(ਲੜੀਵਾਰ ਗੁਰਬਾਣੀ)
(Larivaar - Continuous Gurbani)
(ਅੰਗ ੧੦੧ - ੨੦੦)
(Ang 101 - 200)
Instructions
1. Hover the mouse over a word to know the correct Padd-Chhed (broken word)
2. Use Arrow Keys ← → or Space Key to Change the Angs
॥੧੦੧॥
ਹਰਿ ਰਸੁ ਸਭ ਤੇ ਮੀਠਾ ਜੀਉ ॥੧॥ ਜੋ ਜੋ ਪੀਵੈ ਸੋ ਤ੍ਰਿਪਤਾਵੈ ॥ ਅਮਰੁ ਹੋਵੈ ਜੋ ਨਾਮ ਰਸੁ ਪਾਵੈ ॥ ਨਾਮ ਨਿਧਾਨ
ਤਿਸਹਿ ਪਰਾਪਤਿ ਜਿਸੁ ਸਬਦੁ ਗੁਰੂ ਮਨਿ ਵੂਠਾ ਜੀਉ ॥੨॥ ਜਿਨਿ ਹਰਿ ਰਸੁ ਪਾਇਆ ਸੋ ਤ੍ਰਿਪਤਿ ਅਘਾਨਾ ॥
ਜਿਨਿ ਹਰਿ ਸਾਦੁ ਪਾਇਆ ਸੋ ਨਾਹਿ ਡੁਲਾਨਾ ॥ ਤਿਸਹਿ ਪਰਾਪਤਿ ਹਰਿ ਹਰਿ ਨਾਮਾ ਜਿਸੁ ਮਸਤਕਿ ਭਾਗੀਠਾ
ਜੀਉ ॥੩॥ ਹਰਿ ਇਕਸੁ ਹਥਿ ਆਇਆ ਵਰਸਾਣੇ ਬਹੁਤੇਰੇ ॥ ਤਿਸੁ ਲਗਿ ਮੁਕਤੁ ਭਏ ਘਣੇਰੇ ॥ ਨਾਮੁ ਨਿਧਾਨਾ
ਗੁਰਮੁਖਿ ਪਾਈਐ ਕਹੁ ਨਾਨਕ ਵਿਰਲੀ ਡੀਠਾ ਜੀਉ ॥੪॥੧੫॥੨੨॥ ਮਾਝ ਮਹਲਾ ੫ ॥ ਨਿਧਿ ਸਿਧਿ ਰਿਧਿ
ਹਰਿ ਹਰਿ ਹਰਿ ਮੇਰੈ ॥ ਜਨਮੁ ਪਦਾਰਥੁ ਗਹਿਰ ਗੰਭੀਰੈ ॥ ਲਾਖ ਕੋਟ ਖੁਸੀਆ ਰੰਗ ਰਾਵੈ ਜੋ ਗੁਰ ਲਾਗਾ ਪਾਈ
ਜੀਉ ॥੧॥ ਦਰਸਨੁ ਪੇਖਤ ਭਏ ਪੁਨੀਤਾ ॥ ਸਗਲ ਉਧਾਰੇ ਭਾਈ ਮੀਤਾ ॥ ਅਗਮ ਅਗੋਚਰੁ ਸੁਆਮੀ ਅਪੁਨਾ
ਗੁਰ ਕਿਰਪਾ ਤੇ ਸਚੁ ਧਿਆਈ ਜੀਉ ॥੨॥ ਜਾ ਕਉ ਖੋਜਹਿ ਸਰਬ ਉਪਾਏ ॥ ਵਡਭਾਗੀ ਦਰਸਨੁ ਕੋ ਵਿਰਲਾ
ਪਾਏ ॥ ਊਚ ਅਪਾਰ ਅਗੋਚਰ ਥਾਨਾ ਓਹੁ ਮਹਲੁ ਗੁਰੂ ਦੇਖਾਈ ਜੀਉ ॥੩॥ ਗਹਿਰ ਗੰਭੀਰ ਅੰਮ੍ਰਿਤ ਨਾਮੁ ਤੇਰਾ ॥
ਮੁਕਤਿ ਭਇਆ ਜਿਸੁ ਰਿਦੈ ਵਸੇਰਾ ॥ ਗੁਰਿ ਬੰਧਨ ਤਿਨ ਕੇ ਸਗਲੇ ਕਾਟੇ ਜਨ ਨਾਨਕ ਸਹਜਿ ਸਮਾਈ ਜੀਉ
॥੪॥੧੬॥੨੩॥ ਮਾਝ ਮਹਲਾ ੫ ॥ ਪ੍ਰਭ ਕਿਰਪਾ ਤੇ ਹਰਿ ਹਰਿ ਧਿਆਵਉ ॥ ਪ੍ਰਭੂ ਦਇਆ ਤੇ ਮੰਗਲੁ
ਗਾਵਉ ॥ ਊਠਤ ਬੈਠਤ ਸੋਵਤ ਜਾਗਤ ਹਰਿ ਧਿਆਈਐ ਸਗਲ ਅਵਰਦਾ ਜੀਉ ॥੧॥ ਨਾਮੁ ਅਉਖਧੁ ਮੋ ਕਉ
ਸਾਧੂ ਦੀਆ ॥ ਕਿਲਬਿਖ ਕਾਟੇ ਨਿਰਮਲੁ ਥੀਆ ॥ ਅਨਦੁ ਭਇਆ ਨਿਕਸੀ ਸਭ ਪੀਰਾ ਸਗਲ ਬਿਨਾਸੇ ਦਰਦਾ
ਜੀਉ ॥੨॥ ਜਿਸ ਕਾ ਅੰਗੁ ਕਰੇ ਮੇਰਾ ਪਿਆਰਾ ॥ ਸੋ ਮੁਕਤਾ ਸਾਗਰ ਸੰਸਾਰਾ ॥ ਸਤਿ ਕਰੇ ਜਿਨਿ ਗੁਰੂ ਪਛਾਤਾ
ਸੋ ਕਾਹੇ ਕਉ ਡਰਦਾ ਜੀਉ ॥੩॥ ਜਬ ਤੇ ਸਾਧੂ ਸੰਗਤਿ ਪਾਏ ॥ ਗੁਰ ਭੇਟਤ ਹਉ ਗਈ ਬਲਾਏ ॥ ਸਾਸਿ ਸਾਸਿ
ਹਰਿ ਗਾਵੈ ਨਾਨਕੁ ਸਤਿਗੁਰ ਢਾਕਿ ਲੀਆ ਮੇਰਾ ਪੜਦਾ ਜੀਉ ॥੪॥੧੭॥੨੪॥ ਮਾਝ ਮਹਲਾ ੫ ॥ ਓਤਿ
ਪੋਤਿ ਸੇਵਕ ਸੰਗਿ ਰਾਤਾ ॥ ਪ੍ਰਭ ਪ੍ਰਤਿਪਾਲੇ ਸੇਵਕ ਸੁਖਦਾਤਾ ॥ ਪਾਣੀ ਪਖਾ ਪੀਸਉ ਸੇਵਕ ਕੈ ਠਾਕੁਰ ਹੀ ਕਾ
ਆਹਰੁ ਜੀਉ ॥੧॥ ਕਾਟਿ ਸਿਲਕ ਪ੍ਰਭਿ ਸੇਵਾ ਲਾਇਆ ॥ ਹੁਕਮੁ ਸਾਹਿਬ ਕਾ ਸੇਵਕ ਮਨਿ ਭਾਇਆ ॥ ਸੋਈ
ਕਮਾਵੈ ਜੋ ਸਾਹਿਬ ਭਾਵੈ ਸੇਵਕੁ ਅੰਤਰਿ ਬਾਹਰਿ ਮਾਹਰੁ ਜੀਉ ॥੨॥ ਤੂੰ ਦਾਨਾ ਠਾਕੁਰੁ ਸਭ ਬਿਧਿ ਜਾਨਹਿ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੦੨॥
ਠਾਕੁਰ ਕੇ ਸੇਵਕ ਹਰਿ ਰੰਗ ਮਾਣਹਿ ॥ ਜੋ ਕਿਛੁ ਠਾਕੁਰ ਕਾ ਸੋ ਸੇਵਕ ਕਾ ਸੇਵਕੁ ਠਾਕੁਰ ਹੀ ਸੰਗਿ ਜਾਹਰੁ ਜੀਉ
॥੩॥ ਅਪੁਨੈ ਠਾਕੁਰਿ ਜੋ ਪਹਿਰਾਇਆ ॥ ਬਹੁਰਿ ਨ ਲੇਖਾ ਪੁਛਿ ਬੁਲਾਇਆ ॥ ਤਿਸੁ ਸੇਵਕ ਕੈ ਨਾਨਕ ਕੁਰਬਾਣੀ
ਸੋ ਗਹਿਰ ਗਭੀਰਾ ਗਉਹਰੁ ਜੀਉ ॥੪॥੧੮॥੨੫॥ ਮਾਝ ਮਹਲਾ ੫ ॥ ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥
ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥ ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥
੧॥ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ॥ ਮਨੁ ਪੀਵੈ ਸੁਨਿ ਸਬਦੁ ਬੀਚਾਰਾ ॥ ਅਨਦ ਬਿਨੋਦ ਕਰੇ ਦਿਨ ਰਾਤੀ
ਸਦਾ ਸਦਾ ਹਰਿ ਕੇਲਾ ਜੀਉ ॥੨॥ ਜਨਮ ਜਨਮ ਕਾ ਵਿਛੁੜਿਆ ਮਿਲਿਆ ॥ ਸਾਧ ਕ੍ਰਿਪਾ ਤੇ ਸੂਕਾ ਹਰਿਆ ॥
ਸੁਮਤਿ ਪਾਏ ਨਾਮੁ ਧਿਆਏ ਗੁਰਮੁਖਿ ਹੋਏ ਮੇਲਾ ਜੀਉ ॥੩॥ ਜਲ ਤਰੰਗੁ ਜਿਉ ਜਲਹਿ ਸਮਾਇਆ ॥ ਤਿਉ ਜੋਤੀ
ਸੰਗਿ ਜੋਤਿ ਮਿਲਾਇਆ ॥ ਕਹੁ ਨਾਨਕ ਭ੍ਰਮ ਕਟੇ ਕਿਵਾੜਾ ਬਹੁੜਿ ਨ ਹੋਈਐ ਜਉਲਾ ਜੀਉ ॥੪॥੧੯॥੨੬॥
ਮਾਝ ਮਹਲਾ ੫ ॥ ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ ॥ ਤਿਸੁ ਬਲਿਹਾਰੀ ਜਿਨਿ ਰਸਨਾ ਭਣਿਆ ॥ ਵਾਰਿ ਵਾਰਿ
ਜਾਈ ਤਿਸੁ ਵਿਟਹੁ ਜੋ ਮਨਿ ਤਨਿ ਤੁਧੁ ਆਰਾਧੇ ਜੀਉ ॥੧॥ ਤਿਸੁ ਚਰਣ ਪਖਾਲੀ ਜੋ ਤੇਰੈ ਮਾਰਗਿ ਚਾਲੈ ॥ ਨੈਨ
ਨਿਹਾਲੀ ਤਿਸੁ ਪੁਰਖ ਦਇਆਲੈ ॥ ਮਨੁ ਦੇਵਾ ਤਿਸੁ ਅਪੁਨੇ ਸਾਜਨ ਜਿਨਿ ਗੁਰ ਮਿਲਿ ਸੋ ਪ੍ਰਭੁ ਲਾਧੇ ਜੀਉ
॥੨॥ ਸੇ ਵਡਭਾਗੀ ਜਿਨਿ ਤੁਮ ਜਾਣੇ ॥ ਸਭ ਕੈ ਮਧੇ ਅਲਿਪਤ ਨਿਰਬਾਣੇ ॥ ਸਾਧ ਕੈ ਸੰਗਿ ਉਨਿ ਭਉਜਲੁ
ਤਰਿਆ ਸਗਲ ਦੂਤ ਉਨਿ ਸਾਧੇ ਜੀਉ ॥੩॥ ਤਿਨ ਕੀ ਸਰਣਿ ਪਰਿਆ ਮਨੁ ਮੇਰਾ ॥ ਮਾਣੁ ਤਾਣੁ ਤਜਿ ਮੋਹੁ
ਅੰਧੇਰਾ ॥ ਨਾਮੁ ਦਾਨੁ ਦੀਜੈ ਨਾਨਕ ਕਉ ਤਿਸੁ ਪ੍ਰਭ ਅਗਮ ਅਗਾਧੇ ਜੀਉ ॥੪॥੨੦॥੨੭॥ ਮਾਝ ਮਹਲਾ ੫
॥ ਤੂੰ ਪੇਡੁ ਸਾਖ ਤੇਰੀ ਫੂਲੀ ॥ ਤੂੰ ਸੂਖਮੁ ਹੋਆ ਅਸਥੂਲੀ ॥ ਤੂੰ ਜਲਨਿਧਿ ਤੂੰ ਫੇਨੁ ਬੁਦਬੁਦਾ ਤੁਧੁ ਬਿਨੁ ਅਵਰੁ
ਨ ਭਾਲੀਐ ਜੀਉ ॥੧॥ ਤੂੰ ਸੂਤੁ ਮਣੀਏ ਭੀ ਤੂੰਹੈ ॥ ਤੂੰ ਗੰਠੀ ਮੇਰੁ ਸਿਰਿ ਤੂੰਹੈ ॥ ਆਦਿ ਮਧਿ ਅੰਤਿ
ਪ੍ਰਭੁ ਸੋਈ ਅਵਰੁ ਨ ਕੋਇ ਦਿਖਾਲੀਐ ਜੀਉ ॥੨॥ ਤੂੰ ਨਿਰਗੁਣੁ ਸਰਗੁਣੁ ਸੁਖਦਾਤਾ ॥ ਤੂੰ ਨਿਰਬਾਣੁ
ਰਸੀਆ ਰੰਗਿ ਰਾਤਾ ॥ ਅਪਣੇ ਕਰਤਬ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ ॥੩॥ ਤੂੰ ਠਾਕੁਰੁ ਸੇਵਕੁ
ਫੁਨਿ ਆਪੇ ॥ ਤੂੰ ਗੁਪਤੁ ਪਰਗਟੁ ਪ੍ਰਭ ਆਪੇ ॥ ਨਾਨਕ ਦਾਸੁ ਸਦਾ ਗੁਣ ਗਾਵੈ ਇਕ ਭੋਰੀ ਨਦਰਿ ਨਿਹਾਲੀਐ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੦੩॥
ਜੀਉ ॥੪॥੨੧॥੨੮॥ ਮਾਝ ਮਹਲਾ ੫ ॥ ਸਫਲ ਸੁ ਬਾਣੀ ਜਿਤੁ ਨਾਮੁ ਵਖਾਣੀ ॥ ਗੁਰ ਪਰਸਾਦਿ ਕਿਨੈ ਵਿਰਲੈ
ਜਾਣੀ ॥ ਧੰਨੁ ਸੁ ਵੇਲਾ ਜਿਤੁ ਹਰਿ ਗਾਵਤ ਸੁਨਣਾ ਆਏ ਤੇ ਪਰਵਾਨਾ ਜੀਉ ॥੧॥ ਸੇ ਨੇਤ੍ਰ ਪਰਵਾਣੁ ਜਿਨੀ
ਦਰਸਨੁ ਪੇਖਾ ॥ ਸੇ ਕਰ ਭਲੇ ਜਿਨੀ ਹਰਿ ਜਸੁ ਲੇਖਾ ॥ ਸੇ ਚਰਣ ਸੁਹਾਵੇ ਜੋ ਹਰਿ ਮਾਰਗਿ ਚਲੇ ਹਉ ਬਲਿ ਤਿਨ
ਸੰਗਿ ਪਛਾਣਾ ਜੀਉ ॥੨॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਾਧਸੰਗਿ ਖਿਨ ਮਾਹਿ ਉਧਾਰੇ ॥ ਕਿਲਵਿਖ
ਕਾਟਿ ਹੋਆ ਮਨੁ ਨਿਰਮਲੁ ਮਿਟਿ ਗਏ ਆਵਣ ਜਾਣਾ ਜੀਉ ॥੩॥ ਦੁਇ ਕਰ ਜੋੜਿ ਇਕੁ ਬਿਨਉ ਕਰੀਜੈ ॥
ਕਰਿ ਕਿਰਪਾ ਡੁਬਦਾ ਪਥਰੁ ਲੀਜੈ ॥ ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਪ੍ਰਭ ਨਾਨਕ ਮਨਿ ਭਾਣਾ ਜੀਉ ॥੪॥੨੨
॥੨੯॥ ਮਾਝ ਮਹਲਾ ੫ ॥ ਅੰਮ੍ਰਿਤ ਬਾਣੀ ਹਰਿ ਹਰਿ ਤੇਰੀ ॥ ਸੁਣਿ ਸੁਣਿ ਹੋਵੈ ਪਰਮ ਗਤਿ ਮੇਰੀ ॥ ਜਲਨਿ
ਬੁਝੀ ਸੀਤਲੁ ਹੋਇ ਮਨੂਆ ਸਤਿਗੁਰ ਕਾ ਦਰਸਨੁ ਪਾਏ ਜੀਉ ॥੧॥ ਸੂਖੁ ਭਇਆ ਦੁਖੁ ਦੂਰਿ ਪਰਾਨਾ ॥ ਸੰਤ
ਰਸਨ ਹਰਿ ਨਾਮੁ ਵਖਾਨਾ ॥ ਜਲ ਥਲ ਨੀਰਿ ਭਰੇ ਸਰ ਸੁਭਰ ਬਿਰਥਾ ਕੋਇ ਨ ਜਾਏ ਜੀਉ ॥੨॥ ਦਇਆ ਧਾਰੀ
ਤਿਨਿ ਸਿਰਜਨਹਾਰੇ ॥ ਜੀਅ ਜੰਤ ਸਗਲੇ ਪ੍ਰਤਿਪਾਰੇ ॥ ਮਿਹਰਵਾਨ ਕਿਰਪਾਲ ਦਇਆਲਾ ਸਗਲੇ ਤ੍ਰਿਪਤਿ
ਅਘਾਏ ਜੀਉ ॥੩॥ ਵਣੁ ਤ੍ਰਿਣੁ ਤ੍ਰਿਭਵਣੁ ਕੀਤੋਨੁ ਹਰਿਆ ॥ ਕਰਣਹਾਰਿ ਖਿਨ ਭੀਤਰਿ ਕਰਿਆ ॥ ਗੁਰਮੁਖਿ
ਨਾਨਕ ਤਿਸੈ ਅਰਾਧੇ ਮਨ ਕੀ ਆਸ ਪੁਜਾਏ ਜੀਉ ॥੪॥੨੩॥੩੦॥ ਮਾਝ ਮਹਲਾ ੫ ॥ ਤੂੰ ਮੇਰਾ ਪਿਤਾ
ਤੂੰਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ
॥੧॥ ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ ॥ ਤੂੰ ਮੇਰੀ ਓਟ ਤੂੰਹੈ ਮੇਰਾ ਮਾਣਾ ॥ ਤੁਝ ਬਿਨੁ ਦੂਜਾ ਅਵਰੁ ਨ ਕੋਈ ਸਭੁ
ਤੇਰਾ ਖੇਲੁ ਅਖਾੜਾ ਜੀਉ ॥੨॥ ਜੀਅ ਜੰਤ ਸਭਿ ਤੁਧੁ ਉਪਾਏ ॥ ਜਿਤੁ ਜਿਤੁ ਭਾਣਾ ਤਿਤੁ ਤਿਤੁ ਲਾਏ ॥ ਸਭ
ਕਿਛੁ ਕੀਤਾ ਤੇਰਾ ਹੋਵੈ ਨਾਹੀ ਕਿਛੁ ਅਸਾੜਾ ਜੀਉ ॥੩॥ ਨਾਮੁ ਧਿਆਇ ਮਹਾ ਸੁਖੁ ਪਾਇਆ ॥ ਹਰਿ ਗੁਣ ਗਾਇ
ਮੇਰਾ ਮਨੁ ਸੀਤਲਾਇਆ ॥ ਗੁਰਿ ਪੂਰੈ ਵਜੀ ਵਾਧਾਈ ਨਾਨਕ ਜਿਤਾ ਬਿਖਾੜਾ ਜੀਉ ॥੪॥੨੪॥੩੧॥
ਮਾਝ ਮਹਲਾ ੫ ॥ ਜੀਅ ਪ੍ਰਾਣ ਪ੍ਰਭ ਮਨਹਿ ਅਧਾਰਾ ॥ ਭਗਤ ਜੀਵਹਿ ਗੁਣ ਗਾਇ ਅਪਾਰਾ ॥ ਗੁਣ ਨਿਧਾਨ
ਅੰਮ੍ਰਿਤੁ ਹਰਿ ਨਾਮਾ ਹਰਿ ਧਿਆਇ ਧਿਆਇ ਸੁਖੁ ਪਾਇਆ ਜੀਉ ॥੧॥ ਮਨਸਾ ਧਾਰਿ ਜੋ ਘਰ ਤੇ ਆਵੈ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੦੪॥
ਸਾਧਸੰਗਿ ਜਨਮੁ ਮਰਣੁ ਮਿਟਾਵੈ ॥ ਆਸ ਮਨੋਰਥੁ ਪੂਰਨੁ ਹੋਵੈ ਭੇਟਤ ਗੁਰ ਦਰਸਾਇਆ ਜੀਉ ॥੨॥ ਅਗਮ
ਅਗੋਚਰ ਕਿਛੁ ਮਿਤਿ ਨਹੀ ਜਾਨੀ ॥ ਸਾਧਿਕ ਸਿਧ ਧਿਆਵਹਿ ਗਿਆਨੀ ॥ ਖੁਦੀ ਮਿਟੀ ਚੂਕਾ ਭੋਲਾਵਾ ਗੁਰਿ ਮਨ
ਹੀ ਮਹਿ ਪ੍ਰਗਟਾਇਆ ਜੀਉ ॥੩॥ ਅਨਦ ਮੰਗਲ ਕਲਿਆਣ ਨਿਧਾਨਾ ॥ ਸੂਖ ਸਹਜ ਹਰਿ ਨਾਮੁ ਵਖਾਨਾ ॥
ਹੋਇ ਕ੍ਰਿਪਾਲੁ ਸੁਆਮੀ ਅਪਨਾ ਨਾਉ ਨਾਨਕ ਘਰ ਮਹਿ ਆਇਆ ਜੀਉ ॥੪॥੨੫॥੩੨॥ ਮਾਝ ਮਹਲਾ ੫ ॥
ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥ ਤੂੰ ਪ੍ਰੀਤਮੁ ਠਾਕੁਰੁ ਅਤਿ ਭਾਰੀ ॥ ਤੁਮਰੇ ਕਰਤਬ ਤੁਮ ਹੀ ਜਾਣਹੁ ਤੁਮਰੀ ਓਟ
ਗੋੁਪਾਲਾ ਜੀਉ ॥੧॥ ਗੁਣ ਗਾਵਤ ਮਨੁ ਹਰਿਆ ਹੋਵੈ ॥ ਕਥਾ ਸੁਣਤ ਮਲੁ ਸਗਲੀ ਖੋਵੈ ॥ ਭੇਟਤ ਸੰਗਿ ਸਾਧ
ਸੰਤਨ ਕੈ ਸਦਾ ਜਪਉ ਦਇਆਲਾ ਜੀਉ ॥੨॥ ਪ੍ਰਭੁ ਅਪੁਨਾ ਸਾਸਿ ਸਾਸਿ ਸਮਾਰਉ ॥ ਇਹ ਮਤਿ ਗੁਰ ਪ੍ਰਸਾਦਿ
ਮਨਿ ਧਾਰਉ ॥ ਤੁਮਰੀ ਕ੍ਰਿਪਾ ਤੇ ਹੋਇ ਪ੍ਰਗਾਸਾ ਸਰਬ ਮਇਆ ਪ੍ਰਤਿਪਾਲਾ ਜੀਉ ॥੩॥ ਸਤਿ ਸਤਿ ਸਤਿ ਪ੍ਰਭੁ
ਸੋਈ ॥ ਸਦਾ ਸਦਾ ਸਦ ਆਪੇ ਹੋਈ ॥ ਚਲਿਤ ਤੁਮਾਰੇ ਪ੍ਰਗਟ ਪਿਆਰੇ ਦੇਖਿ ਨਾਨਕ ਭਏ ਨਿਹਾਲਾ ਜੀਉ ॥੪॥
੨੬॥੩੩॥ ਮਾਝ ਮਹਲਾ ੫ ॥ ਹੁਕਮੀ ਵਰਸਣ ਲਾਗੇ ਮੇਹਾ ॥ ਸਾਜਨ ਸੰਤ ਮਿਲਿ ਨਾਮੁ ਜਪੇਹਾ ॥ ਸੀਤਲ
ਸਾਂਤਿ ਸਹਜ ਸੁਖੁ ਪਾਇਆ ਠਾਢਿ ਪਾਈ ਪ੍ਰਭਿ ਆਪੇ ਜੀਉ ॥੧॥ ਸਭੁ ਕਿਛੁ ਬਹੁਤੋ ਬਹੁਤੁ ਉਪਾਇਆ ॥ ਕਰਿ
ਕਿਰਪਾ ਪ੍ਰਭਿ ਸਗਲ ਰਜਾਇਆ ॥ ਦਾਤਿ ਕਰਹੁ ਮੇਰੇ ਦਾਤਾਰਾ ਜੀਅ ਜੰਤ ਸਭਿ ਧ੍ਰਾਪੇ ਜੀਉ ॥੨॥ ਸਚਾ ਸਾਹਿਬੁ ਸਚੀ
ਨਾਈ ॥ ਗੁਰ ਪਰਸਾਦਿ ਤਿਸੁ ਸਦਾ ਧਿਆਈ ॥ ਜਨਮ ਮਰਣ ਭੈ ਕਾਟੇ ਮੋਹਾ ਬਿਨਸੇ ਸੋਗ ਸੰਤਾਪੇ ਜੀਉ ॥੩॥ ਸਾਸਿ
ਸਾਸਿ ਨਾਨਕੁ ਸਾਲਾਹੇ ॥ ਸਿਮਰਤ ਨਾਮੁ ਕਾਟੇ ਸਭਿ ਫਾਹੇ ॥ ਪੂਰਨ ਆਸ ਕਰੀ ਖਿਨ ਭੀਤਰਿ ਹਰਿ ਹਰਿ ਹਰਿ ਗੁਣ
ਜਾਪੇ ਜੀਉ ॥੪॥੨੭॥੩੪॥ ਮਾਝ ਮਹਲਾ ੫ ॥ ਆਉ ਸਾਜਨ ਸੰਤ ਮੀਤ ਪਿਆਰੇ ॥ ਮਿਲਿ ਗਾਵਹ ਗੁਣ
ਅਗਮ ਅਪਾਰੇ ॥ ਗਾਵਤ ਸੁਣਤ ਸਭੇ ਹੀ ਮੁਕਤੇ ਸੋ ਧਿਆਈਐ ਜਿਨਿ ਹਮ ਕੀਏ ਜੀਉ ॥੧॥ ਜਨਮ ਜਨਮ ਕੇ
ਕਿਲਬਿਖ ਜਾਵਹਿ ॥ ਮਨਿ ਚਿੰਦੇ ਸੇਈ ਫਲ ਪਾਵਹਿ ॥ ਸਿਮਰਿ ਸਾਹਿਬੁ ਸੋ ਸਚੁ ਸੁਆਮੀ ਰਿਜਕੁ ਸਭਸੁ ਕਉ ਦੀਏ
ਜੀਉ ॥੨॥ ਨਾਮੁ ਜਪਤ ਸਰਬ ਸੁਖੁ ਪਾਈਐ ॥ ਸਭੁ ਭਉ ਬਿਨਸੈ ਹਰਿ ਹਰਿ ਧਿਆਈਐ ॥ ਜਿਨਿ ਸੇਵਿਆ ਸੋ
ਪਾਰਗਿਰਾਮੀ ਕਾਰਜ ਸਗਲੇ ਥੀਏ ਜੀਉ ॥੩॥ ਆਇ ਪਇਆ ਤੇਰੀ ਸਰਣਾਈ ॥ ਜਿਉ ਭਾਵੈ ਤਿਉ ਲੈਹਿ ਮਿਲਾਈ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੦੫॥
ਕਰਿ ਕਿਰਪਾ ਪ੍ਰਭੁ ਭਗਤੀ ਲਾਵਹੁ ਸਚੁ ਨਾਨਕ ਅੰਮ੍ਰਿਤੁ ਪੀਏ ਜੀਉ ॥੪॥੨੮॥੩੫॥ ਮਾਝ ਮਹਲਾ ੫ ॥
ਭਏ ਕ੍ਰਿਪਾਲ ਗੋਵਿੰਦ ਗੁਸਾਈ ॥ ਮੇਘੁ ਵਰਸੈ ਸਭਨੀ ਥਾਈ ॥ ਦੀਨ ਦਇਆਲ ਸਦਾ ਕਿਰਪਾਲਾ ਠਾਢਿ ਪਾਈ
ਕਰਤਾਰੇ ਜੀਉ ॥੧॥ ਅਪੁਨੇ ਜੀਅ ਜੰਤ ਪ੍ਰਤਿਪਾਰੇ ॥ ਜਿਉ ਬਾਰਿਕ ਮਾਤਾ ਸੰਮਾਰੇ ॥ ਦੁਖ ਭੰਜਨ ਸੁਖ ਸਾਗਰ
ਸੁਆਮੀ ਦੇਤ ਸਗਲ ਆਹਾਰੇ ਜੀਉ ॥੨॥ ਜਲਿ ਥਲਿ ਪੂਰਿ ਰਹਿਆ ਮਿਹਰਵਾਨਾ ॥ ਸਦ ਬਲਿਹਾਰਿ ਜਾਈਐ
ਕੁਰਬਾਨਾ ॥ ਰੈਣਿ ਦਿਨਸੁ ਤਿਸੁ ਸਦਾ ਧਿਆਈ ਜਿ ਖਿਨ ਮਹਿ ਸਗਲ ਉਧਾਰੇ ਜੀਉ ॥੩॥ ਰਾਖਿ ਲੀਏ ਸਗਲੇ
ਪ੍ਰਭਿ ਆਪੇ ॥ ਉਤਰਿ ਗਏ ਸਭ ਸੋਗ ਸੰਤਾਪੇ ॥ ਨਾਮੁ ਜਪਤ ਮਨੁ ਤਨੁ ਹਰੀਆਵਲੁ ਪ੍ਰਭ ਨਾਨਕ ਨਦਰਿ ਨਿਹਾਰੇ ਜੀਉ
॥੪॥੨੯॥੩੬॥ ਮਾਝ ਮਹਲਾ ੫ ॥ ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥ ਸੇ ਅਸਥਲ ਸੋਇਨ ਚਉਬਾਰੇ ॥ ਜਿਥੈ
ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥੧॥ ਹਰਿ ਰੁਖੀ ਰੋਟੀ ਖਾਇ ਸਮਾਲੇ ॥ ਹਰਿ ਅੰਤਰਿ
ਬਾਹਰਿ ਨਦਰਿ ਨਿਹਾਲੇ ॥ ਖਾਇ ਖਾਇ ਕਰੇ ਬਦਫੈਲੀ ਜਾਣੁ ਵਿਸੂ ਕੀ ਵਾੜੀ ਜੀਉ ॥੨॥ ਸੰਤਾ ਸੇਤੀ ਰੰਗੁ ਨ
ਲਾਏ ॥ ਸਾਕਤ ਸੰਗਿ ਵਿਕਰਮ ਕਮਾਏ ॥ ਦੁਲਭ ਦੇਹ ਖੋਈ ਅਗਿਆਨੀ ਜੜ ਅਪੁਣੀ ਆਪਿ ਉਪਾੜੀ ਜੀਉ ॥੩॥
ਤੇਰੀ ਸਰਣਿ ਮੇਰੇ ਦੀਨ ਦਇਆਲਾ ॥ ਸੁਖ ਸਾਗਰ ਮੇਰੇ ਗੁਰ ਗੋਪਾਲਾ ॥ ਕਰਿ ਕਿਰਪਾ ਨਾਨਕੁ ਗੁਣ ਗਾਵੈ ਰਾਖਹੁ
ਸਰਮ ਅਸਾੜੀ ਜੀਉ ॥੪॥੩੦॥੩੭॥ ਮਾਝ ਮਹਲਾ ੫ ॥ ਚਰਣ ਠਾਕੁਰ ਕੇ ਰਿਦੈ ਸਮਾਣੇ ॥ ਕਲਿ ਕਲੇਸ ਸਭ
ਦੂਰਿ ਪਇਆਣੇ ॥ ਸਾਂਤਿ ਸੂਖ ਸਹਜ ਧੁਨਿ ਉਪਜੀ ਸਾਧੂ ਸੰਗਿ ਨਿਵਾਸਾ ਜੀਉ ॥੧॥ ਲਾਗੀ ਪ੍ਰੀਤਿ ਨ ਤੂਟੈ ਮੂਲੇ ॥
ਹਰਿ ਅੰਤਰਿ ਬਾਹਰਿ ਰਹਿਆ ਭਰਪੂਰੇ ॥ ਸਿਮਰਿ ਸਿਮਰਿ ਸਿਮਰਿ ਗੁਣ ਗਾਵਾ ਕਾਟੀ ਜਮ ਕੀ ਫਾਸਾ ਜੀਉ ॥੨॥
ਅੰਮ੍ਰਿਤੁ ਵਰਖੈ ਅਨਹਦ ਬਾਣੀ ॥ ਮਨ ਤਨ ਅੰਤਰਿ ਸਾਂਤਿ ਸਮਾਣੀ ॥ ਤ੍ਰਿਪਤਿ ਅਘਾਇ ਰਹੇ ਜਨ ਤੇਰੇ ਸਤਿਗੁਰਿ
ਕੀਆ ਦਿਲਾਸਾ ਜੀਉ ॥੩॥ ਜਿਸ ਕਾ ਸਾ ਤਿਸ ਤੇ ਫਲੁ ਪਾਇਆ ॥ ਕਰਿ ਕਿਰਪਾ ਪ੍ਰਭ ਸੰਗਿ ਮਿਲਾਇਆ ॥
ਆਵਣ ਜਾਣ ਰਹੇ ਵਡਭਾਗੀ ਨਾਨਕ ਪੂਰਨ ਆਸਾ ਜੀਉ ॥੪॥੩੧॥੩੮॥ ਮਾਝ ਮਹਲਾ ੫ ॥ ਮੀਹੁ
ਪਇਆ ਪਰਮੇਸਰਿ ਪਾਇਆ ॥ ਜੀਅ ਜੰਤ ਸਭਿ ਸੁਖੀ ਵਸਾਇਆ ॥ ਗਇਆ ਕਲੇਸੁ ਭਇਆ ਸੁਖੁ ਸਾਚਾ ਹਰਿ
ਹਰਿ ਨਾਮੁ ਸਮਾਲੀ ਜੀਉ ॥੧॥ ਜਿਸ ਕੇ ਸੇ ਤਿਨ ਹੀ ਪ੍ਰਤਿਪਾਰੇ ॥ ਪਾਰਬ੍ਰਹਮ ਪ੍ਰਭ ਭਏ ਰਖਵਾਰੇ ॥ ਸੁਣੀ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੦੬॥
ਬੇਨੰਤੀ ਠਾਕੁਰਿ ਮੇਰੈ ਪੂਰਨ ਹੋਈ ਘਾਲੀ ਜੀਉ ॥੨॥ ਸਰਬ ਜੀਆ ਕਉ ਦੇਵਣਹਾਰਾ ॥ ਗੁਰ ਪਰਸਾਦੀ ਨਦਰਿ
ਨਿਹਾਰਾ ॥ ਜਲ ਥਲ ਮਹੀਅਲ ਸਭਿ ਤ੍ਰਿਪਤਾਣੇ ਸਾਧੂ ਚਰਨ ਪਖਾਲੀ ਜੀਉ ॥੩॥ ਮਨ ਕੀ ਇਛ
ਪੁਜਾਵਣਹਾਰਾ ॥ ਸਦਾ ਸਦਾ ਜਾਈ ਬਲਿਹਾਰਾ ॥ ਨਾਨਕ ਦਾਨੁ ਕੀਆ ਦੁਖ ਭੰਜਨਿ ਰਤੇ ਰੰਗਿ ਰਸਾਲੀ ਜੀਉ
॥੪॥੩੨॥੩੯॥ ਮਾਝ ਮਹਲਾ ੫ ॥ ਮਨੁ ਤਨੁ ਤੇਰਾ ਧਨੁ ਭੀ ਤੇਰਾ ॥ ਤੂੰ ਠਾਕੁਰੁ ਸੁਆਮੀ ਪ੍ਰਭੁ ਮੇਰਾ ॥ ਜੀਉ
ਪਿੰਡੁ ਸਭੁ ਰਾਸਿ ਤੁਮਾਰੀ ਤੇਰਾ ਜੋਰੁ ਗੋਪਾਲਾ ਜੀਉ ॥੧॥ ਸਦਾ ਸਦਾ ਤੂੰਹੈ ਸੁਖਦਾਈ ॥ ਨਿਵਿ ਨਿਵਿ ਲਾਗਾ
ਤੇਰੀ ਪਾਈ ॥ ਕਾਰ ਕਮਾਵਾ ਜੇ ਤੁਧੁ ਭਾਵਾ ਜਾ ਤੂੰ ਦੇਹਿ ਦਇਆਲਾ ਜੀਉ ॥੨॥ ਪ੍ਰਭ ਤੁਮ ਤੇ ਲਹਣਾ ਤੂੰ ਮੇਰਾ
ਗਹਣਾ ॥ ਜੋ ਤੂੰ ਦੇਹਿ ਸੋਈ ਸੁਖੁ ਸਹਣਾ ॥ ਜਿਥੈ ਰਖਹਿ ਬੈਕੁੰਠੁ ਤਿਥਾਈ ਤੂੰ ਸਭਨਾ ਕੇ ਪ੍ਰਤਿਪਾਲਾ ਜੀਉ ॥੩॥
ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ॥ ਆਠ ਪਹਰ ਤੇਰੇ ਗੁਣ ਗਾਇਆ ॥ ਸਗਲ ਮਨੋਰਥ ਪੂਰਨ ਹੋਏ ਕਦੇ ਨ
ਹੋਇ ਦੁਖਾਲਾ ਜੀਉ ॥੪॥੩੩॥੪੦॥ ਮਾਝ ਮਹਲਾ ੫ ॥ ਪਾਰਬ੍ਰਹਮਿ ਪ੍ਰਭਿ ਮੇਘੁ ਪਠਾਇਆ ॥ ਜਲਿ ਥਲਿ
ਮਹੀਅਲਿ ਦਹ ਦਿਸਿ ਵਰਸਾਇਆ ॥ ਸਾਂਤਿ ਭਈ ਬੁਝੀ ਸਭ ਤ੍ਰਿਸਨਾ ਅਨਦੁ ਭਇਆ ਸਭ ਠਾਈ ਜੀਉ ॥੧॥
ਸੁਖਦਾਤਾ ਦੁਖ ਭੰਜਨਹਾਰਾ ॥ ਆਪੇ ਬਖਸਿ ਕਰੇ ਜੀਅ ਸਾਰਾ ॥ ਅਪਨੇ ਕੀਤੇ ਨੋ ਆਪਿ ਪ੍ਰਤਿਪਾਲੇ ਪਇ ਪੈਰੀ
ਤਿਸਹਿ ਮਨਾਈ ਜੀਉ ॥੨॥ ਜਾ ਕੀ ਸਰਣਿ ਪਇਆ ਗਤਿ ਪਾਈਐ ॥ ਸਾਸਿ ਸਾਸਿ ਹਰਿ ਨਾਮੁ ਧਿਆਈਐ ॥
ਤਿਸੁ ਬਿਨੁ ਹੋਰੁ ਨ ਦੂਜਾ ਠਾਕੁਰੁ ਸਭ ਤਿਸੈ ਕੀਆ ਜਾਈ ਜੀਉ ॥੩॥ ਤੇਰਾ ਮਾਣੁ ਤਾਣੁ ਪ੍ਰਭ ਤੇਰਾ ॥ ਤੂੰ ਸਚਾ
ਸਾਹਿਬੁ ਗੁਣੀ ਗਹੇਰਾ ॥ ਨਾਨਕੁ ਦਾਸੁ ਕਹੈ ਬੇਨੰਤੀ ਆਠ ਪਹਰ ਤੁਧੁ ਧਿਆਈ ਜੀਉ ॥੪॥੩੪॥੪੧॥
ਮਾਝ ਮਹਲਾ ੫ ॥ ਸਭੇ ਸੁਖ ਭਏ ਪ੍ਰਭ ਤੁਠੇ ॥ ਗੁਰ ਪੂਰੇ ਕੇ ਚਰਣ ਮਨਿ ਵੁਠੇ ॥ ਸਹਜ ਸਮਾਧਿ ਲਗੀ ਲਿਵ ਅੰਤਰਿ
ਸੋ ਰਸੁ ਸੋਈ ਜਾਣੈ ਜੀਉ ॥੧॥ ਅਗਮ ਅਗੋਚਰੁ ਸਾਹਿਬੁ ਮੇਰਾ ॥ ਘਟ ਘਟ ਅੰਤਰਿ ਵਰਤੈ ਨੇਰਾ ॥ ਸਦਾ ਅਲਿਪਤੁ
ਜੀਆ ਕਾ ਦਾਤਾ ਕੋ ਵਿਰਲਾ ਆਪੁ ਪਛਾਣੈ ਜੀਉ ॥੨॥ ਪ੍ਰਭ ਮਿਲਣੈ ਕੀ ਏਹ ਨੀਸਾਣੀ ॥ ਮਨਿ ਇਕੋ ਸਚਾ ਹੁਕਮੁ
ਪਛਾਣੀ ॥ ਸਹਜਿ ਸੰਤੋਖਿ ਸਦਾ ਤ੍ਰਿਪਤਾਸੇ ਅਨਦੁ ਖਸਮ ਕੈ ਭਾਣੈ ਜੀਉ ॥੩॥ ਹਥੀ ਦਿਤੀ ਪ੍ਰਭਿ ਦੇਵਣਹਾਰੈ ॥
ਜਨਮ ਮਰਣ ਰੋਗ ਸਭਿ ਨਿਵਾਰੇ ॥ ਨਾਨਕ ਦਾਸ ਕੀਏ ਪ੍ਰਭਿ ਅਪੁਨੇ ਹਰਿ ਕੀਰਤਨਿ ਰੰਗ ਮਾਣੇ ਜੀਉ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੦੭॥
੪॥੩੫॥੪੨॥ ਮਾਝ ਮਹਲਾ ੫ ॥ ਕੀਨੀ ਦਇਆ ਗੋਪਾਲ ਗੁਸਾਈ ॥ ਗੁਰ ਕੇ ਚਰਣ ਵਸੇ ਮਨ ਮਾਹੀ ॥
ਅੰਗੀਕਾਰੁ ਕੀਆ ਤਿਨਿ ਕਰਤੈ ਦੁਖ ਕਾ ਡੇਰਾ ਢਾਹਿਆ ਜੀਉ ॥੧॥ ਮਨਿ ਤਨਿ ਵਸਿਆ ਸਚਾ ਸੋਈ ॥ ਬਿਖੜਾ
ਥਾਨੁ ਨ ਦਿਸੈ ਕੋਈ ॥ ਦੂਤ ਦੁਸਮਣ ਸਭਿ ਸਜਣ ਹੋਏ ਏਕੋ ਸੁਆਮੀ ਆਹਿਆ ਜੀਉ ॥੨॥ ਜੋ ਕਿਛੁ ਕਰੇ ਸੁ
ਆਪੇ ਆਪੈ ॥ ਬੁਧਿ ਸਿਆਣਪ ਕਿਛੂ ਨ ਜਾਪੈ ॥ ਆਪਣਿਆ ਸੰਤਾ ਨੋ ਆਪਿ ਸਹਾਈ ਪ੍ਰਭਿ ਭਰਮ ਭੁਲਾਵਾ
ਲਾਹਿਆ ਜੀਉ ॥੩॥ ਚਰਣ ਕਮਲ ਜਨ ਕਾ ਆਧਾਰੋ ॥ ਆਠ ਪਹਰ ਰਾਮ ਨਾਮੁ ਵਾਪਾਰੋ ॥ ਸਹਜ ਅਨੰਦ ਗਾਵਹਿ
ਗੁਣ ਗੋਵਿੰਦ ਪ੍ਰਭ ਨਾਨਕ ਸਰਬ ਸਮਾਹਿਆ ਜੀਉ ॥੪॥੩੬॥੪੩॥ ਮਾਝ ਮਹਲਾ ੫ ॥ ਸੋ ਸਚੁ ਮੰਦਰੁ ਜਿਤੁ ਸਚੁ
ਧਿਆਈਐ ॥ ਸੋ ਰਿਦਾ ਸੁਹੇਲਾ ਜਿਤੁ ਹਰਿ ਗੁਣ ਗਾਈਐ ॥ ਸਾ ਧਰਤਿ ਸੁਹਾਵੀ ਜਿਤੁ ਵਸਹਿ ਹਰਿ ਜਨ ਸਚੇ ਨਾਮ
ਵਿਟਹੁ ਕੁਰਬਾਣੋ ਜੀਉ ॥੧॥ ਸਚੁ ਵਡਾਈ ਕੀਮ ਨ ਪਾਈ ॥ ਕੁਦਰਤਿ ਕਰਮੁ ਨ ਕਹਣਾ ਜਾਈ ॥ ਧਿਆਇ
ਧਿਆਇ ਜੀਵਹਿ ਜਨ ਤੇਰੇ ਸਚੁ ਸਬਦੁ ਮਨਿ ਮਾਣੋ ਜੀਉ ॥੨॥ ਸਚੁ ਸਾਲਾਹਣੁ ਵਡਭਾਗੀ ਪਾਈਐ ॥
ਗੁਰ ਪਰਸਾਦੀ ਹਰਿ ਗੁਣ ਗਾਈਐ ॥ ਰੰਗਿ ਰਤੇ ਤੇਰੈ ਤੁਧੁ ਭਾਵਹਿ ਸਚੁ ਨਾਮੁ ਨੀਸਾਣੋ ਜੀਉ ॥੩॥ ਸਚੇ ਅੰਤੁ ਨ
ਜਾਣੈ ਕੋਈ ॥ ਥਾਨਿ ਥਨੰਤਰਿ ਸਚਾ ਸੋਈ ॥ ਨਾਨਕ ਸਚੁ ਧਿਆਈਐ ਸਦ ਹੀ ਅੰਤਰਜਾਮੀ ਜਾਣੋ ਜੀਉ ॥੪॥੩੭
॥੪੪॥ ਮਾਝ ਮਹਲਾ ੫ ॥ ਰੈਣਿ ਸੁਹਾਵੜੀ ਦਿਨਸੁ ਸੁਹੇਲਾ ॥ ਜਪਿ ਅੰਮ੍ਰਿਤ ਨਾਮੁ ਸੰਤਸੰਗਿ ਮੇਲਾ ॥ ਘੜੀ
ਮੂਰਤ ਸਿਮਰਤ ਪਲ ਵੰਞਹਿ ਜੀਵਣੁ ਸਫਲੁ ਤਿਥਾਈ ਜੀਉ ॥੧॥ ਸਿਮਰਤ ਨਾਮੁ ਦੋਖ ਸਭਿ ਲਾਥੇ ॥ ਅੰਤਰਿ
ਬਾਹਰਿ ਹਰਿ ਪ੍ਰਭੁ ਸਾਥੇ ॥ ਭੈ ਭਉ ਭਰਮੁ ਖੋਇਆ ਗੁਰਿ ਪੂਰੈ ਦੇਖਾ ਸਭਨੀ ਜਾਈ ਜੀਉ ॥੨॥ ਪ੍ਰਭੁ ਸਮਰਥੁ ਵਡ
ਊਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥੩॥
ਕਰਿ ਕਿਰਪਾ ਮੇਰੇ ਦੀਨ ਦਇਆਲਾ ॥ ਜਾਚਿਕੁ ਜਾਚੈ ਸਾਧ ਰਵਾਲਾ ॥ ਦੇਹਿ ਦਾਨੁ ਨਾਨਕੁ ਜਨੁ ਮਾਗੈ ਸਦਾ ਸਦਾ
ਹਰਿ ਧਿਆਈ ਜੀਉ ॥੪॥੩੮॥੪੫॥ ਮਾਝ ਮਹਲਾ ੫ ॥ ਐਥੈ ਤੂੰਹੈ ਆਗੈ ਆਪੇ ॥ ਜੀਅ ਜੰਤ੍ਰ ਸਭਿ ਤੇਰੇ ਥਾਪੇ ॥
ਤੁਧੁ ਬਿਨੁ ਅਵਰੁ ਨ ਕੋਈ ਕਰਤੇ ਮੈ ਧਰ ਓਟ ਤੁਮਾਰੀ ਜੀਉ ॥੧॥ ਰਸਨਾ ਜਪਿ ਜਪਿ ਜੀਵੈ ਸੁਆਮੀ ॥ ਪਾਰਬ੍ਰਹਮ
ਪ੍ਰਭ ਅੰਤਰਜਾਮੀ ॥ ਜਿਨਿ ਸੇਵਿਆ ਤਿਨ ਹੀ ਸੁਖੁ ਪਾਇਆ ਸੋ ਜਨਮੁ ਨ ਜੂਐ ਹਾਰੀ ਜੀਉ ॥੨॥ ਨਾਮੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੦੮॥
ਅਵਖਧੁ ਜਿਨਿ ਜਨ ਤੇਰੈ ਪਾਇਆ ॥ ਜਨਮ ਜਨਮ ਕਾ ਰੋਗੁ ਗਵਾਇਆ ॥ ਹਰਿ ਕੀਰਤਨੁ ਗਾਵਹੁ ਦਿਨੁ ਰਾਤੀ
ਸਫਲ ਏਹਾ ਹੈ ਕਾਰੀ ਜੀਉ ॥੩॥ ਦ੍ਰਿਸਟਿ ਧਾਰਿ ਅਪਨਾ ਦਾਸੁ ਸਵਾਰਿਆ ॥ ਘਟ ਘਟ ਅੰਤਰਿ ਪਾਰਬ੍ਰਹਮੁ
ਨਮਸਕਾਰਿਆ ॥ ਇਕਸੁ ਵਿਣੁ ਹੋਰੁ ਦੂਜਾ ਨਾਹੀ ਬਾਬਾ ਨਾਨਕ ਇਹ ਮਤਿ ਸਾਰੀ ਜੀਉ ॥੪॥੩੯॥੪੬॥
ਮਾਝ ਮਹਲਾ ੫ ॥ ਮਨੁ ਤਨੁ ਰਤਾ ਰਾਮ ਪਿਆਰੇ ॥ ਸਰਬਸੁ ਦੀਜੈ ਅਪਨਾ ਵਾਰੇ ॥ ਆਠ ਪਹਰ ਗੋਵਿੰਦ ਗੁਣ
ਗਾਈਐ ਬਿਸਰੁ ਨ ਕੋਈ ਸਾਸਾ ਜੀਉ ॥੧॥ ਸੋਈ ਸਾਜਨ ਮੀਤੁ ਪਿਆਰਾ ॥ ਰਾਮ ਨਾਮੁ ਸਾਧਸੰਗਿ ਬੀਚਾਰਾ ॥
ਸਾਧੂ ਸੰਗਿ ਤਰੀਜੈ ਸਾਗਰੁ ਕਟੀਐ ਜਮ ਕੀ ਫਾਸਾ ਜੀਉ ॥੨॥ ਚਾਰਿ ਪਦਾਰਥ ਹਰਿ ਕੀ ਸੇਵਾ ॥ ਪਾਰਜਾਤੁ ਜਪਿ
ਅਲਖ ਅਭੇਵਾ ॥ ਕਾਮੁ ਕ੍ਰੋਧੁ ਕਿਲਬਿਖ ਗੁਰਿ ਕਾਟੇ ਪੂਰਨ ਹੋਈ ਆਸਾ ਜੀਉ ॥੩॥ ਪੂਰਨ ਭਾਗ ਭਏ ਜਿਸੁ ਪ੍ਰਾਣੀ
॥ ਸਾਧਸੰਗਿ ਮਿਲੇ ਸਾਰੰਗਪਾਣੀ ॥ ਨਾਨਕ ਨਾਮੁ ਵਸਿਆ ਜਿਸੁ ਅੰਤਰਿ ਪਰਵਾਣੁ ਗਿਰਸਤ ਉਦਾਸਾ ਜੀਉ
॥੪॥੪੦॥੪੭॥ ਮਾਝ ਮਹਲਾ ੫ ॥ ਸਿਮਰਤ ਨਾਮੁ ਰਿਦੈ ਸੁਖੁ ਪਾਇਆ ॥ ਕਰਿ ਕਿਰਪਾ ਭਗਤੀਂ ਪ੍ਰਗਟਾਇਆ ॥
ਸੰਤਸੰਗਿ ਮਿਲਿ ਹਰਿ ਹਰਿ ਜਪਿਆ ਬਿਨਸੇ ਆਲਸ ਰੋਗਾ ਜੀਉ ॥੧॥ ਜਾ ਕੈ ਗ੍ਰਿਹਿ ਨਵ ਨਿਧਿ ਹਰਿ ਭਾਈ ॥
ਤਿਸੁ ਮਿਲਿਆ ਜਿਸੁ ਪੁਰਬ ਕਮਾਈ ॥ ਗਿਆਨ ਧਿਆਨ ਪੂਰਨ ਪਰਮੇਸੁਰ ਪ੍ਰਭੁ ਸਭਨਾ ਗਲਾ ਜੋਗਾ ਜੀਉ
॥੨॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਆਪਿ ਇਕੰਤੀ ਆਪਿ ਪਸਾਰਾ ॥ ਲੇਪੁ ਨਹੀ ਜਗਜੀਵਨ ਦਾਤੇ
ਦਰਸਨ ਡਿਠੇ ਲਹਨਿ ਵਿਜੋਗਾ ਜੀਉ ॥੩॥ ਅੰਚਲਿ ਲਾਇ ਸਭ ਸਿਸਟਿ ਤਰਾਈ ॥ ਆਪਣਾ ਨਾਉ ਆਪਿ
ਜਪਾਈ ॥ ਗੁਰ ਬੋਹਿਥੁ ਪਾਇਆ ਕਿਰਪਾ ਤੇ ਨਾਨਕ ਧੁਰਿ ਸੰਜੋਗਾ ਜੀਉ ॥੪॥੪੧॥੪੮॥ ਮਾਝ ਮਹਲਾ ੫ ॥
ਸੋਈ ਕਰਣਾ ਜਿ ਆਪਿ ਕਰਾਏ ॥ ਜਿਥੈ ਰਖੈ ਸਾ ਭਲੀ ਜਾਏ ॥ ਸੋਈ ਸਿਆਣਾ ਸੋ ਪਤਿਵੰਤਾ ਹੁਕਮੁ ਲਗੈ ਜਿਸੁ
ਮੀਠਾ ਜੀਉ ॥੧॥ ਸਭ ਪਰੋਈ ਇਕਤੁ ਧਾਗੈ ॥ ਜਿਸੁ ਲਾਇ ਲਏ ਸੋ ਚਰਣੀ ਲਾਗੈ ॥ ਊਂਧ ਕਵਲੁ ਜਿਸੁ ਹੋਇ
ਪ੍ਰਗਾਸਾ ਤਿਨਿ ਸਰਬ ਨਿਰੰਜਨੁ ਡੀਠਾ ਜੀਉ ॥੨॥ ਤੇਰੀ ਮਹਿਮਾ ਤੂੰਹੈ ਜਾਣਹਿ ॥ ਅਪਣਾ ਆਪੁ ਤੂੰ
ਆਪਿ ਪਛਾਣਹਿ ॥ ਹਉ ਬਲਿਹਾਰੀ ਸੰਤਨ ਤੇਰੇ ਜਿਨਿ ਕਾਮੁ ਕ੍ਰੋਧੁ ਲੋਭੁ ਪੀਠਾ ਜੀਉ ॥੩॥ ਤੂੰ ਨਿਰਵੈਰੁ
ਸੰਤ ਤੇਰੇ ਨਿਰਮਲ ॥ ਜਿਨ ਦੇਖੇ ਸਭ ਉਤਰਹਿ ਕਲਮਲ ॥ ਨਾਨਕ ਨਾਮੁ ਧਿਆਇ ਧਿਆਇ ਜੀਵੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੦੯॥
ਬਿਨਸਿਆ ਭ੍ਰਮੁ ਭਉ ਧੀਠਾ ਜੀਉ ॥੪॥੪੨॥੪੯॥ ਮਾਂਝ ਮਹਲਾ ੫ ॥ ਝੂਠਾ ਮੰਗਣੁ ਜੇ ਕੋਈ ਮਾਗੈ ॥ ਤਿਸ
ਕਉ ਮਰਤੇ ਘੜੀ ਨ ਲਾਗੈ ॥ ਪਾਰਬ੍ਰਹਮੁ ਜੋ ਸਦ ਹੀ ਸੇਵੈ ਸੋ ਗੁਰ ਮਿਲਿ ਨਿਹਚਲੁ ਕਹਣਾ ॥੧॥ ਪ੍ਰੇਮ ਭਗਤਿ
ਜਿਸ ਕੈ ਮਨਿ ਲਾਗੀ ॥ ਗੁਣ ਗਾਵੈ ਅਨਦਿਨੁ ਨਿਤਿ ਜਾਗੀ ॥ ਬਾਹ ਪਕੜਿ ਤਿਸੁ ਸੁਆਮੀ ਮੇਲੈ ਜਿਸ ਕੈ ਮਸਤਕਿ
ਲਹਣਾ ॥੨॥ ਚਰਨ ਕਮਲ ਭਗਤਾਂ ਮਨਿ ਵੁਠੇ ॥ ਵਿਣੁ ਪਰਮੇਸਰ ਸਗਲੇ ਮੁਠੇ ॥ ਸੰਤ ਜਨਾਂ ਕੀ ਧੂੜਿ ਨਿਤ
ਬਾਂਛਹਿ ਨਾਮੁ ਸਚੇ ਕਾ ਗਹਣਾ ॥੩॥ ਊਠਤ ਬੈਠਤ ਹਰਿ ਹਰਿ ਗਾਈਐ ॥ ਜਿਸੁ ਸਿਮਰਤ ਵਰੁ ਨਿਹਚਲੁ ਪਾਈਐ
॥ ਨਾਨਕ ਕਉ ਪ੍ਰਭ ਹੋਇ ਦਇਆਲਾ ਤੇਰਾ ਕੀਤਾ ਸਹਣਾ ॥੪॥੪੩॥੫੦॥
ਰਾਗੁ ਮਾਝ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸਬਦਿ ਰੰਗਾਏ ਹੁਕਮਿ ਸਬਾਏ ॥ ਸਚੀ ਦਰਗਹ ਮਹਲਿ ਬੁਲਾਏ ॥ ਸਚੇ ਦੀਨ
ਦਇਆਲ ਮੇਰੇ ਸਾਹਿਬਾ ਸਚੇ ਮਨੁ ਪਤੀਆਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਬਦਿ ਸੁਹਾਵਣਿਆ ॥
ਅੰਮ੍ਰਿਤ ਨਾਮੁ ਸਦਾ ਸੁਖਦਾਤਾ ਗੁਰਮਤੀ ਮੰਨਿ ਵਸਾਵਣਿਆ ॥੧॥ ਰਹਾਉ ॥ ਨਾ ਕੋ ਮੇਰਾ ਹਉ ਕਿਸੁ ਕੇਰਾ ॥
ਸਾਚਾ ਠਾਕੁਰੁ ਤ੍ਰਿਭਵਣਿ ਮੇਰਾ ॥ ਹਉਮੈ ਕਰਿ ਕਰਿ ਜਾਇ ਘਣੇਰੀ ਕਰਿ ਅਵਗਣ ਪਛੋਤਾਵਣਿਆ ॥੨॥
ਹੁਕਮੁ ਪਛਾਣੈ ਸੁ ਹਰਿ ਗੁਣ ਵਖਾਣੈ ॥ ਗੁਰ ਕੈ ਸਬਦਿ ਨਾਮਿ ਨੀਸਾਣੈ ॥ ਸਭਨਾ ਕਾ ਦਰਿ ਲੇਖਾ ਸਚੈ
ਛੂਟਸਿ ਨਾਮਿ ਸੁਹਾਵਣਿਆ ॥੩॥ ਮਨਮੁਖੁ ਭੂਲਾ ਠਉਰੁ ਨ ਪਾਏ ॥ ਜਮ ਦਰਿ ਬਧਾ ਚੋਟਾ ਖਾਏ ॥ ਬਿਨੁ
ਨਾਵੈ ਕੋ ਸੰਗਿ ਨ ਸਾਥੀ ਮੁਕਤੇ ਨਾਮੁ ਧਿਆਵਣਿਆ ॥੪॥ ਸਾਕਤ ਕੂੜੇ ਸਚੁ ਨ ਭਾਵੈ ॥ ਦੁਬਿਧਾ ਬਾਧਾ
ਆਵੈ ਜਾਵੈ ॥ ਲਿਖਿਆ ਲੇਖੁ ਨ ਮੇਟੈ ਕੋਈ ਗੁਰਮੁਖਿ ਮੁਕਤਿ ਕਰਾਵਣਿਆ ॥੫॥ ਪੇਈਅੜੈ ਪਿਰੁ ਜਾਤੋ
ਨਾਹੀ ॥ ਝੂਠਿ ਵਿਛੁੰਨੀ ਰੋਵੈ ਧਾਹੀ ॥ ਅਵਗਣਿ ਮੁਠੀ ਮਹਲੁ ਨ ਪਾਏ ਅਵਗਣ ਗੁਣਿ ਬਖਸਾਵਣਿਆ
॥੬॥ ਪੇਈਅੜੈ ਜਿਨਿ ਜਾਤਾ ਪਿਆਰਾ ॥ ਗੁਰਮੁਖਿ ਬੂਝੈ ਤਤੁ ਬੀਚਾਰਾ ॥ ਆਵਣੁ ਜਾਣਾ ਠਾਕਿ
ਰਹਾਏਸਚੈਨਾਮਿਸਮਾਵਣਿਆ॥੭॥ਗੁਰਮੁਖਿਬੂਝੈਅਕਥੁਕਹਾਵੈ॥ਸਚੇਠਾਕੁਰਸਾਚੋਭਾਵੈ॥
ਨਾਨਕ ਸਚੁ ਕਹੈ ਬੇਨੰਤੀ ਸਚੁ ਮਿਲੈ ਗੁਣ ਗਾਵਣਿਆ ॥੮॥੧॥ ਮਾਝ ਮਹਲਾ ੩ ਘਰੁ ੧ ॥ ਕਰਮੁ ਹੋਵੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੦॥
ਸਤਿਗੁਰੂ ਮਿਲਾਏ ॥ ਸੇਵਾ ਸੁਰਤਿ ਸਬਦਿ ਚਿਤੁ ਲਾਏ ॥ ਹਉਮੈ ਮਾਰਿ ਸਦਾ ਸੁਖੁ ਪਾਇਆ ਮਾਇਆ ਮੋਹੁ
ਚੁਕਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਤਿਗੁਰ ਕੈ ਬਲਿਹਾਰਣਿਆ ॥ ਗੁਰਮਤੀ ਪਰਗਾਸੁ ਹੋਆ ਜੀ
ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥ ਤਨੁ ਮਨੁ ਖੋਜੇ ਤਾ ਨਾਉ ਪਾਏ ॥ ਧਾਵਤੁ ਰਾਖੈ ਠਾਕਿ ਰਹਾਏ ॥
ਗੁਰ ਕੀ ਬਾਣੀ ਅਨਦਿਨੁ ਗਾਵੈ ਸਹਜੇ ਭਗਤਿ ਕਰਾਵਣਿਆ ॥੨॥ ਇਸੁ ਕਾਇਆ ਅੰਦਰਿ ਵਸਤੁ ਅਸੰਖਾ ॥
ਗੁਰਮੁਖਿ ਸਾਚੁ ਮਿਲੈ ਤਾ ਵੇਖਾ ॥ ਨਉ ਦਰਵਾਜੇ ਦਸਵੈ ਮੁਕਤਾ ਅਨਹਦ ਸਬਦੁ ਵਜਾਵਣਿਆ ॥੩॥ ਸਚਾ
ਸਾਹਿਬੁ ਸਚੀ ਨਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਅਨਦਿਨੁ ਸਦਾ ਰਹੈ ਰੰਗਿ ਰਾਤਾ ਦਰਿ ਸਚੈ ਸੋਝੀ
ਪਾਵਣਿਆ ॥੪॥ ਪਾਪ ਪੁੰਨ ਕੀ ਸਾਰ ਨ ਜਾਣੀ ॥ ਦੂਜੈ ਲਾਗੀ ਭਰਮਿ ਭੁਲਾਣੀ ॥ ਅਗਿਆਨੀ ਅੰਧਾ ਮਗੁ ਨ
ਜਾਣੈ ਫਿਰਿ ਫਿਰਿ ਆਵਣ ਜਾਵਣਿਆ ॥੫॥ ਗੁਰ ਸੇਵਾ ਤੇ ਸਦਾ ਸੁਖੁ ਪਾਇਆ ॥ ਹਉਮੈ ਮੇਰਾ ਠਾਕਿ
ਰਹਾਇਆ ॥ ਗੁਰ ਸਾਖੀ ਮਿਟਿਆ ਅੰਧਿਆਰਾ ਬਜਰ ਕਪਾਟ ਖੁਲਾਵਣਿਆ ॥੬॥ ਹਉਮੈ ਮਾਰਿ ਮੰਨਿ
ਵਸਾਇਆ ॥ ਗੁਰ ਚਰਣੀ ਸਦਾ ਚਿਤੁ ਲਾਇਆ ॥ ਗੁਰ ਕਿਰਪਾ ਤੇ ਮਨੁ ਤਨੁ ਨਿਰਮਲੁ ਨਿਰਮਲ ਨਾਮੁ
ਧਿਆਵਣਿਆ ॥੭॥ ਜੀਵਣੁ ਮਰਣਾ ਸਭੁ ਤੁਧੈ ਤਾਈ ॥ ਜਿਸੁ ਬਖਸੇ ਤਿਸੁ ਦੇ ਵਡਿਆਈ ॥ ਨਾਨਕ ਨਾਮੁ ਧਿਆਇ
ਸਦਾ ਤੂੰ ਜੰਮਣੁ ਮਰਣੁ ਸਵਾਰਣਿਆ ॥੮॥੧॥੨॥ ਮਾਝ ਮਹਲਾ ੩ ॥ ਮੇਰਾ ਪ੍ਰਭੁ ਨਿਰਮਲੁ ਅਗਮ ਅਪਾਰਾ ॥
ਬਿਨੁ ਤਕੜੀ ਤੋਲੈ ਸੰਸਾਰਾ ॥ ਗੁਰਮੁਖਿ ਹੋਵੈ ਸੋਈ ਬੂਝੈ ਗੁਣ ਕਹਿ ਗੁਣੀ ਸਮਾਵਣਿਆ ॥੧॥ ਹਉ ਵਾਰੀ ਜੀਉ
ਵਾਰੀ ਹਰਿ ਕਾ ਨਾਮੁ ਮੰਨਿ ਵਸਾਵਣਿਆ ॥ ਜੋ ਸਚਿ ਲਾਗੇ ਸੇ ਅਨਦਿਨੁ ਜਾਗੇ ਦਰਿ ਸਚੈ ਸੋਭਾ ਪਾਵਣਿਆ ॥
੧॥ ਰਹਾਉ ॥ ਆਪਿ ਸੁਣੈ ਤੈ ਆਪੇ ਵੇਖੈ ॥ ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥ ਆਪੇ ਲਾਇ ਲਏ
ਸੋ ਲਾਗੈ ਗੁਰਮੁਖਿ ਸਚੁ ਕਮਾਵਣਿਆ ॥੨॥ ਜਿਸੁ ਆਪਿ ਭੁਲਾਏ ਸੁ ਕਿਥੈ ਹਥੁ ਪਾਏ ॥ ਪੂਰਬਿ ਲਿਖਿਆ
ਸੁ ਮੇਟਣਾ ਨ ਜਾਏ ॥ ਜਿਨ ਸਤਿਗੁਰੁ ਮਿਲਿਆ ਸੇ ਵਡਭਾਗੀ ਪੂਰੈ ਕਰਮਿ ਮਿਲਾਵਣਿਆ ॥੩॥ ਪੇਈਅੜੈ
ਧਨ ਅਨਦਿਨੁ ਸੁਤੀ ॥ ਕੰਤਿ ਵਿਸਾਰੀ ਅਵਗਣਿ ਮੁਤੀ ॥ ਅਨਦਿਨੁ ਸਦਾ ਫਿਰੈ ਬਿਲਲਾਦੀ ਬਿਨੁ ਪਿਰ ਨੀਦ ਨ
ਪਾਵਣਿਆ ॥੪॥ ਪੇਈਅੜੈ ਸੁਖਦਾਤਾ ਜਾਤਾ ॥ ਹਉਮੈ ਮਾਰਿ ਗੁਰ ਸਬਦਿ ਪਛਾਤਾ ॥ ਸੇਜ ਸੁਹਾਵੀ ਸਦਾ ਪਿਰੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੧॥
ਰਾਵੇ ਸਚੁ ਸੀਗਾਰੁ ਬਣਾਵਣਿਆ ॥੫॥ ਲਖ ਚਉਰਾਸੀਹ ਜੀਅ ਉਪਾਏ ॥ ਜਿਸ ਨੋ ਨਦਰਿ ਕਰੇ ਤਿਸੁ ਗੁਰੂ
ਮਿਲਾਏ ॥ ਕਿਲਬਿਖ ਕਾਟਿ ਸਦਾ ਜਨ ਨਿਰਮਲ ਦਰਿ ਸਚੈ ਨਾਮਿ ਸੁਹਾਵਣਿਆ ॥੬॥ ਲੇਖਾ ਮਾਗੈ ਤਾ ਕਿਨਿ ਦੀਐ
॥ ਸੁਖੁ ਨਾਹੀ ਫੁਨਿ ਦੂਐ ਤੀਐ ॥ ਆਪੇ ਬਖਸਿ ਲਏ ਪ੍ਰਭੁ ਸਾਚਾ ਆਪੇ ਬਖਸਿ ਮਿਲਾਵਣਿਆ ॥੭॥ ਆਪਿ ਕਰੇ
ਤੈ ਆਪਿ ਕਰਾਏ ॥ ਪੂਰੇ ਗੁਰ ਕੈ ਸਬਦਿ ਮਿਲਾਏ ॥ ਨਾਨਕ ਨਾਮੁ ਮਿਲੈ ਵਡਿਆਈ ਆਪੇ ਮੇਲਿ ਮਿਲਾਵਣਿਆ ॥
੮॥੨॥੩॥ ਮਾਝ ਮਹਲਾ ੩ ॥ ਇਕੋ ਆਪਿ ਫਿਰੈ ਪਰਛੰਨਾ ॥ ਗੁਰਮੁਖਿ ਵੇਖਾ ਤਾ ਇਹੁ ਮਨੁ ਭਿੰਨਾ ॥ ਤ੍ਰਿਸਨਾ ਤਜਿ
ਸਹਜ ਸੁਖੁ ਪਾਇਆ ਏਕੋ ਮੰਨਿ ਵਸਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਇਕਸੁ ਸਿਉ ਚਿਤੁ ਲਾਵਣਿਆ ॥
ਗੁਰਮਤੀ ਮਨੁ ਇਕਤੁ ਘਰਿ ਆਇਆ ਸਚੈ ਰੰਗਿ ਰੰਗਾਵਣਿਆ ॥੧॥ ਰਹਾਉ ॥ ਇਹੁ ਜਗੁ ਭੂਲਾ ਤੈਂ ਆਪਿ
ਭੁਲਾਇਆ ॥ ਇਕੁ ਵਿਸਾਰਿ ਦੂਜੈ ਲੋਭਾਇਆ ॥ ਅਨਦਿਨੁ ਸਦਾ ਫਿਰੈ ਭ੍ਰਮਿ ਭੂਲਾ ਬਿਨੁ ਨਾਵੈ ਦੁਖੁ ਪਾਵਣਿਆ
॥੨॥ ਜੋ ਰੰਗਿ ਰਾਤੇ ਕਰਮ ਬਿਧਾਤੇ ॥ ਗੁਰ ਸੇਵਾ ਤੇ ਜੁਗ ਚਾਰੇ ਜਾਤੇ ॥ ਜਿਸ ਨੋ ਆਪਿ ਦੇਇ ਵਡਿਆਈ ਹਰਿ ਕੈ
ਨਾਮਿ ਸਮਾਵਣਿਆ ॥੩॥ ਮਾਇਆ ਮੋਹਿ ਹਰਿ ਚੇਤੈ ਨਾਹੀ ॥ ਜਮਪੁਰਿ ਬਧਾ ਦੁਖ ਸਹਾਹੀ ॥ ਅੰਨਾ ਬੋਲਾ ਕਿਛੁ
ਨਦਰਿ ਨ ਆਵੈ ਮਨਮੁਖ ਪਾਪਿ ਪਚਾਵਣਿਆ ॥੪॥ ਇਕਿ ਰੰਗਿ ਰਾਤੇ ਜੋ ਤੁਧੁ ਆਪਿ ਲਿਵ ਲਾਏ ॥ ਭਾਇ ਭਗਤਿ
ਤੇਰੈ ਮਨਿ ਭਾਏ ॥ ਸਤਿਗੁਰੁ ਸੇਵਨਿ ਸਦਾ ਸੁਖਦਾਤਾ ਸਭ ਇਛਾ ਆਪਿ ਪੁਜਾਵਣਿਆ ॥੫॥ ਹਰਿ ਜੀਉ ਤੇਰੀ
ਸਦਾ ਸਰਣਾਈ ॥ ਆਪੇ ਬਖਸਿਹਿ ਦੇ ਵਡਿਆਈ ॥ ਜਮਕਾਲੁ ਤਿਸੁ ਨੇੜਿ ਨ ਆਵੈ ਜੋ ਹਰਿ ਹਰਿ ਨਾਮੁ
ਧਿਆਵਣਿਆ ॥੬॥ ਅਨਦਿਨੁ ਰਾਤੇ ਜੋ ਹਰਿ ਭਾਏ ॥ ਮੇਰੈ ਪ੍ਰਭਿ ਮੇਲੇ ਮੇਲਿ ਮਿਲਾਏ ॥ ਸਦਾ ਸਦਾ ਸਚੇ ਤੇਰੀ
ਸਰਣਾਈ ਤੂੰ ਆਪੇ ਸਚੁ ਬੁਝਾਵਣਿਆ ॥੭॥ ਜਿਨ ਸਚੁ ਜਾਤਾ ਸੇ ਸਚਿ ਸਮਾਣੇ ॥ ਹਰਿ ਗੁਣ ਗਾਵਹਿ ਸਚੁ ਵਖਾਣੇ
॥ ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਵਣਿਆ ॥੮॥੩॥੪॥ ਮਾਝ ਮਹਲਾ ੩ ॥ ਸਬਦਿ ਮਰੈ ਸੁ
ਮੁਆ ਜਾਪੈ ॥ ਕਾਲੁ ਨ ਚਾਪੈ ਦੁਖੁ ਨ ਸੰਤਾਪੈ ॥ ਜੋਤੀ ਵਿਚਿ ਮਿਲਿ ਜੋਤਿ ਸਮਾਣੀ ਸੁਣਿ ਮਨ ਸਚਿ ਸਮਾਵਣਿਆ
॥੧॥ ਹਉ ਵਾਰੀ ਜੀਉ ਵਾਰੀ ਹਰਿ ਕੈ ਨਾਇ ਸੋਭਾ ਪਾਵਣਿਆ ॥ ਸਤਿਗੁਰੁ ਸੇਵਿ ਸਚਿ ਚਿਤੁ ਲਾਇਆ ਗੁਰਮਤੀ
ਸਹਜਿ ਸਮਾਵਣਿਆ ॥੧॥ ਰਹਾਉ ॥ ਕਾਇਆ ਕਚੀ ਕਚਾ ਚੀਰੁ ਹੰਢਾਏ ॥ ਦੂਜੈ ਲਾਗੀ ਮਹਲੁ ਨ ਪਾਏ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੨॥
ਅਨਦਿਨੁ ਜਲਦੀ ਫਿਰੈ ਦਿਨੁ ਰਾਤੀ ਬਿਨੁ ਪਿਰ ਬਹੁ ਦੁਖੁ ਪਾਵਣਿਆ ॥੨॥ ਦੇਹੀ ਜਾਤਿ ਨ ਆਗੈ ਜਾਏ ॥
ਜਿਥੈ ਲੇਖਾ ਮੰਗੀਐ ਤਿਥੈ ਛੁਟੈ ਸਚੁ ਕਮਾਏ ॥ ਸਤਿਗੁਰੁ ਸੇਵਨਿ ਸੇ ਧਨਵੰਤੇ ਐਥੈ ਓਥੈ ਨਾਮਿ ਸਮਾਵਣਿਆ ॥
੩॥ ਭੈ ਭਾਇ ਸੀਗਾਰੁ ਬਣਾਏ ॥ ਗੁਰ ਪਰਸਾਦੀ ਮਹਲੁ ਘਰੁ ਪਾਏ ॥ ਅਨਦਿਨੁ ਸਦਾ ਰਵੈ ਦਿਨੁ ਰਾਤੀ ਮਜੀਠੈ
ਰੰਗੁ ਬਣਾਵਣਿਆ ॥੪॥ ਸਭਨਾ ਪਿਰੁ ਵਸੈ ਸਦਾ ਨਾਲੇ ॥ ਗੁਰ ਪਰਸਾਦੀ ਕੋ ਨਦਰਿ ਨਿਹਾਲੇ ॥ ਮੇਰਾ ਪ੍ਰਭੁ ਅਤਿ
ਊਚੋ ਊਚਾ ਕਰਿ ਕਿਰਪਾ ਆਪਿ ਮਿਲਾਵਣਿਆ ॥੫॥ ਮਾਇਆ ਮੋਹਿ ਇਹੁ ਜਗੁ ਸੁਤਾ ॥ ਨਾਮੁ ਵਿਸਾਰਿ ਅੰਤਿ
ਵਿਗੁਤਾ ॥ ਜਿਸ ਤੇ ਸੁਤਾ ਸੋ ਜਾਗਾਏ ਗੁਰਮਤਿ ਸੋਝੀ ਪਾਵਣਿਆ ॥੬॥ ਅਪਿਉ ਪੀਐ ਸੋ ਭਰਮੁ ਗਵਾਏ ॥ ਗੁਰ
ਪਰਸਾਦਿ ਮੁਕਤਿ ਗਤਿ ਪਾਏ ॥ ਭਗਤੀ ਰਤਾ ਸਦਾ ਬੈਰਾਗੀ ਆਪੁ ਮਾਰਿ ਮਿਲਾਵਣਿਆ ॥੭॥ ਆਪਿ ਉਪਾਏ
ਧੰਧੈ ਲਾਏ ॥ ਲਖ ਚਉਰਾਸੀ ਰਿਜਕੁ ਆਪਿ ਅਪੜਾਏ ॥ ਨਾਨਕ ਨਾਮੁ ਧਿਆਇ ਸਚਿ ਰਾਤੇ ਜੋ ਤਿਸੁ ਭਾਵੈ ਸੁ
ਕਾਰ ਕਰਾਵਣਿਆ ॥੮॥੪॥੫॥ ਮਾਝ ਮਹਲਾ ੩ ॥ ਅੰਦਰਿ ਹੀਰਾ ਲਾਲੁ ਬਣਾਇਆ ॥ ਗੁਰ ਕੈ ਸਬਦਿ ਪਰਖਿ
ਪਰਖਾਇਆ ॥ ਜਿਨ ਸਚੁ ਪਲੈ ਸਚੁ ਵਖਾਣਹਿ ਸਚੁ ਕਸਵਟੀ ਲਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰ
ਕੀ ਬਾਣੀ ਮੰਨਿ ਵਸਾਵਣਿਆ ॥ ਅੰਜਨ ਮਾਹਿ ਨਿਰੰਜਨੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੧॥ ਰਹਾਉ ॥
ਇਸੁ ਕਾਇਆ ਅੰਦਰਿ ਬਹੁਤੁ ਪਸਾਰਾ ॥ ਨਾਮੁ ਨਿਰੰਜਨੁ ਅਤਿ ਅਗਮ ਅਪਾਰਾ ॥ ਗੁਰਮੁਖਿ ਹੋਵੈ ਸੋਈ ਪਾਏ
ਆਪੇ ਬਖਸਿ ਮਿਲਾਵਣਿਆ ॥੨॥ ਮੇਰਾ ਠਾਕੁਰੁ ਸਚੁ ਦ੍ਰਿੜਾਏ ॥ ਗੁਰ ਪਰਸਾਦੀ ਸਚਿ ਚਿਤੁ ਲਾਏ ॥ ਸਚੋ ਸਚੁ
ਵਰਤੈ ਸਭਨੀ ਥਾਈ ਸਚੇ ਸਚਿ ਸਮਾਵਣਿਆ ॥੩॥ ਵੇਪਰਵਾਹੁ ਸਚੁ ਮੇਰਾ ਪਿਆਰਾ ॥ ਕਿਲਵਿਖ ਅਵਗਣ
ਕਾਟਣਹਾਰਾ ॥ ਪ੍ਰੇਮ ਪ੍ਰੀਤਿ ਸਦਾ ਧਿਆਈਐ ਭੈ ਭਾਇ ਭਗਤਿ ਦ੍ਰਿੜਾਵਣਿਆ ॥੪॥ ਤੇਰੀ ਭਗਤਿ ਸਚੀ ਜੇ
ਸਚੇ ਭਾਵੈ ॥ ਆਪੇ ਦੇਇ ਨ ਪਛੋਤਾਵੈ ॥ ਸਭਨਾ ਜੀਆ ਕਾ ਏਕੋ ਦਾਤਾ ਸਬਦੇ ਮਾਰਿ ਜੀਵਾਵਣਿਆ ॥੫॥ ਹਰਿ
ਤੁਧੁ ਬਾਝਹੁ ਮੈ ਕੋਈ ਨਾਹੀ ॥ ਹਰਿ ਤੁਧੈ ਸੇਵੀ ਤੈ ਤੁਧੁ ਸਾਲਾਹੀ ॥ ਆਪੇ ਮੇਲਿ ਲੈਹੁ ਪ੍ਰਭ ਸਾਚੇ ਪੂਰੈ ਕਰਮਿ ਤੂੰ
ਪਾਵਣਿਆ ॥੬॥ ਮੈ ਹੋਰੁ ਨ ਕੋਈ ਤੁਧੈ ਜੇਹਾ ॥ ਤੇਰੀ ਨਦਰੀ ਸੀਝਸਿ ਦੇਹਾ ॥ ਅਨਦਿਨੁ ਸਾਰਿ ਸਮਾਲਿ ਹਰਿ
ਰਾਖਹਿ ਗੁਰਮੁਖਿ ਸਹਜਿ ਸਮਾਵਣਿਆ ॥੭॥ ਤੁਧੁ ਜੇਵਡੁ ਮੈ ਹੋਰੁ ਨ ਕੋਈ ॥ ਤੁਧੁ ਆਪੇ ਸਿਰਜੀ ਆਪੇ ਗੋਈ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੩॥
ਤੂੰ ਆਪੇ ਹੀ ਘੜਿ ਭੰਨਿ ਸਵਾਰਹਿ ਨਾਨਕ ਨਾਮਿ ਸੁਹਾਵਣਿਆ ॥੮॥੫॥੬॥ ਮਾਝ ਮਹਲਾ ੩ ॥ ਸਭ ਘਟ
ਆਪੇ ਭੋਗਣਹਾਰਾ ॥ ਅਲਖੁ ਵਰਤੈ ਅਗਮ ਅਪਾਰਾ ॥ ਗੁਰ ਕੈ ਸਬਦਿ ਮੇਰਾ ਹਰਿ ਪ੍ਰਭੁ ਧਿਆਈਐ ਸਹਜੇ ਸਚਿ
ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰ ਸਬਦੁ ਮੰਨਿ ਵਸਾਵਣਿਆ ॥ ਸਬਦੁ ਸੂਝੈ ਤਾ ਮਨ ਸਿਉ ਲੂਝੈ
ਮਨਸਾ ਮਾਰਿ ਸਮਾਵਣਿਆ ॥੧॥ ਰਹਾਉ ॥ ਪੰਚ ਦੂਤ ਮੁਹਹਿ ਸੰਸਾਰਾ ॥ ਮਨਮੁਖ ਅੰਧੇ ਸੁਧਿ ਨ ਸਾਰਾ ॥
ਗੁਰਮੁਖਿ ਹੋਵੈ ਸੁ ਅਪਣਾ ਘਰੁ ਰਾਖੈ ਪੰਚ ਦੂਤ ਸਬਦਿ ਪਚਾਵਣਿਆ ॥੨॥ ਇਕਿ ਗੁਰਮੁਖਿ ਸਦਾ ਸਚੈ ਰੰਗਿ ਰਾਤੇ
