਵਾਣੁ ॥ ਹੁਕਮੈ ਬੂਝੈ ਤਤੁ ਪਛਾਣੈ ॥ ਇਹੁ ਪਰਸਾਦੁ ਗੁਰੂ ਤੇ ਜਾਣੈ ॥ ਹੋਂਦਾ ਫੜੀਅਗੁ

ਨਾਨਕ ਜਾਣੁ ॥ ਨਾ ਹਉ ਨਾ ਮੈ ਜੂਨੀ ਪਾਣੁ ॥੨॥ ਪਉੜੀ ॥ ਪੜੀੑਐ ਨਾਮੁ ਸਾਲਾਹ ਹੋਰਿ ਬੁਧੀਂ ਮਿਥਿਆ ॥

ਬਿਨੁ ਸਚੇ ਵਾਪਾਰ ਜਨਮੁ ਬਿਰਥਿਆ ॥ ਅੰਤੁ ਨ ਪਾਰਾਵਾਰੁ ਨ ਕਿਨ ਹੀ ਪਾਇਆ ॥ ਸਭੁ ਜਗੁ ਗਰਬਿ ਗੁਬਾਰੁ

ਤਿਨ ਸਚੁ ਨ ਭਾਇਆ ॥ ਚਲੇ ਨਾਮੁ ਵਿਸਾਰਿ ਤਾਵਣਿ ਤਤਿਆ ॥ ਬਲਦੀ ਅੰਦਰਿ ਤੇਲੁ ਦੁਬਿਧਾ ਘਤਿਆ ॥

ਆਇਆ ਉਠੀ ਖੇਲੁ ਫਿਰੈ ਉਵਤਿਆ ॥ ਨਾਨਕ ਸਚੈ ਮੇਲੁ ਸਚੈ ਰਤਿਆ ॥੨੪॥ ਸਲੋਕ ਮਃ ੧ ॥ ਪਹਿਲਾਂ

ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥ ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥ ਮਾਸਹੁ

ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥ ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥ ਵਡਾ ਹੋਆ

ਵੀਆਹਿਆ ਘਰਿ ਲੈ ਆਇਆ ਮਾਸੁ ॥ ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥ ਸਤਿਗੁਰਿ ਮਿਲਿਐ ਹੁਕਮੁ

ਬੁਝੀਐ ਤਾਂ ਕੋ ਆਵੈ ਰਾਸਿ ॥ ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥੧॥ ਮਃ ੧ ॥ ਮਾਸੁ ਮਾਸੁ ਕਰਿ

ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥

ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ ਫੜੁ

ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ

ਬੂਝੈ ॥ ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ

॥੧੨੯੦॥

ਖਾਂਹੀ ॥ ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥

ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ

॥ ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥ ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ

॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਮਾਸੁ

ਪੁਰਾਣੀ ਮਾਸੁ ਕਤੇਬੀਂ ਚਹੁ ਜੁਗਿ ਮਾਸੁ ਕਮਾਣਾ ॥ ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥ ਇਸਤ੍ਰੀ

ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥ ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨੑ ਕਾ ਦਾਨੁ ਨ ਲੈਣਾ ॥

ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥ ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥ ਪਾਂਡੇ ਤੂ

ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥ ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥ ਤੋਆ ਆਖੈ

ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥ ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥

ਪਉੜੀ ॥ ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਨ ਕਿਨ ਹੀ ਪਾਇਆ ॥ ਸਚਾ ਸਬਦੁ ਵੀਚਾਰਿ ਸੇ ਤੁਝ ਹੀ

ਮਾਹਿ ਸਮਾਇਆ ॥ ਇਕਿ ਭਗਵਾ ਵੇਸੁ ਕਰਿ ਭਰਮਦੇ ਵਿਣੁ ਸਤਿਗੁਰ ਕਿਨੈ ਨ ਪਾਇਆ ॥ ਦੇਸ ਦਿਸੰਤਰ ਭਵਿ

ਥਕੇ ਤੁਧੁ ਅੰਦਰਿ ਆਪੁ ਲੁਕਾਇਆ ॥ ਗੁਰ ਕਾ ਸਬਦੁ ਰਤੰਨੁ ਹੈ ਕਰਿ ਚਾਨਣੁ ਆਪਿ ਦਿਖਾਇਆ ॥ ਆਪਣਾ

ਆਪੁ ਪਛਾਣਿਆ ਗੁਰਮਤੀ ਸਚਿ ਸਮਾਇਆ ॥ ਆਵਾ ਗਉਣੁ ਬਜਾਰੀਆ ਬਾਜਾਰੁ ਜਿਨੀ ਰਚਾਇਆ ॥ ਇਕੁ

ਥਿਰੁ ਸਚਾ ਸਾਲਾਹਣਾ ਜਿਨ ਮਨਿ ਸਚਾ ਭਾਇਆ ॥੨੫॥ ਸਲੋਕ ਮਃ ੧ ॥ ਨਾਨਕ ਮਾਇਆ ਕਰਮ ਬਿਰਖੁ ਫਲ

ਅੰਮ੍ਰਿਤ ਫਲ ਵਿਸੁ ॥ ਸਭ ਕਾਰਣ ਕਰਤਾ ਕਰੇ ਜਿਸੁ ਖਵਾਲੇ ਤਿਸੁ ॥੧॥ ਮਃ ੨ ॥ ਨਾਨਕ ਦੁਨੀਆ ਕੀਆਂ

ਵਡਿਆਈਆਂ ਅਗੀ ਸੇਤੀ ਜਾਲਿ ॥ ਏਨੀ ਜਲੀਈਂ ਨਾਮੁ ਵਿਸਾਰਿਆ ਇਕ ਨ ਚਲੀਆ ਨਾਲਿ ॥੨॥ ਪਉੜੀ ॥

ਸਿਰਿ ਸਿਰਿ ਹੋਇ ਨਿਬੇੜੁ ਹੁਕਮਿ ਚਲਾਇਆ ॥ ਤੇਰੈ ਹਥਿ ਨਿਬੇੜੁ ਤੂਹੈ ਮਨਿ ਭਾਇਆ ॥ ਕਾਲੁ ਚਲਾਏ ਬੰਨਿ

ਕੋਇ ਨ ਰਖਸੀ ॥ ਜਰੁ ਜਰਵਾਣਾ ਕੰਨਿੑ ਚੜਿਆ ਨਚਸੀ ॥ ਸਤਿਗੁਰੁ ਬੋਹਿਥੁ ਬੇੜੁ ਸਚਾ ਰਖਸੀ ॥ ਅਗਨਿ ਭਖੈ

ਭੜਹਾੜੁ ਅਨਦਿਨੁ ਭਖਸੀ ॥ ਫਾਥਾ ਚੁਗੈ ਚੋਗ ਹੁਕਮੀ ਛੁਟਸੀ ॥ ਕਰਤਾ ਕਰੇ ਸੁ ਹੋਗੁ ਕੂੜੁ ਨਿਖੁਟਸੀ ॥੨੬॥

॥੧੨੯੧॥

ਸਲੋਕ ਮਃ ੧ ॥ ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ ॥ ਪੰਚ ਸਬਦ ਧੁਨਿਕਾਰ ਧੁਨਿ ਤਹ

ਬਾਜੈ ਸਬਦੁ ਨੀਸਾਣੁ ॥ ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ ॥ ਤਾਰ ਘੋਰ ਬਾਜਿੰਤ੍ਰ ਤਹ ਸਾਚਿ ਤਖਤਿ

ਸੁਲਤਾਨੁ ॥ ਸੁਖਮਨ ਕੈ ਘਰਿ ਰਾਗੁ ਸੁਨਿ ਸੁੰਨਿ ਮੰਡਲਿ ਲਿਵ ਲਾਇ ॥ ਅਕਥ ਕਥਾ ਬੀਚਾਰੀਐ ਮਨਸਾ ਮਨਹਿ

ਸਮਾਇ ॥ ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ ॥ ਅਜਪਾ ਜਾਪੁ ਨ ਵੀਸਰੈ ਆਦਿ

ਜੁਗਾਦਿ ਸਮਾਇ ॥ ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥ ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ

ਤਾ ਕਾ ਦਾਸੁ ॥੧॥ ਮਃ ੧ ॥ ਚਿਲਿਮਿਲਿ ਬਿਸੀਆਰ ਦੁਨੀਆ ਫਾਨੀ ॥ ਕਾਲੂਬਿ ਅਕਲ ਮਨ ਗੋਰ ਨ ਮਾਨੀ ॥

ਮਨ ਕਮੀਨ ਕਮਤਰੀਨ ਤੂ ਦਰੀਆਉ ਖੁਦਾਇਆ ॥ ਏਕੁ ਚੀਜੁ ਮੁਝੈ ਦੇਹਿ ਅਵਰ ਜਹਰ ਚੀਜ ਨ ਭਾਇਆ ॥

ਪੁਰਾਬ ਖਾਮ ਕੂਜੈ ਹਿਕਮਤਿ ਖੁਦਾਇਆ ॥ ਮਨ ਤੁਆਨਾ ਤੂ ਕੁਦਰਤੀ ਆਇਆ ॥ ਸਗ ਨਾਨਕ ਦੀਬਾਨ

ਮਸਤਾਨਾ ਨਿਤ ਚੜੈ ਸਵਾਇਆ ॥ ਆਤਸ ਦੁਨੀਆ ਖੁਨਕ ਨਾਮੁ ਖੁਦਾਇਆ ॥੨॥ ਪਉੜੀ ਨਵੀ ਮਃ ੫ ॥

ਸਭੋ ਵਰਤੈ ਚਲਤੁ ਚਲਤੁ ਵਖਾਣਿਆ ॥ ਪਾਰਬ੍ਰਹਮੁ ਪਰਮੇਸਰੁ ਗੁਰਮੁਖਿ ਜਾਣਿਆ ॥ ਲਥੇ ਸਭਿ ਵਿਕਾਰ ਸਬਦਿ

ਨੀਸਾਣਿਆ ॥ ਸਾਧੂ ਸੰਗਿ ਉਧਾਰੁ ਭਏ ਨਿਕਾਣਿਆ ॥ ਸਿਮਰਿ ਸਿਮਰਿ ਦਾਤਾਰੁ ਸਭਿ ਰੰਗ ਮਾਣਿਆ ॥

ਪਰਗਟੁ ਭਇਆ ਸੰਸਾਰਿ ਮਿਹਰ ਛਾਵਾਣਿਆ ॥ ਆਪੇ ਬਖਸਿ ਮਿਲਾਏ ਸਦ ਕੁਰਬਾਣਿਆ ॥ ਨਾਨਕ ਲਏ

ਮਿਲਾਇ ਖਸਮੈ ਭਾਣਿਆ ॥੨੭॥ ਸਲੋਕ ਮਃ ੧ ॥ ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ ॥ ਧਨੁ

ਲੇਖਾਰੀ ਨਾਨਕਾ ਜਿਨਿ ਨਾਮੁ ਲਿਖਾਇਆ ਸਚੁ ॥੧॥ ਮਃ ੧ ॥ ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ

॥ ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ ॥੨॥ ਪਉੜੀ ॥ ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ ॥

ਤੁਧੁ ਬਿਨੁ ਦੂਜਾ ਕੋ ਨਹੀ ਤੂ ਰਹਿਆ ਸਮਾਈ ॥ ਤੇਰੀ ਗਤਿ ਮਿਤਿ ਤੂਹੈ ਜਾਣਦਾ ਤੁਧੁ ਕੀਮਤਿ ਪਾਈ ॥ ਤੂ ਅਲਖ

ਅਗੋਚਰੁ ਅਗਮੁ ਹੈ ਗੁਰਮਤਿ ਦਿਖਾਈ ॥ ਅੰਤਰਿ ਅਗਿਆਨੁ ਦੁਖੁ ਭਰਮੁ ਹੈ ਗੁਰ ਗਿਆਨਿ ਗਵਾਈ ॥

ਜਿਸੁ ਕ੍ਰਿਪਾ ਕਰਹਿ ਤਿਸੁ ਮੇਲਿ ਲੈਹਿ ਸੋ ਨਾਮੁ ਧਿਆਈ ॥ ਤੂ ਕਰਤਾ ਪੁਰਖੁ ਅਗੰਮੁ ਹੈ ਰਵਿਆ ਸਭ ਠਾਈ ॥

ਜਿਤੁ ਤੂ ਲਾਇਹਿ ਸਚਿਆ ਤਿਤੁ ਕੋ ਲਗੈ ਨਾਨਕ ਗੁਣ ਗਾਈ ॥੨੮॥੧॥ ਸੁਧੁ ॥

॥੧੨੯੨॥

ਰਾਗੁ ਮਲਾਰ ਬਾਣੀ ਭਗਤ ਨਾਮਦੇਵ ਜੀਉ ਕੀ      ੴ ਸਤਿਗੁਰ ਪ੍ਰਸਾਦਿ ॥

ਸੇਵੀਲੇ ਗੋਪਾਲ ਰਾਇ ਅਕੁਲ ਨਿਰੰਜਨ ॥ ਭਗਤਿ ਦਾਨੁ ਦੀਜੈ ਜਾਚਹਿ ਸੰਤ ਜਨ ॥੧॥ ਰਹਾਉ ॥ ਜਾਂ ਚੈ ਘਰਿ

ਦਿਗ ਦਿਸੈ ਸਰਾਇਚਾ ਬੈਕੁੰਠ ਭਵਨ ਚਿਤ੍ਰਸਾਲਾ ਸਪਤ ਲੋਕ ਸਾਮਾਨਿ ਪੂਰੀਅਲੇ ॥ ਜਾਂ ਚੈ ਘਰਿ ਲਛਿਮੀ ਕੁਆਰੀ

ਚੰਦੁ ਸੂਰਜੁ ਦੀਵੜੇ ਕਉਤਕੁ ਕਾਲੁ ਬਪੁੜਾ ਕੋਟਵਾਲੁ ਸੁ ਕਰਾ ਸਿਰੀ ॥ ਸੁ ਐਸਾ ਰਾਜਾ ਸ੍ਰੀ ਨਰਹਰੀ ॥੧॥ ਜਾਂ ਚੈ

ਘਰਿ ਕੁਲਾਲੁ ਬ੍ਰਹਮਾ ਚਤੁਰ ਮੁਖੁ ਡਾਂਵੜਾ ਜਿਨਿ ਬਿਸ੍ਵ ਸੰਸਾਰੁ ਰਾਚੀਲੇ ॥ ਜਾਂ ਕੈ ਘਰਿ ਈਸਰੁ ਬਾਵਲਾ ਜਗਤ ਗੁਰੂ

ਤਤ ਸਾਰਖਾ ਗਿਆਨੁ ਭਾਖੀਲੇ ॥ ਪਾਪੁ ਪੁੰਨੁ ਜਾਂ ਚੈ ਡਾਂਗੀਆ ਦੁਆਰੈ ਚਿਤ੍ਰ ਗੁਪਤੁ ਲੇਖੀਆ ॥ ਧਰਮ ਰਾਇ

ਪਰੁਲੀ ਪ੍ਰਤਿਹਾਰੁ ॥ ਸੋੁ ਐਸਾ ਰਾਜਾ ਸ੍ਰੀ ਗੋਪਾਲੁ ॥੨॥ ਜਾਂ ਚੈ ਘਰਿ ਗਣ ਗੰਧਰਬ ਰਿਖੀ ਬਪੁੜੇ ਢਾਢੀਆ ਗਾਵੰਤ

ਆਛੈ ॥ ਸਰਬ ਸਾਸਤ੍ਰ ਬਹੁ ਰੂਪੀਆ ਅਨਗਰੂਆ ਆਖਾੜਾ ਮੰਡਲੀਕ ਬੋਲ ਬੋਲਹਿ ਕਾਛੇ ॥ ਚਉਰ ਢੂਲ ਜਾਂ ਚੈ ਹੈ

ਪਵਣੁ ॥ ਚੇਰੀ ਸਕਤਿ ਜੀਤਿ ਲੇ ਭਵਣੁ ॥ ਅੰਡ ਟੂਕ ਜਾ ਚੈ ਭਸਮਤੀ ॥ ਸੋੁ ਐਸਾ ਰਾਜਾ ਤ੍ਰਿਭਵਣ ਪਤੀ ॥੩॥ ਜਾਂ ਚੈ

ਘਰਿ ਕੂਰਮਾ ਪਾਲੁ ਸਹਸ੍ਰ ਫਨੀ ਬਾਸਕੁ ਸੇਜ ਵਾਲੂਆ ॥ ਅਠਾਰਹ ਭਾਰ ਬਨਾਸਪਤੀ ਮਾਲਣੀ ਛਿਨਵੈ ਕਰੋੜੀ

ਮੇਘ ਮਾਲਾ ਪਾਣੀਹਾਰੀਆ ॥ ਨਖ ਪ੍ਰਸੇਵ ਜਾ ਚੈ ਸੁਰਸਰੀ ॥ ਸਪਤ ਸਮੁੰਦ ਜਾਂ ਚੈ ਘੜਥਲੀ ॥ ਏਤੇ ਜੀਅ ਜਾਂ ਚੈ