॥ ਸਹਜੇ ਪ੍ਰਭੁ ਸੇਵਹਿ ਅਨਦਿਨੁ ਮਾਤੇ ॥ ਮਿਲਿ ਪ੍ਰੀਤਮ ਸਚੇ ਗੁਣ ਗਾਵਹਿ ਹਰਿ ਦਰਿ ਸੋਭਾ ਪਾਵਣਿਆ ॥੩॥
ਏਕਮ ਏਕੈ ਆਪੁ ਉਪਾਇਆ ॥ ਦੁਬਿਧਾ ਦੂਜਾ ਤ੍ਰਿਬਿਧਿ ਮਾਇਆ ॥ ਚਉਥੀ ਪਉੜੀ ਗੁਰਮੁਖਿ ਊਚੀ ਸਚੋ ਸਚੁ
ਕਮਾਵਣਿਆ ॥੪॥ ਸਭੁ ਹੈ ਸਚਾ ਜੇ ਸਚੇ ਭਾਵੈ ॥ ਜਿਨਿ ਸਚੁ ਜਾਤਾ ਸੋ ਸਹਜਿ ਸਮਾਵੈ ॥ ਗੁਰਮੁਖਿ ਕਰਣੀ ਸਚੇ
ਸੇਵਹਿ ਸਾਚੇ ਜਾਇ ਸਮਾਵਣਿਆ ॥੫॥ ਸਚੇ ਬਾਝਹੁ ਕੋ ਅਵਰੁ ਨ ਦੂਆ ॥ ਦੂਜੈ ਲਾਗਿ ਜਗੁ ਖਪਿ ਖਪਿ ਮੂਆ ॥
ਗੁਰਮੁਖਿ ਹੋਵੈ ਸੁ ਏਕੋ ਜਾਣੈ ਏਕੋ ਸੇਵਿ ਸੁਖੁ ਪਾਵਣਿਆ ॥੬॥ ਜੀਅ ਜੰਤ ਸਭਿ ਸਰਣਿ ਤੁਮਾਰੀ ॥ ਆਪੇ ਧਰਿ
ਦੇਖਹਿ ਕਚੀ ਪਕੀ ਸਾਰੀ ॥ ਅਨਦਿਨੁ ਆਪੇ ਕਾਰ ਕਰਾਏ ਆਪੇ ਮੇਲਿ ਮਿਲਾਵਣਿਆ ॥੭॥ ਤੂੰ ਆਪੇ ਮੇਲਹਿ
ਵੇਖਹਿ ਹਦੂਰਿ ॥ ਸਭ ਮਹਿ ਆਪਿ ਰਹਿਆ ਭਰਪੂਰਿ ॥ ਨਾਨਕ ਆਪੇ ਆਪਿ ਵਰਤੈ ਗੁਰਮੁਖਿ ਸੋਝੀ ਪਾਵਣਿਆ ॥
੮॥੬॥੭॥ ਮਾਝ ਮਹਲਾ ੩ ॥ ਅੰਮ੍ਰਿਤ ਬਾਣੀ ਗੁਰ ਕੀ ਮੀਠੀ ॥ ਗੁਰਮੁਖਿ ਵਿਰਲੈ ਕਿਨੈ ਚਖਿ ਡੀਠੀ ॥ ਅੰਤਰਿ
ਪਰਗਾਸੁ ਮਹਾ ਰਸੁ ਪੀਵੈ ਦਰਿ ਸਚੈ ਸਬਦੁ ਵਜਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰ ਚਰਣੀ ਚਿਤੁ
ਲਾਵਣਿਆ ॥ ਸਤਿਗੁਰੁ ਹੈ ਅੰਮ੍ਰਿਤ ਸਰੁ ਸਾਚਾ ਮਨੁ ਨਾਵੈ ਮੈਲੁ ਚੁਕਾਵਣਿਆ ॥੧॥ ਰਹਾਉ ॥ ਤੇਰਾ ਸਚੇ ਕਿਨੈ
ਅੰਤੁ ਨ ਪਾਇਆ ॥ ਗੁਰ ਪਰਸਾਦਿ ਕਿਨੈ ਵਿਰਲੈ ਚਿਤੁ ਲਾਇਆ ॥ ਤੁਧੁ ਸਾਲਾਹਿ ਨ ਰਜਾ ਕਬਹੂੰ ਸਚੇ ਨਾਵੈ ਕੀ
ਭੁਖ ਲਾਵਣਿਆ ॥੨॥ ਏਕੋ ਵੇਖਾ ਅਵਰੁ ਨ ਬੀਆ ॥ ਗੁਰ ਪਰਸਾਦੀ ਅੰਮ੍ਰਿਤੁ ਪੀਆ ॥ ਗੁਰ ਕੈ ਸਬਦਿ ਤਿਖਾ
ਨਿਵਾਰੀ ਸਹਜੇ ਸੂਖਿ ਸਮਾਵਣਿਆ ॥੩॥ ਰਤਨੁ ਪਦਾਰਥੁ ਪਲਰਿ ਤਿਆਗੈ ॥ ਮਨਮੁਖੁ ਅੰਧਾ ਦੂਜੈ ਭਾਇ ਲਾਗੈ ॥
ਜੋ ਬੀਜੈ ਸੋਈ ਫਲੁ ਪਾਏ ਸੁਪਨੈ ਸੁਖੁ ਨ ਪਾਵਣਿਆ ॥੪॥ ਅਪਨੀ ਕਿਰਪਾ ਕਰੇ ਸੋਈ ਜਨੁ ਪਾਏ ॥ ਗੁਰ ਕਾ ਸਬਦੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੪॥
ਮੰਨਿ ਵਸਾਏ ॥ ਅਨਦਿਨੁ ਸਦਾ ਰਹੈ ਭੈ ਅੰਦਰਿ ਭੈ ਮਾਰਿ ਭਰਮੁ ਚੁਕਾਵਣਿਆ ॥੫॥ ਭਰਮੁ ਚੁਕਾਇਆ ਸਦਾ
ਸੁਖੁ ਪਾਇਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਅੰਤਰੁ ਨਿਰਮਲੁ ਨਿਰਮਲ ਬਾਣੀ ਹਰਿ ਗੁਣ ਸਹਜੇ
ਗਾਵਣਿਆ ॥੬॥ ਸਿਮ੍ਰਿਤਿ ਸਾਸਤ ਬੇਦ ਵਖਾਣੈ ॥ ਭਰਮੇ ਭੂਲਾ ਤਤੁ ਨ ਜਾਣੈ ॥ ਬਿਨੁ ਸਤਿਗੁਰ ਸੇਵੇ ਸੁਖੁ ਨ ਪਾਏ
ਦੁਖੋ ਦੁਖੁ ਕਮਾਵਣਿਆ ॥੭॥ ਆਪਿ ਕਰੇ ਕਿਸੁ ਆਖੈ ਕੋਈ ॥ ਆਖਣਿ ਜਾਈਐ ਜੇ ਭੂਲਾ ਹੋਈ ॥ ਨਾਨਕ ਆਪੇ
ਕਰੇ ਕਰਾਏ ਨਾਮੇ ਨਾਮਿ ਸਮਾਵਣਿਆ ॥੮॥੭॥੮॥ ਮਾਝ ਮਹਲਾ ੩ ॥ ਆਪੇ ਰੰਗੇ ਸਹਜਿ ਸੁਭਾਏ ॥ ਗੁਰ ਕੈ
ਸਬਦਿ ਹਰਿ ਰੰਗੁ ਚੜਾਏ ॥ ਮਨੁ ਤਨੁ ਰਤਾ ਰਸਨਾ ਰੰਗਿ ਚਲੂਲੀ ਭੈ ਭਾਇ ਰੰਗੁ ਚੜਾਵਣਿਆ ॥੧॥ ਹਉ ਵਾਰੀ
ਜੀਉ ਵਾਰੀ ਨਿਰਭਉ ਮੰਨਿ ਵਸਾਵਣਿਆ ॥ ਗੁਰ ਕਿਰਪਾ ਤੇ ਹਰਿ ਨਿਰਭਉ ਧਿਆਇਆ ਬਿਖੁ ਭਉਜਲੁ ਸਬਦਿ
ਤਰਾਵਣਿਆ ॥੧॥ ਰਹਾਉ ॥ ਮਨਮੁਖ ਮੁਗਧ ਕਰਹਿ ਚਤੁਰਾਈ ॥ ਨਾਤਾ ਧੋਤਾ ਥਾਇ ਨ ਪਾਈ ॥ ਜੇਹਾ ਆਇਆ
ਤੇਹਾ ਜਾਸੀ ਕਰਿ ਅਵਗਣ ਪਛੋਤਾਵਣਿਆ ॥੨॥ ਮਨਮੁਖ ਅੰਧੇ ਕਿਛੂ ਨ ਸੂਝੈ ॥ ਮਰਣੁ ਲਿਖਾਇ ਆਏ ਨਹੀ
ਬੂਝੈ ॥ ਮਨਮੁਖ ਕਰਮ ਕਰੇ ਨਹੀ ਪਾਏ ਬਿਨੁ ਨਾਵੈ ਜਨਮੁ ਗਵਾਵਣਿਆ ॥੩॥ ਸਚੁ ਕਰਣੀ ਸਬਦੁ ਹੈ ਸਾਰੁ ॥
ਪੂਰੈ ਗੁਰਿ ਪਾਈਐ ਮੋਖ ਦੁਆਰੁ ॥ ਅਨਦਿਨੁ ਬਾਣੀ ਸਬਦਿ ਸੁਣਾਏ ਸਚਿ ਰਾਤੇ ਰੰਗਿ ਰੰਗਾਵਣਿਆ ॥੪॥
ਰਸਨਾ ਹਰਿ ਰਸਿ ਰਾਤੀ ਰੰਗੁ ਲਾਏ ॥ ਮਨੁ ਤਨੁ ਮੋਹਿਆ ਸਹਜਿ ਸੁਭਾਏ ॥ ਸਹਜੇ ਪ੍ਰੀਤਮੁ ਪਿਆਰਾ ਪਾਇਆ
ਸਹਜੇ ਸਹਜਿ ਮਿਲਾਵਣਿਆ ॥੫॥ ਜਿਸੁ ਅੰਦਰਿ ਰੰਗੁ ਸੋਈ ਗੁਣ ਗਾਵੈ ॥ ਗੁਰ ਕੈ ਸਬਦਿ ਸਹਜੇ ਸੁਖਿ ਸਮਾਵੈ ॥
ਹਉ ਬਲਿਹਾਰੀ ਸਦਾ ਤਿਨ ਵਿਟਹੁ ਗੁਰ ਸੇਵਾ ਚਿਤੁ ਲਾਵਣਿਆ ॥੬॥ ਸਚਾ ਸਚੋ ਸਚਿ ਪਤੀਜੈ ॥ ਗੁਰ ਪਰਸਾਦੀ
ਅੰਦਰੁ ਭੀਜੈ ॥ ਬੈਸਿ ਸੁਥਾਨਿ ਹਰਿ ਗੁਣ ਗਾਵਹਿ ਆਪੇ ਕਰਿ ਸਤਿ ਮਨਾਵਣਿਆ ॥੭॥ ਜਿਸ ਨੋ ਨਦਰਿ ਕਰੇ
ਸੋ ਪਾਏ ॥ ਗੁਰ ਪਰਸਾਦੀ ਹਉਮੈ ਜਾਏ ॥ ਨਾਨਕ ਨਾਮੁ ਵਸੈ ਮਨ ਅੰਤਰਿ ਦਰਿ ਸਚੈ ਸੋਭਾ ਪਾਵਣਿਆ ॥੮॥੮॥੯॥
ਮਾਝ ਮਹਲਾ ੩ ॥ ਸਤਿਗੁਰੁ ਸੇਵਿਐ ਵਡੀ ਵਡਿਆਈ ॥ ਹਰਿ ਜੀ ਅਚਿੰਤੁ ਵਸੈ ਮਨਿ ਆਈ ॥ ਹਰਿ ਜੀਉ
ਸਫਲਿਓ ਬਿਰਖੁ ਹੈ ਅੰਮ੍ਰਿਤੁ ਜਿਨਿ ਪੀਤਾ ਤਿਸੁ ਤਿਖਾ ਲਹਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਚੁ ਸੰਗਤਿ
ਮੇਲਿ ਮਿਲਾਵਣਿਆ ॥ ਹਰਿ ਸਤਸੰਗਤਿ ਆਪੇ ਮੇਲੈ ਗੁਰ ਸਬਦੀ ਹਰਿ ਗੁਣ ਗਾਵਣਿਆ ॥੧॥ ਰਹਾਉ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੫॥
ਸਤਿਗੁਰੁ ਸੇਵੀ ਸਬਦਿ ਸੁਹਾਇਆ ॥ ਜਿਨਿ ਹਰਿ ਕਾ ਨਾਮੁ ਮੰਨਿ ਵਸਾਇਆ ॥ ਹਰਿ ਨਿਰਮਲੁ ਹਉਮੈ ਮੈਲੁ ਗਵਾਏ
ਦਰਿ ਸਚੈ ਸੋਭਾ ਪਾਵਣਿਆ ॥੨॥ ਬਿਨੁ ਗੁਰ ਨਾਮੁ ਨ ਪਾਇਆ ਜਾਇ ॥ ਸਿਧ ਸਾਧਿਕ ਰਹੇ ਬਿਲਲਾਇ ॥ ਬਿਨੁ
ਗੁਰ ਸੇਵੇ ਸੁਖੁ ਨ ਹੋਵੀ ਪੂਰੈ ਭਾਗਿ ਗੁਰੁ ਪਾਵਣਿਆ ॥੩॥ ਇਹੁ ਮਨੁ ਆਰਸੀ ਕੋਈ ਗੁਰਮੁਖਿ ਵੇਖੈ ॥ ਮੋਰਚਾ ਨ
ਲਾਗੈ ਜਾ ਹਉਮੈ ਸੋਖੈ ॥ ਅਨਹਤ ਬਾਣੀ ਨਿਰਮਲ ਸਬਦੁ ਵਜਾਏ ਗੁਰ ਸਬਦੀ ਸਚਿ ਸਮਾਵਣਿਆ ॥੪॥ ਬਿਨੁ
ਸਤਿਗੁਰ ਕਿਹੁ ਨ ਦੇਖਿਆ ਜਾਇ ॥ ਗੁਰਿ ਕਿਰਪਾ ਕਰਿ ਆਪੁ ਦਿਤਾ ਦਿਖਾਇ ॥ ਆਪੇ ਆਪਿ ਆਪਿ ਮਿਲਿ
ਰਹਿਆ ਸਹਜੇ ਸਹਜਿ ਸਮਾਵਣਿਆ ॥੫॥ ਗੁਰਮੁਖਿ ਹੋਵੈ ਸੁ ਇਕਸੁ ਸਿਉ ਲਿਵ ਲਾਏ ॥ ਦੂਜਾ ਭਰਮੁ ਗੁਰ ਸਬਦਿ
ਜਲਾਏ ॥ ਕਾਇਆ ਅੰਦਰਿ ਵਣਜੁ ਕਰੇ ਵਾਪਾਰਾ ਨਾਮੁ ਨਿਧਾਨੁ ਸਚੁ ਪਾਵਣਿਆ ॥੬॥ ਗੁਰਮੁਖਿ ਕਰਣੀ ਹਰਿ
ਕੀਰਤਿ ਸਾਰੁ ॥ ਗੁਰਮੁਖਿ ਪਾਏ ਮੋਖ ਦੁਆਰੁ ॥ ਅਨਦਿਨੁ ਰੰਗਿ ਰਤਾ ਗੁਣ ਗਾਵੈ ਅੰਦਰਿ ਮਹਲਿ ਬੁਲਾਵਣਿਆ
॥੭॥ ਸਤਿਗੁਰੁ ਦਾਤਾ ਮਿਲੈ ਮਿਲਾਇਆ ॥ ਪੂਰੈ ਭਾਗਿ ਮਨਿ ਸਬਦੁ ਵਸਾਇਆ ॥ ਨਾਨਕ ਨਾਮੁ ਮਿਲੈ
ਵਡਿਆਈ ਹਰਿ ਸਚੇ ਕੇ ਗੁਣ ਗਾਵਣਿਆ ॥੮॥੯॥੧੦॥ ਮਾਝ ਮਹਲਾ ੩ ॥ ਆਪੁ ਵੰਞਾਏ ਤਾ ਸਭ ਕਿਛੁ
ਪਾਏ ॥ ਗੁਰ ਸਬਦੀ ਸਚੀ ਲਿਵ ਲਾਏ ॥ ਸਚੁ ਵਣੰਜਹਿ ਸਚੁ ਸੰਘਰਹਿ ਸਚੁ ਵਾਪਾਰੁ ਕਰਾਵਣਿਆ ॥੧॥ ਹਉ
ਵਾਰੀ ਜੀਉ ਵਾਰੀ ਹਰਿ ਗੁਣ ਅਨਦਿਨੁ ਗਾਵਣਿਆ ॥ ਹਉ ਤੇਰਾ ਤੂੰ ਠਾਕੁਰੁ ਮੇਰਾ ਸਬਦਿ ਵਡਿਆਈ ਦੇਵਣਿਆ
॥੧॥ ਰਹਾਉ ॥ ਵੇਲਾ ਵਖਤ ਸਭਿ ਸੁਹਾਇਆ ॥ ਜਿਤੁ ਸਚਾ ਮੇਰੇ ਮਨਿ ਭਾਇਆ ॥ ਸਚੇ ਸੇਵਿਐ ਸਚੁ ਵਡਿਆਈ
ਗੁਰ ਕਿਰਪਾ ਤੇ ਸਚੁ ਪਾਵਣਿਆ ॥੨॥ ਭਾਉ ਭੋਜਨੁ ਸਤਿਗੁਰਿ ਤੁਠੈ ਪਾਏ ॥ ਅਨ ਰਸੁ ਚੂਕੈ ਹਰਿ ਰਸੁ ਮੰਨਿ
ਵਸਾਏ ॥ ਸਚੁ ਸੰਤੋਖੁ ਸਹਜ ਸੁਖੁ ਬਾਣੀ ਪੂਰੇ ਗੁਰ ਤੇ ਪਾਵਣਿਆ ॥੩॥ ਸਤਿਗੁਰੁ ਨ ਸੇਵਹਿ ਮੂਰਖ ਅੰਧ
ਗਵਾਰਾ ॥ ਫਿਰਿ ਓਇ ਕਿਥਹੁ ਪਾਇਨਿ ਮੋਖ ਦੁਆਰਾ ॥ ਮਰਿ ਮਰਿ ਜੰਮਹਿ ਫਿਰਿ ਫਿਰਿ ਆਵਹਿ ਜਮ ਦਰਿ ਚੋਟਾ
ਖਾਵਣਿਆ ॥੪॥ ਸਬਦੈ ਸਾਦੁ ਜਾਣਹਿ ਤਾ ਆਪੁ ਪਛਾਣਹਿ ॥ ਨਿਰਮਲ ਬਾਣੀ ਸਬਦਿ ਵਖਾਣਹਿ ॥ ਸਚੇ ਸੇਵਿ
ਸਦਾ ਸੁਖੁ ਪਾਇਨਿ ਨਉ ਨਿਧਿ ਨਾਮੁ ਮੰਨਿ ਵਸਾਵਣਿਆ ॥੫॥ ਸੋ ਥਾਨੁ ਸੁਹਾਇਆ ਜੋ ਹਰਿ ਮਨਿ ਭਾਇਆ ॥
ਸਤਸੰਗਤਿ ਬਹਿ ਹਰਿ ਗੁਣ ਗਾਇਆ ॥ ਅਨਦਿਨੁ ਹਰਿ ਸਾਲਾਹਹਿ ਸਾਚਾ ਨਿਰਮਲ ਨਾਦੁ ਵਜਾਵਣਿਆ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੬॥
੬॥ ਮਨਮੁਖ ਖੋਟੀ ਰਾਸਿ ਖੋਟਾ ਪਾਸਾਰਾ ॥ ਕੂੜੁ ਕਮਾਵਨਿ ਦੁਖੁ ਲਾਗੈ ਭਾਰਾ ॥ ਭਰਮੇ ਭੂਲੇ ਫਿਰਨਿ ਦਿਨ ਰਾਤੀ
ਮਰਿ ਜਨਮਹਿ ਜਨਮੁ ਗਵਾਵਣਿਆ ॥੭॥ ਸਚਾ ਸਾਹਿਬੁ ਮੈ ਅਤਿ ਪਿਆਰਾ ॥ ਪੂਰੇ ਗੁਰ ਕੈ ਸਬਦਿ ਅਧਾਰਾ ॥
ਨਾਨਕ ਨਾਮਿ ਮਿਲੈ ਵਡਿਆਈ ਦੁਖੁ ਸੁਖੁ ਸਮ ਕਰਿ ਜਾਨਣਿਆ ॥੮॥੧੦॥੧੧॥ ਮਾਝ ਮਹਲਾ ੩ ॥
ਤੇਰੀਆ ਖਾਣੀ ਤੇਰੀਆ ਬਾਣੀ ॥ ਬਿਨੁ ਨਾਵੈ ਸਭ ਭਰਮਿ ਭੁਲਾਣੀ ॥ ਗੁਰ ਸੇਵਾ ਤੇ ਹਰਿ ਨਾਮੁ ਪਾਇਆ ਬਿਨੁ
ਸਤਿਗੁਰ ਕੋਇ ਨ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਸੇਤੀ ਚਿਤੁ ਲਾਵਣਿਆ ॥ ਹਰਿ ਸਚਾ
ਗੁਰ ਭਗਤੀ ਪਾਈਐ ਸਹਜੇ ਮੰਨਿ ਵਸਾਵਣਿਆ ॥੧॥ ਰਹਾਉ ॥ ਸਤਿਗੁਰੁ ਸੇਵੇ ਤਾ ਸਭ ਕਿਛੁ ਪਾਏ ॥ ਜੇਹੀ
ਮਨਸਾ ਕਰਿ ਲਾਗੈ ਤੇਹਾ ਫਲੁ ਪਾਏ ॥ ਸਤਿਗੁਰੁ ਦਾਤਾ ਸਭਨਾ ਵਥੂ ਕਾ ਪੂਰੈ ਭਾਗਿ ਮਿਲਾਵਣਿਆ ॥੨॥ ਇਹੁ
ਮਨੁ ਮੈਲਾ ਇਕੁ ਨ ਧਿਆਏ ॥ ਅੰਤਰਿ ਮੈਲੁ ਲਾਗੀ ਬਹੁ ਦੂਜੈ ਭਾਏ ॥ ਤਟਿ ਤੀਰਥਿ ਦਿਸੰਤਰਿ ਭਵੈ ਅਹੰਕਾਰੀ ਹੋਰੁ
ਵਧੇਰੈ ਹਉਮੈ ਮਲੁ ਲਾਵਣਿਆ ॥੩॥ ਸਤਿਗੁਰੁ ਸੇਵੇ ਤਾ ਮਲੁ ਜਾਏ ॥ ਜੀਵਤੁ ਮਰੈ ਹਰਿ ਸਿਉ ਚਿਤੁ ਲਾਏ ॥ ਹਰਿ
ਨਿਰਮਲੁ ਸਚੁ ਮੈਲੁ ਨ ਲਾਗੈ ਸਚਿ ਲਾਗੈ ਮੈਲੁ ਗਵਾਵਣਿਆ ॥੪॥ ਬਾਝੁ ਗੁਰੂ ਹੈ ਅੰਧ ਗੁਬਾਰਾ ॥ ਅਗਿਆਨੀ
ਅੰਧਾ ਅੰਧੁ ਅੰਧਾਰਾ ॥ ਬਿਸਟਾ ਕੇ ਕੀੜੇ ਬਿਸਟਾ ਕਮਾਵਹਿ ਫਿਰਿ ਬਿਸਟਾ ਮਾਹਿ ਪਚਾਵਣਿਆ ॥੫॥ ਮੁਕਤੇ
ਸੇਵੇ ਮੁਕਤਾ ਹੋਵੈ ॥ ਹਉਮੈ ਮਮਤਾ ਸਬਦੇ ਖੋਵੈ ॥ ਅਨਦਿਨੁ ਹਰਿ ਜੀਉ ਸਚਾ ਸੇਵੀ ਪੂਰੈ ਭਾਗਿ ਗੁਰੁ ਪਾਵਣਿਆ ॥
੬॥ ਆਪੇ ਬਖਸੇ ਮੇਲਿ ਮਿਲਾਏ ॥ ਪੂਰੇ ਗੁਰ ਤੇ ਨਾਮੁ ਨਿਧਿ ਪਾਏ ॥ ਸਚੈ ਨਾਮਿ ਸਦਾ ਮਨੁ ਸਚਾ ਸਚੁ ਸੇਵੇ ਦੁਖੁ
ਗਵਾਵਣਿਆ ॥੭॥ ਸਦਾ ਹਜੂਰਿ ਦੂਰਿ ਨ ਜਾਣਹੁ ॥ ਗੁਰ ਸਬਦੀ ਹਰਿ ਅੰਤਰਿ ਪਛਾਣਹੁ ॥ ਨਾਨਕ ਨਾਮਿ
ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੧੧॥੧੨॥ ਮਾਝ ਮਹਲਾ ੩ ॥ ਐਥੈ ਸਾਚੇ ਸੁ ਆਗੈ ਸਾਚੇ ॥
ਮਨੁ ਸਚਾ ਸਚੈ ਸਬਦਿ ਰਾਚੇ ॥ ਸਚਾ ਸੇਵਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥੧॥ ਹਉ ਵਾਰੀ
ਜੀਉ ਵਾਰੀ ਸਚਾ ਨਾਮੁ ਮੰਨਿ ਵਸਾਵਣਿਆ ॥ ਸਚੇ ਸੇਵਹਿ ਸਚਿ ਸਮਾਵਹਿ ਸਚੇ ਕੇ ਗੁਣ ਗਾਵਣਿਆ ॥੧॥
ਰਹਾਉ ॥ ਪੰਡਿਤ ਪੜਹਿ ਸਾਦੁ ਨ ਪਾਵਹਿ ॥ ਦੂਜੈ ਭਾਇ ਮਾਇਆ ਮਨੁ ਭਰਮਾਵਹਿ ॥ ਮਾਇਆ ਮੋਹਿ ਸਭ ਸੁਧਿ
ਗਵਾਈ ਕਰਿ ਅਵਗਣ ਪਛੋਤਾਵਣਿਆ ॥੨॥ ਸਤਿਗੁਰੁ ਮਿਲੈ ਤਾ ਤਤੁ ਪਾਏ ॥ ਹਰਿ ਕਾ ਨਾਮੁ ਮੰਨਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੭॥
ਵਸਾਏ ॥ ਸਬਦਿ ਮਰੈ ਮਨੁ ਮਾਰੈ ਅਪੁਨਾ ਮੁਕਤੀ ਕਾ ਦਰੁ ਪਾਵਣਿਆ ॥੩॥ ਕਿਲਵਿਖ ਕਾਟੈ ਕ੍ਰੋਧੁ ਨਿਵਾਰੇ ॥ ਗੁਰ
ਕਾ ਸਬਦੁ ਰਖੈ ਉਰ ਧਾਰੇ ॥ ਸਚਿ ਰਤੇ ਸਦਾ ਬੈਰਾਗੀ ਹਉਮੈ ਮਾਰਿ ਮਿਲਾਵਣਿਆ ॥੪॥ ਅੰਤਰਿ ਰਤਨੁ ਮਿਲੈ
ਮਿਲਾਇਆ ॥ ਤ੍ਰਿਬਿਧਿ ਮਨਸਾ ਤ੍ਰਿਬਿਧਿ ਮਾਇਆ ॥ ਪੜਿ ਪੜਿ ਪੰਡਿਤ ਮੋਨੀ ਥਕੇ ਚਉਥੇ ਪਦ ਕੀ ਸਾਰ ਨ
ਪਾਵਣਿਆ ॥੫॥ ਆਪੇ ਰੰਗੇ ਰੰਗੁ ਚੜਾਏ ॥ ਸੇ ਜਨ ਰਾਤੇ ਗੁਰ ਸਬਦਿ ਰੰਗਾਏ ॥ ਹਰਿ ਰੰਗੁ ਚੜਿਆ ਅਤਿ ਅਪਾਰਾ
ਹਰਿ ਰਸਿ ਰਸਿ ਗੁਣ ਗਾਵਣਿਆ ॥੬॥ ਗੁਰਮੁਖਿ ਰਿਧਿ ਸਿਧਿ ਸਚੁ ਸੰਜਮੁ ਸੋਈ ॥ ਗੁਰਮੁਖਿ ਗਿਆਨੁ ਨਾਮਿ
ਮੁਕਤਿ ਹੋਈ ॥ ਗੁਰਮੁਖਿ ਕਾਰ ਸਚੁ ਕਮਾਵਹਿ ਸਚੇ ਸਚਿ ਸਮਾਵਣਿਆ ॥੭॥ ਗੁਰਮੁਖਿ ਥਾਪੇ ਥਾਪਿ ਉਥਾਪੇ ॥
ਗੁਰਮੁਖਿ ਜਾਤਿ ਪਤਿ ਸਭੁ ਆਪੇ ॥ ਨਾਨਕ ਗੁਰਮੁਖਿ ਨਾਮੁ ਧਿਆਏ ਨਾਮੇ ਨਾਮਿ ਸਮਾਵਣਿਆ ॥੮॥੧੨॥੧੩॥
ਮਾਝ ਮਹਲਾ ੩ ॥ ਉਤਪਤਿ ਪਰਲਉ ਸਬਦੇ ਹੋਵੈ ॥ ਸਬਦੇ ਹੀ ਫਿਰਿ ਓਪਤਿ ਹੋਵੈ ॥ ਗੁਰਮੁਖਿ ਵਰਤੈ ਸਭੁ ਆਪੇ
ਸਚਾ ਗੁਰਮੁਖਿ ਉਪਾਇ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰੁ ਪੂਰਾ ਮੰਨਿ ਵਸਾਵਣਿਆ ॥ ਗੁਰ ਤੇ
ਸਾਤਿ ਭਗਤਿ ਕਰੇ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥੧॥ ਰਹਾਉ ॥ ਗੁਰਮੁਖਿ ਧਰਤੀ ਗੁਰਮੁਖਿ
ਪਾਣੀ ॥ ਗੁਰਮੁਖਿ ਪਵਣੁ ਬੈਸੰਤਰੁ ਖੇਲੈ ਵਿਡਾਣੀ ॥ ਸੋ ਨਿਗੁਰਾ ਜੋ ਮਰਿ ਮਰਿ ਜੰਮੈ ਨਿਗੁਰੇ ਆਵਣ ਜਾਵਣਿਆ
॥੨॥ ਤਿਨਿ ਕਰਤੈ ਇਕੁ ਖੇਲੁ ਰਚਾਇਆ ॥ ਕਾਇਆ ਸਰੀਰੈ ਵਿਚਿ ਸਭੁ ਕਿਛੁ ਪਾਇਆ ॥ ਸਬਦਿ ਭੇਦਿ ਕੋਈ
ਮਹਲੁ ਪਾਏ ਮਹਲੇ ਮਹਲਿ ਬੁਲਾਵਣਿਆ ॥੩॥ ਸਚਾ ਸਾਹੁ ਸਚੇ ਵਣਜਾਰੇ ॥ ਸਚੁ ਵਣੰਜਹਿ ਗੁਰ ਹੇਤਿ ਅਪਾਰੇ ॥
ਸਚੁ ਵਿਹਾਝਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥੪॥ ਬਿਨੁ ਰਾਸੀ ਕੋ ਵਥੁ ਕਿਉ ਪਾਏ ॥ ਮਨਮੁਖ ਭੂਲੇ
ਲੋਕ ਸਬਾਏ ॥ ਬਿਨੁ ਰਾਸੀ ਸਭ ਖਾਲੀ ਚਲੇ ਖਾਲੀ ਜਾਇ ਦੁਖੁ ਪਾਵਣਿਆ ॥੫॥ ਇਕਿ ਸਚੁ ਵਣੰਜਹਿ ਗੁਰ
ਸਬਦਿ ਪਿਆਰੇ ॥ ਆਪਿ ਤਰਹਿ ਸਗਲੇ ਕੁਲ ਤਾਰੇ ॥ ਆਏ ਸੇ ਪਰਵਾਣੁ ਹੋਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥
੬॥ ਅੰਤਰਿ ਵਸਤੁ ਮੂੜਾ ਬਾਹਰੁ ਭਾਲੇ ॥ ਮਨਮੁਖ ਅੰਧੇ ਫਿਰਹਿ ਬੇਤਾਲੇ ॥ ਜਿਥੈ ਵਥੁ ਹੋਵੈ ਤਿਥਹੁ ਕੋਇ ਨ ਪਾਵੈ
ਮਨਮੁਖ ਭਰਮਿ ਭੁਲਾਵਣਿਆ ॥੭॥ ਆਪੇ ਦੇਵੈ ਸਬਦਿ ਬੁਲਾਏ ॥ ਮਹਲੀ ਮਹਲਿ ਸਹਜ ਸੁਖੁ ਪਾਏ ॥ ਨਾਨਕ
ਨਾਮਿ ਮਿਲੈ ਵਡਿਆਈ ਆਪੇ ਸੁਣਿ ਸੁਣਿ ਧਿਆਵਣਿਆ ॥੮॥੧੩॥੧੪॥ ਮਾਝ ਮਹਲਾ ੩ ॥ ਸਤਿਗੁਰ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੮॥
ਸਾਚੀ ਸਿਖ ਸੁਣਾਈ ॥ ਹਰਿ ਚੇਤਹੁ ਅੰਤਿ ਹੋਇ ਸਖਾਈ ॥ ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ
ਭਾਇ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਆਪੁ ਨਿਵਾਰਣਿਆ ॥ ਆਪੁ ਗਵਾਏ ਤਾ ਹਰਿ ਪਾਏ ਹਰਿ ਸਿਉ
ਸਹਜਿ ਸਮਾਵਣਿਆ ॥੧॥ ਰਹਾਉ ॥ ਪੂਰਬਿ ਲਿਖਿਆ ਸੁ ਕਰਮੁ ਕਮਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ
॥ ਬਿਨੁ ਭਾਗਾ ਗੁਰੁ ਪਾਈਐ ਨਾਹੀ ਸਬਦੈ ਮੇਲਿ ਮਿਲਾਵਣਿਆ ॥੨॥ ਗੁਰਮੁਖਿ ਅਲਿਪਤੁ ਰਹੈ ਸੰਸਾਰੇ ॥ ਗੁਰ ਕੈ
ਤਕੀਐ ਨਾਮਿ ਅਧਾਰੇ ॥ ਗੁਰਮੁਖਿ ਜੋਰੁ ਕਰੇ ਕਿਆ ਤਿਸ ਨੋ ਆਪੇ ਖਪਿ ਦੁਖੁ ਪਾਵਣਿਆ ॥੩॥ ਮਨਮੁਖਿ ਅੰਧੇ
ਸੁਧਿ ਨ ਕਾਈ ॥ ਆਤਮ ਘਾਤੀ ਹੈ ਜਗਤ ਕਸਾਈ ॥ ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ
ਪਹੁਚਾਵਣਿਆ ॥੪॥ ਇਹੁ ਜਗੁ ਵਾੜੀ ਮੇਰਾ ਪ੍ਰਭੁ ਮਾਲੀ ॥ ਸਦਾ ਸਮਾਲੇ ਕੋ ਨਾਹੀ ਖਾਲੀ ॥ ਜੇਹੀ ਵਾਸਨਾ ਪਾਏ
ਤੇਹੀ ਵਰਤੈ ਵਾਸੂ ਵਾਸੁ ਜਣਾਵਣਿਆ ॥੫॥ ਮਨਮੁਖੁ ਰੋਗੀ ਹੈ ਸੰਸਾਰਾ ॥ ਸੁਖਦਾਤਾ ਵਿਸਰਿਆ ਅਗਮ ਅਪਾਰਾ
॥ ਦੁਖੀਏ ਨਿਤਿ ਫਿਰਹਿ ਬਿਲਲਾਦੇ ਬਿਨੁ ਗੁਰ ਸਾਂਤਿ ਨ ਪਾਵਣਿਆ ॥੬॥ ਜਿਨਿ ਕੀਤੇ ਸੋਈ ਬਿਧਿ ਜਾਣੈ ॥
ਆਪਿ ਕਰੇ ਤਾ ਹੁਕਮਿ ਪਛਾਣੈ ॥ ਜੇਹਾ ਅੰਦਰਿ ਪਾਏ ਤੇਹਾ ਵਰਤੈ ਆਪੇ ਬਾਹਰਿ ਪਾਵਣਿਆ ॥੭॥ ਤਿਸੁ ਬਾਝਹੁ
ਸਚੇ ਮੈ ਹੋਰੁ ਨ ਕੋਈ ॥ ਜਿਸੁ ਲਾਇ ਲਏ ਸੋ ਨਿਰਮਲੁ ਹੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਜਿਸੁ ਦੇਵੈ ਸੋ
ਪਾਵਣਿਆ ॥੮॥੧੪॥੧੫॥ ਮਾਝ ਮਹਲਾ ੩ ॥ ਅੰਮ੍ਰਿਤ ਨਾਮੁ ਮੰਨਿ ਵਸਾਏ ॥ ਹਉਮੈ ਮੇਰਾ ਸਭੁ ਦੁਖੁ ਗਵਾਏ
॥ ਅੰਮ੍ਰਿਤ ਬਾਣੀ ਸਦਾ ਸਲਾਹੇ ਅੰਮ੍ਰਿਤਿ ਅੰਮ੍ਰਿਤੁ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਅੰਮ੍ਰਿਤ ਬਾਣੀ
ਮੰਨਿ ਵਸਾਵਣਿਆ ॥ ਅੰਮ੍ਰਿਤ ਬਾਣੀ ਮੰਨਿ ਵਸਾਏ ਅੰਮ੍ਰਿਤੁ ਨਾਮੁ ਧਿਆਵਣਿਆ ॥੧॥ ਰਹਾਉ ॥ ਅੰਮ੍ਰਿਤੁ
ਬੋਲੈ ਸਦਾ ਮੁਖਿ ਵੈਣੀ ॥ ਅੰਮ੍ਰਿਤੁ ਵੇਖੈ ਪਰਖੈ ਸਦਾ ਨੈਣੀ ॥ ਅੰਮ੍ਰਿਤ ਕਥਾ ਕਹੈ ਸਦਾ ਦਿਨੁ ਰਾਤੀ ਅਵਰਾ ਆਖਿ
ਸੁਨਾਵਣਿਆ ॥੨॥ ਅੰਮ੍ਰਿਤ ਰੰਗਿ ਰਤਾ ਲਿਵ ਲਾਏ ॥ ਅੰਮ੍ਰਿਤੁ ਗੁਰ ਪਰਸਾਦੀ ਪਾਏ ॥ ਅੰਮ੍ਰਿਤੁ ਰਸਨਾ ਬੋਲੈ
ਦਿਨੁ ਰਾਤੀ ਮਨਿ ਤਨਿ ਅੰਮ੍ਰਿਤੁ ਪੀਆਵਣਿਆ ॥੩॥ ਸੋ ਕਿਛੁ ਕਰੈ ਜੁ ਚਿਤਿ ਨ ਹੋਈ ॥ ਤਿਸ ਦਾ ਹੁਕਮੁ ਮੇਟਿ
ਨ ਸਕੈ ਕੋਈ ॥ ਹੁਕਮੇ ਵਰਤੈ ਅੰਮ੍ਰਿਤ ਬਾਣੀ ਹੁਕਮੇ ਅੰਮ੍ਰਿਤੁ ਪੀਆਵਣਿਆ ॥੪॥ ਅਜਬ ਕੰਮ ਕਰਤੇ ਹਰਿ
ਕੇਰੇ ॥ ਇਹੁ ਮਨੁ ਭੂਲਾ ਜਾਂਦਾ ਫੇਰੇ ॥ ਅੰਮ੍ਰਿਤ ਬਾਣੀ ਸਿਉ ਚਿਤੁ ਲਾਏ ਅੰਮ੍ਰਿਤ ਸਬਦਿ ਵਜਾਵਣਿਆ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੯॥
੫॥ ਖੋਟੇ ਖਰੇ ਤੁਧੁ ਆਪਿ ਉਪਾਏ ॥ ਤੁਧੁ ਆਪੇ ਪਰਖੇ ਲੋਕ ਸਬਾਏ ॥ ਖਰੇ ਪਰਖਿ ਖਜਾਨੈ ਪਾਇਹਿ ਖੋਟੇ
ਭਰਮਿ ਭੁਲਾਵਣਿਆ ॥੬॥ ਕਿਉ ਕਰਿ ਵੇਖਾ ਕਿਉ ਸਾਲਾਹੀ ॥ ਗੁਰ ਪਰਸਾਦੀ ਸਬਦਿ ਸਲਾਹੀ ॥ ਤੇਰੇ ਭਾਣੇ
ਵਿਚਿ ਅੰਮ੍ਰਿਤੁ ਵਸੈ ਤੂੰ ਭਾਣੈ ਅੰਮ੍ਰਿਤੁ ਪੀਆਵਣਿਆ ॥੭॥ ਅੰਮ੍ਰਿਤ ਸਬਦੁ ਅੰਮ੍ਰਿਤ ਹਰਿ ਬਾਣੀ ॥ ਸਤਿਗੁਰਿ
ਸੇਵਿਐ ਰਿਦੈ ਸਮਾਣੀ ॥ ਨਾਨਕ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਪੀ ਅੰਮ੍ਰਿਤੁ ਸਭ ਭੁਖ ਲਹਿ ਜਾਵਣਿਆ ॥੮॥
੧੫॥੧੬॥ ਮਾਝ ਮਹਲਾ ੩ ॥ ਅੰਮ੍ਰਿਤੁ ਵਰਸੈ ਸਹਜਿ ਸੁਭਾਏ ॥ ਗੁਰਮੁਖਿ ਵਿਰਲਾ ਕੋਈ ਜਨੁ ਪਾਏ ॥ ਅੰਮ੍ਰਿਤੁ
ਪੀ ਸਦਾ ਤ੍ਰਿਪਤਾਸੇ ਕਰਿ ਕਿਰਪਾ ਤ੍ਰਿਸਨਾ ਬੁਝਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰਮੁਖਿ ਅੰਮ੍ਰਿਤੁ
ਪੀਆਵਣਿਆ ॥ ਰਸਨਾ ਰਸੁ ਚਾਖਿ ਸਦਾ ਰਹੈ ਰੰਗਿ ਰਾਤੀ ਸਹਜੇ ਹਰਿ ਗੁਣ ਗਾਵਣਿਆ ॥੧॥ ਰਹਾਉ ॥ ਗੁਰ
ਪਰਸਾਦੀ ਸਹਜੁ ਕੋ ਪਾਏ ॥ ਦੁਬਿਧਾ ਮਾਰੇ ਇਕਸੁ ਸਿਉ ਲਿਵ ਲਾਏ ॥ ਨਦਰਿ ਕਰੇ ਤਾ ਹਰਿ ਗੁਣ ਗਾਵੈ ਨਦਰੀ
ਸਚਿ ਸਮਾਵਣਿਆ ॥੨॥ ਸਭਨਾ ਉਪਰਿ ਨਦਰਿ ਪ੍ਰਭ ਤੇਰੀ ॥ ਕਿਸੈ ਥੋੜੀ ਕਿਸੈ ਹੈ ਘਣੇਰੀ ॥ ਤੁਝ ਤੇ ਬਾਹਰਿ ਕਿਛੁ
ਨ ਹੋਵੈ ਗੁਰਮੁਖਿ ਸੋਝੀ ਪਾਵਣਿਆ ॥੩॥ ਗੁਰਮੁਖਿ ਤਤੁ ਹੈ ਬੀਚਾਰਾ ॥ ਅੰਮ੍ਰਿਤਿ ਭਰੇ ਤੇਰੇ ਭੰਡਾਰਾ ॥ ਬਿਨੁ ਸਤਿਗੁਰ
ਸੇਵੇ ਕੋਈ ਨ ਪਾਵੈ ਗੁਰ ਕਿਰਪਾ ਤੇ ਪਾਵਣਿਆ ॥੪॥ ਸਤਿਗੁਰੁ ਸੇਵੈ ਸੋ ਜਨੁ ਸੋਹੈ ॥ ਅੰਮ੍ਰਿਤ ਨਾਮਿ ਅੰਤਰੁ ਮਨੁ
ਮੋਹੈ ॥ ਅੰਮ੍ਰਿਤਿ ਮਨੁ ਤਨੁ ਬਾਣੀ ਰਤਾ ਅੰਮ੍ਰਿਤੁ ਸਹਜਿ ਸੁਣਾਵਣਿਆ ॥੫॥ ਮਨਮੁਖੁ ਭੂਲਾ ਦੂਜੈ ਭਾਇ ਖੁਆਏ ॥
ਨਾਮੁ ਨ ਲੇਵੈ ਮਰੈ ਬਿਖੁ ਖਾਏ ॥ ਅਨਦਿਨੁ ਸਦਾ ਵਿਸਟਾ ਮਹਿ ਵਾਸਾ ਬਿਨੁ ਸੇਵਾ ਜਨਮੁ ਗਵਾਵਣਿਆ ॥੬॥
ਅੰਮ੍ਰਿਤੁ ਪੀਵੈ ਜਿਸ ਨੋ ਆਪਿ ਪੀਆਏ ॥ ਗੁਰ ਪਰਸਾਦੀ ਸਹਜਿ ਲਿਵ ਲਾਏ ॥ ਪੂਰਨ ਪੂਰਿ ਰਹਿਆ ਸਭ ਆਪੇ
ਗੁਰਮਤਿ ਨਦਰੀ ਆਵਣਿਆ ॥੭॥ ਆਪੇ ਆਪਿ ਨਿਰੰਜਨੁ ਸੋਈ ॥ ਜਿਨਿ ਸਿਰਜੀ ਤਿਨਿ ਆਪੇ ਗੋਈ ॥ ਨਾਨਕ
ਨਾਮੁ ਸਮਾਲਿ ਸਦਾ ਤੂੰ ਸਹਜੇ ਸਚਿ ਸਮਾਵਣਿਆ ॥੮॥੧੬॥੧੭॥ ਮਾਝ ਮਹਲਾ ੩ ॥ ਸੇ ਸਚਿ ਲਾਗੇ ਜੋ ਤੁਧੁ
ਭਾਏ ॥ ਸਦਾ ਸਚੁ ਸੇਵਹਿ ਸਹਜ ਸੁਭਾਏ ॥ ਸਚੈ ਸਬਦਿ ਸਚਾ ਸਾਲਾਹੀ ਸਚੈ ਮੇਲਿ ਮਿਲਾਵਣਿਆ ॥੧॥ ਹਉ ਵਾਰੀ
ਜੀਉ ਵਾਰੀ ਸਚੁ ਸਾਲਾਹਣਿਆ ॥ ਸਚੁ ਧਿਆਇਨਿ ਸੇ ਸਚਿ ਰਾਤੇ ਸਚੇ ਸਚਿ ਸਮਾਵਣਿਆ ॥੧॥ ਰਹਾਉ ॥ ਜਹ
ਦੇਖਾ ਸਚੁ ਸਭਨੀ ਥਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਤਨੁ ਸਚਾ ਰਸਨਾ ਸਚਿ ਰਾਤੀ ਸਚੁ ਸੁਣਿ ਆਖਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੨੦॥
ਵਖਾਨਣਿਆ ॥੨॥ ਮਨਸਾ ਮਾਰਿ ਸਚਿ ਸਮਾਣੀ ॥ ਇਨਿ ਮਨਿ ਡੀਠੀ ਸਭ ਆਵਣ ਜਾਣੀ ॥ ਸਤਿਗੁਰੁ ਸੇਵੇ
ਸਦਾ ਮਨੁ ਨਿਹਚਲੁ ਨਿਜ ਘਰਿ ਵਾਸਾ ਪਾਵਣਿਆ ॥੩॥ ਗੁਰ ਕੈ ਸਬਦਿ ਰਿਦੈ ਦਿਖਾਇਆ ॥ ਮਾਇਆ ਮੋਹੁ
ਸਬਦਿ ਜਲਾਇਆ ॥ ਸਚੋ ਸਚਾ ਵੇਖਿ ਸਾਲਾਹੀ ਗੁਰ ਸਬਦੀ ਸਚੁ ਪਾਵਣਿਆ ॥੪॥ ਜੋ ਸਚਿ ਰਾਤੇ ਤਿਨ ਸਚੀ
ਲਿਵ ਲਾਗੀ ॥ ਹਰਿ ਨਾਮੁ ਸਮਾਲਹਿ ਸੇ ਵਡਭਾਗੀ ॥ ਸਚੈ ਸਬਦਿ ਆਪਿ ਮਿਲਾਏ ਸਤਸੰਗਤਿ ਸਚੁ ਗੁਣ
ਗਾਵਣਿਆ ॥੫॥ ਲੇਖਾ ਪੜੀਐ ਜੇ ਲੇਖੇ ਵਿਚਿ ਹੋਵੈ ॥ ਓਹੁ ਅਗਮੁ ਅਗੋਚਰੁ ਸਬਦਿ ਸੁਧਿ ਹੋਵੈ ॥ ਅਨਦਿਨੁ
ਸਚ ਸਬਦਿ ਸਾਲਾਹੀ ਹੋਰੁ ਕੋਇ ਨ ਕੀਮਤਿ ਪਾਵਣਿਆ ॥੬॥ ਪੜਿ ਪੜਿ ਥਾਕੇ ਸਾਂਤਿ ਨ ਆਈ ॥ ਤ੍ਰਿਸਨਾ ਜਾਲੇ
ਸੁਧਿ ਨ ਕਾਈ ॥ ਬਿਖੁ ਬਿਹਾਝਹਿ ਬਿਖੁ ਮੋਹ ਪਿਆਸੇ ਕੂੜੁ ਬੋਲਿ ਬਿਖੁ ਖਾਵਣਿਆ ॥੭॥ ਗੁਰ ਪਰਸਾਦੀ ਏਕੋ
ਜਾਣਾ ॥ ਦੂਜਾ ਮਾਰਿ ਮਨੁ ਸਚਿ ਸਮਾਣਾ ॥ ਨਾਨਕ ਏਕੋ ਨਾਮੁ ਵਰਤੈ ਮਨ ਅੰਤਰਿ ਗੁਰ ਪਰਸਾਦੀ ਪਾਵਣਿਆ ॥
੮॥੧੭॥੧੮॥ ਮਾਝ ਮਹਲਾ ੩ ॥ ਵਰਨ ਰੂਪ ਵਰਤਹਿ ਸਭ ਤੇਰੇ ॥ ਮਰਿ ਮਰਿ ਜੰਮਹਿ ਫੇਰ ਪਵਹਿ ਘਣੇਰੇ ॥ ਤੂੰ
ਏਕੋ ਨਿਹਚਲੁ ਅਗਮ ਅਪਾਰਾ ਗੁਰਮਤੀ ਬੂਝ ਬੁਝਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਰਾਮ ਨਾਮੁ ਮੰਨਿ
ਵਸਾਵਣਿਆ ॥ ਤਿਸੁ ਰੂਪੁ ਨ ਰੇਖਿਆ ਵਰਨੁ ਨ ਕੋਈ ਗੁਰਮਤੀ ਆਪਿ ਬੁਝਾਵਣਿਆ ॥੧॥ ਰਹਾਉ ॥ ਸਭ ਏਕਾ
ਜੋਤਿ ਜਾਣੈ ਜੇ ਕੋਈ ॥ ਸਤਿਗੁਰੁ ਸੇਵਿਐ ਪਰਗਟੁ ਹੋਈ ॥ ਗੁਪਤੁ ਪਰਗਟੁ ਵਰਤੈ ਸਭ ਥਾਈ ਜੋਤੀ ਜੋਤਿ
ਮਿਲਾਵਣਿਆ ॥੨॥ ਤਿਸਨਾ ਅਗਨਿ ਜਲੈ ਸੰਸਾਰਾ ॥ ਲੋਭੁ ਅਭਿਮਾਨੁ ਬਹੁਤੁ ਅਹੰਕਾਰਾ ॥ ਮਰਿ ਮਰਿ ਜਨਮੈ
ਪਤਿ ਗਵਾਏ ਅਪਣੀ ਬਿਰਥਾ ਜਨਮੁ ਗਵਾਵਣਿਆ ॥੩॥ ਗੁਰ ਕਾ ਸਬਦੁ ਕੋ ਵਿਰਲਾ ਬੂਝੈ ॥ ਆਪੁ ਮਾਰੇ ਤਾ
ਤ੍ਰਿਭਵਣੁ ਸੂਝੈ ॥ ਫਿਰਿ ਓਹੁ ਮਰੈ ਨ ਮਰਣਾ ਹੋਵੈ ਸਹਜੇ ਸਚਿ ਸਮਾਵਣਿਆ ॥੪॥ ਮਾਇਆ ਮਹਿ ਫਿਰਿ ਚਿਤੁ ਨ
ਲਾਏ ॥ ਗੁਰ ਕੈ ਸਬਦਿ ਸਦ ਰਹੈ ਸਮਾਏ ॥ ਸਚੁ ਸਲਾਹੇ ਸਭ ਘਟ ਅੰਤਰਿ ਸਚੋ ਸਚੁ ਸੁਹਾਵਣਿਆ ॥੫॥ ਸਚੁ
ਸਾਲਾਹੀ ਸਦਾ ਹਜੂਰੇ ॥ ਗੁਰ ਕੈ ਸਬਦਿ ਰਹਿਆ ਭਰਪੂਰੇ ॥ ਗੁਰ ਪਰਸਾਦੀ ਸਚੁ ਨਦਰੀ ਆਵੈ ਸਚੇ ਹੀ ਸੁਖੁ
ਪਾਵਣਿਆ ॥੬॥ ਸਚੁ ਮਨ ਅੰਦਰਿ ਰਹਿਆ ਸਮਾਇ ॥ ਸਦਾ ਸਚੁ ਨਿਹਚਲੁ ਆਵੈ ਨ ਜਾਇ ॥ ਸਚੇ ਲਾਗੈ
ਸੋ ਮਨੁ ਨਿਰਮਲੁ ਗੁਰਮਤੀ ਸਚਿ ਸਮਾਵਣਿਆ ॥੭॥ ਸਚੁ ਸਾਲਾਹੀ ਅਵਰੁ ਨ ਕੋਈ ॥ ਜਿਤੁ ਸੇਵਿਐ ਸਦਾ ਸੁਖੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੨੧॥
ਹੋਈ ॥ ਨਾਨਕ ਨਾਮਿ ਰਤੇ ਵੀਚਾਰੀ ਸਚੋ ਸਚੁ ਕਮਾਵਣਿਆ ॥੮॥੧੮॥੧੯॥ ਮਾਝ ਮਹਲਾ ੩ ॥ ਨਿਰਮਲ
ਸਬਦੁ ਨਿਰਮਲ ਹੈ ਬਾਣੀ ॥ ਨਿਰਮਲ ਜੋਤਿ ਸਭ ਮਾਹਿ ਸਮਾਣੀ ॥ ਨਿਰਮਲ ਬਾਣੀ ਹਰਿ ਸਾਲਾਹੀ ਜਪਿ ਹਰਿ
ਨਿਰਮਲੁ ਮੈਲੁ ਗਵਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸੁਖਦਾਤਾ ਮੰਨਿ ਵਸਾਵਣਿਆ ॥ ਹਰਿ ਨਿਰਮਲੁ
ਗੁਰ ਸਬਦਿ ਸਲਾਹੀ ਸਬਦੋ ਸੁਣਿ ਤਿਸਾ ਮਿਟਾਵਣਿਆ ॥੧॥ ਰਹਾਉ ॥ ਨਿਰਮਲ ਨਾਮੁ ਵਸਿਆ ਮਨਿ ਆਏ ॥
ਮਨੁ ਤਨੁ ਨਿਰਮਲੁ ਮਾਇਆ ਮੋਹੁ ਗਵਾਏ ॥ ਨਿਰਮਲ ਗੁਣ ਗਾਵੈ ਨਿਤ ਸਾਚੇ ਕੇ ਨਿਰਮਲ ਨਾਦੁ ਵਜਾਵਣਿਆ
॥੨॥ ਨਿਰਮਲ ਅੰਮ੍ਰਿਤੁ ਗੁਰ ਤੇ ਪਾਇਆ ॥ ਵਿਚਹੁ ਆਪੁ ਮੁਆ ਤਿਥੈ ਮੋਹੁ ਨ ਮਾਇਆ ॥ ਨਿਰਮਲ
ਗਿਆਨੁ ਧਿਆਨੁ ਅਤਿ ਨਿਰਮਲੁ ਨਿਰਮਲ ਬਾਣੀ ਮੰਨਿ ਵਸਾਵਣਿਆ ॥੩॥ ਜੋ ਨਿਰਮਲੁ ਸੇਵੇ ਸੁ ਨਿਰਮਲੁ
ਹੋਵੈ ॥ ਹਉਮੈ ਮੈਲੁ ਗੁਰ ਸਬਦੇ ਧੋਵੈ ॥ ਨਿਰਮਲ ਵਾਜੈ ਅਨਹਦ ਧੁਨਿ ਬਾਣੀ ਦਰਿ ਸਚੈ ਸੋਭਾ ਪਾਵਣਿਆ ॥੪॥
ਨਿਰਮਲ ਤੇ ਸਭ ਨਿਰਮਲ ਹੋਵੈ ॥ ਨਿਰਮਲੁ ਮਨੂਆ ਹਰਿ ਸਬਦਿ ਪਰੋਵੈ ॥ ਨਿਰਮਲ ਨਾਮਿ ਲਗੇ ਬਡਭਾਗੀ
ਨਿਰਮਲੁ ਨਾਮਿ ਸੁਹਾਵਣਿਆ ॥੫॥ ਸੋ ਨਿਰਮਲੁ ਜੋ ਸਬਦੇ ਸੋਹੈ ॥ ਨਿਰਮਲ ਨਾਮਿ ਮਨੁ ਤਨੁ ਮੋਹੈ ॥ ਸਚਿ ਨਾਮਿ
ਮਲੁ ਕਦੇ ਨ ਲਾਗੈ ਮੁਖੁ ਊਜਲੁ ਸਚੁ ਕਰਾਵਣਿਆ ॥੬॥ ਮਨੁ ਮੈਲਾ ਹੈ ਦੂਜੈ ਭਾਇ ॥ ਮੈਲਾ ਚਉਕਾ ਮੈਲੈ ਥਾਇ ॥
ਮੈਲਾ ਖਾਇ ਫਿਰਿ ਮੈਲੁ ਵਧਾਏ ਮਨਮੁਖ ਮੈਲੁ ਦੁਖੁ ਪਾਵਣਿਆ ॥੭॥ ਮੈਲੇ ਨਿਰਮਲ ਸਭਿ ਹੁਕਮਿ ਸਬਾਏ ॥
ਸੇ ਨਿਰਮਲ ਜੋ ਹਰਿ ਸਾਚੇ ਭਾਏ ॥ ਨਾਨਕ ਨਾਮੁ ਵਸੈ ਮਨ ਅੰਤਰਿ ਗੁਰਮੁਖਿ ਮੈਲੁ ਚੁਕਾਵਣਿਆ ॥੮॥੧੯॥੨੦॥
ਮਾਝ ਮਹਲਾ ੩ ॥ ਗੋਵਿੰਦੁ ਊਜਲੁ ਊਜਲ ਹੰਸਾ ॥ ਮਨੁ ਬਾਣੀ ਨਿਰਮਲ ਮੇਰੀ ਮਨਸਾ ॥ ਮਨਿ ਊਜਲ ਸਦਾ ਮੁਖ
ਸੋਹਹਿ ਅਤਿ ਊਜਲ ਨਾਮੁ ਧਿਆਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੋਬਿੰਦ ਗੁਣ ਗਾਵਣਿਆ ॥ ਗੋਬਿਦੁ
ਗੋਬਿਦੁ ਕਹੈ ਦਿਨ ਰਾਤੀ ਗੋਬਿਦ ਗੁਣ ਸਬਦਿ ਸੁਣਾਵਣਿਆ ॥੧॥ ਰਹਾਉ ॥ ਗੋਬਿਦੁ ਗਾਵਹਿ ਸਹਜਿ ਸੁਭਾਏ ॥
ਗੁਰ ਕੈ ਭੈ ਊਜਲ ਹਉਮੈ ਮਲੁ ਜਾਏ ॥ ਸਦਾ ਅਨੰਦਿ ਰਹਹਿ ਭਗਤਿ ਕਰਹਿ ਦਿਨੁ ਰਾਤੀ ਸੁਣਿ ਗੋਬਿਦ ਗੁਣ
ਗਾਵਣਿਆ ॥੨॥ ਮਨੂਆ ਨਾਚੈ ਭਗਤਿ ਦ੍ਰਿੜਾਏ ॥ ਗੁਰ ਕੈ ਸਬਦਿ ਮਨੈ ਮਨੁ ਮਿਲਾਏ ॥ ਸਚਾ ਤਾਲੁ ਪੂਰੇ
ਮਾਇਆ ਮੋਹੁ ਚੁਕਾਏ ਸਬਦੇ ਨਿਰਤਿ ਕਰਾਵਣਿਆ ॥੩॥ ਊਚਾ ਕੂਕੇ ਤਨਹਿ ਪਛਾੜੇ ॥ ਮਾਇਆ ਮੋਹਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੨੨॥
ਜੋਹਿਆ ਜਮਕਾਲੇ ॥ ਮਾਇਆ ਮੋਹੁ ਇਸੁ ਮਨਹਿ ਨਚਾਏ ਅੰਤਰਿ ਕਪਟੁ ਦੁਖੁ ਪਾਵਣਿਆ ॥੪॥ ਗੁਰਮੁਖਿ ਭਗਤਿ
ਜਾ ਆਪਿ ਕਰਾਏ ॥ ਤਨੁ ਮਨੁ ਰਾਤਾ ਸਹਜਿ ਸੁਭਾਏ ॥ ਬਾਣੀ ਵਜੈ ਸਬਦਿ ਵਜਾਏ ਗੁਰਮੁਖਿ ਭਗਤਿ ਥਾਇ
ਪਾਵਣਿਆ ॥੫॥ ਬਹੁ ਤਾਲ ਪੂਰੇ ਵਾਜੇ ਵਜਾਏ ॥ ਨਾ ਕੋ ਸੁਣੇ ਨ ਮੰਨਿ ਵਸਾਏ ॥ ਮਾਇਆ ਕਾਰਣਿ ਪਿੜ ਬੰਧਿ
ਨਾਚੈ ਦੂਜੈ ਭਾਇ ਦੁਖੁ ਪਾਵਣਿਆ ॥੬॥ ਜਿਸੁ ਅੰਤਰਿ ਪ੍ਰੀਤਿ ਲਗੈ ਸੋ ਮੁਕਤਾ ॥ ਇੰਦ੍ਰੀ ਵਸਿ ਸਚ ਸੰਜਮਿ ਜੁਗਤਾ ॥
ਗੁਰ ਕੈ ਸਬਦਿ ਸਦਾ ਹਰਿ ਧਿਆਏ ਏਹਾ ਭਗਤਿ ਹਰਿ ਭਾਵਣਿਆ ॥੭॥ ਗੁਰਮੁਖਿ ਭਗਤਿ ਜੁਗ ਚਾਰੇ ਹੋਈ ॥
ਹੋਰਤੁ ਭਗਤਿ ਨ ਪਾਏ ਕੋਈ ॥ ਨਾਨਕ ਨਾਮੁ ਗੁਰ ਭਗਤੀ ਪਾਈਐ ਗੁਰ ਚਰਣੀ ਚਿਤੁ ਲਾਵਣਿਆ ॥੮॥੨੦॥
੨੧॥ ਮਾਝ ਮਹਲਾ ੩ ॥ ਸਚਾ ਸੇਵੀ ਸਚੁ ਸਾਲਾਹੀ ॥ ਸਚੈ ਨਾਇ ਦੁਖੁ ਕਬ ਹੀ ਨਾਹੀ ॥ ਸੁਖਦਾਤਾ ਸੇਵਨਿ ਸੁਖੁ
ਪਾਇਨਿ ਗੁਰਮਤਿ ਮੰਨਿ ਵਸਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸੁਖ ਸਹਜਿ ਸਮਾਧਿ ਲਗਾਵਣਿਆ ॥
ਜੋ ਹਰਿ ਸੇਵਹਿ ਸੇ ਸਦਾ ਸੋਹਹਿ ਸੋਭਾ ਸੁਰਤਿ ਸੁਹਾਵਣਿਆ ॥੧॥ ਰਹਾਉ ॥ ਸਭੁ ਕੋ ਤੇਰਾ ਭਗਤੁ ਕਹਾਏ ॥
ਸੇਈ ਭਗਤ ਤੇਰੈ ਮਨਿ ਭਾਏ ॥ ਸਚੁ ਬਾਣੀ ਤੁਧੈ ਸਾਲਾਹਨਿ ਰੰਗਿ ਰਾਤੇ ਭਗਤਿ ਕਰਾਵਣਿਆ ॥੨॥ ਸਭੁ ਕੋ
ਸਚੇ ਹਰਿ ਜੀਉ ਤੇਰਾ ॥ ਗੁਰਮੁਖਿ ਮਿਲੈ ਤਾ ਚੂਕੈ ਫੇਰਾ ॥ ਜਾ ਤੁਧੁ ਭਾਵੈ ਤਾ ਨਾਇ ਰਚਾਵਹਿ ਤੂੰ ਆਪੇ ਨਾਉ
ਜਪਾਵਣਿਆ ॥੩॥ ਗੁਰਮਤੀ ਹਰਿ ਮੰਨਿ ਵਸਾਇਆ ॥ ਹਰਖੁ ਸੋਗੁ ਸਭੁ ਮੋਹੁ ਗਵਾਇਆ ॥ ਇਕਸੁ ਸਿਉ
ਲਿਵ ਲਾਗੀ ਸਦ ਹੀ ਹਰਿ ਨਾਮੁ ਮੰਨਿ ਵਸਾਵਣਿਆ ॥੪॥ ਭਗਤ ਰੰਗਿ ਰਾਤੇ ਸਦਾ ਤੇਰੈ ਚਾਏ ॥ ਨਉ ਨਿਧਿ ਨਾਮੁ
ਵਸਿਆ ਮਨਿ ਆਏ ॥ ਪੂਰੈ ਭਾਗਿ ਸਤਿਗੁਰੁ ਪਾਇਆ ਸਬਦੇ ਮੇਲਿ ਮਿਲਾਵਣਿਆ ॥੫॥ ਤੂੰ ਦਇਆਲੁ ਸਦਾ
ਸੁਖਦਾਤਾ ॥ ਤੂੰ ਆਪੇ ਮੇਲਿਹਿ ਗੁਰਮੁਖਿ ਜਾਤਾ ॥ ਤੂੰ ਆਪੇ ਦੇਵਹਿ ਨਾਮੁ ਵਡਾਈ ਨਾਮਿ ਰਤੇ ਸੁਖੁ ਪਾਵਣਿਆ ॥੬॥
ਸਦਾ ਸਦਾ ਸਾਚੇ ਤੁਧੁ ਸਾਲਾਹੀ ॥ ਗੁਰਮੁਖਿ ਜਾਤਾ ਦੂਜਾ ਕੋ ਨਾਹੀ ॥ ਏਕਸੁ ਸਿਉ ਮਨੁ ਰਹਿਆ ਸਮਾਏ ਮਨਿ
ਮੰਨਿਐ ਮਨਹਿ ਮਿਲਾਵਣਿਆ ॥੭॥ ਗੁਰਮੁਖਿ ਹੋਵੈ ਸੋ ਸਾਲਾਹੇ ॥ ਸਾਚੇ ਠਾਕੁਰ ਵੇਪਰਵਾਹੇ ॥ ਨਾਨਕ ਨਾਮੁ ਵਸੈ
ਮਨ ਅੰਤਰਿ ਗੁਰ ਸਬਦੀ ਹਰਿ ਮੇਲਾਵਣਿਆ ॥੮॥੨੧॥੨੨॥ ਮਾਝ ਮਹਲਾ ੩ ॥ ਤੇਰੇ ਭਗਤ ਸੋਹਹਿ ਸਾਚੈ
ਦਰਬਾਰੇ ॥ ਗੁਰ ਕੈ ਸਬਦਿ ਨਾਮਿ ਸਵਾਰੇ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੨੩॥
॥੧॥ ਹਉ ਵਾਰੀ ਜੀਉ ਵਾਰੀ ਨਾਮੁ ਸੁਣਿ ਮੰਨਿ ਵਸਾਵਣਿਆ ॥ ਹਰਿ ਜੀਉ ਸਚਾ ਊਚੋ ਊਚਾ ਹਉਮੈ ਮਾਰਿ
ਮਿਲਾਵਣਿਆ ॥੧॥ ਰਹਾਉ ॥ ਹਰਿ ਜੀਉ ਸਾਚਾ ਸਾਚੀ ਨਾਈ ॥ ਗੁਰ ਪਰਸਾਦੀ ਕਿਸੈ ਮਿਲਾਈ ॥ ਗੁਰ ਸਬਦਿ
ਮਿਲਹਿ ਸੇ ਵਿਛੁੜਹਿ ਨਾਹੀ ਸਹਜੇ ਸਚਿ ਸਮਾਵਣਿਆ ॥੨॥ ਤੁਝ ਤੇ ਬਾਹਰਿ ਕਛੂ ਨ ਹੋਇ ॥ ਤੂੰ ਕਰਿ ਕਰਿ
ਵੇਖਹਿ ਜਾਣਹਿ ਸੋਇ ॥ ਆਪੇ ਕਰੇ ਕਰਾਏ ਕਰਤਾ ਗੁਰਮਤਿ ਆਪਿ ਮਿਲਾਵਣਿਆ ॥੩॥ ਕਾਮਣਿ ਗੁਣਵੰਤੀ
ਹਰਿ ਪਾਏ ॥ ਭੈ ਭਾਇ ਸੀਗਾਰੁ ਬਣਾਏ ॥ ਸਤਿਗੁਰੁ ਸੇਵਿ ਸਦਾ ਸੋਹਾਗਣਿ ਸਚ ਉਪਦੇਸਿ ਸਮਾਵਣਿਆ ॥੪॥
ਸਬਦੁ ਵਿਸਾਰਨਿ ਤਿਨਾ ਠਉਰੁ ਨ ਠਾਉ ॥ ਭ੍ਰਮਿ ਭੂਲੇ ਜਿਉ ਸੁੰਞੈ ਘਰਿ ਕਾਉ ॥ ਹਲਤੁ ਪਲਤੁ ਤਿਨੀ ਦੋਵੈ
ਗਵਾਏ ਦੁਖੇ ਦੁਖਿ ਵਿਹਾਵਣਿਆ ॥੫॥ ਲਿਖਦਿਆ ਲਿਖਦਿਆ ਕਾਗਦ ਮਸੁ ਖੋਈ ॥ ਦੂਜੈ ਭਾਇ ਸੁਖੁ ਪਾਏ
ਨ ਕੋਈ ॥ ਕੂੜੁ ਲਿਖਹਿ ਤੈ ਕੂੜੁ ਕਮਾਵਹਿ ਜਲਿ ਜਾਵਹਿ ਕੂੜਿ ਚਿਤੁ ਲਾਵਣਿਆ ॥੬॥ ਗੁਰਮੁਖਿ ਸਚੋ ਸਚੁ
ਲਿਖਹਿ ਵੀਚਾਰੁ ॥ ਸੇ ਜਨ ਸਚੇ ਪਾਵਹਿ ਮੋਖ ਦੁਆਰੁ ॥ ਸਚੁ ਕਾਗਦੁ ਕਲਮ ਮਸਵਾਣੀ ਸਚੁ ਲਿਖਿ ਸਚਿ
ਸਮਾਵਣਿਆ ॥੭॥ ਮੇਰਾ ਪ੍ਰਭੁ ਅੰਤਰਿ ਬੈਠਾ ਵੇਖੈ ॥ ਗੁਰ ਪਰਸਾਦੀ ਮਿਲੈ ਸੋਈ ਜਨੁ ਲੇਖੈ ॥ ਨਾਨਕ ਨਾਮੁ
ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੨॥੨੩॥ ਮਾਝ ਮਹਲਾ ੩ ॥ ਆਤਮ ਰਾਮ ਪਰਗਾਸੁ
ਗੁਰ ਤੇ ਹੋਵੈ ॥ ਹਉਮੈ ਮੈਲੁ ਲਾਗੀ ਗੁਰ ਸਬਦੀ ਖੋਵੈ ॥ ਮਨੁ ਨਿਰਮਲੁ ਅਨਦਿਨੁ ਭਗਤੀ ਰਾਤਾ ਭਗਤਿ
ਕਰੇ ਹਰਿ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਆਪਿ ਭਗਤਿ ਕਰਨਿ ਅਵਰਾ ਭਗਤਿ ਕਰਾਵਣਿਆ ॥
ਤਿਨਾ ਭਗਤ ਜਨਾ ਕਉ ਸਦ ਨਮਸਕਾਰੁ ਕੀਜੈ ਜੋ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥
ਆਪੇ ਕਰਤਾ ਕਾਰਣੁ ਕਰਾਏ ॥ ਜਿਤੁ ਭਾਵੈ ਤਿਤੁ ਕਾਰੈ ਲਾਏ ॥ ਪੂਰੈ ਭਾਗਿ ਗੁਰ ਸੇਵਾ ਹੋਵੈ ਗੁਰ ਸੇਵਾ ਤੇ
ਸੁਖੁ ਪਾਵਣਿਆ ॥੨॥ ਮਰਿ ਮਰਿ ਜੀਵੈ ਤਾ ਕਿਛੁ ਪਾਏ ॥ ਗੁਰ ਪਰਸਾਦੀ ਹਰਿ ਮੰਨਿ ਵਸਾਏ ॥ ਸਦਾ ਮੁਕਤੁ
ਹਰਿ ਮੰਨਿ ਵਸਾਏ ਸਹਜੇ ਸਹਜਿ ਸਮਾਵਣਿਆ ॥੩॥ ਬਹੁ ਕਰਮ ਕਮਾਵੈ ਮੁਕਤਿ ਨ ਪਾਏ ॥ ਦੇਸੰਤਰੁ ਭਵੈ
ਦੂਜੈ ਭਾਇ ਖੁਆਏ ॥ ਬਿਰਥਾ ਜਨਮੁ ਗਵਾਇਆ ਕਪਟੀ ਬਿਨੁ ਸਬਦੈ ਦੁਖੁ ਪਾਵਣਿਆ ॥੪॥ ਧਾਵਤੁ ਰਾਖੈ
ਠਾਕਿ ਰਹਾਏ ॥ ਗੁਰ ਪਰਸਾਦੀ ਪਰਮ ਪਦੁ ਪਾਏ ॥ ਸਤਿਗੁਰੁ ਆਪੇ ਮੇਲਿ ਮਿਲਾਏ ਮਿਲਿ ਪ੍ਰੀਤਮ ਸੁਖੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੨੪॥
ਪਾਵਣਿਆ ॥੫॥ ਇਕਿ ਕੂੜਿ ਲਾਗੇ ਕੂੜੇ ਫਲ ਪਾਏ ॥ ਦੂਜੈ ਭਾਇ ਬਿਰਥਾ ਜਨਮੁ ਗਵਾਏ ॥ ਆਪਿ ਡੁਬੇ ਸਗਲੇ
ਕੁਲ ਡੋਬੇ ਕੂੜੁ ਬੋਲਿ ਬਿਖੁ ਖਾਵਣਿਆ ॥੬॥ ਇਸੁ ਤਨ ਮਹਿ ਮਨੁ ਕੋ ਗੁਰਮੁਖਿ ਦੇਖੈ ॥ ਭਾਇ ਭਗਤਿ ਜਾ ਹਉਮੈ
ਸੋਖੈ ॥ ਸਿਧ ਸਾਧਿਕ ਮੋਨਿਧਾਰੀ ਰਹੇ ਲਿਵ ਲਾਇ ਤਿਨ ਭੀ ਤਨ ਮਹਿ ਮਨੁ ਨ ਦਿਖਾਵਣਿਆ ॥੭॥ ਆਪਿ
ਕਰਾਏ ਕਰਤਾ ਸੋਈ ॥ ਹੋਰੁ ਕਿ ਕਰੇ ਕੀਤੈ ਕਿਆ ਹੋਈ ॥ ਨਾਨਕ ਜਿਸੁ ਨਾਮੁ ਦੇਵੈ ਸੋ ਲੇਵੈ ਨਾਮੋ ਮੰਨਿ
ਵਸਾਵਣਿਆ ॥੮॥੨੩॥੨੪॥ ਮਾਝ ਮਹਲਾ ੩ ॥ ਇਸੁ ਗੁਫਾ ਮਹਿ ਅਖੁਟ ਭੰਡਾਰਾ ॥ ਤਿਸੁ ਵਿਚਿ ਵਸੈ ਹਰਿ
ਅਲਖ ਅਪਾਰਾ ॥ ਆਪੇ ਗੁਪਤੁ ਪਰਗਟੁ ਹੈ ਆਪੇ ਗੁਰ ਸਬਦੀ ਆਪੁ ਵੰਞਾਵਣਿਆ ॥੧॥ ਹਉ ਵਾਰੀ ਜੀਉ
ਵਾਰੀ ਅੰਮ੍ਰਿਤ ਨਾਮੁ ਮੰਨਿ ਵਸਾਵਣਿਆ ॥ ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਮਤੀ ਅੰਮ੍ਰਿਤੁ ਪੀਆਵਣਿਆ ॥
੧॥ ਰਹਾਉ ॥ ਹਉਮੈ ਮਾਰਿ ਬਜਰ ਕਪਾਟ ਖੁਲਾਇਆ ॥ ਨਾਮੁ ਅਮੋਲਕੁ ਗੁਰ ਪਰਸਾਦੀ ਪਾਇਆ ॥ ਬਿਨੁ ਸਬਦੈ
ਨਾਮੁ ਨ ਪਾਏ ਕੋਈ ਗੁਰ ਕਿਰਪਾ ਮੰਨਿ ਵਸਾਵਣਿਆ ॥੨॥ ਗੁਰ ਗਿਆਨ ਅੰਜਨੁ ਸਚੁ ਨੇਤ੍ਰੀ ਪਾਇਆ ॥ ਅੰਤਰਿ
ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥ ਜੋਤੀ ਜੋਤਿ ਮਿਲੀ ਮਨੁ ਮਾਨਿਆ ਹਰਿ ਦਰਿ ਸੋਭਾ ਪਾਵਣਿਆ ॥੩॥
ਸਰੀਰਹੁ ਭਾਲਣਿ ਕੋ ਬਾਹਰਿ ਜਾਏ ॥ ਨਾਮੁ ਨ ਲਹੈ ਬਹੁਤੁ ਵੇਗਾਰਿ ਦੁਖੁ ਪਾਏ ॥ ਮਨਮੁਖ ਅੰਧੇ ਸੂਝੈ ਨਾਹੀ ਫਿਰਿ
ਘਿਰਿ ਆਇ ਗੁਰਮੁਖਿ ਵਥੁ ਪਾਵਣਿਆ ॥੪॥ ਗੁਰ ਪਰਸਾਦੀ ਸਚਾ ਹਰਿ ਪਾਏ ॥ ਮਨਿ ਤਨਿ ਵੇਖੈ ਹਉਮੈ ਮੈਲੁ
ਜਾਏ ॥ ਬੈਸਿ ਸੁਥਾਨਿ ਸਦ ਹਰਿ ਗੁਣ ਗਾਵੈ ਸਚੈ ਸਬਦਿ ਸਮਾਵਣਿਆ ॥੫॥ ਨਉ ਦਰ ਠਾਕੇ ਧਾਵਤੁ ਰਹਾਏ
॥ ਦਸਵੈ ਨਿਜ ਘਰਿ ਵਾਸਾ ਪਾਏ ॥ ਓਥੈ ਅਨਹਦ ਸਬਦ ਵਜਹਿ ਦਿਨੁ ਰਾਤੀ ਗੁਰਮਤੀ ਸਬਦੁ ਸੁਣਾਵਣਿਆ ॥
੬॥ ਬਿਨੁ ਸਬਦੈ ਅੰਤਰਿ ਆਨੇਰਾ ॥ ਨ ਵਸਤੁ ਲਹੈ ਨ ਚੂਕੈ ਫੇਰਾ ॥ ਸਤਿਗੁਰ ਹਥਿ ਕੁੰਜੀ ਹੋਰਤੁ ਦਰੁ ਖੁਲੈ
ਨਾਹੀ ਗੁਰੁ ਪੂਰੈ ਭਾਗਿ ਮਿਲਾਵਣਿਆ ॥੭॥ ਗੁਪਤੁ ਪਰਗਟੁ ਤੂੰ ਸਭਨੀ ਥਾਈ ॥ ਗੁਰ ਪਰਸਾਦੀ ਮਿਲਿ ਸੋਝੀ
ਪਾਈ ॥ ਨਾਨਕ ਨਾਮੁ ਸਲਾਹਿ ਸਦਾ ਤੂੰ ਗੁਰਮੁਖਿ ਮੰਨਿ ਵਸਾਵਣਿਆ ॥੮॥੨੪॥੨੫॥ ਮਾਝ ਮਹਲਾ ੩ ॥
ਗੁਰਮੁਖਿ ਮਿਲੈ ਮਿਲਾਏ ਆਪੇ ॥ ਕਾਲੁ ਨ ਜੋਹੈ ਦੁਖੁ ਨ ਸੰਤਾਪੇ ॥ ਹਉਮੈ ਮਾਰਿ ਬੰਧਨ ਸਭ ਤੋੜੈ ਗੁਰਮੁਖਿ
ਸਬਦਿ ਸੁਹਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਹਰਿ ਨਾਮਿ ਸੁਹਾਵਣਿਆ ॥ ਗੁਰਮੁਖਿ ਗਾਵੈ ਗੁਰਮੁਖਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੨੫॥
ਨਾਚੈ ਹਰਿ ਸੇਤੀ ਚਿਤੁ ਲਾਵਣਿਆ ॥੧॥ ਰਹਾਉ ॥ ਗੁਰਮੁਖਿ ਜੀਵੈ ਮਰੈ ਪਰਵਾਣੁ ॥ ਆਰਜਾ ਨ ਛੀਜੈ ਸਬਦੁ
ਪਛਾਣੁ ॥ ਗੁਰਮੁਖਿ ਮਰੈ ਨ ਕਾਲੁ ਨ ਖਾਏ ਗੁਰਮੁਖਿ ਸਚਿ ਸਮਾਵਣਿਆ ॥੨॥ ਗੁਰਮੁਖਿ ਹਰਿ ਦਰਿ ਸੋਭਾ ਪਾਏ
ਗੁਰਮੁਖਿ ਵਿਚਹੁ ਆਪੁ ਗਵਾਏ ॥ ਆਪਿ ਤਰੈ ਕੁਲ ਸਗਲੇ ਤਾਰੇ ਗੁਰਮੁਖਿ ਜਨਮੁ ਸਵਾਰਣਿਆ ॥੩॥ ਗੁਰਮੁਖਿ
ਦੁਖੁ ਕਦੇ ਨ ਲਗੈ ਸਰੀਰਿ ॥ ਗੁਰਮੁਖਿ ਹਉਮੈ ਚੂਕੈ ਪੀਰ ॥ ਗੁਰਮੁਖਿ ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਗੁਰਮੁਖਿ
ਸਹਜਿ ਸਮਾਵਣਿਆ ॥੪॥ ਗੁਰਮੁਖਿ ਨਾਮੁ ਮਿਲੈ ਵਡਿਆਈ ॥ ਗੁਰਮੁਖਿ ਗੁਣ ਗਾਵੈ ਸੋਭਾ ਪਾਈ ॥ ਸਦਾ
ਅਨੰਦਿ ਰਹੈ ਦਿਨੁ ਰਾਤੀ ਗੁਰਮੁਖਿ ਸਬਦੁ ਕਰਾਵਣਿਆ ॥੫॥ ਗੁਰਮੁਖਿ ਅਨਦਿਨੁ ਸਬਦੇ ਰਾਤਾ ॥ ਗੁਰਮੁਖਿ
ਜੁਗ ਚਾਰੇ ਹੈ ਜਾਤਾ ॥ ਗੁਰਮੁਖਿ ਗੁਣ ਗਾਵੈ ਸਦਾ ਨਿਰਮਲੁ ਸਬਦੇ ਭਗਤਿ ਕਰਾਵਣਿਆ ॥੬॥ ਬਾਝੁ ਗੁਰੂ ਹੈ
ਅੰਧ ਅੰਧਾਰਾ ॥ ਜਮਕਾਲਿ ਗਰਠੇ ਕਰਹਿ ਪੁਕਾਰਾ ॥ ਅਨਦਿਨੁ ਰੋਗੀ ਬਿਸਟਾ ਕੇ ਕੀੜੇ ਬਿਸਟਾ ਮਹਿ ਦੁਖੁ
ਪਾਵਣਿਆ ॥੭॥ ਗੁਰਮੁਖਿ ਆਪੇ ਕਰੇ ਕਰਾਏ ॥ ਗੁਰਮੁਖਿ ਹਿਰਦੈ ਵੁਠਾ ਆਪਿ ਆਏ ॥ ਨਾਨਕ ਨਾਮਿ ਮਿਲੈ
ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੫॥੨੬॥ ਮਾਝ ਮਹਲਾ ੩ ॥ ਏਕਾ ਜੋਤਿ ਜੋਤਿ ਹੈ ਸਰੀਰਾ ॥ ਸਬਦਿ
ਦਿਖਾਏ ਸਤਿਗੁਰੁ ਪੂਰਾ ॥ ਆਪੇ ਫਰਕੁ ਕੀਤੋਨੁ ਘਟ ਅੰਤਰਿ ਆਪੇ ਬਣਤ ਬਣਾਵਣਿਆ ॥੧॥ ਹਉ ਵਾਰੀ ਜੀਉ
ਵਾਰੀ ਹਰਿ ਸਚੇ ਕੇ ਗੁਣ ਗਾਵਣਿਆ ॥ ਬਾਝੁ ਗੁਰੂ ਕੋ ਸਹਜੁ ਨ ਪਾਏ ਗੁਰਮੁਖਿ ਸਹਜਿ ਸਮਾਵਣਿਆ ॥੧॥
ਰਹਾਉ ॥ ਤੂੰ ਆਪੇ ਸੋਹਹਿ ਆਪੇ ਜਗੁ ਮੋਹਹਿ ॥ ਤੂੰ ਆਪੇ ਨਦਰੀ ਜਗਤੁ ਪਰੋਵਹਿ ॥ ਤੂੰ ਆਪੇ ਦੁਖੁ ਸੁਖੁ ਦੇਵਹਿ
ਕਰਤੇ ਗੁਰਮੁਖਿ ਹਰਿ ਦੇਖਾਵਣਿਆ ॥੨॥ ਆਪੇ ਕਰਤਾ ਕਰੇ ਕਰਾਏ ॥ ਆਪੇ ਸਬਦੁ ਗੁਰ ਮੰਨਿ ਵਸਾਏ ॥ ਸਬਦੇ
ਉਪਜੈ ਅੰਮ੍ਰਿਤ ਬਾਣੀ ਗੁਰਮੁਖਿ ਆਖਿ ਸੁਣਾਵਣਿਆ ॥੩॥ ਆਪੇ ਕਰਤਾ ਆਪੇ ਭੁਗਤਾ ॥ ਬੰਧਨ ਤੋੜੇ ਸਦਾ ਹੈ
ਮੁਕਤਾ ॥ ਸਦਾ ਮੁਕਤੁ ਆਪੇ ਹੈ ਸਚਾ ਆਪੇ ਅਲਖੁ ਲਖਾਵਣਿਆ ॥੪॥ ਆਪੇ ਮਾਇਆ ਆਪੇ ਛਾਇਆ ॥ ਆਪੇ
ਮੋਹੁ ਸਭੁ ਜਗਤੁ ਉਪਾਇਆ ॥ ਆਪੇ ਗੁਣਦਾਤਾ ਗੁਣ ਗਾਵੈ ਆਪੇ ਆਖਿ ਸੁਣਾਵਣਿਆ ॥੫॥ ਆਪੇ ਕਰੇ
ਕਰਾਏ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਤੁਝ ਤੇ ਬਾਹਰਿ ਕਛੂ ਨ ਹੋਵੈ ਤੂੰ ਆਪੇ ਕਾਰੈ ਲਾਵਣਿਆ ॥੬॥
ਆਪੇ ਮਾਰੇ ਆਪਿ ਜੀਵਾਏ ॥ ਆਪੇ ਮੇਲੇ ਮੇਲਿ ਮਿਲਾਏ ॥ ਸੇਵਾ ਤੇ ਸਦਾ ਸੁਖੁ ਪਾਇਆ ਗੁਰਮੁਖਿ ਸਹਜਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੨੬॥
ਸਮਾਵਣਿਆ ॥੭॥ ਆਪੇ ਊਚਾ ਊਚੋ ਹੋਈ ॥ ਜਿਸੁ ਆਪਿ ਵਿਖਾਲੇ ਸੁ ਵੇਖੈ ਕੋਈ ॥ ਨਾਨਕ ਨਾਮੁ ਵਸੈ ਘਟ
ਅੰਤਰਿ ਆਪੇ ਵੇਖਿ ਵਿਖਾਲਣਿਆ ॥੮॥੨੬॥੨੭॥ ਮਾਝ ਮਹਲਾ ੩ ॥ ਮੇਰਾ ਪ੍ਰਭੁ ਭਰਪੂਰਿ ਰਹਿਆ ਸਭ ਥਾਈ
॥ ਗੁਰ ਪਰਸਾਦੀ ਘਰ ਹੀ ਮਹਿ ਪਾਈ ॥ ਸਦਾ ਸਰੇਵੀ ਇਕ ਮਨਿ ਧਿਆਈ ਗੁਰਮੁਖਿ ਸਚਿ ਸਮਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਜਗਜੀਵਨੁ ਮੰਨਿ ਵਸਾਵਣਿਆ ॥ ਹਰਿ ਜਗਜੀਵਨੁ ਨਿਰਭਉ ਦਾਤਾ ਗੁਰਮਤਿ ਸਹਜਿ
ਸਮਾਵਣਿਆ ॥੧॥ ਰਹਾਉ ॥ ਘਰ ਮਹਿ ਧਰਤੀ ਧਉਲੁ ਪਾਤਾਲਾ ॥ ਘਰ ਹੀ ਮਹਿ ਪ੍ਰੀਤਮੁ ਸਦਾ ਹੈ ਬਾਲਾ ॥
ਸਦਾ ਅਨੰਦਿ ਰਹੈ ਸੁਖਦਾਤਾ ਗੁਰਮਤਿ ਸਹਜਿ ਸਮਾਵਣਿਆ ॥੨॥ ਕਾਇਆ ਅੰਦਰਿ ਹਉਮੈ ਮੇਰਾ ॥ ਜੰਮਣ
ਮਰਣੁ ਨ ਚੂਕੈ ਫੇਰਾ ॥ ਗੁਰਮੁਖਿ ਹੋਵੈ ਸੁ ਹਉਮੈ ਮਾਰੇ ਸਚੋ ਸਚੁ ਧਿਆਵਣਿਆ ॥੩॥ ਕਾਇਆ ਅੰਦਰਿ ਪਾਪੁ
ਪੁੰਨੁ ਦੁਇ ਭਾਈ ॥ ਦੁਹੀ ਮਿਲਿ ਕੈ ਸ੍ਰਿਸਟਿ ਉਪਾਈ ॥ ਦੋਵੈ ਮਾਰਿ ਜਾਇ ਇਕਤੁ ਘਰਿ ਆਵੈ ਗੁਰਮਤਿ ਸਹਜਿ
ਸਮਾਵਣਿਆ ॥੪॥ ਘਰ ਹੀ ਮਾਹਿ ਦੂਜੈ ਭਾਇ ਅਨੇਰਾ ॥ ਚਾਨਣੁ ਹੋਵੈ ਛੋਡੈ ਹਉਮੈ ਮੇਰਾ ॥ ਪਰਗਟੁ ਸਬਦੁ
ਹੈ ਸੁਖਦਾਤਾ ਅਨਦਿਨੁ ਨਾਮੁ ਧਿਆਵਣਿਆ ॥੫॥ ਅੰਤਰਿ ਜੋਤਿ ਪਰਗਟੁ ਪਾਸਾਰਾ ॥ ਗੁਰ ਸਾਖੀ ਮਿਟਿਆ
ਅੰਧਿਆਰਾ ॥ ਕਮਲੁ ਬਿਗਾਸਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੬॥ ਅੰਦਰਿ ਮਹਲ ਰਤਨੀ
ਭਰੇ ਭੰਡਾਰਾ ॥ ਗੁਰਮੁਖਿ ਪਾਏ ਨਾਮੁ ਅਪਾਰਾ ॥ ਗੁਰਮੁਖਿ ਵਣਜੇ ਸਦਾ ਵਾਪਾਰੀ ਲਾਹਾ ਨਾਮੁ ਸਦ ਪਾਵਣਿਆ
॥੭॥ ਆਪੇ ਵਥੁ ਰਾਖੈ ਆਪੇ ਦੇਇ ॥ ਗੁਰਮੁਖਿ ਵਣਜਹਿ ਕੇਈ ਕੇਇ ॥ ਨਾਨਕ ਜਿਸੁ ਨਦਰਿ ਕਰੇ ਸੋ ਪਾਏ
ਕਰਿ ਕਿਰਪਾ ਮੰਨਿ ਵਸਾਵਣਿਆ ॥੮॥੨੭॥੨੮॥ ਮਾਝ ਮਹਲਾ ੩ ॥ ਹਰਿ ਆਪੇ ਮੇਲੇ ਸੇਵ ਕਰਾਏ ॥ ਗੁਰ ਕੈ
ਸਬਦਿ ਭਾਉ ਦੂਜਾ ਜਾਏ ॥ ਹਰਿ ਨਿਰਮਲੁ ਸਦਾ ਗੁਣਦਾਤਾ ਹਰਿ ਗੁਣ ਮਹਿ ਆਪਿ ਸਮਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਸਚੁ ਸਚਾ ਹਿਰਦੈ ਵਸਾਵਣਿਆ ॥ ਸਚਾ ਨਾਮੁ ਸਦਾ ਹੈ ਨਿਰਮਲੁ ਗੁਰ ਸਬਦੀ ਮੰਨਿ
ਵਸਾਵਣਿਆ ॥੧॥ ਰਹਾਉ ॥ ਆਪੇ ਗੁਰੁ ਦਾਤਾ ਕਰਮਿ ਬਿਧਾਤਾ ॥ ਸੇਵਕ ਸੇਵਹਿ ਗੁਰਮੁਖਿ ਹਰਿ ਜਾਤਾ ॥ ਅੰਮ੍ਰਿਤ
ਨਾਮਿ ਸਦਾ ਜਨ ਸੋਹਹਿ ਗੁਰਮਤਿ ਹਰਿ ਰਸੁ ਪਾਵਣਿਆ ॥੨॥ ਇਸੁ ਗੁਫਾ ਮਹਿ ਇਕੁ ਥਾਨੁ ਸੁਹਾਇਆ ॥
ਪੂਰੈ ਗੁਰਿ ਹਉਮੈ ਭਰਮੁ ਚੁਕਾਇਆ ॥ ਅਨਦਿਨੁ ਨਾਮੁ ਸਲਾਹਨਿ ਰੰਗਿ ਰਾਤੇ ਗੁਰ ਕਿਰਪਾ ਤੇ ਪਾਵਣਿਆ ॥੩॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੨੭॥
ਗੁਰ ਕੈ ਸਬਦਿ ਇਹੁ ਗੁਫਾ ਵੀਚਾਰੇ ॥ ਨਾਮੁ ਨਿਰੰਜਨੁ ਅੰਤਰਿ ਵਸੈ ਮੁਰਾਰੇ ॥ ਹਰਿ ਗੁਣ ਗਾਵੈ ਸਬਦਿ ਸੁਹਾਏ
ਮਿਲਿ ਪ੍ਰੀਤਮ ਸੁਖੁ ਪਾਵਣਿਆ ॥੪॥ ਜਮੁ ਜਾਗਾਤੀ ਦੂਜੈ ਭਾਇ ਕਰੁ ਲਾਏ ॥ ਨਾਵਹੁ ਭੂਲੇ ਦੇਇ ਸਜਾਏ ॥ ਘੜੀ
ਮੁਹਤ ਕਾ ਲੇਖਾ ਲੇਵੈ ਰਤੀਅਹੁ ਮਾਸਾ ਤੋਲ ਕਢਾਵਣਿਆ ॥੫॥ ਪੇਈਅੜੈ ਪਿਰੁ ਚੇਤੇ ਨਾਹੀ ॥ ਦੂਜੈ ਮੁਠੀ ਰੋਵੈ
ਧਾਹੀ ॥ ਖਰੀ ਕੁਆਲਿਓ ਕੁਰੂਪਿ ਕੁਲਖਣੀ ਸੁਪਨੈ ਪਿਰੁ ਨਹੀ ਪਾਵਣਿਆ ॥੬॥ ਪੇਈਅੜੈ ਪਿਰੁ ਮੰਨਿ
ਵਸਾਇਆ ॥ ਪੂਰੈ ਗੁਰਿ ਹਦੂਰਿ ਦਿਖਾਇਆ ॥ ਕਾਮਣਿ ਪਿਰੁ ਰਾਖਿਆ ਕੰਠਿ ਲਾਇ ਸਬਦੇ ਪਿਰੁ ਰਾਵੈ ਸੇਜ
ਸੁਹਾਵਣਿਆ ॥੭॥ ਆਪੇ ਦੇਵੈ ਸਦਿ ਬੁਲਾਏ ॥ ਆਪਣਾ ਨਾਉ ਮੰਨਿ ਵਸਾਏ ॥ ਨਾਨਕ ਨਾਮੁ ਮਿਲੈ ਵਡਿਆਈ
ਅਨਦਿਨੁ ਸਦਾ ਗੁਣ ਗਾਵਣਿਆ ॥੮॥੨੮॥੨੯॥ ਮਾਝ ਮਹਲਾ ੩ ॥ ਊਤਮ ਜਨਮੁ ਸੁਥਾਨਿ ਹੈ ਵਾਸਾ ॥ ਸਤਿਗੁਰੁ
ਸੇਵਹਿ ਘਰ ਮਾਹਿ ਉਦਾਸਾ ॥ ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਹਰਿ ਰਸਿ ਮਨੁ ਤ੍ਰਿਪਤਾਵਣਿਆ ॥੧॥ ਹਉ
ਵਾਰੀ ਜੀਉ ਵਾਰੀ ਪੜਿ ਬੁਝਿ ਮੰਨਿ ਵਸਾਵਣਿਆ ॥ ਗੁਰਮੁਖਿ ਪੜਹਿ ਹਰਿ ਨਾਮੁ ਸਲਾਹਹਿ ਦਰਿ ਸਚੈ ਸੋਭਾ
ਪਾਵਣਿਆ ॥੧॥ ਰਹਾਉ ॥ ਅਲਖ ਅਭੇਉ ਹਰਿ ਰਹਿਆ ਸਮਾਏ ॥ ਉਪਾਇ ਨ ਕਿਤੀ ਪਾਇਆ ਜਾਏ ॥ ਕਿਰਪਾ
ਕਰੇ ਤਾ ਸਤਿਗੁਰੁ ਭੇਟੈ ਨਦਰੀ ਮੇਲਿ ਮਿਲਾਵਣਿਆ ॥੨॥ ਦੂਜੈ ਭਾਇ ਪੜੈ ਨਹੀ ਬੂਝੈ ॥ ਤ੍ਰਿਬਿਧਿ ਮਾਇਆ
ਕਾਰਣਿ ਲੂਝੈ ॥ ਤ੍ਰਿਬਿਧਿ ਬੰਧਨ ਤੂਟਹਿ ਗੁਰ ਸਬਦੀ ਗੁਰ ਸਬਦੀ ਮੁਕਤਿ ਕਰਾਵਣਿਆ ॥੩॥ ਇਹੁ ਮਨੁ ਚੰਚਲੁ
ਵਸਿ ਨ ਆਵੈ ॥ ਦੁਬਿਧਾ ਲਾਗੈ ਦਹ ਦਿਸਿ ਧਾਵੈ ॥ ਬਿਖੁ ਕਾ ਕੀੜਾ ਬਿਖੁ ਮਹਿ ਰਾਤਾ ਬਿਖੁ ਹੀ ਮਾਹਿ ਪਚਾਵਣਿਆ
॥੪॥ ਹਉ ਹਉ ਕਰੇ ਤੈ ਆਪੁ ਜਣਾਏ ॥ ਬਹੁ ਕਰਮ ਕਰੈ ਕਿਛੁ ਥਾਇ ਨ ਪਾਏ ॥ ਤੁਝ ਤੇ ਬਾਹਰਿ ਕਿਛੂ ਨ ਹੋਵੈ
ਬਖਸੇ ਸਬਦਿ ਸੁਹਾਵਣਿਆ ॥੫॥ ਉਪਜੈ ਪਚੈ ਹਰਿ ਬੂਝੈ ਨਾਹੀ ॥ ਅਨਦਿਨੁ ਦੂਜੈ ਭਾਇ ਫਿਰਾਹੀ ॥ ਮਨਮੁਖ ਜਨਮੁ
ਗਇਆ ਹੈ ਬਿਰਥਾ ਅੰਤਿ ਗਇਆ ਪਛੁਤਾਵਣਿਆ ॥੬॥ ਪਿਰੁ ਪਰਦੇਸਿ ਸਿਗਾਰੁ ਬਣਾਏ ॥ ਮਨਮੁਖ ਅੰਧੁ ਐਸੇ
ਕਰਮ ਕਮਾਏ ॥ ਹਲਤਿ ਨ ਸੋਭਾ ਪਲਤਿ ਨ ਢੋਈ ਬਿਰਥਾ ਜਨਮੁ ਗਵਾਵਣਿਆ ॥੭॥ ਹਰਿ ਕਾ ਨਾਮੁ ਕਿਨੈ
ਵਿਰਲੈ ਜਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਅਨਦਿਨੁ ਭਗਤਿ ਕਰੇ ਦਿਨੁ ਰਾਤੀ ਸਹਜੇ ਹੀ ਸੁਖੁ ਪਾਵਣਿਆ
॥੮॥ ਸਭ ਮਹਿ ਵਰਤੈ ਏਕੋ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਨਕ ਨਾਮਿ ਰਤੇ ਜਨ ਸੋਹਹਿ ਕਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੨੮॥
ਕਿਰਪਾ ਆਪਿ ਮਿਲਾਵਣਿਆ ॥੯॥੨੯॥੩੦॥ ਮਾਝ ਮਹਲਾ ੩ ॥ ਮਨਮੁਖ ਪੜਹਿ ਪੰਡਿਤ ਕਹਾਵਹਿ ॥ ਦੂਜੈ
ਭਾਇ ਮਹਾ ਦੁਖੁ ਪਾਵਹਿ ॥ ਬਿਖਿਆ ਮਾਤੇ ਕਿਛੁ ਸੂਝੈ ਨਾਹੀ ਫਿਰਿ ਫਿਰਿ ਜੂਨੀ ਆਵਣਿਆ ॥੧॥ ਹਉ ਵਾਰੀ
ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ ॥ ਗੁਰ ਸੇਵਾ ਤੇ ਹਰਿ ਮਨਿ ਵਸਿਆ ਹਰਿ ਰਸੁ ਸਹਜਿ ਪੀਆਵਣਿਆ
॥੧॥ ਰਹਾਉ ॥ ਵੇਦੁ ਪੜਹਿ ਹਰਿ ਰਸੁ ਨਹੀ ਆਇਆ ॥ ਵਾਦੁ ਵਖਾਣਹਿ ਮੋਹੇ ਮਾਇਆ ॥ ਅਗਿਆਨਮਤੀ ਸਦਾ
ਅੰਧਿਆਰਾ ਗੁਰਮੁਖਿ ਬੂਝਿ ਹਰਿ ਗਾਵਣਿਆ ॥੨॥ ਅਕਥੋ ਕਥੀਐ ਸਬਦਿ ਸੁਹਾਵੈ ॥ ਗੁਰਮਤੀ ਮਨਿ ਸਚੋ ਭਾਵੈ
॥ ਸਚੋ ਸਚੁ ਰਵਹਿ ਦਿਨੁ ਰਾਤੀ ਇਹੁ ਮਨੁ ਸਚਿ ਰੰਗਾਵਣਿਆ ॥੩॥ ਜੋ ਸਚਿ ਰਤੇ ਤਿਨ ਸਚੋ ਭਾਵੈ ॥ ਆਪੇ
ਦੇਇ ਨ ਪਛੋਤਾਵੈ ॥ ਗੁਰ ਕੈ ਸਬਦਿ ਸਦਾ ਸਚੁ ਜਾਤਾ ਮਿਲਿ ਸਚੇ ਸੁਖੁ ਪਾਵਣਿਆ ॥੪॥ ਕੂੜੁ ਕੁਸਤੁ ਤਿਨਾ ਮੈਲੁ
ਨ ਲਾਗੈ ॥ ਗੁਰ ਪਰਸਾਦੀ ਅਨਦਿਨੁ ਜਾਗੈ ॥ ਨਿਰਮਲ ਨਾਮੁ ਵਸੈ ਘਟ ਭੀਤਰਿ ਜੋਤੀ ਜੋਤਿ ਮਿਲਾਵਣਿਆ ॥
੫॥ ਤ੍ਰੈ ਗੁਣ ਪੜਹਿ ਹਰਿ ਤਤੁ ਨ ਜਾਣਹਿ ॥ ਮੂਲਹੁ ਭੁਲੇ ਗੁਰ ਸਬਦੁ ਨ ਪਛਾਣਹਿ ॥ ਮੋਹ ਬਿਆਪੇ ਕਿਛੁ ਸੂਝੈ
ਨਾਹੀ ਗੁਰ ਸਬਦੀ ਹਰਿ ਪਾਵਣਿਆ ॥੬॥ ਵੇਦੁ ਪੁਕਾਰੈ ਤ੍ਰਿਬਿਧਿ ਮਾਇਆ ॥ ਮਨਮੁਖ ਨ ਬੂਝਹਿ ਦੂਜੈ ਭਾਇਆ
॥ ਤ੍ਰੈ ਗੁਣ ਪੜਹਿ ਹਰਿ ਏਕੁ ਨ ਜਾਣਹਿ ਬਿਨੁ ਬੂਝੇ ਦੁਖੁ ਪਾਵਣਿਆ ॥੭॥ ਜਾ ਤਿਸੁ ਭਾਵੈ ਤਾ ਆਪਿ ਮਿਲਾਏ ॥
ਗੁਰ ਸਬਦੀ ਸਹਸਾ ਦੂਖੁ ਚੁਕਾਏ ॥ ਨਾਨਕ ਨਾਵੈ ਕੀ ਸਚੀ ਵਡਿਆਈ ਨਾਮੋ ਮੰਨਿ ਸੁਖੁ ਪਾਵਣਿਆ ॥੮॥੩੦॥
੩੧॥ ਮਾਝ ਮਹਲਾ ੩ ॥ ਨਿਰਗੁਣੁ ਸਰਗੁਣੁ ਆਪੇ ਸੋਈ ॥ ਤਤੁ ਪਛਾਣੈ ਸੋ ਪੰਡਿਤੁ ਹੋਈ ॥ ਆਪਿ ਤਰੈ ਸਗਲੇ
ਕੁਲ ਤਾਰੈ ਹਰਿ ਨਾਮੁ ਮੰਨਿ ਵਸਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਰਸੁ ਚਖਿ ਸਾਦੁ ਪਾਵਣਿਆ ॥ ਹਰਿ
ਰਸੁ ਚਾਖਹਿ ਸੇ ਜਨ ਨਿਰਮਲ ਨਿਰਮਲ ਨਾਮੁ ਧਿਆਵਣਿਆ ॥੧॥ ਰਹਾਉ ॥ ਸੋ ਨਿਹਕਰਮੀ ਜੋ ਸਬਦੁ ਬੀਚਾਰੇ
॥ ਅੰਤਰਿ ਤਤੁ ਗਿਆਨਿ ਹਉਮੈ ਮਾਰੇ ॥ ਨਾਮੁ ਪਦਾਰਥੁ ਨਉ ਨਿਧਿ ਪਾਏ ਤ੍ਰੈ ਗੁਣ ਮੇਟਿ ਸਮਾਵਣਿਆ ॥੨॥ ਹਉਮੈ
ਕਰੈ ਨਿਹਕਰਮੀ ਨ ਹੋਵੈ ॥ ਗੁਰ ਪਰਸਾਦੀ ਹਉਮੈ ਖੋਵੈ ॥ ਅੰਤਰਿ ਬਿਬੇਕੁ ਸਦਾ ਆਪੁ ਵੀਚਾਰੇ ਗੁਰ ਸਬਦੀ ਗੁਣ
ਗਾਵਣਿਆ ॥੩॥ ਹਰਿ ਸਰੁ ਸਾਗਰੁ ਨਿਰਮਲੁ ਸੋਈ ॥ ਸੰਤ ਚੁਗਹਿ ਨਿਤ ਗੁਰਮੁਖਿ ਹੋਈ ॥ ਇਸਨਾਨੁ ਕਰਹਿ
ਸਦਾ ਦਿਨੁ ਰਾਤੀ ਹਉਮੈ ਮੈਲੁ ਚੁਕਾਵਣਿਆ ॥੪॥ ਨਿਰਮਲ ਹੰਸਾ ਪ੍ਰੇਮ ਪਿਆਰਿ ॥ ਹਰਿ ਸਰਿ ਵਸੈ ਹਉਮੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੨੯॥
ਮਾਰਿ ॥ ਅਹਿਨਿਸਿ ਪ੍ਰੀਤਿ ਸਬਦਿ ਸਾਚੈ ਹਰਿ ਸਰਿ ਵਾਸਾ ਪਾਵਣਿਆ ॥੫॥ ਮਨਮੁਖੁ ਸਦਾ ਬਗੁ ਮੈਲਾ ਹਉਮੈ
ਮਲੁ ਲਾਈ ॥ ਇਸਨਾਨੁ ਕਰੈ ਪਰੁ ਮੈਲੁ ਨ ਜਾਈ ॥ ਜੀਵਤੁ ਮਰੈ ਗੁਰ ਸਬਦੁ ਬੀਚਾਰੈ ਹਉਮੈ ਮੈਲੁ ਚੁਕਾਵਣਿਆ
॥੬॥ ਰਤਨੁ ਪਦਾਰਥੁ ਘਰ ਤੇ ਪਾਇਆ ॥ ਪੂਰੈ ਸਤਿਗੁਰਿ ਸਬਦੁ ਸੁਣਾਇਆ ॥ ਗੁਰ ਪਰਸਾਦਿ ਮਿਟਿਆ
ਅੰਧਿਆਰਾ ਘਟਿ ਚਾਨਣੁ ਆਪੁ ਪਛਾਨਣਿਆ ॥੭॥ ਆਪਿ ਉਪਾਏ ਤੈ ਆਪੇ ਵੇਖੈ ॥ ਸਤਿਗੁਰੁ ਸੇਵੈ ਸੋ ਜਨੁ
ਲੇਖੈ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰ ਕਿਰਪਾ ਤੇ ਪਾਵਣਿਆ ॥੮॥੩੧॥੩੨॥ ਮਾਝ ਮਹਲਾ ੩ ॥
ਮਾਇਆ ਮੋਹੁ ਜਗਤੁ ਸਬਾਇਆ ॥ ਤ੍ਰੈ ਗੁਣ ਦੀਸਹਿ ਮੋਹੇ ਮਾਇਆ ॥ ਗੁਰ ਪਰਸਾਦੀ ਕੋ ਵਿਰਲਾ ਬੂਝੈ ਚਉਥੈ ਪਦਿ
ਲਿਵ ਲਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਮਾਇਆ ਮੋਹੁ ਸਬਦਿ ਜਲਾਵਣਿਆ ॥ ਮਾਇਆ ਮੋਹੁ ਜਲਾਏ
ਸੋ ਹਰਿ ਸਿਉ ਚਿਤੁ ਲਾਏ ਹਰਿ ਦਰਿ ਮਹਲੀ ਸੋਭਾ ਪਾਵਣਿਆ ॥੧॥ ਰਹਾਉ ॥ ਦੇਵੀ ਦੇਵਾ ਮੂਲੁ ਹੈ ਮਾਇਆ ॥
ਸਿੰਮ੍ਰਿਤਿ ਸਾਸਤ ਜਿੰਨਿ ਉਪਾਇਆ ॥ ਕਾਮੁ ਕ੍ਰੋਧੁ ਪਸਰਿਆ ਸੰਸਾਰੇ ਆਇ ਜਾਇ ਦੁਖੁ ਪਾਵਣਿਆ ॥੨॥ ਤਿਸੁ
ਵਿਚਿ ਗਿਆਨ ਰਤਨੁ ਇਕੁ ਪਾਇਆ ॥ ਗੁਰ ਪਰਸਾਦੀ ਮੰਨਿ ਵਸਾਇਆ ॥ ਜਤੁ ਸਤੁ ਸੰਜਮੁ ਸਚੁ ਕਮਾਵੈ ਗੁਰਿ
ਪੂਰੈ ਨਾਮੁ ਧਿਆਵਣਿਆ ॥੩॥ ਪੇਈਅੜੈ ਧਨ ਭਰਮਿ ਭੁਲਾਣੀ ॥ ਦੂਜੈ ਲਾਗੀ ਫਿਰਿ ਪਛੋਤਾਣੀ ॥ ਹਲਤੁ ਪਲਤੁ
ਦੋਵੈ ਗਵਾਏ ਸੁਪਨੈ ਸੁਖੁ ਨ ਪਾਵਣਿਆ ॥੪॥ ਪੇਈਅੜੈ ਧਨ ਕੰਤੁ ਸਮਾਲੇ ॥ ਗੁਰ ਪਰਸਾਦੀ ਵੇਖੈ ਨਾਲੇ ॥
ਪਿਰ ਕੈ ਸਹਜਿ ਰਹੈ ਰੰਗਿ ਰਾਤੀ ਸਬਦਿ ਸਿੰਗਾਰੁ ਬਣਾਵਣਿਆ ॥੫॥ ਸਫਲੁ ਜਨਮੁ ਜਿਨਾ ਸਤਿਗੁਰੁ ਪਾਇਆ
॥ ਦੂਜਾ ਭਾਉ ਗੁਰ ਸਬਦਿ ਜਲਾਇਆ ॥ ਏਕੋ ਰਵਿ ਰਹਿਆ ਘਟ ਅੰਤਰਿ ਮਿਲਿ ਸਤਸੰਗਤਿ ਹਰਿ ਗੁਣ
ਗਾਵਣਿਆ ॥੬॥ ਸਤਿਗੁਰੁ ਨ ਸੇਵੇ ਸੋ ਕਾਹੇ ਆਇਆ ॥ ਧ੍ਰਿਗੁ ਜੀਵਣੁ ਬਿਰਥਾ ਜਨਮੁ ਗਵਾਇਆ ॥ ਮਨਮੁਖਿ
ਨਾਮੁ ਚਿਤਿ ਨ ਆਵੈ ਬਿਨੁ ਨਾਵੈ ਬਹੁ ਦੁਖੁ ਪਾਵਣਿਆ ॥੭॥ ਜਿਨਿ ਸਿਸਟਿ ਸਾਜੀ ਸੋਈ ਜਾਣੈ ॥ ਆਪੇ ਮੇਲੈ
ਸਬਦਿ ਪਛਾਣੈ ॥ ਨਾਨਕ ਨਾਮੁ ਮਿਲਿਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਵਣਿਆ
॥੮॥੧॥੩੨॥੩੩॥ ਮਾਝ ਮਹਲਾ ੪ ॥ ਆਦਿ ਪੁਰਖੁ ਅਪਰੰਪਰੁ ਆਪੇ ॥ ਆਪੇ ਥਾਪੇ ਥਾਪਿ ਉਥਾਪੇ ॥ ਸਭ
ਮਹਿ ਵਰਤੈ ਏਕੋ ਸੋਈ ਗੁਰਮੁਖਿ ਸੋਭਾ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਨਿਰੰਕਾਰੀ ਨਾਮੁ ਧਿਆਵਣਿਆ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੩੦॥
॥ ਤਿਸੁ ਰੂਪੁ ਨ ਰੇਖਿਆ ਘਟਿ ਘਟਿ ਦੇਖਿਆ ਗੁਰਮੁਖਿ ਅਲਖੁ ਲਖਾਵਣਿਆ ॥੧॥ ਰਹਾਉ ॥ ਤੂ ਦਇਆਲੁ
ਕਿਰਪਾਲੁ ਪ੍ਰਭੁ ਸੋਈ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਈ ॥ ਗੁਰੁ ਪਰਸਾਦੁ ਕਰੇ ਨਾਮੁ ਦੇਵੈ ਨਾਮੇ ਨਾਮਿ
ਸਮਾਵਣਿਆ ॥੨॥ ਤੂੰ ਆਪੇ ਸਚਾ ਸਿਰਜਣਹਾਰਾ ॥ ਭਗਤੀ ਭਰੇ ਤੇਰੇ ਭੰਡਾਰਾ ॥ ਗੁਰਮੁਖਿ ਨਾਮੁ ਮਿਲੈ ਮਨੁ
ਭੀਜੈ ਸਹਜਿ ਸਮਾਧਿ ਲਗਾਵਣਿਆ ॥੩॥ ਅਨਦਿਨੁ ਗੁਣ ਗਾਵਾ ਪ੍ਰਭ ਤੇਰੇ ॥ ਤੁਧੁ ਸਾਲਾਹੀ ਪ੍ਰੀਤਮ ਮੇਰੇ ॥ ਤੁਧੁ
ਬਿਨੁ ਅਵਰੁ ਨ ਕੋਈ ਜਾਚਾ ਗੁਰ ਪਰਸਾਦੀ ਤੂੰ ਪਾਵਣਿਆ ॥੪॥ ਅਗਮੁ ਅਗੋਚਰੁ ਮਿਤਿ ਨਹੀ ਪਾਈ ॥ ਅਪਣੀ
ਕ੍ਰਿਪਾ ਕਰਹਿ ਤੂੰ ਲੈਹਿ ਮਿਲਾਈ ॥ ਪੂਰੇ ਗੁਰ ਕੈ ਸਬਦਿ ਧਿਆਈਐ ਸਬਦੁ ਸੇਵਿ ਸੁਖੁ ਪਾਵਣਿਆ ॥੫॥ ਰਸਨਾ
ਗੁਣਵੰਤੀ ਗੁਣ ਗਾਵੈ ॥ ਨਾਮੁ ਸਲਾਹੇ ਸਚੇ ਭਾਵੈ ॥ ਗੁਰਮੁਖਿ ਸਦਾ ਰਹੈ ਰੰਗਿ ਰਾਤੀ ਮਿਲਿ ਸਚੇ ਸੋਭਾ ਪਾਵਣਿਆ
॥੬॥ ਮਨਮੁਖੁ ਕਰਮ ਕਰੇ ਅਹੰਕਾਰੀ ॥ ਜੂਐ ਜਨਮੁ ਸਭ ਬਾਜੀ ਹਾਰੀ ॥ ਅੰਤਰਿ ਲੋਭੁ ਮਹਾ ਗੁਬਾਰਾ ਫਿਰਿ ਫਿਰਿ
ਆਵਣ ਜਾਵਣਿਆ ॥੭॥ ਆਪੇ ਕਰਤਾ ਦੇ ਵਡਿਆਈ ॥ ਜਿਨ ਕਉ ਆਪਿ ਲਿਖਤੁ ਧੁਰਿ ਪਾਈ ॥ ਨਾਨਕ ਨਾਮੁ
ਮਿਲੈ ਭਉ ਭੰਜਨੁ ਗੁਰ ਸਬਦੀ ਸੁਖੁ ਪਾਵਣਿਆ ॥੮॥੧॥੩੪॥ ਮਾਝ ਮਹਲਾ ੫ ਘਰੁ ੧ ॥ ਅੰਤਰਿ ਅਲਖੁ
ਨ ਜਾਈ ਲਖਿਆ ॥ ਨਾਮੁ ਰਤਨੁ ਲੈ ਗੁਝਾ ਰਖਿਆ ॥ ਅਗਮੁ ਅਗੋਚਰੁ ਸਭ ਤੇ ਊਚਾ ਗੁਰ ਕੈ ਸਬਦਿ ਲਖਾਵਣਿਆ
॥੧॥ ਹਉ ਵਾਰੀ ਜੀਉ ਵਾਰੀ ਕਲਿ ਮਹਿ ਨਾਮੁ ਸੁਣਾਵਣਿਆ ॥ ਸੰਤ ਪਿਆਰੇ ਸਚੈ ਧਾਰੇ ਵਡਭਾਗੀ ਦਰਸਨੁ
ਪਾਵਣਿਆ ॥੧॥ ਰਹਾਉ ॥ ਸਾਧਿਕ ਸਿਧ ਜਿਸੈ ਕਉ ਫਿਰਦੇ ॥ ਬ੍ਰਹਮੇ ਇੰਦ੍ਰ ਧਿਆਇਨਿ ਹਿਰਦੇ ॥ ਕੋਟਿ ਤੇਤੀਸਾ
ਖੋਜਹਿ ਤਾ ਕਉ ਗੁਰ ਮਿਲਿ ਹਿਰਦੈ ਗਾਵਣਿਆ ॥੨॥ ਆਠ ਪਹਰ ਤੁਧੁ ਜਾਪੇ ਪਵਨਾ ॥ ਧਰਤੀ ਸੇਵਕ ਪਾਇਕ
ਚਰਨਾ ॥ ਖਾਣੀ ਬਾਣੀ ਸਰਬ ਨਿਵਾਸੀ ਸਭਨਾ ਕੈ ਮਨਿ ਭਾਵਣਿਆ ॥੩॥ ਸਾਚਾ ਸਾਹਿਬੁ ਗੁਰਮੁਖਿ ਜਾਪੈ ॥
ਪੂਰੇ ਗੁਰ ਕੈ ਸਬਦਿ ਸਿਞਾਪੈ ॥ ਜਿਨ ਪੀਆ ਸੇਈ ਤ੍ਰਿਪਤਾਸੇ ਸਚੇ ਸਚਿ ਅਘਾਵਣਿਆ ॥੪॥ ਤਿਸੁ ਘਰਿ ਸਹਜਾ
ਸੋਈ ਸੁਹੇਲਾ ॥ ਅਨਦ ਬਿਨੋਦ ਕਰੇ ਸਦ ਕੇਲਾ ॥ ਸੋ ਧਨਵੰਤਾ ਸੋ ਵਡ ਸਾਹਾ ਜੋ ਗੁਰ ਚਰਣੀ ਮਨੁ ਲਾਵਣਿਆ ॥
੫॥ ਪਹਿਲੋ ਦੇ ਤੈਂ ਰਿਜਕੁ ਸਮਾਹਾ ॥ ਪਿਛੋ ਦੇ ਤੈਂ ਜੰਤੁ ਉਪਾਹਾ ॥ ਤੁਧੁ ਜੇਵਡੁ ਦਾਤਾ ਅਵਰੁ ਨ ਸੁਆਮੀ ਲਵੈ ਨ ਕੋਈ
ਲਾਵਣਿਆ ॥੬॥ ਜਿਸੁ ਤੂੰ ਤੁਠਾ ਸੋ ਤੁਧੁ ਧਿਆਏ ॥ ਸਾਧ ਜਨਾ ਕਾ ਮੰਤ੍ਰੁ ਕਮਾਏ ॥ ਆਪਿ ਤਰੈ ਸਗਲੇ ਕੁਲ ਤਾਰੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੩੧॥
ਤਿਸੁ ਦਰਗਹ ਠਾਕ ਨ ਪਾਵਣਿਆ ॥੭॥ ਤੂੰ ਵਡਾ ਤੂੰ ਊਚੋ ਊਚਾ ॥ ਤੂੰ ਬੇਅੰਤੁ ਅਤਿ ਮੂਚੋ ਮੂਚਾ ॥ ਹਉ ਕੁਰਬਾਣੀ
ਤੇਰੈ ਵੰਞਾ ਨਾਨਕ ਦਾਸ ਦਸਾਵਣਿਆ ॥੮॥੧॥੩੫॥ ਮਾਝ ਮਹਲਾ ੫ ॥ ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ ॥
ਕਉਣੁ ਸੁ ਗਿਆਨੀ ਕਉਣੁ ਸੁ ਬਕਤਾ ॥ ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥੧॥
ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ ॥ ਕਿਨਿ ਬਿਧਿ ਆਵਣੁ ਜਾਵਣੁ ਤੂਟਾ ॥ ਕਉਣ ਕਰਮ ਕਉਣ ਨਿਹਕਰਮਾ
ਕਉਣੁ ਸੁ ਕਹੈ ਕਹਾਏ ਜੀਉ ॥੨॥ ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ ॥ ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ
॥ ਕਿਨਿ ਬਿਧਿ ਮਿਲੀਐ ਕਿਨਿ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥੩॥ ਕਉਣੁ ਸੁ ਅਖਰੁ ਜਿਤੁ
ਧਾਵਤੁ ਰਹਤਾ ॥ ਕਉਣੁ ਉਪਦੇਸੁ ਜਿਤੁ ਦੁਖੁ ਸੁਖੁ ਸਮ ਸਹਤਾ ॥ ਕਉਣੁ ਸੁ ਚਾਲ ਜਿਤੁ ਪਾਰਬ੍ਰਹਮੁ ਧਿਆਏ ਕਿਨਿ
ਬਿਧਿ ਕੀਰਤਨੁ ਗਾਏ ਜੀਉ ॥੪॥ ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ ॥ ਗੁਰਮੁਖਿ ਗਿਆਨੀ ਗੁਰਮੁਖਿ ਬਕਤਾ ॥
ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥੫॥ ਹਉਮੈ ਬਾਧਾ ਗੁਰਮੁਖਿ ਛੂਟਾ ॥ ਗੁਰਮੁਖਿ
ਆਵਣੁ ਜਾਵਣੁ ਤੂਟਾ ॥ ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥੬॥ ਗੁਰਮੁਖਿ
ਸੁਖੀਆ ਮਨਮੁਖਿ ਦੁਖੀਆ ॥ ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥ ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ
ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥੭॥ ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ ॥ ਗੁਰਮੁਖਿ ਉਪਦੇਸੁ ਦੁਖੁ ਸੁਖੁ
ਸਮ ਸਹਤਾ ॥ ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥੮॥ ਸਗਲੀ ਬਣਤ
ਬਣਾਈ ਆਪੇ ॥ ਆਪੇ ਕਰੇ ਕਰਾਏ ਥਾਪੇ ॥ ਇਕਸੁ ਤੇ ਹੋਇਓ ਅਨੰਤਾ ਨਾਨਕ ਏਕਸੁ ਮਾਹਿ ਸਮਾਏ ਜੀਉ ॥
੯॥੨॥੩੬॥ ਮਾਝ ਮਹਲਾ ੫ ॥ ਪ੍ਰਭੁ ਅਬਿਨਾਸੀ ਤਾ ਕਿਆ ਕਾੜਾ ॥ ਹਰਿ ਭਗਵੰਤਾ ਤਾ ਜਨੁ ਖਰਾ ਸੁਖਾਲਾ
॥ ਜੀਅ ਪ੍ਰਾਨ ਮਾਨ ਸੁਖਦਾਤਾ ਤੂੰ ਕਰਹਿ ਸੋਈ ਸੁਖੁ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰਮੁਖਿ ਮਨਿ
ਤਨਿ ਭਾਵਣਿਆ ॥ ਤੂੰ ਮੇਰਾ ਪਰਬਤੁ ਤੂੰ ਮੇਰਾ ਓਲਾ ਤੁਮ ਸੰਗਿ ਲਵੈ ਨ ਲਾਵਣਿਆ ॥੧॥ ਰਹਾਉ ॥ ਤੇਰਾ ਕੀਤਾ
ਜਿਸੁ ਲਾਗੈ ਮੀਠਾ ॥ ਘਟਿ ਘਟਿ ਪਾਰਬ੍ਰਹਮੁ ਤਿਨਿ ਜਨਿ ਡੀਠਾ ॥ ਥਾਨਿ ਥਨੰਤਰਿ ਤੂੰਹੈ ਤੂੰਹੈ ਇਕੋ ਇਕੁ
ਵਰਤਾਵਣਿਆ ॥੨॥ ਸਗਲ ਮਨੋਰਥ ਤੂੰ ਦੇਵਣਹਾਰਾ ॥ ਭਗਤੀ ਭਾਇ ਭਰੇ ਭੰਡਾਰਾ ॥ ਦਇਆ ਧਾਰਿ ਰਾਖੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੩੨॥
ਤੁਧੁ ਸੇਈ ਪੂਰੈ ਕਰਮਿ ਸਮਾਵਣਿਆ ॥੩॥ ਅੰਧ ਕੂਪ ਤੇ ਕੰਢੈ ਚਾੜੇ ॥ ਕਰਿ ਕਿਰਪਾ ਦਾਸ ਨਦਰਿ ਨਿਹਾਲੇ ॥
ਗੁਣ ਗਾਵਹਿ ਪੂਰਨ ਅਬਿਨਾਸੀ ਕਹਿ ਸੁਣਿ ਤੋਟਿ ਨ ਆਵਣਿਆ ॥੪॥ ਐਥੈ ਓਥੈ ਤੂੰਹੈ ਰਖਵਾਲਾ ॥ ਮਾਤ ਗਰਭ
ਮਹਿ ਤੁਮ ਹੀ ਪਾਲਾ ॥ ਮਾਇਆ ਅਗਨਿ ਨ ਪੋਹੈ ਤਿਨ ਕਉ ਰੰਗਿ ਰਤੇ ਗੁਣ ਗਾਵਣਿਆ ॥੫॥ ਕਿਆ ਗੁਣ ਤੇਰੇ
ਆਖਿ ਸਮਾਲੀ ॥ ਮਨ ਤਨ ਅੰਤਰਿ ਤੁਧੁ ਨਦਰਿ ਨਿਹਾਲੀ ॥ ਤੂੰ ਮੇਰਾ ਮੀਤੁ ਸਾਜਨੁ ਮੇਰਾ ਸੁਆਮੀ ਤੁਧੁ ਬਿਨੁ
ਅਵਰੁ ਨ ਜਾਨਣਿਆ ॥੬॥ ਜਿਸ ਕਉ ਤੂੰ ਪ੍ਰਭ ਭਇਆ ਸਹਾਈ ॥ ਤਿਸੁ ਤਤੀ ਵਾਉ ਨ ਲਗੈ ਕਾਈ ॥ ਤੂ ਸਾਹਿਬੁ
ਸਰਣਿ ਸੁਖਦਾਤਾ ਸਤਸੰਗਤਿ ਜਪਿ ਪ੍ਰਗਟਾਵਣਿਆ ॥੭॥ ਤੂੰ ਊਚ ਅਥਾਹੁ ਅਪਾਰੁ ਅਮੋਲਾ ॥ ਤੂੰ ਸਾਚਾ ਸਾਹਿਬੁ
ਦਾਸੁ ਤੇਰਾ ਗੋਲਾ ॥ ਤੂੰ ਮੀਰਾ ਸਾਚੀ ਠਕੁਰਾਈ ਨਾਨਕ ਬਲਿ ਬਲਿ ਜਾਵਣਿਆ ॥੮॥੩॥੩੭॥ ਮਾਝ ਮਹਲਾ ੫
ਘਰੁ ੨ ॥ ਨਿਤ ਨਿਤ ਦਯੁ ਸਮਾਲੀਐ ॥ ਮੂਲਿ ਨ ਮਨਹੁ ਵਿਸਾਰੀਐ ॥ ਰਹਾਉ ॥ ਸੰਤਾ ਸੰਗਤਿ ਪਾਈਐ ॥ ਜਿਤੁ
ਜਮ ਕੈ ਪੰਥਿ ਨ ਜਾਈਐ ॥ ਤੋਸਾ ਹਰਿ ਕਾ ਨਾਮੁ ਲੈ ਤੇਰੇ ਕੁਲਹਿ ਨ ਲਾਗੈ ਗਾਲਿ ਜੀਉ ॥੧॥ ਜੋ ਸਿਮਰੰਦੇ
ਸਾਂਈਐ ॥ ਨਰਕਿ ਨ ਸੇਈ ਪਾਈਐ ॥ ਤਤੀ ਵਾਉ ਨ ਲਗਈ ਜਿਨ ਮਨਿ ਵੁਠਾ ਆਇ ਜੀਉ ॥੨॥ ਸੇਈ ਸੁੰਦਰ
ਸੋਹਣੇ ॥ ਸਾਧਸੰਗਿ ਜਿਨ ਬੈਹਣੇ ॥ ਹਰਿ ਧਨੁ ਜਿਨੀ ਸੰਜਿਆ ਸੇਈ ਗੰਭੀਰ ਅਪਾਰ ਜੀਉ ॥੩॥ ਹਰਿ ਅਮਿਉ
ਰਸਾਇਣੁ ਪੀਵੀਐ ॥ ਮੁਹਿ ਡਿਠੈ ਜਨ ਕੈ ਜੀਵੀਐ ॥ ਕਾਰਜ ਸਭਿ ਸਵਾਰਿ ਲੈ ਨਿਤ ਪੂਜਹੁ ਗੁਰ ਕੇ ਪਾਵ ਜੀਉ
॥੪॥ ਜੋ ਹਰਿ ਕੀਤਾ ਆਪਣਾ ॥ ਤਿਨਹਿ ਗੁਸਾਈ ਜਾਪਣਾ ॥ ਸੋ ਸੂਰਾ ਪਰਧਾਨੁ ਸੋ ਮਸਤਕਿ ਜਿਸ ਦੈ ਭਾਗੁ ਜੀਉ
॥੫॥ ਮਨ ਮੰਧੇ ਪ੍ਰਭੁ ਅਵਗਾਹੀਆ ॥ ਏਹਿ ਰਸ ਭੋਗਣ ਪਾਤਿਸਾਹੀਆ ॥ ਮੰਦਾ ਮੂਲਿ ਨ ਉਪਜਿਓ ਤਰੇ ਸਚੀ
ਕਾਰੈ ਲਾਗਿ ਜੀਉ ॥੬॥ ਕਰਤਾ ਮੰਨਿ ਵਸਾਇਆ ॥ ਜਨਮੈ ਕਾ ਫਲੁ ਪਾਇਆ ॥ ਮਨਿ ਭਾਵੰਦਾ ਕੰਤੁ ਹਰਿ ਤੇਰਾ
ਥਿਰੁ ਹੋਆ ਸੋਹਾਗੁ ਜੀਉ ॥੭॥ ਅਟਲ ਪਦਾਰਥੁ ਪਾਇਆ ॥ ਭੈ ਭੰਜਨ ਕੀ ਸਰਣਾਇਆ ॥ ਲਾਇ ਅੰਚਲਿ ਨਾਨਕ
ਤਾਰਿਅਨੁ ਜਿਤਾ ਜਨਮੁ ਅਪਾਰ ਜੀਉ ॥੮॥੪॥੩੮॥
ੴ ਸਤਿਗੁਰ ਪ੍ਰਸਾਦਿ ॥ ਮਾਝ ਮਹਲਾ ੫ ਘਰੁ ੩ ॥
ਹਰਿ ਜਪਿ ਜਪੇ ਮਨੁ ਧੀਰੇ ॥੧॥ ਰਹਾਉ ॥ ਸਿਮਰਿ ਸਿਮਰਿ ਗੁਰਦੇਉ ਮਿਟਿ ਗਏ ਭੈ ਦੂਰੇ ॥੧॥ ਸਰਨਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੩੩॥
ਆਵੈ ਪਾਰਬ੍ਰਹਮ ਕੀ ਤਾ ਫਿਰਿ ਕਾਹੇ ਝੂਰੇ ॥੨॥ ਚਰਨ ਸੇਵ ਸੰਤ ਸਾਧ ਕੇ ਸਗਲ ਮਨੋਰਥ ਪੂਰੇ ॥੩॥
ਘਟਿ ਘਟਿ ਏਕੁ ਵਰਤਦਾ ਜਲਿ ਥਲਿ ਮਹੀਅਲਿ ਪੂਰੇ ॥੪॥ ਪਾਪ ਬਿਨਾਸਨੁ ਸੇਵਿਆ ਪਵਿਤ੍ਰ ਸੰਤਨ ਕੀ
ਧੂਰੇ ॥੫॥ ਸਭ ਛਡਾਈ ਖਸਮਿ ਆਪਿ ਹਰਿ ਜਪਿ ਭਈ ਠਰੂਰੇ ॥੬॥ ਕਰਤੈ ਕੀਆ ਤਪਾਵਸੋ ਦੁਸਟ ਮੁਏ
<ਹੋਇ ਮੂਰੇ ॥੭॥ ਨਾਨਕ ਰਤਾ ਸਚਿ ਨਾਇ ਹਰਿ ਵੇਖੈ ਸਦਾ ਹਜੂਰੇ ॥੮॥੫॥੩੯॥੧॥੩੨॥੧॥੫॥੩੯॥
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥
ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ
ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥
ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ
॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ
ਧਾਮ ॥੧॥ ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥
ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ
ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ
ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ
ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ
॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ
ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥
ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੩੪॥
ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥
੩॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ
ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ
ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ
ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ
ਭਾਗੁ ਮਥੰਨਿ ॥੪॥ ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ
ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ
ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ
ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ
ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥ ਸਾਵਣਿ ਸਰਸੀ ਕਾਮਣੀ
ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ
ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ
ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ
ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ
ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ
ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ
ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ
ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ
ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥ ਅਸੁਨਿ ਪ੍ਰੇਮ ਉਮਾਹੜਾ ਕਿਉ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੩੫॥
ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ
ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨੀੑ ਚਾਖਿਆ ਪ੍ਰੇਮ ਰਸੁ ਸੇ
ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ
ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ
ਮਇਆ ਹਰਿ ਰਾਇ ॥੮॥ ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ
ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥
ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ
ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ
ਸਾਧਸੰਗੁ ਬਿਨਸਹਿ ਸਭੇ ਸੋਚ ॥੯॥ ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ
ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ
ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ
ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥
ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ
॥੧੦॥ ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ
ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ
ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ
ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ
ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ
ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੩੬॥
ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥
ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥
ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ
ਮਿਹਰਵਾਨੁ ॥੧੨॥ ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ
ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ
ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ
ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ
ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ
ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥ ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥
ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥
ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ ਪਾਰਬ੍ਰਹਮੁ
ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ ਨਾਨਕੁ ਮੰਗੈ
ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥
ਮਾਝ ਮਹਲਾ ੫ ਦਿਨ ਰੈਣਿ ੴ ਸਤਿਗੁਰ ਪ੍ਰਸਾਦਿ ॥
ਸੇਵੀ ਸਤਿਗੁਰੁ ਆਪਣਾ ਹਰਿ ਸਿਮਰੀ ਦਿਨ ਸਭਿ ਰੈਣ ॥ ਆਪੁ ਤਿਆਗਿ ਸਰਣੀ ਪਵਾਂ ਮੁਖਿ ਬੋਲੀ ਮਿਠੜੇ ਵੈਣ ॥
ਜਨਮ ਜਨਮ ਕਾ ਵਿਛੁੜਿਆ ਹਰਿ ਮੇਲਹੁ ਸਜਣੁ ਸੈਣ ॥ ਜੋ ਜੀਅ ਹਰਿ ਤੇ ਵਿਛੁੜੇ ਸੇ ਸੁਖਿ ਨ ਵਸਨਿ ਭੈਣ ॥ ਹਰਿ
ਪਿਰ ਬਿਨੁ ਚੈਨੁ ਨ ਪਾਈਐ ਖੋਜਿ ਡਿਠੇ ਸਭਿ ਗੈਣ ॥ ਆਪ ਕਮਾਣੈ ਵਿਛੁੜੀ ਦੋਸੁ ਨ ਕਾਹੂ ਦੇਣ ॥ ਕਰਿ ਕਿਰਪਾ ਪ੍ਰਭ
ਰਾਖਿ ਲੇਹੁ ਹੋਰੁ ਨਾਹੀ ਕਰਣ ਕਰੇਣ ॥ ਹਰਿ ਤੁਧੁ ਵਿਣੁ ਖਾਕੂ ਰੂਲਣਾ ਕਹੀਐ ਕਿਥੈ ਵੈਣ ॥ ਨਾਨਕ ਕੀ ਬੇਨੰਤੀਆ
ਹਰਿ ਸੁਰਜਨੁ ਦੇਖਾ ਨੈਣ ॥੧॥ ਜੀਅ ਕੀ ਬਿਰਥਾ ਸੋ ਸੁਣੇ ਹਰਿ ਸੰਮ੍ਰਿਥ ਪੁਰਖੁ ਅਪਾਰੁ ॥ ਮਰਣਿ ਜੀਵਣਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੩੭॥
ਆਰਾਧਣਾ ਸਭਨਾ ਕਾ ਆਧਾਰੁ ॥ ਸਸੁਰੈ ਪੇਈਐ ਤਿਸੁ ਕੰਤ ਕੀ ਵਡਾ ਜਿਸੁ ਪਰਵਾਰੁ ॥ ਊਚਾ ਅਗਮ ਅਗਾਧਿ
ਬੋਧ ਕਿਛੁ ਅੰਤੁ ਨ ਪਾਰਾਵਾਰੁ ॥ ਸੇਵਾ ਸਾ ਤਿਸੁ ਭਾਵਸੀ ਸੰਤਾ ਕੀ ਹੋਇ ਛਾਰੁ ॥ ਦੀਨਾ ਨਾਥ ਦੈਆਲ ਦੇਵ ਪਤਿਤ
ਉਧਾਰਣਹਾਰੁ ॥ ਆਦਿ ਜੁਗਾਦੀ ਰਖਦਾ ਸਚੁ ਨਾਮੁ ਕਰਤਾਰੁ ॥ ਕੀਮਤਿ ਕੋਇ ਨ ਜਾਣਈ ਕੋ ਨਾਹੀ ਤੋਲਣਹਾਰੁ ॥
ਮਨ ਤਨ ਅੰਤਰਿ ਵਸਿ ਰਹੇ ਨਾਨਕ ਨਹੀ ਸੁਮਾਰੁ ॥ ਦਿਨੁ ਰੈਣਿ ਜਿ ਪ੍ਰਭ ਕੰਉ ਸੇਵਦੇ ਤਿਨ ਕੈ ਸਦ ਬਲਿਹਾਰ ॥੨॥
ਸੰਤ ਅਰਾਧਨਿ ਸਦ ਸਦਾ ਸਭਨਾ ਕਾ ਬਖਸਿੰਦੁ ॥ ਜੀਉ ਪਿੰਡੁ ਜਿਨਿ ਸਾਜਿਆ ਕਰਿ ਕਿਰਪਾ ਦਿਤੀਨੁ ਜਿੰਦੁ ॥
ਗੁਰ ਸਬਦੀ ਆਰਾਧੀਐ ਜਪੀਐ ਨਿਰਮਲ ਮੰਤੁ ॥ ਕੀਮਤਿ ਕਹਣੁ ਨ ਜਾਈਐ ਪਰਮੇਸੁਰੁ ਬੇਅੰਤੁ ॥ ਜਿਸੁ ਮਨਿ ਵਸੈ
ਨਰਾਇਣੋ ਸੋ ਕਹੀਐ ਭਗਵੰਤੁ ॥ ਜੀਅ ਕੀ ਲੋਚਾ ਪੂਰੀਐ ਮਿਲੈ ਸੁਆਮੀ ਕੰਤੁ ॥ ਨਾਨਕੁ ਜੀਵੈ ਜਪਿ ਹਰੀ ਦੋਖ ਸਭੇ
ਹੀ ਹੰਤੁ ॥ ਦਿਨੁ ਰੈਣਿ ਜਿਸੁ ਨ ਵਿਸਰੈ ਸੋ ਹਰਿਆ ਹੋਵੈ ਜੰਤੁ ॥੩॥ ਸਰਬ ਕਲਾ ਪ੍ਰਭ ਪੂਰਣੋ ਮੰਞੁ ਨਿਮਾਣੀ ਥਾਉ ॥
ਹਰਿ ਓਟ ਗਹੀ ਮਨ ਅੰਦਰੇ ਜਪਿ ਜਪਿ ਜੀਵਾਂ ਨਾਉ ॥ ਕਰਿ ਕਿਰਪਾ ਪ੍ਰਭ ਆਪਣੀ ਜਨ ਧੂੜੀ ਸੰਗਿ ਸਮਾਉ ॥
ਜਿਉ ਤੂੰ ਰਾਖਹਿ ਤਿਉ ਰਹਾ ਤੇਰਾ ਦਿਤਾ ਪੈਨਾ ਖਾਉ ॥ ਉਦਮੁ ਸੋਈ ਕਰਾਇ ਪ੍ਰਭ ਮਿਲਿ ਸਾਧੂ ਗੁਣ ਗਾਉ ॥ ਦੂਜੀ
ਜਾਇ ਨ ਸੁਝਈ ਕਿਥੈ ਕੂਕਣ ਜਾਉ ॥ ਅਗਿਆਨ ਬਿਨਾਸਨ ਤਮ ਹਰਣ ਊਚੇ ਅਗਮ ਅਮਾਉ ॥ ਮਨੁ ਵਿਛੁੜਿਆ
ਹਰਿ ਮੇਲੀਐ ਨਾਨਕ ਏਹੁ ਸੁਆਉ ॥ ਸਰਬ ਕਲਿਆਣਾ ਤਿਤੁ ਦਿਨਿ ਹਰਿ ਪਰਸੀ ਗੁਰ ਕੇ ਪਾਉ ॥੪॥੧॥
ਵਾਰ ਮਾਝ ਕੀ ਤਥਾ ਸਲੋਕ ਮਹਲਾ ੧
ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਕੀ ਧੁਨੀ ਗਾਵਣੀ ॥ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਸਲੋਕੁ ਮਃ ੧ ॥ ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥
ਅਮਰ ਪਦਾਰਥੁ ਨਾਨਕਾ ਮਨਿ ਮਾਨਿਐ ਸੁਖੁ ਹੋਇ ॥੧॥ ਮਃ ੧ ॥ ਪਹਿਲੈ ਪਿਆਰਿ ਲਗਾ ਥਣ ਦੁਧਿ ॥ ਦੂਜੈ
ਮਾਇ ਬਾਪ ਕੀ ਸੁਧਿ ॥ ਤੀਜੈ ਭਯਾ ਭਾਭੀ ਬੇਬ ॥ ਚਉਥੈ ਪਿਆਰਿ ਉਪੰਨੀ ਖੇਡ ॥ ਪੰਜਵੈ ਖਾਣ ਪੀਅਣ ਕੀ
ਧਾਤੁ ॥ ਛਿਵੈ ਕਾਮੁ ਨ ਪੁਛੈ ਜਾਤਿ ॥ ਸਤਵੈ ਸੰਜਿ ਕੀਆ ਘਰ ਵਾਸੁ ॥ ਅਠਵੈ ਕ੍ਰੋਧੁ ਹੋਆ ਤਨ ਨਾਸੁ ॥ ਨਾਵੈ
ਧਉਲੇ ਉਭੇ ਸਾਹ ॥ ਦਸਵੈ ਦਧਾ ਹੋਆ ਸੁਆਹ ॥ ਗਏ ਸਿਗੀਤ ਪੁਕਾਰੀ ਧਾਹ ॥ ਉਡਿਆ ਹੰਸੁ ਦਸਾਏ ਰਾਹ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੩੮॥
ਆਇਆ ਗਇਆ ਮੁਇਆ ਨਾਉ ॥ ਪਿਛੈ ਪਤਲਿ ਸਦਿਹੁ ਕਾਵ ॥ ਨਾਨਕ ਮਨਮੁਖਿ ਅੰਧੁ ਪਿਆਰੁ ॥ ਬਾਝੁ ਗੁਰੂ
ਡੁਬਾ ਸੰਸਾਰੁ ॥੨॥ ਮਃ ੧ ॥ ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ ॥ ਚਾਲੀਸੀ ਪੁਰੁ ਹੋਇ
ਪਚਾਸੀ ਪਗੁ ਖਿਸੈ ਸਠੀ ਕੇ ਬੋਢੇਪਾ ਆਵੈ ॥ ਸਤਰਿ ਕਾ ਮਤਿਹੀਣੁ ਅਸੀਹਾਂ ਕਾ ਵਿਉਹਾਰੁ ਨ ਪਾਵੈ ॥ ਨਵੈ ਕਾ
ਸਿਹਜਾਸਣੀ ਮੂਲਿ ਨ ਜਾਣੈ ਅਪ ਬਲੁ ॥ ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥੩॥
ਪਉੜੀ ॥ ਤੂੰ ਕਰਤਾ ਪੁਰਖੁ ਅਗੰਮੁ ਹੈ ਆਪਿ ਸ੍ਰਿਸਟਿ ਉਪਾਤੀ ॥ ਰੰਗ ਪਰੰਗ ਉਪਾਰਜਨਾ ਬਹੁ ਬਹੁ ਬਿਧਿ ਭਾਤੀ ॥
ਤੂੰ ਜਾਣਹਿ ਜਿਨਿ ਉਪਾਈਐ ਸਭੁ ਖੇਲੁ ਤੁਮਾਤੀ ॥ ਇਕਿ ਆਵਹਿ ਇਕਿ ਜਾਹਿ ਉਠਿ ਬਿਨੁ ਨਾਵੈ ਮਰਿ ਜਾਤੀ ॥
ਗੁਰਮੁਖਿ ਰੰਗਿ ਚਲੂਲਿਆ ਰੰਗਿ ਹਰਿ ਰੰਗਿ ਰਾਤੀ ॥ ਸੋ ਸੇਵਹੁ ਸਤਿ ਨਿਰੰਜਨੋ ਹਰਿ ਪੁਰਖੁ ਬਿਧਾਤੀ ॥ ਤੂੰ ਆਪੇ
ਆਪਿ ਸੁਜਾਣੁ ਹੈ ਵਡ ਪੁਰਖੁ ਵਡਾਤੀ ॥ ਜੋ ਮਨਿ ਚਿਤਿ ਤੁਧੁ ਧਿਆਇਦੇ ਮੇਰੇ ਸਚਿਆ ਬਲਿ ਬਲਿ ਹਉ ਤਿਨ
ਜਾਤੀ ॥੧॥ ਸਲੋਕ ਮਃ ੧ ॥ ਜੀਉ ਪਾਇ ਤਨੁ ਸਾਜਿਆ ਰਖਿਆ ਬਣਤ ਬਣਾਇ ॥ ਅਖੀ ਦੇਖੈ ਜਿਹਵਾ ਬੋਲੈ
ਕੰਨੀ ਸੁਰਤਿ ਸਮਾਇ ॥ ਪੈਰੀ ਚਲੈ ਹਥੀ ਕਰਣਾ ਦਿਤਾ ਪੈਨੈ ਖਾਇ ॥ ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਅੰਧਾ
ਅੰਧੁ ਕਮਾਇ ॥ ਜਾ ਭਜੈ ਤਾ ਠੀਕਰੁ ਹੋਵੈ ਘਾੜਤ ਘੜੀ ਨ ਜਾਇ ॥ ਨਾਨਕ ਗੁਰ ਬਿਨੁ ਨਾਹਿ ਪਤਿ ਪਤਿ ਵਿਣੁ ਪਾਰਿ
ਨ ਪਾਇ ॥੧॥ ਮਃ ੨ ॥ ਦੇਂਦੇ ਥਾਵਹੁ ਦਿਤਾ ਚੰਗਾ ਮਨਮੁਖਿ ਐਸਾ ਜਾਣੀਐ ॥ ਸੁਰਤਿ ਮਤਿ ਚਤੁਰਾਈ ਤਾ ਕੀ
ਕਿਆ ਕਰਿ ਆਖਿ ਵਖਾਣੀਐ ॥ ਅੰਤਰਿ ਬਹਿ ਕੈ ਕਰਮ ਕਮਾਵੈ ਸੋ ਚਹੁ ਕੁੰਡੀ ਜਾਣੀਐ ॥ ਜੋ ਧਰਮੁ ਕਮਾਵੈ ਤਿਸੁ
ਧਰਮ ਨਾਉ ਹੋਵੈ ਪਾਪਿ ਕਮਾਣੈ ਪਾਪੀ ਜਾਣੀਐ ॥ ਤੂੰ ਆਪੇ ਖੇਲ ਕਰਹਿ ਸਭਿ ਕਰਤੇ ਕਿਆ ਦੂਜਾ ਆਖਿ ਵਖਾਣੀਐ
॥ ਜਿਚਰੁ ਤੇਰੀ ਜੋਤਿ ਤਿਚਰੁ ਜੋਤੀ ਵਿਚਿ ਤੂੰ ਬੋਲਹਿ ਵਿਣੁ ਜੋਤੀ ਕੋਈ ਕਿਛੁ ਕਰਿਹੁ ਦਿਖਾ ਸਿਆਣੀਐ ॥ ਨਾਨਕ
ਗੁਰਮੁਖਿ ਨਦਰੀ ਆਇਆ ਹਰਿ ਇਕੋ ਸੁਘੜੁ ਸੁਜਾਣੀਐ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਤੁਧੁ
ਆਪੇ ਧੰਧੈ ਲਾਇਆ ॥ ਮੋਹ ਠਗਉਲੀ ਪਾਇ ਕੈ ਤੁਧੁ ਆਪਹੁ ਜਗਤੁ ਖੁਆਇਆ ॥ ਤਿਸਨਾ ਅੰਦਰਿ ਅਗਨਿ ਹੈ
ਨਹ ਤਿਪਤੈ ਭੁਖਾ ਤਿਹਾਇਆ ॥ ਸਹਸਾ ਇਹੁ ਸੰਸਾਰੁ ਹੈ ਮਰਿ ਜੰਮੈ ਆਇਆ ਜਾਇਆ ॥ ਬਿਨੁ ਸਤਿਗੁਰ ਮੋਹੁ
ਨ ਤੁਟਈ ਸਭਿ ਥਕੇ ਕਰਮ ਕਮਾਇਆ ॥ ਗੁਰਮਤੀ ਨਾਮੁ ਧਿਆਈਐ ਸੁਖਿ ਰਜਾ ਜਾ ਤੁਧੁ ਭਾਇਆ ॥ ਕੁਲੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੩੯॥
ਉਧਾਰੇ ਆਪਣਾ ਧੰਨੁ ਜਣੇਦੀ ਮਾਇਆ ॥ ਸੋਭਾ ਸੁਰਤਿ ਸੁਹਾਵਣੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੨॥
ਸਲੋਕੁ ਮਃ ੨ ॥ ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥ ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ ॥ ਜੀਭੈ
ਬਾਝਹੁ ਬੋਲਣਾ ਇਉ ਜੀਵਤ ਮਰਣਾ ॥ ਨਾਨਕ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥੧॥ ਮਃ ੨ ॥ ਦਿਸੈ
ਸੁਣੀਐ ਜਾਣੀਐ ਸਾਉ ਨ ਪਾਇਆ ਜਾਇ ॥ ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ ॥ ਭੈ ਕੇ ਚਰਣ ਕਰ
ਭਾਵ ਕੇ ਲੋਇਣ ਸੁਰਤਿ ਕਰੇਇ ॥ ਨਾਨਕੁ ਕਹੈ ਸਿਆਣੀਏ ਇਵ ਕੰਤ ਮਿਲਾਵਾ ਹੋਇ ॥੨॥ ਪਉੜੀ ॥ ਸਦਾ
ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ ॥ ਹਉਮੈ ਗਰਬੁ ਉਪਾਇ ਕੈ ਲੋਭੁ ਅੰਤਰਿ ਜੰਤਾ ਪਾਇਆ ॥ ਜਿਉ ਭਾਵੈ
ਤਿਉ ਰਖੁ ਤੂ ਸਭ ਕਰੇ ਤੇਰਾ ਕਰਾਇਆ ॥ ਇਕਨਾ ਬਖਸਹਿ ਮੇਲਿ ਲੈਹਿ ਗੁਰਮਤੀ ਤੁਧੈ ਲਾਇਆ ॥ ਇਕਿ ਖੜੇ
ਕਰਹਿ ਤੇਰੀ ਚਾਕਰੀ ਵਿਣੁ ਨਾਵੈ ਹੋਰੁ ਨ ਭਾਇਆ ॥ ਹੋਰੁ ਕਾਰ ਵੇਕਾਰ ਹੈ ਇਕਿ ਸਚੀ ਕਾਰੈ ਲਾਇਆ ॥ ਪੁਤੁ
ਕਲਤੁ ਕੁਟੰਬੁ ਹੈ ਇਕਿ ਅਲਿਪਤੁ ਰਹੇ ਜੋ ਤੁਧੁ ਭਾਇਆ ॥ ਓਹਿ ਅੰਦਰਹੁ ਬਾਹਰਹੁ ਨਿਰਮਲੇ ਸਚੈ ਨਾਇ
ਸਮਾਇਆ ॥੩॥ ਸਲੋਕੁ ਮਃ ੧ ॥ ਸੁਇਨੇ ਕੈ ਪਰਬਤਿ ਗੁਫਾ ਕਰੀ ਕੈ ਪਾਣੀ ਪਇਆਲਿ ॥ ਕੈ ਵਿਚਿ ਧਰਤੀ ਕੈ
ਆਕਾਸੀ ਉਰਧਿ ਰਹਾ ਸਿਰਿ ਭਾਰਿ ॥ ਪੁਰੁ ਕਰਿ ਕਾਇਆ ਕਪੜੁ ਪਹਿਰਾ ਧੋਵਾ ਸਦਾ ਕਾਰਿ ॥ ਬਗਾ ਰਤਾ ਪੀਅਲਾ
ਕਾਲਾ ਬੇਦਾ ਕਰੀ ਪੁਕਾਰ ॥ ਹੋਇ ਕੁਚੀਲੁ ਰਹਾ ਮਲੁ ਧਾਰੀ ਦੁਰਮਤਿ ਮਤਿ ਵਿਕਾਰ ॥ ਨਾ ਹਉ ਨਾ ਮੈ ਨਾ ਹਉ
ਹੋਵਾ ਨਾਨਕ ਸਬਦੁ ਵੀਚਾਰਿ ॥੧॥ ਮਃ ੧ ॥ ਵਸਤ੍ਰ ਪਖਾਲਿ ਪਖਾਲੇ ਕਾਇਆ ਆਪੇ ਸੰਜਮਿ ਹੋਵੈ ॥ ਅੰਤਰਿ
ਮੈਲੁ ਲਗੀ ਨਹੀ ਜਾਣੈ ਬਾਹਰਹੁ ਮਲਿ ਮਲਿ ਧੋਵੈ ॥ ਅੰਧਾ ਭੂਲਿ ਪਇਆ ਜਮ ਜਾਲੇ ॥ ਵਸਤੁ ਪਰਾਈ ਅਪੁਨੀ
ਕਰਿ ਜਾਨੈ ਹਉਮੈ ਵਿਚਿ ਦੁਖੁ ਘਾਲੇ ॥ ਨਾਨਕ ਗੁਰਮੁਖਿ ਹਉਮੈ ਤੁਟੈ ਤਾ ਹਰਿ ਹਰਿ ਨਾਮੁ ਧਿਆਵੈ ॥ ਨਾਮੁ ਜਪੇ
ਨਾਮੋ ਆਰਾਧੇ ਨਾਮੇ ਸੁਖਿ ਸਮਾਵੈ ॥੨॥ ਪਵੜੀ ॥ ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ ॥ ਤਿਨ ਹੀ ਕੀਆ
ਵਿਜੋਗੁ ਜਿਨਿ ਉਪਾਇਆ ॥ ਮੂਰਖੁ ਭੋਗੇ ਭੋਗੁ ਦੁਖ ਸਬਾਇਆ ॥ ਸੁਖਹੁ ਉਠੇ ਰੋਗ ਪਾਪ ਕਮਾਇਆ ॥ ਹਰਖਹੁ
ਸੋਗੁ ਵਿਜੋਗੁ ਉਪਾਇ ਖਪਾਇਆ ॥ ਮੂਰਖ ਗਣਤ ਗਣਾਇ ਝਗੜਾ ਪਾਇਆ ॥ ਸਤਿਗੁਰ ਹਥਿ ਨਿਬੇੜੁ ਝਗੜੁ
ਚੁਕਾਇਆ ॥ ਕਰਤਾ ਕਰੇ ਸੁ ਹੋਗੁ ਨ ਚਲੈ ਚਲਾਇਆ ॥੪॥ ਸਲੋਕੁ ਮਃ ੧ ॥ ਕੂੜੁ ਬੋਲਿ ਮੁਰਦਾਰੁ ਖਾਇ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੦॥
ਅਵਰੀ ਨੋ ਸਮਝਾਵਣਿ ਜਾਇ ॥ ਮੁਠਾ ਆਪਿ ਮੁਹਾਏ ਸਾਥੈ ॥ ਨਾਨਕ ਐਸਾ ਆਗੂ ਜਾਪੈ ॥੧॥ ਮਹਲਾ ੪ ॥
ਜਿਸ ਦੈ ਅੰਦਰਿ ਸਚੁ ਹੈ ਸੋ ਸਚਾ ਨਾਮੁ ਮੁਖਿ ਸਚੁ ਅਲਾਏ ॥ ਓਹੁ ਹਰਿ ਮਾਰਗਿ ਆਪਿ ਚਲਦਾ ਹੋਰਨਾ ਨੋ ਹਰਿ
ਮਾਰਗਿ ਪਾਏ ॥ ਜੇ ਅਗੈ ਤੀਰਥੁ ਹੋਇ ਤਾ ਮਲੁ ਲਹੈ ਛਪੜਿ ਨਾਤੈ ਸਗਵੀ ਮਲੁ ਲਾਏ ॥ ਤੀਰਥੁ ਪੂਰਾ ਸਤਿਗੁਰੂ ਜੋ
ਅਨਦਿਨੁ ਹਰਿ ਹਰਿ ਨਾਮੁ ਧਿਆਏ ॥ ਓਹੁ ਆਪਿ ਛੁਟਾ ਕੁਟੰਬ ਸਿਉ ਦੇ ਹਰਿ ਹਰਿ ਨਾਮੁ ਸਭ ਸ੍ਰਿਸਟਿ ਛਡਾਏ ॥
ਜਨ ਨਾਨਕ ਤਿਸੁ ਬਲਿਹਾਰਣੈ ਜੋ ਆਪਿ ਜਪੈ ਅਵਰਾ ਨਾਮੁ ਜਪਾਏ ॥੨॥ ਪਉੜੀ ॥ ਇਕਿ ਕੰਦ ਮੂਲੁ ਚੁਣਿ ਖਾਹਿ
ਵਣ ਖੰਡਿ ਵਾਸਾ ॥ ਇਕਿ ਭਗਵਾ ਵੇਸੁ ਕਰਿ ਫਿਰਹਿ ਜੋਗੀ ਸੰਨਿਆਸਾ ॥ ਅੰਦਰਿ ਤ੍ਰਿਸਨਾ ਬਹੁਤੁ ਛਾਦਨ ਭੋਜਨ
ਕੀ ਆਸਾ ॥ ਬਿਰਥਾ ਜਨਮੁ ਗਵਾਇ ਨ ਗਿਰਹੀ ਨ ਉਦਾਸਾ ॥ ਜਮਕਾਲੁ ਸਿਰਹੁ ਨ ਉਤਰੈ ਤ੍ਰਿਬਿਧਿ ਮਨਸਾ ॥
ਗੁਰਮਤੀ ਕਾਲੁ ਨ ਆਵੈ ਨੇੜੈ ਜਾ ਹੋਵੈ ਦਾਸਨਿ ਦਾਸਾ ॥ ਸਚਾ ਸਬਦੁ ਸਚੁ ਮਨਿ ਘਰ ਹੀ ਮਾਹਿ ਉਦਾਸਾ ॥ ਨਾਨਕ
ਸਤਿਗੁਰੁ ਸੇਵਨਿ ਆਪਣਾ ਸੇ ਆਸਾ ਤੇ ਨਿਰਾਸਾ ॥੫॥ ਸਲੋਕੁ ਮਃ ੧ ॥ ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ
॥ ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ ॥ ਨਾਨਕ ਨਾਉ ਖੁਦਾਇ ਕਾ ਦਿਲਿ ਹਛੈ ਮੁਖਿ ਲੇਹੁ ॥
ਅਵਰਿ ਦਿਵਾਜੇ ਦੁਨੀ ਕੇ ਝੂਠੇ ਅਮਲ ਕਰੇਹੁ ॥੧॥ ਮਃ ੧ ॥ ਜਾ ਹਉ ਨਾਹੀ ਤਾ ਕਿਆ ਆਖਾ ਕਿਹੁ ਨਾਹੀ ਕਿਆ
ਹੋਵਾ ॥ ਕੀਤਾ ਕਰਣਾ ਕਹਿਆ ਕਥਨਾ ਭਰਿਆ ਭਰਿ ਭਰਿ ਧੋਵਾਂ ॥ ਆਪਿ ਨ ਬੁਝਾ ਲੋਕ ਬੁਝਾਈ ਐਸਾ ਆਗੂ
ਹੋਵਾਂ ॥ ਨਾਨਕ ਅੰਧਾ ਹੋਇ ਕੈ ਦਸੇ ਰਾਹੈ ਸਭਸੁ ਮੁਹਾਏ ਸਾਥੈ ॥ ਅਗੈ ਗਇਆ ਮੁਹੇ ਮੁਹਿ ਪਾਹਿ ਸੁ ਐਸਾ ਆਗੂ
ਜਾਪੈ ॥੨॥ ਪਉੜੀ ॥ ਮਾਹਾ ਰੁਤੀ ਸਭ ਤੂੰ ਘੜੀ ਮੂਰਤ ਵੀਚਾਰਾ ॥ ਤੂੰ ਗਣਤੈ ਕਿਨੈ ਨ ਪਾਇਓ ਸਚੇ ਅਲਖ
ਅਪਾਰਾ ॥ ਪੜਿਆ ਮੂਰਖੁ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ ॥ ਨਾਉ ਪੜੀਐ ਨਾਉ ਬੁਝੀਐ ਗੁਰਮਤੀ
ਵੀਚਾਰਾ ॥ ਗੁਰਮਤੀ ਨਾਮੁ ਧਨੁ ਖਟਿਆ ਭਗਤੀ ਭਰੇ ਭੰਡਾਰਾ ॥ ਨਿਰਮਲੁ ਨਾਮੁ ਮੰਨਿਆ ਦਰਿ ਸਚੈ
ਸਚਿਆਰਾ ॥ ਜਿਸ ਦਾ ਜੀਉ ਪਰਾਣੁ ਹੈ ਅੰਤਰਿ ਜੋਤਿ ਅਪਾਰਾ ॥ ਸਚਾ ਸਾਹੁ ਇਕੁ ਤੂੰ ਹੋਰੁ ਜਗਤੁ
ਵਣਜਾਰਾ ॥੬॥ ਸਲੋਕੁ ਮਃ ੧ ॥ ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ ਸਰਮ
ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੧॥
ਭਾਵਸੀ ਨਾਨਕ ਰਖੈ ਲਾਜ ॥੧॥ ਮਃ ੧ ॥ ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥ ਗੁਰੁ ਪੀਰੁ
ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥ ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥ ਮਾਰਣ ਪਾਹਿ ਹਰਾਮ
ਮਹਿ ਹੋਇ ਹਲਾਲੁ ਨ ਜਾਇ ॥ ਨਾਨਕ ਗਲੀ ਕੂੜੀਈ ਕੂੜੋ ਪਲੈ ਪਾਇ ॥੨॥ ਮਃ ੧ ॥ ਪੰਜਿ ਨਿਵਾਜਾ ਵਖਤ
ਪੰਜਿ ਪੰਜਾ ਪੰਜੇ ਨਾਉ ॥ ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥ ਚਉਥੀ ਨੀਅਤਿ ਰਾਸਿ ਮਨੁ ਪੰਜਵੀ
ਸਿਫਤਿ ਸਨਾਇ ॥ ਕਰਣੀ ਕਲਮਾ ਆਖਿ ਕੈ ਤਾ ਮੁਸਲਮਾਣੁ ਸਦਾਇ ॥ ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ
॥੩॥ ਪਉੜੀ ॥ ਇਕਿ ਰਤਨ ਪਦਾਰਥ ਵਣਜਦੇ ਇਕਿ ਕਚੈ ਦੇ ਵਾਪਾਰਾ ॥ ਸਤਿਗੁਰਿ ਤੁਠੈ ਪਾਈਅਨਿ ਅੰਦਰਿ
ਰਤਨ ਭੰਡਾਰਾ ॥ ਵਿਣੁ ਗੁਰ ਕਿਨੈ ਨ ਲਧਿਆ ਅੰਧੇ ਭਉਕਿ ਮੁਏ ਕੂੜਿਆਰਾ ॥ ਮਨਮੁਖ ਦੂਜੈ ਪਚਿ ਮੁਏ ਨਾ
ਬੂਝਹਿ ਵੀਚਾਰਾ ॥ ਇਕਸੁ ਬਾਝਹੁ ਦੂਜਾ ਕੋ ਨਹੀ ਕਿਸੁ ਅਗੈ ਕਰਹਿ ਪੁਕਾਰਾ ॥ ਇਕਿ ਨਿਰਧਨ ਸਦਾ ਭਉਕਦੇ
ਇਕਨਾ ਭਰੇ ਤੁਜਾਰਾ ॥ ਵਿਣੁ ਨਾਵੈ ਹੋਰੁ ਧਨੁ ਨਾਹੀ ਹੋਰੁ ਬਿਖਿਆ ਸਭੁ ਛਾਰਾ ॥ ਨਾਨਕ ਆਪਿ ਕਰਾਏ ਕਰੇ
ਆਪਿ ਹੁਕਮਿ ਸਵਾਰਣਹਾਰਾ ॥੭॥ ਸਲੋਕੁ ਮਃ ੧ ॥ ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ
ਕਹਾਵੈ ॥ ਅਵਲਿ ਅਉਲਿ ਦੀਨੁ ਕਰਿ ਮਿਠਾ ਮਸਕਲ ਮਾਨਾ ਮਾਲੁ ਮੁਸਾਵੈ ॥ ਹੋਇ ਮੁਸਲਿਮੁ ਦੀਨ ਮੁਹਾਣੈ
ਮਰਣ ਜੀਵਣ ਕਾ ਭਰਮੁ ਚੁਕਾਵੈ ॥ ਰਬ ਕੀ ਰਜਾਇ ਮੰਨੇ ਸਿਰ ਉਪਰਿ ਕਰਤਾ ਮੰਨੇ ਆਪੁ ਗਵਾਵੈ ॥ ਤਉ ਨਾਨਕ
ਸਰਬ ਜੀਆ ਮਿਹਰੰਮਤਿ ਹੋਇ ਤ ਮੁਸਲਮਾਣੁ ਕਹਾਵੈ ॥੧॥ ਮਹਲਾ ੪ ॥ ਪਰਹਰਿ ਕਾਮ ਕ੍ਰੋਧੁ ਝੂਠੁ ਨਿੰਦਾ ਤਜਿ
ਮਾਇਆ ਅਹੰਕਾਰੁ ਚੁਕਾਵੈ ॥ ਤਜਿ ਕਾਮੁ ਕਾਮਿਨੀ ਮੋਹੁ ਤਜੈ ਤਾ ਅੰਜਨ ਮਾਹਿ ਨਿਰੰਜਨੁ ਪਾਵੈ ॥ ਤਜਿ ਮਾਨੁ
ਅਭਿਮਾਨੁ ਪ੍ਰੀਤਿ ਸੁਤ ਦਾਰਾ ਤਜਿ ਪਿਆਸ ਆਸ ਰਾਮ ਲਿਵ ਲਾਵੈ ॥ ਨਾਨਕ ਸਾਚਾ ਮਨਿ ਵਸੈ ਸਾਚ ਸਬਦਿ ਹਰਿ
ਨਾਮਿ ਸਮਾਵੈ ॥੨॥ ਪਉੜੀ ॥ ਰਾਜੇ ਰਯਤਿ ਸਿਕਦਾਰ ਕੋਇ ਨ ਰਹਸੀਓ ॥ ਹਟ ਪਟਣ ਬਾਜਾਰ ਹੁਕਮੀ ਢਹਸੀਓ
॥ ਪਕੇ ਬੰਕ ਦੁਆਰ ਮੂਰਖੁ ਜਾਣੈ ਆਪਣੇ ॥ ਦਰਬਿ ਭਰੇ ਭੰਡਾਰ ਰੀਤੇ ਇਕਿ ਖਣੇ ॥ ਤਾਜੀ ਰਥ ਤੁਖਾਰ ਹਾਥੀ
ਪਾਖਰੇ ॥ ਬਾਗ ਮਿਲਖ ਘਰ ਬਾਰ ਕਿਥੈ ਸਿ ਆਪਣੇ ॥ ਤੰਬੂ ਪਲੰਘ ਨਿਵਾਰ ਸਰਾਇਚੇ ਲਾਲਤੀ ॥ ਨਾਨਕ ਸਚ
ਦਾਤਾਰੁ ਸਿਨਾਖਤੁ ਕੁਦਰਤੀ ॥੮॥ ਸਲੋਕੁ ਮਃ ੧ ॥ ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ ॥ ਸਗਲੀ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੨॥
ਧਰਤੀ ਸਕਰ ਹੋਵੈ ਖੁਸੀ ਕਰੇ ਨਿਤ ਜੀਉ ॥ ਪਰਬਤੁ ਸੁਇਨਾ ਰੁਪਾ ਹੋਵੈ ਹੀਰੇ ਲਾਲ ਜੜਾਉ ॥ ਭੀ ਤੂੰਹੈ ਸਾਲਾਹਣਾ
ਆਖਣ ਲਹੈ ਨ ਚਾਉ ॥੧॥ ਮਃ ੧ ॥ ਭਾਰ ਅਠਾਰਹ ਮੇਵਾ ਹੋਵੈ ਗਰੁੜਾ ਹੋਇ ਸੁਆਉ ॥ ਚੰਦੁ ਸੂਰਜੁ ਦੁਇ ਫਿਰਦੇ
ਰਖੀਅਹਿ ਨਿਹਚਲੁ ਹੋਵੈ ਥਾਉ ॥ ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੨॥ ਮਃ ੧ ॥ ਜੇ ਦੇਹੈ ਦੁਖੁ ਲਾਈਐ
ਪਾਪ ਗਰਹ ਦੁਇ ਰਾਹੁ ॥ ਰਤੁ ਪੀਣੇ ਰਾਜੇ ਸਿਰੈ ਉਪਰਿ ਰਖੀਅਹਿ ਏਵੈ ਜਾਪੈ ਭਾਉ ॥ ਭੀ ਤੂੰਹੈ ਸਾਲਾਹਣਾ
ਆਖਣ ਲਹੈ ਨ ਚਾਉ ॥੩॥ ਮਃ ੧ ॥ ਅਗੀ ਪਾਲਾ ਕਪੜੁ ਹੋਵੈ ਖਾਣਾ ਹੋਵੈ ਵਾਉ ॥ ਸੁਰਗੈ ਦੀਆ ਮੋਹਣੀਆ
ਇਸਤਰੀਆ ਹੋਵਨਿ ਨਾਨਕ ਸਭੋ ਜਾਉ ॥ ਭੀ ਤੂਹੈ ਸਾਲਾਹਣਾ ਆਖਣ ਲਹੈ ਨ ਚਾਉ ॥੪॥ ਪਵੜੀ ॥ ਬਦਫੈਲੀ
ਗੈਬਾਨਾ ਖਸਮੁ ਨ ਜਾਣਈ ॥ ਸੋ ਕਹੀਐ ਦੇਵਾਨਾ ਆਪੁ ਨ ਪਛਾਣਈ ॥ ਕਲਹਿ ਬੁਰੀ ਸੰਸਾਰਿ ਵਾਦੇ ਖਪੀਐ ॥
ਵਿਣੁ ਨਾਵੈ ਵੇਕਾਰਿ ਭਰਮੇ ਪਚੀਐ ॥ ਰਾਹ ਦੋਵੈ ਇਕੁ ਜਾਣੈ ਸੋਈ ਸਿਝਸੀ ॥ ਕੁਫਰ ਗੋਅ ਕੁਫਰਾਣੈ ਪਇਆ
ਦਝਸੀ ॥ ਸਭ ਦੁਨੀਆ ਸੁਬਹਾਨੁ ਸਚਿ ਸਮਾਈਐ ॥ ਸਿਝੈ ਦਰਿ ਦੀਵਾਨਿ ਆਪੁ ਗਵਾਈਐ ॥੯॥ ਮਃ ੧ ਸਲੋਕੁ ॥
ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥ ਨਾਨਕ ਅਵਰੁ ਨ ਜੀਵੈ ਕੋਇ ॥ ਜੇ ਜੀਵੈ ਪਤਿ ਲਥੀ ਜਾਇ ॥ ਸਭੁ ਹਰਾਮੁ
ਜੇਤਾ ਕਿਛੁ ਖਾਇ ॥ ਰਾਜਿ ਰੰਗੁ ਮਾਲਿ ਰੰਗੁ ॥ ਰੰਗਿ ਰਤਾ ਨਚੈ ਨੰਗੁ ॥ ਨਾਨਕ ਠਗਿਆ ਮੁਠਾ ਜਾਇ ॥ ਵਿਣੁ ਨਾਵੈ
ਪਤਿ ਗਇਆ ਗਵਾਇ ॥੧॥ ਮਃ ੧ ॥ ਕਿਆ ਖਾਧੈ ਕਿਆ ਪੈਧੈ ਹੋਇ ॥ ਜਾ ਮਨਿ ਨਾਹੀ ਸਚਾ ਸੋਇ ॥ ਕਿਆ ਮੇਵਾ
ਕਿਆ ਘਿਉ ਗੁੜੁ ਮਿਠਾ ਕਿਆ ਮੈਦਾ ਕਿਆ ਮਾਸੁ ॥ ਕਿਆ ਕਪੜੁ ਕਿਆ ਸੇਜ ਸੁਖਾਲੀ ਕੀਜਹਿ ਭੋਗ ਬਿਲਾਸ ॥
ਕਿਆ ਲਸਕਰ ਕਿਆ ਨੇਬ ਖਵਾਸੀ ਆਵੈ ਮਹਲੀ ਵਾਸੁ ॥ ਨਾਨਕ ਸਚੇ ਨਾਮ ਵਿਣੁ ਸਭੇ ਟੋਲ ਵਿਣਾਸੁ ॥੨॥
ਪਵੜੀ ॥ ਜਾਤੀ ਦੈ ਕਿਆ ਹਥਿ ਸਚੁ ਪਰਖੀਐ ॥ ਮਹੁਰਾ ਹੋਵੈ ਹਥਿ ਮਰੀਐ ਚਖੀਐ ॥ ਸਚੇ ਕੀ ਸਿਰਕਾਰ ਜੁਗੁ ਜੁਗੁ
ਜਾਣੀਐ ॥ ਹੁਕਮੁ ਮੰਨੇ ਸਿਰਦਾਰੁ ਦਰਿ ਦੀਬਾਣੀਐ ॥ ਫੁਰਮਾਨੀ ਹੈ ਕਾਰ ਖਸਮਿ ਪਠਾਇਆ ॥ ਤਬਲਬਾਜ ਬੀਚਾਰ
ਸਬਦਿ ਸੁਣਾਇਆ ॥ ਇਕਿ ਹੋਏ ਅਸਵਾਰ ਇਕਨਾ ਸਾਖਤੀ ॥ ਇਕਨੀ ਬਧੇ ਭਾਰ ਇਕਨਾ ਤਾਖਤੀ ॥੧੦॥ ਸਲੋਕੁ
ਮਃ ੧ ॥ ਜਾ ਪਕਾ ਤਾ ਕਟਿਆ ਰਹੀ ਸੁ ਪਲਰਿ ਵਾੜਿ ॥ ਸਣੁ ਕੀਸਾਰਾ ਚਿਥਿਆ ਕਣੁ ਲਇਆ ਤਨੁ ਝਾੜਿ ॥ ਦੁਇ
ਪੁੜ ਚਕੀ ਜੋੜਿ ਕੈ ਪੀਸਣ ਆਇ ਬਹਿਠੁ ॥ ਜੋ ਦਰਿ ਰਹੇ ਸੁ ਉਬਰੇ ਨਾਨਕ ਅਜਬੁ ਡਿਠੁ ॥੧॥ ਮਃ ੧ ॥ ਵੇਖੁ ਜਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੩॥
ਮਿਠਾ ਕਟਿਆ ਕਟਿ ਕੁਟਿ ਬਧਾ ਪਾਇ ॥ ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ ॥ ਰਸੁ ਕਸੁ ਟਟਰਿ ਪਾਈਐ
ਤਪੈ ਤੈ ਵਿਲਲਾਇ ॥ ਭੀ ਸੋ ਫੋਗੁ ਸਮਾਲੀਐ ਦਿਚੈ ਅਗਿ ਜਾਲਾਇ ॥ ਨਾਨਕ ਮਿਠੈ ਪਤਰੀਐ ਵੇਖਹੁ ਲੋਕਾ ਆਇ
॥੨॥ ਪਵੜੀ ॥ ਇਕਨਾ ਮਰਣੁ ਨ ਚਿਤਿ ਆਸ ਘਣੇਰਿਆ ॥ ਮਰਿ ਮਰਿ ਜੰਮਹਿ ਨਿਤ ਕਿਸੈ ਨ ਕੇਰਿਆ ॥
ਆਪਨੜੈ ਮਨਿ ਚਿਤਿ ਕਹਨਿ ਚੰਗੇਰਿਆ ॥ ਜਮਰਾਜੈ ਨਿਤ ਨਿਤ ਮਨਮੁਖ ਹੇਰਿਆ ॥ ਮਨਮੁਖ ਲੂਣ ਹਾਰਾਮ ਕਿਆ
ਨ ਜਾਣਿਆ ॥ ਬਧੇ ਕਰਨਿ ਸਲਾਮ ਖਸਮ ਨ ਭਾਣਿਆ ॥ ਸਚੁ ਮਿਲੈ ਮੁਖਿ ਨਾਮੁ ਸਾਹਿਬ ਭਾਵਸੀ ॥ ਕਰਸਨਿ
ਤਖਤਿ ਸਲਾਮੁ ਲਿਖਿਆ ਪਾਵਸੀ ॥੧੧॥ ਮਃ ੧ ਸਲੋਕੁ ॥ ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁ ॥ ਪਥਰ
ਪਾਲਾ ਕਿਆ ਕਰੇ ਖੁਸਰੇ ਕਿਆ ਘਰ ਵਾਸੁ ॥ ਕੁਤੇ ਚੰਦਨੁ ਲਾਈਐ ਭੀ ਸੋ ਕੁਤੀ ਧਾਤੁ ॥ ਬੋਲਾ ਜੇ ਸਮਝਾਈਐ
ਪੜੀਅਹਿ ਸਿੰਮ੍ਰਿਤਿ ਪਾਠ ॥ ਅੰਧਾ ਚਾਨਣਿ ਰਖੀਐ ਦੀਵੇ ਬਲਹਿ ਪਚਾਸ ॥ ਚਉਣੇ ਸੁਇਨਾ ਪਾਈਐ ਚੁਣਿ ਚੁਣਿ
ਖਾਵੈ ਘਾਸੁ ॥ ਲੋਹਾ ਮਾਰਣਿ ਪਾਈਐ ਢਹੈ ਨ ਹੋਇ ਕਪਾਸ ॥ ਨਾਨਕ ਮੂਰਖ ਏਹਿ ਗੁਣ ਬੋਲੇ ਸਦਾ ਵਿਣਾਸੁ ॥੧॥
ਮਃ ੧ ॥ ਕੈਹਾ ਕੰਚਨੁ ਤੁਟੈ ਸਾਰੁ ॥ ਅਗਨੀ ਗੰਢੁ ਪਾਏ ਲੋਹਾਰੁ ॥ ਗੋਰੀ ਸੇਤੀ ਤੁਟੈ ਭਤਾਰੁ ॥ ਪੁਤੀਂ ਗੰਢੁ ਪਵੈ ਸੰਸਾਰਿ
॥ ਰਾਜਾ ਮੰਗੈ ਦਿਤੈ ਗੰਢੁ ਪਾਇ ॥ ਭੁਖਿਆ ਗੰਢੁ ਪਵੈ ਜਾ ਖਾਇ ॥ ਕਾਲਾ ਗੰਢੁ ਨਦੀਆ ਮੀਹ ਝੋਲ ॥ ਗੰਢੁ ਪਰੀਤੀ
ਮਿਠੇ ਬੋਲ ॥ ਬੇਦਾ ਗੰਢੁ ਬੋਲੇ ਸਚੁ ਕੋਇ ॥ ਮੁਇਆ ਗੰਢੁ ਨੇਕੀ ਸਤੁ ਹੋਇ ॥ ਏਤੁ ਗੰਢਿ ਵਰਤੈ ਸੰਸਾਰੁ ॥ ਮੂਰਖ
ਗੰਢੁ ਪਵੈ ਮੁਹਿ ਮਾਰ ॥ ਨਾਨਕੁ ਆਖੈ ਏਹੁ ਬੀਚਾਰੁ ॥ ਸਿਫਤੀ ਗੰਢੁ ਪਵੈ ਦਰਬਾਰਿ ॥੨॥ ਪਉੜੀ ॥ ਆਪੇ
ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ ॥ ਇਕਿ ਖੋਟੇ ਇਕਿ ਖਰੇ ਆਪੇ ਪਰਖਣਹਾਰੁ ॥ ਖਰੇ ਖਜਾਨੈ ਪਾਈਅਹਿ ਖੋਟੇ
ਸਟੀਅਹਿ ਬਾਹਰ ਵਾਰਿ ॥ ਖੋਟੇ ਸਚੀ ਦਰਗਹ ਸੁਟੀਅਹਿ ਕਿਸੁ ਆਗੈ ਕਰਹਿ ਪੁਕਾਰ ॥ ਸਤਿਗੁਰ ਪਿਛੈ ਭਜਿ
ਪਵਹਿ ਏਹਾ ਕਰਣੀ ਸਾਰੁ ॥ ਸਤਿਗੁਰੁ ਖੋਟਿਅਹੁ ਖਰੇ ਕਰੇ ਸਬਦਿ ਸਵਾਰਣਹਾਰੁ ॥ ਸਚੀ ਦਰਗਹ
ਮੰਨੀਅਨਿ ਗੁਰ ਕੈ ਪ੍ਰੇਮ ਪਿਆਰਿ ॥ ਗਣਤ ਤਿਨਾ ਦੀ ਕੋ ਕਿਆ ਕਰੇ ਜੋ ਆਪਿ ਬਖਸੇ ਕਰਤਾਰਿ ॥੧੨॥
ਸਲੋਕੁ ਮਃ ੧ ॥ ਹਮ ਜੇਰ ਜਿਮੀ ਦੁਨੀਆ ਪੀਰਾ ਮਸਾਇਕਾ ਰਾਇਆ ॥ ਮੇ ਰਵਦਿ ਬਾਦਿਸਾਹਾ ਅਫਜੂ ਖੁਦਾਇ
॥ ਏਕ ਤੂਹੀ ਏਕ ਤੁਹੀ ॥੧॥ ਮਃ ੧ ॥ ਨ ਦੇਵ ਦਾਨਵਾ ਨਰਾ ॥ ਨ ਸਿਧ ਸਾਧਿਕਾ ਧਰਾ ॥ ਅਸਤਿ ਏਕ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੪॥
ਦਿਗਰਿ ਕੁਈ ॥ ਏਕ ਤੁਈ ਏਕ ਤੁਈ ॥੨॥ ਮਃ ੧ ॥ ਨ ਦਾਦੇ ਦਿਹੰਦ ਆਦਮੀ ॥ ਨ ਸਪਤ ਜੇਰ ਜਿਮੀ ॥
ਅਸਤਿ ਏਕ ਦਿਗਰਿ ਕੁਈ ॥ ਏਕ ਤੁਈ ਏਕ ਤੁਈ ॥੩॥ ਮਃ ੧ ॥ ਨ ਸੂਰ ਸਸਿ ਮੰਡਲੋ ॥ ਨ ਸਪਤ ਦੀਪ ਨਹ
ਜਲੋ ॥ ਅੰਨ ਪਉਣ ਥਿਰੁ ਨ ਕੁਈ ॥ ਏਕੁ ਤੁਈ ਏਕੁ ਤੁਈ ॥੪॥ ਮਃ ੧ ॥ ਨ ਰਿਜਕੁ ਦਸਤ ਆ ਕਸੇ ॥ ਹਮਾ ਰਾ
ਏਕੁ ਆਸ ਵਸੇ ॥ ਅਸਤਿ ਏਕੁ ਦਿਗਰ ਕੁਈ ॥ ਏਕ ਤੁਈ ਏਕੁ ਤੁਈ ॥੫॥ ਮਃ ੧ ॥ ਪਰੰਦਏ ਨ ਗਿਰਾਹ ਜਰ ॥
ਦਰਖਤ ਆਬ ਆਸ ਕਰ ॥ ਦਿਹੰਦ ਸੁਈ ॥ ਏਕ ਤੁਈ ਏਕ ਤੁਈ ॥੬॥ ਮਃ ੧ ॥ ਨਾਨਕ ਲਿਲਾਰਿ ਲਿਖਿਆ
ਸੋਇ ॥ ਮੇਟਿ ਨ ਸਾਕੈ ਕੋਇ ॥ ਕਲਾ ਧਰੈ ਹਿਰੈ ਸੁਈ ॥ ਏਕੁ ਤੁਈ ਏਕੁ ਤੁਈ ॥੭॥ ਪਉੜੀ ॥ ਸਚਾ ਤੇਰਾ ਹੁਕਮੁ
ਗੁਰਮੁਖਿ ਜਾਣਿਆ ॥ ਗੁਰਮਤੀ ਆਪੁ ਗਵਾਇ ਸਚੁ ਪਛਾਣਿਆ ॥ ਸਚੁ ਤੇਰਾ ਦਰਬਾਰੁ ਸਬਦੁ ਨੀਸਾਣਿਆ ॥
ਸਚਾ ਸਬਦੁ ਵੀਚਾਰਿ ਸਚਿ ਸਮਾਣਿਆ ॥ ਮਨਮੁਖ ਸਦਾ ਕੂੜਿਆਰ ਭਰਮਿ ਭੁਲਾਣਿਆ ॥ ਵਿਸਟਾ ਅੰਦਰਿ
ਵਾਸੁ ਸਾਦੁ ਨ ਜਾਣਿਆ ॥ ਵਿਣੁ ਨਾਵੈ ਦੁਖੁ ਪਾਇ ਆਵਣ ਜਾਣਿਆ ॥ ਨਾਨਕ ਪਾਰਖੁ ਆਪਿ ਜਿਨਿ ਖੋਟਾ
ਖਰਾ ਪਛਾਣਿਆ ॥੧੩॥ ਸਲੋਕੁ ਮਃ ੧ ॥ ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ ॥ ਘਾਹੁ ਖਾਨਿ
ਤਿਨਾ ਮਾਸੁ ਖਵਾਲੇ ਏਹਿ ਚਲਾਏ ਰਾਹ ॥ ਨਦੀਆ ਵਿਚਿ ਟਿਬੇ ਦੇਖਾਲੇ ਥਲੀ ਕਰੇ ਅਸਗਾਹ ॥ ਕੀੜਾ ਥਾਪਿ
ਦੇਇ ਪਾਤਿਸਾਹੀ ਲਸਕਰ ਕਰੇ ਸੁਆਹ ॥ ਜੇਤੇ ਜੀਅ ਜੀਵਹਿ ਲੈ ਸਾਹਾ ਜੀਵਾਲੇ ਤਾ ਕਿ ਅਸਾਹ ॥ ਨਾਨਕ ਜਿਉ
ਜਿਉ ਸਚੇ ਭਾਵੈ ਤਿਉ ਤਿਉ ਦੇਇ ਗਿਰਾਹ ॥੧॥ ਮਃ ੧ ॥ ਇਕਿ ਮਾਸਹਾਰੀ ਇਕਿ ਤ੍ਰਿਣੁ ਖਾਹਿ ॥ ਇਕਨਾ ਛਤੀਹ
ਅੰਮ੍ਰਿਤ ਪਾਹਿ ॥ ਇਕਿ ਮਿਟੀਆ ਮਹਿ ਮਿਟੀਆ ਖਾਹਿ ॥ ਇਕਿ ਪਉਣ ਸੁਮਾਰੀ ਪਉਣ ਸੁਮਾਰਿ ॥ ਇਕਿ
ਨਿਰੰਕਾਰੀ ਨਾਮ ਆਧਾਰਿ ॥ ਜੀਵੈ ਦਾਤਾ ਮਰੈ ਨ ਕੋਇ ॥ ਨਾਨਕ ਮੁਠੇ ਜਾਹਿ ਨਾਹੀ ਮਨਿ ਸੋਇ ॥੨॥ ਪਉੜੀ ॥
ਪੂਰੇ ਗੁਰ ਕੀ ਕਾਰ ਕਰਮਿ ਕਮਾਈਐ ॥ ਗੁਰਮਤੀ ਆਪੁ ਗਵਾਇ ਨਾਮੁ ਧਿਆਈਐ ॥ ਦੂਜੀ ਕਾਰੈ ਲਗਿ ਜਨਮੁ
ਗਵਾਈਐ ॥ ਵਿਣੁ ਨਾਵੈ ਸਭ ਵਿਸੁ ਪੈਝੈ ਖਾਈਐ ॥ ਸਚਾ ਸਬਦੁ ਸਾਲਾਹਿ ਸਚਿ ਸਮਾਈਐ ॥ ਵਿਣੁ ਸਤਿਗੁਰੁ
ਸੇਵੇ ਨਾਹੀ ਸੁਖਿ ਨਿਵਾਸੁ ਫਿਰਿ ਫਿਰਿ ਆਈਐ ॥ ਦੁਨੀਆ ਖੋਟੀ ਰਾਸਿ ਕੂੜੁ ਕਮਾਈਐ ॥ ਨਾਨਕ ਸਚੁ ਖਰਾ
ਸਾਲਾਹਿ ਪਤਿ ਸਿਉ ਜਾਈਐ ॥੧੪॥ ਸਲੋਕੁ ਮਃ ੧ ॥ ਤੁਧੁ ਭਾਵੈ ਤਾ ਵਾਵਹਿ ਗਾਵਹਿ ਤੁਧੁ ਭਾਵੈ ਜਲਿ ਨਾਵਹਿ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੫॥
ਜਾ ਤੁਧੁ ਭਾਵਹਿ ਤਾ ਕਰਹਿ ਬਿਭੂਤਾ ਸਿੰਙੀ ਨਾਦੁ ਵਜਾਵਹਿ ॥ ਜਾ ਤੁਧੁ ਭਾਵੈ ਤਾ ਪੜਹਿ ਕਤੇਬਾ ਮੁਲਾ ਸੇਖ
ਕਹਾਵਹਿ ॥ ਜਾ ਤੁਧੁ ਭਾਵੈ ਤਾ ਹੋਵਹਿ ਰਾਜੇ ਰਸ ਕਸ ਬਹੁਤੁ ਕਮਾਵਹਿ ॥ ਜਾ ਤੁਧੁ ਭਾਵੈ ਤੇਗ ਵਗਾਵਹਿ ਸਿਰ ਮੁੰਡੀ
ਕਟਿ ਜਾਵਹਿ ॥ ਜਾ ਤੁਧੁ ਭਾਵੈ ਜਾਹਿ ਦਿਸੰਤਰਿ ਸੁਣਿ ਗਲਾ ਘਰਿ ਆਵਹਿ ॥ ਜਾ ਤੁਧੁ ਭਾਵੈ ਨਾਇ ਰਚਾਵਹਿ ਤੁਧੁ
ਭਾਣੇ ਤੂੰ ਭਾਵਹਿ ॥ ਨਾਨਕੁ ਏਕ ਕਹੈ ਬੇਨੰਤੀ ਹੋਰਿ ਸਗਲੇ ਕੂੜੁ ਕਮਾਵਹਿ ॥੧॥ ਮਃ ੧ ॥ ਜਾ ਤੂੰ ਵਡਾ ਸਭਿ
ਵਡਿਆਂਈਆ ਚੰਗੈ ਚੰਗਾ ਹੋਈ ॥ ਜਾ ਤੂੰ ਸਚਾ ਤਾ ਸਭੁ ਕੋ ਸਚਾ ਕੂੜਾ ਕੋਇ ਨ ਕੋਈ ॥ ਆਖਣੁ ਵੇਖਣੁ ਬੋਲਣੁ
ਚਲਣੁ ਜੀਵਣੁ ਮਰਣਾ ਧਾਤੁ ॥ ਹੁਕਮੁ ਸਾਜਿ ਹੁਕਮੈ ਵਿਚਿ ਰਖੈ ਨਾਨਕ ਸਚਾ ਆਪਿ ॥੨॥ ਪਉੜੀ ॥ ਸਤਿਗੁਰੁ
ਸੇਵਿ ਨਿਸੰਗੁ ਭਰਮੁ ਚੁਕਾਈਐ ॥ ਸਤਿਗੁਰੁ ਆਖੈ ਕਾਰ ਸੁ ਕਾਰ ਕਮਾਈਐ ॥ ਸਤਿਗੁਰੁ ਹੋਇ ਦਇਆਲੁ ਤ ਨਾਮੁ
ਧਿਆਈਐ ॥ ਲਾਹਾ ਭਗਤਿ ਸੁ ਸਾਰੁ ਗੁਰਮੁਖਿ ਪਾਈਐ ॥ ਮਨਮੁਖਿ ਕੂੜੁ ਗੁਬਾਰੁ ਕੂੜੁ ਕਮਾਈਐ ॥ ਸਚੇ ਦੈ
ਦਰਿ ਜਾਇ ਸਚੁ ਚਵਾਂਈਐ ॥ ਸਚੈ ਅੰਦਰਿ ਮਹਲਿ ਸਚਿ ਬੁਲਾਈਐ ॥ ਨਾਨਕ ਸਚੁ ਸਦਾ ਸਚਿਆਰੁ ਸਚਿ
ਸਮਾਈਐ ॥੧੫॥ ਸਲੋਕੁ ਮਃ ੧ ॥ ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ ॥ ਕੂੜੁ ਅਮਾਵਸ
ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ ॥ ਹਉ ਭਾਲਿ ਵਿਕੁੰਨੀ ਹੋਈ ॥ ਆਧੇਰੈ ਰਾਹੁ ਨ ਕੋਈ ॥ ਵਿਚਿ ਹਉਮੈ ਕਰਿ
ਦੁਖੁ ਰੋਈ ॥ ਕਹੁ ਨਾਨਕ ਕਿਨਿ ਬਿਧਿ ਗਤਿ ਹੋਈ ॥੧॥ ਮਃ ੩ ॥ ਕਲਿ ਕੀਰਤਿ ਪਰਗਟੁ ਚਾਨਣੁ ਸੰਸਾਰਿ ॥
ਗੁਰਮੁਖਿ ਕੋਈ ਉਤਰੈ ਪਾਰਿ ॥ ਜਿਸ ਨੋ ਨਦਰਿ ਕਰੇ ਤਿਸੁ ਦੇਵੈ ॥ ਨਾਨਕ ਗੁਰਮੁਖਿ ਰਤਨੁ ਸੋ ਲੇਵੈ ॥੨॥ ਪਉੜੀ ॥
ਭਗਤਾ ਤੈ ਸੈਸਾਰੀਆ ਜੋੜੁ ਕਦੇ ਨ ਆਇਆ ॥ ਕਰਤਾ ਆਪਿ ਅਭੁਲੁ ਹੈ ਨ ਭੁਲੈ ਕਿਸੈ ਦਾ ਭੁਲਾਇਆ ॥ ਭਗਤ
ਆਪੇ ਮੇਲਿਅਨੁ ਜਿਨੀ ਸਚੋ ਸਚੁ ਕਮਾਇਆ ॥ ਸੈਸਾਰੀ ਆਪਿ ਖੁਆਇਅਨੁ ਜਿਨੀ ਕੂੜੁ ਬੋਲਿ ਬੋਲਿ ਬਿਖੁ
ਖਾਇਆ ॥ ਚਲਣ ਸਾਰ ਨ ਜਾਣਨੀ ਕਾਮੁ ਕਰੋਧੁ ਵਿਸੁ ਵਧਾਇਆ ॥ ਭਗਤ ਕਰਨਿ ਹਰਿ ਚਾਕਰੀ ਜਿਨੀ
ਅਨਦਿਨੁ ਨਾਮੁ ਧਿਆਇਆ ॥ ਦਾਸਨਿ ਦਾਸ ਹੋਇ ਕੈ ਜਿਨੀ ਵਿਚਹੁ ਆਪੁ ਗਵਾਇਆ ॥ ਓਨਾ ਖਸਮੈ ਕੈ ਦਰਿ
ਮੁਖ ਉਜਲੇ ਸਚੈ ਸਬਦਿ ਸੁਹਾਇਆ ॥੧੬॥ ਸਲੋਕੁ ਮਃ ੧ ॥ ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ ॥
ਸੇਈ ਪੂਰੇ ਸਾਹ ਵਖਤੈ ਉਪਰਿ ਲੜਿ ਮੁਏ ॥ ਦੂਜੈ ਬਹੁਤੇ ਰਾਹ ਮਨ ਕੀਆ ਮਤੀ ਖਿੰਡੀਆ ॥ ਬਹੁਤੁ ਪਏ ਅਸਗਾਹ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੬॥
ਗੋਤੇ ਖਾਹਿ ਨ ਨਿਕਲਹਿ ॥ ਤੀਜੈ ਮੁਹੀ ਗਿਰਾਹ ਭੁਖ ਤਿਖਾ ਦੁਇ ਭਉਕੀਆ ॥ ਖਾਧਾ ਹੋਇ ਸੁਆਹ ਭੀ ਖਾਣੇ ਸਿਉ
ਦੋਸਤੀ ॥ ਚਉਥੈ ਆਈ ਊਂਘ ਅਖੀ ਮੀਟਿ ਪਵਾਰਿ ਗਇਆ ॥ ਭੀ ਉਠਿ ਰਚਿਓਨੁ ਵਾਦੁ ਸੈ ਵਰਿੑਆ ਕੀ ਪਿੜ
ਬਧੀ ॥ ਸਭੇ ਵੇਲਾ ਵਖਤ ਸਭਿ ਜੇ ਅਠੀ ਭਉ ਹੋਇ ॥ ਨਾਨਕ ਸਾਹਿਬੁ ਮਨਿ ਵਸੈ ਸਚਾ ਨਾਵਣੁ ਹੋਇ ॥੧॥ ਮਃ ੨ ॥
ਸੇਈ ਪੂਰੇ ਸਾਹ ਜਿਨੀ ਪੂਰਾ ਪਾਇਆ ॥ ਅਠੀ ਵੇਪਰਵਾਹ ਰਹਨਿ ਇਕਤੈ ਰੰਗਿ ॥ ਦਰਸਨਿ ਰੂਪਿ ਅਥਾਹ ਵਿਰਲੇ
ਪਾਈਅਹਿ ॥ ਕਰਮਿ ਪੂਰੈ ਪੂਰਾ ਗੁਰੂ ਪੂਰਾ ਜਾ ਕਾ ਬੋਲੁ ॥ ਨਾਨਕ ਪੂਰਾ ਜੇ ਕਰੇ ਘਟੈ ਨਾਹੀ ਤੋਲੁ ॥੨॥ ਪਉੜੀ ॥ ਜਾ
ਤੂੰ ਤਾ ਕਿਆ ਹੋਰਿ ਮੈ ਸਚੁ ਸੁਣਾਈਐ ॥ ਮੁਠੀ ਧੰਧੈ ਚੋਰਿ ਮਹਲੁ ਨ ਪਾਈਐ ॥ ਏਨੈ ਚਿਤਿ ਕਠੋਰਿ ਸੇਵ ਗਵਾਈਐ
॥ ਜਿਤੁ ਘਟਿ ਸਚੁ ਨ ਪਾਇ ਸੁ ਭੰਨਿ ਘੜਾਈਐ ॥ ਕਿਉ ਕਰਿ ਪੂਰੈ ਵਟਿ ਤੋਲਿ ਤੁਲਾਈਐ ॥ ਕੋਇ ਨ ਆਖੈ ਘਟਿ
ਹਉਮੈ ਜਾਈਐ ॥ ਲਈਅਨਿ ਖਰੇ ਪਰਖਿ ਦਰਿ ਬੀਨਾਈਐ ॥ ਸਉਦਾ ਇਕਤੁ ਹਟਿ ਪੂਰੈ ਗੁਰਿ ਪਾਈਐ ॥੧੭॥
ਸਲੋਕ ਮਃ ੨ ॥ ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ ॥ ਤਿਸੁ ਵਿਚਿ ਨਉ ਨਿਧਿ ਨਾਮੁ ਏਕੁ ਭਾਲਹਿ ਗੁਣੀ
ਗਹੀਰੁ ॥ ਕਰਮਵੰਤੀ ਸਾਲਾਹਿਆ ਨਾਨਕ ਕਰਿ ਗੁਰੁ ਪੀਰੁ ॥ ਚਉਥੈ ਪਹਰਿ ਸਬਾਹ ਕੈ ਸੁਰਤਿਆ ਉਪਜੈ ਚਾਉ ॥
ਤਿਨਾ ਦਰੀਆਵਾ ਸਿਉ ਦੋਸਤੀ ਮਨਿ ਮੁਖਿ ਸਚਾ ਨਾਉ ॥ ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ ॥ ਕੰਚਨ
ਕਾਇਆ ਕਸੀਐ ਵੰਨੀ ਚੜੈ ਚੜਾਉ ॥ ਜੇ ਹੋਵੈ ਨਦਰਿ ਸਰਾਫ ਕੀ ਬਹੁੜਿ ਨ ਪਾਈ ਤਾਉ ॥ ਸਤੀ ਪਹਰੀ ਸਤੁ
ਭਲਾ ਬਹੀਐ ਪੜਿਆ ਪਾਸਿ ॥ ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥ ਓਥੈ ਖੋਟੇ ਸਟੀਅਹਿ ਖਰੇ ਕੀਚਹਿ
ਸਾਬਾਸਿ ॥ ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥੧॥ ਮਃ ੨ ॥ ਪਉਣੁ ਗੁਰੂ ਪਾਣੀ ਪਿਤਾ ਮਾਤਾ
ਧਰਤਿ ਮਹਤੁ ॥ ਦਿਨਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ
ਵਾਚੇ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ
ਘਾਲਿ ॥ ਨਾਨਕ ਤੇ ਮੁਖ ਉਜਲੇ ਹੋਰ ਕੇਤੀ ਛੁਟੀ ਨਾਲਿ ॥੨॥ ਪਉੜੀ ॥ ਸਚਾ ਭੋਜਨੁ ਭਾਉ ਸਤਿਗੁਰਿ
ਦਸਿਆ ॥ ਸਚੇ ਹੀ ਪਤੀਆਇ ਸਚਿ ਵਿਗਸਿਆ ॥ ਸਚੈ ਕੋਟਿ ਗਿਰਾਂਇ ਨਿਜ ਘਰਿ ਵਸਿਆ ॥ ਸਤਿਗੁਰਿ
ਤੁਠੈ ਨਾਉ ਪ੍ਰੇਮਿ ਰਹਸਿਆ ॥ ਸਚੈ ਦੈ ਦੀਬਾਣਿ ਕੂੜਿ ਨ ਜਾਈਐ ॥ ਝੂਠੋ ਝੂਠੁ ਵਖਾਣਿ ਸੁ ਮਹਲੁ ਖੁਆਈਐ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੭॥
ਸਚੈ ਸਬਦਿ ਨੀਸਾਣਿ ਠਾਕ ਨ ਪਾਈਐ ॥ ਸਚੁ ਸੁਣਿ ਬੁਝਿ ਵਖਾਣਿ ਮਹਲਿ ਬੁਲਾਈਐ ॥੧੮॥ ਸਲੋਕੁ ਮਃ ੧ ॥
ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ ॥ ਸਗਲੇ ਦੂਖ ਪਾਣੀ ਕਰਿ ਪੀਵਾ ਧਰਤੀ ਹਾਕ ਚਲਾਈ ॥
ਧਰਿ ਤਾਰਾਜੀ ਅੰਬਰੁ ਤੋਲੀ ਪਿਛੈ ਟੰਕੁ ਚੜਾਈ ॥ ਏਵਡੁ ਵਧਾ ਮਾਵਾ ਨਾਹੀ ਸਭਸੈ ਨਥਿ ਚਲਾਈ ॥ ਏਤਾ ਤਾਣੁ
ਹੋਵੈ ਮਨ ਅੰਦਰਿ ਕਰੀ ਭਿ ਆਖਿ ਕਰਾਈ ॥ ਜੇਵਡੁ ਸਾਹਿਬੁ ਤੇਵਡ ਦਾਤੀ ਦੇ ਦੇ ਕਰੇ ਰਜਾਈ ॥ ਨਾਨਕ ਨਦਰਿ
ਕਰੇ ਜਿਸੁ ਉਪਰਿ ਸਚਿ ਨਾਮਿ ਵਡਿਆਈ ॥੧॥ ਮਃ ੨ ॥ ਆਖਣੁ ਆਖਿ ਨ ਰਜਿਆ ਸੁਨਣਿ ਨ ਰਜੇ ਕੰਨ ॥ ਅਖੀ
ਦੇਖਿ ਨ ਰਜੀਆ ਗੁਣ ਗਾਹਕ ਇਕ ਵੰਨ ॥ ਭੁਖਿਆ ਭੁਖ ਨ ਉਤਰੈ ਗਲੀ ਭੁਖ ਨ ਜਾਇ ॥ ਨਾਨਕ ਭੁਖਾ ਤਾ ਰਜੈ ਜਾ
ਗੁਣ ਕਹਿ ਗੁਣੀ ਸਮਾਇ ॥੨॥ ਪਉੜੀ ॥ ਵਿਣੁ ਸਚੇ ਸਭੁ ਕੂੜੁ ਕੂੜੁ ਕਮਾਈਐ ॥ ਵਿਣੁ ਸਚੇ ਕੂੜਿਆਰੁ ਬੰਨਿ
ਚਲਾਈਐ ॥ ਵਿਣੁ ਸਚੇ ਤਨੁ ਛਾਰੁ ਛਾਰੁ ਰਲਾਈਐ ॥ ਵਿਣੁ ਸਚੇ ਸਭ ਭੁਖ ਜਿ ਪੈਝੈ ਖਾਈਐ ॥ ਵਿਣੁ ਸਚੇ ਦਰਬਾਰੁ
ਕੂੜਿ ਨ ਪਾਈਐ ॥ ਕੂੜੈ ਲਾਲਚਿ ਲਗਿ ਮਹਲੁ ਖੁਆਈਐ ॥ ਸਭੁ ਜਗੁ ਠਗਿਓ ਠਗਿ ਆਈਐ ਜਾਈਐ ॥ ਤਨ
ਮਹਿ ਤ੍ਰਿਸਨਾ ਅਗਿ ਸਬਦਿ ਬੁਝਾਈਐ ॥੧੯॥ ਸਲੋਕ ਮਃ ੧ ॥ ਨਾਨਕ ਗੁਰੁ ਸੰਤੋਖੁ ਰੁਖੁ ਧਰਮੁ ਫੁਲੁ ਫਲ
ਗਿਆਨੁ ॥ ਰਸਿ ਰਸਿਆ ਹਰਿਆ ਸਦਾ ਪਕੈ ਕਰਮਿ ਧਿਆਨਿ ॥ ਪਤਿ ਕੇ ਸਾਦ ਖਾਦਾ ਲਹੈ ਦਾਨਾ ਕੈ ਸਿਰਿ ਦਾਨੁ ॥
੧॥ ਮਃ ੧ ॥ ਸੁਇਨੇ ਕਾ ਬਿਰਖੁ ਪਤ ਪਰਵਾਲਾ ਫੁਲ ਜਵੇਹਰ ਲਾਲ ॥ ਤਿਤੁ ਫਲ ਰਤਨ ਲਗਹਿ ਮੁਖਿ ਭਾਖਿਤ
ਹਿਰਦੈ ਰਿਦੈ ਨਿਹਾਲੁ ॥ ਨਾਨਕ ਕਰਮੁ ਹੋਵੈ ਮੁਖਿ ਮਸਤਕਿ ਲਿਖਿਆ ਹੋਵੈ ਲੇਖੁ ॥ ਅਠਿਸਠਿ ਤੀਰਥ ਗੁਰ ਕੀ
ਚਰਣੀ ਪੂਜੈ ਸਦਾ ਵਿਸੇਖੁ ॥ ਹੰਸੁ ਹੇਤੁ ਲੋਭੁ ਕੋਪੁ ਚਾਰੇ ਨਦੀਆ ਅਗਿ ॥ ਪਵਹਿ ਦਝਹਿ ਨਾਨਕਾ ਤਰੀਐ ਕਰਮੀ
ਲਗਿ ॥੨॥ ਪਉੜੀ ॥ ਜੀਵਦਿਆ ਮਰੁ ਮਾਰਿ ਨ ਪਛੋਤਾਈਐ ॥ ਝੂਠਾ ਇਹੁ ਸੰਸਾਰੁ ਕਿਨਿ ਸਮਝਾਈਐ ॥ ਸਚਿ ਨ
ਧਰੇ ਪਿਆਰੁ ਧੰਧੈ ਧਾਈਐ ॥ ਕਾਲੁ ਬੁਰਾ ਖੈ ਕਾਲੁ ਸਿਰਿ ਦੁਨੀਆਈਐ ॥ ਹੁਕਮੀ ਸਿਰਿ ਜੰਦਾਰੁ ਮਾਰੇ ਦਾਈਐ ॥
ਆਪੇ ਦੇਇ ਪਿਆਰੁ ਮੰਨਿ ਵਸਾਈਐ ॥ ਮੁਹਤੁ ਨ ਚਸਾ ਵਿਲੰਮੁ ਭਰੀਐ ਪਾਈਐ ॥ ਗੁਰ ਪਰਸਾਦੀ ਬੁਝਿ ਸਚਿ
ਸਮਾਈਐ ॥੨੦॥ ਸਲੋਕੁ ਮਃ ੧ ॥ ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ ॥ ਮਨਿ ਮੁਖਿ ਵਸਹਿ ਤਿਸੁ ਜਿਸੁ
ਤੂੰ ਚਿਤਿ ਨ ਆਵਹੀ ॥ ਨਾਨਕ ਕਹੀਐ ਕਿਸੁ ਹੰਢਨਿ ਕਰਮਾ ਬਾਹਰੇ ॥੧॥ ਮਃ ੧ ॥ ਮਤਿ ਪੰਖੇਰੂ ਕਿਰਤੁ ਸਾਥਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੮॥
ਕਬ ਉਤਮ ਕਬ ਨੀਚ ॥ ਕਬ ਚੰਦਨਿ ਕਬ ਅਕਿ ਡਾਲਿ ਕਬ ਉਚੀ ਪਰੀਤਿ ॥ ਨਾਨਕ ਹੁਕਮਿ ਚਲਾਈਐ ਸਾਹਿਬ
ਲਗੀ ਰੀਤਿ ॥੨॥ ਪਉੜੀ ॥ ਕੇਤੇ ਕਹਹਿ ਵਖਾਣ ਕਹਿ ਕਹਿ ਜਾਵਣਾ ॥ ਵੇਦ ਕਹਹਿ ਵਖਿਆਣ ਅੰਤੁ ਨ ਪਾਵਣਾ
॥ ਪੜਿਐ ਨਾਹੀ ਭੇਦੁ ਬੁਝਿਐ ਪਾਵਣਾ ॥ ਖਟੁ ਦਰਸਨ ਕੈ ਭੇਖਿ ਕਿਸੈ ਸਚਿ ਸਮਾਵਣਾ ॥ ਸਚਾ ਪੁਰਖੁ ਅਲਖੁ
ਸਬਦਿ ਸੁਹਾਵਣਾ ॥ ਮੰਨੇ ਨਾਉ ਬਿਸੰਖ ਦਰਗਹ ਪਾਵਣਾ ॥ ਖਾਲਕ ਕਉ ਆਦੇਸੁ ਢਾਢੀ ਗਾਵਣਾ ॥ ਨਾਨਕ
ਜੁਗੁ ਜੁਗੁ ਏਕੁ ਮੰਨਿ ਵਸਾਵਣਾ ॥੨੧॥ ਸਲੋਕੁ ਮਹਲਾ ੨ ॥ ਮੰਤ੍ਰੀ ਹੋਇ ਅਠੂਹਿਆ ਨਾਗੀ ਲਗੈ ਜਾਇ ॥ ਆਪਣ
ਹਥੀ ਆਪਣੈ ਦੇ ਕੂਚਾ ਆਪੇ ਲਾਇ ॥ ਹੁਕਮੁ ਪਇਆ ਧੁਰਿ ਖਸਮ ਕਾ ਅਤੀ ਹੂ ਧਕਾ ਖਾਇ ॥ ਗੁਰਮੁਖ ਸਿਉ
ਮਨਮੁਖੁ ਅੜੈ ਡੁਬੈ ਹਕਿ ਨਿਆਇ ॥ ਦੁਹਾ ਸਿਰਿਆ ਆਪੇ ਖਸਮੁ ਵੇਖੈ ਕਰਿ ਵਿਉਪਾਇ ॥ ਨਾਨਕ ਏਵੈ ਜਾਣੀਐ
ਸਭ ਕਿਛੁ ਤਿਸਹਿ ਰਜਾਇ ॥੧॥ ਮਹਲਾ ੨ ॥ ਨਾਨਕ ਪਰਖੇ ਆਪ ਕਉ ਤਾ ਪਾਰਖੁ ਜਾਣੁ ॥ ਰੋਗੁ ਦਾਰੂ ਦੋਵੈ
ਬੁਝੈ ਤਾ ਵੈਦੁ ਸੁਜਾਣੁ ॥ ਵਾਟ ਨ ਕਰਈ ਮਾਮਲਾ ਜਾਣੈ ਮਿਹਮਾਣੁ ॥ ਮੂਲੁ ਜਾਣਿ ਗਲਾ ਕਰੇ ਹਾਣਿ ਲਾਏ ਹਾਣੁ ॥
ਲਬਿ ਨ ਚਲਈ ਸਚਿ ਰਹੈ ਸੋ ਵਿਸਟੁ ਪਰਵਾਣੁ ॥ ਸਰੁ ਸੰਧੇ ਆਗਾਸ ਕਉ ਕਿਉ ਪਹੁਚੈ ਬਾਣੁ ॥ ਅਗੈ ਓਹੁ
ਅਗੰਮੁ ਹੈ ਵਾਹੇਦੜੁ ਜਾਣੁ ॥੨॥ ਪਉੜੀ ॥ ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ ॥ ਕਰਨਿ ਭਗਤਿ ਦਿਨੁ
ਰਾਤਿ ਨ ਰਹਨੀ ਵਾਰੀਆ ॥ ਮਹਲਾ ਮੰਝਿ ਨਿਵਾਸੁ ਸਬਦਿ ਸਵਾਰੀਆ ॥ ਸਚੁ ਕਹਨਿ ਅਰਦਾਸਿ ਸੇ ਵੇਚਾਰੀਆ
॥ ਸੋਹਨਿ ਖਸਮੈ ਪਾਸਿ ਹੁਕਮਿ ਸਿਧਾਰੀਆ ॥ ਸਖੀ ਕਹਨਿ ਅਰਦਾਸਿ ਮਨਹੁ ਪਿਆਰੀਆ ॥ ਬਿਨੁ ਨਾਵੈ ਧ੍ਰਿਗੁ
ਵਾਸੁ ਫਿਟੁ ਸੁ ਜੀਵਿਆ ॥ ਸਬਦਿ ਸਵਾਰੀਆਸੁ ਅੰਮ੍ਰਿਤੁ ਪੀਵਿਆ ॥੨੨॥ ਸਲੋਕੁ ਮਃ ੧ ॥ ਮਾਰੂ ਮੀਹਿ ਨ
ਤ੍ਰਿਪਤਿਆ ਅਗੀ ਲਹੈ ਨ ਭੁਖ ॥ ਰਾਜਾ ਰਾਜਿ ਨ ਤ੍ਰਿਪਤਿਆ ਸਾਇਰ ਭਰੇ ਕਿਸੁਕ ॥ ਨਾਨਕ ਸਚੇ ਨਾਮ ਕੀ
ਕੇਤੀ ਪੁਛਾ ਪੁਛ ॥੧॥ ਮਹਲਾ ੨ ॥ ਨਿਹਫਲੰ ਤਸਿ ਜਨਮਸਿ ਜਾਵਤੁ ਬ੍ਰਹਮ ਨ ਬਿੰਦਤੇ ॥ ਸਾਗਰੰ ਸੰਸਾਰਸਿ
ਗੁਰ ਪਰਸਾਦੀ ਤਰਹਿ ਕੇ ॥ ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥ ਕਾਰਣੁ ਕਰਤੇ ਵਸਿ ਹੈ ਜਿਨਿ ਕਲ
ਰਖੀ ਧਾਰਿ ॥੨॥ ਪਉੜੀ ॥ ਖਸਮੈ ਕੈ ਦਰਬਾਰਿ ਢਾਢੀ ਵਸਿਆ ॥ ਸਚਾ ਖਸਮੁ ਕਲਾਣਿ ਕਮਲੁ ਵਿਗਸਿਆ ॥
ਖਸਮਹੁ ਪੂਰਾ ਪਾਇ ਮਨਹੁ ਰਹਸਿਆ ॥ ਦੁਸਮਨ ਕਢੇ ਮਾਰਿ ਸਜਣ ਸਰਸਿਆ ॥ ਸਚਾ ਸਤਿਗੁਰੁ ਸੇਵਨਿ ਸਚਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੯॥
ਮਾਰਗੁ ਦਸਿਆ ॥ ਸਚਾ ਸਬਦੁ ਬੀਚਾਰਿ ਕਾਲੁ ਵਿਧਉਸਿਆ ॥ ਢਾਢੀ ਕਥੇ ਅਕਥੁ ਸਬਦਿ ਸਵਾਰਿਆ ॥ ਨਾਨਕ
ਗੁਣ ਗਹਿ ਰਾਸਿ ਹਰਿ ਜੀਉ ਮਿਲੇ ਪਿਆਰਿਆ ॥੨੩॥ ਸਲੋਕੁ ਮਃ ੧ ॥ ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ
ਵਿਚਿ ਪਾਹਿ ॥ ਧੋਤੇ ਮੂਲਿ ਨ ਉਤਰਹਿ ਜੇ ਸਉ ਧੋਵਣ ਪਾਹਿ ॥ ਨਾਨਕ ਬਖਸੇ ਬਖਸੀਅਹਿ ਨਾਹਿ ਤ ਪਾਹੀ ਪਾਹਿ
॥੧॥ ਮਃ ੧ ॥ ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥ ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ
ਜਾਇ ਮਨੁਖ ॥ ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥ ਪਉੜੀ ॥ ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ ॥
ਸਚੈ ਪੁਰਖਿ ਅਲਖਿ ਸਿਰਜਿ ਨਿਹਾਲਿਆ ॥ ਉਝੜਿ ਭੁਲੇ ਰਾਹ ਗੁਰਿ ਵੇਖਾਲਿਆ ॥ ਸਤਿਗੁਰ ਸਚੇ ਵਾਹੁ ਸਚੁ
ਸਮਾਲਿਆ ॥ ਪਾਇਆ ਰਤਨੁ ਘਰਾਹੁ ਦੀਵਾ ਬਾਲਿਆ ॥ ਸਚੈ ਸਬਦਿ ਸਲਾਹਿ ਸੁਖੀਏ ਸਚ ਵਾਲਿਆ ॥
ਨਿਡਰਿਆ ਡਰੁ ਲਗਿ ਗਰਬਿ ਸਿ ਗਾਲਿਆ ॥ ਨਾਵਹੁ ਭੁਲਾ ਜਗੁ ਫਿਰੈ ਬੇਤਾਲਿਆ ॥੨੪॥ ਸਲੋਕੁ ਮਃ ੩ ॥
ਭੈ ਵਿਚਿ ਜੰਮੈ ਭੈ ਮਰੈ ਭੀ ਭਉ ਮਨ ਮਹਿ ਹੋਇ ॥ ਨਾਨਕ ਭੈ ਵਿਚਿ ਜੇ ਮਰੈ ਸਹਿਲਾ ਆਇਆ ਸੋਇ ॥੧॥ ਮਃ ੩ ॥
ਭੈ ਵਿਣੁ ਜੀਵੈ ਬਹੁਤੁ ਬਹੁਤੁ ਖੁਸੀਆ ਖੁਸੀ ਕਮਾਇ ॥ ਨਾਨਕ ਭੈ ਵਿਣੁ ਜੇ ਮਰੈ ਮੁਹਿ ਕਾਲੈ ਉਠਿ ਜਾਇ ॥੨॥
ਪਉੜੀ ॥ ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥ ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥ ਸਤਿਗੁਰੁ
ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥ ਸਤਿਗੁਰੁ ਹੋਇ
ਦਇਆਲੁ ਤਾ ਜਮ ਕਾ ਡਰੁ ਕੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ ॥ ਸਤਿਗੁਰੁ ਹੋਇ
ਦਇਆਲੁ ਤਾ ਨਵ ਨਿਧਿ ਪਾਈਐ ॥ ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ ॥੨੫॥ ਸਲੋਕੁ ਮਃ ੧ ॥
ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ ॥ ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ
ਸਗਾਹੀ ॥ ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ ॥ ਮਾਊ ਪੀਊ ਕਿਰਤੁ ਗਵਾਇਨਿ ਟਬਰ ਰੋਵਨਿ
ਧਾਹੀ ॥ ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਥਾਊ ਪਾਹੀ ॥ ਅਠਸਠਿ ਤੀਰਥ ਦੇਨਿ ਨ ਢੋਈ
ਬ੍ਰਹਮਣ ਅੰਨੁ ਨ ਖਾਹੀ ॥ ਸਦਾ ਕੁਚੀਲ ਰਹਹਿ ਦਿਨੁ ਰਾਤੀ ਮਥੈ ਟਿਕੇ ਨਾਹੀ ॥ ਝੁੰਡੀ ਪਾਇ ਬਹਨਿ ਨਿਤਿ
ਮਰਣੈ ਦੜਿ ਦੀਬਾਣਿ ਨ ਜਾਹੀ ॥ ਲਕੀ ਕਾਸੇ ਹਥੀ ਫੁੰਮਣ ਅਗੋ ਪਿਛੀ ਜਾਹੀ ॥ ਨਾ ਓਇ ਜੋਗੀ ਨਾ ਓਇ ਜੰਗਮ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੫੦॥
ਨਾ ਓਇ ਕਾਜੀ ਮੁੰਲਾ ॥ ਦਯਿ ਵਿਗੋਏ ਫਿਰਹਿ ਵਿਗੁਤੇ ਫਿਟਾ ਵਤੈ ਗਲਾ ॥ ਜੀਆ ਮਾਰਿ ਜੀਵਾਲੇ ਸੋਈ ਅਵਰੁ ਨ
ਕੋਈ ਰਖੈ ॥ ਦਾਨਹੁ ਤੈ ਇਸਨਾਨਹੁ ਵੰਜੇ ਭਸੁ ਪਈ ਸਿਰਿ ਖੁਥੈ ॥ ਪਾਣੀ ਵਿਚਹੁ ਰਤਨ ਉਪੰਨੇ ਮੇਰੁ ਕੀਆ
ਮਾਧਾਣੀ ॥ ਅਠਸਠਿ ਤੀਰਥ ਦੇਵੀ ਥਾਪੇ ਪੁਰਬੀ ਲਗੈ ਬਾਣੀ ॥ ਨਾਇ ਨਿਵਾਜਾ ਨਾਤੈ ਪੂਜਾ ਨਾਵਨਿ ਸਦਾ ਸੁਜਾਣੀ
॥ ਮੁਇਆ ਜੀਵਦਿਆ ਗਤਿ ਹੋਵੈ ਜਾਂ ਸਿਰਿ ਪਾਈਐ ਪਾਣੀ ॥ ਨਾਨਕ ਸਿਰਖੁਥੇ ਸੈਤਾਨੀ ਏਨਾ ਗਲ ਨ ਭਾਣੀ ॥
ਵੁਠੈ ਹੋਇਐ ਹੋਇ ਬਿਲਾਵਲੁ ਜੀਆ ਜੁਗਤਿ ਸਮਾਣੀ ॥ ਵੁਠੈ ਅੰਨੁ ਕਮਾਦੁ ਕਪਾਹਾ ਸਭਸੈ ਪੜਦਾ ਹੋਵੈ ॥ ਵੁਠੈ
ਘਾਹੁ ਚਰਹਿ ਨਿਤਿ ਸੁਰਹੀ ਸਾ ਧਨ ਦਹੀ ਵਿਲੋਵੈ ॥ ਤਿਤੁ ਘਿਇ ਹੋਮ ਜਗ ਸਦ ਪੂਜਾ ਪਇਐ ਕਾਰਜੁ ਸੋਹੈ ॥ ਗੁਰੂ
ਸਮੁੰਦੁ ਨਦੀ ਸਭਿ ਸਿਖੀ ਨਾਤੈ ਜਿਤੁ ਵਡਿਆਈ ॥ ਨਾਨਕ ਜੇ ਸਿਰਖੁਥੇ ਨਾਵਨਿ ਨਾਹੀ ਤਾ ਸਤ ਚਟੇ ਸਿਰਿ ਛਾਈ
॥੧॥ ਮਃ ੨ ॥ ਅਗੀ ਪਾਲਾ ਕਿ ਕਰੇ ਸੂਰਜ ਕੇਹੀ ਰਾਤਿ ॥ ਚੰਦ ਅਨੇਰਾ ਕਿ ਕਰੇ ਪਉਣ ਪਾਣੀ ਕਿਆ ਜਾਤਿ ॥
ਧਰਤੀ ਚੀਜੀ ਕਿ ਕਰੇ ਜਿਸੁ ਵਿਚਿ ਸਭੁ ਕਿਛੁ ਹੋਇ ॥ ਨਾਨਕ ਤਾ ਪਤਿ ਜਾਣੀਐ ਜਾ ਪਤਿ ਰਖੈ ਸੋਇ ॥੨॥ ਪਉੜੀ
॥ ਤੁਧੁ ਸਚੇ ਸੁਬਹਾਨੁ ਸਦਾ ਕਲਾਣਿਆ ॥ ਤੂੰ ਸਚਾ ਦੀਬਾਣੁ ਹੋਰਿ ਆਵਣ ਜਾਣਿਆ ॥ ਸਚੁ ਜਿ ਮੰਗਹਿ ਦਾਨੁ
ਸਿ ਤੁਧੈ ਜੇਹਿਆ ॥ ਸਚੁ ਤੇਰਾ ਫੁਰਮਾਨੁ ਸਬਦੇ ਸੋਹਿਆ ॥ ਮੰਨਿਐ ਗਿਆਨੁ ਧਿਆਨੁ ਤੁਧੈ ਤੇ ਪਾਇਆ ॥ ਕਰਮਿ