ਵਰਤਣੀ ॥ ਸੋੁ ਐਸਾ ਰਾਜਾ ਤ੍ਰਿਭਵਣ ਧਣੀ ॥੪॥ ਜਾਂ ਚੈ ਘਰਿ ਨਿਕਟ ਵਰਤੀ ਅਰਜਨੁ ਧ੍ਰੂ ਪ੍ਰਹਲਾਦੁ ਅੰਬਰੀਕੁ

ਨਾਰਦੁ ਨੇਜੈ ਸਿਧ ਬੁਧ ਗਣ ਗੰਧਰਬ ਬਾਨਵੈ ਹੇਲਾ ॥ ਏਤੇ ਜੀਅ ਜਾਂ ਚੈ ਹਹਿ ਘਰੀ ॥ ਸਰਬ ਬਿਆਪਿਕ ਅੰਤਰ

ਹਰੀ ॥ ਪ੍ਰਣਵੈ ਨਾਮਦੇਉ ਤਾਂ ਚੀ ਆਣਿ ॥ ਸਗਲ ਭਗਤ ਜਾ ਚੈ ਨੀਸਾਣਿ ॥੫॥੧॥ ਮਲਾਰ ॥ ਮੋ ਕਉ ਤੂੰ

ਨ ਬਿਸਾਰਿ ਤੂ ਨ ਬਿਸਾਰਿ ॥ ਤੂ ਨ ਬਿਸਾਰੇ ਰਾਮਈਆ ॥੧॥ ਰਹਾਉ ॥ ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ

ਊਪਰਿ ਸਭ ਕੋਪਿਲਾ ॥ ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥੧॥ ਮੂਏ ਹੂਏ ਜਉ

ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥ ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਲਾ

॥੨॥ ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥ ਫੇਰਿ ਦੀਆ ਦੇਹੁਰਾ ਨਾਮੇ

॥੧੨੯੩॥

ਕਉ ਪੰਡੀਅਨ ਕਉ ਪਿਛਵਾਰਲਾ ॥੩॥੨॥

ਮਲਾਰ ਬਾਣੀ ਭਗਤ ਰਵਿਦਾਸ ਜੀ ਕੀ      ੴ ਸਤਿਗੁਰ ਪ੍ਰਸਾਦਿ ॥

ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥ ਰਿਦੈ ਰਾਮ ਗੋਬਿੰਦ ਗੁਨ ਸਾਰੰ ॥੧॥ ਰਹਾਉ ॥ ਸੁਰਸਰੀ ਸਲਲ

ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ ॥ ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ

ਆਨੰ ॥੧॥ ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ ॥ ਭਗਤਿ ਭਾਗਉਤੁ ਲਿਖੀਐ

ਤਿਹ ਊਪਰੇ ਪੂਜੀਐ ਕਰਿ ਨਮਸਕਾਰੰ ॥੨॥ ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ

ਪਾਸਾ ॥ ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥੩॥੧॥

ਮਲਾਰ ॥ ਹਰਿ ਜਪਤ ਤੇਊ ਜਨਾ ਪਦਮ ਕਵਲਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥ ਏਕ ਹੀ ਏਕ ਅਨੇਕ

ਹੋਇ ਬਿਸਥਰਿਓ ਆਨ ਰੇ ਆਨ ਭਰਪੂਰਿ ਸੋਊ ॥ ਰਹਾਉ ॥ ਜਾ ਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ

ਤਾਸ ਕੀ ਜਾਤਿ ਆਛੋਪ ਛੀਪਾ ॥ ਬਿਆਸ ਮਹਿ ਲੇਖੀਐ ਸਨਕ ਮਹਿ ਪੇਖੀਐ ਨਾਮ ਕੀ ਨਾਮਨਾ ਸਪਤ ਦੀਪਾ

॥੧॥ ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ ॥ ਜਾ ਕੈ ਬਾਪ ਵੈਸੀ

ਕਰੀ ਪੂਤ ਐਸੀ ਸਰੀ ਤਿਹੂ ਰੇ ਲੋਕ ਪਰਸਿਧ ਕਬੀਰਾ ॥੨॥ ਜਾ ਕੇ ਕੁਟੰਬ ਕੇ ਢੇਢ ਸਭ ਢੋਰ ਢੋਵੰਤ ਫਿਰਹਿ

ਅਜਹੁ ਬੰਨਾਰਸੀ ਆਸ ਪਾਸਾ ॥ ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ ਤਿਨ ਤਨੈ ਰਵਿਦਾਸ ਦਾਸਾਨ ਦਾਸਾ

॥੩॥੨॥

ਮਲਾਰ      ੴ ਸਤਿਗੁਰ ਪ੍ਰਸਾਦਿ ॥

ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ ॥ ਸਾਧਸੰਗਤਿ ਪਾਈ ਪਰਮ ਗਤੇ ॥ ਰਹਾਉ ॥ ਮੈਲੇ ਕਪਰੇ

ਕਹਾ ਲਉ ਧੋਵਉ ॥ ਆਵੈਗੀ ਨੀਦ ਕਹਾ ਲਗੁ ਸੋਵਉ ॥੧॥ ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ ॥

ਝੂਠੈ ਬਨਜਿ ਉਠਿ ਹੀ ਗਈ ਹਾਟਿਓ ॥੨॥ ਕਹੁ ਰਵਿਦਾਸ ਭਇਓ ਜਬ ਲੇਖੋ ॥ ਜੋਈ ਜੋਈ ਕੀਨੋ

ਸੋਈ ਸੋਈ ਦੇਖਿਓ ॥੩॥੧॥੩॥

॥੧੨੯੪॥

ਰਾਗੁ ਕਾਨੜਾ ਚਉਪਦੇ ਮਹਲਾ ੪ ਘਰੁ ੧

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਮੇਰਾ ਮਨੁ ਸਾਧ ਜਨਾਂ ਮਿਲਿ ਹਰਿਆ ॥ ਹਉ ਬਲਿ ਬਲਿ ਬਲਿ ਬਲਿ ਸਾਧ ਜਨਾਂ ਕਉ ਮਿਲਿ ਸੰਗਤਿ ਪਾਰਿ

ਉਤਰਿਆ ॥੧॥ ਰਹਾਉ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਹਮ ਸਾਧ ਜਨਾਂ ਪਗ ਪਰਿਆ ॥ ਧਨੁ ਧਨੁ ਸਾਧ

ਜਿਨ ਹਰਿ ਪ੍ਰਭੁ ਜਾਨਿਆ ਮਿਲਿ ਸਾਧੂ ਪਤਿਤ ਉਧਰਿਆ ॥੧॥ ਮਨੂਆ ਚਲੈ ਚਲੈ ਬਹੁ ਬਹੁ ਬਿਧਿ ਮਿਲਿ ਸਾਧੂ

ਵਸਗਤਿ ਕਰਿਆ ॥ ਜਿਉਂ ਜਲ ਤੰਤੁ ਪਸਾਰਿਓ ਬਧਕਿ ਗ੍ਰਸਿ ਮੀਨਾ ਵਸਗਤਿ ਖਰਿਆ ॥੨॥ ਹਰਿ ਕੇ ਸੰਤ

ਸੰਤ ਭਲ ਨੀਕੇ ਮਿਲਿ ਸੰਤ ਜਨਾ ਮਲੁ ਲਹੀਆ ॥ ਹਉਮੈ ਦੁਰਤੁ ਗਇਆ ਸਭੁ ਨੀਕਰਿ ਜਿਉ ਸਾਬੁਨਿ ਕਾਪਰੁ

ਕਰਿਆ ॥੩॥ ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਗੁਰ ਸਤਿਗੁਰ ਚਰਨ ਉਰ ਧਰਿਆ ॥ ਸਭੁ ਦਾਲਦੁ

ਦੂਖ ਭੰਜ ਪ੍ਰਭੁ ਪਾਇਆ ਜਨ ਨਾਨਕ ਨਾਮਿ ਉਧਰਿਆ ॥੪॥੧॥ ਕਾਨੜਾ ਮਹਲਾ ੪ ॥ ਮੇਰਾ ਮਨੁ ਸੰਤ ਜਨਾ

ਪਗ ਰੇਨ ॥ ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਮਨੁ ਕੋਰਾ ਹਰਿ ਰੰਗਿ ਭੇਨ ॥੧॥ ਰਹਾਉ ॥ ਹਮ ਅਚਿਤ

ਅਚੇਤ ਨ ਜਾਨਹਿ ਗਤਿ ਮਿਤਿ ਗੁਰਿ ਕੀਏ ਸੁਚਿਤ ਚਿਤੇਨ ॥ ਪ੍ਰਭਿ ਦੀਨ ਦਇਆਲਿ ਕੀਓ ਅੰਗੀਕ੍ਰਿਤੁ ਮਨਿ

ਹਰਿ ਹਰਿ ਨਾਮੁ ਜਪੇਨ ॥੧॥ ਹਰਿ ਕੇ ਸੰਤ ਮਿਲਹਿ ਮਨ ਪ੍ਰੀਤਮ ਕਟਿ ਦੇਵਉ ਹੀਅਰਾ ਤੇਨ ॥ ਹਰਿ ਕੇ ਸੰਤ

ਮਿਲੇ ਹਰਿ ਮਿਲਿਆ ਹਮ ਕੀਏ ਪਤਿਤ ਪਵੇਨ ॥੨॥ ਹਰਿ ਕੇ ਜਨ ਊਤਮ ਜਗਿ ਕਹੀਅਹਿ ਜਿਨ ਮਿਲਿਆ

॥੧੨੯੫॥

ਪਾਥਰ ਸੇਨ ॥ ਜਨ ਕੀ ਮਹਿਮਾ ਬਰਨਿ ਨ ਸਾਕਉ ਓਇ ਊਤਮ ਹਰਿ ਹਰਿ ਕੇਨ ॥੩॥ ਤੁਮੑ ਹਰਿ ਸਾਹ ਵਡੇ ਪ੍ਰਭ

ਸੁਆਮੀ ਹਮ ਵਣਜਾਰੇ ਰਾਸਿ ਦੇਨ ॥ ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਲਦਿ ਵਾਖਰੁ ਹਰਿ ਹਰਿ ਲੇਨ

॥੪॥੨॥ ਕਾਨੜਾ ਮਹਲਾ ੪ ॥ ਜਪਿ ਮਨ ਰਾਮ ਨਾਮ ਪਰਗਾਸ ॥ ਹਰਿ ਕੇ ਸੰਤ ਮਿਲਿ ਪ੍ਰੀਤਿ ਲਗਾਨੀ ਵਿਚੇ

ਗਿਰਹ ਉਦਾਸ ॥੧॥ ਰਹਾਉ ॥ ਹਮ ਹਰਿ ਹਿਰਦੈ ਜਪਿਓ ਨਾਮੁ ਨਰਹਰਿ ਪ੍ਰਭਿ ਕ੍ਰਿਪਾ ਕਰੀ ਕਿਰਪਾਸ ॥

ਅਨਦਿਨੁ ਅਨਦੁ ਭਇਆ ਮਨੁ ਬਿਗਸਿਆ ਉਦਮ ਭਏ ਮਿਲਨ ਕੀ ਆਸ ॥੧॥ ਹਮ ਹਰਿ ਸੁਆਮੀ ਪ੍ਰੀਤਿ

ਲਗਾਈ ਜਿਤਨੇ ਸਾਸ ਲੀਏ ਹਮ ਗ੍ਰਾਸ ॥ ਕਿਲਬਿਖ ਦਹਨ ਭਏ ਖਿਨ ਅੰਤਰਿ ਤੂਟਿ ਗਏ ਮਾਇਆ ਕੇ ਫਾਸ

॥੨॥ ਕਿਆ ਹਮ ਕਿਰਮ ਕਿਆ ਕਰਮ ਕਮਾਵਹਿ ਮੂਰਖ ਮੁਗਧ ਰਖੇ ਪ੍ਰਭ ਤਾਸ ॥ ਅਵਗਨੀਆਰੇ ਪਾਥਰ ਭਾਰੇ

ਸਤਸੰਗਤਿ ਮਿਲਿ ਤਰੇ ਤਰਾਸ ॥੩॥ ਜੇਤੀ ਸ੍ਰਿਸਟਿ ਕਰੀ ਜਗਦੀਸਰਿ ਤੇ ਸਭਿ ਊਚ ਹਮ ਨੀਚ ਬਿਖਿਆਸ ॥

ਹਮਰੇ ਅਵਗੁਨ ਸੰਗਿ ਗੁਰ ਮੇਟੇ ਜਨ ਨਾਨਕ ਮੇਲਿ ਲੀਏ ਪ੍ਰਭ ਪਾਸ ॥੪॥੩॥ ਕਾਨੜਾ ਮਹਲਾ ੪ ॥ ਮੇਰੈ ਮਨਿ

ਰਾਮ ਨਾਮੁ ਜਪਿਓ ਗੁਰ ਵਾਕ ॥ ਹਰਿ ਹਰਿ ਕ੍ਰਿਪਾ ਕਰੀ ਜਗਦੀਸਰਿ ਦੁਰਮਤਿ ਦੂਜਾ ਭਾਉ ਗਇਓ ਸਭ ਝਾਕ

॥੧॥ ਰਹਾਉ ॥ ਨਾਨਾ ਰੂਪ ਰੰਗ ਹਰਿ ਕੇਰੇ ਘਟਿ ਘਟਿ ਰਾਮੁ ਰਵਿਓ ਗੁਪਲਾਕ ॥ ਹਰਿ ਕੇ ਸੰਤ ਮਿਲੇ ਹਰਿ

ਪ੍ਰਗਟੇ ਉਘਰਿ ਗਏ ਬਿਖਿਆ ਕੇ ਤਾਕ ॥੧॥ ਸੰਤ ਜਨਾ ਕੀ ਬਹੁਤੁ ਬਹੁ ਸੋਭਾ ਜਿਨ ਉਰਿ ਧਾਰਿਓ ਹਰਿ ਰਸਿਕ

ਰਸਾਕ ॥ ਹਰਿ ਕੇ ਸੰਤ ਮਿਲੇ ਹਰਿ ਮਿਲਿਆ ਜੈਸੇ ਗਊ ਦੇਖਿ ਬਛਰਾਕ ॥੨॥ ਹਰਿ ਕੇ ਸੰਤ ਜਨਾ ਮਹਿ ਹਰਿ ਹਰਿ

ਤੇ ਜਨ ਊਤਮ ਜਨਕ ਜਨਾਕ ॥ ਤਿਨ ਹਰਿ ਹਿਰਦੈ ਬਾਸੁ ਬਸਾਨੀ ਛੂਟਿ ਗਈ ਮੁਸਕੀ ਮੁਸਕਾਕ ॥੩॥ ਤੁਮਰੇ

ਜਨ ਤੁਮੑ ਹੀ ਪ੍ਰਭ ਕੀਏ ਹਰਿ ਰਾਖਿ ਲੇਹੁ ਆਪਨ ਅਪਨਾਕ ॥ ਜਨ ਨਾਨਕ ਕੇ ਸਖਾ ਹਰਿ ਭਾਈ ਮਾਤ ਪਿਤਾ ਬੰਧਪ

ਹਰਿ ਸਾਕ ॥੪॥੪॥ ਕਾਨੜਾ ਮਹਲਾ ੪ ॥ ਮੇਰੇ ਮਨ ਹਰਿ ਹਰਿ ਰਾਮ ਨਾਮੁ ਜਪਿ ਚੀਤਿ ॥ ਹਰਿ ਹਰਿ ਵਸਤੁ

ਮਾਇਆ ਗੜਿੑ ਵੇੜੀੑ ਗੁਰ ਕੈ ਸਬਦਿ ਲੀਓ ਗੜੁ ਜੀਤਿ ॥੧॥ ਰਹਾਉ ॥ ਮਿਥਿਆ ਭਰਮਿ ਭਰਮਿ ਬਹੁ ਭ੍ਰਮਿਆ

ਲੁਬਧੋ ਪੁਤ੍ਰ ਕਲਤ੍ਰ ਮੋਹ ਪ੍ਰੀਤਿ ॥ ਜੈਸੇ ਤਰਵਰ ਕੀ ਤੁਛ ਛਾਇਆ ਖਿਨ ਮਹਿ ਬਿਨਸਿ ਜਾਇ ਦੇਹ ਭੀਤਿ ॥੧॥

ਹਮਰੇ ਪ੍ਰਾਨ ਪ੍ਰੀਤਮ ਜਨ ਊਤਮ ਜਿਨ ਮਿਲਿਆ ਮਨਿ ਹੋਇ ਪ੍ਰਤੀਤਿ ॥ ਪਰਚੈ ਰਾਮੁ ਰਵਿਆ ਘਟ ਅੰਤਰਿ

॥੧੨੯੬॥

ਅਸਥਿਰੁ ਰਾਮੁ ਰਵਿਆ ਰੰਗਿ ਪ੍ਰੀਤਿ ॥੨॥ ਹਰਿ ਕੇ ਸੰਤ ਸੰਤ ਜਨ ਨੀਕੇ ਜਿਨ ਮਿਲਿਆਂ ਮਨੁ ਰੰਗਿ ਰੰਗੀਤਿ ॥