ਪਵੈ ਨੀਸਾਨੁ ਨ ਚਲੈ ਚਲਾਇਆ ॥ ਤੂੰ ਸਚਾ ਦਾਤਾਰੁ ਨਿਤ ਦੇਵਹਿ ਚੜਹਿ ਸਵਾਇਆ ॥ ਨਾਨਕੁ ਮੰਗੈ ਦਾਨੁ ਜੋ
ਤੁਧੁ ਭਾਇਆ ॥੨੬॥ ਸਲੋਕੁ ਮਃ ੨ ॥ ਦੀਖਿਆ ਆਖਿ ਬੁਝਾਇਆ ਸਿਫਤੀ ਸਚਿ ਸਮੇਉ ॥ ਤਿਨ ਕਉ ਕਿਆ
ਉਪਦੇਸੀਐ ਜਿਨ ਗੁਰੁ ਨਾਨਕ ਦੇਉ ॥੧॥ ਮਃ ੧ ॥ ਆਪਿ ਬੁਝਾਏ ਸੋਈ ਬੂਝੈ ॥ ਜਿਸੁ ਆਪਿ ਸੁਝਾਏ ਤਿਸੁ ਸਭੁ
ਕਿਛੁ ਸੂਝੈ ॥ ਕਹਿ ਕਹਿ ਕਥਨਾ ਮਾਇਆ ਲੂਝੈ ॥ ਹੁਕਮੀ ਸਗਲ ਕਰੇ ਆਕਾਰ ॥ ਆਪੇ ਜਾਣੈ ਸਰਬ ਵੀਚਾਰ ॥
ਅਖਰ ਨਾਨਕ ਅਖਿਓ ਆਪਿ ॥ ਲਹੈ ਭਰਾਤਿ ਹੋਵੈ ਜਿਸੁ ਦਾਤਿ ॥੨॥ ਪਉੜੀ ॥ ਹਉ ਢਾਢੀ ਵੇਕਾਰੁ ਕਾਰੈ
ਲਾਇਆ ॥ ਰਾਤਿ ਦਿਹੈ ਕੈ ਵਾਰ ਧੁਰਹੁ ਫੁਰਮਾਇਆ ॥ ਢਾਢੀ ਸਚੈ ਮਹਲਿ ਖਸਮਿ ਬੁਲਾਇਆ ॥ ਸਚੀ ਸਿਫਤਿ
ਸਾਲਾਹ ਕਪੜਾ ਪਾਇਆ ॥ ਸਚਾ ਅੰਮ੍ਰਿਤ ਨਾਮੁ ਭੋਜਨੁ ਆਇਆ ॥ ਗੁਰਮਤੀ ਖਾਧਾ ਰਜਿ ਤਿਨਿ ਸੁਖੁ ਪਾਇਆ
॥ ਢਾਢੀ ਕਰੇ ਪਸਾਉ ਸਬਦੁ ਵਜਾਇਆ ॥ ਨਾਨਕ ਸਚੁ ਸਾਲਾਹਿ ਪੂਰਾ ਪਾਇਆ ॥੨੭॥ ਸੁਧੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੫੧॥
ਰਾਗੁ ਗਉੜੀ ਗੁਆਰੇਰੀ ਮਹਲਾ ੧ ਚਉਪਦੇ ਦੁਪਦੇ
ਭਉ ਮੁਚੁ ਭਾਰਾ ਵਡਾ ਤੋਲੁ ॥ ਮਨ ਮਤਿ ਹਉਲੀ ਬੋਲੇ ਬੋਲੁ ॥ ਸਿਰਿ ਧਰਿ ਚਲੀਐ ਸਹੀਐ ਭਾਰੁ ॥ ਨਦਰੀ ਕਰਮੀ
ਗੁਰ ਬੀਚਾਰੁ ॥੧॥ ਭੈ ਬਿਨੁ ਕੋਇ ਨ ਲੰਘਸਿ ਪਾਰਿ ॥ ਭੈ ਭਉ ਰਾਖਿਆ ਭਾਇ ਸਵਾਰਿ ॥੧॥ ਰਹਾਉ ॥ ਭੈ
ਤਨਿ ਅਗਨਿ ਭਖੈ ਭੈ ਨਾਲਿ ॥ ਭੈ ਭਉ ਘੜੀਐ ਸਬਦਿ ਸਵਾਰਿ ॥ ਭੈ ਬਿਨੁ ਘਾੜਤ ਕਚੁ ਨਿਕਚ ॥ ਅੰਧਾ ਸਚਾ
ਅੰਧੀ ਸਟ ॥੨॥ ਬੁਧੀ ਬਾਜੀ ਉਪਜੈ ਚਾਉ ॥ ਸਹਸ ਸਿਆਣਪ ਪਵੈ ਨ ਤਾਉ ॥ ਨਾਨਕ ਮਨਮੁਖਿ ਬੋਲਣੁ ਵਾਉ
॥ ਅੰਧਾ ਅਖਰੁ ਵਾਉ ਦੁਆਉ ॥੩॥੧॥ ਗਉੜੀ ਮਹਲਾ ੧ ॥ ਡਰਿ ਘਰੁ ਘਰਿ ਡਰੁ ਡਰਿ ਡਰੁ ਜਾਇ ॥ ਸੋ
ਡਰੁ ਕੇਹਾ ਜਿਤੁ ਡਰਿ ਡਰੁ ਪਾਇ ॥ ਤੁਧੁ ਬਿਨੁ ਦੂਜੀ ਨਾਹੀ ਜਾਇ ॥ ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥
ਡਰੀਐ ਜੇ ਡਰੁ ਹੋਵੈ ਹੋਰੁ ॥ ਡਰਿ ਡਰਿ ਡਰਣਾ ਮਨ ਕਾ ਸੋਰੁ ॥੧॥ ਰਹਾਉ ॥ ਨਾ ਜੀਉ ਮਰੈ ਨ ਡੂਬੈ ਤਰੈ ॥
ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥ ਹੁਕਮੇ ਆਵੈ ਹੁਕਮੇ ਜਾਇ ॥ ਆਗੈ ਪਾਛੈ ਹੁਕਮਿ ਸਮਾਇ ॥੨॥ ਹੰਸੁ ਹੇਤੁ
ਆਸਾ ਅਸਮਾਨੁ ॥ ਤਿਸੁ ਵਿਚਿ ਭੂਖ ਬਹੁਤੁ ਨੈ ਸਾਨੁ ॥ ਭਉ ਖਾਣਾ ਪੀਣਾ ਆਧਾਰੁ ॥ ਵਿਣੁ ਖਾਧੇ ਮਰਿ ਹੋਹਿ
ਗਵਾਰ ॥੩॥ ਜਿਸ ਕਾ ਕੋਇ ਕੋਈ ਕੋਇ ਕੋਇ ॥ ਸਭੁ ਕੋ ਤੇਰਾ ਤੂੰ ਸਭਨਾ ਕਾ ਸੋਇ ॥ ਜਾ ਕੇ ਜੀਅ ਜੰਤ
ਧਨੁ ਮਾਲੁ ॥ ਨਾਨਕ ਆਖਣੁ ਬਿਖਮੁ ਬੀਚਾਰੁ ॥੪॥੨॥ ਗਉੜੀ ਮਹਲਾ ੧ ॥ ਮਾਤਾ ਮਤਿ ਪਿਤਾ
ਸੰਤੋਖੁ ॥ ਸਤੁ ਭਾਈ ਕਰਿ ਏਹੁ ਵਿਸੇਖੁ ॥੧॥ ਕਹਣਾ ਹੈ ਕਿਛੁ ਕਹਣੁ ਨ ਜਾਇ ॥ ਤਉ ਕੁਦਰਤਿ ਕੀਮਤਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੫੨॥
ਨਹੀ ਪਾਇ ॥੧॥ ਰਹਾਉ ॥ ਸਰਮ ਸੁਰਤਿ ਦੁਇ ਸਸੁਰ ਭਏ ॥ ਕਰਣੀ ਕਾਮਣਿ ਕਰਿ ਮਨ ਲਏ ॥੨॥ ਸਾਹਾ
ਸੰਜੋਗੁ ਵੀਆਹੁ ਵਿਜੋਗੁ ॥ ਸਚੁ ਸੰਤਤਿ ਕਹੁ ਨਾਨਕ ਜੋਗੁ ॥੩॥੩॥ ਗਉੜੀ ਮਹਲਾ ੧ ॥ ਪਉਣੈ ਪਾਣੀ ਅਗਨੀ
ਕਾ ਮੇਲੁ ॥ ਚੰਚਲ ਚਪਲ ਬੁਧਿ ਕਾ ਖੇਲੁ ॥ ਨਉ ਦਰਵਾਜੇ ਦਸਵਾ ਦੁਆਰੁ ॥ ਬੁਝੁ ਰੇ ਗਿਆਨੀ ਏਹੁ ਬੀਚਾਰੁ ॥
੧॥ ਕਥਤਾ ਬਕਤਾ ਸੁਨਤਾ ਸੋਈ ॥ ਆਪੁ ਬੀਚਾਰੇ ਸੁ ਗਿਆਨੀ ਹੋਈ ॥੧॥ ਰਹਾਉ ॥ ਦੇਹੀ ਮਾਟੀ ਬੋਲੈ ਪਉਣੁ
॥ ਬੁਝੁ ਰੇ ਗਿਆਨੀ ਮੂਆ ਹੈ ਕਉਣੁ ॥ ਮੂਈ ਸੁਰਤਿ ਬਾਦੁ ਅਹੰਕਾਰੁ ॥ ਓਹੁ ਨ ਮੂਆ ਜੋ ਦੇਖਣਹਾਰੁ ॥੨॥ ਜੈ
ਕਾਰਣਿ ਤਟਿ ਤੀਰਥ ਜਾਹੀ ॥ ਰਤਨ ਪਦਾਰਥ ਘਟ ਹੀ ਮਾਹੀ ॥ ਪੜਿ ਪੜਿ ਪੰਡਿਤੁ ਬਾਦੁ ਵਖਾਣੈ ॥ ਭੀਤਰਿ
ਹੋਦੀ ਵਸਤੁ ਨ ਜਾਣੈ ॥੩॥ ਹਉ ਨ ਮੂਆ ਮੇਰੀ ਮੁਈ ਬਲਾਇ ॥ ਓਹੁ ਨ ਮੂਆ ਜੋ ਰਹਿਆ ਸਮਾਇ ॥ ਕਹੁ
ਨਾਨਕ ਗੁਰਿ ਬ੍ਰਹਮੁ ਦਿਖਾਇਆ ॥ ਮਰਤਾ ਜਾਤਾ ਨਦਰਿ ਨ ਆਇਆ ॥੪॥੪॥ ਗਉੜੀ ਮਹਲਾ ੧
ਦਖਣੀ ॥ ਸੁਣਿ ਸੁਣਿ ਬੂਝੈ ਮਾਨੈ ਨਾਉ ॥ ਤਾ ਕੈ ਸਦ ਬਲਿਹਾਰੈ ਜਾਉ ॥ ਆਪਿ ਭੁਲਾਏ ਠਉਰ ਨ ਠਾਉ ॥ ਤੂੰ
ਸਮਝਾਵਹਿ ਮੇਲਿ ਮਿਲਾਉ ॥੧॥ ਨਾਮੁ ਮਿਲੈ ਚਲੈ ਮੈ ਨਾਲਿ ॥ ਬਿਨੁ ਨਾਵੈ ਬਾਧੀ ਸਭ ਕਾਲਿ ॥੧॥ ਰਹਾਉ ॥
ਖੇਤੀ ਵਣਜੁ ਨਾਵੈ ਕੀ ਓਟ ॥ ਪਾਪੁ ਪੁੰਨੁ ਬੀਜ ਕੀ ਪੋਟ ॥ ਕਾਮੁ ਕ੍ਰੋਧੁ ਜੀਅ ਮਹਿ ਚੋਟ ॥ ਨਾਮੁ ਵਿਸਾਰਿ ਚਲੇ
ਮਨਿ ਖੋਟ ॥੨॥ ਸਾਚੇ ਗੁਰ ਕੀ ਸਾਚੀ ਸੀਖ ॥ ਤਨੁ ਮਨੁ ਸੀਤਲੁ ਸਾਚੁ ਪਰੀਖ ॥ ਜਲ ਪੁਰਾਇਨਿ ਰਸ
ਕਮਲ ਪਰੀਖ ॥ ਸਬਦਿ ਰਤੇ ਮੀਠੇ ਰਸ ਈਖ ॥੩॥ ਹੁਕਮਿ ਸੰਜੋਗੀ ਗੜਿ ਦਸ ਦੁਆਰ ॥ ਪੰਚ ਵਸਹਿ
ਮਿਲਿ ਜੋਤਿ ਅਪਾਰ ॥ ਆਪਿ ਤੁਲੈ ਆਪੇ ਵਣਜਾਰ ॥ ਨਾਨਕ ਨਾਮਿ ਸਵਾਰਣਹਾਰ ॥੪॥੫॥
ਗਉੜੀ ਮਹਲਾ ੧ ॥ ਜਾਤੋ ਜਾਇ ਕਹਾ ਤੇ ਆਵੈ ॥ ਕਹ ਉਪਜੈ ਕਹ ਜਾਇ ਸਮਾਵੈ ॥ ਕਿਉ ਬਾਧਿਓ
ਕਿਉ ਮੁਕਤੀ ਪਾਵੈ ॥ ਕਿਉ ਅਬਿਨਾਸੀ ਸਹਜਿ ਸਮਾਵੈ ॥੧॥ ਨਾਮੁ ਰਿਦੈ ਅੰਮ੍ਰਿਤੁ ਮੁਖਿ ਨਾਮੁ ॥ ਨਰਹਰ
ਨਾਮੁ ਨਰਹਰ ਨਿਹਕਾਮੁ ॥੧॥ ਰਹਾਉ ॥ ਸਹਜੇ ਆਵੈ ਸਹਜੇ ਜਾਇ ॥ ਮਨ ਤੇ ਉਪਜੈ ਮਨ ਮਾਹਿ ਸਮਾਇ ॥
ਗੁਰਮੁਖਿ ਮੁਕਤੋ ਬੰਧੁ ਨ ਪਾਇ ॥ ਸਬਦੁ ਬੀਚਾਰਿ ਛੁਟੈ ਹਰਿ ਨਾਇ ॥੨॥ ਤਰਵਰ ਪੰਖੀ ਬਹੁ ਨਿਸਿ
ਬਾਸੁ ॥ ਸੁਖ ਦੁਖੀਆ ਮਨਿ ਮੋਹ ਵਿਣਾਸੁ ॥ ਸਾਝ ਬਿਹਾਗ ਤਕਹਿ ਆਗਾਸੁ ॥ ਦਹ ਦਿਸਿ ਧਾਵਹਿ ਕਰਮਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੫੩॥
ਲਿਖਿਆਸੁ ॥੩॥ ਨਾਮ ਸੰਜੋਗੀ ਗੋਇਲਿ ਥਾਟੁ ॥ ਕਾਮ ਕ੍ਰੋਧ ਫੂਟੈ ਬਿਖੁ ਮਾਟੁ ॥ ਬਿਨੁ ਵਖਰ ਸੂਨੋ ਘਰੁ ਹਾਟੁ ॥
ਗੁਰ ਮਿਲਿ ਖੋਲੇ ਬਜਰ ਕਪਾਟ ॥੪॥ ਸਾਧੁ ਮਿਲੈ ਪੂਰਬ ਸੰਜੋਗ ॥ ਸਚਿ ਰਹਸੇ ਪੂਰੇ ਹਰਿ ਲੋਗ ॥ ਮਨੁ ਤਨੁ ਦੇ
ਲੈ ਸਹਜਿ ਸੁਭਾਇ ॥ ਨਾਨਕ ਤਿਨ ਕੈ ਲਾਗਉ ਪਾਇ ॥੫॥੬॥ ਗਉੜੀ ਮਹਲਾ ੧ ॥ ਕਾਮੁ ਕ੍ਰੋਧੁ ਮਾਇਆ ਮਹਿ
ਚੀਤੁ ॥ ਝੂਠ ਵਿਕਾਰਿ ਜਾਗੈ ਹਿਤ ਚੀਤੁ ॥ ਪੂੰਜੀ ਪਾਪ ਲੋਭ ਕੀ ਕੀਤੁ ॥ ਤਰੁ ਤਾਰੀ ਮਨਿ ਨਾਮੁ ਸੁਚੀਤੁ ॥੧॥ ਵਾਹੁ
ਵਾਹੁ ਸਾਚੇ ਮੈ ਤੇਰੀ ਟੇਕ ॥ ਹਉ ਪਾਪੀ ਤੂੰ ਨਿਰਮਲੁ ਏਕ ॥੧॥ ਰਹਾਉ ॥ ਅਗਨਿ ਪਾਣੀ ਬੋਲੈ ਭੜਵਾਉ ॥ ਜਿਹਵਾ
ਇੰਦ੍ਰੀ ਏਕੁ ਸੁਆਉ ॥ ਦਿਸਟਿ ਵਿਕਾਰੀ ਨਾਹੀ ਭਉ ਭਾਉ ॥ ਆਪੁ ਮਾਰੇ ਤਾ ਪਾਏ ਨਾਉ ॥੨॥ ਸਬਦਿ ਮਰੈ ਫਿਰਿ
ਮਰਣੁ ਨ ਹੋਇ ॥ ਬਿਨੁ ਮੂਏ ਕਿਉ ਪੂਰਾ ਹੋਇ ॥ ਪਰਪੰਚਿ ਵਿਆਪਿ ਰਹਿਆ ਮਨੁ ਦੋਇ ॥ ਥਿਰੁ ਨਾਰਾਇਣੁ ਕਰੇ
ਸੁ ਹੋਇ ॥੩॥ ਬੋਹਿਥਿ ਚੜਉ ਜਾ ਆਵੈ ਵਾਰੁ ॥ ਠਾਕੇ ਬੋਹਿਥ ਦਰਗਹ ਮਾਰ ॥ ਸਚੁ ਸਾਲਾਹੀ ਧੰਨੁ ਗੁਰਦੁਆਰੁ ॥
ਨਾਨਕ ਦਰਿ ਘਰਿ ਏਕੰਕਾਰੁ ॥੪॥੭॥ ਗਉੜੀ ਮਹਲਾ ੧ ॥ ਉਲਟਿਓ ਕਮਲੁ ਬ੍ਰਹਮੁ ਬੀਚਾਰਿ ॥ ਅੰਮ੍ਰਿਤ ਧਾਰ
ਗਗਨਿ ਦਸ ਦੁਆਰਿ ॥ ਤ੍ਰਿਭਵਣੁ ਬੇਧਿਆ ਆਪਿ ਮੁਰਾਰਿ ॥੧॥ ਰੇ ਮਨ ਮੇਰੇ ਭਰਮੁ ਨ ਕੀਜੈ ॥ ਮਨਿ ਮਾਨਿਐ
ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥ ਜਨਮੁ ਜੀਤਿ ਮਰਣਿ ਮਨੁ ਮਾਨਿਆ ॥ ਆਪਿ ਮੂਆ ਮਨੁ ਮਨ ਤੇ ਜਾਨਿਆ
॥ ਨਜਰਿ ਭਈ ਘਰੁ ਘਰ ਤੇ ਜਾਨਿਆ ॥੨॥ ਜਤੁ ਸਤੁ ਤੀਰਥੁ ਮਜਨੁ ਨਾਮਿ ॥ ਅਧਿਕ ਬਿਥਾਰੁ ਕਰਉ ਕਿਸੁ
ਕਾਮਿ ॥ ਨਰ ਨਾਰਾਇਣ ਅੰਤਰਜਾਮਿ ॥੩॥ ਆਨ ਮਨਉ ਤਉ ਪਰ ਘਰ ਜਾਉ ॥ ਕਿਸੁ ਜਾਚਉ ਨਾਹੀ ਕੋ ਥਾਉ
॥ ਨਾਨਕ ਗੁਰਮਤਿ ਸਹਜਿ ਸਮਾਉ ॥੪॥੮॥ ਗਉੜੀ ਮਹਲਾ ੧ ॥ ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥
ਮਰਣ ਰਹਣ ਰਸੁ ਅੰਤਰਿ ਭਾਏ ॥ ਗਰਬੁ ਨਿਵਾਰਿ ਗਗਨ ਪੁਰੁ ਪਾਏ ॥੧॥ ਮਰਣੁ ਲਿਖਾਇ ਆਏ ਨਹੀ ਰਹਣਾ
॥ ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥੧॥ ਰਹਾਉ ॥ ਸਤਿਗੁਰੁ ਮਿਲੈ ਤ ਦੁਬਿਧਾ ਭਾਗੈ ॥ ਕਮਲੁ ਬਿਗਾਸਿ
ਮਨੁ ਹਰਿ ਪ੍ਰਭ ਲਾਗੈ ॥ ਜੀਵਤੁ ਮਰੈ ਮਹਾ ਰਸੁ ਆਗੈ ॥੨॥ ਸਤਿਗੁਰਿ ਮਿਲਿਐ ਸਚ ਸੰਜਮਿ ਸੂਚਾ ॥
ਗੁਰ ਕੀ ਪਉੜੀ ਊਚੋ ਊਚਾ ॥ ਕਰਮਿ ਮਿਲੈ ਜਮ ਕਾ ਭਉ ਮੂਚਾ ॥੩॥ ਗੁਰਿ ਮਿਲਿਐ ਮਿਲਿ ਅੰਕਿ
ਸਮਾਇਆ ॥ ਕਰਿ ਕਿਰਪਾ ਘਰੁ ਮਹਲੁ ਦਿਖਾਇਆ ॥ ਨਾਨਕ ਹਉਮੈ ਮਾਰਿ ਮਿਲਾਇਆ ॥੪॥੯॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੫੪॥
ਗਉੜੀ ਮਹਲਾ ੧ ॥ ਕਿਰਤੁ ਪਇਆ ਨਹ ਮੇਟੈ ਕੋਇ ॥ ਕਿਆ ਜਾਣਾ ਕਿਆ ਆਗੈ ਹੋਇ ॥ ਜੋ ਤਿਸੁ ਭਾਣਾ
ਸੋਈ ਹੂਆ ॥ ਅਵਰੁ ਨ ਕਰਣੈ ਵਾਲਾ ਦੂਆ ॥੧॥ ਨਾ ਜਾਣਾ ਕਰਮ ਕੇਵਡ ਤੇਰੀ ਦਾਤਿ ॥ ਕਰਮੁ ਧਰਮੁ ਤੇਰੇ
ਨਾਮ ਕੀ ਜਾਤਿ ॥੧॥ ਰਹਾਉ ॥ ਤੂ ਏਵਡੁ ਦਾਤਾ ਦੇਵਣਹਾਰੁ ॥ ਤੋਟਿ ਨਾਹੀ ਤੁਧੁ ਭਗਤਿ ਭੰਡਾਰ ॥ ਕੀਆ ਗਰਬੁ
ਨ ਆਵੈ ਰਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੨॥ ਤੂ ਮਾਰਿ ਜੀਵਾਲਹਿ ਬਖਸਿ ਮਿਲਾਇ ॥ ਜਿਉ ਭਾਵੀ ਤਿਉ
ਨਾਮੁ ਜਪਾਇ ॥ ਤੂੰ ਦਾਨਾ ਬੀਨਾ ਸਾਚਾ ਸਿਰਿ ਮੇਰੈ ॥ ਗੁਰਮਤਿ ਦੇਇ ਭਰੋਸੈ ਤੇਰੈ ॥੩॥ ਤਨ ਮਹਿ ਮੈਲੁ ਨਾਹੀ
ਮਨੁ ਰਾਤਾ ॥ ਗੁਰ ਬਚਨੀ ਸਚੁ ਸਬਦਿ ਪਛਾਤਾ ॥ ਤੇਰਾ ਤਾਣੁ ਨਾਮ ਕੀ ਵਡਿਆਈ ॥ ਨਾਨਕ ਰਹਣਾ ਭਗਤਿ
ਸਰਣਾਈ ॥੪॥੧੦॥ ਗਉੜੀ ਮਹਲਾ ੧ ॥ ਜਿਨਿ ਅਕਥੁ ਕਹਾਇਆ ਅਪਿਓ ਪੀਆਇਆ ॥ ਅਨ ਭੈ ਵਿਸਰੇ
ਨਾਮਿ ਸਮਾਇਆ ॥੧॥ ਕਿਆ ਡਰੀਐ ਡਰੁ ਡਰਹਿ ਸਮਾਨਾ ॥ ਪੂਰੇ ਗੁਰ ਕੈ ਸਬਦਿ ਪਛਾਨਾ ॥੧॥ ਰਹਾਉ ॥
ਜਿਸੁ ਨਰ ਰਾਮੁ ਰਿਦੈ ਹਰਿ ਰਾਸਿ ॥ ਸਹਜਿ ਸੁਭਾਇ ਮਿਲੇ ਸਾਬਾਸਿ ॥੨॥ ਜਾਹਿ ਸਵਾਰੈ ਸਾਝ ਬਿਆਲ ॥ ਇਤ
ਉਤ ਮਨਮੁਖ ਬਾਧੇ ਕਾਲ ॥੩॥ ਅਹਿਨਿਸਿ ਰਾਮੁ ਰਿਦੈ ਸੇ ਪੂਰੇ ॥ ਨਾਨਕ ਰਾਮ ਮਿਲੇ ਭ੍ਰਮ ਦੂਰੇ ॥੪॥੧੧॥ ਗਉੜੀ
ਮਹਲਾ ੧ ॥ ਜਨਮਿ ਮਰੈ ਤ੍ਰੈ ਗੁਣ ਹਿਤਕਾਰੁ ॥ ਚਾਰੇ ਬੇਦ ਕਥਹਿ ਆਕਾਰੁ ॥ ਤੀਨਿ ਅਵਸਥਾ ਕਹਹਿ ਵਖਿਆਨੁ
॥ ਤੁਰੀਆਵਸਥਾ ਸਤਿਗੁਰ ਤੇ ਹਰਿ ਜਾਨੁ ॥੧॥ ਰਾਮ ਭਗਤਿ ਗੁਰ ਸੇਵਾ ਤਰਣਾ ॥ ਬਾਹੁੜਿ ਜਨਮੁ ਨ ਹੋਇ ਹੈ
ਮਰਣਾ ॥੧॥ ਰਹਾਉ ॥ ਚਾਰਿ ਪਦਾਰਥ ਕਹੈ ਸਭੁ ਕੋਈ ॥ ਸਿੰਮ੍ਰਿਤਿ ਸਾਸਤ ਪੰਡਿਤ ਮੁਖਿ ਸੋਈ ॥ ਬਿਨੁ ਗੁਰ
ਅਰਥੁ ਬੀਚਾਰੁ ਨ ਪਾਇਆ ॥ ਮੁਕਤਿ ਪਦਾਰਥੁ ਭਗਤਿ ਹਰਿ ਪਾਇਆ ॥੨॥ ਜਾ ਕੈ ਹਿਰਦੈ ਵਸਿਆ ਹਰਿ ਸੋਈ
॥ ਗੁਰਮੁਖਿ ਭਗਤਿ ਪਰਾਪਤਿ ਹੋਈ ॥ ਹਰਿ ਕੀ ਭਗਤਿ ਮੁਕਤਿ ਆਨੰਦੁ ॥ ਗੁਰਮਤਿ ਪਾਏ ਪਰਮਾਨੰਦੁ ॥੩॥
ਜਿਨਿ ਪਾਇਆ ਗੁਰਿ ਦੇਖਿ ਦਿਖਾਇਆ ॥ ਆਸਾ ਮਾਹਿ ਨਿਰਾਸੁ ਬੁਝਾਇਆ ॥ ਦੀਨਾ ਨਾਥੁ ਸਰਬ ਸੁਖਦਾਤਾ
॥ ਨਾਨਕ ਹਰਿ ਚਰਣੀ ਮਨੁ ਰਾਤਾ ॥੪॥੧੨॥ ਗਉੜੀ ਚੇਤੀ ਮਹਲਾ ੧ ॥ ਅੰਮ੍ਰਿਤ ਕਾਇਆ ਰਹੈ ਸੁਖਾਲੀ
ਬਾਜੀ ਇਹੁ ਸੰਸਾਰੋ ॥ ਲਬੁ ਲੋਭੁ ਮੁਚੁ ਕੂੜੁ ਕਮਾਵਹਿ ਬਹੁਤੁ ਉਠਾਵਹਿ ਭਾਰੋ ॥ ਤੂੰ ਕਾਇਆ ਮੈ ਰੁਲਦੀ
ਦੇਖੀ ਜਿਉ ਧਰ ਉਪਰਿ ਛਾਰੋ ॥੧॥ ਸੁਣਿ ਸੁਣਿ ਸਿਖ ਹਮਾਰੀ ॥ ਸੁਕ੍ਰਿਤੁ ਕੀਤਾ ਰਹਸੀ ਮੇਰੇ ਜੀਅੜੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੫੫॥
ਬਹੁੜਿ ਨ ਆਵੈ ਵਾਰੀ ॥੧॥ ਰਹਾਉ ॥ ਹਉ ਤੁਧੁ ਆਖਾ ਮੇਰੀ ਕਾਇਆ ਤੂੰ ਸੁਣਿ ਸਿਖ ਹਮਾਰੀ ॥ ਨਿੰਦਾ ਚਿੰਦਾ
ਕਰਹਿ ਪਰਾਈ ਝੂਠੀ ਲਾਇਤਬਾਰੀ ॥ ਵੇਲਿ ਪਰਾਈ ਜੋਹਹਿ ਜੀਅੜੇ ਕਰਹਿ ਚੋਰੀ ਬੁਰਿਆਰੀ ॥ ਹੰਸੁ ਚਲਿਆ ਤੂੰ
ਪਿਛੈ ਰਹੀਏਹਿ ਛੁਟੜਿ ਹੋਈਅਹਿ ਨਾਰੀ ॥੨॥ ਤੂੰ ਕਾਇਆ ਰਹੀਅਹਿ ਸੁਪਨੰਤਰਿ ਤੁਧੁ ਕਿਆ ਕਰਮ ਕਮਾਇਆ
॥ ਕਰਿ ਚੋਰੀ ਮੈ ਜਾ ਕਿਛੁ ਲੀਆ ਤਾ ਮਨਿ ਭਲਾ ਭਾਇਆ ॥ ਹਲਤਿ ਨ ਸੋਭਾ ਪਲਤਿ ਨ ਢੋਈ ਅਹਿਲਾ ਜਨਮੁ
ਗਵਾਇਆ ॥੩॥ ਹਉ ਖਰੀ ਦੁਹੇਲੀ ਹੋਈ ਬਾਬਾ ਨਾਨਕ ਮੇਰੀ ਬਾਤ ਨ ਪੁਛੈ ਕੋਈ ॥੧॥ ਰਹਾਉ ॥ ਤਾਜੀ ਤੁਰਕੀ
ਸੁਇਨਾ ਰੁਪਾ ਕਪੜ ਕੇਰੇ ਭਾਰਾ ॥ ਕਿਸ ਹੀ ਨਾਲਿ ਨ ਚਲੇ ਨਾਨਕ ਝੜਿ ਝੜਿ ਪਏ ਗਵਾਰਾ ॥ ਕੂਜਾ ਮੇਵਾ ਮੈ ਸਭ
ਕਿਛੁ ਚਾਖਿਆ ਇਕੁ ਅੰਮ੍ਰਿਤੁ ਨਾਮੁ ਤੁਮਾਰਾ ॥੪॥ ਦੇ ਦੇ ਨੀਵ ਦਿਵਾਲ ਉਸਾਰੀ ਭਸਮੰਦਰ ਕੀ ਢੇਰੀ ॥ ਸੰਚੇ
ਸੰਚਿ ਨ ਦੇਈ ਕਿਸ ਹੀ ਅੰਧੁ ਜਾਣੈ ਸਭ ਮੇਰੀ ॥ ਸੋਇਨ ਲੰਕਾ ਸੋਇਨ ਮਾੜੀ ਸੰਪੈ ਕਿਸੈ ਨ ਕੇਰੀ ॥੫॥ ਸੁਣਿ ਮੂਰਖ
ਮੰਨ ਅਜਾਣਾ ॥ ਹੋਗੁ ਤਿਸੈ ਕਾ ਭਾਣਾ ॥੧॥ ਰਹਾਉ ॥ ਸਾਹੁ ਹਮਾਰਾ ਠਾਕੁਰੁ ਭਾਰਾ ਹਮ ਤਿਸ ਕੇ ਵਣਜਾਰੇ ॥ ਜੀਉ
ਪਿੰਡੁ ਸਭ ਰਾਸਿ ਤਿਸੈ ਕੀ ਮਾਰਿ ਆਪੇ ਜੀਵਾਲੇ ॥੬॥੧॥੧੩॥ ਗਉੜੀ ਚੇਤੀ ਮਹਲਾ ੧ ॥ ਅਵਰਿ ਪੰਚ ਹਮ ਏਕ
ਜਨਾ ਕਿਉ ਰਾਖਉ ਘਰ ਬਾਰੁ ਮਨਾ ॥ ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥੧॥ ਸ੍ਰੀ ਰਾਮ
ਨਾਮਾ ਉਚਰੁ ਮਨਾ ॥ ਆਗੈ ਜਮ ਦਲੁ ਬਿਖਮੁ ਘਨਾ ॥੧॥ ਰਹਾਉ ॥ ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ
ਬੈਠੀ ਸਾ ਧਨਾ ॥ ਅੰਮ੍ਰਿਤ ਕੇਲ ਕਰੇ ਨਿਤ ਕਾਮਣਿ ਅਵਰਿ ਲੁਟੇਨਿ ਸੁ ਪੰਚ ਜਨਾ ॥੨॥ ਢਾਹਿ ਮੜੋਲੀ ਲੂਟਿਆ
ਦੇਹੁਰਾ ਸਾ ਧਨ ਪਕੜੀ ਏਕ ਜਨਾ ॥ ਜਮ ਡੰਡਾ ਗਲਿ ਸੰਗਲੁ ਪੜਿਆ ਭਾਗਿ ਗਏ ਸੇ ਪੰਚ ਜਨਾ ॥੩॥ ਕਾਮਣਿ
ਲੋੜੈ ਸੁਇਨਾ ਰੁਪਾ ਮਿਤ੍ਰ ਲੁੜੇਨਿ ਸੁ ਖਾਧਾਤਾ ॥ ਨਾਨਕ ਪਾਪ ਕਰੇ ਤਿਨ ਕਾਰਣਿ ਜਾਸੀ ਜਮਪੁਰਿ ਬਾਧਾਤਾ ॥
੪॥੨॥੧੪॥ ਗਉੜੀ ਚੇਤੀ ਮਹਲਾ ੧ ॥ ਮੁੰਦ੍ਰਾ ਤੇ ਘਟ ਭੀਤਰਿ ਮੁੰਦ੍ਰਾ ਕਾਂਇਆ ਕੀਜੈ ਖਿੰਥਾਤਾ ॥ ਪੰਚ ਚੇਲੇ ਵਸਿ
ਕੀਜਹਿ ਰਾਵਲ ਇਹੁ ਮਨੁ ਕੀਜੈ ਡੰਡਾਤਾ ॥੧॥ ਜੋਗ ਜੁਗਤਿ ਇਵ ਪਾਵਸਿਤਾ ॥ ਏਕੁ ਸਬਦੁ ਦੂਜਾ ਹੋਰੁ ਨਾਸਤਿ
ਕੰਦ ਮੂਲਿ ਮਨੁ ਲਾਵਸਿਤਾ ॥੧॥ ਰਹਾਉ ॥ ਮੂੰਡਿ ਮੁੰਡਾਇਐ ਜੇ ਗੁਰੁ ਪਾਈਐ ਹਮ ਗੁਰੁ ਕੀਨੀ ਗੰਗਾਤਾ ॥
ਤ੍ਰਿਭਵਣ ਤਾਰਣਹਾਰੁ ਸੁਆਮੀ ਏਕੁ ਨ ਚੇਤਸਿ ਅੰਧਾਤਾ ॥੨॥ ਕਰਿ ਪਟੰਬੁ ਗਲੀ ਮਨੁ ਲਾਵਸਿ ਸੰਸਾ ਮੂਲਿ ਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੫੬॥
ਜਾਵਸਿਤਾ ॥ ਏਕਸੁ ਚਰਣੀ ਜੇ ਚਿਤੁ ਲਾਵਹਿ ਲਬਿ ਲੋਭਿ ਕੀ ਧਾਵਸਿਤਾ ॥੩॥ ਜਪਸਿ ਨਿਰੰਜਨੁ ਰਚਸਿ ਮਨਾ ॥
ਕਾਹੇ ਬੋਲਹਿ ਜੋਗੀ ਕਪਟੁ ਘਨਾ ॥੧॥ ਰਹਾਉ ॥ ਕਾਇਆ ਕਮਲੀ ਹੰਸੁ ਇਆਣਾ ਮੇਰੀ ਮੇਰੀ ਕਰਤ ਬਿਹਾਣੀਤਾ ॥
ਪ੍ਰਣਵਤਿ ਨਾਨਕੁ ਨਾਗੀ ਦਾਝੈ ਫਿਰਿ ਪਾਛੈ ਪਛੁਤਾਣੀਤਾ ॥੪॥੩॥੧੫॥ ਗਉੜੀ ਚੇਤੀ ਮਹਲਾ ੧ ॥ ਅਉਖਧ
ਮੰਤ੍ਰ ਮੂਲੁ ਮਨ ਏਕੈ ਜੇ ਕਰਿ ਦ੍ਰਿੜੁ ਚਿਤੁ ਕੀਜੈ ਰੇ ॥ ਜਨਮ ਜਨਮ ਕੇ ਪਾਪ ਕਰਮ ਕੇ ਕਾਟਨਹਾਰਾ ਲੀਜੈ ਰੇ ॥੧॥
ਮਨ ਏਕੋ ਸਾਹਿਬੁ ਭਾਈ ਰੇ ॥ ਤੇਰੇ ਤੀਨਿ ਗੁਣਾ ਸੰਸਾਰਿ ਸਮਾਵਹਿ ਅਲਖੁ ਨ ਲਖਣਾ ਜਾਈ ਰੇ ॥੧॥ ਰਹਾਉ ॥
ਸਕਰ ਖੰਡੁ ਮਾਇਆ ਤਨਿ ਮੀਠੀ ਹਮ ਤਉ ਪੰਡ ਉਚਾਈ ਰੇ ॥ ਰਾਤਿ ਅਨੇਰੀ ਸੂਝਸਿ ਨਾਹੀ ਲਜੁ ਟੂਕਸਿ ਮੂਸਾ
ਭਾਈ ਰੇ ॥੨॥ ਮਨਮੁਖਿ ਕਰਹਿ ਤੇਤਾ ਦੁਖੁ ਲਾਗੈ ਗੁਰਮੁਖਿ ਮਿਲੈ ਵਡਾਈ ਰੇ ॥ ਜੋ ਤਿਨਿ ਕੀਆ ਸੋਈ ਹੋਆ
ਕਿਰਤੁ ਨ ਮੇਟਿਆ ਜਾਈ ਰੇ ॥੩॥ ਸੁਭਰ ਭਰੇ ਨ ਹੋਵਹਿ ਊਣੇ ਜੋ ਰਾਤੇ ਰੰਗੁ ਲਾਈ ਰੇ ॥ ਤਿਨ ਕੀ ਪੰਕ ਹੋਵੈ ਜੇ
ਨਾਨਕੁ ਤਉ ਮੂੜਾ ਕਿਛੁ ਪਾਈ ਰੇ ॥੪॥੪॥੧੬॥ ਗਉੜੀ ਚੇਤੀ ਮਹਲਾ ੧ ॥ ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ
ਥਾਵਹੁ ਹਮ ਆਏ ॥ ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥੧॥ ਮੇਰੇ ਸਾਹਿਬਾ ਕਉਣੁ ਜਾਣੈ ਗੁਣ
ਤੇਰੇ ॥ ਕਹੇ ਨ ਜਾਨੀ ਅਉਗਣ ਮੇਰੇ ॥੧॥ ਰਹਾਉ ॥ ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥ ਕੇਤੇ ਨਾਗ
ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥੨॥ ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥ ਅਗਹੁ ਦੇਖੈ
ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥੩॥ ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥ ਲੈ ਕੈ ਤਕੜੀ
ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥੪॥ ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥
ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥੫॥ ਜੀਅੜਾ ਅਗਨਿ ਬਰਾਬਰਿ ਤਪੈ ਭੀਤਰਿ ਵਗੈ
ਕਾਤੀ ॥ ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥੬॥੫॥੧੭॥ ਗਉੜੀ ਬੈਰਾਗਣਿ ਮਹਲਾ ੧ ॥
ਰੈਣਿ ਗਵਾਈ ਸੋਇ ਕੈ ਦਿਵਸੁ ਗਵਾਇਆ ਖਾਇ ॥ ਹੀਰੇ ਜੈਸਾ ਜਨਮੁ ਹੈ ਕਉਡੀ ਬਦਲੇ ਜਾਇ ॥੧॥ ਨਾਮੁ ਨ
ਜਾਨਿਆ ਰਾਮ ਕਾ ॥ ਮੂੜੇ ਫਿਰਿ ਪਾਛੈ ਪਛੁਤਾਹਿ ਰੇ ॥੧॥ ਰਹਾਉ ॥ ਅਨਤਾ ਧਨੁ ਧਰਣੀ ਧਰੇ ਅਨਤ ਨ ਚਾਹਿਆ
ਜਾਇ ॥ ਅਨਤ ਕਉ ਚਾਹਨ ਜੋ ਗਏ ਸੇ ਆਏ ਅਨਤ ਗਵਾਇ ॥੨॥ ਆਪਣ ਲੀਆ ਜੇ ਮਿਲੈ ਤਾ ਸਭੁ ਕੋ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੫੭॥
ਭਾਗਠੁ ਹੋਇ ॥ ਕਰਮਾ ਉਪਰਿ ਨਿਬੜੈ ਜੇ ਲੋਚੈ ਸਭੁ ਕੋਇ ॥੩॥ ਨਾਨਕ ਕਰਣਾ ਜਿਨਿ ਕੀਆ ਸੋਈ ਸਾਰ ਕਰੇਇ
॥ ਹੁਕਮੁ ਨ ਜਾਪੀ ਖਸਮ ਕਾ ਕਿਸੈ ਵਡਾਈ ਦੇਇ ॥੪॥੧॥੧੮॥ ਗਉੜੀ ਬੈਰਾਗਣਿ ਮਹਲਾ ੧ ॥ ਹਰਣੀ ਹੋਵਾ
ਬਨਿ ਬਸਾ ਕੰਦ ਮੂਲ ਚੁਣਿ ਖਾਉ ॥ ਗੁਰ ਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥੧॥ ਮੈ
ਬਨਜਾਰਨਿ ਰਾਮ ਕੀ ॥ ਤੇਰਾ ਨਾਮੁ ਵਖਰੁ ਵਾਪਾਰੁ ਜੀ ॥੧॥ ਰਹਾਉ ॥ ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ
ਬੀਚਾਰੁ ॥ ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥੨॥ ਮਛੁਲੀ ਹੋਵਾ ਜਲਿ ਬਸਾ ਜੀਅ ਜੰਤ ਸਭਿ
ਸਾਰਿ ॥ ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥੩॥ ਨਾਗਨਿ ਹੋਵਾ ਧਰ ਵਸਾ ਸਬਦੁ ਵਸੈ
ਭਉ ਜਾਇ ॥ ਨਾਨਕ ਸਦਾ ਸੋਹਾਗਣੀ ਜਿਨ ਜੋਤੀ ਜੋਤਿ ਸਮਾਇ ॥੪॥੨॥੧੯॥
ਗਉੜੀ ਪੂਰਬੀ ਦੀਪਕੀ ਮਹਲਾ ੧ ੴ ਸਤਿਗੁਰ ਪ੍ਰਸਾਦਿ ॥
ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਹੁ ਸਿਰਜਣਹਾਰੋ ॥
੧॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਾਉ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥
ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ
ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਆਸੀਸੜੀਆ ਜਿਉ ਹੋਵੈ
ਸਾਹਿਬ ਸਿਉ ਮੇਲੁ ॥੩॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ
ਸੇ ਦਿਹ ਆਵੰਨਿ ॥੪॥੧॥੨੦॥
ਰਾਗੁ ਗਉੜੀ ਗੁਆਰੇਰੀ ॥ ਮਹਲਾ ੩ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥
ਗੁਰਿ ਮਿਲਿਐ ਹਰਿ ਮੇਲਾ ਹੋਈ ॥ ਆਪੇ ਮੇਲਿ ਮਿਲਾਵੈ ਸੋਈ ॥ ਮੇਰਾ ਪ੍ਰਭੁ ਸਭ
ਬਿਧਿ ਆਪੇ ਜਾਣੈ ॥ ਹੁਕਮੇ ਮੇਲੇ ਸਬਦਿ ਪਛਾਣੈ ॥੧॥ ਸਤਿਗੁਰ ਕੈ ਭਇ ਭ੍ਰਮੁ ਭਉ ਜਾਇ ॥ ਭੈ ਰਾਚੈ ਸਚ
ਰੰਗਿ ਸਮਾਇ ॥੧॥ ਰਹਾਉ ॥ ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ ॥ ਮੇਰਾ ਪ੍ਰਭੁ ਭਾਰਾ ਕੀਮਤਿ ਨਹੀ
ਪਾਇ ॥ ਸਬਦਿ ਸਾਲਾਹੈ ਅੰਤੁ ਨ ਪਾਰਾਵਾਰੁ ॥ ਮੇਰਾ ਪ੍ਰਭੁ ਬਖਸੇ ਬਖਸਣਹਾਰੁ ॥੨॥ ਗੁਰਿ ਮਿਲਿਐ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੫੮॥
ਸਭ ਮਤਿ ਬੁਧਿ ਹੋਇ ॥ ਮਨਿ ਨਿਰਮਲਿ ਵਸੈ ਸਚੁ ਸੋਇ ॥ ਸਾਚਿ ਵਸਿਐ ਸਾਚੀ ਸਭ ਕਾਰ ॥ ਊਤਮ ਕਰਣੀ
ਸਬਦ ਬੀਚਾਰ ॥੩॥ ਗੁਰ ਤੇ ਸਾਚੀ ਸੇਵਾ ਹੋਇ ॥ ਗੁਰਮੁਖਿ ਨਾਮੁ ਪਛਾਣੈ ਕੋਇ ॥ ਜੀਵੈ ਦਾਤਾ ਦੇਵਣਹਾਰੁ ॥
ਨਾਨਕ ਹਰਿ ਨਾਮੇ ਲਗੈ ਪਿਆਰੁ ॥੪॥੧॥੨੧॥ ਗਉੜੀ ਗੁਆਰੇਰੀ ਮਹਲਾ ੩ ॥ ਗੁਰ ਤੇ ਗਿਆਨੁ ਪਾਏ ਜਨੁ
ਕੋਇ ॥ ਗੁਰ ਤੇ ਬੂਝੈ ਸੀਝੈ ਸੋਇ ॥ ਗੁਰ ਤੇ ਸਹਜੁ ਸਾਚੁ ਬੀਚਾਰੁ ॥ ਗੁਰ ਤੇ ਪਾਏ ਮੁਕਤਿ ਦੁਆਰੁ ॥੧॥ ਪੂਰੈ ਭਾਗਿ
ਮਿਲੈ ਗੁਰੁ ਆਇ ॥ ਸਾਚੈ ਸਹਜਿ ਸਾਚਿ ਸਮਾਇ ॥੧॥ ਰਹਾਉ ॥ ਗੁਰਿ ਮਿਲਿਐ ਤ੍ਰਿਸਨਾ ਅਗਨਿ ਬੁਝਾਏ ॥ ਗੁਰ
ਤੇ ਸਾਂਤਿ ਵਸੈ ਮਨਿ ਆਏ ॥ ਗੁਰ ਤੇ ਪਵਿਤ ਪਾਵਨ ਸੁਚਿ ਹੋਇ ॥ ਗੁਰ ਤੇ ਸਬਦਿ ਮਿਲਾਵਾ ਹੋਇ ॥੨॥ ਬਾਝੁ
ਗੁਰੂ ਸਭ ਭਰਮਿ ਭੁਲਾਈ ॥ ਬਿਨੁ ਨਾਵੈ ਬਹੁਤਾ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਈ ॥ ਦਰਸਨਿ ਸਚੈ
ਸਚੀ ਪਤਿ ਹੋਈ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਈ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਈ ॥ ਮਿਲਿ ਪ੍ਰੀਤਮ
ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਿ ਸਮਾਵਾ ॥੪॥੨॥੨੨॥ ਗਉੜੀ ਗੁਆਰੇਰੀ ਮਹਲਾ ੩ ॥ ਸੁ ਥਾਉ ਸਚੁ
ਮਨੁ ਨਿਰਮਲੁ ਹੋਇ ॥ ਸਚਿ ਨਿਵਾਸੁ ਕਰੇ ਸਚੁ ਸੋਇ ॥ ਸਚੀ ਬਾਣੀ ਜੁਗ ਚਾਰੇ ਜਾਪੈ ॥ ਸਭੁ ਕਿਛੁ ਸਾਚਾ ਆਪੇ
ਆਪੈ ॥੧॥ ਕਰਮੁ ਹੋਵੈ ਸਤਸੰਗਿ ਮਿਲਾਏ ॥ ਹਰਿ ਗੁਣ ਗਾਵੈ ਬੈਸਿ ਸੁ ਥਾਏ ॥੧॥ ਰਹਾਉ ॥ ਜਲਉ ਇਹ
ਜਿਹਵਾ ਦੂਜੈ ਭਾਇ ॥ ਹਰਿ ਰਸੁ ਨ ਚਾਖੈ ਫੀਕਾ ਆਲਾਇ ॥ ਬਿਨੁ ਬੂਝੇ ਤਨੁ ਮਨੁ ਫੀਕਾ ਹੋਇ ॥ ਬਿਨੁ ਨਾਵੈ
ਦੁਖੀਆ ਚਲਿਆ ਰੋਇ ॥੨॥ ਰਸਨਾ ਹਰਿ ਰਸੁ ਚਾਖਿਆ ਸਹਜਿ ਸੁਭਾਇ ॥ ਗੁਰ ਕਿਰਪਾ ਤੇ ਸਚਿ ਸਮਾਇ ॥
ਸਾਚੇ ਰਾਤੀ ਗੁਰ ਸਬਦੁ ਵੀਚਾਰ ॥ ਅੰਮ੍ਰਿਤੁ ਪੀਵੈ ਨਿਰਮਲ ਧਾਰ ॥੩॥ ਨਾਮਿ ਸਮਾਵੈ ਜੋ ਭਾਡਾ ਹੋਇ ॥ ਊਂਧੈ
ਭਾਂਡੈ ਟਿਕੈ ਨ ਕੋਇ ॥ ਗੁਰ ਸਬਦੀ ਮਨਿ ਨਾਮਿ ਨਿਵਾਸੁ ॥ ਨਾਨਕ ਸਚੁ ਭਾਂਡਾ ਜਿਸੁ ਸਬਦ ਪਿਆਸ ॥
੪॥੩॥੨੩॥ ਗਉੜੀ ਗੁਆਰੇਰੀ ਮਹਲਾ ੩ ॥ ਇਕਿ ਗਾਵਤ ਰਹੇ ਮਨਿ ਸਾਦੁ ਨ ਪਾਇ ॥ ਹਉਮੈ ਵਿਚਿ
ਗਾਵਹਿ ਬਿਰਥਾ ਜਾਇ ॥ ਗਾਵਣਿ ਗਾਵਹਿ ਜਿਨ ਨਾਮ ਪਿਆਰੁ ॥ ਸਾਚੀ ਬਾਣੀ ਸਬਦ ਬੀਚਾਰੁ ॥੧॥
ਗਾਵਤ ਰਹੈ ਜੇ ਸਤਿਗੁਰ ਭਾਵੈ ॥ ਮਨੁ ਤਨੁ ਰਾਤਾ ਨਾਮਿ ਸੁਹਾਵੈ ॥੧॥ ਰਹਾਉ ॥ ਇਕਿ ਗਾਵਹਿ ਇਕਿ
ਭਗਤਿ ਕਰੇਹਿ ॥ ਨਾਮੁ ਨ ਪਾਵਹਿ ਬਿਨੁ ਅਸਨੇਹ ॥ ਸਚੀ ਭਗਤਿ ਗੁਰ ਸਬਦ ਪਿਆਰਿ ॥ ਅਪਨਾ ਪਿਰੁ ਰਾਖਿਆ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੫੯॥
ਸਦਾ ਉਰਿ ਧਾਰਿ ॥੨॥ ਭਗਤਿ ਕਰਹਿ ਮੂਰਖ ਆਪੁ ਜਣਾਵਹਿ ॥ ਨਚਿ ਨਚਿ ਟਪਹਿ ਬਹੁਤੁ ਦੁਖੁ ਪਾਵਹਿ ॥
ਨਚਿਐ ਟਪਿਐ ਭਗਤਿ ਨ ਹੋਇ ॥ ਸਬਦਿ ਮਰੈ ਭਗਤਿ ਪਾਏ ਜਨੁ ਸੋਇ ॥੩॥ ਭਗਤਿ ਵਛਲੁ ਭਗਤਿ ਕਰਾਏ
ਸੋਇ ॥ ਸਚੀ ਭਗਤਿ ਵਿਚਹੁ ਆਪੁ ਖੋਇ ॥ ਮੇਰਾ ਪ੍ਰਭੁ ਸਾਚਾ ਸਭ ਬਿਧਿ ਜਾਣੈ ॥ ਨਾਨਕ ਬਖਸੇ ਨਾਮੁ ਪਛਾਣੈ
॥੪॥੪॥੨੪॥ ਗਉੜੀ ਗੁਆਰੇਰੀ ਮਹਲਾ ੩ ॥ ਮਨੁ ਮਾਰੇ ਧਾਤੁ ਮਰਿ ਜਾਇ ॥ ਬਿਨੁ ਮੂਏ ਕੈਸੇ ਹਰਿ ਪਾਇ ॥
ਮਨੁ ਮਰੈ ਦਾਰੂ ਜਾਣੈ ਕੋਇ ॥ ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥ ਜਿਸ ਨੋ ਬਖਸੇ ਦੇ ਵਡਿਆਈ ॥
ਗੁਰ ਪਰਸਾਦਿ ਹਰਿ ਵਸੈ ਮਨਿ ਆਈ ॥੧॥ ਰਹਾਉ ॥ ਗੁਰਮੁਖਿ ਕਰਣੀ ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ
ਪਾਵੈ ॥ ਮਨੁ ਮੈ ਮਤੁ ਮੈਗਲ ਮਿਕਦਾਰਾ ॥ ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥ ਮਨੁ ਅਸਾਧੁ ਸਾਧੈ ਜਨੁ
ਕੋਇ ॥ ਅਚਰੁ ਚਰੈ ਤਾ ਨਿਰਮਲੁ ਹੋਇ ॥ ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੇ ਵਿਕਾਰ
॥੩॥ ਜੋ ਧੁਰਿ ਰਾਖਿਅਨੁ ਮੇਲਿ ਮਿਲਾਇ ॥ ਕਦੇ ਨ ਵਿਛੁੜਹਿ ਸਬਦਿ ਸਮਾਇ ॥ ਆਪਣੀ ਕਲਾ ਆਪੇ ਹੀ
ਜਾਣੈ ॥ ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੫॥੨੫॥ ਗਉੜੀ ਗੁਆਰੇਰੀ ਮਹਲਾ ੩ ॥ ਹਉਮੈ ਵਿਚਿ ਸਭੁ ਜਗੁ
ਬਉਰਾਨਾ ॥ ਦੂਜੈ ਭਾਇ ਭਰਮਿ ਭੁਲਾਨਾ ॥ ਬਹੁ ਚਿੰਤਾ ਚਿਤਵੈ ਆਪੁ ਨ ਪਛਾਨਾ ॥ ਧੰਧਾ ਕਰਤਿਆ ਅਨਦਿਨੁ
ਵਿਹਾਨਾ ॥੧॥ ਹਿਰਦੈ ਰਾਮੁ ਰਮਹੁ ਮੇਰੇ ਭਾਈ ॥ ਗੁਰਮੁਖਿ ਰਸਨਾ ਹਰਿ ਰਸਨ ਰਸਾਈ ॥੧॥ ਰਹਾਉ ॥
ਗੁਰਮੁਖਿ ਹਿਰਦੈ ਜਿਨਿ ਰਾਮੁ ਪਛਾਤਾ ॥ ਜਗਜੀਵਨੁ ਸੇਵਿ ਜੁਗ ਚਾਰੇ ਜਾਤਾ ॥ ਹਉਮੈ ਮਾਰਿ ਗੁਰ ਸਬਦਿ
ਪਛਾਤਾ ॥ ਕ੍ਰਿਪਾ ਕਰੇ ਪ੍ਰਭ ਕਰਮ ਬਿਧਾਤਾ ॥੨॥ ਸੇ ਜਨ ਸਚੇ ਜੋ ਗੁਰ ਸਬਦਿ ਮਿਲਾਏ ॥ ਧਾਵਤ ਵਰਜੇ ਠਾਕਿ
ਰਹਾਏ ॥ ਨਾਮੁ ਨਵ ਨਿਧਿ ਗੁਰ ਤੇ ਪਾਏ ॥ ਹਰਿ ਕਿਰਪਾ ਤੇ ਹਰਿ ਵਸੈ ਮਨਿ ਆਏ ॥੩॥ ਰਾਮ ਰਾਮ ਕਰਤਿਆ
ਸੁਖੁ ਸਾਂਤਿ ਸਰੀਰ ॥ ਅੰਤਰਿ ਵਸੈ ਨ ਲਾਗੈ ਜਮ ਪੀਰ ॥ ਆਪੇ ਸਾਹਿਬੁ ਆਪਿ ਵਜੀਰ ॥ ਨਾਨਕ ਸੇਵਿ ਸਦਾ
ਹਰਿ ਗੁਣੀ ਗਹੀਰ ॥੪॥੬॥੨੬॥ ਗਉੜੀ ਗੁਆਰੇਰੀ ਮਹਲਾ ੩ ॥ ਸੋ ਕਿਉ ਵਿਸਰੈ ਜਿਸ ਕੇ ਜੀਅ
ਪਰਾਨਾ ॥ ਸੋ ਕਿਉ ਵਿਸਰੈ ਸਭ ਮਾਹਿ ਸਮਾਨਾ ॥ ਜਿਤੁ ਸੇਵਿਐ ਦਰਗਹ ਪਤਿ ਪਰਵਾਨਾ ॥੧॥ ਹਰਿ ਕੇ
ਨਾਮ ਵਿਟਹੁ ਬਲਿ ਜਾਉ ॥ ਤੂੰ ਵਿਸਰਹਿ ਤਦਿ ਹੀ ਮਰਿ ਜਾਉ ॥੧॥ ਰਹਾਉ ॥ ਤਿਨ ਤੂੰ ਵਿਸਰਹਿ ਜਿ ਤੁਧੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੬੦॥
ਆਪਿ ਭੁਲਾਏ ॥ ਤਿਨ ਤੂੰ ਵਿਸਰਹਿ ਜਿ ਦੂਜੈ ਭਾਏ ॥ ਮਨਮੁਖ ਅਗਿਆਨੀ ਜੋਨੀ ਪਾਏ ॥੨॥ ਜਿਨ ਇਕ ਮਨਿ
ਤੁਠਾ ਸੇ ਸਤਿਗੁਰ ਸੇਵਾ ਲਾਏ ॥ ਜਿਨ ਇਕ ਮਨਿ ਤੁਠਾ ਤਿਨ ਹਰਿ ਮੰਨਿ ਵਸਾਏ ॥ ਗੁਰਮਤੀ ਹਰਿ ਨਾਮਿ
ਸਮਾਏ ॥੩॥ ਜਿਨਾ ਪੋਤੈ ਪੁੰਨੁ ਸੇ ਗਿਆਨ ਬੀਚਾਰੀ ॥ ਜਿਨਾ ਪੋਤੈ ਪੁੰਨੁ ਤਿਨ ਹਉਮੈ ਮਾਰੀ ॥ ਨਾਨਕ ਜੋ ਨਾਮਿ
ਰਤੇ ਤਿਨ ਕਉ ਬਲਿਹਾਰੀ ॥੪॥੭॥੨੭॥ ਗਉੜੀ ਗੁਆਰੇਰੀ ਮਹਲਾ ੩ ॥ ਤੂੰ ਅਕਥੁ ਕਿਉ ਕਥਿਆ ਜਾਹਿ ॥
ਗੁਰ ਸਬਦੁ ਮਾਰਣੁ ਮਨ ਮਾਹਿ ਸਮਾਹਿ ॥ ਤੇਰੇ ਗੁਣ ਅਨੇਕ ਕੀਮਤਿ ਨਹ ਪਾਹਿ ॥੧॥ ਜਿਸ ਕੀ ਬਾਣੀ ਤਿਸੁ
ਮਾਹਿ ਸਮਾਣੀ ॥ ਤੇਰੀ ਅਕਥ ਕਥਾ ਗੁਰ ਸਬਦਿ ਵਖਾਣੀ ॥੧॥ ਰਹਾਉ ॥ ਜਹ ਸਤਿਗੁਰੁ ਤਹ ਸਤਸੰਗਤਿ
ਬਣਾਈ ॥ ਜਹ ਸਤਿਗੁਰੁ ਸਹਜੇ ਹਰਿ ਗੁਣ ਗਾਈ ॥ ਜਹ ਸਤਿਗੁਰੁ ਤਹਾ ਹਉਮੈ ਸਬਦਿ ਜਲਾਈ ॥੨॥ ਗੁਰਮੁਖਿ
ਸੇਵਾ ਮਹਲੀ ਥਾਉ ਪਾਏ ॥ ਗੁਰਮੁਖਿ ਅੰਤਰਿ ਹਰਿ ਨਾਮੁ ਵਸਾਏ ॥ ਗੁਰਮੁਖਿ ਭਗਤਿ ਹਰਿ ਨਾਮਿ ਸਮਾਏ ॥੩॥
ਆਪੇ ਦਾਤਿ ਕਰੇ ਦਾਤਾਰੁ ॥ ਪੂਰੇ ਸਤਿਗੁਰ ਸਿਉ ਲਗੈ ਪਿਆਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥
੪॥੮॥੨੮॥ ਗਉੜੀ ਗੁਆਰੇਰੀ ਮਹਲਾ ੩ ॥ ਏਕਸੁ ਤੇ ਸਭਿ ਰੂਪ ਹਹਿ ਰੰਗਾ ॥ ਪਉਣੁ ਪਾਣੀ ਬੈਸੰਤਰੁ ਸਭਿ
ਸਹਲੰਗਾ ॥ ਭਿੰਨ ਭਿੰਨ ਵੇਖੈ ਹਰਿ ਪ੍ਰਭੁ ਰੰਗਾ ॥੧॥ ਏਕੁ ਅਚਰਜੁ ਏਕੋ ਹੈ ਸੋਈ ॥ ਗੁਰਮੁਖਿ ਵੀਚਾਰੇ ਵਿਰਲਾ
ਕੋਈ ॥੧॥ ਰਹਾਉ ॥ ਸਹਜਿ ਭਵੈ ਪ੍ਰਭੁ ਸਭਨੀ ਥਾਈ ॥ ਕਹਾ ਗੁਪਤੁ ਪ੍ਰਗਟੁ ਪ੍ਰਭਿ ਬਣਤ ਬਣਾਈ ॥ ਆਪੇ
ਸੁਤਿਆ ਦੇਇ ਜਗਾਈ ॥੨॥ ਤਿਸ ਕੀ ਕੀਮਤਿ ਕਿਨੈ ਨ ਹੋਈ ॥ ਕਹਿ ਕਹਿ ਕਥਨੁ ਕਹੈ ਸਭੁ ਕੋਈ ॥ ਗੁਰ ਸਬਦਿ
ਸਮਾਵੈ ਬੂਝੈ ਹਰਿ ਸੋਈ ॥੩॥ ਸੁਣਿ ਸੁਣਿ ਵੇਖੈ ਸਬਦਿ ਮਿਲਾਏ ॥ ਵਡੀ ਵਡਿਆਈ ਗੁਰ ਸੇਵਾ ਤੇ ਪਾਏ ॥
ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ ॥੪॥੯॥੨੯॥ ਗਉੜੀ ਗੁਆਰੇਰੀ ਮਹਲਾ ੩ ॥ ਮਨਮੁਖਿ ਸੂਤਾ
ਮਾਇਆ ਮੋਹਿ ਪਿਆਰਿ ॥ ਗੁਰਮੁਖਿ ਜਾਗੇ ਗੁਣ ਗਿਆਨ ਬੀਚਾਰਿ ॥ ਸੇ ਜਨ ਜਾਗੇ ਜਿਨ ਨਾਮ ਪਿਆਰਿ ॥
੧॥ ਸਹਜੇ ਜਾਗੈ ਸਵੈ ਨ ਕੋਇ ॥ ਪੂਰੇ ਗੁਰ ਤੇ ਬੂਝੈ ਜਨੁ ਕੋਇ ॥੧॥ ਰਹਾਉ ॥ ਅਸੰਤੁ ਅਨਾੜੀ ਕਦੇ ਨ ਬੂਝੈ
॥ ਕਥਨੀ ਕਰੇ ਤੈ ਮਾਇਆ ਨਾਲਿ ਲੂਝੈ ॥ ਅੰਧੁ ਅਗਿਆਨੀ ਕਦੇ ਨ ਸੀਝੈ ॥੨॥ ਇਸੁ ਜੁਗ ਮਹਿ ਰਾਮ
ਨਾਮਿ ਨਿਸਤਾਰਾ ॥ ਵਿਰਲਾ ਕੋ ਪਾਏ ਗੁਰ ਸਬਦਿ ਵੀਚਾਰਾ ॥ ਆਪਿ ਤਰੈ ਸਗਲੇ ਕੁਲ ਉਧਾਰਾ ॥੩॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੬੧॥
ਇਸੁ ਕਲਿਜੁਗ ਮਹਿ ਕਰਮ ਧਰਮੁ ਨ ਕੋਈ ॥ ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ ॥ ਨਾਨਕ ਨਾਮ ਬਿਨਾ ਕੋ
ਮੁਕਤਿ ਨ ਹੋਈ ॥੪॥੧੦॥੩੦॥ ਗਉੜੀ ਮਹਲਾ ੩ ਗੁਆਰੇਰੀ ॥ ਸਚਾ ਅਮਰੁ ਸਚਾ ਪਾਤਿਸਾਹੁ ॥ ਮਨਿ ਸਾਚੈ ਰਾਤੇ
ਹਰਿ ਵੇਪਰਵਾਹੁ ॥ ਸਚੈ ਮਹਲਿ ਸਚਿ ਨਾਮਿ ਸਮਾਹੁ ॥੧॥ ਸੁਣਿ ਮਨ ਮੇਰੇ ਸਬਦੁ ਵੀਚਾਰਿ ॥ ਰਾਮ ਜਪਹੁ ਭਵਜਲੁ
ਉਤਰਹੁ ਪਾਰਿ ॥੧॥ ਰਹਾਉ ॥ ਭਰਮੇ ਆਵੈ ਭਰਮੇ ਜਾਇ ॥ ਇਹੁ ਜਗੁ ਜਨਮਿਆ ਦੂਜੈ ਭਾਇ ॥ ਮਨਮੁਖਿ ਨ ਚੇਤੈ
ਆਵੈ ਜਾਇ ॥੨॥ ਆਪਿ ਭੁਲਾ ਕਿ ਪ੍ਰਭਿ ਆਪਿ ਭੁਲਾਇਆ ॥ ਇਹੁ ਜੀਉ ਵਿਡਾਣੀ ਚਾਕਰੀ ਲਾਇਆ ॥ ਮਹਾ
ਦੁਖੁ ਖਟੇ ਬਿਰਥਾ ਜਨਮੁ ਗਵਾਇਆ ॥੩॥ ਕਿਰਪਾ ਕਰਿ ਸਤਿਗੁਰੂ ਮਿਲਾਏ ॥ ਏਕੋ ਨਾਮੁ ਚੇਤੇ ਵਿਚਹੁ ਭਰਮੁ
ਚੁਕਾਏ ॥ ਨਾਨਕ ਨਾਮੁ ਜਪੇ ਨਾਉ ਨਉ ਨਿਧਿ ਪਾਏ ॥੪॥੧੧॥੩੧॥ ਗਉੜੀ ਗੁਆਰੇਰੀ ਮਹਲਾ ੩ ॥ ਜਿਨਾ
ਗੁਰਮੁਖਿ ਧਿਆਇਆ ਤਿਨ ਪੂਛਉ ਜਾਇ ॥ ਗੁਰ ਸੇਵਾ ਤੇ ਮਨੁ ਪਤੀਆਇ ॥ ਸੇ ਧਨਵੰਤ ਹਰਿ ਨਾਮੁ ਕਮਾਇ ॥
ਪੂਰੇ ਗੁਰ ਤੇ ਸੋਝੀ ਪਾਇ ॥੧॥ ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥ ਗੁਰਮੁਖਿ ਸੇਵਾ ਹਰਿ ਘਾਲ ਥਾਇ ਪਾਈ
॥੧॥ ਰਹਾਉ ॥ ਆਪੁ ਪਛਾਣੈ ਮਨੁ ਨਿਰਮਲੁ ਹੋਇ ॥ ਜੀਵਨ ਮੁਕਤਿ ਹਰਿ ਪਾਵੈ ਸੋਇ ॥ ਹਰਿ ਗੁਣ ਗਾਵੈ ਮਤਿ
ਊਤਮ ਹੋਇ ॥ ਸਹਜੇ ਸਹਜਿ ਸਮਾਵੈ ਸੋਇ ॥੨॥ ਦੂਜੈ ਭਾਇ ਨ ਸੇਵਿਆ ਜਾਇ ॥ ਹਉਮੈ ਮਾਇਆ ਮਹਾ ਬਿਖੁ ਖਾਇ
॥ ਪੁਤਿ ਕੁਟੰਬਿ ਗ੍ਰਿਹਿ ਮੋਹਿਆ ਮਾਇ ॥ ਮਨਮੁਖਿ ਅੰਧਾ ਆਵੈ ਜਾਇ ॥੩॥ ਹਰਿ ਹਰਿ ਨਾਮੁ ਦੇਵੈ ਜਨੁ ਸੋਇ ॥
ਅਨਦਿਨੁ ਭਗਤਿ ਗੁਰ ਸਬਦੀ ਹੋਇ ॥ ਗੁਰਮਤਿ ਵਿਰਲਾ ਬੂਝੈ ਕੋਇ ॥ ਨਾਨਕ ਨਾਮਿ ਸਮਾਵੈ ਸੋਇ ॥੪॥੧੨॥
੩੨॥ ਗਉੜੀ ਗੁਆਰੇਰੀ ਮਹਲਾ ੩ ॥ ਗੁਰ ਸੇਵਾ ਜੁਗ ਚਾਰੇ ਹੋਈ ॥ ਪੂਰਾ ਜਨੁ ਕਾਰ ਕਮਾਵੈ ਕੋਈ ॥ ਅਖੁਟੁ
ਨਾਮ ਧਨੁ ਹਰਿ ਤੋਟਿ ਨ ਹੋਈ ॥ ਐਥੈ ਸਦਾ ਸੁਖੁ ਦਰਿ ਸੋਭਾ ਹੋਈ ॥੧॥ ਏ ਮਨ ਮੇਰੇ ਭਰਮੁ ਨ ਕੀਜੈ ॥ ਗੁਰਮੁਖਿ
ਸੇਵਾ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥ ਸਤਿਗੁਰੁ ਸੇਵਹਿ ਸੇ ਮਹਾਪੁਰਖ ਸੰਸਾਰੇ ॥ ਆਪਿ ਉਧਰੇ ਕੁਲ ਸਗਲ
ਨਿਸਤਾਰੇ ॥ ਹਰਿ ਕਾ ਨਾਮੁ ਰਖਹਿ ਉਰ ਧਾਰੇ ॥ ਨਾਮਿ ਰਤੇ ਭਉਜਲ ਉਤਰਹਿ ਪਾਰੇ ॥੨॥ ਸਤਿਗੁਰੁ ਸੇਵਹਿ
ਸਦਾ ਮਨਿ ਦਾਸਾ ॥ ਹਉਮੈ ਮਾਰਿ ਕਮਲੁ ਪਰਗਾਸਾ ॥ ਅਨਹਦੁ ਵਾਜੈ ਨਿਜ ਘਰਿ ਵਾਸਾ ॥ ਨਾਮਿ ਰਤੇ ਘਰ
ਮਾਹਿ ਉਦਾਸਾ ॥੩॥ ਸਤਿਗੁਰੁ ਸੇਵਹਿ ਤਿਨ ਕੀ ਸਚੀ ਬਾਣੀ ॥ ਜੁਗੁ ਜੁਗੁ ਭਗਤੀ ਆਖਿ ਵਖਾਣੀ ॥ ਅਨਦਿਨੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੬੨॥
ਜਪਹਿ ਹਰਿ ਸਾਰੰਗਪਾਣੀ ॥ ਨਾਨਕ ਨਾਮਿ ਰਤੇ ਨਿਹਕੇਵਲ ਨਿਰਬਾਣੀ ॥੪॥੧੩॥੩੩॥ ਗਉੜੀ ਗੁਆਰੇਰੀ
ਮਹਲਾ ੩ ॥ ਸਤਿਗੁਰੁ ਮਿਲੈ ਵਡਭਾਗਿ ਸੰਜੋਗ ॥ ਹਿਰਦੈ ਨਾਮੁ ਨਿਤ ਹਰਿ ਰਸ ਭੋਗ ॥੧॥ ਗੁਰਮੁਖਿ ਪ੍ਰਾਣੀ
ਨਾਮੁ ਹਰਿ ਧਿਆਇ ॥ ਜਨਮੁ ਜੀਤਿ ਲਾਹਾ ਨਾਮੁ ਪਾਇ ॥੧॥ ਰਹਾਉ ॥ ਗਿਆਨੁ ਧਿਆਨੁ ਗੁਰ ਸਬਦੁ ਹੈ
ਮੀਠਾ ॥ ਗੁਰ ਕਿਰਪਾ ਤੇ ਕਿਨੈ ਵਿਰਲੈ ਚਖਿ ਡੀਠਾ ॥੨॥ ਕਰਮ ਕਾਂਡ ਬਹੁ ਕਰਹਿ ਅਚਾਰ ॥ ਬਿਨੁ ਨਾਵੈ ਧ੍ਰਿਗੁ
ਧ੍ਰਿਗੁ ਅਹੰਕਾਰ ॥੩॥ ਬੰਧਨਿ ਬਾਧਿਓ ਮਾਇਆ ਫਾਸ ॥ ਜਨ ਨਾਨਕ ਛੂਟੈ ਗੁਰ ਪਰਗਾਸ ॥੪॥੧੪॥੩੪॥
ਮਹਲਾ ੩ ਗਉੜੀ ਬੈਰਾਗਣਿ ॥ ਜੈਸੀ ਧਰਤੀ ਊਪਰਿਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥ ਜੈਸੇ
ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥ ਬਾਬਾ ਤੂੰ ਐਸੇ ਭਰਮੁ ਚੁਕਾਹੀ ॥ ਜੋ ਕਿਛੁ
ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ ॥ ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ
ਕਮਾਹੀ ॥ ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥ ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ
ਭੂਲੇ ਨਾਹੀ ॥ ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥ ਤੇਰਾ ਸਬਦੁ ਤੂੰਹੈ ਹਹਿ ਆਪੇ ਭਰਮੁ
ਕਹਾਹੀ ॥ ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥੪॥੧॥੧੫॥੩੫॥ ਗਉੜੀ ਬੈਰਾਗਣਿ
ਮਹਲਾ ੩ ॥ ਸਭੁ ਜਗੁ ਕਾਲੈ ਵਸਿ ਹੈ ਬਾਧਾ ਦੂਜੈ ਭਾਇ ॥ ਹਉਮੈ ਕਰਮ ਕਮਾਵਦੇ ਮਨਮੁਖਿ ਮਿਲੈ ਸਜਾਇ ॥੧॥
ਮੇਰੇ ਮਨ ਗੁਰ ਚਰਣੀ ਚਿਤੁ ਲਾਇ ॥ ਗੁਰਮੁਖਿ ਨਾਮੁ ਨਿਧਾਨੁ ਲੈ ਦਰਗਹ ਲਏ ਛਡਾਇ ॥੧॥ ਰਹਾਉ ॥ ਲਖ
ਚਉਰਾਸੀਹ ਭਰਮਦੇ ਮਨਹਠਿ ਆਵੈ ਜਾਇ ॥ ਗੁਰ ਕਾ ਸਬਦੁ ਨ ਚੀਨਿਓ ਫਿਰਿ ਫਿਰਿ ਜੋਨੀ ਪਾਇ ॥੨॥ ਗੁਰਮੁਖਿ
ਆਪੁ ਪਛਾਣਿਆ ਹਰਿ ਨਾਮੁ ਵਸਿਆ ਮਨਿ ਆਇ ॥ ਅਨਦਿਨੁ ਭਗਤੀ ਰਤਿਆ ਹਰਿ ਨਾਮੇ ਸੁਖਿ ਸਮਾਇ ॥੩॥
ਮਨੁ ਸਬਦਿ ਮਰੈ ਪਰਤੀਤਿ ਹੋਇ ਹਉਮੈ ਤਜੇ ਵਿਕਾਰ ॥ ਜਨ ਨਾਨਕ ਕਰਮੀ ਪਾਈਅਨਿ ਹਰਿ ਨਾਮਾ ਭਗਤਿ ਭੰਡਾਰ
॥੪॥੨॥੧੬॥੩੬॥ ਗਉੜੀ ਬੈਰਾਗਣਿ ਮਹਲਾ ੩ ॥ ਪੇਈਅੜੈ ਦਿਨ ਚਾਰਿ ਹੈ ਹਰਿ ਹਰਿ ਲਿਖਿ ਪਾਇਆ ॥
ਸੋਭਾਵੰਤੀ ਨਾਰਿ ਹੈ ਗੁਰਮੁਖਿ ਗੁਣ ਗਾਇਆ ॥ ਪੇਵਕੜੈ ਗੁਣ ਸੰਮਲੈ ਸਾਹੁਰੈ ਵਾਸੁ ਪਾਇਆ ॥ ਗੁਰਮੁਖਿ ਸਹਜਿ
ਸਮਾਣੀਆ ਹਰਿ ਹਰਿ ਮਨਿ ਭਾਇਆ ॥੧॥ ਸਸੁਰੈ ਪੇਈਐ ਪਿਰੁ ਵਸੈ ਕਹੁ ਕਿਤੁ ਬਿਧਿ ਪਾਈਐ ॥ ਆਪਿ ਨਿਰੰਜਨੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੬੩॥
ਅਲਖੁ ਹੈ ਆਪੇ ਮੇਲਾਈਐ ॥੧॥ ਰਹਾਉ ॥ ਆਪੇ ਹੀ ਪ੍ਰਭੁ ਦੇਹਿ ਮਤਿ ਹਰਿ ਨਾਮੁ ਧਿਆਈਐ ॥ ਵਡਭਾਗੀ