ਹਰਿ ਰੰਗੁ ਲਹੈ ਨ ਉਤਰੈ ਕਬਹੂ ਹਰਿ ਹਰਿ ਜਾਇ ਮਿਲੈ ਹਰਿ ਪ੍ਰੀਤਿ ॥੩॥ ਹਮ ਬਹੁ ਪਾਪ ਕੀਏ ਅਪਰਾਧੀ

ਗੁਰਿ ਕਾਟੇ ਕਟਿਤ ਕਟੀਤਿ ॥ ਹਰਿ ਹਰਿ ਨਾਮੁ ਦੀਓ ਮੁਖਿ ਅਉਖਧੁ ਜਨ ਨਾਨਕ ਪਤਿਤ ਪੁਨੀਤਿ ॥੪॥੫॥

ਕਾਨੜਾ ਮਹਲਾ ੪ ॥ ਜਪਿ ਮਨ ਰਾਮ ਨਾਮ ਜਗੰਨਾਥ ॥ ਘੂਮਨ ਘੇਰ ਪਰੇ ਬਿਖੁ ਬਿਖਿਆ ਸਤਿਗੁਰ ਕਾਢਿ ਲੀਏ

ਦੇ ਹਾਥ ॥੧॥ ਰਹਾਉ ॥ ਸੁਆਮੀ ਅਭੈ ਨਿਰੰਜਨ ਨਰਹਰਿ ਤੁਮੑ ਰਾਖਿ ਲੇਹੁ ਹਮ ਪਾਪੀ ਪਾਥ ॥ ਕਾਮ ਕ੍ਰੋਧ ਬਿਖਿਆ

ਲੋਭਿ ਲੁਭਤੇ ਕਾਸਟ ਲੋਹ ਤਰੇ ਸੰਗਿ ਸਾਥ ॥੧॥ ਤੁਮੑ ਵਡ ਪੁਰਖ ਬਡ ਅਗਮ ਅਗੋਚਰ ਹਮ ਢੂਢਿ ਰਹੇ ਪਾਈ

ਨਹੀ ਹਾਥ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਤੂ ਆਪਨ ਜਾਨਹਿ ਆਪਿ ਜਗੰਨਾਥ ॥੨॥ ਅਦ੍ਰਿਸਟੁ ਅਗੋਚਰ

ਨਾਮੁ ਧਿਆਏ ਸਤਸੰਗਤਿ ਮਿਲਿ ਸਾਧੂ ਪਾਥ ॥ ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਹਰਿ ਹਰਿ ਜਪਿਓ

ਅਕਥ ਕਥ ਕਾਥ ॥੩॥ ਹਮਰੇ ਪ੍ਰਭ ਜਗਦੀਸ ਗੁਸਾਈ ਹਮ ਰਾਖਿ ਲੇਹੁ ਜਗੰਨਾਥ ॥ ਜਨ ਨਾਨਕੁ ਦਾਸੁ ਦਾਸ

ਦਾਸਨ ਕੋ ਪ੍ਰਭ ਕਰਹੁ ਕ੍ਰਿਪਾ ਰਾਖਹੁ ਜਨ ਸਾਥ ॥੪॥੬॥

ਕਾਨੜਾ ਮਹਲਾ ੪ ਪੜਤਾਲ ਘਰੁ ੫ ॥      ੴ ਸਤਿਗੁਰ ਪ੍ਰਸਾਦਿ ॥

ਮਨ ਜਾਪਹੁ ਰਾਮ ਗੁਪਾਲ ॥ ਹਰਿ ਰਤਨ ਜਵੇਹਰ ਲਾਲ ॥ ਹਰਿ ਗੁਰਮੁਖਿ ਘੜਿ ਟਕਸਾਲ ॥ ਹਰਿ ਹੋ ਹੋ ਕਿਰਪਾਲ

॥੧॥ ਰਹਾਉ ॥ ਤੁਮਰੇ ਗੁਨ ਅਗਮ ਅਗੋਚਰ ਏਕ ਜੀਹ ਕਿਆ ਕਥੈ ਬਿਚਾਰੀ ਰਾਮ ਰਾਮ ਰਾਮ ਰਾਮ ਲਾਲ ॥

ਤੁਮਰੀ ਜੀ ਅਕਥ ਕਥਾ ਤੂ ਤੂ ਤੂ ਹੀ ਜਾਨਹਿ ਹਉ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੧॥ ਹਮਰੇ ਹਰਿ

ਪ੍ਰਾਨ ਸਖਾ ਸੁਆਮੀ ਹਰਿ ਮੀਤਾ ਮੇਰੇ ਮਨਿ ਤਨਿ ਜੀਹ ਹਰਿ ਹਰੇ ਹਰੇ ਰਾਮ ਨਾਮ ਧਨੁ ਮਾਲ ॥ ਜਾ ਕੋ ਭਾਗੁ ਤਿਨਿ

ਲੀਓ ਰੀ ਸੁਹਾਗੁ ਹਰਿ ਹਰਿ ਹਰੇ ਹਰੇ ਗੁਨ ਗਾਵੈ ਗੁਰਮਤਿ ਹਉ ਬਲਿ ਬਲੇ ਹਉ ਬਲਿ ਬਲੇ ਜਨ ਨਾਨਕ ਹਰਿ

ਜਪਿ ਭਈ ਨਿਹਾਲ ਨਿਹਾਲ ਨਿਹਾਲ ॥੨॥੧॥੭॥ ਕਾਨੜਾ ਮਹਲਾ ੪ ॥ ਹਰਿ ਗੁਨ ਗਾਵਹੁ ਜਗਦੀਸ ॥

ਏਕਾ ਜੀਹ ਕੀਚੈ ਲਖ ਬੀਸ ॥ ਜਪਿ ਹਰਿ ਹਰਿ ਸਬਦਿ ਜਪੀਸ ॥ ਹਰਿ ਹੋ ਹੋ ਕਿਰਪੀਸ ॥੧॥ ਰਹਾਉ ॥ ਹਰਿ

ਕਿਰਪਾ ਕਰਿ ਸੁਆਮੀ ਹਮ ਲਾਇ ਹਰਿ ਸੇਵਾ ਹਰਿ ਜਪਿ ਜਪੇ ਹਰਿ ਜਪਿ ਜਪੇ ਜਪੁ ਜਾਪਉ ਜਗਦੀਸ ॥ ਤੁਮਰੇ

॥੧੨੯੭॥

ਜਨ ਰਾਮੁ ਜਪਹਿ ਤੇ ਊਤਮ ਤਿਨ ਕਉ ਹਉ ਘੁਮਿ ਘੁਮੇ ਘੁਮਿ ਘੁਮਿ ਜੀਸ ॥੧॥ ਹਰਿ ਤੁਮ ਵਡ ਵਡੇ ਵਡੇ ਵਡ

ਊਚੇ ਸੋ ਕਰਹਿ ਜਿ ਤੁਧੁ ਭਾਵੀਸ ॥ ਜਨ ਨਾਨਕ ਅੰਮ੍ਰਿਤੁ ਪੀਆ ਗੁਰਮਤੀ ਧਨੁ ਧੰਨੁ ਧਨੁ ਧੰਨੁ ਧੰਨੁ ਗੁਰੂ ਸਾਬੀਸ

॥੨॥੨॥੮॥ ਕਾਨੜਾ ਮਹਲਾ ੪ ॥ ਭਜੁ ਰਾਮੋ ਮਨਿ ਰਾਮ ॥ ਜਿਸੁ ਰੂਪ ਨ ਰੇਖ ਵਡਾਮ ॥ ਸਤਸੰਗਤਿ ਮਿਲੁ ਭਜੁ

ਰਾਮ ॥ ਬਡ ਹੋ ਹੋ ਭਾਗ ਮਥਾਮ ॥੧॥ ਰਹਾਉ ॥ ਜਿਤੁ ਗ੍ਰਿਹਿ ਮੰਦਰਿ ਹਰਿ ਹੋਤੁ ਜਾਸੁ ਤਿਤੁ ਘਰਿ ਆਨਦੋ ਆਨੰਦੁ

ਭਜੁ ਰਾਮ ਰਾਮ ਰਾਮ ॥ ਰਾਮ ਨਾਮ ਗੁਨ ਗਾਵਹੁ ਹਰਿ ਪ੍ਰੀਤਮ ਉਪਦੇਸਿ ਗੁਰੂ ਗੁਰ ਸਤਿਗੁਰਾ ਸੁਖੁ ਹੋਤੁ ਹਰਿ ਹਰੇ

ਹਰਿ ਹਰੇ ਹਰੇ ਭਜੁ ਰਾਮ ਰਾਮ ਰਾਮ ॥੧॥ ਸਭ ਸਿਸਟਿ ਧਾਰ ਹਰਿ ਤੁਮ ਕਿਰਪਾਲ ਕਰਤਾ ਸਭੁ ਤੂ ਤੂ ਤੂ ਰਾਮ ਰਾਮ

ਰਾਮ ॥ ਜਨ ਨਾਨਕੋ ਸਰਣਾਗਤੀ ਦੇਹੁ ਗੁਰਮਤੀ ਭਜੁ ਰਾਮ ਰਾਮ ਰਾਮ ॥੨॥੩॥੯॥ ਕਾਨੜਾ ਮਹਲਾ ੪ ॥

ਸਤਿਗੁਰ ਚਾਟਉ ਪਗ ਚਾਟ ॥ ਜਿਤੁ ਮਿਲਿ ਹਰਿ ਪਾਧਰ ਬਾਟ ॥ ਭਜੁ ਹਰਿ ਰਸੁ ਰਸ ਹਰਿ ਗਾਟ ॥ ਹਰਿ ਹੋ ਹੋ ਲਿਖੇ

ਲਿਲਾਟ ॥੧॥ ਰਹਾਉ ॥ ਖਟ ਕਰਮ ਕਿਰਿਆ ਕਰਿ ਬਹੁ ਬਹੁ ਬਿਸਥਾਰ ਸਿਧ ਸਾਧਿਕ ਜੋਗੀਆ ਕਰਿ ਜਟ ਜਟਾ

ਜਟ ਜਾਟ ॥ ਕਰਿ ਭੇਖ ਨ ਪਾਈਐ ਹਰਿ ਬ੍ਰਹਮ ਜੋਗੁ ਹਰਿ ਪਾਈਐ ਸਤਸੰਗਤੀ ਉਪਦੇਸਿ ਗੁਰੂ ਗੁਰ ਸੰਤ ਜਨਾ

ਖੋਲਿ ਖੋਲਿ ਕਪਾਟ ॥੧॥ ਤੂ ਅਪਰੰਪਰੁ ਸੁਆਮੀ ਅਤਿ ਅਗਾਹੁ ਤੂ ਭਰਪੁਰਿ ਰਹਿਆ ਜਲ ਥਲੇ ਹਰਿ ਇਕੁ ਇਕੋ

ਇਕ ਏਕੈ ਹਰਿ ਥਾਟ ॥ ਤੂ ਜਾਣਹਿ ਸਭ ਬਿਧਿ ਬੂਝਹਿ ਆਪੇ ਜਨ ਨਾਨਕ ਕੇ ਪ੍ਰਭ ਘਟਿ ਘਟੇ ਘਟਿ ਘਟੇ ਘਟਿ

ਹਰਿ ਘਾਟ ॥੨॥੪॥੧੦॥ ਕਾਨੜਾ ਮਹਲਾ ੪ ॥ ਜਪਿ ਮਨ ਗੋਬਿਦ ਮਾਧੋ ॥ ਹਰਿ ਹਰਿ ਅਗਮ ਅਗਾਧੋ ॥ ਮਤਿ

ਗੁਰਮਤਿ ਹਰਿ ਪ੍ਰਭੁ ਲਾਧੋ ॥ ਧੁਰਿ ਹੋ ਹੋ ਲਿਖੇ ਲਿਲਾਧੋ ॥੧॥ ਰਹਾਉ ॥ ਬਿਖੁ ਮਾਇਆ ਸੰਚਿ ਬਹੁ ਚਿਤੈ ਬਿਕਾਰ

ਸੁਖੁ ਪਾਈਐ ਹਰਿ ਭਜੁ ਸੰਤ ਸੰਤ ਸੰਗਤੀ ਮਿਲਿ ਸਤਿਗੁਰੂ ਗੁਰੁ ਸਾਧੋ ॥ ਜਿਉ ਛੁਹਿ ਪਾਰਸ ਮਨੂਰ ਭਏ ਕੰਚਨ

ਤਿਉ ਪਤਿਤ ਜਨ ਮਿਲਿ ਸੰਗਤੀ ਸੁਧ ਹੋਵਤ ਗੁਰਮਤੀ ਸੁਧ ਹਾਧੋ ॥੧॥ ਜਿਉ ਕਾਸਟ ਸੰਗਿ ਲੋਹਾ ਬਹੁ ਤਰਤਾ

ਤਿਉ ਪਾਪੀ ਸੰਗਿ ਤਰੇ ਸਾਧ ਸਾਧ ਸੰਗਤੀ ਗੁਰ ਸਤਿਗੁਰੂ ਗੁਰ ਸਾਧੋ ॥ ਚਾਰਿ ਬਰਨ ਚਾਰਿ ਆਸ੍ਰਮ ਹੈ ਕੋਈ ਮਿਲੈ

ਗੁਰੂ ਗੁਰ ਨਾਨਕ ਸੋ ਆਪਿ ਤਰੈ ਕੁਲ ਸਗਲ ਤਰਾਧੋ ॥੨॥੫॥੧੧॥ ਕਾਨੜਾ ਮਹਲਾ ੪ ॥ ਹਰਿ ਜਸੁ ਗਾਵਹੁ

ਭਗਵਾਨ ॥ ਜਸੁ ਗਾਵਤ ਪਾਪ ਲਹਾਨ ॥ ਮਤਿ ਗੁਰਮਤਿ ਸੁਨਿ ਜਸੁ ਕਾਨ ॥ ਹਰਿ ਹੋ ਹੋ ਕਿਰਪਾਨ ॥੧॥ ਰਹਾਉ ॥

॥੧੨੯੮॥

ਤੇਰੇ ਜਨ ਧਿਆਵਹਿ ਇਕ ਮਨਿ ਇਕ ਚਿਤਿ ਤੇ ਸਾਧੂ ਸੁਖ ਪਾਵਹਿ ਜਪਿ ਹਰਿ ਹਰਿ ਨਾਮੁ ਨਿਧਾਨ ॥ ਉਸਤਤਿ

ਕਰਹਿ ਪ੍ਰਭ ਤੇਰੀਆ ਮਿਲਿ ਸਾਧੂ ਸਾਧ ਜਨਾ ਗੁਰ ਸਤਿਗੁਰੂ ਭਗਵਾਨ ॥੧॥ ਜਿਨ ਕੈ ਹਿਰਦੈ ਤੂ ਸੁਆਮੀ ਤੇ ਸੁਖ

ਫਲ ਪਾਵਹਿ ਤੇ ਤਰੇ ਭਵ ਸਿੰਧੁ ਤੇ ਭਗਤ ਹਰਿ ਜਾਨ ॥ ਤਿਨ ਸੇਵਾ ਹਮ ਲਾਇ ਹਰੇ ਹਮ ਲਾਇ ਹਰੇ ਜਨ ਨਾਨਕ

ਕੇ ਹਰਿ ਤੂ ਤੂ ਤੂ ਤੂ ਤੂ ਭਗਵਾਨ ॥੨॥੬॥੧੨॥

ਕਾਨੜਾ ਮਹਲਾ ੫ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਗਾਈਐ ਗੁਣ ਗੋਪਾਲ ਕ੍ਰਿਪਾ ਨਿਧਿ ॥ ਦੁਖ ਬਿਦਾਰਨ ਸੁਖਦਾਤੇ ਸਤਿਗੁਰ ਜਾ ਕਉ ਭੇਟਤ ਹੋਇ ਸਗਲ ਸਿਧਿ

॥੧॥ ਰਹਾਉ ॥ ਸਿਮਰਤ ਨਾਮੁ ਮਨਹਿ ਸਾਧਾਰੈ ॥ ਕੋਟਿ ਪਰਾਧੀ ਖਿਨ ਮਹਿ ਤਾਰੈ ॥੧॥ ਜਾ ਕਉ ਚੀਤਿ ਆਵੈ

ਗੁਰੁ ਅਪਨਾ ॥ ਤਾ ਕਉ ਦੂਖੁ ਨਹੀ ਤਿਲੁ ਸੁਪਨਾ ॥੨॥ ਜਾ ਕਉ ਸਤਿਗੁਰੁ ਅਪਨਾ ਰਾਖੈ ॥ ਸੋ ਜਨੁ ਹਰਿ ਰਸੁ