ਸਤਿਗੁਰੁ ਮਿਲੈ ਮੁਖਿ ਅੰਮ੍ਰਿਤੁ ਪਾਈਐ ॥ ਹਉਮੈ ਦੁਬਿਧਾ ਬਿਨਸਿ ਜਾਇ ਸਹਜੇ ਸੁਖਿ ਸਮਾਈਐ ॥ ਸਭੁ ਆਪੇ ਆਪਿ
ਵਰਤਦਾ ਆਪੇ ਨਾਇ ਲਾਈਐ ॥੨॥ ਮਨਮੁਖਿ ਗਰਬਿ ਨ ਪਾਇਓ ਅਗਿਆਨ ਇਆਣੇ ॥ ਸਤਿਗੁਰ ਸੇਵਾ ਨਾ
ਕਰਹਿ ਫਿਰਿ ਫਿਰਿ ਪਛੁਤਾਣੇ ॥ ਗਰਭ ਜੋਨੀ ਵਾਸੁ ਪਾਇਦੇ ਗਰਭੇ ਗਲਿ ਜਾਣੇ ॥ ਮੇਰੇ ਕਰਤੇ ਏਵੈ ਭਾਵਦਾ ਮਨਮੁਖ
ਭਰਮਾਣੇ ॥੩॥ ਮੇਰੈ ਹਰਿ ਪ੍ਰਭਿ ਲੇਖੁ ਲਿਖਾਇਆ ਧੁਰਿ ਮਸਤਕਿ ਪੂਰਾ ॥ ਹਰਿ ਹਰਿ ਨਾਮੁ ਧਿਆਇਆ ਭੇਟਿਆ
ਗੁਰੁ ਸੂਰਾ ॥ ਮੇਰਾ ਪਿਤਾ ਮਾਤਾ ਹਰਿ ਨਾਮੁ ਹੈ ਹਰਿ ਬੰਧਪੁ ਬੀਰਾ ॥ ਹਰਿ ਹਰਿ ਬਖਸਿ ਮਿਲਾਇ ਪ੍ਰਭ ਜਨੁ ਨਾਨਕੁ
ਕੀਰਾ ॥੪॥੩॥੧੭॥੩੭॥ ਗਉੜੀ ਬੈਰਾਗਣਿ ਮਹਲਾ ੩ ॥ ਸਤਿਗੁਰ ਤੇ ਗਿਆਨੁ ਪਾਇਆ ਹਰਿ ਤਤੁ ਬੀਚਾਰਾ
॥ ਮਤਿ ਮਲੀਣ ਪਰਗਟੁ ਭਈ ਜਪਿ ਨਾਮੁ ਮੁਰਾਰਾ ॥ ਸਿਵਿ ਸਕਤਿ ਮਿਟਾਈਆ ਚੂਕਾ ਅੰਧਿਆਰਾ ॥ ਧੁਰਿ ਮਸਤਕਿ
ਜਿਨ ਕਉ ਲਿਖਿਆ ਤਿਨ ਹਰਿ ਨਾਮੁ ਪਿਆਰਾ ॥੧॥ ਹਰਿ ਕਿਤੁ ਬਿਧਿ ਪਾਈਐ ਸੰਤ ਜਨਹੁ ਜਿਸੁ ਦੇਖਿ ਹਉ ਜੀਵਾ
॥ ਹਰਿ ਬਿਨੁ ਚਸਾ ਨ ਜੀਵਤੀ ਗੁਰ ਮੇਲਿਹੁ ਹਰਿ ਰਸੁ ਪੀਵਾ ॥੧॥ ਰਹਾਉ ॥ ਹਉ ਹਰਿ ਗੁਣ ਗਾਵਾ ਨਿਤ ਹਰਿ ਸੁਣੀ
ਹਰਿ ਹਰਿ ਗਤਿ ਕੀਨੀ ॥ ਹਰਿ ਰਸੁ ਗੁਰ ਤੇ ਪਾਇਆ ਮੇਰਾ ਮਨੁ ਤਨੁ ਲੀਨੀ ॥ ਧਨੁ ਧਨੁ ਗੁਰੁ ਸਤ ਪੁਰਖੁ ਹੈ ਜਿਨਿ
ਭਗਤਿ ਹਰਿ ਦੀਨੀ ॥ ਜਿਸੁ ਗੁਰ ਤੇ ਹਰਿ ਪਾਇਆ ਸੋ ਗੁਰੁ ਹਮ ਕੀਨੀ ॥੨॥ ਗੁਣਦਾਤਾ ਹਰਿ ਰਾਇ ਹੈ ਹਮ
ਅਵਗਣਿਆਰੇ ॥ ਪਾਪੀ ਪਾਥਰ ਡੂਬਦੇ ਗੁਰਮਤਿ ਹਰਿ ਤਾਰੇ ॥ ਤੂੰ ਗੁਣਦਾਤਾ ਨਿਰਮਲਾ ਹਮ ਅਵਗਣਿਆਰੇ ॥ ਹਰਿ
ਸਰਣਾਗਤਿ ਰਾਖਿ ਲੇਹੁ ਮੂੜ ਮੁਗਧ ਨਿਸਤਾਰੇ ॥੩॥ ਸਹਜੁ ਅਨੰਦੁ ਸਦਾ ਗੁਰਮਤੀ ਹਰਿ ਹਰਿ ਮਨਿ ਧਿਆਇਆ
॥ ਸਜਣੁ ਹਰਿ ਪ੍ਰਭੁ ਪਾਇਆ ਘਰਿ ਸੋਹਿਲਾ ਗਾਇਆ ॥ ਹਰਿ ਦਇਆ ਧਾਰਿ ਪ੍ਰਭ ਬੇਨਤੀ ਹਰਿ ਹਰਿ ਚੇਤਾਇਆ ॥
ਜਨ ਨਾਨਕੁ ਮੰਗੈ ਧੂੜਿ ਤਿਨ ਜਿਨ ਸਤਿਗੁਰੁ ਪਾਇਆ ॥੪॥੪॥੧੮॥੩੮॥
ਗਉੜੀ ਗੁਆਰੇਰੀ ਮਹਲਾ ੪ ਚਉਥਾ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਪੰਡਿਤੁ ਸਾਸਤ ਸਿਮ੍ਰਿਤਿ ਪੜਿਆ ॥ ਜੋਗੀ ਗੋਰਖੁ ਗੋਰਖੁ ਕਰਿਆ ॥ ਮੈ ਮੂਰਖ
ਹਰਿ ਹਰਿ ਜਪੁ ਪੜਿਆ ॥੧॥ ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥ ਹਰਿ ਭਜੁ ਮਨ ਮੇਰੇ ਤਰੁ ਭਉਜਲੁ ਤੂ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੬੪॥
ਤਾਰੀ ॥੧॥ ਰਹਾਉ ॥ ਸੰਨਿਆਸੀ ਬਿਭੂਤ ਲਾਇ ਦੇਹ ਸਵਾਰੀ ॥ ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥ ਮੈ
ਮੂਰਖ ਹਰਿ ਆਸ ਤੁਮਾਰੀ ॥੨॥ ਖਤ੍ਰੀ ਕਰਮ ਕਰੇ ਸੂਰਤਣੁ ਪਾਵੈ ॥ ਸੂਦੁ ਵੈਸੁ ਪਰ ਕਿਰਤਿ ਕਮਾਵੈ ॥ ਮੈ ਮੂਰਖ ਹਰਿ
ਨਾਮੁ ਛਡਾਵੈ ॥੩॥ ਸਭ ਤੇਰੀ ਸ੍ਰਿਸਟਿ ਤੂੰ ਆਪਿ ਰਹਿਆ ਸਮਾਈ ॥ ਗੁਰਮੁਖਿ ਨਾਨਕ ਦੇ ਵਡਿਆਈ ॥ ਮੈ ਅੰਧੁਲੇ
ਹਰਿ ਟੇਕ ਟਿਕਾਈ ॥੪॥੧॥੩੯॥ ਗਉੜੀ ਗੁਆਰੇਰੀ ਮਹਲਾ ੪ ॥ ਨਿਰਗੁਣ ਕਥਾ ਕਥਾ ਹੈ ਹਰਿ ਕੀ ॥ ਭਜੁ
ਮਿਲਿ ਸਾਧੂ ਸੰਗਤਿ ਜਨ ਕੀ ॥ ਤਰੁ ਭਉਜਲੁ ਅਕਥ ਕਥਾ ਸੁਨਿ ਹਰਿ ਕੀ ॥੧॥ ਗੋਬਿੰਦ ਸਤਸੰਗਤਿ ਮੇਲਾਇ ॥
ਹਰਿ ਰਸੁ ਰਸਨਾ ਰਾਮ ਗੁਨ ਗਾਇ ॥੧॥ ਰਹਾਉ ॥ ਜੋ ਜਨ ਧਿਆਵਹਿ ਹਰਿ ਹਰਿ ਨਾਮਾ ॥ ਤਿਨ ਦਾਸਨਿ ਦਾਸ
ਕਰਹੁ ਹਮ ਰਾਮਾ ॥ ਜਨ ਕੀ ਸੇਵਾ ਊਤਮ ਕਾਮਾ ॥੨॥ ਜੋ ਹਰਿ ਕੀ ਹਰਿ ਕਥਾ ਸੁਣਾਵੈ ॥ ਸੋ ਜਨੁ ਹਮਰੈ ਮਨਿ ਚਿਤਿ
ਭਾਵੈ ॥ ਜਨ ਪਗ ਰੇਣੁ ਵਡਭਾਗੀ ਪਾਵੈ ॥੩॥ ਸੰਤ ਜਨਾ ਸਿਉ ਪ੍ਰੀਤਿ ਬਨਿ ਆਈ ॥ ਜਿਨ ਕਉ ਲਿਖਤੁ ਲਿਖਿਆ
ਧੁਰਿ ਪਾਈ ॥ ਤੇ ਜਨ ਨਾਨਕ ਨਾਮਿ ਸਮਾਈ ॥੪॥੨॥੪੦॥ ਗਉੜੀ ਗੁਆਰੇਰੀ ਮਹਲਾ ੪ ॥ ਮਾਤਾ ਪ੍ਰੀਤਿ ਕਰੇ
ਪੁਤੁ ਖਾਇ ॥ ਮੀਨੇ ਪ੍ਰੀਤਿ ਭਈ ਜਲਿ ਨਾਇ ॥ ਸਤਿਗੁਰ ਪ੍ਰੀਤਿ ਗੁਰਸਿਖ ਮੁਖਿ ਪਾਇ ॥੧॥ ਤੇ ਹਰਿ ਜਨ ਹਰਿ
ਮੇਲਹੁ ਹਮ ਪਿਆਰੇ ॥ ਜਿਨ ਮਿਲਿਆ ਦੁਖ ਜਾਹਿ ਹਮਾਰੇ ॥੧॥ ਰਹਾਉ ॥ ਜਿਉ ਮਿਲਿ ਬਛਰੇ ਗਊ ਪ੍ਰੀਤਿ
ਲਗਾਵੈ ॥ ਕਾਮਨਿ ਪ੍ਰੀਤਿ ਜਾ ਪਿਰੁ ਘਰਿ ਆਵੈ ॥ ਹਰਿ ਜਨ ਪ੍ਰੀਤਿ ਜਾ ਹਰਿ ਜਸੁ ਗਾਵੈ ॥੨॥ ਸਾਰਿੰਗ ਪ੍ਰੀਤਿ ਬਸੈ
ਜਲ ਧਾਰਾ ॥ ਨਰਪਤਿ ਪ੍ਰੀਤਿ ਮਾਇਆ ਦੇਖਿ ਪਸਾਰਾ ॥ ਹਰਿ ਜਨ ਪ੍ਰੀਤਿ ਜਪੈ ਨਿਰੰਕਾਰਾ ॥੩॥ ਨਰ ਪ੍ਰਾਣੀ ਪ੍ਰੀਤਿ
ਮਾਇਆ ਧਨੁ ਖਾਟੇ ॥ ਗੁਰਸਿਖ ਪ੍ਰੀਤਿ ਗੁਰੁ ਮਿਲੈ ਗਲਾਟੇ ॥ ਜਨ ਨਾਨਕ ਪ੍ਰੀਤਿ ਸਾਧ ਪਗ ਚਾਟੇ ॥੪॥੩॥੪੧॥
ਗਉੜੀ ਗੁਆਰੇਰੀ ਮਹਲਾ ੪ ॥ ਭੀਖਕ ਪ੍ਰੀਤਿ ਭੀਖ ਪ੍ਰਭ ਪਾਇ ॥ ਭੂਖੇ ਪ੍ਰੀਤਿ ਹੋਵੈ ਅੰਨੁ ਖਾਇ ॥ ਗੁਰਸਿਖ ਪ੍ਰੀਤਿ
ਗੁਰ ਮਿਲਿ ਆਘਾਇ ॥੧॥ ਹਰਿ ਦਰਸਨੁ ਦੇਹੁ ਹਰਿ ਆਸ ਤੁਮਾਰੀ ॥ ਕਰਿ ਕਿਰਪਾ ਲੋਚ ਪੂਰਿ ਹਮਾਰੀ ॥੧॥
ਰਹਾਉ ॥ ਚਕਵੀ ਪ੍ਰੀਤਿ ਸੂਰਜੁ ਮੁਖਿ ਲਾਗੈ ॥ ਮਿਲੈ ਪਿਆਰੇ ਸਭ ਦੁਖ ਤਿਆਗੈ ॥ ਗੁਰਸਿਖ ਪ੍ਰੀਤਿ ਗੁਰੂ ਮੁਖਿ
ਲਾਗੈ ॥੨॥ ਬਛਰੇ ਪ੍ਰੀਤਿ ਖੀਰੁ ਮੁਖਿ ਖਾਇ ॥ ਹਿਰਦੈ ਬਿਗਸੈ ਦੇਖੈ ਮਾਇ ॥ ਗੁਰਸਿਖ ਪ੍ਰੀਤਿ ਗੁਰੂ ਮੁਖਿ
ਲਾਇ ॥੩॥ ਹੋਰੁ ਸਭ ਪ੍ਰੀਤਿ ਮਾਇਆ ਮੋਹੁ ਕਾਚਾ ॥ ਬਿਨਸਿ ਜਾਇ ਕੂਰਾ ਕਚੁ ਪਾਚਾ ॥ ਜਨ ਨਾਨਕ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੬੫॥
ਪ੍ਰੀਤਿ ਤ੍ਰਿਪਤਿ ਗੁਰੁ ਸਾਚਾ ॥੪॥੪॥੪੨॥ ਗਉੜੀ ਗੁਆਰੇਰੀ ਮਹਲਾ ੪ ॥ ਸਤਿਗੁਰ ਸੇਵਾ ਸਫਲ ਹੈ ਬਣੀ ॥
ਜਿਤੁ ਮਿਲਿ ਹਰਿ ਨਾਮੁ ਧਿਆਇਆ ਹਰਿ ਧਣੀ ॥ ਜਿਨ ਹਰਿ ਜਪਿਆ ਤਿਨ ਪੀਛੈ ਛੂਟੀ ਘਣੀ ॥੧॥ ਗੁਰਸਿਖ
ਹਰਿ ਬੋਲਹੁ ਮੇਰੇ ਭਾਈ ॥ ਹਰਿ ਬੋਲਤ ਸਭ ਪਾਪ ਲਹਿ ਜਾਈ ॥੧॥ ਰਹਾਉ ॥ ਜਬ ਗੁਰੁ ਮਿਲਿਆ ਤਬ ਮਨੁ ਵਸਿ
ਆਇਆ ॥ ਧਾਵਤ ਪੰਚ ਰਹੇ ਹਰਿ ਧਿਆਇਆ ॥ ਅਨਦਿਨੁ ਨਗਰੀ ਹਰਿ ਗੁਣ ਗਾਇਆ ॥੨॥ ਸਤਿਗੁਰ ਪਗ
ਧੂਰਿ ਜਿਨਾ ਮੁਖਿ ਲਾਈ ॥ ਤਿਨ ਕੂੜ ਤਿਆਗੇ ਹਰਿ ਲਿਵ ਲਾਈ ॥ ਤੇ ਹਰਿ ਦਰਗਹ ਮੁਖ ਊਜਲ ਭਾਈ ॥੩॥ ਗੁਰ
ਸੇਵਾ ਆਪਿ ਹਰਿ ਭਾਵੈ ॥ ਕ੍ਰਿਸਨੁ ਬਲਭਦ੍ਰੁ ਗੁਰ ਪਗ ਲਗਿ ਧਿਆਵੈ ॥ ਨਾਨਕ ਗੁਰਮੁਖਿ ਹਰਿ ਆਪਿ ਤਰਾਵੈ ॥
੪॥੫॥੪੩॥ ਗਉੜੀ ਗੁਆਰੇਰੀ ਮਹਲਾ ੪ ॥ ਹਰਿ ਆਪੇ ਜੋਗੀ ਡੰਡਾਧਾਰੀ ॥ ਹਰਿ ਆਪੇ ਰਵਿ ਰਹਿਆ
ਬਨਵਾਰੀ ॥ ਹਰਿ ਆਪੇ ਤਪੁ ਤਾਪੈ ਲਾਇ ਤਾਰੀ ॥੧॥ ਐਸਾ ਮੇਰਾ ਰਾਮੁ ਰਹਿਆ ਭਰਪੂਰਿ ॥ ਨਿਕਟਿ ਵਸੈ ਨਾਹੀ
ਹਰਿ ਦੂਰਿ ॥੧॥ ਰਹਾਉ ॥ ਹਰਿ ਆਪੇ ਸਬਦੁ ਸੁਰਤਿ ਧੁਨਿ ਆਪੇ ॥ ਹਰਿ ਆਪੇ ਵੇਖੈ ਵਿਗਸੈ ਆਪੇ ॥ ਹਰਿ ਆਪਿ
ਜਪਾਇ ਆਪੇ ਹਰਿ ਜਾਪੇ ॥੨॥ ਹਰਿ ਆਪੇ ਸਾਰਿੰਗ ਅੰਮ੍ਰਿਤਧਾਰਾ ॥ ਹਰਿ ਅੰਮ੍ਰਿਤੁ ਆਪਿ ਪੀਆਵਣਹਾਰਾ ॥
ਹਰਿ ਆਪਿ ਕਰੇ ਆਪੇ ਨਿਸਤਾਰਾ ॥੩॥ ਹਰਿ ਆਪੇ ਬੇੜੀ ਤੁਲਹਾ ਤਾਰਾ ॥ ਹਰਿ ਆਪੇ ਗੁਰਮਤੀ ਨਿਸਤਾਰਾ ॥
ਹਰਿ ਆਪੇ ਨਾਨਕ ਪਾਵੈ ਪਾਰਾ ॥੪॥੬॥੪੪॥ ਗਉੜੀ ਬੈਰਾਗਣਿ ਮਹਲਾ ੪ ॥ ਸਾਹੁ ਹਮਾਰਾ ਤੂੰ ਧਣੀ ਜੈਸੀ ਤੂੰ
ਰਾਸਿ ਦੇਹਿ ਤੈਸੀ ਹਮ ਲੇਹਿ ॥ ਹਰਿ ਨਾਮੁ ਵਣੰਜਹ ਰੰਗ ਸਿਉ ਜੇ ਆਪਿ ਦਇਆਲੁ ਹੋਇ ਦੇਹਿ ॥੧॥ ਹਮ
ਵਣਜਾਰੇ ਰਾਮ ਕੇ ॥ ਹਰਿ ਵਣਜੁ ਕਰਾਵੈ ਦੇ ਰਾਸਿ ਰੇ ॥੧॥ ਰਹਾਉ ॥ ਲਾਹਾ ਹਰਿ ਭਗਤਿ ਧਨੁ ਖਟਿਆ ਹਰਿ
ਸਚੇ ਸਾਹ ਮਨਿ ਭਾਇਆ ॥ ਹਰਿ ਜਪਿ ਹਰਿ ਵਖਰੁ ਲਦਿਆ ਜਮੁ ਜਾਗਾਤੀ ਨੇੜਿ ਨ ਆਇਆ ॥੨॥ ਹੋਰੁ ਵਣਜੁ
ਕਰਹਿ ਵਾਪਾਰੀਏ ਅਨੰਤ ਤਰੰਗੀ ਦੁਖੁ ਮਾਇਆ ॥ ਓਇ ਜੇਹੈ ਵਣਜਿ ਹਰਿ ਲਾਇਆ ਫਲੁ ਤੇਹਾ ਤਿਨ ਪਾਇਆ
॥੩॥ ਹਰਿ ਹਰਿ ਵਣਜੁ ਸੋ ਜਨੁ ਕਰੇ ਜਿਸੁ ਕ੍ਰਿਪਾਲੁ ਹੋਇ ਪ੍ਰਭੁ ਦੇਈ ॥ ਜਨ ਨਾਨਕ ਸਾਹੁ ਹਰਿ ਸੇਵਿਆ ਫਿਰਿ
ਲੇਖਾ ਮੂਲਿ ਨ ਲੇਈ ॥੪॥੧॥੭॥੪੫॥ ਗਉੜੀ ਬੈਰਾਗਣਿ ਮਹਲਾ ੪ ॥ ਜਿਉ ਜਨਨੀ ਗਰਭੁ ਪਾਲਤੀ
ਸੁਤ ਕੀ ਕਰਿ ਆਸਾ ॥ ਵਡਾ ਹੋਇ ਧਨੁ ਖਾਟਿ ਦੇਇ ਕਰਿ ਭੋਗ ਬਿਲਾਸਾ ॥ ਤਿਉ ਹਰਿ ਜਨ ਪ੍ਰੀਤਿ ਹਰਿ ਰਾਖਦਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੬੬॥
ਦੇ ਆਪਿ ਹਥਾਸਾ ॥੧॥ ਮੇਰੇ ਰਾਮ ਮੈ ਮੂਰਖ ਹਰਿ ਰਾਖੁ ਮੇਰੇ ਗੁਸਈਆ ॥ ਜਨ ਕੀ ਉਪਮਾ ਤੁਝਹਿ ਵਡਈਆ ॥੧॥
ਰਹਾਉ ॥ ਮੰਦਰਿ ਘਰਿ ਆਨੰਦੁ ਹਰਿ ਹਰਿ ਜਸੁ ਮਨਿ ਭਾਵੈ ॥ ਸਭ ਰਸ ਮੀਠੇ ਮੁਖਿ ਲਗਹਿ ਜਾ ਹਰਿ ਗੁਣ ਗਾਵੈ ॥
ਹਰਿ ਜਨੁ ਪਰਵਾਰੁ ਸਧਾਰੁ ਹੈ ਇਕੀਹ ਕੁਲੀ ਸਭੁ ਜਗਤੁ ਛਡਾਵੈ ॥੨॥ ਜੋ ਕਿਛੁ ਕੀਆ ਸੋ ਹਰਿ ਕੀਆ ਹਰਿ ਕੀ
ਵਡਿਆਈ ॥ ਹਰਿ ਜੀਅ ਤੇਰੇ ਤੂੰ ਵਰਤਦਾ ਹਰਿ ਪੂਜ ਕਰਾਈ ॥ ਹਰਿ ਭਗਤਿ ਭੰਡਾਰ ਲਹਾਇਦਾ ਆਪੇ ਵਰਤਾਈ
॥੩॥ ਲਾਲਾ ਹਾਟਿ ਵਿਹਾਝਿਆ ਕਿਆ ਤਿਸੁ ਚਤੁਰਾਈ ॥ ਜੇ ਰਾਜਿ ਬਹਾਲੇ ਤਾ ਹਰਿ ਗੁਲਾਮੁ ਘਾਸੀ ਕਉ ਹਰਿ
ਨਾਮੁ ਕਢਾਈ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਕੀ ਵਡਿਆਈ ॥੪॥੨॥੮॥੪੬॥ ਗਉੜੀ ਗੁਆਰੇਰੀ
ਮਹਲਾ ੪ ॥ ਕਿਰਸਾਣੀ ਕਿਰਸਾਣੁ ਕਰੇ ਲੋਚੈ ਜੀਉ ਲਾਇ ॥ ਹਲੁ ਜੋਤੈ ਉਦਮੁ ਕਰੇ ਮੇਰਾ ਪੁਤੁ ਧੀ ਖਾਇ ॥ ਤਿਉ
ਹਰਿ ਜਨੁ ਹਰਿ ਹਰਿ ਜਪੁ ਕਰੇ ਹਰਿ ਅੰਤਿ ਛਡਾਇ ॥੧॥ ਮੈ ਮੂਰਖ ਕੀ ਗਤਿ ਕੀਜੈ ਮੇਰੇ ਰਾਮ ॥ ਗੁਰ ਸਤਿਗੁਰ
ਸੇਵਾ ਹਰਿ ਲਾਇ ਹਮ ਕਾਮ ॥੧॥ ਰਹਾਉ ॥ ਲੈ ਤੁਰੇ ਸਉਦਾਗਰੀ ਸਉਦਾਗਰੁ ਧਾਵੈ ॥ ਧਨੁ ਖਟੈ ਆਸਾ ਕਰੈ
ਮਾਇਆ ਮੋਹੁ ਵਧਾਵੈ ॥ ਤਿਉ ਹਰਿ ਜਨੁ ਹਰਿ ਹਰਿ ਬੋਲਤਾ ਹਰਿ ਬੋਲਿ ਸੁਖੁ ਪਾਵੈ ॥੨॥ ਬਿਖੁ ਸੰਚੈ ਹਟਵਾਣੀਆ
ਬਹਿ ਹਾਟਿ ਕਮਾਇ ॥ ਮੋਹ ਝੂਠੁ ਪਸਾਰਾ ਝੂਠ ਕਾ ਝੂਠੇ ਲਪਟਾਇ ॥ ਤਿਉ ਹਰਿ ਜਨਿ ਹਰਿ ਧਨੁ ਸੰਚਿਆ ਹਰਿ
ਖਰਚੁ ਲੈ ਜਾਇ ॥੩॥ ਇਹੁ ਮਾਇਆ ਮੋਹ ਕੁਟੰਬੁ ਹੈ ਭਾਇ ਦੂਜੈ ਫਾਸ ॥ ਗੁਰਮਤੀ ਸੋ ਜਨੁ ਤਰੈ ਜੋ ਦਾਸਨਿ ਦਾਸ ॥
ਜਨਿ ਨਾਨਕਿ ਨਾਮੁ ਧਿਆਇਆ ਗੁਰਮੁਖਿ ਪਰਗਾਸ ॥੪॥੩॥੯॥੪੭॥ ਗਉੜੀ ਬੈਰਾਗਣਿ ਮਹਲਾ ੪ ॥ ਨਿਤ
ਦਿਨਸੁ ਰਾਤਿ ਲਾਲਚੁ ਕਰੇ ਭਰਮੈ ਭਰਮਾਇਆ ॥ ਵੇਗਾਰਿ ਫਿਰੈ ਵੇਗਾਰੀਆ ਸਿਰਿ ਭਾਰੁ ਉਠਾਇਆ ॥ ਜੋ ਗੁਰ ਕੀ
ਜਨੁ ਸੇਵਾ ਕਰੇ ਸੋ ਘਰ ਕੈ ਕੰਮਿ ਹਰਿ ਲਾਇਆ ॥੧॥ ਮੇਰੇ ਰਾਮ ਤੋੜਿ ਬੰਧਨ ਮਾਇਆ ਘਰ ਕੈ ਕੰਮਿ ਲਾਇ ॥
ਨਿਤ ਹਰਿ ਗੁਣ ਗਾਵਹ ਹਰਿ ਨਾਮਿ ਸਮਾਇ ॥੧॥ ਰਹਾਉ ॥ ਨਰੁ ਪ੍ਰਾਣੀ ਚਾਕਰੀ ਕਰੇ ਨਰਪਤਿ ਰਾਜੇ ਅਰਥਿ
ਸਭ ਮਾਇਆ ॥ ਕੈ ਬੰਧੈ ਕੈ ਡਾਨਿ ਲੇਇ ਕੈ ਨਰਪਤਿ ਮਰਿ ਜਾਇਆ ॥ ਧੰਨੁ ਧਨੁ ਸੇਵਾ ਸਫਲ ਸਤਿਗੁਰੂ ਕੀ ਜਿਤੁ
ਹਰਿ ਹਰਿ ਨਾਮੁ ਜਪਿ ਹਰਿ ਸੁਖੁ ਪਾਇਆ ॥੨॥ ਨਿਤ ਸਉਦਾ ਸੂਦੁ ਕੀਚੈ ਬਹੁ ਭਾਤਿ ਕਰਿ ਮਾਇਆ ਕੈ ਤਾਈ ॥
ਜਾ ਲਾਹਾ ਦੇਇ ਤਾ ਸੁਖੁ ਮਨੇ ਤੋਟੈ ਮਰਿ ਜਾਈ ॥ ਜੋ ਗੁਣ ਸਾਝੀ ਗੁਰ ਸਿਉ ਕਰੇ ਨਿਤ ਨਿਤ ਸੁਖੁ ਪਾਈ ॥੩॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੬੭॥
ਜਿਤਨੀ ਭੂਖ ਅਨ ਰਸ ਸਾਦ ਹੈ ਤਿਤਨੀ ਭੂਖ ਫਿਰਿ ਲਾਗੈ ॥ ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੇ ਸਿਰੁ ਗੁਰ ਆਗੈ
॥ ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥੪॥੪॥੧੦॥੪੮॥ ਗਉੜੀ ਬੈਰਾਗਣਿ ਮਹਲਾ ੪ ॥
ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥ ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ
ਮਨਿ ਚਿਤਿ ਹਰਿ ਬਹੁਤੁ ਪਿਆਰਾ ॥ ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ
॥੧॥ ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥ ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ
॥੧॥ ਰਹਾਉ ॥ ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥ ਤੂੰ ਗੁਣਵੰਤਾ ਹਰਿ ਹਰਿ
ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥ ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ
ਛਡਾਵੈ ॥੨॥ ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥ ਹਮ ਜੈਸੇ
ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥ ਤੂੰ ਗੁਰੁ ਪਿਤਾ ਤੂੰਹੈ ਗੁਰੁ ਮਾਤਾ ਤੂੰ ਗੁਰੁ
ਬੰਧਪੁ ਮੇਰਾ ਸਖਾ ਸਖਾਇ ॥੩॥ ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥ ਹਮ
ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥ ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ
ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥੪॥੫॥੧੧॥੪੯॥ ਗਉੜੀ ਬੈਰਾਗਣਿ ਮਹਲਾ ੪ ॥ ਕੰਚਨ ਨਾਰੀ ਮਹਿ
ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥ ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥ ਹਰਿ ਪ੍ਰਭੁ ਚਿਤਿ ਨ
ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥ ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥ ਗੁਣਵੰਤਾ ਹਰਿ ਹਰਿ
ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥ ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ
ਢੰਗੁ ਨ ਮੇਰਾ ॥ ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥ ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ
ਸਤਿਗੁਰ ਕੇਰਾ ॥੨॥ ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥ ਅੰਨੁ ਖਾਣਾ ਕਪੜੁ ਪੈਨਣੁ ਦੀਆ
ਰਸ ਅਨਿ ਭੋਗਾਣੀ ॥ ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥੩॥ ਸਭੁ ਕੀਤਾ ਤੇਰਾ ਵਰਤਦਾ ਤੂੰ
ਅੰਤਰਜਾਮੀ ॥ ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥ ਜਨ ਨਾਨਕੁ ਹਾਟਿ ਵਿਹਾਝਿਆ ਹਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੬੮॥
ਗੁਲਮ ਗੁਲਾਮੀ ॥੪॥੬॥੧੨॥੫੦॥ ਗਉੜੀ ਬੈਰਾਗਣਿ ਮਹਲਾ ੪ ॥ ਜਿਉ ਜਨਨੀ ਸੁਤੁ ਜਣਿ ਪਾਲਤੀ ਰਾਖੈ
ਨਦਰਿ ਮਝਾਰਿ ॥ ਅੰਤਰਿ ਬਾਹਰਿ ਮੁਖਿ ਦੇ ਗਿਰਾਸੁ ਖਿਨੁ ਖਿਨੁ ਪੋਚਾਰਿ ॥ ਤਿਉ ਸਤਿਗੁਰੁ ਗੁਰਸਿਖ ਰਾਖਤਾ
ਹਰਿ ਪ੍ਰੀਤਿ ਪਿਆਰਿ ॥੧॥ ਮੇਰੇ ਰਾਮ ਹਮ ਬਾਰਿਕ ਹਰਿ ਪ੍ਰਭ ਕੇ ਹੈ ਇਆਣੇ ॥ ਧੰਨੁ ਧੰਨੁ ਗੁਰੂ ਗੁਰੁ ਸਤਿਗੁਰੁ
ਪਾਧਾ ਜਿਨਿ ਹਰਿ ਉਪਦੇਸੁ ਦੇ ਕੀਏ ਸਿਆਣੇ ॥੧॥ ਰਹਾਉ ॥ ਜੈਸੀ ਗਗਨਿ ਫਿਰੰਤੀ ਊਡਤੀ ਕਪਰੇ ਬਾਗੇ ਵਾਲੀ
॥ ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ ॥ ਤਿਉ ਸਤਿਗੁਰ ਸਿਖ ਪ੍ਰੀਤਿ ਹਰਿ ਹਰਿ ਕੀ
ਗੁਰੁ ਸਿਖ ਰਖੈ ਜੀਅ ਨਾਲੀ ॥੨॥ ਜੈਸੇ ਕਾਤੀ ਤੀਸ ਬਤੀਸ ਹੈ ਵਿਚਿ ਰਾਖੈ ਰਸਨਾ ਮਾਸ ਰਤੁ ਕੇਰੀ ॥ ਕੋਈ
ਜਾਣਹੁ ਮਾਸ ਕਾਤੀ ਕੈ ਕਿਛੁ ਹਾਥਿ ਹੈ ਸਭ ਵਸਗਤਿ ਹੈ ਹਰਿ ਕੇਰੀ ॥ ਤਿਉ ਸੰਤ ਜਨਾ ਕੀ ਨਰ ਨਿੰਦਾ ਕਰਹਿ ਹਰਿ ਰਾਖੈ
ਪੈਜ ਜਨ ਕੇਰੀ ॥੩॥ ਭਾਈ ਮਤ ਕੋਈ ਜਾਣਹੁ ਕਿਸੀ ਕੈ ਕਿਛੁ ਹਾਥਿ ਹੈ ਸਭ ਕਰੇ ਕਰਾਇਆ ॥ ਜਰਾ ਮਰਾ
ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਨ ਸਕੈ ਬਿਨੁ ਹਰਿ ਕਾ ਲਾਇਆ ॥ ਐਸਾ ਹਰਿ ਨਾਮੁ ਮਨਿ
ਚਿਤਿ ਨਿਤਿ ਧਿਆਵਹੁ ਜਨ ਨਾਨਕ ਜੋ ਅੰਤੀ ਅਉਸਰਿ ਲਏ ਛਡਾਇਆ ॥੪॥੭॥੧੩॥੫੧॥ ਗਉੜੀ
ਬੈਰਾਗਣਿ ਮਹਲਾ ੪ ॥ ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ ॥ ਮਨ ਕੀ ਦੁਬਿਧਾ ਬਿਨਸਿ
ਜਾਇ ਹਰਿ ਪਰਮ ਪਦੁ ਲਹੀਐ ॥੧॥ ਮੇਰਾ ਸਤਿਗੁਰੁ ਪਿਆਰਾ ਕਿਤੁ ਬਿਧਿ ਮਿਲੈ ॥ ਹਉ ਖਿਨੁ ਖਿਨੁ ਕਰੀ
ਨਮਸਕਾਰੁ ਮੇਰਾ ਗੁਰੁ ਪੂਰਾ ਕਿਉ ਮਿਲੈ ॥੧॥ ਰਹਾਉ ॥ ਕਰਿ ਕਿਰਪਾ ਹਰਿ ਮੇਲਿਆ ਮੇਰਾ ਸਤਿਗੁਰੁ ਪੂਰਾ ॥ ਇਛ
ਪੁੰਨੀ ਜਨ ਕੇਰੀਆ ਲੇ ਸਤਿਗੁਰ ਧੂਰਾ ॥੨॥ ਹਰਿ ਭਗਤਿ ਦ੍ਰਿੜਾਵੈ ਹਰਿ ਭਗਤਿ ਸੁਣੈ ਤਿਸੁ ਸਤਿਗੁਰ ਮਿਲੀਐ ॥
ਤੋਟਾ ਮੂਲਿ ਨ ਆਵਈ ਹਰਿ ਲਾਭੁ ਨਿਤਿ ਦ੍ਰਿੜੀਐ ॥੩॥ ਜਿਸ ਕਉ ਰਿਦੈ ਵਿਗਾਸੁ ਹੈ ਭਾਉ ਦੂਜਾ ਨਾਹੀ ॥ ਨਾਨਕ
ਤਿਸੁ ਗੁਰ ਮਿਲਿ ਉਧਰੈ ਹਰਿ ਗੁਣ ਗਾਵਾਹੀ ॥੪॥੮॥੧੪॥੫੨॥ ਮਹਲਾ ੪ ਗਉੜੀ ਪੂਰਬੀ ॥ ਹਰਿ ਦਇਆਲਿ
ਦਇਆ ਪ੍ਰਭਿ ਕੀਨੀ ਮੇਰੈ ਮਨਿ ਤਨਿ ਮੁਖਿ ਹਰਿ ਬੋਲੀ ॥ ਗੁਰਮੁਖਿ ਰੰਗੁ ਭਇਆ ਅਤਿ ਗੂੜਾ ਹਰਿ ਰੰਗਿ ਭੀਨੀ
ਮੇਰੀ ਚੋਲੀ ॥੧॥ ਅਪੁਨੇ ਹਰਿ ਪ੍ਰਭ ਕੀ ਹਉ ਗੋਲੀ ॥ ਜਬ ਹਮ ਹਰਿ ਸੇਤੀ ਮਨੁ ਮਾਨਿਆ ਕਰਿ ਦੀਨੋ ਜਗਤੁ ਸਭੁ
ਗੋਲ ਅਮੋਲੀ ॥੧॥ ਰਹਾਉ ॥ ਕਰਹੁ ਬਿਬੇਕੁ ਸੰਤ ਜਨ ਭਾਈ ਖੋਜਿ ਹਿਰਦੈ ਦੇਖਿ ਢੰਢੋਲੀ ॥ ਹਰਿ ਹਰਿ ਰੂਪੁ ਸਭ ਜੋਤਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੬੯॥
ਸਬਾਈ ਹਰਿ ਨਿਕਟਿ ਵਸੈ ਹਰਿ ਕੋਲੀ ॥੨॥ ਹਰਿ ਹਰਿ ਨਿਕਟਿ ਵਸੈ ਸਭ ਜਗ ਕੈ ਅਪਰੰਪਰ ਪੁਰਖੁ ਅਤੋਲੀ ॥
ਹਰਿ ਹਰਿ ਪ੍ਰਗਟੁ ਕੀਓ ਗੁਰਿ ਪੂਰੈ ਸਿਰੁ ਵੇਚਿਓ ਗੁਰ ਪਹਿ ਮੋਲੀ ॥੩॥ ਹਰਿ ਜੀ ਅੰਤਰਿ ਬਾਹਰਿ ਤੁਮ ਸਰਣਾਗਤਿ
ਤੁਮ ਵਡ ਪੁਰਖ ਵਡੋਲੀ ॥ ਜਨੁ ਨਾਨਕੁ ਅਨਦਿਨੁ ਹਰਿ ਗੁਣ ਗਾਵੈ ਮਿਲਿ ਸਤਿਗੁਰ ਗੁਰ ਵੇਚੋਲੀ ॥੪॥੧॥੧੫॥
੫੩॥ ਗਉੜੀ ਪੂਰਬੀ ਮਹਲਾ ੪ ॥ ਜਗਜੀਵਨ ਅਪਰੰਪਰ ਸੁਆਮੀ ਜਗਦੀਸੁਰ ਪੁਰਖ ਬਿਧਾਤੇ ॥ ਜਿਤੁ ਮਾਰਗਿ
ਤੁਮ ਪ੍ਰੇਰਹੁ ਸੁਆਮੀ ਤਿਤੁ ਮਾਰਗਿ ਹਮ ਜਾਤੇ ॥੧॥ ਰਾਮ ਮੇਰਾ ਮਨੁ ਹਰਿ ਸੇਤੀ ਰਾਤੇ ॥ ਸਤਸੰਗਤਿ ਮਿਲਿ ਰਾਮ
ਰਸੁ ਪਾਇਆ ਹਰਿ ਰਾਮੈ ਨਾਮਿ ਸਮਾਤੇ ॥੧॥ ਰਹਾਉ ॥ ਹਰਿ ਹਰਿ ਨਾਮੁ ਹਰਿ ਹਰਿ ਜਗਿ ਅਵਖਧੁ ਹਰਿ ਹਰਿ
ਨਾਮੁ ਹਰਿ ਸਾਤੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ ਜੋ ਗੁਰਮਤਿ ਰਾਮ ਰਸੁ ਖਾਤੇ ॥੨॥ ਜਿਨ ਕਉ ਲਿਖਤੁ ਲਿਖੇ
ਧੁਰਿ ਮਸਤਕਿ ਤੇ ਗੁਰ ਸੰਤੋਖ ਸਰਿ ਨਾਤੇ ॥ ਦੁਰਮਤਿ ਮੈਲੁ ਗਈ ਸਭ ਤਿਨ ਕੀ ਜੋ ਰਾਮ ਨਾਮ ਰੰਗਿ ਰਾਤੇ ॥੩॥
ਰਾਮ ਤੁਮ ਆਪੇ ਆਪਿ ਆਪਿ ਪ੍ਰਭੁ ਠਾਕੁਰ ਤੁਮ ਜੇਵਡ ਅਵਰੁ ਨ ਦਾਤੇ ॥ ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਹਰਿ
ਜਪੀਐ ਹਰਿ ਕਿਰਪਾ ਤੇ ॥੪॥੨॥੧੬॥੫੪॥ ਗਉੜੀ ਪੂਰਬੀ ਮਹਲਾ ੪ ॥ ਕਰਹੁ ਕ੍ਰਿਪਾ ਜਗਜੀਵਨ ਦਾਤੇ ਮੇਰਾ
ਮਨੁ ਹਰਿ ਸੇਤੀ ਰਾਚੇ ॥ ਸਤਿਗੁਰਿ ਬਚਨੁ ਦੀਓ ਅਤਿ ਨਿਰਮਲੁ ਜਪਿ ਹਰਿ ਹਰਿ ਹਰਿ ਮਨੁ ਮਾਚੇ ॥੧॥ ਰਾਮ ਮੇਰਾ
ਮਨੁ ਤਨੁ ਬੇਧਿ ਲੀਓ ਹਰਿ ਸਾਚੇ ॥ ਜਿਹ ਕਾਲ ਕੈ ਮੁਖਿ ਜਗਤੁ ਸਭੁ ਗ੍ਰਸਿਆ ਗੁਰ ਸਤਿਗੁਰ ਕੈ ਬਚਨਿ ਹਰਿ ਹਮ
ਬਾਚੇ ॥੧॥ ਰਹਾਉ ॥ ਜਿਨ ਕਉ ਪ੍ਰੀਤਿ ਨਾਹੀ ਹਰਿ ਸੇਤੀ ਤੇ ਸਾਕਤ ਮੂੜ ਨਰ ਕਾਚੇ ॥ ਤਿਨ ਕਉ ਜਨਮੁ ਮਰਣੁ
ਅਤਿ ਭਾਰੀ ਵਿਚਿ ਵਿਸਟਾ ਮਰਿ ਮਰਿ ਪਾਚੇ ॥੨॥ ਤੁਮ ਦਇਆਲ ਸਰਣਿ ਪ੍ਰਤਿਪਾਲਕ ਮੋ ਕਉ ਦੀਜੈ ਦਾਨੁ ਹਰਿ
ਹਮ ਜਾਚੇ ॥ ਹਰਿ ਕੇ ਦਾਸ ਦਾਸ ਹਮ ਕੀਜੈ ਮਨੁ ਨਿਰਤਿ ਕਰੇ ਕਰਿ ਨਾਚੇ ॥੩॥ ਆਪੇ ਸਾਹ ਵਡੇ ਪ੍ਰਭ ਸੁਆਮੀ ਹਮ
ਵਣਜਾਰੇ ਹਹਿ ਤਾ ਚੇ ॥ ਮੇਰਾ ਮਨੁ ਤਨੁ ਜੀਉ ਰਾਸਿ ਸਭ ਤੇਰੀ ਜਨ ਨਾਨਕ ਕੇ ਸਾਹ ਪ੍ਰਭ ਸਾਚੇ ॥੪॥੩॥੧੭॥੫੫
॥ ਗਉੜੀ ਪੂਰਬੀ ਮਹਲਾ ੪ ॥ ਤੁਮ ਦਇਆਲ ਸਰਬ ਦੁਖ ਭੰਜਨ ਇਕ ਬਿਨਉ ਸੁਨਹੁ ਦੇ ਕਾਨੇ ॥ ਜਿਸ ਤੇ ਤੁਮ
ਹਰਿ ਜਾਨੇ ਸੁਆਮੀ ਸੋ ਸਤਿਗੁਰੁ ਮੇਲਿ ਮੇਰਾ ਪ੍ਰਾਨੇ ॥੧॥ ਰਾਮ ਹਮ ਸਤਿਗੁਰ ਪਾਰਬ੍ਰਹਮ ਕਰਿ ਮਾਨੇ ॥ ਹਮ
ਮੂੜ ਮੁਗਧ ਅਸੁਧ ਮਤਿ ਹੋਤੇ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਜਾਨੇ ॥੧॥ ਰਹਾਉ ॥ ਜਿਤਨੇ ਰਸ ਅਨ ਰਸ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੭੦॥
ਹਮ ਦੇਖੇ ਸਭ ਤਿਤਨੇ ਫੀਕ ਫੀਕਾਨੇ ॥ ਹਰਿ ਕਾ ਨਾਮੁ ਅੰਮ੍ਰਿਤ ਰਸੁ ਚਾਖਿਆ ਮਿਲਿ ਸਤਿਗੁਰ ਮੀਠ ਰਸ ਗਾਨੇ
॥੨॥ ਜਿਨ ਕਉ ਗੁਰੁ ਸਤਿਗੁਰੁ ਨਹੀ ਭੇਟਿਆ ਤੇ ਸਾਕਤ ਮੂੜ ਦਿਵਾਨੇ ॥ ਤਿਨ ਕੇ ਕਰਮਹੀਨ ਧੁਰਿ ਪਾਏ ਦੇਖਿ
ਦੀਪਕੁ ਮੋਹਿ ਪਚਾਨੇ ॥੩॥ ਜਿਨ ਕਉ ਤੁਮ ਦਇਆ ਕਰਿ ਮੇਲਹੁ ਤੇ ਹਰਿ ਹਰਿ ਸੇਵ ਲਗਾਨੇ ॥ ਜਨ ਨਾਨਕ ਹਰਿ
ਹਰਿ ਹਰਿ ਜਪਿ ਪ੍ਰਗਟੇ ਮਤਿ ਗੁਰਮਤਿ ਨਾਮਿ ਸਮਾਨੇ ॥੪॥੪॥੧੮॥੫੬॥ ਗਉੜੀ ਪੂਰਬੀ ਮਹਲਾ ੪ ॥ ਮੇਰੇ
ਮਨ ਸੋ ਪ੍ਰਭੁ ਸਦਾ ਨਾਲਿ ਹੈ ਸੁਆਮੀ ਕਹੁ ਕਿਥੈ ਹਰਿ ਪਹੁ ਨਸੀਐ ॥ ਹਰਿ ਆਪੇ ਬਖਸਿ ਲਏ ਪ੍ਰਭੁ ਸਾਚਾ ਹਰਿ
ਆਪਿ ਛਡਾਏ ਛੁਟੀਐ ॥੧॥ ਮੇਰੇ ਮਨ ਜਪਿ ਹਰਿ ਹਰਿ ਹਰਿ ਮਨਿ ਜਪੀਐ ॥ ਸਤਿਗੁਰ ਕੀ ਸਰਣਾਈ ਭਜਿ ਪਉ
ਮੇਰੇ ਮਨਾ ਗੁਰ ਸਤਿਗੁਰ ਪੀਛੈ ਛੁਟੀਐ ॥੧॥ ਰਹਾਉ ॥ ਮੇਰੇ ਮਨ ਸੇਵਹੁ ਸੋ ਪ੍ਰਭ ਸ੍ਰਬ ਸੁਖਦਾਤਾ ਜਿਤੁ ਸੇਵਿਐ
ਨਿਜ ਘਰਿ ਵਸੀਐ ॥ ਗੁਰਮੁਖਿ ਜਾਇ ਲਹਹੁ ਘਰੁ ਅਪਨਾ ਘਸਿ ਚੰਦਨੁ ਹਰਿ ਜਸੁ ਘਸੀਐ ॥੨॥ ਮੇਰੇ ਮਨ ਹਰਿ
ਹਰਿ ਹਰਿ ਹਰਿ ਹਰਿ ਜਸੁ ਊਤਮੁ ਲੈ ਲਾਹਾ ਹਰਿ ਮਨਿ ਹਸੀਐ ॥ ਹਰਿ ਹਰਿ ਆਪਿ ਦਇਆ ਕਰਿ ਦੇਵੈ ਤਾ ਅੰਮ੍ਰਿਤੁ
ਹਰਿ ਰਸੁ ਚਖੀਐ ॥੩॥ ਮੇਰੇ ਮਨ ਨਾਮ ਬਿਨਾ ਜੋ ਦੂਜੈ ਲਾਗੇ ਤੇ ਸਾਕਤ ਨਰ ਜਮਿ ਘੁਟੀਐ ॥ ਤੇ ਸਾਕਤ ਚੋਰ ਜਿਨਾ
ਨਾਮੁ ਵਿਸਾਰਿਆ ਮਨ ਤਿਨ ਕੈ ਨਿਕਟਿ ਨ ਭਿਟੀਐ ॥੪॥ ਮੇਰੇ ਮਨ ਸੇਵਹੁ ਅਲਖ ਨਿਰੰਜਨ ਨਰਹਰਿ ਜਿਤੁ
ਸੇਵਿਐ ਲੇਖਾ ਛੁਟੀਐ ॥ ਜਨ ਨਾਨਕ ਹਰਿ ਪ੍ਰਭਿ ਪੂਰੇ ਕੀਏ ਖਿਨੁ ਮਾਸਾ ਤੋਲੁ ਨ ਘਟੀਐ ॥੫॥੫॥੧੯॥੫੭॥
ਗਉੜੀ ਪੂਰਬੀ ਮਹਲਾ ੪ ॥ ਹਮਰੇ ਪ੍ਰਾਨ ਵਸਗਤਿ ਪ੍ਰਭ ਤੁਮਰੈ ਮੇਰਾ ਜੀਉ ਪਿੰਡੁ ਸਭ ਤੇਰੀ ॥ ਦਇਆ ਕਰਹੁ
ਹਰਿ ਦਰਸੁ ਦਿਖਾਵਹੁ ਮੇਰੈ ਮਨਿ ਤਨਿ ਲੋਚ ਘਣੇਰੀ ॥੧॥ ਰਾਮ ਮੇਰੈ ਮਨਿ ਤਨਿ ਲੋਚ ਮਿਲਣ ਹਰਿ ਕੇਰੀ ॥ ਗੁਰ
ਕ੍ਰਿਪਾਲਿ ਕ੍ਰਿਪਾ ਕਿੰਚਤ ਗੁਰਿ ਕੀਨੀ ਹਰਿ ਮਿਲਿਆ ਆਇ ਪ੍ਰਭੁ ਮੇਰੀ ॥੧॥ ਰਹਾਉ ॥ ਜੋ ਹਮਰੈ ਮਨ ਚਿਤਿ ਹੈ
ਸੁਆਮੀ ਸਾ ਬਿਧਿ ਤੁਮ ਹਰਿ ਜਾਨਹੁ ਮੇਰੀ ॥ ਅਨਦਿਨੁ ਨਾਮੁ ਜਪੀ ਸੁਖੁ ਪਾਈ ਨਿਤ ਜੀਵਾ ਆਸ ਹਰਿ ਤੇਰੀ
॥੨॥ ਗੁਰਿ ਸਤਿਗੁਰਿ ਦਾਤੈ ਪੰਥੁ ਬਤਾਇਆ ਹਰਿ ਮਿਲਿਆ ਆਇ ਪ੍ਰਭੁ ਮੇਰੀ ॥ ਅਨਦਿਨੁ ਅਨਦੁ ਭਇਆ
ਵਡਭਾਗੀ ਸਭ ਆਸ ਪੁਜੀ ਜਨ ਕੇਰੀ ॥੩॥ ਜਗੰਨਾਥ ਜਗਦੀਸੁਰ ਕਰਤੇ ਸਭ ਵਸਗਤਿ ਹੈ ਹਰਿ ਕੇਰੀ ॥ ਜਨ
ਨਾਨਕ ਸਰਣਾਗਤਿ ਆਏ ਹਰਿ ਰਾਖਹੁ ਪੈਜ ਜਨ ਕੇਰੀ ॥੪॥੬॥੨੦॥੫੮॥ ਗਉੜੀ ਪੂਰਬੀ ਮਹਲਾ ੪ ॥ ਇਹੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੭੧॥
ਮਨੂਆ ਖਿਨੁ ਨ ਟਿਕੈ ਬਹੁ ਰੰਗੀ ਦਹ ਦਹ ਦਿਸਿ ਚਲਿ ਚਲਿ ਹਾਢੇ ॥ ਗੁਰੁ ਪੂਰਾ ਪਾਇਆ ਵਡਭਾਗੀ ਹਰਿ ਮੰਤ੍ਰੁ
ਦੀਆ ਮਨੁ ਠਾਢੇ ॥੧॥ ਰਾਮ ਹਮ ਸਤਿਗੁਰ ਲਾਲੇ ਕਾਂਢੇ ॥੧॥ ਰਹਾਉ ॥ ਹਮਰੈ ਮਸਤਕਿ ਦਾਗੁ ਦਗਾਨਾ ਹਮ ਕਰਜ
ਗੁਰੂ ਬਹੁ ਸਾਢੇ ॥ ਪਰਉਪਕਾਰੁ ਪੁੰਨੁ ਬਹੁ ਕੀਆ ਭਉ ਦੁਤਰੁ ਤਾਰਿ ਪਰਾਢੇ ॥੨॥ ਜਿਨ ਕਉ ਪ੍ਰੀਤਿ ਰਿਦੈ ਹਰਿ
ਨਾਹੀ ਤਿਨ ਕੂਰੇ ਗਾਢਨ ਗਾਢੇ ॥ ਜਿਉ ਪਾਣੀ ਕਾਗਦੁ ਬਿਨਸਿ ਜਾਤ ਹੈ ਤਿਉ ਮਨਮੁਖ ਗਰਭਿ ਗਲਾਢੇ ॥੩॥
ਹਮ ਜਾਨਿਆ ਕਛੂ ਨ ਜਾਨਹ ਆਗੈ ਜਿਉ ਹਰਿ ਰਾਖੈ ਤਿਉ ਠਾਢੇ ॥ ਹਮ ਭੂਲ ਚੂਕ ਗੁਰ ਕਿਰਪਾ ਧਾਰਹੁ ਜਨ
ਨਾਨਕ ਕੁਤਰੇ ਕਾਢੇ ॥੪॥੭॥੨੧॥੫੯॥ ਗਉੜੀ ਪੂਰਬੀ ਮਹਲਾ ੪ ॥ ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ
ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥ ਕਰਿ ਸਾਧੂ
ਅੰਜੁਲੀ ਪੁੰਨੁ ਵਡਾ ਹੇ ॥ ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥ ਸਾਕਤ ਹਰਿ ਰਸ ਸਾਦੁ ਨ ਜਾਨਿਆ ਤਿਨ
ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥ ਹਰਿ ਜਨ
ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ
ਬ੍ਰਹਮੰਡਾ ਹੇ ॥੩॥ ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ
ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੮॥੨੨॥੬੦॥ ਗਉੜੀ ਪੂਰਬੀ ਮਹਲਾ ੪ ॥ ਇਸੁ ਗੜ ਮਹਿ ਹਰਿ
ਰਾਮ ਰਾਇ ਹੈ ਕਿਛੁ ਸਾਦੁ ਨ ਪਾਵੈ ਧੀਠਾ ॥ ਹਰਿ ਦੀਨ ਦਇਆਲਿ ਅਨੁਗ੍ਰਹੁ ਕੀਆ ਹਰਿ ਗੁਰ ਸਬਦੀ ਚਖਿ
ਡੀਠਾ ॥੧॥ ਰਾਮ ਹਰਿ ਕੀਰਤਨੁ ਗੁਰ ਲਿਵ ਮੀਠਾ ॥੧॥ ਰਹਾਉ ॥ ਹਰਿ ਅਗਮੁ ਅਗੋਚਰੁ ਪਾਰਬ੍ਰਹਮੁ ਹੈ ਮਿਲਿ
ਸਤਿਗੁਰ ਲਾਗਿ ਬਸੀਠਾ ॥ ਜਿਨ ਗੁਰ ਬਚਨ ਸੁਖਾਨੇ ਹੀਅਰੈ ਤਿਨ ਆਗੈ ਆਣਿ ਪਰੀਠਾ ॥੨॥ ਮਨਮੁਖ ਹੀਅਰਾ
ਅਤਿ ਕਠੋਰੁ ਹੈ ਤਿਨ ਅੰਤਰਿ ਕਾਰ ਕਰੀਠਾ ॥ ਬਿਸੀਅਰ ਕਉ ਬਹੁ ਦੂਧੁ ਪੀਆਈਐ ਬਿਖੁ ਨਿਕਸੈ ਫੋਲਿ ਫੁਲੀਠਾ
॥੩॥ ਹਰਿ ਪ੍ਰਭ ਆਨਿ ਮਿਲਾਵਹੁ ਗੁਰੁ ਸਾਧੂ ਘਸਿ ਗਰੁੜੁ ਸਬਦੁ ਮੁਖਿ ਲੀਠਾ ॥ ਜਨ ਨਾਨਕ ਗੁਰ ਕੇ ਲਾਲੇ ਗੋਲੇ
ਲਗਿ ਸੰਗਤਿ ਕਰੂਆ ਮੀਠਾ ॥੪॥੯॥੨੩॥੬੧॥ ਗਉੜੀ ਪੂਰਬੀ ਮਹਲਾ ੪ ॥ ਹਰਿ ਹਰਿ ਅਰਥਿ ਸਰੀਰੁ ਹਮ
ਬੇਚਿਆ ਪੂਰੇ ਗੁਰ ਕੈ ਆਗੇ ॥ ਸਤਿਗੁਰ ਦਾਤੈ ਨਾਮੁ ਦਿੜਾਇਆ ਮੁਖਿ ਮਸਤਕਿ ਭਾਗ ਸਭਾਗੇ ॥੧॥ ਰਾਮ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੭੨॥
ਗੁਰਮਤਿ ਹਰਿ ਲਿਵ ਲਾਗੇ ॥੧॥ ਰਹਾਉ ॥ ਘਟਿ ਘਟਿ ਰਮਈਆ ਰਮਤ ਰਾਮ ਰਾਇ ਗੁਰ ਸਬਦਿ ਗੁਰੂ ਲਿਵ ਲਾਗੇ
॥ ਹਉ ਮਨੁ ਤਨੁ ਦੇਵਉ ਕਾਟਿ ਗੁਰੂ ਕਉ ਮੇਰਾ ਭ੍ਰਮੁ ਭਉ ਗੁਰ ਬਚਨੀ ਭਾਗੇ ॥੨॥ ਅੰਧਿਆਰੈ ਦੀਪਕ ਆਨਿ
ਜਲਾਏ ਗੁਰ ਗਿਆਨਿ ਗੁਰੂ ਲਿਵ ਲਾਗੇ ॥ ਅਗਿਆਨੁ ਅੰਧੇਰਾ ਬਿਨਸਿ ਬਿਨਾਸਿਓ ਘਰਿ ਵਸਤੁ ਲਹੀ ਮਨ
ਜਾਗੇ ॥੩॥ ਸਾਕਤ ਬਧਿਕ ਮਾਇਆਧਾਰੀ ਤਿਨ ਜਮ ਜੋਹਨਿ ਲਾਗੇ ॥ ਉਨ ਸਤਿਗੁਰ ਆਗੈ ਸੀਸੁ ਨ ਬੇਚਿਆ
ਓਇ ਆਵਹਿ ਜਾਹਿ ਅਭਾਗੇ ॥੪॥ ਹਮਰਾ ਬਿਨਉ ਸੁਨਹੁ ਪ੍ਰਭ ਠਾਕੁਰ ਹਮ ਸਰਣਿ ਪ੍ਰਭੂ ਹਰਿ ਮਾਗੇ ॥ ਜਨ
ਨਾਨਕ ਕੀ ਲਜ ਪਾਤਿ ਗੁਰੂ ਹੈ ਸਿਰੁ ਬੇਚਿਓ ਸਤਿਗੁਰ ਆਗੇ ॥੫॥੧੦॥੨੪॥੬੨॥ ਗਉੜੀ ਪੂਰਬੀ ਮਹਲਾ ੪
॥ ਹਮ ਅਹੰਕਾਰੀ ਅਹੰਕਾਰ ਅਗਿਆਨ ਮਤਿ ਗੁਰਿ ਮਿਲਿਐ ਆਪੁ ਗਵਾਇਆ ॥ ਹਉਮੈ ਰੋਗੁ ਗਇਆ ਸੁਖੁ
ਪਾਇਆ ਧਨੁ ਧੰਨੁ ਗੁਰੂ ਹਰਿ ਰਾਇਆ ॥੧॥ ਰਾਮ ਗੁਰ ਕੈ ਬਚਨਿ ਹਰਿ ਪਾਇਆ ॥੧॥ ਰਹਾਉ ॥ ਮੇਰੈ ਹੀਅਰੈ
ਪ੍ਰੀਤਿ ਰਾਮ ਰਾਇ ਕੀ ਗੁਰਿ ਮਾਰਗੁ ਪੰਥੁ ਬਤਾਇਆ ॥ ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ ਜਿਨਿ ਵਿਛੁੜਿਆ
ਹਰਿ ਗਲਿ ਲਾਇਆ ॥੨॥ ਮੇਰੈ ਅੰਤਰਿ ਪ੍ਰੀਤਿ ਲਗੀ ਦੇਖਨ ਕਉ ਗੁਰਿ ਹਿਰਦੇ ਨਾਲਿ ਦਿਖਾਇਆ ॥ ਸਹਜ
ਅਨੰਦੁ ਭਇਆ ਮਨਿ ਮੋਰੈ ਗੁਰ ਆਗੈ ਆਪੁ ਵੇਚਾਇਆ ॥੩॥ ਹਮ ਅਪਰਾਧ ਪਾਪ ਬਹੁ ਕੀਨੇ ਕਰਿ ਦੁਸਟੀ
ਚੋਰ ਚੁਰਾਇਆ ॥ ਅਬ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਲਾਜ ਹਰਿ ਭਾਇਆ ॥੪॥੧੧॥੨੫॥੬੩॥
ਗਉੜੀ ਪੂਰਬੀ ਮਹਲਾ ੪ ॥ ਗੁਰਮਤਿ ਬਾਜੈ ਸਬਦੁ ਅਨਾਹਦੁ ਗੁਰਮਤਿ ਮਨੂਆ ਗਾਵੈ ॥ ਵਡਭਾਗੀ ਗੁਰ ਦਰਸਨੁ
ਪਾਇਆ ਧਨੁ ਧੰਨੁ ਗੁਰੂ ਲਿਵ ਲਾਵੈ ॥੧॥ ਗੁਰਮੁਖਿ ਹਰਿ ਲਿਵ ਲਾਵੈ ॥੧॥ ਰਹਾਉ ॥ ਹਮਰਾ ਠਾਕੁਰੁ ਸਤਿਗੁਰੁ
ਪੂਰਾ ਮਨੁ ਗੁਰ ਕੀ ਕਾਰ ਕਮਾਵੈ ॥ ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ ਜੋ ਹਰਿ ਹਰਿ ਕਥਾ ਸੁਨਾਵੈ ॥੨॥
ਹਿਰਦੈ ਗੁਰਮਤਿ ਰਾਮ ਰਸਾਇਣੁ ਜਿਹਵਾ ਹਰਿ ਗੁਣ ਗਾਵੈ ॥ ਮਨ ਰਸਕਿ ਰਸਕਿ ਹਰਿ ਰਸਿ ਆਘਾਨੇ ਫਿਰਿ
ਬਹੁਰਿ ਨ ਭੂਖ ਲਗਾਵੈ ॥੩॥ ਕੋਈ ਕਰੈ ਉਪਾਵ ਅਨੇਕ ਬਹੁਤੇਰੇ ਬਿਨੁ ਕਿਰਪਾ ਨਾਮੁ ਨ ਪਾਵੈ ॥ ਜਨ ਨਾਨਕ
ਕਉ ਹਰਿ ਕਿਰਪਾ ਧਾਰੀ ਮਤਿ ਗੁਰਮਤਿ ਨਾਮੁ ਦ੍ਰਿੜਾਵੈ ॥੪॥੧੨॥੨੬॥੬੪॥ ਰਾਗੁ ਗਉੜੀ ਮਾਝ
ਮਹਲਾ ੪ ॥ ਗੁਰਮੁਖਿ ਜਿੰਦੂ ਜਪਿ ਨਾਮੁ ਕਰੰਮਾ ॥ ਮਤਿ ਮਾਤਾ ਮਤਿ ਜੀਉ ਨਾਮੁ ਮੁਖਿ ਰਾਮਾ ॥ ਸੰਤੋਖੁ ਪਿਤਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੭੩॥
ਕਰਿ ਗੁਰੁ ਪੁਰਖੁ ਅਜਨਮਾ ॥ ਵਡਭਾਗੀ ਮਿਲੁ ਰਾਮਾ ॥੧॥ ਗੁਰੁ ਜੋਗੀ ਪੁਰਖੁ ਮਿਲਿਆ ਰੰਗੁ ਮਾਣੀ ਜੀਉ ॥
ਗੁਰੁ ਹਰਿ ਰੰਗਿ ਰਤੜਾ ਸਦਾ ਨਿਰਬਾਣੀ ਜੀਉ ॥ ਵਡਭਾਗੀ ਮਿਲੁ ਸੁਘੜ ਸੁਜਾਣੀ ਜੀਉ ॥ ਮੇਰਾ ਮਨੁ ਤਨੁ ਹਰਿ
ਰੰਗਿ ਭਿੰਨਾ ॥੨॥ ਆਵਹੁ ਸੰਤਹੁ ਮਿਲਿ ਨਾਮੁ ਜਪਾਹਾ ॥ ਵਿਚਿ ਸੰਗਤਿ ਨਾਮੁ ਸਦਾ ਲੈ ਲਾਹਾ ਜੀਉ ॥ ਕਰਿ
ਸੇਵਾ ਸੰਤਾ ਅੰਮ੍ਰਿਤੁ ਮੁਖਿ ਪਾਹਾ ਜੀਉ ॥ ਮਿਲੁ ਪੂਰਬਿ ਲਿਖਿਅੜੇ ਧੁਰਿ ਕਰਮਾ ॥੩॥ ਸਾਵਣਿ ਵਰਸੁ ਅੰਮ੍ਰਿਤਿ
ਜਗੁ ਛਾਇਆ ਜੀਉ ॥ ਮਨੁ ਮੋਰੁ ਕੁਹੁਕਿਅੜਾ ਸਬਦੁ ਮੁਖਿ ਪਾਇਆ ॥ ਹਰਿ ਅੰਮ੍ਰਿਤੁ ਵੁਠੜਾ ਮਿਲਿਆ ਹਰਿ
ਰਾਇਆ ਜੀਉ ॥ ਜਨ ਨਾਨਕ ਪ੍ਰੇਮਿ ਰਤੰਨਾ ॥੪॥੧॥੨੭॥੬੫॥ ਗਉੜੀ ਮਾਝ ਮਹਲਾ ੪ ॥ ਆਉ ਸਖੀ ਗੁਣ
ਕਾਮਣ ਕਰੀਹਾ ਜੀਉ ॥ ਮਿਲਿ ਸੰਤ ਜਨਾ ਰੰਗੁ ਮਾਣਿਹ ਰਲੀਆ ਜੀਉ ॥ ਗੁਰ ਦੀਪਕੁ ਗਿਆਨੁ ਸਦਾ ਮਨਿ
ਬਲੀਆ ਜੀਉ ॥ ਹਰਿ ਤੁਠੈ ਢੁਲਿ ਢੁਲਿ ਮਿਲੀਆ ਜੀਉ ॥੧॥ ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਢੋਲੇ ਜੀਉ ॥
ਮੈ ਮੇਲੇ ਮਿਤ੍ਰੁ ਸਤਿਗੁਰੁ ਵੇਚੋਲੇ ਜੀਉ ॥ ਮਨੁ ਦੇਵਾਂ ਸੰਤਾ ਮੇਰਾ ਪ੍ਰਭੁ ਮੇਲੇ ਜੀਉ ॥ ਹਰਿ ਵਿਟੜਿਅਹੁ ਸਦਾ ਘੋਲੇ
ਜੀਉ ॥੨॥ ਵਸੁ ਮੇਰੇ ਪਿਆਰਿਆ ਵਸੁ ਮੇਰੇ ਗੋਵਿਦਾ ਹਰਿ ਕਰਿ ਕਿਰਪਾ ਮਨਿ ਵਸੁ ਜੀਉ ॥ ਮਨਿ ਚਿੰਦਿਅੜਾ
ਫਲੁ ਪਾਇਆ ਮੇਰੇ ਗੋਵਿੰਦਾ ਗੁਰੁ ਪੂਰਾ ਵੇਖਿ ਵਿਗਸੁ ਜੀਉ ॥ ਹਰਿ ਨਾਮੁ ਮਿਲਿਆ ਸੋਹਾਗਣੀ ਮੇਰੇ ਗੋਵਿੰਦਾ ਮਨਿ
ਅਨਦਿਨੁ ਅਨਦੁ ਰਹਸੁ ਜੀਉ ॥ ਹਰਿ ਪਾਇਅੜਾ ਵਡਭਾਗੀਈ ਮੇਰੇ ਗੋਵਿੰਦਾ ਨਿਤ ਲੈ ਲਾਹਾ ਮਨਿ ਹਸੁ ਜੀਉ
॥੩॥ ਹਰਿ ਆਪਿ ਉਪਾਏ ਹਰਿ ਆਪੇ ਵੇਖੈ ਹਰਿ ਆਪੇ ਕਾਰੈ ਲਾਇਆ ਜੀਉ ॥ ਇਕਿ ਖਾਵਹਿ ਬਖਸ ਤੋਟਿ ਨ
ਆਵੈ ਇਕਨਾ ਫਕਾ ਪਾਇਆ ਜੀਉ ॥ ਇਕਿ ਰਾਜੇ ਤਖਤਿ ਬਹਹਿ ਨਿਤ ਸੁਖੀਏ ਇਕਨਾ ਭਿਖ ਮੰਗਾਇਆ ਜੀਉ
॥ ਸਭੁ ਇਕੋ ਸਬਦੁ ਵਰਤਦਾ ਮੇਰੇ ਗੋਵਿਦਾ ਜਨ ਨਾਨਕ ਨਾਮੁ ਧਿਆਇਆ ਜੀਉ ॥੪॥੨॥੨੮॥੬੬॥
ਗਉੜੀ ਮਾਝ ਮਹਲਾ ੪ ॥ ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥ ਹਰਿ ਰੰਗੁ
ਨਾਲਿ ਨ ਲਖੀਐ ਮੇਰੇ ਗੋਵਿਦਾ ਗੁਰੁ ਪੂਰਾ ਅਲਖੁ ਲਖਾਹੀ ਜੀਉ ॥ ਹਰਿ ਹਰਿ ਨਾਮੁ ਪਰਗਾਸਿਆ ਮੇਰੇ ਗੋਵਿੰਦਾ
ਸਭ ਦਾਲਦ ਦੁਖ ਲਹਿ ਜਾਹੀ ਜੀਉ ॥ ਹਰਿ ਪਦੁ ਊਤਮੁ ਪਾਇਆ ਮੇਰੇ ਗੋਵਿੰਦਾ ਵਡਭਾਗੀ ਨਾਮਿ ਸਮਾਹੀ
ਜੀਉ ॥੧॥ ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿਦਾ ਕਿਨੈ ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥ ਮੇਰਾ ਮਨੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੭੪॥
ਤਨੁ ਬਹੁਤੁ ਬੈਰਾਗਿਆ ਮੇਰੇ ਗੋਵਿੰਦਾ ਹਰਿ ਬਾਝਹੁ ਧਨ ਕੁਮਲੈਣੀ ਜੀਉ ॥ ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿਦਾ
ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥ ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ
॥੨॥ ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥ ਹਉ ਰਹਿ ਨ ਸਕਉ ਬਿਨੁ
ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥ ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ
ਮਨੁ ਜੀਵਾਈਆ ਜੀਉ ॥ ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥
੩॥ ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥ ਮੇਰੈ ਮਨਿ ਤਨਿ ਪ੍ਰੇਮੁ
ਪਿਰੰਮ ਕਾ ਮੇਰੇ ਗੋਵਿਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥ ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ
ਰੈਬਾਰੀ ਜੀਉ ॥ ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥੪॥੩॥
੨੯॥੬੭॥ ਗਉੜੀ ਮਾਝ ਮਹਲਾ ੪ ॥ ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥
ਹਰਿ ਆਪੇ ਕਾਨੁੑ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥ ਹਰਿ ਆਪੇ ਸਭ ਘਟ ਭੋਗਦਾ ਮੇਰੇ
ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥ ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥
੧॥ ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥ ਇਕਨਾ ਭੋਗ ਭੋਗਾਇਦਾ ਮੇਰੇ
ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥ ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ
ਮੰਗੀ ਜੀਉ ॥ ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥ ਹਰਿ ਆਪੇ
ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥ ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ
ਰਵਿ ਰਹਿਆ ਨਹੀ ਦੂਰੀ ਜੀਉ ॥ ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ
ਜੀਉ ॥ ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥ ਹਰਿ ਅੰਤਰਿ ਵਾਜਾ
ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥ ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ
ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥ ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੭੫॥
ਜੀਉ ॥ ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮ ਸਿਧਿ ਕਾਜੈ ਜੀਉ ॥੪॥੪॥੩੦॥੬੮॥
ਗਉੜੀ ਮਾਝ ਮਹਲਾ ੪ ॥ ਮੈ ਹਰਿ ਨਾਮੈ ਹਰਿ ਬਿਰਹੁ ਲਗਾਈ ਜੀਉ ॥ ਮੇਰਾ ਹਰਿ ਪ੍ਰਭੁ ਮਿਤੁ ਮਿਲੈ ਸੁਖੁ ਪਾਈ
ਜੀਉ ॥ ਹਰਿ ਪ੍ਰਭੁ ਦੇਖਿ ਜੀਵਾ ਮੇਰੀ ਮਾਈ ਜੀਉ ॥ ਮੇਰਾ ਨਾਮੁ ਸਖਾ ਹਰਿ ਭਾਈ ਜੀਉ ॥੧॥ ਗੁਣ ਗਾਵਹੁ ਸੰਤ
ਜੀਉ ਮੇਰੇ ਹਰਿ ਪ੍ਰਭ ਕੇਰੇ ਜੀਉ ॥ ਜਪਿ ਗੁਰਮੁਖਿ ਨਾਮੁ ਜੀਉ ਭਾਗ ਵਡੇਰੇ ਜੀਉ ॥ ਹਰਿ ਹਰਿ ਨਾਮੁ ਜੀਉ
ਪ੍ਰਾਨ ਹਰਿ ਮੇਰੇ ਜੀਉ ॥ ਫਿਰਿ ਬਹੁੜਿ ਨ ਭਵਜਲ ਫੇਰੇ ਜੀਉ ॥੨॥ ਕਿਉ ਹਰਿ ਪ੍ਰਭ ਵੇਖਾ ਮੇਰੈ ਮਨਿ ਤਨਿ
ਚਾਉ ਜੀਉ ॥ ਹਰਿ ਮੇਲਹੁ ਸੰਤ ਜੀਉ ਮਨਿ ਲਗਾ ਭਾਉ ਜੀਉ ॥ ਗੁਰ ਸਬਦੀ ਪਾਈਐ ਹਰਿ ਪ੍ਰੀਤਮ ਰਾਉ ਜੀਉ ॥
ਵਡਭਾਗੀ ਜਪਿ ਨਾਉ ਜੀਉ ॥੩॥ ਮੇਰੈ ਮਨਿ ਤਨਿ ਵਡੜੀ ਗੋਵਿੰਦ ਪ੍ਰਭ ਆਸਾ ਜੀਉ ॥ ਹਰਿ ਮੇਲਹੁ ਸੰਤ
ਜੀਉ ਗੋਵਿਦ ਪ੍ਰਭ ਪਾਸਾ ਜੀਉ ॥ ਸਤਿਗੁਰ ਮਤਿ ਨਾਮੁ ਸਦਾ ਪਰਗਾਸਾ ਜੀਉ ॥ ਜਨ ਨਾਨਕ ਪੂਰਿਅੜੀ ਮਨਿ
ਆਸਾ ਜੀਉ ॥੪॥੫॥੩੧॥੬੯॥ ਗਉੜੀ ਮਾਝ ਮਹਲਾ ੪ ॥ ਮੇਰਾ ਬਿਰਹੀ ਨਾਮੁ ਮਿਲੈ ਤਾ ਜੀਵਾ ਜੀਉ ॥ ਮਨ
ਅੰਦਰਿ ਅੰਮ੍ਰਿਤੁ ਗੁਰਮਤਿ ਹਰਿ ਲੀਵਾ ਜੀਉ ॥ ਮਨੁ ਹਰਿ ਰੰਗਿ ਰਤੜਾ ਹਰਿ ਰਸੁ ਸਦਾ ਪੀਵਾ ਜੀਉ ॥ ਹਰਿ
ਪਾਇਅੜਾ ਮਨਿ ਜੀਵਾ ਜੀਉ ॥੧॥ ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਬਾਣੁ ਜੀਉ ॥ ਮੇਰਾ ਪ੍ਰੀਤਮੁ ਮਿਤ੍ਰੁ ਹਰਿ
ਪੁਰਖੁ ਸੁਜਾਣੁ ਜੀਉ ॥ ਗੁਰੁ ਮੇਲੇ ਸੰਤ ਹਰਿ ਸੁਘੜੁ ਸੁਜਾਣੁ ਜੀਉ ॥ ਹਉ ਨਾਮ ਵਿਟਹੁ ਕੁਰਬਾਣੁ ਜੀਉ ॥੨॥
ਹਉ ਹਰਿ ਹਰਿ ਸਜਣੁ ਹਰਿ ਮੀਤੁ ਦਸਾਈ ਜੀਉ ॥ ਹਰਿ ਦਸਹੁ ਸੰਤਹੁ ਜੀ ਹਰਿ ਖੋਜੁ ਪਵਾਈ ਜੀਉ ॥ ਸਤਿਗੁਰੁ
ਤੁਠੜਾ ਦਸੇ ਹਰਿ ਪਾਈ ਜੀਉ ॥ ਹਰਿ ਨਾਮੇ ਨਾਮਿ ਸਮਾਈ ਜੀਉ ॥੩॥ ਮੈ ਵੇਦਨ ਪ੍ਰੇਮੁ ਹਰਿ ਬਿਰਹੁ ਲਗਾਈ
ਜੀਉ ॥ ਗੁਰ ਸਰਧਾ ਪੂਰਿ ਅੰਮ੍ਰਿਤੁ ਮੁਖਿ ਪਾਈ ਜੀਉ ॥ ਹਰਿ ਹੋਹੁ ਦਇਆਲੁ ਹਰਿ ਨਾਮੁ ਧਿਆਈ ਜੀਉ ॥ ਜਨ
ਨਾਨਕ ਹਰਿ ਰਸੁ ਪਾਈ ਜੀਉ ॥੪॥੬॥੨੦॥੧੮॥੩੨॥੭੦॥
ਮਹਲਾ ੫ ਰਾਗੁ ਗਉੜੀ ਗੁਆਰੇਰੀ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਕਿਨ ਬਿਧਿ ਕੁਸਲੁ ਹੋਤ ਮੇਰੇ ਭਾਈ ॥ ਕਿਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ॥
ਕੁਸਲੁ ਨ ਗ੍ਰਿਹਿ ਮੇਰੀ ਸਭ ਮਾਇਆ ॥ ਊਚੇ ਮੰਦਰ ਸੁੰਦਰ ਛਾਇਆ ॥ ਝੂਠੇ ਲਾਲਚਿ ਜਨਮੁ ਗਵਾਇਆ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੭੬॥
੧॥ ਹਸਤੀ ਘੋੜੇ ਦੇਖਿ ਵਿਗਾਸਾ ॥ ਲਸਕਰ ਜੋੜੇ ਨੇਬ ਖਵਾਸਾ ॥ ਗਲਿ ਜੇਵੜੀ ਹਉਮੈ ਕੇ ਫਾਸਾ ॥੨॥ ਰਾਜੁ
ਕਮਾਵੈ ਦਹ ਦਿਸ ਸਾਰੀ ॥ ਮਾਣੈ ਰੰਗ ਭੋਗ ਬਹੁ ਨਾਰੀ ॥ ਜਿਉ ਨਰਪਤਿ ਸੁਪਨੈ ਭੇਖਾਰੀ ॥੩॥ ਏਕੁ ਕੁਸਲੁ ਮੋ ਕਉ
ਸਤਿਗੁਰੂ ਬਤਾਇਆ ॥ ਹਰਿ ਜੋ ਕਿਛੁ ਕਰੇ ਸੁ ਹਰਿ ਕਿਆ ਭਗਤਾ ਭਾਇਆ ॥ ਜਨ ਨਾਨਕ ਹਉਮੈ ਮਾਰਿ
ਸਮਾਇਆ ॥੪॥ ਇਨਿ ਬਿਧਿ ਕੁਸਲ ਹੋਤ ਮੇਰੇ ਭਾਈ ॥ ਇਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ਦੂਜਾ ॥
ਗਉੜੀ ਗੁਆਰੇਰੀ ਮਹਲਾ ੫ ॥ ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ ॥ ਜਾ ਜਲਿ ਥਲਿ ਮਹੀਅਲਿ ਰਵਿਆ ਸੋਈ
॥ ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥੧॥ ਜਿਸੁ ਰਾਖੈ ਆਪਿ ਰਾਮੁ ਦਇਆਰਾ ॥ ਤਿਸੁ ਨਹੀ ਦੂਜਾ ਕੋ
ਪਹੁਚਨਹਾਰਾ ॥੧॥ ਰਹਾਉ ॥ ਸਭ ਮਹਿ ਵਰਤੈ ਏਕੁ ਅਨੰਤਾ ॥ ਤਾ ਤੂੰ ਸੁਖਿ ਸੋਉ ਹੋਇ ਅਚਿੰਤਾ ॥ ਓਹੁ ਸਭੁ ਕਿਛੁ
ਜਾਣੈ ਜੋ ਵਰਤੰਤਾ ॥੨॥ ਮਨਮੁਖ ਮੁਏ ਜਿਨ ਦੂਜੀ ਪਿਆਸਾ ॥ ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥
ਜੈਸਾ ਬੀਜਹਿ ਤੈਸਾ ਖਾਸਾ ॥੩॥ ਦੇਖਿ ਦਰਸੁ ਮਨਿ ਭਇਆ ਵਿਗਾਸਾ ॥ ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ
॥ ਜਨ ਨਾਨਕ ਕੀ ਹਰਿ ਪੂਰਨ ਆਸਾ ॥੪॥੨॥੭੧॥ ਗਉੜੀ ਗੁਆਰੇਰੀ ਮਹਲਾ ੫ ॥ ਕਈ ਜਨਮ ਭਏ ਕੀਟ
ਪਤੰਗਾ ॥ ਕਈ ਜਨਮ ਗਜ ਮੀਨ ਕੁਰੰਗਾ ॥ ਕਈ ਜਨਮ ਪੰਖੀ ਸਰਪ ਹੋਇਓ ॥ ਕਈ ਜਨਮ ਹੈਵਰ ਬ੍ਰਿਖ ਜੋਇਓ ॥
੧॥ ਮਿਲੁ ਜਗਦੀਸ ਮਿਲਨ ਕੀ ਬਰੀਆ ॥ ਚਿਰੰਕਾਲ ਇਹ ਦੇਹ ਸੰਜਰੀਆ ॥੧॥ ਰਹਾਉ ॥ ਕਈ ਜਨਮ ਸੈਲ
ਗਿਰਿ ਕਰਿਆ ॥ ਕਈ ਜਨਮ ਗਰਭ ਹਿਰਿ ਖਰਿਆ ॥ ਕਈ ਜਨਮ ਸਾਖ ਕਰਿ ਉਪਾਇਆ ॥ ਲਖ ਚਉਰਾਸੀਹ
ਜੋਨਿ ਭ੍ਰਮਾਇਆ ॥੨॥ ਸਾਧਸੰਗਿ ਭਇਓ ਜਨਮੁ ਪਰਾਪਤਿ ॥ ਕਰਿ ਸੇਵਾ ਭਜੁ ਹਰਿ ਹਰਿ ਗੁਰਮਤਿ ॥ ਤਿਆਗਿ
ਮਾਨੁ ਝੂਠੁ ਅਭਿਮਾਨੁ ॥ ਜੀਵਤ ਮਰਹਿ ਦਰਗਹ ਪਰਵਾਨੁ ॥੩॥ ਜੋ ਕਿਛੁ ਹੋਆ ਸੁ ਤੁਝ ਤੇ ਹੋਗੁ ॥ ਅਵਰੁ ਨ ਦੂਜਾ
ਕਰਣੈ ਜੋਗੁ ॥ ਤਾ ਮਿਲੀਐ ਜਾ ਲੈਹਿ ਮਿਲਾਇ ॥ ਕਹੁ ਨਾਨਕ ਹਰਿ ਹਰਿ ਗੁਣ ਗਾਇ ॥੪॥੩॥੭੨॥
ਗਉੜੀ ਗੁਆਰੇਰੀ ਮਹਲਾ ੫ ॥ ਕਰਮ ਭੂਮਿ ਮਹਿ ਬੋਅਹੁ ਨਾਮੁ ॥ ਪੂਰਨ ਹੋਇ ਤੁਮਾਰਾ ਕਾਮੁ ॥ ਫਲ ਪਾਵਹਿ
ਮਿਟੈ ਜਮ ਤ੍ਰਾਸ ॥ ਨਿਤ ਗਾਵਹਿ ਹਰਿ ਹਰਿ ਗੁਣ ਜਾਸ ॥੧॥ ਹਰਿ ਹਰਿ ਨਾਮੁ ਅੰਤਰਿ ਉਰਿ ਧਾਰਿ ॥
ਸੀਘਰ ਕਾਰਜੁ ਲੇਹੁ ਸਵਾਰਿ ॥੧॥ ਰਹਾਉ ॥ ਅਪਨੇ ਪ੍ਰਭ ਸਿਉ ਹੋਹੁ ਸਾਵਧਾਨੁ ॥ ਤਾ ਤੂੰ ਦਰਗਹ ਪਾਵਹਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੭੭॥
ਮਾਨੁ ॥ ਉਕਤਿ ਸਿਆਣਪ ਸਗਲੀ ਤਿਆਗੁ ॥ ਸੰਤ ਜਨਾ ਕੀ ਚਰਣੀ ਲਾਗੁ ॥੨॥ ਸਰਬ ਜੀਅ ਹਹਿ ਜਾ ਕੈ ਹਾਥਿ
॥ ਕਦੇ ਨ ਵਿਛੁੜੈ ਸਭ ਕੈ ਸਾਥਿ ॥ ਉਪਾਵ ਛੋਡਿ ਗਹੁ ਤਿਸ ਕੀ ਓਟ ॥ ਨਿਮਖ ਮਾਹਿ ਹੋਵੈ ਤੇਰੀ ਛੋਟਿ ॥੩॥ ਸਦਾ
ਨਿਕਟਿ ਕਰਿ ਤਿਸ ਨੋ ਜਾਣੁ ॥ ਪ੍ਰਭ ਕੀ ਆਗਿਆ ਸਤਿ ਕਰਿ ਮਾਨੁ ॥ ਗੁਰ ਕੈ ਬਚਨਿ ਮਿਟਾਵਹੁ ਆਪੁ ॥ ਹਰਿ ਹਰਿ
ਨਾਮੁ ਨਾਨਕ ਜਪਿ ਜਾਪੁ ॥੪॥੪॥੭੩॥ ਗਉੜੀ ਗੁਆਰੇਰੀ ਮਹਲਾ ੫ ॥ ਗੁਰ ਕਾ ਬਚਨੁ ਸਦਾ ਅਬਿਨਾਸੀ ॥
ਗੁਰ ਕੈ ਬਚਨਿ ਕਟੀ ਜਮ ਫਾਸੀ ॥ ਗੁਰ ਕਾ ਬਚਨੁ ਜੀਅ ਕੈ ਸੰਗਿ ॥ ਗੁਰ ਕੈ ਬਚਨਿ ਰਚੈ ਰਾਮ ਕੈ ਰੰਗਿ ॥੧॥
ਜੋ ਗੁਰਿ ਦੀਆ ਸੁ ਮਨ ਕੈ ਕਾਮਿ ॥ ਸੰਤ ਕਾ ਕੀਆ ਸਤਿ ਕਰਿ ਮਾਨਿ ॥੧॥ ਰਹਾਉ ॥ ਗੁਰ ਕਾ ਬਚਨੁ ਅਟਲ
ਅਛੇਦ ॥ ਗੁਰ ਕੈ ਬਚਨਿ ਕਟੇ ਭ੍ਰਮ ਭੇਦ ॥ ਗੁਰ ਕਾ ਬਚਨੁ ਕਤਹੁ ਨ ਜਾਇ ॥ ਗੁਰ ਕੈ ਬਚਨਿ ਹਰਿ ਕੇ ਗੁਣ
ਗਾਇ ॥੨॥ ਗੁਰ ਕਾ ਬਚਨੁ ਜੀਅ ਕੈ ਸਾਥ ॥ ਗੁਰ ਕਾ ਬਚਨੁ ਅਨਾਥ ਕੋ ਨਾਥ ॥ ਗੁਰ ਕੈ ਬਚਨਿ ਨਰਕਿ ਨ
ਪਵੈ ॥ ਗੁਰ ਕੈ ਬਚਨਿ ਰਸਨਾ ਅੰਮ੍ਰਿਤੁ ਰਵੈ ॥੩॥ ਗੁਰ ਕਾ ਬਚਨੁ ਪਰਗਟੁ ਸੰਸਾਰਿ ॥ ਗੁਰ ਕੈ ਬਚਨਿ ਨ ਆਵੈ
ਹਾਰਿ ॥ ਜਿਸੁ ਜਨ ਹੋਏ ਆਪਿ ਕ੍ਰਿਪਾਲ ॥ ਨਾਨਕ ਸਤਿਗੁਰ ਸਦਾ ਦਇਆਲ ॥੪॥੫॥੭੪॥ ਗਉੜੀ ਗੁਆਰੇਰੀ
ਮਹਲਾ ੫ ॥ ਜਿਨਿ ਕੀਤਾ ਮਾਟੀ ਤੇ ਰਤਨੁ ॥ ਗਰਭ ਮਹਿ ਰਾਖਿਆ ਜਿਨਿ ਕਰਿ ਜਤਨੁ ॥ ਜਿਨਿ ਦੀਨੀ ਸੋਭਾ
ਵਡਿਆਈ ॥ ਤਿਸੁ ਪ੍ਰਭ ਕਉ ਆਠ ਪਹਰ ਧਿਆਈ ॥੧॥ ਰਮਈਆ ਰੇਨੁ ਸਾਧ ਜਨ ਪਾਵਉ ॥ ਗੁਰ ਮਿਲਿ ਅਪੁਨਾ
ਖਸਮੁ ਧਿਆਵਉ ॥੧॥ ਰਹਾਉ ॥ ਜਿਨਿ ਕੀਤਾ ਮੂੜ ਤੇ ਬਕਤਾ ॥ ਜਿਨਿ ਕੀਤਾ ਬੇਸੁਰਤ ਤੇ ਸੁਰਤਾ ॥ ਜਿਸੁ
ਪਰਸਾਦਿ ਨਵੈ ਨਿਧਿ ਪਾਈ ॥ ਸੋ ਪ੍ਰਭੁ ਮਨ ਤੇ ਬਿਸਰਤ ਨਾਹੀ ॥੨॥ ਜਿਨਿ ਦੀਆ ਨਿਥਾਵੇ ਕਉ ਥਾਨੁ ॥ ਜਿਨਿ
ਦੀਆ ਨਿਮਾਨੇ ਕਉ ਮਾਨੁ ॥ ਜਿਨਿ ਕੀਨੀ ਸਭ ਪੂਰਨ ਆਸਾ ॥ ਸਿਮਰਉ ਦਿਨੁ ਰੈਨਿ ਸਾਸ ਗਿਰਾਸਾ ॥੩॥ ਜਿਸੁ
ਪ੍ਰਸਾਦਿ ਮਾਇਆ ਸਿਲਕ ਕਾਟੀ ॥ ਗੁਰ ਪ੍ਰਸਾਦਿ ਅੰਮ੍ਰਿਤੁ ਬਿਖੁ ਖਾਟੀ ॥ ਕਹੁ ਨਾਨਕ ਇਸ ਤੇ ਕਿਛੁ ਨਾਹੀ ॥
ਰਾਖਨਹਾਰੇ ਕਉ ਸਾਲਾਹੀ ॥੪॥੬॥੭੫॥ ਗਉੜੀ ਗੁਆਰੇਰੀ ਮਹਲਾ ੫ ॥ ਤਿਸ ਕੀ ਸਰਣਿ ਨਾਹੀ ਭਉ
ਸੋਗੁ ॥ ਉਸ ਤੇ ਬਾਹਰਿ ਕਛੂ ਨ ਹੋਗੁ ॥ ਤਜੀ ਸਿਆਣਪ ਬਲ ਬੁਧਿ ਬਿਕਾਰ ॥ ਦਾਸ ਅਪਨੇ ਕੀ ਰਾਖਨਹਾਰ ॥
੧॥ ਜਪਿ ਮਨ ਮੇਰੇ ਰਾਮ ਰਾਮ ਰੰਗਿ ॥ ਘਰਿ ਬਾਹਰਿ ਤੇਰੈ ਸਦ ਸੰਗਿ ॥੧॥ ਰਹਾਉ ॥ ਤਿਸ ਕੀ ਟੇਕ ਮਨੈ ਮਹਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੭੮॥
ਰਾਖੁ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਚਾਖੁ ॥ ਅਵਰਿ ਜਤਨ ਕਹਹੁ ਕਉਨ ਕਾਜ ॥ ਕਰਿ ਕਿਰਪਾ ਰਾਖੈ ਆਪਿ
ਲਾਜ ॥੨॥ ਕਿਆ ਮਾਨੁਖ ਕਹਹੁ ਕਿਆ ਜੋਰੁ ॥ ਝੂਠਾ ਮਾਇਆ ਕਾ ਸਭੁ ਸੋਰੁ ॥ ਕਰਣ ਕਰਾਵਨਹਾਰ ਸੁਆਮੀ ॥
ਸਗਲ ਘਟਾ ਕੇ ਅੰਤਰਜਾਮੀ ॥੩॥ ਸਰਬ ਸੁਖਾ ਸੁਖੁ ਸਾਚਾ ਏਹੁ ॥ ਗੁਰ ਉਪਦੇਸੁ ਮਨੈ ਮਹਿ ਲੇਹੁ ॥ ਜਾ ਕਉ ਰਾਮ
ਨਾਮ ਲਿਵ ਲਾਗੀ ॥ ਕਹੁ ਨਾਨਕ ਸੋ ਧੰਨੁ ਵਡਭਾਗੀ ॥੪॥੭॥੭੬॥ ਗਉੜੀ ਗੁਆਰੇਰੀ ਮਹਲਾ ੫ ॥ ਸੁਣਿ ਹਰਿ
ਕਥਾ ਉਤਾਰੀ ਮੈਲੁ ॥ ਮਹਾ ਪੁਨੀਤ ਭਏ ਸੁਖ ਸੈਲੁ ॥ ਵਡੈ ਭਾਗਿ ਪਾਇਆ ਸਾਧਸੰਗੁ ॥ ਪਾਰਬ੍ਰਹਮ ਸਿਉ ਲਾਗੋ
ਰੰਗੁ ॥੧॥ ਹਰਿ ਹਰਿ ਨਾਮੁ ਜਪਤ ਜਨੁ ਤਾਰਿਓ ॥ ਅਗਨਿ ਸਾਗਰੁ ਗੁਰਿ ਪਾਰਿ ਉਤਾਰਿਓ ॥੧॥ ਰਹਾਉ ॥ ਕਰਿ
ਕੀਰਤਨੁ ਮਨ ਸੀਤਲ ਭਏ ॥ ਜਨਮ ਜਨਮ ਕੇ ਕਿਲਵਿਖ ਗਏ ॥ ਸਰਬ ਨਿਧਾਨ ਪੇਖੇ ਮਨ ਮਾਹਿ ॥ ਅਬ ਢੂਢਨ
ਕਾਹੇ ਕਉ ਜਾਹਿ ॥੨॥ ਪ੍ਰਭ ਅਪੁਨੇ ਜਬ ਭਏ ਦਇਆਲ ॥ ਪੂਰਨ ਹੋਈ ਸੇਵਕ ਘਾਲ ॥ ਬੰਧਨ ਕਾਟਿ ਕੀਏ
ਅਪਨੇ ਦਾਸ ॥ ਸਿਮਰਿ ਸਿਮਰਿ ਸਿਮਰਿ ਗੁਣਤਾਸ ॥੩॥ ਏਕੋ ਮਨਿ ਏਕੋ ਸਭ ਠਾਇ ॥ ਪੂਰਨ ਪੂਰਿ ਰਹਿਓ ਸਭ
ਜਾਇ ॥ ਗੁਰਿ ਪੂਰੈ ਸਭੁ ਭਰਮੁ ਚੁਕਾਇਆ ॥ ਹਰਿ ਸਿਮਰਤ ਨਾਨਕ ਸੁਖੁ ਪਾਇਆ ॥੪॥੮॥੭੭॥ ਗਉੜੀ
ਗੁਆਰੇਰੀ ਮਹਲਾ ੫ ॥ ਅਗਲੇ ਮੁਏ ਸਿ ਪਾਛੈ ਪਰੇ ॥ ਜੋ ਉਬਰੇ ਸੇ ਬੰਧਿ ਲਕੁ ਖਰੇ ॥ ਜਿਹ ਧੰਧੇ ਮਹਿ ਓਇ
ਲਪਟਾਏ ॥ ਉਨ ਤੇ ਦੁਗੁਣ ਦਿੜੀ ਉਨ ਮਾਏ ॥੧॥ ਓਹ ਬੇਲਾ ਕਛੁ ਚੀਤਿ ਨ ਆਵੈ ॥ ਬਿਨਸਿ ਜਾਇ ਤਾਹੂ
ਲਪਟਾਵੈ ॥੧॥ ਰਹਾਉ ॥ ਆਸਾ ਬੰਧੀ ਮੂਰਖ ਦੇਹ ॥ ਕਾਮ ਕ੍ਰੋਧ ਲਪਟਿਓ ਅਸਨੇਹ ॥ ਸਿਰ ਊਪਰਿ ਠਾਢੋ
ਧਰਮ ਰਾਇ ॥ ਮੀਠੀ ਕਰਿ ਕਰਿ ਬਿਖਿਆ ਖਾਇ ॥੨॥ ਹਉ ਬੰਧਉ ਹਉ ਸਾਧਉ ਬੈਰੁ ॥ ਹਮਰੀ ਭੂਮਿ ਕਉਣੁ
ਘਾਲੈ ਪੈਰੁ ॥ ਹਉ ਪੰਡਿਤੁ ਹਉ ਚਤੁਰੁ ਸਿਆਣਾ ॥ ਕਰਣੈਹਾਰੁ ਨ ਬੁਝੈ ਬਿਗਾਨਾ ॥੩॥ ਅਪੁਨੀ ਗਤਿ ਮਿਤਿ
ਆਪੇ ਜਾਨੈ ॥ ਕਿਆ ਕੋ ਕਹੈ ਕਿਆ ਆਖਿ ਵਖਾਨੈ ॥ ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥ ਅਪਨਾ ਭਲਾ ਸਭ
ਕਾਹੂ ਮੰਗਨਾ ॥੪॥ ਸਭ ਕਿਛੁ ਤੇਰਾ ਤੂੰ ਕਰਣੈਹਾਰੁ ॥ ਅੰਤੁ ਨਾਹੀ ਕਿਛੁ ਪਾਰਾਵਾਰੁ ॥ ਦਾਸ ਅਪਨੇ ਕਉ
ਦੀਜੈ ਦਾਨੁ ॥ ਕਬਹੂ ਨ ਵਿਸਰੈ ਨਾਨਕ ਨਾਮੁ ॥੫॥੯॥੭੮॥ ਗਉੜੀ ਗੁਆਰੇਰੀ ਮਹਲਾ ੫ ॥ ਅਨਿਕ ਜਤਨ
ਨਹੀ ਹੋਤ ਛੁਟਾਰਾ ॥ ਬਹੁਤੁ ਸਿਆਣਪ ਆਗਲ ਭਾਰਾ ॥ ਹਰਿ ਕੀ ਸੇਵਾ ਨਿਰਮਲ ਹੇਤ ॥ ਪ੍ਰਭ ਕੀ ਦਰਗਹ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੭੯॥
ਸੋਭਾ ਸੇਤ ॥੧॥ ਮਨ ਮੇਰੇ ਗਹੁ ਹਰਿ ਨਾਮ ਕਾ ਓਲਾ ॥ ਤੁਝੈ ਨ ਲਾਗੈ ਤਾਤਾ ਝੋਲਾ ॥੧॥ ਰਹਾਉ ॥ ਜਿਉ
ਬੋਹਿਥੁ ਭੈ ਸਾਗਰ ਮਾਹਿ ॥ ਅੰਧਕਾਰ ਦੀਪਕ ਦੀਪਾਹਿ ॥ ਅਗਨਿ ਸੀਤ ਕਾ ਲਾਹਸਿ ਦੂਖ ॥ ਨਾਮੁ ਜਪਤ ਮਨਿ
ਹੋਵਤ ਸੂਖ ॥੨॥ ਉਤਰਿ ਜਾਇ ਤੇਰੇ ਮਨ ਕੀ ਪਿਆਸ ॥ ਪੂਰਨ ਹੋਵੈ ਸਗਲੀ ਆਸ ॥ ਡੋਲੈ ਨਾਹੀ ਤੁਮਰਾ ਚੀਤੁ ॥
ਅੰਮ੍ਰਿਤ ਨਾਮੁ ਜਪਿ ਗੁਰਮੁਖਿ ਮੀਤ ॥੩॥ ਨਾਮੁ ਅਉਖਧੁ ਸੋਈ ਜਨੁ ਪਾਵੈ ॥ ਕਰਿ ਕਿਰਪਾ ਜਿਸੁ ਆਪਿ
ਦਿਵਾਵੈ ॥ ਹਰਿ ਹਰਿ ਨਾਮੁ ਜਾ ਕੈ ਹਿਰਦੈ ਵਸੈ ॥ ਦੂਖੁ ਦਰਦੁ ਤਿਹ ਨਾਨਕ ਨਸੈ ॥੪॥੧੦॥੭੯॥
ਗਉੜੀ ਗੁਆਰੇਰੀ ਮਹਲਾ ੫ ॥ ਬਹੁਤੁ ਦਰਬੁ ਕਰਿ ਮਨੁ ਨ ਅਘਾਨਾ ॥ ਅਨਿਕ ਰੂਪ ਦੇਖਿ ਨਹ ਪਤੀਆਨਾ ॥
ਪੁਤ੍ਰ ਕਲਤ੍ਰ ਉਰਝਿਓ ਜਾਨਿ ਮੇਰੀ ॥ ਓਹ ਬਿਨਸੈ ਓਇ ਭਸਮੈ ਢੇਰੀ ॥੧॥ ਬਿਨੁ ਹਰਿ ਭਜਨ ਦੇਖਉ ਬਿਲਲਾਤੇ ॥
ਧ੍ਰਿਗੁ ਤਨੁ ਧ੍ਰਿਗੁ ਧਨੁ ਮਾਇਆ ਸੰਗਿ ਰਾਤੇ ॥੧॥ ਰਹਾਉ ॥ ਜਿਉ ਬਿਗਾਰੀ ਕੈ ਸਿਰਿ ਦੀਜਹਿ ਦਾਮ ॥ ਓਇ
ਖਸਮੈ ਕੈ ਗ੍ਰਿਹਿ ਉਨ ਦੂਖ ਸਹਾਮ ॥ ਜਿਉ ਸੁਪਨੈ ਹੋਇ ਬੈਸਤ ਰਾਜਾ ॥ ਨੇਤ੍ਰ ਪਸਾਰੈ ਤਾ ਨਿਰਾਰਥ ਕਾਜਾ ॥੨॥
ਜਿਉ ਰਾਖਾ ਖੇਤ ਊਪਰਿ ਪਰਾਏ ॥ ਖੇਤੁ ਖਸਮ ਕਾ ਰਾਖਾ ਉਠਿ ਜਾਏ ॥ ਉਸੁ ਖੇਤ ਕਾਰਣਿ ਰਾਖਾ ਕੜੈ ॥ ਤਿਸ ਕੈ
ਪਾਲੈ ਕਛੂ ਨ ਪੜੈ ॥੩॥ ਜਿਸ ਕਾ ਰਾਜੁ ਤਿਸੈ ਕਾ ਸੁਪਨਾ ॥ ਜਿਨਿ ਮਾਇਆ ਦੀਨੀ ਤਿਨਿ ਲਾਈ ਤ੍ਰਿਸਨਾ ॥ ਆਪਿ
ਬਿਨਾਹੇ ਆਪਿ ਕਰੇ ਰਾਸਿ ॥ ਨਾਨਕ ਪ੍ਰਭ ਆਗੈ ਅਰਦਾਸਿ ॥੪॥੧੧॥੮੦॥ ਗਉੜੀ ਗੁਆਰੇਰੀ ਮਹਲਾ ੫ ॥
ਬਹੁ ਰੰਗ ਮਾਇਆ ਬਹੁ ਬਿਧਿ ਪੇਖੀ ॥ ਕਲਮ ਕਾਗਦ ਸਿਆਨਪ ਲੇਖੀ ॥ ਮਹਰ ਮਲੂਕ ਹੋਇ ਦੇਖਿਆ ਖਾਨ ॥
ਤਾ ਤੇ ਨਾਹੀ ਮਨੁ ਤ੍ਰਿਪਤਾਨ ॥੧॥ ਸੋ ਸੁਖੁ ਮੋ ਕਉ ਸੰਤ ਬਤਾਵਹੁ ॥ ਤ੍ਰਿਸਨਾ ਬੂਝੈ ਮਨੁ ਤ੍ਰਿਪਤਾਵਹੁ ॥੧॥ ਰਹਾਉ ॥
ਅਸੁ ਪਵਨ ਹਸਤਿ ਅਸਵਾਰੀ ॥ ਚੋਆ ਚੰਦਨੁ ਸੇਜ ਸੁੰਦਰਿ ਨਾਰੀ ॥ ਨਟ ਨਾਟਿਕ ਆਖਾਰੇ ਗਾਇਆ ॥ ਤਾ ਮਹਿ
ਮਨਿ ਸੰਤੋਖੁ ਨ ਪਾਇਆ ॥੨॥ ਤਖਤੁ ਸਭਾ ਮੰਡਨ ਦੋਲੀਚੇ ॥ ਸਗਲ ਮੇਵੇ ਸੁੰਦਰ ਬਾਗੀਚੇ ॥ ਆਖੇੜ ਬਿਰਤਿ
ਰਾਜਨ ਕੀ ਲੀਲਾ ॥ ਮਨੁ ਨ ਸੁਹੇਲਾ ਪਰਪੰਚੁ ਹੀਲਾ ॥੩॥ ਕਰਿ ਕਿਰਪਾ ਸੰਤਨ ਸਚੁ ਕਹਿਆ ॥ ਸਰਬ ਸੂਖ ਇਹੁ
ਆਨੰਦੁ ਲਹਿਆ ॥ ਸਾਧਸੰਗਿ ਹਰਿ ਕੀਰਤਨੁ ਗਾਈਐ ॥ ਕਹੁ ਨਾਨਕ ਵਡਭਾਗੀ ਪਾਈਐ ॥੪॥ ਜਾ ਕੈ ਹਰਿ ਧਨੁ
ਸੋਈ ਸੁਹੇਲਾ ॥ ਪ੍ਰਭ ਕਿਰਪਾ ਤੇ ਸਾਧਸੰਗਿ ਮੇਲਾ ॥੧॥ ਰਹਾਉ ਦੂਜਾ ॥੧੨॥੮੧॥ ਗਉੜੀ ਗੁਆਰੇਰੀ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੮੦॥
ਮਹਲਾ ੫ ॥ ਪ੍ਰਾਣੀ ਜਾਣੈ ਇਹੁ ਤਨੁ ਮੇਰਾ ॥ ਬਹੁਰਿ ਬਹੁਰਿ ਉਆਹੂ ਲਪਟੇਰਾ ॥ ਪੁਤ੍ਰ ਕਲਤ੍ਰ ਗਿਰਸਤ ਕਾ ਫਾਸਾ
॥ ਹੋਨੁ ਨ ਪਾਈਐ ਰਾਮ ਕੇ ਦਾਸਾ ॥੧॥ ਕਵਨ ਸੁ ਬਿਧਿ ਜਿਤੁ ਰਾਮ ਗੁਣ ਗਾਇ ॥ ਕਵਨ ਸੁ ਮਤਿ ਜਿਤੁ ਤਰੈ
ਇਹ ਮਾਇ ॥੧॥ ਰਹਾਉ ॥ ਜੋ ਭਲਾਈ ਸੋ ਬੁਰਾ ਜਾਨੈ ॥ ਸਾਚੁ ਕਹੈ ਸੋ ਬਿਖੈ ਸਮਾਨੈ ॥ ਜਾਣੈ ਨਾਹੀ ਜੀਤ ਅਰੁ
ਹਾਰ ॥ ਇਹੁ ਵਲੇਵਾ ਸਾਕਤ ਸੰਸਾਰ ॥੨॥ ਜੋ ਹਲਾਹਲ ਸੋ ਪੀਵੈ ਬਉਰਾ ॥ ਅੰਮ੍ਰਿਤੁ ਨਾਮੁ ਜਾਨੈ ਕਰਿ ਕਉਰਾ ॥
ਸਾਧਸੰਗ ਕੈ ਨਾਹੀ ਨੇਰਿ ॥ ਲਖ ਚਉਰਾਸੀਹ ਭ੍ਰਮਤਾ ਫੇਰਿ ॥੩॥ ਏਕੈ ਜਾਲਿ ਫਹਾਏ ਪੰਖੀ ॥ ਰਸਿ ਰਸਿ ਭੋਗ
ਕਰਹਿ ਬਹੁ ਰੰਗੀ ॥ ਕਹੁ ਨਾਨਕ ਜਿਸੁ ਭਏ ਕ੍ਰਿਪਾਲ ॥ ਗੁਰਿ ਪੂਰੈ ਤਾ ਕੇ ਕਾਟੇ ਜਾਲ ॥੪॥੧੩॥੮੨॥ ਗਉੜੀ
ਗੁਆਰੇਰੀ ਮਹਲਾ ੫ ॥ ਤਉ ਕਿਰਪਾ ਤੇ ਮਾਰਗੁ ਪਾਈਐ ॥ ਪ੍ਰਭ ਕਿਰਪਾ ਤੇ ਨਾਮੁ ਧਿਆਈਐ ॥ ਪ੍ਰਭ ਕਿਰਪਾ
ਤੇ ਬੰਧਨ ਛੁਟੈ ॥ ਤਉ ਕਿਰਪਾ ਤੇ ਹਉਮੈ ਤੁਟੈ ॥੧॥ ਤੁਮ ਲਾਵਹੁ ਤਉ ਲਾਗਹ ਸੇਵ ॥ ਹਮ ਤੇ ਕਛੂ ਨ ਹੋਵੈ ਦੇਵ ॥
੧॥ ਰਹਾਉ ॥ ਤੁਧੁ ਭਾਵੈ ਤਾ ਗਾਵਾ ਬਾਣੀ ॥ ਤੁਧੁ ਭਾਵੈ ਤਾ ਸਚੁ ਵਖਾਣੀ ॥ ਤੁਧੁ ਭਾਵੈ ਤਾ ਸਤਿਗੁਰ ਮਇਆ ॥
ਸਰਬ ਸੁਖਾ ਪ੍ਰਭ ਤੇਰੀ ਦਇਆ ॥੨॥ ਜੋ ਤੁਧੁ ਭਾਵੈ ਸੋ ਨਿਰਮਲ ਕਰਮਾ ॥ ਜੋ ਤੁਧੁ ਭਾਵੈ ਸੋ ਸਚੁ ਧਰਮਾ ॥ ਸਰਬ
ਨਿਧਾਨ ਗੁਣ ਤੁਮ ਹੀ ਪਾਸਿ ॥ ਤੂੰ ਸਾਹਿਬੁ ਸੇਵਕ ਅਰਦਾਸਿ ॥੩॥ ਮਨੁ ਤਨੁ ਨਿਰਮਲੁ ਹੋਇ ਹਰਿ ਰੰਗਿ ॥ ਸਰਬ
ਸੁਖਾ ਪਾਵਉ ਸਤਸੰਗਿ ॥ ਨਾਮਿ ਤੇਰੈ ਰਹੈ ਮਨੁ ਰਾਤਾ ॥ ਇਹੁ ਕਲਿਆਣੁ ਨਾਨਕ ਕਰਿ ਜਾਤਾ ॥੪॥੧੪॥੮੩॥
ਗਉੜੀ ਗੁਆਰੇਰੀ ਮਹਲਾ ੫ ॥ ਆਨ ਰਸਾ ਜੇਤੇ ਤੈ ਚਾਖੇ ॥ ਨਿਮਖ ਨ ਤ੍ਰਿਸਨਾ ਤੇਰੀ ਲਾਥੇ ॥ ਹਰਿ ਰਸ ਕਾ ਤੂੰ
ਚਾਖਹਿ ਸਾਦੁ ॥ ਚਾਖਤ ਹੋਇ ਰਹਹਿ ਬਿਸਮਾਦੁ ॥੧॥ ਅੰਮ੍ਰਿਤੁ ਰਸਨਾ ਪੀਉ ਪਿਆਰੀ ॥ ਇਹ ਰਸ ਰਾਤੀ ਹੋਇ
ਤ੍ਰਿਪਤਾਰੀ ॥੧॥ ਰਹਾਉ ॥ ਹੇ ਜਿਹਵੇ ਤੂੰ ਰਾਮ ਗੁਣ ਗਾਉ ॥ ਨਿਮਖ ਨਿਮਖ ਹਰਿ ਹਰਿ ਹਰਿ ਧਿਆਉ ॥ ਆਨ
ਨ ਸੁਨੀਐ ਕਤਹੂੰ ਜਾਈਐ ॥ ਸਾਧਸੰਗਤਿ ਵਡਭਾਗੀ ਪਾਈਐ ॥੨॥ ਆਠ ਪਹਰ ਜਿਹਵੇ ਆਰਾਧਿ ॥
ਪਾਰਬ੍ਰਹਮ ਠਾਕੁਰ ਆਗਾਧਿ ॥ ਈਹਾ ਊਹਾ ਸਦਾ ਸੁਹੇਲੀ ॥ ਹਰਿ ਗੁਣ ਗਾਵਤ ਰਸਨ ਅਮੋਲੀ ॥੩॥ ਬਨਸਪਤਿ
ਮਉਲੀ ਫਲ ਫੁਲ ਪੇਡੇ ॥ ਇਹ ਰਸ ਰਾਤੀ ਬਹੁਰਿ ਨ ਛੋਡੇ ॥ ਆਨ ਨ ਰਸ ਕਸ ਲਵੈ ਨ ਲਾਈ ॥ ਕਹੁ ਨਾਨਕ
ਗੁਰ ਭਏ ਹੈ ਸਹਾਈ ॥੪॥੧੫॥੮੪॥ ਗਉੜੀ ਗੁਆਰੇਰੀ ਮਹਲਾ ੫ ॥ ਮਨੁ ਮੰਦਰੁ ਤਨੁ ਸਾਜੀ ਬਾਰਿ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੮੧॥
ਇਸ ਹੀ ਮਧੇ ਬਸਤੁ ਅਪਾਰ ॥ ਇਸ ਹੀ ਭੀਤਰਿ ਸੁਨੀਅਤ ਸਾਹੁ ॥ ਕਵਨੁ ਬਾਪਾਰੀ ਜਾ ਕਾ ਊਹਾ ਵਿਸਾਹੁ ॥੧॥
ਨਾਮ ਰਤਨ ਕੋ ਕੋ ਬਿਉਹਾਰੀ ॥ ਅੰਮ੍ਰਿਤ ਭੋਜਨੁ ਕਰੇ ਆਹਾਰੀ ॥੧॥ ਰਹਾਉ ॥ ਮਨੁ ਤਨੁ ਅਰਪੀ ਸੇਵ ਕਰੀਜੈ ॥
ਕਵਨ ਸੁ ਜੁਗਤਿ ਜਿਤੁ ਕਰਿ ਭੀਜੈ ॥ ਪਾਇ ਲਗਉ ਤਜਿ ਮੇਰਾ ਤੇਰੈ ॥ ਕਵਨੁ ਸੁ ਜਨੁ ਜੋ ਸਉਦਾ ਜੋਰੈ ॥੨॥
ਮਹਲੁ ਸਾਹ ਕਾ ਕਿਨ ਬਿਧਿ ਪਾਵੈ ॥ ਕਵਨ ਸੁ ਬਿਧਿ ਜਿਤੁ ਭੀਤਰਿ ਬੁਲਾਵੈ ॥ ਤੂੰ ਵਡ ਸਾਹੁ ਜਾ ਕੇ ਕੋਟਿ
ਵਣਜਾਰੇ ॥ ਕਵਨੁ ਸੁ ਦਾਤਾ ਲੇ ਸੰਚਾਰੇ ॥੩॥ ਖੋਜਤ ਖੋਜਤ ਨਿਜ ਘਰੁ ਪਾਇਆ ॥ ਅਮੋਲ ਰਤਨੁ ਸਾਚੁ
ਦਿਖਲਾਇਆ ॥ ਕਰਿ ਕਿਰਪਾ ਜਬ ਮੇਲੇ ਸਾਹਿ ॥ ਕਹੁ ਨਾਨਕ ਗੁਰ ਕੈ ਵੇਸਾਹਿ ॥੪॥੧੬॥੮੫॥ ਗਉੜੀ
ਮਹਲਾ ੫ ਗੁਆਰੇਰੀ ॥ ਰੈਣਿ ਦਿਨਸੁ ਰਹੈ ਇਕ ਰੰਗਾ ॥ ਪ੍ਰਭ ਕਉ ਜਾਣੈ ਸਦ ਹੀ ਸੰਗਾ ॥ ਠਾਕੁਰ ਨਾਮੁ ਕੀਓ
ਉਨਿ ਵਰਤਨਿ ॥ ਤ੍ਰਿਪਤਿ ਅਘਾਵਨੁ ਹਰਿ ਕੈ ਦਰਸਨਿ ॥੧॥ ਹਰਿ ਸੰਗਿ ਰਾਤੇ ਮਨ ਤਨ ਹਰੇ ॥ ਗੁਰ ਪੂਰੇ ਕੀ
ਸਰਨੀ ਪਰੇ ॥੧॥ ਰਹਾਉ ॥ ਚਰਣ ਕਮਲ ਆਤਮ ਆਧਾਰ ॥ ਏਕੁ ਨਿਹਾਰਹਿ ਆਗਿਆਕਾਰ ॥ ਏਕੋ ਬਨਜੁ
ਏਕੋ ਬਿਉਹਾਰੀ ॥ ਅਵਰੁ ਨ ਜਾਨਹਿ ਬਿਨੁ ਨਿਰੰਕਾਰੀ ॥੨॥ ਹਰਖ ਸੋਗ ਦੁਹਹੂੰ ਤੇ ਮੁਕਤੇ ॥ ਸਦਾ ਅਲਿਪਤੁ
ਜੋਗ ਅਰੁ ਜੁਗਤੇ ॥ ਦੀਸਹਿ ਸਭ ਮਹਿ ਸਭ ਤੇ ਰਹਤੇ ॥ ਪਾਰਬ੍ਰਹਮ ਕਾ ਓਇ ਧਿਆਨੁ ਧਰਤੇ ॥੩॥ ਸੰਤਨ ਕੀ
ਮਹਿਮਾ ਕਵਨ ਵਖਾਨਉ ॥ ਅਗਾਧਿ ਬੋਧਿ ਕਿਛੁ ਮਿਤਿ ਨਹੀ ਜਾਨਉ ॥ ਪਾਰਬ੍ਰਹਮ ਮੋਹਿ ਕਿਰਪਾ ਕੀਜੈ ॥ ਧੂਰਿ
ਸੰਤਨ ਕੀ ਨਾਨਕ ਦੀਜੈ ॥੪॥੧੭॥੮੬॥ ਗਉੜੀ ਗੁਆਰੇਰੀ ਮਹਲਾ ੫ ॥ ਤੂੰ ਮੇਰਾ ਸਖਾ ਤੂੰਹੀ ਮੇਰਾ ਮੀਤੁ ॥ ਤੂੰ
ਮੇਰਾ ਪ੍ਰੀਤਮੁ ਤੁਮ ਸੰਗਿ ਹੀਤੁ ॥ ਤੂੰ ਮੇਰੀ ਪਤਿ ਤੂਹੈ ਮੇਰਾ ਗਹਣਾ ॥ ਤੁਝ ਬਿਨੁ ਨਿਮਖੁ ਨ ਜਾਈ ਰਹਣਾ ॥੧॥ ਤੂੰ
ਮੇਰੇ ਲਾਲਨ ਤੂੰ ਮੇਰੇ ਪ੍ਰਾਨ ॥ ਤੂੰ ਮੇਰੇ ਸਾਹਿਬ ਤੂੰ ਮੇਰੇ ਖਾਨ ॥੧॥ ਰਹਾਉ ॥ ਜਿਉ ਤੁਮ ਰਾਖਹੁ ਤਿਵ ਹੀ ਰਹਨਾ ॥
ਜੋ ਤੁਮ ਕਹਹੁ ਸੋਈ ਮੋਹਿ ਕਰਨਾ ॥ ਜਹ ਪੇਖਉ ਤਹਾ ਤੁਮ ਬਸਨਾ ॥ ਨਿਰਭਉ ਨਾਮੁ ਜਪਉ ਤੇਰਾ ਰਸਨਾ ॥੨॥ ਤੂੰ
ਮੇਰੀ ਨਵ ਨਿਧਿ ਤੂੰ ਭੰਡਾਰੁ ॥ ਰੰਗ ਰਸਾ ਤੂੰ ਮਨਹਿ ਅਧਾਰੁ ॥ ਤੂੰ ਮੇਰੀ ਸੋਭਾ ਤੁਮ ਸੰਗਿ ਰਚੀਆ ॥ ਤੂੰ ਮੇਰੀ ਓਟ ਤੂੰ
ਹੈ ਮੇਰਾ ਤਕੀਆ ॥੩॥ ਮਨ ਤਨ ਅੰਤਰਿ ਤੁਹੀ ਧਿਆਇਆ ॥ ਮਰਮੁ ਤੁਮਾਰਾ ਗੁਰ ਤੇ ਪਾਇਆ ॥ ਸਤਿਗੁਰ ਤੇ
ਦ੍ਰਿੜਿਆ ਇਕੁ ਏਕੈ ॥ ਨਾਨਕ ਦਾਸ ਹਰਿ ਹਰਿ ਹਰਿ ਟੇਕੈ ॥੪॥੧੮॥੮੭॥ ਗਉੜੀ ਗੁਆਰੇਰੀ ਮਹਲਾ ੫ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੮੨॥
ਬਿਆਪਤ ਹਰਖ ਸੋਗ ਬਿਸਥਾਰ ॥ ਬਿਆਪਤ ਸੁਰਗ ਨਰਕ ਅਵਤਾਰ ॥ ਬਿਆਪਤ ਧਨ ਨਿਰਧਨ ਪੇਖਿ ਸੋਭਾ ॥
ਮੂਲੁ ਬਿਆਧੀ ਬਿਆਪਸਿ ਲੋਭਾ ॥੧॥ ਮਾਇਆ ਬਿਆਪਤ ਬਹੁ ਪਰਕਾਰੀ ॥ ਸੰਤ ਜੀਵਹਿ ਪ੍ਰਭ ਓਟ ਤੁਮਾਰੀ ॥੧
॥ ਰਹਾਉ ॥ ਬਿਆਪਤ ਅਹੰਬੁਧਿ ਕਾ ਮਾਤਾ ॥ ਬਿਆਪਤ ਪੁਤ੍ਰ ਕਲਤ੍ਰ ਸੰਗਿ ਰਾਤਾ ॥ ਬਿਆਪਤ ਹਸਤਿ ਘੋੜੇ ਅਰੁ
ਬਸਤਾ ॥ ਬਿਆਪਤ ਰੂਪ ਜੋਬਨ ਮਦ ਮਸਤਾ ॥੨॥ ਬਿਆਪਤ ਭੂਮਿ ਰੰਕ ਅਰੁ ਰੰਗਾ ॥ ਬਿਆਪਤ ਗੀਤ ਨਾਦ
ਸੁਣਿ ਸੰਗਾ ॥ ਬਿਆਪਤ ਸੇਜ ਮਹਲ ਸੀਗਾਰ ॥ ਪੰਚ ਦੂਤ ਬਿਆਪਤ ਅੰਧਿਆਰ ॥੩॥ ਬਿਆਪਤ ਕਰਮ ਕਰੈ ਹਉ
ਫਾਸਾ ॥ ਬਿਆਪਤਿ ਗਿਰਸਤ ਬਿਆਪਤ ਉਦਾਸਾ ॥ ਆਚਾਰ ਬਿਉਹਾਰ ਬਿਆਪਤ ਇਹ ਜਾਤਿ ॥ ਸਭ ਕਿਛੁ
ਬਿਆਪਤ ਬਿਨੁ ਹਰਿ ਰੰਗ ਰਾਤ ॥੪॥ ਸੰਤਨ ਕੇ ਬੰਧਨ ਕਾਟੇ ਹਰਿ ਰਾਇ ॥ ਤਾ ਕਉ ਕਹਾ ਬਿਆਪੈ ਮਾਇ ॥ ਕਹੁ
ਨਾਨਕ ਜਿਨਿ ਧੂਰਿ ਸੰਤ ਪਾਈ ॥ ਤਾ ਕੈ ਨਿਕਟਿ ਨ ਆਵੈ ਮਾਈ ॥੫॥੧੯॥੮੮॥ ਗਉੜੀ ਗੁਆਰੇਰੀ ਮਹਲਾ ੫
॥ ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥ ਸ੍ਰਵਣ ਸੋਏ ਸੁਣਿ ਨਿੰਦ ਵੀਚਾਰ ॥ ਰਸਨਾ ਸੋਈ ਲੋਭਿ ਮੀਠੈ ਸਾਦਿ ॥ ਮਨੁ
ਸੋਇਆ ਮਾਇਆ ਬਿਸਮਾਦਿ ॥੧॥ ਇਸੁ ਗ੍ਰਿਹ ਮਹਿ ਕੋਈ ਜਾਗਤੁ ਰਹੈ ॥ ਸਾਬਤੁ ਵਸਤੁ ਓਹੁ ਅਪਨੀ ਲਹੈ ॥੧॥
ਰਹਾਉ ॥ ਸਗਲ ਸਹੇਲੀ ਅਪਨੈ ਰਸ ਮਾਤੀ ॥ ਗ੍ਰਿਹ ਅਪੁਨੇ ਕੀ ਖਬਰਿ ਨ ਜਾਤੀ ॥ ਮੁਸਨਹਾਰ ਪੰਚ ਬਟਵਾਰੇ ॥
ਸੂਨੇ ਨਗਰਿ ਪਰੇ ਠਗਹਾਰੇ ॥੨॥ ਉਨ ਤੇ ਰਾਖੈ ਬਾਪੁ ਨ ਮਾਈ ॥ ਉਨ ਤੇ ਰਾਖੈ ਮੀਤੁ ਨ ਭਾਈ ॥ ਦਰਬਿ ਸਿਆਣਪ
ਨਾ ਓਇ ਰਹਤੇ ॥ ਸਾਧਸੰਗਿ ਓਇ ਦੁਸਟ ਵਸਿ ਹੋਤੇ ॥੩॥ ਕਰਿ ਕਿਰਪਾ ਮੋਹਿ ਸਾਰਿੰਗਪਾਣਿ ॥ ਸੰਤਨ ਧੂਰਿ
ਸਰਬ ਨਿਧਾਨ ॥ ਸਾਬਤੁ ਪੂੰਜੀ ਸਤਿਗੁਰ ਸੰਗਿ ॥ ਨਾਨਕੁ ਜਾਗੈ ਪਾਰਬ੍ਰਹਮ ਕੈ ਰੰਗਿ ॥੪॥ ਸੋ ਜਾਗੈ ਜਿਸੁ ਪ੍ਰਭੁ
ਕਿਰਪਾਲੁ ॥ ਇਹ ਪੂੰਜੀ ਸਾਬਤੁ ਧਨੁ ਮਾਲੁ ॥੧॥ ਰਹਾਉ ਦੂਜਾ ॥੨੦॥੮੯॥ ਗਉੜੀ ਗੁਆਰੇਰੀ ਮਹਲਾ ੫ ॥
ਜਾ ਕੈ ਵਸਿ ਖਾਨ ਸੁਲਤਾਨ ॥ ਜਾ ਕੈ ਵਸਿ ਹੈ ਸਗਲ ਜਹਾਨ ॥ ਜਾ ਕਾ ਕੀਆ ਸਭੁ ਕਿਛੁ ਹੋਇ ॥ ਤਿਸ ਤੇ ਬਾਹਰਿ
ਨਾਹੀ ਕੋਇ ॥੧॥ ਕਹੁ ਬੇਨੰਤੀ ਅਪੁਨੇ ਸਤਿਗੁਰ ਪਾਹਿ ॥ ਕਾਜ ਤੁਮਾਰੇ ਦੇਇ ਨਿਬਾਹਿ ॥੧॥ ਰਹਾਉ ॥ ਸਭ ਤੇ
ਊਚ ਜਾ ਕਾ ਦਰਬਾਰੁ ॥ ਸਗਲ ਭਗਤ ਜਾ ਕਾ ਨਾਮੁ ਅਧਾਰੁ ॥ ਸਰਬ ਬਿਆਪਿਤ ਪੂਰਨ ਧਨੀ ॥ ਜਾ ਕੀ ਸੋਭਾ
ਘਟਿ ਘਟਿ ਬਨੀ ॥੨॥ ਜਿਸੁ ਸਿਮਰਤ ਦੁਖ ਡੇਰਾ ਢਹੈ ॥ ਜਿਸੁ ਸਿਮਰਤ ਜਮੁ ਕਿਛੂ ਨ ਕਹੈ ॥ ਜਿਸੁ ਸਿਮਰਤ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੮੩॥
ਹੋਤ ਸੂਕੇ ਹਰੇ ॥ ਜਿਸੁ ਸਿਮਰਤ ਡੂਬਤ ਪਾਹਨ ਤਰੇ ॥੩॥ ਸੰਤ ਸਭਾ ਕਉ ਸਦਾ ਜੈਕਾਰੁ ॥ ਹਰਿ ਹਰਿ ਨਾਮੁ ਜਨ
ਪ੍ਰਾਨ ਅਧਾਰੁ ॥ ਕਹੁ ਨਾਨਕ ਮੇਰੀ ਸੁਣੀ ਅਰਦਾਸਿ ॥ ਸੰਤ ਪ੍ਰਸਾਦਿ ਮੋ ਕਉ ਨਾਮ ਨਿਵਾਸਿ ॥੪॥੨੧॥੯੦॥
ਗਉੜੀ ਗੁਆਰੇਰੀ ਮਹਲਾ ੫ ॥ ਸਤਿਗੁਰ ਦਰਸਨਿ ਅਗਨਿ ਨਿਵਾਰੀ ॥ ਸਤਿਗੁਰ ਭੇਟਤ ਹਉਮੈ ਮਾਰੀ ॥
ਸਤਿਗੁਰ ਸੰਗਿ ਨਾਹੀ ਮਨੁ ਡੋਲੈ ॥ ਅੰਮ੍ਰਿਤ ਬਾਣੀ ਗੁਰਮੁਖਿ ਬੋਲੈ ॥੧॥ ਸਭੁ ਜਗੁ ਸਾਚਾ ਜਾ ਸਚ ਮਹਿ ਰਾਤੇ ॥
ਸੀਤਲ ਸਾਤਿ ਗੁਰ ਤੇ ਪ੍ਰਭ ਜਾਤੇ ॥੧॥ ਰਹਾਉ ॥ ਸੰਤ ਪ੍ਰਸਾਦਿ ਜਪੈ ਹਰਿ ਨਾਉ ॥ ਸੰਤ ਪ੍ਰਸਾਦਿ ਹਰਿ ਕੀਰਤਨੁ
ਗਾਉ ॥ ਸੰਤ ਪ੍ਰਸਾਦਿ ਸਗਲ ਦੁਖ ਮਿਟੇ ॥ ਸੰਤ ਪ੍ਰਸਾਦਿ ਬੰਧਨ ਤੇ ਛੁਟੇ ॥੨॥ ਸੰਤ ਕ੍ਰਿਪਾ ਤੇ ਮਿਟੇ ਮੋਹ ਭਰਮ ॥
ਸਾਧ ਰੇਣ ਮਜਨ ਸਭਿ ਧਰਮ ॥ ਸਾਧ ਕ੍ਰਿਪਾਲ ਦਇਆਲ ਗੋਵਿੰਦੁ ॥ ਸਾਧਾ ਮਹਿ ਇਹ ਹਮਰੀ ਜਿੰਦੁ ॥੩॥
ਕਿਰਪਾ ਨਿਧਿ ਕਿਰਪਾਲ ਧਿਆਵਉ ॥ ਸਾਧਸੰਗਿ ਤਾ ਬੈਠਣੁ ਪਾਵਉ ॥ ਮੋਹਿ ਨਿਰਗੁਣ ਕਉ ਪ੍ਰਭਿ ਕੀਨੀ ਦਇਆ ॥
ਸਾਧਸੰਗਿ ਨਾਨਕ ਨਾਮੁ ਲਇਆ ॥੪॥੨੨॥੯੧॥ ਗਉੜੀ ਗੁਆਰੇਰੀ ਮਹਲਾ ੫ ॥ ਸਾਧਸੰਗਿ ਜਪਿਓ
ਭਗਵੰਤੁ ॥ ਕੇਵਲ ਨਾਮੁ ਦੀਓ ਗੁਰਿ ਮੰਤੁ ॥ ਤਜਿ ਅਭਿਮਾਨ ਭਏ ਨਿਰਵੈਰ ॥ ਆਠ ਪਹਰ ਪੂਜਹੁ ਗੁਰ ਪੈਰ
॥੧॥ ਅਬ ਮਤਿ ਬਿਨਸੀ ਦੁਸਟ ਬਿਗਾਨੀ ॥ ਜਬ ਤੇ ਸੁਣਿਆ ਹਰਿ ਜਸੁ ਕਾਨੀ ॥੧॥ ਰਹਾਉ ॥ ਸਹਜ
ਸੂਖ ਆਨੰਦ ਨਿਧਾਨ ॥ ਰਾਖਨਹਾਰ ਰਖਿ ਲੇਇ ਨਿਦਾਨ ॥ ਦੂਖ ਦਰਦ ਬਿਨਸੇ ਭੈ ਭਰਮ ॥ ਆਵਣ ਜਾਣ ਰਖੇ
ਕਰਿ ਕਰਮ ॥੨॥ ਪੇਖੈ ਬੋਲੈ ਸੁਣੈ ਸਭੁ ਆਪਿ ॥ ਸਦਾ ਸੰਗਿ ਤਾ ਕਉ ਮਨ ਜਾਪਿ ॥ ਸੰਤ ਪ੍ਰਸਾਦਿ ਭਇਓ
ਪਰਗਾਸੁ ॥ ਪੂਰਿ ਰਹੇ ਏਕੈ ਗੁਣਤਾਸੁ ॥੩॥ ਕਹਤ ਪਵਿਤ੍ਰ ਸੁਣਤ ਪੁਨੀਤ ॥ ਗੁਣ ਗੋਵਿੰਦ ਗਾਵਹਿ ਨਿਤ ਨੀਤ ॥
ਕਹੁ ਨਾਨਕ ਜਾ ਕਉ ਹੋਹੁ ਕ੍ਰਿਪਾਲ ॥ ਤਿਸੁ ਜਨ ਕੀ ਸਭ ਪੂਰਨ ਘਾਲ ॥੪॥੨੩॥੯੨॥ ਗਉੜੀ ਗੁਆਰੇਰੀ
ਮਹਲਾ ੫ ॥ ਬੰਧਨ ਤੋੜਿ ਬੋਲਾਵੈ ਰਾਮੁ ॥ ਮਨ ਮਹਿ ਲਾਗੈ ਸਾਚੁ ਧਿਆਨੁ ॥ ਮਿਟਹਿ ਕਲੇਸ ਸੁਖੀ ਹੋਇ ਰਹੀਐ
॥ ਐਸਾ ਦਾਤਾ ਸਤਿਗੁਰੁ ਕਹੀਐ ॥੧॥ ਸੋ ਸੁਖਦਾਤਾ ਜਿ ਨਾਮੁ ਜਪਾਵੈ ॥ ਕਰਿ ਕਿਰਪਾ ਤਿਸੁ ਸੰਗਿ ਮਿਲਾਵੈ ॥
੧॥ ਰਹਾਉ ॥ ਜਿਸੁ ਹੋਇ ਦਇਆਲੁ ਤਿਸੁ ਆਪਿ ਮਿਲਾਵੈ ॥ ਸਰਬ ਨਿਧਾਨ ਗੁਰੂ ਤੇ ਪਾਵੈ ॥ ਆਪੁ ਤਿਆਗਿ
ਮਿਟੈ ਆਵਣ ਜਾਣਾ ॥ ਸਾਧ ਕੈ ਸੰਗਿ ਪਾਰਬ੍ਰਹਮੁ ਪਛਾਣਾ ॥੨॥ ਜਨ ਊਪਰਿ ਪ੍ਰਭ ਭਏ ਦਇਆਲ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੮੪॥
ਜਨ ਕੀ ਟੇਕ ਏਕ ਗੋਪਾਲ ॥ ਏਕਾ ਲਿਵ ਏਕੋ ਮਨਿ ਭਾਉ ॥ ਸਰਬ ਨਿਧਾਨ ਜਨ ਕੈ ਹਰਿ ਨਾਉ ॥੩॥ ਪਾਰਬ੍ਰਹਮ
ਸਿਉ ਲਾਗੀ ਪ੍ਰੀਤਿ ॥ ਨਿਰਮਲ ਕਰਣੀ ਸਾਚੀ ਰੀਤਿ ॥ ਗੁਰਿ ਪੂਰੈ ਮੇਟਿਆ ਅੰਧਿਆਰਾ ॥ ਨਾਨਕ ਕਾ ਪ੍ਰਭੁ ਅਪਰ
ਅਪਾਰਾ ॥੪॥੨੪॥੯੩॥ ਗਉੜੀ ਗੁਆਰੇਰੀ ਮਹਲਾ ੫ ॥ ਜਿਸੁ ਮਨਿ ਵਸੈ ਤਰੈ ਜਨੁ ਸੋਇ ॥ ਜਾ ਕੈ ਕਰਮਿ
ਪਰਾਪਤਿ ਹੋਇ ॥ ਦੂਖੁ ਰੋਗੁ ਕਛੁ ਭਉ ਨ ਬਿਆਪੈ ॥ ਅੰਮ੍ਰਿਤ ਨਾਮੁ ਰਿਦੈ ਹਰਿ ਜਾਪੈ ॥੧॥ ਪਾਰਬ੍ਰਹਮੁ ਪਰਮੇਸੁਰੁ
ਧਿਆਈਐ ॥ ਗੁਰ ਪੂਰੇ ਤੇ ਇਹ ਮਤਿ ਪਾਈਐ ॥੧॥ ਰਹਾਉ ॥ ਕਰਣ ਕਰਾਵਨਹਾਰ ਦਇਆਲ ॥ ਜੀਅ ਜੰਤ
ਸਗਲੇ ਪ੍ਰਤਿਪਾਲ ॥ ਅਗਮ ਅਗੋਚਰ ਸਦਾ ਬੇਅੰਤਾ ॥ ਸਿਮਰਿ ਮਨਾ ਪੂਰੇ ਗੁਰ ਮੰਤਾ ॥੨॥ ਜਾ ਕੀ ਸੇਵਾ ਸਰਬ
ਨਿਧਾਨੁ ॥ ਪ੍ਰਭ ਕੀ ਪੂਜਾ ਪਾਈਐ ਮਾਨੁ ॥ ਜਾ ਕੀ ਟਹਲ ਨ ਬਿਰਥੀ ਜਾਇ ॥ ਸਦਾ ਸਦਾ ਹਰਿ ਕੇ ਗੁਣ ਗਾਇ ॥
੩॥ ਕਰਿ ਕਿਰਪਾ ਪ੍ਰਭ ਅੰਤਰਜਾਮੀ ॥ ਸੁਖ ਨਿਧਾਨ ਹਰਿ ਅਲਖ ਸੁਆਮੀ ॥ ਜੀਅ ਜੰਤ ਤੇਰੀ ਸਰਣਾਈ ॥
ਨਾਨਕ ਨਾਮੁ ਮਿਲੈ ਵਡਿਆਈ ॥੪॥੨੫॥੯੪॥ ਗਉੜੀ ਗੁਆਰੇਰੀ ਮਹਲਾ ੫ ॥ ਜੀਅ ਜੁਗਤਿ ਜਾ ਕੈ ਹੈ ਹਾਥ
॥ ਸੋ ਸਿਮਰਹੁ ਅਨਾਥ ਕੋ ਨਾਥੁ ॥ ਪ੍ਰਭ ਚਿਤਿ ਆਏ ਸਭੁ ਦੁਖੁ ਜਾਇ ॥ ਭੈ ਸਭ ਬਿਨਸਹਿ ਹਰਿ ਕੈ ਨਾਇ ॥੧॥
ਬਿਨੁ ਹਰਿ ਭਉ ਕਾਹੇ ਕਾ ਮਾਨਹਿ ॥ ਹਰਿ ਬਿਸਰਤ ਕਾਹੇ ਸੁਖੁ ਜਾਨਹਿ ॥੧॥ ਰਹਾਉ ॥ ਜਿਨਿ ਧਾਰੇ ਬਹੁ ਧਰਣਿ
ਅਗਾਸ ॥ ਜਾ ਕੀ ਜੋਤਿ ਜੀਅ ਪਰਗਾਸ ॥ ਜਾ ਕੀ ਬਖਸ ਨ ਮੇਟੈ ਕੋਇ ॥ ਸਿਮਰਿ ਸਿਮਰਿ ਪ੍ਰਭੁ ਨਿਰਭਉ ਹੋਇ
॥੨॥ ਆਠ ਪਹਰ ਸਿਮਰਹੁ ਪ੍ਰਭ ਨਾਮੁ ॥ ਅਨਿਕ ਤੀਰਥ ਮਜਨੁ ਇਸਨਾਨੁ ॥ ਪਾਰਬ੍ਰਹਮ ਕੀ ਸਰਣੀ ਪਾਹਿ ॥
ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥੩॥ ਬੇਮੁਹਤਾਜੁ ਪੂਰਾ ਪਾਤਿਸਾਹੁ ॥ ਪ੍ਰਭ ਸੇਵਕ ਸਾਚਾ ਵੇਸਾਹੁ ॥ ਗੁਰਿ
ਪੂਰੈ ਰਾਖੇ ਦੇ ਹਾਥ ॥ ਨਾਨਕ ਪਾਰਬ੍ਰਹਮ ਸਮਰਾਥ ॥੪॥੨੬॥੯੫॥ ਗਉੜੀ ਗੁਆਰੇਰੀ ਮਹਲਾ ੫ ॥ ਗੁਰ
ਪਰਸਾਦਿ ਨਾਮਿ ਮਨੁ ਲਾਗਾ ॥ ਜਨਮ ਜਨਮ ਕਾ ਸੋਇਆ ਜਾਗਾ ॥ ਅੰਮ੍ਰਿਤ ਗੁਣ ਉਚਰੈ ਪ੍ਰਭ ਬਾਣੀ ॥
ਪੂਰੇ ਗੁਰ ਕੀ ਸੁਮਤਿ ਪਰਾਣੀ ॥੧॥ ਪ੍ਰਭ ਸਿਮਰਤ ਕੁਸਲ ਸਭਿ ਪਾਏ ॥ ਘਰਿ ਬਾਹਰਿ ਸੁਖ ਸਹਜ
ਸਬਾਏ ॥੧॥ ਰਹਾਉ ॥ ਸੋਈ ਪਛਾਤਾ ਜਿਨਹਿ ਉਪਾਇਆ ॥ ਕਰਿ ਕਿਰਪਾ ਪ੍ਰਭਿ ਆਪਿ ਮਿਲਾਇਆ ॥
ਬਾਹ ਪਕਰਿ ਲੀਨੋ ਕਰਿ ਅਪਨਾ ॥ ਹਰਿ ਹਰਿ ਕਥਾ ਸਦਾ ਜਪੁ ਜਪਨਾ ॥੨॥ ਮੰਤ੍ਰੁ ਤੰਤ੍ਰੁ ਅਉਖਧੁ ਪੁਨਹਚਾਰੁ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੮੫॥
ਹਰਿ ਹਰਿ ਨਾਮੁ ਜੀਅ ਪ੍ਰਾਨ ਅਧਾਰੁ ॥ ਸਾਚਾ ਧਨੁ ਪਾਇਓ ਹਰਿ ਰੰਗਿ ॥ ਦੁਤਰੁ ਤਰੇ ਸਾਧ ਕੈ ਸੰਗਿ ॥੩॥ ਸੁਖਿ
ਬੈਸਹੁ ਸੰਤ ਸਜਨ ਪਰਵਾਰੁ ॥ ਹਰਿ ਧਨੁ ਖਟਿਓ ਜਾ ਕਾ ਨਾਹਿ ਸੁਮਾਰੁ ॥ ਜਿਸਹਿ ਪਰਾਪਤਿ ਤਿਸੁ ਗੁਰੁ ਦੇਇ ॥
ਨਾਨਕ ਬਿਰਥਾ ਕੋਇ ਨ ਹੇਇ ॥੪॥੨੭॥੯੬॥ ਗਉੜੀ ਗੁਆਰੇਰੀ ਮਹਲਾ ੫ ॥ ਹਸਤ ਪੁਨੀਤ ਹੋਹਿ ਤਤਕਾਲ
॥ ਬਿਨਸਿ ਜਾਹਿ ਮਾਇਆ ਜੰਜਾਲ ॥ ਰਸਨਾ ਰਮਹੁ ਰਾਮ ਗੁਣ ਨੀਤ ॥ ਸੁਖੁ ਪਾਵਹੁ ਮੇਰੇ ਭਾਈ ਮੀਤ ॥੧॥
ਲਿਖੁ ਲੇਖਣਿ ਕਾਗਦਿ ਮਸਵਾਣੀ ॥ ਰਾਮ ਨਾਮ ਹਰਿ ਅੰਮ੍ਰਿਤ ਬਾਣੀ ॥੧॥ ਰਹਾਉ ॥ ਇਹ ਕਾਰਜਿ ਤੇਰੇ ਜਾਹਿ
ਬਿਕਾਰ ॥ ਸਿਮਰਤ ਰਾਮ ਨਾਹੀ ਜਮ ਮਾਰ ॥ ਧਰਮ ਰਾਇ ਕੇ ਦੂਤ ਨ ਜੋਹੈ ॥ ਮਾਇਆ ਮਗਨ ਨ ਕਛੂਐ ਮੋਹੈ ॥੨॥
ਉਧਰਹਿ ਆਪਿ ਤਰੈ ਸੰਸਾਰੁ ॥ ਰਾਮ ਨਾਮ ਜਪਿ ਏਕੰਕਾਰੁ ॥ ਆਪਿ ਕਮਾਉ ਅਵਰਾ ਉਪਦੇਸ ॥ ਰਾਮ ਨਾਮ ਹਿਰਦੈ
ਪਰਵੇਸ ॥੩॥ ਜਾ ਕੈ ਮਾਥੈ ਏਹੁ ਨਿਧਾਨੁ ॥ ਸੋਈ ਪੁਰਖੁ ਜਪੈ ਭਗਵਾਨੁ ॥ ਆਠ ਪਹਰ ਹਰਿ ਹਰਿ ਗੁਣ ਗਾਉ ॥
ਕਹੁ ਨਾਨਕ ਹਉ ਤਿਸੁ ਬਲਿ ਜਾਉ ॥੪॥੨੮॥੯੭॥
ਰਾਗੁ ਗਉੜੀ ਗੁਆਰੇਰੀ ਮਹਲਾ ੫ ਚਉਪਦੇ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਜੋ ਪਰਾਇਓ ਸੋਈ ਅਪਨਾ ॥ ਜੋ ਤਜਿ ਛੋਡਨ ਤਿਸੁ ਸਿਉ ਮਨੁ ਰਚਨਾ ॥੧॥ ਕਹਹੁ ਗੁਸਾਈ ਮਿਲੀਐ ਕੇਹ ॥
ਜੋ ਬਿਬਰਜਤ ਤਿਸ ਸਿਉ ਨੇਹ ॥੧॥ ਰਹਾਉ ॥ ਝੂਠੁ ਬਾਤ ਸਾ ਸਚੁ ਕਰਿ ਜਾਤੀ ॥ ਸਤਿ ਹੋਵਨੁ ਮਨਿ
ਲਗੈ ਨ ਰਾਤੀ ॥੨॥ ਬਾਵੈ ਮਾਰਗੁ ਟੇਢਾ ਚਲਨਾ ॥ ਸੀਧਾ ਛੋਡਿ ਅਪੂਠਾ ਬੁਨਨਾ ॥੩॥ ਦੁਹਾ ਸਿਰਿਆ
ਕਾ ਖਸਮੁ ਪ੍ਰਭੁ ਸੋਈ ॥ ਜਿਸੁ ਮੇਲੇ ਨਾਨਕ ਸੋ ਮੁਕਤਾ ਹੋਈ ॥੪॥੨੯॥੯੮॥ ਗਉੜੀ ਗੁਆਰੇਰੀ ਮਹਲਾ ੫
॥ ਕਲਿਜੁਗ ਮਹਿ ਮਿਲਿ ਆਏ ਸੰਜੋਗ ॥ ਜਿਚਰੁ ਆਗਿਆ ਤਿਚਰੁ ਭੋਗਹਿ ਭੋਗ ॥੧॥ ਜਲੈ ਨ ਪਾਈਐ
ਰਾਮ ਸਨੇਹੀ ॥ ਕਿਰਤਿ ਸੰਜੋਗਿ ਸਤੀ ਉਠਿ ਹੋਈ ॥੧॥ ਰਹਾਉ ॥ ਦੇਖਾ ਦੇਖੀ ਮਨਹਠਿ ਜਲਿ ਜਾਈਐ ॥
ਪ੍ਰਿਅ ਸੰਗੁ ਨ ਪਾਵੈ ਬਹੁ ਜੋਨਿ ਭਵਾਈਐ ॥੨॥ ਸੀਲ ਸੰਜਮਿ ਪ੍ਰਿਅ ਆਗਿਆ ਮਾਨੈ ॥ ਤਿਸੁ ਨਾਰੀ ਕਉ ਦੁਖੁ
ਨ ਜਮਾਨੈ ॥੩॥ ਕਹੁ ਨਾਨਕ ਜਿਨਿ ਪ੍ਰਿਉ ਪਰਮੇਸਰੁ ਕਰਿ ਜਾਨਿਆ ॥ ਧੰਨੁ ਸਤੀ ਦਰਗਹ ਪਰਵਾਨਿਆ
॥੪॥੩੦॥੯੯॥ ਗਉੜੀ ਗੁਆਰੇਰੀ ਮਹਲਾ ੫ ॥ ਹਮ ਧਨਵੰਤ ਭਾਗਠ ਸਚ ਨਾਇ ॥ ਹਰਿ ਗੁਣ ਗਾਵਹ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੮੬॥
ਸਹਜਿ ਸੁਭਾਇ ॥੧॥ ਰਹਾਉ ॥ ਪੀਊ ਦਾਦੇ ਕਾ ਖੋਲਿ ਡਿਠਾ ਖਜਾਨਾ ॥ ਤਾ ਮੇਰੈ ਮਨਿ ਭਇਆ ਨਿਧਾਨਾ ॥੧॥
ਰਤਨ ਲਾਲ ਜਾ ਕਾ ਕਛੂ ਨ ਮੋਲੁ ॥ ਭਰੇ ਭੰਡਾਰ ਅਖੂਟ ਅਤੋਲ ॥੨॥ ਖਾਵਹਿ ਖਰਚਹਿ ਰਲਿ ਮਿਲਿ ਭਾਈ ॥ ਤੋਟਿ
ਨ ਆਵੈ ਵਧਦੋ ਜਾਈ ॥੩॥ ਕਹੁ ਨਾਨਕ ਜਿਸੁ ਮਸਤਕਿ ਲੇਖੁ ਲਿਖਾਇ ॥ ਸੁ ਏਤੁ ਖਜਾਨੈ ਲਇਆ ਰਲਾਇ
॥੪॥੩੧॥੧੦੦॥ ਗਉੜੀ ਮਹਲਾ ੫ ॥ ਡਰਿ ਡਰਿ ਮਰਤੇ ਜਬ ਜਾਨੀਐ ਦੂਰਿ ॥ ਡਰੁ ਚੂਕਾ ਦੇਖਿਆ ਭਰਪੂਰਿ ॥
੧॥ ਸਤਿਗੁਰ ਅਪੁਨੇ ਕਉ ਬਲਿਹਾਰੈ ॥ ਛੋਡਿ ਨ ਜਾਈ ਸਰਪਰ ਤਾਰੈ ॥੧॥ ਰਹਾਉ ॥ ਦੂਖੁ ਰੋਗੁ ਸੋਗੁ ਬਿਸਰੈ
ਜਬ ਨਾਮੁ ॥ ਸਦਾ ਅਨੰਦੁ ਜਾ ਹਰਿ ਗੁਣ ਗਾਮੁ ॥੨॥ ਬੁਰਾ ਭਲਾ ਕੋਈ ਨ ਕਹੀਜੈ ॥ ਛੋਡਿ ਮਾਨੁ ਹਰਿ ਚਰਨ
ਗਹੀਜੈ ॥੩॥ ਕਹੁ ਨਾਨਕ ਗੁਰ ਮੰਤ੍ਰੁ ਚਿਤਾਰਿ ॥ ਸੁਖੁ ਪਾਵਹਿ ਸਾਚੈ ਦਰਬਾਰਿ ॥੪॥੩੨॥੧੦੧॥ ਗਉੜੀ
ਮਹਲਾ ੫ ॥ ਜਾ ਕਾ ਮੀਤੁ ਸਾਜਨੁ ਹੈ ਸਮੀਆ ॥ ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥੧॥ ਜਾ ਕੀ ਪ੍ਰੀਤਿ ਗੋਬਿੰਦ
ਸਿਉ ਲਾਗੀ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥੧॥ ਰਹਾਉ ॥ ਜਾ ਕਉ ਰਸੁ ਹਰਿ ਰਸੁ ਹੈ ਆਇਓ ॥ ਸੋ ਅਨ ਰਸ
ਨਾਹੀ ਲਪਟਾਇਓ ॥੨॥ ਜਾ ਕਾ ਕਹਿਆ ਦਰਗਹ ਚਲੈ ॥ ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥੩॥ ਜਾ ਕਾ ਸਭੁ
ਕਿਛੁ ਤਾ ਕਾ ਹੋਇ ॥ ਨਾਨਕ ਤਾ ਕਉ ਸਦਾ ਸੁਖੁ ਹੋਇ ॥੪॥੩੩॥੧੦੨॥ ਗਉੜੀ ਮਹਲਾ ੫ ॥ ਜਾ ਕੈ ਦੁਖੁ ਸੁਖੁ
ਸਮ ਕਰਿ ਜਾਪੈ ॥ ਤਾ ਕਉ ਕਾੜਾ ਕਹਾ ਬਿਆਪੈ ॥੧॥ ਸਹਜ ਅਨੰਦ ਹਰਿ ਸਾਧੂ ਮਾਹਿ ॥ ਆਗਿਆਕਾਰੀ ਹਰਿ
ਹਰਿਰਾਇ॥੧॥ਰਹਾਉ॥ਜਾਕੈਅਚਿੰਤੁ ਵਸੈ ਮਨਿ ਆਇ ॥ ਤਾ ਕਉ ਚਿੰਤਾ ਕਤਹੂੰ ਨਾਹਿ ॥੨॥ ਜਾ ਕੈ ਬਿਨਸਿਓ
ਮਨ ਤੇ ਭਰਮਾ ॥ ਤਾ ਕੈ ਕਛੂ ਨਾਹੀ ਡਰੁ ਜਮਾ ॥੩॥ ਜਾ ਕੈ ਹਿਰਦੈ ਦੀਓ ਗੁਰਿ ਨਾਮਾ ॥ ਕਹੁ ਨਾਨਕ ਤਾ ਕੈ
ਸਗਲ ਨਿਧਾਨਾ ॥੪॥੩੪॥੧੦੩॥ ਗਉੜੀ ਮਹਲਾ ੫ ॥ ਅਗਮ ਰੂਪ ਕਾ ਮਨ ਮਹਿ ਥਾਨਾ ॥ ਗੁਰ ਪ੍ਰਸਾਦਿ
ਕਿਨੈ ਵਿਰਲੈ ਜਾਨਾ ॥੧॥ ਸਹਜ ਕਥਾ ਕੇ ਅੰਮ੍ਰਿਤ ਕੁੰਟਾ ॥ ਜਿਸਹਿ ਪਰਾਪਤਿ ਤਿਸੁ ਲੈ ਭੁੰਚਾ ॥੧॥ ਰਹਾਉ ॥
ਅਨਹਤ ਬਾਣੀ ਥਾਨੁ ਨਿਰਾਲਾ ॥ ਤਾ ਕੀ ਧੁਨਿ ਮੋਹੇ ਗੋਪਾਲਾ ॥੨॥ ਤਹ ਸਹਜ ਅਖਾਰੇ ਅਨੇਕ ਅਨੰਤਾ ॥
ਪਾਰਬ੍ਰਹਮ ਕੇ ਸੰਗੀ ਸੰਤਾ ॥੩॥ ਹਰਖ ਅਨੰਤ ਸੋਗ ਨਹੀ ਬੀਆ ॥ ਸੋ ਘਰੁ ਗੁਰਿ ਨਾਨਕ ਕਉ ਦੀਆ ॥
੪॥੩੫॥੧੦੪॥ ਗਉੜੀ ਮਃ ੫ ॥ ਕਵਨ ਰੂਪੁ ਤੇਰਾ ਆਰਾਧਉ ॥ ਕਵਨ ਜੋਗ ਕਾਇਆ ਲੇ ਸਾਧਉ ॥੧॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੮੭॥
ਕਵਨ ਗੁਨੁ ਜੋ ਤੁਝੁ ਲੈ ਗਾਵਉ ॥ ਕਵਨ ਬੋਲ ਪਾਰਬ੍ਰਹਮ ਰੀਝਾਵਉ ॥੧॥ ਰਹਾਉ ॥ ਕਵਨ ਸੁ ਪੂਜਾ ਤੇਰੀ
ਕਰਉ ॥ ਕਵਨ ਸੁ ਬਿਧਿ ਜਿਤੁ ਭਵਜਲ ਤਰਉ ॥੨॥ ਕਵਨ ਤਪੁ ਜਿਤੁ ਤਪੀਆ ਹੋਇ ॥ ਕਵਨੁ ਸੁ ਨਾਮੁ
ਹਉਮੈ ਮਲੁ ਖੋਇ ॥੩॥ ਗੁਣ ਪੂਜਾ ਗਿਆਨ ਧਿਆਨ ਨਾਨਕ ਸਗਲ ਘਾਲ ॥ ਜਿਸੁ ਕਰਿ ਕਿਰਪਾ ਸਤਿਗੁਰੁ
ਮਿਲੈ ਦਇਆਲ ॥੪॥ ਤਿਸ ਹੀ ਗੁਨੁ ਤਿਨ ਹੀ ਪ੍ਰਭੁ ਜਾਤਾ ॥ ਜਿਸ ਕੀ ਮਾਨਿ ਲੇਇ ਸੁਖਦਾਤਾ ॥੧॥ ਰਹਾਉ
ਦੂਜਾ ॥੩੬॥੧੦੫॥ ਗਉੜੀ ਮਹਲਾ ੫ ॥ ਆਪਨ ਤਨੁ ਨਹੀ ਜਾ ਕੋ ਗਰਬਾ ॥ ਰਾਜ ਮਿਲਖ ਨਹੀ ਆਪਨ