ਰਸਨਾ ਚਾਖੈ ॥੩॥ ਕਹੁ ਨਾਨਕ ਗੁਰਿ ਕੀਨੀ ਮਇਆ ॥ ਹਲਤਿ ਪਲਤਿ ਮੁਖ ਊਜਲ ਭਇਆ ॥੪॥੧॥

ਕਾਨੜਾ ਮਹਲਾ ੫ ॥ ਆਰਾਧਉ ਤੁਝਹਿ ਸੁਆਮੀ ਅਪਨੇ ॥ ਊਠਤ ਬੈਠਤ ਸੋਵਤ ਜਾਗਤ ਸਾਸਿ ਸਾਸਿ ਸਾਸਿ

ਹਰਿ ਜਪਨੇ ॥੧॥ ਰਹਾਉ ॥ ਤਾ ਕੈ ਹਿਰਦੈ ਬਸਿਓ ਨਾਮੁ ॥ ਜਾ ਕਉ ਸੁਆਮੀ ਕੀਨੋ ਦਾਨੁ ॥੧॥ ਤਾ ਕੈ ਹਿਰਦੈ

ਆਈ ਸਾਂਤਿ ॥ ਠਾਕੁਰ ਭੇਟੇ ਗੁਰ ਬਚਨਾਂਤਿ ॥੨॥ ਸਰਬ ਕਲਾ ਸੋਈ ਪਰਬੀਨ ॥ ਨਾਮ ਮੰਤ੍ਰੁ ਜਾ ਕਉ ਗੁਰਿ ਦੀਨ

॥੩॥ ਕਹੁ ਨਾਨਕ ਤਾ ਕੈ ਬਲਿ ਜਾਉ ॥ ਕਲਿਜੁਗ ਮਹਿ ਪਾਇਆ ਜਿਨਿ ਨਾਉ ॥੪॥੨॥ ਕਾਨੜਾ ਮਹਲਾ ੫ ॥

ਕੀਰਤਿ ਪ੍ਰਭ ਕੀ ਗਾਉ ਮੇਰੀ ਰਸਨਾਂ ॥ ਅਨਿਕ ਬਾਰ ਕਰਿ ਬੰਦਨ ਸੰਤਨ ਊਹਾਂ ਚਰਨ ਗੋਬਿੰਦ ਜੀ ਕੇ ਬਸਨਾ

॥੧॥ ਰਹਾਉ ॥ ਅਨਿਕ ਭਾਂਤਿ ਕਰਿ ਦੁਆਰੁ ਨ ਪਾਵਉ ॥ ਹੋਇ ਕ੍ਰਿਪਾਲੁ ਤ ਹਰਿ ਹਰਿ ਧਿਆਵਉ ॥੧॥ ਕੋਟਿ

ਕਰਮ ਕਰਿ ਦੇਹ ਨ ਸੋਧਾ ॥ ਸਾਧਸੰਗਤਿ ਮਹਿ ਮਨੁ ਪਰਬੋਧਾ ॥੨॥ ਤ੍ਰਿਸਨ ਨ ਬੂਝੀ ਬਹੁ ਰੰਗ ਮਾਇਆ ॥ ਨਾਮੁ

ਲੈਤ ਸਰਬ ਸੁਖ ਪਾਇਆ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਕਹੁ ਨਾਨਕ ਤਉ ਛੂਟੇ ਜੰਜਾਲ ॥੪॥੩॥

ਕਾਨੜਾ ਮਹਲਾ ੫ ॥ ਐਸੀ ਮਾਂਗੁ ਗੋਬਿਦ ਤੇ ॥ ਟਹਲ ਸੰਤਨ ਕੀ ਸੰਗੁ ਸਾਧੂ ਕਾ ਹਰਿ ਨਾਮਾਂ ਜਪਿ ਪਰਮ ਗਤੇ

॥੧॥ ਰਹਾਉ ॥ ਪੂਜਾ ਚਰਨਾ ਠਾਕੁਰ ਸਰਨਾ ॥ ਸੋਈ ਕੁਸਲੁ ਜੁ ਪ੍ਰਭ ਜੀਉ ਕਰਨਾ ॥੧॥ ਸਫਲ ਹੋਤ ਇਹ

॥੧੨੯੯॥

ਦੁਰਲਭ ਦੇਹੀ ॥ ਜਾ ਕਉ ਸਤਿਗੁਰੁ ਮਇਆ ਕਰੇਹੀ ॥੨॥ ਅਗਿਆਨ ਭਰਮੁ ਬਿਨਸੈ ਦੁਖ ਡੇਰਾ ॥ ਜਾ ਕੈ ਹ੍ਰਿਦੈ

ਬਸਹਿ ਗੁਰ ਪੈਰਾ ॥੩॥ ਸਾਧਸੰਗਿ ਰੰਗਿ ਪ੍ਰਭੁ ਧਿਆਇਆ ॥ ਕਹੁ ਨਾਨਕ ਤਿਨਿ ਪੂਰਾ ਪਾਇਆ ॥੪॥੪॥

ਕਾਨੜਾ ਮਹਲਾ ੫ ॥ ਭਗਤਿ ਭਗਤਨ ਹੂੰ ਬਨਿ ਆਈ ॥ ਤਨ ਮਨ ਗਲਤ ਭਏ ਠਾਕੁਰ ਸਿਉ ਆਪਨ ਲੀਏ

ਮਿਲਾਈ ॥੧॥ ਰਹਾਉ ॥ ਗਾਵਨਹਾਰੀ ਗਾਵੈ ਗੀਤ ॥ ਤੇ ਉਧਰੇ ਬਸੇ ਜਿਹ ਚੀਤ ॥੧॥ ਪੇਖੇ ਬਿੰਜਨ

ਪਰੋਸਨਹਾਰੈ ॥ ਜਿਹ ਭੋਜਨੁ ਕੀਨੋ ਤੇ ਤ੍ਰਿਪਤਾਰੈ ॥੨॥ ਅਨਿਕ ਸ੍ਵਾਂਗ ਕਾਛੇ ਭੇਖਧਾਰੀ ॥ ਜੈਸੋ ਸਾ ਤੈਸੋ ਦ੍ਰਿਸਟਾਰੀ

॥੩॥ ਕਹਨ ਕਹਾਵਨ ਸਗਲ ਜੰਜਾਰ ॥ ਨਾਨਕ ਦਾਸ ਸਚੁ ਕਰਣੀ ਸਾਰ ॥੪॥੫॥ ਕਾਨੜਾ ਮਹਲਾ ੫ ॥

ਤੇਰੋ ਜਨੁ ਹਰਿ ਜਸੁ ਸੁਨਤ ਉਮਾਹਿਓ ॥੧॥ ਰਹਾਉ ॥ ਮਨਹਿ ਪ੍ਰਗਾਸੁ ਪੇਖਿ ਪ੍ਰਭ ਕੀ ਸੋਭਾ ਜਤ ਕਤ ਪੇਖਉ

ਆਹਿਓ ॥੧॥ ਸਭ ਤੇ ਪਰੈ ਪਰੈ ਤੇ ਊਚਾ ਗਹਿਰ ਗੰਭੀਰ ਅਥਾਹਿਓ ॥੨॥ ਓਤਿ ਪੋਤਿ ਮਿਲਿਓ ਭਗਤਨ ਕਉ

ਜਨ ਸਿਉ ਪਰਦਾ ਲਾਹਿਓ ॥੩॥ ਗੁਰ ਪ੍ਰਸਾਦਿ ਗਾਵੈ ਗੁਣ ਨਾਨਕ ਸਹਜ ਸਮਾਧਿ ਸਮਾਹਿਓ ॥੪॥੬॥

ਕਾਨੜਾ ਮਹਲਾ ੫ ॥ ਸੰਤਨ ਪਹਿ ਆਪਿ ਉਧਾਰਨ ਆਇਓ ॥੧॥ ਰਹਾਉ ॥ ਦਰਸਨ ਭੇਟਤ ਹੋਤ ਪੁਨੀਤਾ ਹਰਿ

ਹਰਿ ਮੰਤ੍ਰੁ ਦ੍ਰਿੜਾਇਓ ॥੧॥ ਕਾਟੇ ਰੋਗ ਭਏ ਮਨ ਨਿਰਮਲ ਹਰਿ ਹਰਿ ਅਉਖਧੁ ਖਾਇਓ ॥੨॥ ਅਸਥਿਤ ਭਏ

ਬਸੇ ਸੁਖ ਥਾਨਾ ਬਹੁਰਿ ਨ ਕਤਹੂ ਧਾਇਓ ॥੩॥ ਸੰਤ ਪ੍ਰਸਾਦਿ ਤਰੇ ਕੁਲ ਲੋਗਾ ਨਾਨਕ ਲਿਪਤ ਨ ਮਾਇਓ

॥੪॥੭॥ ਕਾਨੜਾ ਮਹਲਾ ੫ ॥ ਬਿਸਰਿ ਗਈ ਸਭ ਤਾਤਿ ਪਰਾਈ ॥ ਜਬ ਤੇ ਸਾਧਸੰਗਤਿ ਮੋਹਿ ਪਾਈ

॥੧॥ ਰਹਾਉ ॥ ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥੧॥ ਜੋ ਪ੍ਰਭ ਕੀਨੋ ਸੋ ਭਲ

ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥੨॥ ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ

॥੩॥੮॥ ਕਾਨੜਾ ਮਹਲਾ ੫ ॥ ਠਾਕੁਰ ਜੀਉ ਤੁਹਾਰੋ ਪਰਨਾ ॥ ਮਾਨੁ ਮਹਤੁ ਤੁਮਾੑਰੈ ਊਪਰਿ ਤੁਮੑਰੀ ਓਟ

ਤੁਮਾੑਰੀ ਸਰਨਾ ॥੧॥ ਰਹਾਉ ॥ ਤੁਮੑਰੀ ਆਸ ਭਰੋਸਾ ਤੁਮੑਰਾ ਤੁਮਰਾ ਨਾਮੁ ਰਿਦੈ ਲੈ ਧਰਨਾ ॥ ਤੁਮਰੋ ਬਲੁ

ਤੁਮ ਸੰਗਿ ਸੁਹੇਲੇ ਜੋ ਜੋ ਕਹਹੁ ਸੋਈ ਸੋਈ ਕਰਨਾ ॥੧॥ ਤੁਮਰੀ ਦਇਆ ਮਇਆ ਸੁਖੁ ਪਾਵਉ ਹੋਹੁ ਕ੍ਰਿਪਾਲ

ਤ ਭਉਜਲੁ ਤਰਨਾ ॥ ਅਭੈ ਦਾਨੁ ਨਾਮੁ ਹਰਿ ਪਾਇਓ ਸਿਰੁ ਡਾਰਿਓ ਨਾਨਕ ਸੰਤ ਚਰਨਾ ॥੨॥੯॥

॥੧੩੦੦॥

ਕਾਨੜਾ ਮਹਲਾ ੫ ॥ ਸਾਧ ਸਰਨਿ ਚਰਨ ਚਿਤੁ ਲਾਇਆ ॥ ਸੁਪਨ ਕੀ ਬਾਤ ਸੁਨੀ ਪੇਖੀ ਸੁਪਨਾ ਨਾਮ ਮੰਤ੍ਰੁ

ਸਤਿਗੁਰੂ ਦ੍ਰਿੜਾਇਆ ॥੧॥ ਰਹਾਉ ॥ ਨਹ ਤ੍ਰਿਪਤਾਨੋ ਰਾਜ ਜੋਬਨਿ ਧਨਿ ਬਹੁਰਿ ਬਹੁਰਿ ਫਿਰਿ ਧਾਇਆ ॥

ਸੁਖੁ ਪਾਇਆ ਤ੍ਰਿਸਨਾ ਸਭ ਬੁਝੀ ਹੈ ਸਾਂਤਿ ਪਾਈ ਗੁਨ ਗਾਇਆ ॥੧॥ ਬਿਨੁ ਬੂਝੇ ਪਸੂ ਕੀ ਨਿਆਈ ਭ੍ਰਮਿ

ਮੋਹਿ ਬਿਆਪਿਓ ਮਾਇਆ ॥ ਸਾਧਸੰਗਿ ਜਮ ਜੇਵਰੀ ਕਾਟੀ ਨਾਨਕ ਸਹਜਿ ਸਮਾਇਆ ॥੨॥੧੦॥

ਕਾਨੜਾ ਮਹਲਾ ੫ ॥ ਹਰਿ ਕੇ ਚਰਨ ਹਿਰਦੈ ਗਾਇ ॥ ਸੀਤਲਾ ਸੁਖ ਸਾਂਤਿ ਮੂਰਤਿ ਸਿਮਰਿ ਸਿਮਰਿ ਨਿਤ

ਧਿਆਇ ॥੧॥ ਰਹਾਉ ॥ ਸਗਲ ਆਸ ਹੋਤ ਪੂਰਨ ਕੋਟਿ ਜਨਮ ਦੁਖੁ ਜਾਇ ॥੧॥ ਪੁੰਨ ਦਾਨ ਅਨੇਕ

ਕਿਰਿਆ ਸਾਧੂ ਸੰਗਿ ਸਮਾਇ ॥ ਤਾਪ ਸੰਤਾਪ ਮਿਟੇ ਨਾਨਕ ਬਾਹੁੜਿ ਕਾਲੁ ਨ ਖਾਇ ॥੨॥੧੧॥

ਕਾਨੜਾ ਮਹਲਾ ੫ ਘਰੁ ੩      ੴ ਸਤਿਗੁਰ ਪ੍ਰਸਾਦਿ ॥

ਕਥੀਐ ਸੰਤਸੰਗਿ ਪ੍ਰਭ ਗਿਆਨੁ ॥ ਪੂਰਨ ਪਰਮ ਜੋਤਿ ਪਰਮੇਸੁਰ ਸਿਮਰਤ ਪਾਈਐ ਮਾਨੁ ॥੧॥ ਰਹਾਉ ॥

ਆਵਤ ਜਾਤ ਰਹੇ ਸ੍ਰਮ ਨਾਸੇ ਸਿਮਰਤ ਸਾਧੂ ਸੰਗਿ ॥ ਪਤਿਤ ਪੁਨੀਤ ਹੋਹਿ ਖਿਨ ਭੀਤਰਿ ਪਾਰਬ੍ਰਹਮ ਕੈ ਰੰਗਿ

॥੧॥ ਜੋ ਜੋ ਕਥੈ ਸੁਨੈ ਹਰਿ ਕੀਰਤਨੁ ਤਾ ਕੀ ਦੁਰਮਤਿ ਨਾਸ ॥ ਸਗਲ ਮਨੋਰਥ ਪਾਵੈ ਨਾਨਕ ਪੂਰਨ ਹੋਵੈ ਆਸ

॥੨॥੧॥੧੨॥ ਕਾਨੜਾ ਮਹਲਾ ੫ ॥ ਸਾਧਸੰਗਤਿ ਨਿਧਿ ਹਰਿ ਕੋ ਨਾਮ ॥ ਸੰਗਿ ਸਹਾਈ ਜੀਅ ਕੈ ਕਾਮ ॥੧॥

ਰਹਾਉ ॥ ਸੰਤ ਰੇਨੁ ਨਿਤਿ ਮਜਨੁ ਕਰੈ ॥ ਜਨਮ ਜਨਮ ਕੇ ਕਿਲਬਿਖ ਹਰੈ ॥੧॥ ਸੰਤ ਜਨਾ ਕੀ ਊਚੀ ਬਾਨੀ ॥

ਸਿਮਰਿ ਸਿਮਰਿ ਤਰੇ ਨਾਨਕ ਪ੍ਰਾਨੀ ॥੨॥੨॥੧੩॥ ਕਾਨੜਾ ਮਹਲਾ ੫ ॥ ਸਾਧੂ ਹਰਿ ਹਰੇ ਗੁਨ ਗਾਇ ॥ ਮਾਨ

ਤਨੁ ਧਨੁ ਪ੍ਰਾਨ ਪ੍ਰਭ ਕੇ ਸਿਮਰਤ ਦੁਖੁ ਜਾਇ ॥੧॥ ਰਹਾਉ ॥ ਈਤ ਊਤ ਕਹਾ ਲੋੁਭਾਵਹਿ ਏਕ ਸਿਉ ਮਨੁ ਲਾਇ

॥੧॥ ਮਹਾ ਪਵਿਤ੍ਰ ਸੰਤ ਆਸਨੁ ਮਿਲਿ ਸੰਗਿ ਗੋਬਿਦੁ ਧਿਆਇ ॥੨॥ ਸਗਲ ਤਿਆਗਿ ਸਰਨਿ ਆਇਓ

ਨਾਨਕ ਲੇਹੁ ਮਿਲਾਇ ॥੩॥੩॥੧੪॥ ਕਾਨੜਾ ਮਹਲਾ ੫ ॥ ਪੇਖਿ ਪੇਖਿ ਬਿਗਸਾਉ ਸਾਜਨ ਪ੍ਰਭੁ ਆਪਨਾ

ਇਕਾਂਤ ॥੧॥ ਰਹਾਉ ॥ ਆਨਦਾ ਸੁਖ ਸਹਜ ਮੂਰਤਿ ਤਿਸੁ ਆਨ ਨਾਹੀ ਭਾਂਤਿ ॥੧॥ ਸਿਮਰਤ ਇਕ ਬਾਰ