ਦਰਬਾ ॥੧॥ ਆਪਨ ਨਹੀ ਕਾ ਕਉ ਲਪਟਾਇਓ ॥ ਆਪਨ ਨਾਮੁ ਸਤਿਗੁਰ ਤੇ ਪਾਇਓ ॥੧॥ ਰਹਾਉ ॥
ਸੁਤ ਬਨਿਤਾ ਆਪਨ ਨਹੀ ਭਾਈ ॥ ਇਸਟ ਮੀਤ ਆਪ ਬਾਪੁ ਨ ਮਾਈ ॥੨॥ ਸੁਇਨਾ ਰੂਪਾ ਫੁਨਿ ਨਹੀ ਦਾਮ ॥
ਹੈਵਰ ਗੈਵਰ ਆਪਨ ਨਹੀ ਕਾਮ ॥੩॥ ਕਹੁ ਨਾਨਕ ਜੋ ਗੁਰਿ ਬਖਸਿ ਮਿਲਾਇਆ ॥ ਤਿਸ ਕਾ ਸਭੁ ਕਿਛੁ ਜਿਸ ਕਾ
ਹਰਿ ਰਾਇਆ ॥੪॥੩੭॥੧੦੬॥ ਗਉੜੀ ਮਹਲਾ ੫ ॥ ਗੁਰ ਕੇ ਚਰਣ ਊਪਰਿ ਮੇਰੇ ਮਾਥੇ ॥ ਤਾ ਤੇ ਦੁਖ ਮੇਰੇ
ਸਗਲੇ ਲਾਥੇ ॥੧॥ ਸਤਿਗੁਰ ਅਪੁਨੇ ਕਉ ਕੁਰਬਾਨੀ ॥ ਆਤਮ ਚੀਨਿ ਪਰਮ ਰੰਗ ਮਾਨੀ ॥੧॥ ਰਹਾਉ ॥
ਚਰਣ ਰੇਣੁ ਗੁਰ ਕੀ ਮੁਖਿ ਲਾਗੀ ॥ ਅਹੰਬੁਧਿ ਤਿਨਿ ਸਗਲ ਤਿਆਗੀ ॥੨॥ ਗੁਰ ਕਾ ਸਬਦੁ ਲਗੋ ਮਨਿ ਮੀਠਾ
॥ ਪਾਰਬ੍ਰਹਮੁ ਤਾ ਤੇ ਮੋਹਿ ਡੀਠਾ ॥੩॥ ਗੁਰੁ ਸੁਖਦਾਤਾ ਗੁਰੁ ਕਰਤਾਰੁ ॥ ਜੀਅ ਪ੍ਰਾਣ ਨਾਨਕ ਗੁਰੁ ਆਧਾਰੁ ॥
੪॥੩੮॥੧੦੭॥ ਗਉੜੀ ਮਹਲਾ ੫ ॥ ਰੇ ਮਨ ਮੇਰੇ ਤੂੰ ਤਾ ਕਉ ਆਹਿ ॥ ਜਾ ਕੈ ਊਣਾ ਕਛਹੂ ਨਾਹਿ ॥੧॥ ਹਰਿ
ਸਾ ਪ੍ਰੀਤਮੁ ਕਰਿ ਮਨ ਮੀਤ ॥ ਪ੍ਰਾਨ ਅਧਾਰੁ ਰਾਖਹੁ ਸਦ ਚੀਤ ॥੧॥ ਰਹਾਉ ॥ ਰੇ ਮਨ ਮੇਰੇ ਤੂੰ ਤਾ ਕਉ ਸੇਵਿ ॥
ਆਦਿ ਪੁਰਖ ਅਪਰੰਪਰ ਦੇਵ ॥੨॥ ਤਿਸੁ ਊਪਰਿ ਮਨ ਕਰਿ ਤੂੰ ਆਸਾ ॥ ਆਦਿ ਜੁਗਾਦਿ ਜਾ ਕਾ ਭਰਵਾਸਾ ॥੩॥
ਜਾ ਕੀ ਪ੍ਰੀਤਿ ਸਦਾ ਸੁਖੁ ਹੋਇ ॥ ਨਾਨਕੁ ਗਾਵੈ ਗੁਰ ਮਿਲਿ ਸੋਇ ॥੪॥੩੯॥੧੦੮॥ ਗਉੜੀ ਮਹਲਾ ੫ ॥
ਮੀਤੁ ਕਰੈ ਸੋਈ ਹਮ ਮਾਨਾ ॥ ਮੀਤ ਕੇ ਕਰਤਬ ਕੁਸਲ ਸਮਾਨਾ ॥੧॥ ਏਕਾ ਟੇਕ ਮੇਰੈ ਮਨਿ ਚੀਤ ॥ ਜਿਸੁ
ਕਿਛੁ ਕਰਣਾ ਸੁ ਹਮਰਾ ਮੀਤ ॥੧॥ ਰਹਾਉ ॥ ਮੀਤੁ ਹਮਾਰਾ ਵੇਪਰਵਾਹਾ ॥ ਗੁਰ ਕਿਰਪਾ ਤੇ ਮੋਹਿ
ਅਸਨਾਹਾ ॥੨॥ ਮੀਤੁ ਹਮਾਰਾ ਅੰਤਰਜਾਮੀ ॥ ਸਮਰਥ ਪੁਰਖੁ ਪਾਰਬ੍ਰਹਮੁ ਸੁਆਮੀ ॥੩॥ ਹਮ ਦਾਸੇ ਤੁਮ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੮੮॥
ਠਾਕੁਰ ਮੇਰੇ ॥ ਮਾਨੁ ਮਹਤੁ ਨਾਨਕ ਪ੍ਰਭੁ ਤੇਰੇ ॥੪॥੪੦॥੧੦੯॥ ਗਉੜੀ ਮਹਲਾ ੫ ॥ ਜਾ ਕਉ ਤੁਮ ਭਏ
ਸਮਰਥ ਅੰਗਾ ॥ ਤਾ ਕਉ ਕਛੁ ਨਾਹੀ ਕਾਲੰਗਾ ॥੧॥ ਮਾਧਉ ਜਾ ਕਉ ਹੈ ਆਸ ਤੁਮਾਰੀ ॥ ਤਾ ਕਉ ਕਛੁ ਨਾਹੀ
ਸੰਸਾਰੀ ॥੧॥ ਰਹਾਉ ॥ ਜਾ ਕੈ ਹਿਰਦੈ ਠਾਕੁਰੁ ਹੋਇ ॥ ਤਾ ਕਉ ਸਹਸਾ ਨਾਹੀ ਕੋਇ ॥੨॥ ਜਾ ਕਉ ਤੁਮ ਦੀਨੀ
ਪ੍ਰਭ ਧੀਰ ॥ ਤਾ ਕੈ ਨਿਕਟਿ ਨ ਆਵੈ ਪੀਰ ॥੩॥ ਕਹੁ ਨਾਨਕ ਮੈ ਸੋ ਗੁਰੁ ਪਾਇਆ ॥ ਪਾਰਬ੍ਰਹਮ ਪੂਰਨ
ਦੇਖਾਇਆ ॥੪॥੪੧॥੧੧੦॥ ਗਉੜੀ ਮਹਲਾ ੫ ॥ ਦੁਲਭ ਦੇਹ ਪਾਈ ਵਡਭਾਗੀ ॥ ਨਾਮੁ ਨ ਜਪਹਿ ਤੇ
ਆਤਮ ਘਾਤੀ ॥੧॥ ਮਰਿ ਨ ਜਾਹੀ ਜਿਨਾ ਬਿਸਰਤ ਰਾਮ ॥ ਨਾਮ ਬਿਹੂਨ ਜੀਵਨ ਕਉਨ ਕਾਮ ॥੧॥ ਰਹਾਉ ॥
ਖਾਤ ਪੀਤ ਖੇਲਤ ਹਸਤ ਬਿਸਥਾਰ ॥ ਕਵਨ ਅਰਥ ਮਿਰਤਕ ਸੀਗਾਰ ॥੨॥ ਜੋ ਨ ਸੁਨਹਿ ਜਸੁ ਪਰਮਾਨੰਦਾ ॥
ਪਸੁ ਪੰਖੀ ਤ੍ਰਿਗਦ ਜੋਨਿ ਤੇ ਮੰਦਾ ॥੩॥ ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥ ਕੇਵਲ ਨਾਮੁ ਰਿਦ ਮਾਹਿ
ਸਮਾਇਆ ॥੪॥੪੨॥੧੧੧॥ ਗਉੜੀ ਮਹਲਾ ੫ ॥ ਕਾ ਕੀ ਮਾਈ ਕਾ ਕੋ ਬਾਪ ॥ ਨਾਮ ਧਾਰੀਕ ਝੂਠੇ ਸਭਿ ਸਾਕ
॥੧॥ ਕਾਹੇ ਕਉ ਮੂਰਖ ਭਖਲਾਇਆ ॥ ਮਿਲਿ ਸੰਜੋਗਿ ਹੁਕਮਿ ਤੂੰ ਆਇਆ ॥੧॥ ਰਹਾਉ ॥ ਏਕਾ ਮਾਟੀ
ਏਕਾ ਜੋਤਿ ॥ ਏਕੋ ਪਵਨੁ ਕਹਾ ਕਉਨੁ ਰੋਤਿ ॥੨॥ ਮੇਰਾ ਮੇਰਾ ਕਰਿ ਬਿਲਲਾਹੀ ॥ ਮਰਣਹਾਰੁ ਇਹੁ ਜੀਅਰਾ
ਨਾਹੀ ॥੩॥ ਕਹੁ ਨਾਨਕ ਗੁਰਿ ਖੋਲੇ ਕਪਾਟ ॥ ਮੁਕਤੁ ਭਏ ਬਿਨਸੇ ਭ੍ਰਮ ਥਾਟ ॥੪॥੪੩॥੧੧੨॥
ਗਉੜੀ ਮਹਲਾ ੫ ॥ ਵਡੇ ਵਡੇ ਜੋ ਦੀਸਹਿ ਲੋਗ ॥ ਤਿਨ ਕਉ ਬਿਆਪੈ ਚਿੰਤਾ ਰੋਗ ॥੧॥ ਕਉਨ ਵਡਾ ਮਾਇਆ
ਵਡਿਆਈ ॥ ਸੋ ਵਡਾ ਜਿਨਿ ਰਾਮ ਲਿਵ ਲਾਈ ॥੧॥ ਰਹਾਉ ॥ ਭੂਮੀਆ ਭੂਮਿ ਊਪਰਿ ਨਿਤ ਲੁਝੈ ॥ ਛੋਡਿ ਚਲੈ
ਤ੍ਰਿਸਨਾ ਨਹੀ ਬੁਝੈ ॥੨॥ ਕਹੁ ਨਾਨਕ ਇਹੁ ਤਤੁ ਬੀਚਾਰਾ ॥ ਬਿਨੁ ਹਰਿ ਭਜਨ ਨਾਹੀ ਛੁਟਕਾਰਾ ॥੩॥੪੪॥
੧੧੩॥ ਗਉੜੀ ਮਹਲਾ ੫ ॥ ਪੂਰਾ ਮਾਰਗੁ ਪੂਰਾ ਇਸਨਾਨੁ ॥ ਸਭੁ ਕਿਛੁ ਪੂਰਾ ਹਿਰਦੈ ਨਾਮੁ ॥੧॥ ਪੂਰੀ ਰਹੀ
ਜਾ ਪੂਰੈ ਰਾਖੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੧॥ ਰਹਾਉ ॥ ਪੂਰਾ ਸੁਖੁ ਪੂਰਾ ਸੰਤੋਖੁ ॥ ਪੂਰਾ ਤਪੁ
ਪੂਰਨ ਰਾਜੁ ਜੋਗੁ ॥੨॥ ਹਰਿ ਕੈ ਮਾਰਗਿ ਪਤਿਤ ਪੁਨੀਤ ॥ ਪੂਰੀ ਸੋਭਾ ਪੂਰਾ ਲੋਕੀਕ ॥੩॥ ਕਰਣਹਾਰੁ ਸਦ
ਵਸੈ ਹਦੂਰਾ ॥ ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ॥੪॥੪੫॥੧੧੪॥ ਗਉੜੀ ਮਹਲਾ ੫ ॥ ਸੰਤ ਕੀ ਧੂਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੮੯॥
ਮਿਟੇ ਅਘ ਕੋਟ ॥ ਸੰਤ ਪ੍ਰਸਾਦਿ ਜਨਮ ਮਰਣ ਤੇ ਛੋਟ ॥੧॥ ਸੰਤ ਕਾ ਦਰਸੁ ਪੂਰਨ ਇਸਨਾਨੁ ॥ ਸੰਤ ਕ੍ਰਿਪਾ ਤੇ
ਜਪੀਐ ਨਾਮੁ ॥੧॥ ਰਹਾਉ ॥ ਸੰਤ ਕੈ ਸੰਗਿ ਮਿਟਿਆ ਅਹੰਕਾਰੁ ॥ ਦ੍ਰਿਸਟਿ ਆਵੈ ਸਭੁ ਏਕੰਕਾਰੁ ॥੨॥ ਸੰਤ ਸੁਪ੍ਰਸੰਨ
ਆਏ ਵਸਿ ਪੰਚਾ ॥ ਅੰਮ੍ਰਿਤੁ ਨਾਮੁ ਰਿਦੈ ਲੈ ਸੰਚਾ ॥੩॥ ਕਹੁ ਨਾਨਕ ਜਾ ਕਾ ਪੂਰਾ ਕਰਮ ॥ ਤਿਸੁ ਭੇਟੇ ਸਾਧੂ ਕੇ
ਚਰਨ ॥੪॥੪੬॥੧੧੫॥ ਗਉੜੀ ਮਹਲਾ ੫ ॥ ਹਰਿ ਗੁਣ ਜਪਤ ਕਮਲੁ ਪਰਗਾਸੈ ॥ ਹਰਿ ਸਿਮਰਤ ਤ੍ਰਾਸ ਸਭ
ਨਾਸੈ ॥੧॥ ਸਾ ਮਤਿ ਪੂਰੀ ਜਿਤੁ ਹਰਿ ਗੁਣ ਗਾਵੈ ॥ ਵਡੈ ਭਾਗਿ ਸਾਧੂ ਸੰਗੁ ਪਾਵੈ ॥੧॥ ਰਹਾਉ ॥ ਸਾਧਸੰਗਿ
ਪਾਈਐ ਨਿਧਿ ਨਾਮਾ ॥ ਸਾਧਸੰਗਿ ਪੂਰਨ ਸਭਿ ਕਾਮਾ ॥੨॥ ਹਰਿ ਕੀ ਭਗਤਿ ਜਨਮੁ ਪਰਵਾਣੁ ॥ ਗੁਰ ਕਿਰਪਾ
ਤੇ ਨਾਮੁ ਵਖਾਣੁ ॥੩॥ ਕਹੁ ਨਾਨਕ ਸੋ ਜਨੁ ਪਰਵਾਨੁ ॥ ਜਾ ਕੈ ਰਿਦੈ ਵਸੈ ਭਗਵਾਨੁ ॥੪॥੪੭॥੧੧੬॥ ਗਉੜੀ
ਮਹਲਾ ੫ ॥ ਏਕਸੁ ਸਿਉ ਜਾ ਕਾ ਮਨੁ ਰਾਤਾ ॥ ਵਿਸਰੀ ਤਿਸੈ ਪਰਾਈ ਤਾਤਾ ॥੧॥ ਬਿਨੁ ਗੋਬਿੰਦ ਨ ਦੀਸੈ ਕੋਈ
॥ ਕਰਨ ਕਰਾਵਨ ਕਰਤਾ ਸੋਈ ॥੧॥ ਰਹਾਉ ॥ ਮਨਹਿ ਕਮਾਵੈ ਮੁਖਿ ਹਰਿ ਹਰਿ ਬੋਲੈ ॥ ਸੋ ਜਨੁ ਇਤ ਉਤ ਕਤਹਿ
ਨ ਡੋਲੈ ॥੨॥ ਜਾ ਕੈ ਹਰਿ ਧਨੁ ਸੋ ਸਚ ਸਾਹੁ ॥ ਗੁਰਿ ਪੂਰੈ ਕਰਿ ਦੀਨੋ ਵਿਸਾਹੁ ॥੩॥ ਜੀਵਨ ਪੁਰਖੁ ਮਿਲਿਆ
ਹਰਿ ਰਾਇਆ ॥ ਕਹੁ ਨਾਨਕ ਪਰਮ ਪਦੁ ਪਾਇਆ ॥੪॥੪੮॥੧੧੭॥ ਗਉੜੀ ਮਹਲਾ ੫ ॥ ਨਾਮੁ ਭਗਤ ਕੈ
ਪ੍ਰਾਨ ਅਧਾਰੁ ॥ ਨਾਮੋ ਧਨੁ ਨਾਮੋ ਬਿਉਹਾਰੁ ॥੧॥ ਨਾਮ ਵਡਾਈ ਜਨੁ ਸੋਭਾ ਪਾਏ ॥ ਕਰਿ ਕਿਰਪਾ ਜਿਸੁ ਆਪਿ
ਦਿਵਾਏ ॥੧॥ ਰਹਾਉ ॥ ਨਾਮੁ ਭਗਤ ਕੈ ਸੁਖ ਅਸਥਾਨੁ ॥ ਨਾਮ ਰਤੁ ਸੋ ਭਗਤੁ ਪਰਵਾਨੁ ॥੨॥ ਹਰਿ ਕਾ ਨਾਮੁ
ਜਨ ਕਉ ਧਾਰੈ ॥ ਸਾਸਿ ਸਾਸਿ ਜਨੁ ਨਾਮੁ ਸਮਾਰੈ ॥੩॥ ਕਹੁ ਨਾਨਕ ਜਿਸੁ ਪੂਰਾ ਭਾਗੁ ॥ ਨਾਮ ਸੰਗਿ ਤਾ ਕਾ ਮਨੁ
ਲਾਗੁ ॥੪॥੪੯॥੧੧੮॥ ਗਉੜੀ ਮਹਲਾ ੫ ॥ ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ॥ ਤਬ ਤੇ ਧਾਵਤੁ ਮਨੁ
ਤ੍ਰਿਪਤਾਇਆ ॥੧॥ ਸੁਖ ਬਿਸ੍ਰਾਮੁ ਪਾਇਆ ਗੁਣ ਗਾਇ ॥ ਸ੍ਰਮੁ ਮਿਟਿਆ ਮੇਰੀ ਹਤੀ ਬਲਾਇ ॥੧॥ ਰਹਾਉ ॥
ਚਰਨ ਕਮਲ ਅਰਾਧਿ ਭਗਵੰਤਾ ॥ ਹਰਿ ਸਿਮਰਨ ਤੇ ਮਿਟੀ ਮੇਰੀ ਚਿੰਤਾ ॥੨॥ ਸਭ ਤਜਿ ਅਨਾਥੁ ਏਕ
ਸਰਣਿ ਆਇਓ ॥ ਊਚ ਅਸਥਾਨੁ ਤਬ ਸਹਜੇ ਪਾਇਓ ॥੩॥ ਦੂਖੁ ਦਰਦੁ ਭਰਮੁ ਭਉ ਨਸਿਆ ॥ ਕਰਣਹਾਰੁ
ਨਾਨਕ ਮਨਿ ਬਸਿਆ ॥੪॥੫੦॥੧੧੯॥ ਗਉੜੀ ਮਹਲਾ ੫ ॥ ਕਰ ਕਰਿ ਟਹਲ ਰਸਨਾ ਗੁਣ ਗਾਵਉ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੯੦॥
ਚਰਨ ਠਾਕੁਰ ਕੈ ਮਾਰਗਿ ਧਾਵਉ ॥੧॥ ਭਲੋ ਸਮੋ ਸਿਮਰਨ ਕੀ ਬਰੀਆ ॥ ਸਿਮਰਤ ਨਾਮੁ ਭੈ ਪਾਰਿ ਉਤਰੀਆ
॥੧॥ ਰਹਾਉ ॥ ਨੇਤ੍ਰ ਸੰਤਨ ਕਾ ਦਰਸਨੁ ਪੇਖੁ ॥ ਪ੍ਰਭ ਅਵਿਨਾਸੀ ਮਨ ਮਹਿ ਲੇਖੁ ॥੨॥ ਸੁਣਿ ਕੀਰਤਨੁ ਸਾਧ
ਪਹਿ ਜਾਇ ॥ ਜਨਮ ਮਰਣ ਕੀ ਤ੍ਰਾਸ ਮਿਟਾਇ ॥੩॥ ਚਰਣ ਕਮਲ ਠਾਕੁਰ ਉਰਿ ਧਾਰਿ ॥ ਦੁਲਭ ਦੇਹ ਨਾਨਕ
ਨਿਸਤਾਰਿ ॥੪॥੫੧॥੧੨੦॥ ਗਉੜੀ ਮਹਲਾ ੫ ॥ ਜਾ ਕਉ ਅਪਨੀ ਕਿਰਪਾ ਧਾਰੈ ॥ ਸੋ ਜਨੁ ਰਸਨਾ ਨਾਮੁ
ਉਚਾਰੈ ॥੧॥ ਹਰਿ ਬਿਸਰਤ ਸਹਸਾ ਦੁਖੁ ਬਿਆਪੈ ॥ ਸਿਮਰਤ ਨਾਮੁ ਭਰਮੁ ਭਉ ਭਾਗੈ ॥੧॥ ਰਹਾਉ ॥ ਹਰਿ
ਕੀਰਤਨੁ ਸੁਣੈ ਹਰਿ ਕੀਰਤਨੁ ਗਾਵੈ ॥ ਤਿਸੁ ਜਨ ਦੂਖੁ ਨਿਕਟਿ ਨਹੀ ਆਵੈ ॥੨॥ ਹਰਿ ਕੀ ਟਹਲ ਕਰਤ ਜਨੁ ਸੋਹੈ
॥ ਤਾ ਕਉ ਮਾਇਆ ਅਗਨਿ ਨ ਪੋਹੈ ॥੩॥ ਮਨਿ ਤਨਿ ਮੁਖਿ ਹਰਿ ਨਾਮੁ ਦਇਆਲ ॥ ਨਾਨਕ ਤਜੀਅਲੇ ਅਵਰਿ
ਜੰਜਾਲ ॥੪॥੫੨॥੧੨੧॥ ਗਉੜੀ ਮਹਲਾ ੫ ॥ ਛਾਡਿ ਸਿਆਨਪ ਬਹੁ ਚਤੁਰਾਈ ॥ ਗੁਰ ਪੂਰੇ ਕੀ ਟੇਕ ਟਿਕਾਈ
॥੧॥ ਦੁਖ ਬਿਨਸੇ ਸੁਖ ਹਰਿ ਗੁਣ ਗਾਇ ॥ ਗੁਰੁ ਪੂਰਾ ਭੇਟਿਆ ਲਿਵ ਲਾਇ ॥੧॥ ਰਹਾਉ ॥ ਹਰਿ ਕਾ ਨਾਮੁ
ਦੀਓ ਗੁਰਿ ਮੰਤ੍ਰੁ ॥ ਮਿਟੇ ਵਿਸੂਰੇ ਉਤਰੀ ਚਿੰਤ ॥੨॥ ਅਨਦ ਭਏ ਗੁਰ ਮਿਲਤ ਕ੍ਰਿਪਾਲ ॥ ਕਰਿ ਕਿਰਪਾ ਕਾਟੇ
ਜਮ ਜਾਲ ॥੩॥ ਕਹੁ ਨਾਨਕ ਗੁਰੁ ਪੂਰਾ ਪਾਇਆ ॥ ਤਾ ਤੇ ਬਹੁਰਿ ਨ ਬਿਆਪੈ ਮਾਇਆ ॥੪॥੫੩॥੧੨੨॥
ਗਉੜੀ ਮਹਲਾ ੫ ॥ ਰਾਖਿ ਲੀਆ ਗੁਰਿ ਪੂਰੈ ਆਪਿ ॥ ਮਨਮੁਖ ਕਉ ਲਾਗੋ ਸੰਤਾਪੁ ॥੧॥ ਗੁਰੂ ਗੁਰੂ ਜਪਿ ਮੀਤ
ਹਮਾਰੇ ॥ ਮੁਖ ਊਜਲ ਹੋਵਹਿ ਦਰਬਾਰੇ ॥੧॥ ਰਹਾਉ ॥ ਗੁਰ ਕੇ ਚਰਣ ਹਿਰਦੈ ਵਸਾਇ ॥ ਦੁਖ ਦੁਸਮਨ ਤੇਰੀ
ਹਤੈ ਬਲਾਇ ॥੨॥ ਗੁਰ ਕਾ ਸਬਦੁ ਤੇਰੈ ਸੰਗਿ ਸਹਾਈ ॥ ਦਇਆਲ ਭਏ ਸਗਲੇ ਜੀਅ ਭਾਈ ॥੩॥ ਗੁਰਿ
ਪੂਰੈ ਜਬ ਕਿਰਪਾ ਕਰੀ ॥ ਭਨਤਿ ਨਾਨਕ ਮੇਰੀ ਪੂਰੀ ਪਰੀ ॥੪॥੫੪॥੧੨੩॥ ਗਉੜੀ ਮਹਲਾ ੫ ॥ ਅਨਿਕ
ਰਸਾ ਖਾਏ ਜੈਸੇ ਢੋਰ ॥ ਮੋਹ ਕੀ ਜੇਵਰੀ ਬਾਧਿਓ ਚੋਰ ॥੧॥ ਮਿਰਤਕ ਦੇਹ ਸਾਧਸੰਗ ਬਿਹੂਨਾ ॥ ਆਵਤ ਜਾਤ
ਜੋਨੀ ਦੁਖ ਖੀਨਾ ॥੧॥ ਰਹਾਉ ॥ ਅਨਿਕ ਬਸਤ੍ਰ ਸੁੰਦਰ ਪਹਿਰਾਇਆ ॥ ਜਿਉ ਡਰਨਾ ਖੇਤ ਮਾਹਿ ਡਰਾਇਆ
॥੨॥ ਸਗਲ ਸਰੀਰ ਆਵਤ ਸਭ ਕਾਮ ॥ ਨਿਹਫਲ ਮਾਨੁਖੁ ਜਪੈ ਨਹੀ ਨਾਮ ॥੩॥ ਕਹੁ ਨਾਨਕ ਜਾ ਕਉ
ਭਏ ਦਇਆਲਾ ॥ ਸਾਧਸੰਗਿ ਮਿਲਿ ਭਜਹਿ ਗੋੁਪਾਲਾ ॥੪॥੫੫॥੧੨੪॥ ਗਉੜੀ ਮਹਲਾ ੫ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੯੧॥
ਕਲਿ ਕਲੇਸ ਗੁਰ ਸਬਦਿ ਨਿਵਾਰੇ ॥ ਆਵਣ ਜਾਣ ਰਹੇ ਸੁਖ ਸਾਰੇ ॥੧॥ ਭੈ ਬਿਨਸੇ ਨਿਰਭਉ ਹਰਿ ਧਿਆਇਆ
॥ ਸਾਧਸੰਗਿ ਹਰਿ ਕੇ ਗੁਣ ਗਾਇਆ ॥੧॥ ਰਹਾਉ ॥ ਚਰਨ ਕਵਲ ਰਿਦ ਅੰਤਰਿ ਧਾਰੇ ॥ ਅਗਨਿ ਸਾਗਰ ਗੁਰਿ
ਪਾਰਿ ਉਤਾਰੇ ॥੨॥ ਬੂਡਤ ਜਾਤ ਪੂਰੈ ਗੁਰਿ ਕਾਢੇ ॥ ਜਨਮ ਜਨਮ ਕੇ ਟੂਟੇ ਗਾਢੇ ॥੩॥ ਕਹੁ ਨਾਨਕ ਤਿਸੁ ਗੁਰ
ਬਲਿਹਾਰੀ ॥ ਜਿਸੁ ਭੇਟਤ ਗਤਿ ਭਈ ਹਮਾਰੀ ॥੪॥੫੬॥੧੨੫॥ ਗਉੜੀ ਮਹਲਾ ੫ ॥ ਸਾਧਸੰਗਿ ਤਾ ਕੀ
ਸਰਨੀ ਪਰਹੁ ॥ ਮਨੁ ਤਨੁ ਅਪਨਾ ਆਗੈ ਧਰਹੁ ॥੧॥ ਅੰਮ੍ਰਿਤ ਨਾਮੁ ਪੀਵਹੁ ਮੇਰੇ ਭਾਈ ॥ ਸਿਮਰਿ ਸਿਮਰਿ ਸਭ
ਤਪਤਿ ਬੁਝਾਈ ॥੧॥ ਰਹਾਉ ॥ ਤਜਿ ਅਭਿਮਾਨੁ ਜਨਮ ਮਰਣੁ ਨਿਵਾਰਹੁ ॥ ਹਰਿ ਕੇ ਦਾਸ ਕੇ ਚਰਣ ਨਮਸਕਾਰਹੁ
॥੨॥ ਸਾਸਿ ਸਾਸਿ ਪ੍ਰਭੁ ਮਨਹਿ ਸਮਾਲੇ ॥ ਸੋ ਧਨੁ ਸੰਚਹੁ ਜੋ ਚਾਲੈ ਨਾਲੇ ॥੩॥ ਤਿਸਹਿ ਪਰਾਪਤਿ ਜਿਸੁ
ਮਸਤਕਿ ਭਾਗੁ ॥ ਕਹੁ ਨਾਨਕ ਤਾ ਕੀ ਚਰਣੀ ਲਾਗੁ ॥੪॥੫੭॥੧੨੬॥ ਗਉੜੀ ਮਹਲਾ ੫ ॥ ਸੂਕੇ ਹਰੇ ਕੀਏ
ਖਿਨ ਮਾਹੇ ॥ ਅੰਮ੍ਰਿਤ ਦ੍ਰਿਸਟਿ ਸੰਚਿ ਜੀਵਾਏ ॥੧॥ ਕਾਟੇ ਕਸਟ ਪੂਰੇ ਗੁਰਦੇਵ ॥ ਸੇਵਕ ਕਉ ਦੀਨੀ ਅਪੁਨੀ ਸੇਵ
॥੧॥ ਰਹਾਉ ॥ ਮਿਟਿ ਗਈ ਚਿੰਤ ਪੁਨੀ ਮਨ ਆਸਾ ॥ ਕਰੀ ਦਇਆ ਸਤਿਗੁਰਿ ਗੁਣਤਾਸਾ ॥੨॥ ਦੁਖ ਨਾਠੇ ਸੁਖ
ਆਇ ਸਮਾਏ ॥ ਢੀਲ ਨ ਪਰੀ ਜਾ ਗੁਰਿ ਫੁਰਮਾਏ ॥੩॥ ਇਛ ਪੁਨੀ ਪੂਰੇ ਗੁਰ ਮਿਲੇ ॥ ਨਾਨਕ ਤੇ ਜਨ ਸੁਫਲ
ਫਲੇ ॥੪॥੫੮॥੧੨੭॥ ਗਉੜੀ ਮਹਲਾ ੫ ॥ ਤਾਪ ਗਏ ਪਾਈ ਪ੍ਰਭਿ ਸਾਂਤਿ ॥ ਸੀਤਲ ਭਏ ਕੀਨੀ ਪ੍ਰਭ ਦਾਤਿ
॥੧॥ ਪ੍ਰਭ ਕਿਰਪਾ ਤੇ ਭਏ ਸੁਹੇਲੇ ॥ ਜਨਮ ਜਨਮ ਕੇ ਬਿਛੁਰੇ ਮੇਲੇ ॥੧॥ ਰਹਾਉ ॥ ਸਿਮਰਤ ਸਿਮਰਤ ਪ੍ਰਭ ਕਾ
ਨਾਉ ॥ ਸਗਲ ਰੋਗ ਕਾ ਬਿਨਸਿਆ ਥਾਉ ॥੨॥ ਸਹਜਿ ਸੁਭਾਇ ਬੋਲੈ ਹਰਿ ਬਾਣੀ ॥ ਆਠ ਪਹਰ ਪ੍ਰਭ
ਸਿਮਰਹੁ ਪ੍ਰਾਣੀ ॥੩॥ ਦੂਖੁ ਦਰਦੁ ਜਮੁ ਨੇੜਿ ਨ ਆਵੈ ॥ ਕਹੁ ਨਾਨਕ ਜੋ ਹਰਿ ਗੁਨ ਗਾਵੈ ॥੪॥੫੯॥੧੨੮॥
ਗਉੜੀ ਮਹਲਾ ੫ ॥ ਭਲੇ ਦਿਨਸ ਭਲੇ ਸੰਜੋਗ ॥ ਜਿਤੁ ਭੇਟੇ ਪਾਰਬ੍ਰਹਮ ਨਿਰਜੋਗ ॥੧॥ ਓਹ ਬੇਲਾ ਕਉ
ਹਉ ਬਲਿ ਜਾਉ ॥ ਜਿਤੁ ਮੇਰਾ ਮਨੁ ਜਪੈ ਹਰਿ ਨਾਉ ॥੧॥ ਰਹਾਉ ॥ ਸਫਲ ਮੂਰਤੁ ਸਫਲ ਓਹ ਘਰੀ ॥ ਜਿਤੁ
ਰਸਨਾ ਉਚਰੈ ਹਰਿ ਹਰੀ ॥੨॥ ਸਫਲੁ ਓਹੁ ਮਾਥਾ ਸੰਤ ਨਮਸਕਾਰਸਿ ॥ ਚਰਣ ਪੁਨੀਤ ਚਲਹਿ ਹਰਿ
ਮਾਰਗਿ ॥੩॥ ਕਹੁ ਨਾਨਕ ਭਲਾ ਮੇਰਾ ਕਰਮ ॥ ਜਿਤੁ ਭੇਟੇ ਸਾਧੂ ਕੇ ਚਰਨ ॥੪॥੬੦॥੧੨੯॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੯੨॥
ਗਉੜੀ ਮਹਲਾ ੫ ॥ ਗੁਰ ਕਾ ਸਬਦੁ ਰਾਖੁ ਮਨ ਮਾਹਿ ॥ ਨਾਮੁ ਸਿਮਰਿ ਚਿੰਤਾ ਸਭ ਜਾਹਿ ॥੧॥ ਬਿਨੁ ਭਗਵੰਤ
ਨਾਹੀ ਅਨ ਕੋਇ ॥ ਮਾਰੈ ਰਾਖੈ ਏਕੋ ਸੋਇ ॥੧॥ ਰਹਾਉ ॥ ਗੁਰ ਕੇ ਚਰਣ ਰਿਦੈ ਉਰਿ ਧਾਰਿ ॥ ਅਗਨਿ ਸਾਗਰੁ
ਜਪਿ ਉਤਰਹਿ ਪਾਰਿ ॥੨॥ ਗੁਰ ਮੂਰਤਿ ਸਿਉ ਲਾਇ ਧਿਆਨੁ ॥ ਈਹਾ ਊਹਾ ਪਾਵਹਿ ਮਾਨੁ ॥੩॥ ਸਗਲ
ਤਿਆਗਿ ਗੁਰ ਸਰਣੀ ਆਇਆ ॥ ਮਿਟੇ ਅੰਦੇਸੇ ਨਾਨਕ ਸੁਖੁ ਪਾਇਆ ॥੪॥੬੧॥੧੩੦॥ ਗਉੜੀ ਮਹਲਾ ੫
॥ ਜਿਸੁ ਸਿਮਰਤ ਦੂਖੁ ਸਭੁ ਜਾਇ ॥ ਨਾਮੁ ਰਤਨੁ ਵਸੈ ਮਨਿ ਆਇ ॥੧॥ ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥
ਸਾਧੂ ਜਨ ਰਾਮੁ ਰਸਨ ਵਖਾਣੀ ॥੧॥ ਰਹਾਉ ॥ ਇਕਸੁ ਬਿਨੁ ਨਾਹੀ ਦੂਜਾ ਕੋਇ ॥ ਜਾ ਕੀ ਦ੍ਰਿਸਟਿ ਸਦਾ ਸੁਖੁ
ਹੋਇ ॥੨॥ ਸਾਜਨੁ ਮੀਤੁ ਸਖਾ ਕਰਿ ਏਕੁ ॥ ਹਰਿ ਹਰਿ ਅਖਰ ਮਨ ਮਹਿ ਲੇਖੁ ॥੩॥ ਰਵਿ ਰਹਿਆ ਸਰਬਤ
ਸੁਆਮੀ ॥ ਗੁਣ ਗਾਵੈ ਨਾਨਕੁ ਅੰਤਰਜਾਮੀ ॥੪॥੬੨॥੧੩੧॥ ਗਉੜੀ ਮਹਲਾ ੫ ॥ ਭੈ ਮਹਿ ਰਚਿਓ
ਸਭੁ ਸੰਸਾਰਾ ॥ ਤਿਸੁ ਭਉ ਨਾਹੀ ਜਿਸੁ ਨਾਮੁ ਅਧਾਰਾ ॥੧॥ ਭਉ ਨ ਵਿਆਪੈ ਤੇਰੀ ਸਰਣਾ ॥ ਜੋ ਤੁਧੁ ਭਾਵੈ ਸੋਈ
ਕਰਣਾ ॥੧॥ ਰਹਾਉ ॥ ਸੋਗ ਹਰਖ ਮਹਿ ਆਵਣ ਜਾਣਾ ॥ ਤਿਨਿ ਸੁਖੁ ਪਾਇਆ ਜੋ ਪ੍ਰਭ ਭਾਣਾ ॥੨॥ ਅਗਨਿ
ਸਾਗਰੁ ਮਹਾ ਵਿਆਪੈ ਮਾਇਆ ॥ ਸੇ ਸੀਤਲ ਜਿਨ ਸਤਿਗੁਰੁ ਪਾਇਆ ॥੩॥ ਰਾਖਿ ਲੇਇ ਪ੍ਰਭੁ ਰਾਖਨਹਾਰਾ ॥
ਕਹੁ ਨਾਨਕ ਕਿਆ ਜੰਤ ਵਿਚਾਰਾ ॥੪॥੬੩॥੧੩੨॥ ਗਉੜੀ ਮਹਲਾ ੫ ॥ ਤੁਮਰੀ ਕ੍ਰਿਪਾ ਤੇ ਜਪੀਐ ਨਾਉ ॥
ਤੁਮਰੀ ਕ੍ਰਿਪਾ ਤੇ ਦਰਗਹ ਥਾਉ ॥੧॥ ਤੁਝ ਬਿਨੁ ਪਾਰਬ੍ਰਹਮ ਨਹੀ ਕੋਇ ॥ ਤੁਮਰੀ ਕ੍ਰਿਪਾ ਤੇ ਸਦਾ ਸੁਖੁ ਹੋਇ ॥
੧॥ ਰਹਾਉ ॥ ਤੁਮ ਮਨਿ ਵਸੇ ਤਉ ਦੂਖੁ ਨ ਲਾਗੈ ॥ ਤੁਮਰੀ ਕ੍ਰਿਪਾ ਤੇ ਭ੍ਰਮੁ ਭਉ ਭਾਗੈ ॥੨॥ ਪਾਰਬ੍ਰਹਮ
ਅਪਰੰਪਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥੩॥ ਕਰਉ ਅਰਦਾਸਿ ਅਪਨੇ ਸਤਿਗੁਰ ਪਾਸਿ ॥ ਨਾਨਕ
ਨਾਮੁ ਮਿਲੈ ਸਚੁ ਰਾਸਿ ॥੪॥੬੪॥੧੩੩॥ ਗਉੜੀ ਮਹਲਾ ੫ ॥ ਕਣ ਬਿਨਾ ਜੈਸੇ ਥੋਥਰ ਤੁਖਾ ॥ ਨਾਮ
ਬਿਹੂਨ ਸੂਨੇ ਸੇ ਮੁਖਾ ॥੧॥ ਹਰਿ ਹਰਿ ਨਾਮੁ ਜਪਹੁ ਨਿਤ ਪ੍ਰਾਣੀ ॥ ਨਾਮ ਬਿਹੂਨ ਧ੍ਰਿਗੁ ਦੇਹ ਬਿਗਾਨੀ ॥੧॥
ਰਹਾਉ ॥ ਨਾਮ ਬਿਨਾ ਨਾਹੀ ਮੁਖਿ ਭਾਗੁ ॥ ਭਰਤ ਬਿਹੂਨ ਕਹਾ ਸੋਹਾਗੁ ॥੨॥ ਨਾਮੁ ਬਿਸਾਰਿ ਲਗੈ ਅਨ
ਸੁਆਇ ॥ ਤਾ ਕੀ ਆਸ ਨ ਪੂਜੈ ਕਾਇ ॥੩॥ ਕਰਿ ਕਿਰਪਾ ਪ੍ਰਭ ਅਪਨੀ ਦਾਤਿ ॥ ਨਾਨਕ ਨਾਮੁ ਜਪੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੯੩॥
ਦਿਨ ਰਾਤਿ ॥੪॥੬੫॥੧੩੪॥ ਗਉੜੀ ਮਹਲਾ ੫ ॥ ਤੂੰ ਸਮਰਥੁ ਤੂੰਹੈ ਮੇਰਾ ਸੁਆਮੀ ॥ ਸਭੁ ਕਿਛੁ ਤੁਮ ਤੇ ਤੂੰ
ਅੰਤਰਜਾਮੀ ॥੧॥ ਪਾਰਬ੍ਰਹਮ ਪੂਰਨ ਜਨ ਓਟ ॥ ਤੇਰੀ ਸਰਣਿ ਉਧਰਹਿ ਜਨ ਕੋਟਿ ॥੧॥ ਰਹਾਉ ॥ ਜੇਤੇ ਜੀਅ
ਤੇਤੇ ਸਭਿ ਤੇਰੇ ॥ ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥੨॥ ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥ ਹੁਕਮੁ ਬੂਝੈ ਸੋ ਸਚਿ
ਸਮਾਣਾ ॥੩॥ ਕਰਿ ਕਿਰਪਾ ਦੀਜੈ ਪ੍ਰਭ ਦਾਨੁ ॥ ਨਾਨਕ ਸਿਮਰੈ ਨਾਮੁ ਨਿਧਾਨੁ ॥੪॥੬੬॥੧੩੫॥ ਗਉੜੀ
ਮਹਲਾ ੫ ॥ ਤਾ ਕਾ ਦਰਸੁ ਪਾਈਐ ਵਡਭਾਗੀ ॥ ਜਾ ਕੀ ਰਾਮ ਨਾਮਿ ਲਿਵ ਲਾਗੀ ॥੧॥ ਜਾ ਕੈ ਹਰਿ ਵਸਿਆ
ਮਨ ਮਾਹੀ ॥ ਤਾ ਕਉ ਦੁਖੁ ਸੁਪਨੈ ਭੀ ਨਾਹੀ ॥੧॥ ਰਹਾਉ ॥ ਸਰਬ ਨਿਧਾਨ ਰਾਖੇ ਜਨ ਮਾਹਿ ॥ ਤਾ ਕੈ ਸੰਗਿ
ਕਿਲਵਿਖ ਦੁਖ ਜਾਹਿ ॥੨॥ ਜਨ ਕੀ ਮਹਿਮਾ ਕਥੀ ਨ ਜਾਇ ॥ ਪਾਰਬ੍ਰਹਮੁ ਜਨੁ ਰਹਿਆ ਸਮਾਇ ॥੩॥ ਕਰਿ
ਕਿਰਪਾ ਪ੍ਰਭ ਬਿਨਉ ਸੁਨੀਜੈ ॥ ਦਾਸ ਕੀ ਧੂਰਿ ਨਾਨਕ ਕਉ ਦੀਜੈ ॥੪॥੬੭॥੧੩੬॥ ਗਉੜੀ ਮਹਲਾ ੫ ॥
ਹਰਿ ਸਿਮਰਤ ਤੇਰੀ ਜਾਇ ਬਲਾਇ ॥ ਸਰਬ ਕਲਿਆਣ ਵਸੈ ਮਨਿ ਆਇ ॥੧॥ ਭਜੁ ਮਨ ਮੇਰੇ ਏਕੋ ਨਾਮ ॥
ਜੀਅ ਤੇਰੇ ਕੈ ਆਵੈ ਕਾਮ ॥੧॥ ਰਹਾਉ ॥ ਰੈਣਿ ਦਿਨਸੁ ਗੁਣ ਗਾਉ ਅਨੰਤਾ ॥ ਗੁਰ ਪੂਰੇ ਕਾ ਨਿਰਮਲ ਮੰਤਾ
॥੨॥ ਛੋਡਿ ਉਪਾਵ ਏਕ ਟੇਕ ਰਾਖੁ ॥ ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥ ਬਿਖਮ ਸਾਗਰੁ ਤੇਈ ਜਨ ਤਰੇ ॥
ਨਾਨਕ ਜਾ ਕਉ ਨਦਰਿ ਕਰੇ ॥੪॥੬੮॥੧੩੭॥ ਗਉੜੀ ਮਹਲਾ ੫ ॥ ਹਿਰਦੈ ਚਰਨ ਕਮਲ ਪ੍ਰਭ ਧਾਰੇ ॥
ਪੂਰੇ ਸਤਿਗੁਰ ਮਿਲਿ ਨਿਸਤਾਰੇ ॥੧॥ ਗੋਵਿੰਦ ਗੁਣ ਗਾਵਹੁ ਮੇਰੇ ਭਾਈ ॥ ਮਿਲਿ ਸਾਧੂ ਹਰਿ ਨਾਮੁ ਧਿਆਈ
॥੧॥ ਰਹਾਉ ॥ ਦੁਲਭ ਦੇਹ ਹੋਈ ਪਰਵਾਨੁ ॥ ਸਤਿਗੁਰ ਤੇ ਪਾਇਆ ਨਾਮ ਨੀਸਾਨੁ ॥੨॥ ਹਰਿ ਸਿਮਰਤ
ਪੂਰਨ ਪਦੁ ਪਾਇਆ ॥ ਸਾਧਸੰਗਿ ਭੈ ਭਰਮ ਮਿਟਾਇਆ ॥੩॥ ਜਤ ਕਤ ਦੇਖਉ ਤਤ ਰਹਿਆ ਸਮਾਇ ॥
ਨਾਨਕ ਦਾਸ ਹਰਿ ਕੀ ਸਰਣਾਇ ॥੪॥੬੯॥੧੩੮॥ ਗਉੜੀ ਮਹਲਾ ੫ ॥ ਗੁਰ ਜੀ ਕੇ ਦਰਸਨ ਕਉ ਬਲਿ
ਜਾਉ ॥ ਜਪਿ ਜਪਿ ਜੀਵਾ ਸਤਿਗੁਰ ਨਾਉ ॥੧॥ ਪਾਰਬ੍ਰਹਮ ਪੂਰਨ ਗੁਰਦੇਵ ॥ ਕਰਿ ਕਿਰਪਾ ਲਾਗਉ ਤੇਰੀ
ਸੇਵ ॥੧॥ ਰਹਾਉ ॥ ਚਰਨ ਕਮਲ ਹਿਰਦੈ ਉਰ ਧਾਰੀ ॥ ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥੨॥ ਸਫਲ ਜਨਮੁ
ਹੋਵੈ ਪਰਵਾਣੁ ॥ ਗੁਰੁ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥੩॥ ਸੰਤ ਧੂਰਿ ਪਾਈਐ ਵਡਭਾਗੀ ॥ ਨਾਨਕ ਗੁਰ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੯੪॥
ਭੇਟਤ ਹਰਿ ਸਿਉ ਲਿਵ ਲਾਗੀ ॥੪॥੭੦॥੧੩੯॥ ਗਉੜੀ ਮਹਲਾ ੫ ॥ ਕਰੈ ਦੁਹਕਰਮ ਦਿਖਾਵੈ ਹੋਰੁ ॥
ਰਾਮ ਕੀ ਦਰਗਹ ਬਾਧਾ ਚੋਰੁ ॥੧॥ ਰਾਮੁ ਰਮੈ ਸੋਈ ਰਾਮਾਣਾ ॥ ਜਲਿ ਥਲਿ ਮਹੀਅਲਿ ਏਕੁ ਸਮਾਣਾ ॥੧॥
ਰਹਾਉ ॥ ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ ॥ ਜਮ ਪੁਰਿ ਬਾਧਾ ਚੋਟਾ ਖਾਵੈ ॥੨॥ ਅਨਿਕ ਪੜਦੇ ਮਹਿ
ਕਮਾਵੈ ਵਿਕਾਰ ॥ ਖਿਨ ਮਹਿ ਪ੍ਰਗਟ ਹੋਹਿ ਸੰਸਾਰ ॥੩॥ ਅੰਤਰਿ ਸਾਚਿ ਨਾਮਿ ਰਸਿ ਰਾਤਾ ॥ ਨਾਨਕ ਤਿਸੁ
ਕਿਰਪਾਲੁ ਬਿਧਾਤਾ ॥੪॥੭੧॥੧੪੦॥ ਗਉੜੀ ਮਹਲਾ ੫ ॥ ਰਾਮ ਰੰਗੁ ਕਦੇ ਉਤਰਿ ਨ ਜਾਇ ॥ ਗੁਰੁ ਪੂਰਾ
ਜਿਸੁ ਦੇਇ ਬੁਝਾਇ ॥੧॥ ਹਰਿ ਰੰਗਿ ਰਾਤਾ ਸੋ ਮਨੁ ਸਾਚਾ ॥ ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥੧॥ ਰਹਾਉ ॥
ਸੰਤਹ ਸੰਗਿ ਬੈਸਿ ਗੁਨ ਗਾਇ ॥ ਤਾ ਕਾ ਰੰਗੁ ਨ ਉਤਰੈ ਜਾਇ ॥੨॥ ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ
॥ ਆਨ ਰੰਗ ਫੀਕੇ ਸਭ ਮਾਇਆ ॥੩॥ ਗੁਰਿ ਰੰਗੇ ਸੇ ਭਏ ਨਿਹਾਲ ॥ ਕਹੁ ਨਾਨਕ ਗੁਰ ਭਏ ਹੈ ਦਇਆਲ
॥੪॥੭੨॥੧੪੧॥ ਗਉੜੀ ਮਹਲਾ ੫ ॥ ਸਿਮਰਤ ਸੁਆਮੀ ਕਿਲਵਿਖ ਨਾਸੇ ॥ ਸੂਖ ਸਹਜ ਆਨੰਦ
ਨਿਵਾਸੇ ॥੧॥ ਰਾਮ ਜਨਾ ਕਉ ਰਾਮ ਭਰੋਸਾ ॥ ਨਾਮੁ ਜਪਤ ਸਭੁ ਮਿਟਿਓ ਅੰਦੇਸਾ ॥੧॥ ਰਹਾਉ ॥ ਸਾਧਸੰਗਿ
ਕਛੁ ਭਉ ਨ ਭਰਾਤੀ ॥ ਗੁਣ ਗੋਪਾਲ ਗਾਈਅਹਿ ਦਿਨੁ ਰਾਤੀ ॥੨॥ ਕਰਿ ਕਿਰਪਾ ਪ੍ਰਭ ਬੰਧਨ ਛੋਟ ॥ ਚਰਣ
ਕਮਲ ਕੀ ਦੀਨੀ ਓਟ ॥੩॥ ਕਹੁ ਨਾਨਕ ਮਨਿ ਭਈ ਪਰਤੀਤਿ ॥ ਨਿਰਮਲ ਜਸੁ ਪੀਵਹਿ ਜਨ ਨੀਤਿ ॥੪॥੭੩॥
੧੪੨॥ ਗਉੜੀ ਮਹਲਾ ੫ ॥ ਹਰਿ ਚਰਣੀ ਜਾ ਕਾ ਮਨੁ ਲਾਗਾ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗਾ ॥੧॥ ਹਰਿ
ਧਨ ਕੋ ਵਾਪਾਰੀ ਪੂਰਾ ॥ ਜਿਸਹਿ ਨਿਵਾਜੇ ਸੋ ਜਨੁ ਸੂਰਾ ॥੧॥ ਰਹਾਉ ॥ ਜਾ ਕਉ ਭਏ ਕ੍ਰਿਪਾਲ ਗੁਸਾਈ ॥ ਸੇ ਜਨ
ਲਾਗੇ ਗੁਰ ਕੀ ਪਾਈ ॥੨॥ ਸੂਖ ਸਹਜ ਸਾਂਤਿ ਆਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥੩॥ ਨਾਮ ਰਾਸਿ ਸਾਧ
ਸੰਗਿ ਖਾਟੀ ॥ ਕਹੁ ਨਾਨਕ ਪ੍ਰਭਿ ਅਪਦਾ ਕਾਟੀ ॥੪॥੭੪॥੧੪੩॥ ਗਉੜੀ ਮਹਲਾ ੫ ॥ ਹਰਿ ਸਿਮਰਤ ਸਭਿ
ਮਿਟਹਿ ਕਲੇਸ ॥ ਚਰਣ ਕਮਲ ਮਨ ਮਹਿ ਪਰਵੇਸ ॥੧॥ ਉਚਰਹੁ ਰਾਮ ਨਾਮੁ ਲਖ ਬਾਰੀ ॥ ਅੰਮ੍ਰਿਤ ਰਸੁ ਪੀਵਹੁ
ਪ੍ਰਭ ਪਿਆਰੀ ॥੧॥ ਰਹਾਉ ॥ ਸੂਖ ਸਹਜ ਰਸ ਮਹਾ ਅਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥੨॥ ਕਾਮ ਕ੍ਰੋਧ ਲੋਭ
ਮਦ ਖੋਏ ॥ ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕ ਦੀਜੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੯੫॥
ਸਾਧ ਰਵਾਲਾ ॥੪॥੭੫॥੧੪੪॥ ਗਉੜੀ ਮਹਲਾ ੫ ॥ ਜਿਸ ਕਾ ਦੀਆ ਪੈਨੈ ਖਾਇ ॥ ਤਿਸੁ ਸਿਉ ਆਲਸੁ
ਕਿਉ ਬਨੈ ਮਾਇ ॥੧॥ ਖਸਮੁ ਬਿਸਾਰਿ ਆਨ ਕੰਮਿ ਲਾਗਹਿ ॥ ਕਉਡੀ ਬਦਲੇ ਰਤਨੁ ਤਿਆਗਹਿ ॥੧॥ ਰਹਾਉ
॥ ਪ੍ਰਭੂ ਤਿਆਗਿ ਲਾਗਤ ਅਨ ਲੋਭਾ ॥ ਦਾਸਿ ਸਲਾਮੁ ਕਰਤ ਕਤ ਸੋਭਾ ॥੨॥ ਅੰਮ੍ਰਿਤ ਰਸੁ ਖਾਵਹਿ ਖਾਨ ਪਾਨ
॥ ਜਿਨਿ ਦੀਏ ਤਿਸਹਿ ਨ ਜਾਨਹਿ ਸੁਆਨ ॥੩॥ ਕਹੁ ਨਾਨਕ ਹਮ ਲੂਣ ਹਰਾਮੀ ॥ ਬਖਸਿ ਲੇਹੁ ਪ੍ਰਭ ਅੰਤਰਜਾਮੀ
॥੪॥੭੬॥੧੪੫॥ ਗਉੜੀ ਮਹਲਾ ੫ ॥ ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥ ਸਗਲ ਤੀਰਥ ਮਜਨ
ਇਸਨਾਨੁ ॥੧॥ ਹਰਿ ਦਿਨੁ ਹਰਿ ਸਿਮਰਨੁ ਮੇਰੇ ਭਾਈ ॥ ਕੋਟਿ ਜਨਮ ਕੀ ਮਲੁ ਲਹਿ ਜਾਈ ॥੧॥ ਰਹਾਉ ॥
ਹਰਿ ਕੀ ਕਥਾ ਰਿਦ ਮਾਹਿ ਬਸਾਈ ॥ ਮਨ ਬਾਂਛਤ ਸਗਲੇ ਫਲ ਪਾਈ ॥੨॥ ਜੀਵਨ ਮਰਣੁ ਜਨਮੁ ਪਰਵਾਨੁ ॥
ਜਾ ਕੈ ਰਿਦੈ ਵਸੈ ਭਗਵਾਨੁ ॥੩॥ ਕਹੁ ਨਾਨਕ ਸੇਈ ਜਨ ਪੂਰੇ ॥ ਜਿਨਾ ਪਰਾਪਤਿ ਸਾਧੂ ਧੂਰੇ ॥੪॥੭੭॥੧੪੬॥
ਗਉੜੀ ਮਹਲਾ ੫ ॥ ਖਾਦਾ ਪੈਨਦਾ ਮੂਕਰਿ ਪਾਇ ॥ ਤਿਸ ਨੋ ਜੋਹਹਿ ਦੂਤ ਧਰਮਰਾਇ ॥੧॥ ਤਿਸੁ ਸਿਉ ਬੇਮੁਖੁ
ਜਿਨਿ ਜੀਉ ਪਿੰਡੁ ਦੀਨਾ ॥ ਕੋਟਿ ਜਨਮ ਭਰਮਹਿ ਬਹੁ ਜੂਨਾ ॥੧॥ ਰਹਾਉ ॥ ਸਾਕਤ ਕੀ ਐਸੀ ਹੈ ਰੀਤਿ ॥ ਜੋ
ਕਿਛੁ ਕਰੈ ਸਗਲ ਬਿਪਰੀਤਿ ॥੨॥ ਜੀਉ ਪ੍ਰਾਣ ਜਿਨਿ ਮਨੁ ਤਨੁ ਧਾਰਿਆ ॥ ਸੋਈ ਠਾਕੁਰੁ ਮਨਹੁ ਬਿਸਾਰਿਆ
॥੩॥ ਬਧੇ ਬਿਕਾਰ ਲਿਖੇ ਬਹੁ ਕਾਗਰ ॥ ਨਾਨਕ ਉਧਰੁ ਕ੍ਰਿਪਾ ਸੁਖ ਸਾਗਰ ॥੪॥ ਪਾਰਬ੍ਰਹਮ ਤੇਰੀ ਸਰਣਾਇ ॥
ਬੰਧਨ ਕਾਟਿ ਤਰੈ ਹਰਿ ਨਾਇ ॥੧॥ ਰਹਾਉ ਦੂਜਾ ॥੭੮॥੧੪੭॥ ਗਉੜੀ ਮਹਲਾ ੫ ॥ ਅਪਨੇ ਲੋਭ ਕਉ
ਕੀਨੋ ਮੀਤੁ ॥ ਸਗਲ ਮਨੋਰਥ ਮੁਕਤਿ ਪਦੁ ਦੀਤੁ ॥੧॥ ਐਸਾ ਮੀਤੁ ਕਰਹੁ ਸਭੁ ਕੋਇ ॥ ਜਾ ਤੇ ਬਿਰਥਾ ਕੋਇ ਨ
ਹੋਇ ॥੧॥ ਰਹਾਉ ॥ ਅਪੁਨੈ ਸੁਆਇ ਰਿਦੈ ਲੈ ਧਾਰਿਆ ॥ ਦੂਖ ਦਰਦ ਰੋਗ ਸਗਲ ਬਿਦਾਰਿਆ ॥੨॥
ਰਸਨਾ ਗੀਧੀ ਬੋਲਤ ਰਾਮ ॥ ਪੂਰਨ ਹੋਏ ਸਗਲੇ ਕਾਮ ॥੩॥ ਅਨਿਕ ਬਾਰ ਨਾਨਕ ਬਲਿਹਾਰਾ ॥ ਸਫਲ
ਦਰਸਨੁ ਗੋਬਿੰਦੁ ਹਮਾਰਾ ॥੪॥੭੯॥੧੪੮॥ ਗਉੜੀ ਮਹਲਾ ੫ ॥ ਕੋਟਿ ਬਿਘਨ ਹਿਰੇ ਖਿਨ ਮਾਹਿ ॥
ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥੧॥ ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ ॥ ਜਪਿ ਹਰਿ ਚਰਣ
ਮਿਟੀ ਖੁਧਿ ਤਾਸੁ ॥੧॥ ਰਹਾਉ ॥ ਸਰਬ ਕਲਿਆਣ ਸੁਖ ਸਹਜ ਨਿਧਾਨ ॥ ਜਾ ਕੈ ਰਿਦੈ ਵਸਹਿ ਭਗਵਾਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੯੬॥
॥੨॥ ਅਉਖਧ ਮੰਤ੍ਰ ਤੰਤ ਸਭਿ ਛਾਰੁ ॥ ਕਰਣੈਹਾਰੁ ਰਿਦੇ ਮਹਿ ਧਾਰੁ ॥੩॥ ਤਜਿ ਸਭਿ ਭਰਮ ਭਜਿਓ
ਪਾਰਬ੍ਰਹਮੁ ॥ ਕਹੁ ਨਾਨਕ ਅਟਲ ਇਹੁ ਧਰਮੁ ॥੪॥੮੦॥੧੪੯॥ ਗਉੜੀ ਮਹਲਾ ੫ ॥ ਕਰਿ ਕਿਰਪਾ
ਭੇਟੇ ਗੁਰ ਸੋਈ ॥ ਤਿਤੁ ਬਲਿ ਰੋਗੁ ਨ ਬਿਆਪੈ ਕੋਈ ॥੧॥ ਰਾਮ ਰਮਣ ਤਰਣ ਭੈ ਸਾਗਰ ॥ ਸਰਣਿ ਸੂਰ ਫਾਰੇ
ਜਮ ਕਾਗਰ ॥੧॥ ਰਹਾਉ ॥ ਸਤਿਗੁਰਿ ਮੰਤ੍ਰੁ ਦੀਓ ਹਰਿ ਨਾਮ ॥ ਇਹ ਆਸਰ ਪੂਰਨ ਭਏ ਕਾਮ ॥੨॥ ਜਪ ਤਪ
ਸੰਜਮ ਪੂਰੀ ਵਡਿਆਈ ॥ ਗੁਰ ਕਿਰਪਾਲ ਹਰਿ ਭਏ ਸਹਾਈ ॥੩॥ ਮਾਨ ਮੋਹ ਖੋਏ ਗੁਰਿ ਭਰਮ ॥ ਪੇਖੁ ਨਾਨਕ
ਪਸਰੇ ਪਾਰਬ੍ਰਹਮ ॥੪॥੮੧॥੧੫੦॥ ਗਉੜੀ ਮਹਲਾ ੫ ॥ ਬਿਖੈ ਰਾਜ ਤੇ ਅੰਧੁਲਾ ਭਾਰੀ ॥ ਦੁਖਿ ਲਾਗੈ ਰਾਮ
ਨਾਮੁ ਚਿਤਾਰੀ ॥੧॥ ਤੇਰੇ ਦਾਸ ਕਉ ਤੁਹੀ ਵਡਿਆਈ ॥ ਮਾਇਆ ਮਗਨੁ ਨਰਕਿ ਲੈ ਜਾਈ ॥੧॥ ਰਹਾਉ ॥
ਰੋਗ ਗਿਰਸਤ ਚਿਤਾਰੇ ਨਾਉ ॥ ਬਿਖੁ ਮਾਤੇ ਕਾ ਠਉਰ ਨ ਠਾਉ ॥੨॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥
ਆਨ ਸੁਖਾ ਨਹੀ ਆਵਹਿ ਚੀਤਿ ॥੩॥ ਸਦਾ ਸਦਾ ਸਿਮਰਉ ਪ੍ਰਭ ਸੁਆਮੀ ॥ ਮਿਲੁ ਨਾਨਕ ਹਰਿ ਅੰਤਰਜਾਮੀ ॥
੪॥੮੨॥੧੫੧॥ ਗਉੜੀ ਮਹਲਾ ੫ ॥ ਆਠ ਪਹਰ ਸੰਗੀ ਬਟਵਾਰੇ ॥ ਕਰਿ ਕਿਰਪਾ ਪ੍ਰਭਿ ਲਏ ਨਿਵਾਰੇ ॥
੧॥ ਐਸਾ ਹਰਿ ਰਸੁ ਰਮਹੁ ਸਭੁ ਕੋਇ ॥ ਸਰਬ ਕਲਾ ਪੂਰਨ ਪ੍ਰਭੁ ਸੋਇ ॥੧॥ ਰਹਾਉ ॥ ਮਹਾ ਤਪਤਿ ਸਾਗਰ
ਸੰਸਾਰ ॥ ਪ੍ਰਭ ਖਿਨ ਮਹਿ ਪਾਰਿ ਉਤਾਰਣਹਾਰ ॥੨॥ ਅਨਿਕ ਬੰਧਨ ਤੋਰੇ ਨਹੀ ਜਾਹਿ ॥ ਸਿਮਰਤ ਨਾਮ
ਮੁਕਤਿ ਫਲ ਪਾਹਿ ॥੩॥ ਉਕਤਿ ਸਿਆਨਪ ਇਸ ਤੇ ਕਛੁ ਨਾਹਿ ॥ ਕਰਿ ਕਿਰਪਾ ਨਾਨਕ ਗੁਣ ਗਾਹਿ ॥
੪॥੮੩॥੧੫੨॥ ਗਉੜੀ ਮਹਲਾ ੫ ॥ ਥਾਤੀ ਪਾਈ ਹਰਿ ਕੋ ਨਾਮ ॥ ਬਿਚਰੁ ਸੰਸਾਰ ਪੂਰਨ ਸਭਿ ਕਾਮ ॥
੧॥ ਵਡਭਾਗੀ ਹਰਿ ਕੀਰਤਨੁ ਗਾਈਐ ॥ ਪਾਰਬ੍ਰਹਮ ਤੂੰ ਦੇਹਿ ਤ ਪਾਈਐ ॥੧॥ ਰਹਾਉ ॥ ਹਰਿ ਕੇ ਚਰਣ
ਹਿਰਦੈ ਉਰਿ ਧਾਰਿ ॥ ਭਵ ਸਾਗਰੁ ਚੜਿ ਉਤਰਹਿ ਪਾਰਿ ॥੨॥ ਸਾਧੂ ਸੰਗੁ ਕਰਹੁ ਸਭੁ ਕੋਇ ॥ ਸਦਾ
ਕਲਿਆਣ ਫਿਰਿ ਦੂਖੁ ਨ ਹੋਇ ॥੩॥ ਪ੍ਰੇਮ ਭਗਤਿ ਭਜੁ ਗੁਣੀ ਨਿਧਾਨੁ ॥ ਨਾਨਕ ਦਰਗਹ ਪਾਈਐ ਮਾਨੁ ॥
੪॥੮੪॥੧੫੩॥ ਗਉੜੀ ਮਹਲਾ ੫ ॥ ਜਲਿ ਥਲਿ ਮਹੀਅਲਿ ਪੂਰਨ ਹਰਿ ਮੀਤ ॥ ਭ੍ਰਮ ਬਿਨਸੇ ਗਾਏ ਗੁਣ
ਨੀਤ ॥੧॥ ਊਠਤ ਸੋਵਤ ਹਰਿ ਸੰਗਿ ਪਹਰੂਆ ॥ ਜਾ ਕੈ ਸਿਮਰਣਿ ਜਮ ਨਹੀ ਡਰੂਆ ॥੧॥ ਰਹਾਉ ॥ ਚਰਣ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੯੭॥
ਕਮਲ ਪ੍ਰਭ ਰਿਦੈ ਨਿਵਾਸੁ ॥ ਸਗਲ ਦੂਖ ਕਾ ਹੋਇਆ ਨਾਸੁ ॥੨॥ ਆਸਾ ਮਾਣੁ ਤਾਣੁ ਧਨੁ ਏਕ ॥ ਸਾਚੇ ਸਾਹ ਕੀ
ਮਨ ਮਹਿ ਟੇਕ ॥੩॥ ਮਹਾ ਗਰੀਬ ਜਨ ਸਾਧ ਅਨਾਥ ॥ ਨਾਨਕ ਪ੍ਰਭਿ ਰਾਖੇ ਦੇ ਹਾਥ ॥੪॥੮੫॥੧੫੪॥
ਗਉੜੀ ਮਹਲਾ ੫ ॥ ਹਰਿ ਹਰਿ ਨਾਮਿ ਮਜਨੁ ਕਰਿ ਸੂਚੇ ॥ ਕੋਟਿ ਗ੍ਰਹਣ ਪੁੰਨ ਫਲ ਮੂਚੇ ॥੧॥ ਰਹਾਉ ॥ ਹਰਿ
ਕੇ ਚਰਣ ਰਿਦੇ ਮਹਿ ਬਸੇ ॥ ਜਨਮ ਜਨਮ ਕੇ ਕਿਲਵਿਖ ਨਸੇ ॥੧॥ ਸਾਧਸੰਗਿ ਕੀਰਤਨ ਫਲੁ ਪਾਇਆ ॥
ਜਮ ਕਾ ਮਾਰਗੁ ਦ੍ਰਿਸਟਿ ਨ ਆਇਆ ॥੨॥ ਮਨ ਬਚ ਕ੍ਰਮ ਗੋਵਿੰਦ ਅਧਾਰੁ ॥ ਤਾ ਤੇ ਛੁਟਿਓ ਬਿਖੁ ਸੰਸਾਰੁ ॥੩॥
ਕਰਿ ਕਿਰਪਾ ਪ੍ਰਭਿ ਕੀਨੋ ਅਪਨਾ ॥ ਨਾਨਕ ਜਾਪੁ ਜਪੇ ਹਰਿ ਜਪਨਾ ॥੪॥੮੬॥੧੫੫॥ ਗਉੜੀ ਮਹਲਾ ੫ ॥
ਪਉ ਸਰਣਾਈ ਜਿਨਿ ਹਰਿ ਜਾਤੇ ॥ ਮਨੁ ਤਨੁ ਸੀਤਲੁ ਚਰਣ ਹਰਿ ਰਾਤੇ ॥੧॥ ਭੈ ਭੰਜਨ ਪ੍ਰਭ ਮਨਿ ਨ ਬਸਾਹੀ ॥
ਡਰਪਤ ਡਰਪਤ ਜਨਮ ਬਹੁਤੁ ਜਾਹੀ ॥੧॥ ਰਹਾਉ ॥ ਜਾ ਕੈ ਰਿਦੈ ਬਸਿਓ ਹਰਿ ਨਾਮ ॥ ਸਗਲ ਮਨੋਰਥ ਤਾ ਕੇ
ਪੂਰਨ ਕਾਮ ॥੨॥ ਜਨਮੁ ਜਰਾ ਮਿਰਤੁ ਜਿਸੁ ਵਾਸਿ ॥ ਸੋ ਸਮਰਥੁ ਸਿਮਰਿ ਸਾਸਿ ਗਿਰਾਸਿ ॥੩॥ ਮੀਤੁ
ਸਾਜਨੁ ਸਖਾ ਪ੍ਰਭੁ ਏਕ ॥ ਨਾਮੁ ਸੁਆਮੀ ਕਾ ਨਾਨਕ ਟੇਕ ॥੪॥੮੭॥੧੫੬॥ ਗਉੜੀ ਮਹਲਾ ੫ ॥ ਬਾਹਰਿ
ਰਾਖਿਓ ਰਿਦੈ ਸਮਾਲਿ ॥ ਘਰਿ ਆਏ ਗੋਵਿੰਦੁ ਲੈ ਨਾਲਿ ॥੧॥ ਹਰਿ ਹਰਿ ਨਾਮੁ ਸੰਤਨ ਕੈ ਸੰਗਿ ॥ ਮਨੁ ਤਨੁ
ਰਾਤਾ ਰਾਮ ਕੈ ਰੰਗਿ ॥੧॥ ਰਹਾਉ ॥ ਗੁਰ ਪਰਸਾਦੀ ਸਾਗਰੁ ਤਰਿਆ ॥ ਜਨਮ ਜਨਮ ਕੇ ਕਿਲਵਿਖ ਸਭਿ
ਹਿਰਿਆ ॥੨॥ ਸੋਭਾ ਸੁਰਤਿ ਨਾਮਿ ਭਗਵੰਤੁ ॥ ਪੂਰੇ ਗੁਰ ਕਾ ਨਿਰਮਲ ਮੰਤੁ ॥੩॥ ਚਰਣ ਕਮਲ ਹਿਰਦੇ ਮਹਿ
ਜਾਪੁ ॥ ਨਾਨਕੁ ਪੇਖਿ ਜੀਵੈ ਪਰਤਾਪੁ ॥੪॥੮੮॥੧੫੭॥ ਗਉੜੀ ਮਹਲਾ ੫ ॥ ਧੰਨੁ ਇਹੁ ਥਾਨੁ ਗੋਵਿੰਦ ਗੁਣ
ਗਾਏ ॥ ਕੁਸਲ ਖੇਮ ਪ੍ਰਭਿ ਆਪਿ ਬਸਾਏ ॥੧॥ ਰਹਾਉ ॥ ਬਿਪਤਿ ਤਹਾ ਜਹਾ ਹਰਿ ਸਿਮਰਨੁ ਨਾਹੀ ॥ ਕੋਟਿ ਅਨੰਦ
ਜਹ ਹਰਿ ਗੁਨ ਗਾਹੀ ॥੧॥ ਹਰਿ ਬਿਸਰਿਐ ਦੁਖ ਰੋਗ ਘਨੇਰੇ ॥ ਪ੍ਰਭ ਸੇਵਾ ਜਮੁ ਲਗੈ ਨ ਨੇਰੇ ॥੨॥ ਸੋ ਵਡਭਾਗੀ
ਨਿਹਚਲ ਥਾਨੁ ॥ ਜਹ ਜਪੀਐ ਪ੍ਰਭ ਕੇਵਲ ਨਾਮੁ ॥੩॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ॥ ਨਾਨਕ ਕਉ
ਮਿਲਿਆ ਅੰਤਰਜਾਮੀ ॥੪॥੮੯॥੧੫੮॥ ਗਉੜੀ ਮਹਲਾ ੫ ॥ ਜੋ ਪ੍ਰਾਣੀ ਗੋਵਿੰਦੁ ਧਿਆਵੈ ॥ ਪੜਿਆ
ਅਣਪੜਿਆ ਪਰਮ ਗਤਿ ਪਾਵੈ ॥੧॥ ਸਾਧੂ ਸੰਗਿ ਸਿਮਰਿ ਗੋਪਾਲ ॥ ਬਿਨੁ ਨਾਵੈ ਝੂਠਾ ਧਨੁ ਮਾਲੁ ॥੧॥ ਰਹਾਉ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੯੮॥
ਰੂਪਵੰਤੁ ਸੋ ਚਤੁਰੁ ਸਿਆਣਾ ॥ ਜਿਨਿ ਜਨਿ ਮਾਨਿਆ ਪ੍ਰਭ ਕਾ ਭਾਣਾ ॥੨॥ ਜਗ ਮਹਿ ਆਇਆ ਸੋ ਪਰਵਾਣੁ ॥
ਘਟਿ ਘਟਿ ਅਪਣਾ ਸੁਆਮੀ ਜਾਣੁ ॥੩॥ ਕਹੁ ਨਾਨਕ ਜਾ ਕੇ ਪੂਰਨ ਭਾਗ ॥ ਹਰਿ ਚਰਣੀ ਤਾ ਕਾ ਮਨੁ ਲਾਗ
॥੪॥੯੦॥੧੫੯॥ ਗਉੜੀ ਮਹਲਾ ੫ ॥ ਹਰਿ ਕੇ ਦਾਸ ਸਿਉ ਸਾਕਤ ਨਹੀ ਸੰਗੁ ॥ ਓਹੁ ਬਿਖਈ ਓਸੁ ਰਾਮ ਕੋ
ਰੰਗੁ ॥੧॥ ਰਹਾਉ ॥ ਮਨ ਅਸਵਾਰ ਜੈਸੇ ਤੁਰੀ ਸੀਗਾਰੀ ॥ ਜਿਉ ਕਾਪੁਰਖੁ ਪੁਚਾਰੈ ਨਾਰੀ ॥੧॥ ਬੈਲ ਕਉ
ਨੇਤ੍ਰਾ ਪਾਇ ਦੁਹਾਵੈ ॥ ਗਊ ਚਰਿ ਸਿੰਘ ਪਾਛੈ ਪਾਵੈ ॥੨॥ ਗਾਡਰ ਲੇ ਕਾਮਧੇਨੁ ਕਰਿ ਪੂਜੀ ॥ ਸਉਦੇ ਕਉ ਧਾਵੈ
ਬਿਨੁ ਪੂੰਜੀ ॥੩॥ ਨਾਨਕ ਰਾਮ ਨਾਮੁ ਜਪਿ ਚੀਤ ॥ ਸਿਮਰਿ ਸੁਆਮੀ ਹਰਿ ਸਾ ਮੀਤ ॥੪॥੯੧॥੧੬੦॥ ਗਉੜੀ
ਮਹਲਾ ੫ ॥ ਸਾ ਮਤਿ ਨਿਰਮਲ ਕਹੀਅਤ ਧੀਰ ॥ ਰਾਮ ਰਸਾਇਣੁ ਪੀਵਤ ਬੀਰ ॥੧॥ ਹਰਿ ਕੇ ਚਰਣ ਹਿਰਦੈ
ਕਰਿ ਓਟ ॥ ਜਨਮ ਮਰਣ ਤੇ ਹੋਵਤ ਛੋਟ ॥੧॥ ਰਹਾਉ ॥ ਸੋ ਤਨੁ ਨਿਰਮਲੁ ਜਿਤੁ ਉਪਜੈ ਨ ਪਾਪੁ ॥ ਰਾਮ ਰੰਗਿ
ਨਿਰਮਲ ਪਰਤਾਪੁ ॥੨॥ ਸਾਧਸੰਗਿ ਮਿਟਿ ਜਾਤ ਬਿਕਾਰ ॥ ਸਭ ਤੇ ਊਚ ਏਹੋ ਉਪਕਾਰ ॥੩॥ ਪ੍ਰੇਮ ਭਗਤਿ
ਰਾਤੇ ਗੋਪਾਲ ॥ ਨਾਨਕ ਜਾਚੈ ਸਾਧ ਰਵਾਲ ॥੪॥੯੨॥੧੬੧॥ ਗਉੜੀ ਮਹਲਾ ੫ ॥ ਐਸੀ ਪ੍ਰੀਤਿ ਗੋਵਿੰਦ
ਸਿਉ ਲਾਗੀ ॥ ਮੇਲਿ ਲਏ ਪੂਰਨ ਵਡਭਾਗੀ ॥੧॥ ਰਹਾਉ ॥ ਭਰਤਾ ਪੇਖਿ ਬਿਗਸੈ ਜਿਉ ਨਾਰੀ ॥ ਤਿਉ ਹਰਿ
ਜਨੁ ਜੀਵੈ ਨਾਮੁ ਚਿਤਾਰੀ ॥੧॥ ਪੂਤ ਪੇਖਿ ਜਿਉ ਜੀਵਤ ਮਾਤਾ ॥ ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥੨॥ ਲੋਭੀ
ਅਨਦੁ ਕਰੈ ਪੇਖਿ ਧਨਾ ॥ ਜਨ ਚਰਨ ਕਮਲ ਸਿਉ ਲਾਗੋ ਮਨਾ ॥੩॥ ਬਿਸਰੁ ਨਹੀ ਇਕੁ ਤਿਲੁ ਦਾਤਾਰ ॥
ਨਾਨਕ ਕੇ ਪ੍ਰਭ ਪ੍ਰਾਨ ਅਧਾਰ ॥੪॥੯੩॥੧੬੨॥ ਗਉੜੀ ਮਹਲਾ ੫ ॥ ਰਾਮ ਰਸਾਇਣਿ ਜੋ ਜਨ ਗੀਧੇ ॥ ਚਰਨ
ਕਮਲ ਪ੍ਰੇਮ ਭਗਤੀ ਬੀਧੇ ॥੧॥ ਰਹਾਉ ॥ ਆਨ ਰਸਾ ਦੀਸਹਿ ਸਭਿ ਛਾਰੁ ॥ ਨਾਮ ਬਿਨਾ ਨਿਹਫਲ ਸੰਸਾਰ
॥੧॥ ਅੰਧ ਕੂਪ ਤੇ ਕਾਢੇ ਆਪਿ ॥ ਗੁਣ ਗੋਵਿੰਦ ਅਚਰਜ ਪਰਤਾਪ ॥੨॥ ਵਣਿ ਤ੍ਰਿਣਿ ਤ੍ਰਿਭਵਣਿ ਪੂਰਨ
ਗੋਪਾਲ ॥ ਬ੍ਰਹਮ ਪਸਾਰੁ ਜੀਅ ਸੰਗਿ ਦਇਆਲ ॥੩॥ ਕਹੁ ਨਾਨਕ ਸਾ ਕਥਨੀ ਸਾਰੁ ॥ ਮਾਨਿ ਲੇਤੁ
ਜਿਸੁ ਸਿਰਜਨਹਾਰੁ ॥੪॥੯੪॥੧੬੩॥ ਗਉੜੀ ਮਹਲਾ ੫ ॥ ਨਿਤਪ੍ਰਤਿ ਨਾਵਣੁ ਰਾਮ ਸਰਿ ਕੀਜੈ ॥ ਝੋਲਿ
ਮਹਾ ਰਸੁ ਹਰਿ ਅੰਮ੍ਰਿਤੁ ਪੀਜੈ ॥੧॥ ਰਹਾਉ ॥ ਨਿਰਮਲ ਉਦਕੁ ਗੋਵਿੰਦ ਕਾ ਨਾਮ ॥ ਮਜਨੁ ਕਰਤ ਪੂਰਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੯੯॥
ਸਭਿ ਕਾਮ ॥੧॥ ਸੰਤਸੰਗਿ ਤਹ ਗੋਸਟਿ ਹੋਇ ॥ ਕੋਟਿ ਜਨਮ ਕੇ ਕਿਲਵਿਖ ਖੋਇ ॥੨॥ ਸਿਮਰਹਿ ਸਾਧ ਕਰਹਿ
ਆਨੰਦੁ ॥ ਮਨਿ ਤਨਿ ਰਵਿਆ ਪਰਮਾਨੰਦੁ ॥੩॥ ਜਿਸਹਿ ਪਰਾਪਤਿ ਹਰਿ ਚਰਣ ਨਿਧਾਨ ॥ ਨਾਨਕ ਦਾਸ
ਤਿਸਹਿ ਕੁਰਬਾਨ ॥੪॥੯੫॥੧੬੪॥ ਗਉੜੀ ਮਹਲਾ ੫ ॥ ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥ ਹਰਿ
ਕੀਰਤਨ ਮਹਿ ਏਹੁ ਮਨੁ ਜਾਗੈ ॥੧॥ ਰਹਾਉ ॥ ਏਕੋ ਸਿਮਰਿ ਨ ਦੂਜਾ ਭਾਉ ॥ ਸੰਤਸੰਗਿ ਜਪਿ ਕੇਵਲ ਨਾਉ ॥
੧॥ ਕਰਮ ਧਰਮ ਨੇਮ ਬ੍ਰਤ ਪੂਜਾ ॥ ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥੨॥ ਤਾ ਕੀ ਪੂਰਨ ਹੋਈ ਘਾਲ ॥ ਜਾ ਕੀ
ਪ੍ਰੀਤਿ ਅਪੁਨੇ ਪ੍ਰਭ ਨਾਲਿ ॥੩॥ ਸੋ ਬੈਸਨੋ ਹੈ ਅਪਰ ਅਪਾਰੁ ॥ ਕਹੁ ਨਾਨਕ ਜਿਨਿ ਤਜੇ ਬਿਕਾਰ ॥੪॥੯੬॥੧੬੫
॥ ਗਉੜੀ ਮਹਲਾ ੫ ॥ ਜੀਵਤ ਛਾਡਿ ਜਾਹਿ ਦੇਵਾਨੇ ॥ ਮੁਇਆ ਉਨ ਤੇ ਕੋ ਵਰਸਾਂਨੇ ॥੧॥ ਸਿਮਰਿ ਗੋਵਿੰਦੁ
ਮਨਿ ਤਨਿ ਧੁਰਿ ਲਿਖਿਆ ॥ ਕਾਹੂ ਕਾਜ ਨ ਆਵਤ ਬਿਖਿਆ ॥੧॥ ਰਹਾਉ ॥ ਬਿਖੈ ਠਗਉਰੀ ਜਿਨਿ ਜਿਨਿ ਖਾਈ
॥ ਤਾ ਕੀ ਤ੍ਰਿਸਨਾ ਕਬਹੂੰ ਨ ਜਾਈ ॥੨॥ ਦਾਰਨ ਦੁਖ ਦੁਤਰ ਸੰਸਾਰੁ ॥ ਰਾਮ ਨਾਮ ਬਿਨੁ ਕੈਸੇ ਉਤਰਸਿ ਪਾਰਿ
॥੩॥ ਸਾਧਸੰਗਿ ਮਿਲਿ ਦੁਇ ਕੁਲ ਸਾਧਿ ॥ ਰਾਮ ਨਾਮ ਨਾਨਕ ਆਰਾਧਿ ॥੪॥੯੭॥੧੬੬॥ ਗਉੜੀ ਮਹਲਾ ੫
॥ ਗਰੀਬਾ ਉਪਰਿ ਜਿ ਖਿੰਜੈ ਦਾੜੀ ॥ ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥੧॥ ਪੂਰਾ ਨਿਆਉ ਕਰੇ
ਕਰਤਾਰੁ ॥ ਅਪੁਨੇ ਦਾਸ ਕਉ ਰਾਖਨਹਾਰੁ ॥੧॥ ਰਹਾਉ ॥ ਆਦਿ ਜੁਗਾਦਿ ਪ੍ਰਗਟਿ ਪਰਤਾਪੁ ॥ ਨਿੰਦਕੁ
ਮੁਆ ਉਪਜਿ ਵਡ ਤਾਪੁ ॥੨॥ ਤਿਨਿ ਮਾਰਿਆ ਜਿ ਰਖੈ ਨ ਕੋਇ ॥ ਆਗੈ ਪਾਛੈ ਮੰਦੀ ਸੋਇ ॥੩॥ ਅਪੁਨੇ ਦਾਸ
ਰਾਖੈ ਕੰਠਿ ਲਾਇ ॥ ਸਰਣਿ ਨਾਨਕ ਹਰਿ ਨਾਮੁ ਧਿਆਇ ॥੪॥੯੮॥੧੬੭॥ ਗਉੜੀ ਮਹਲਾ ੫ ॥ ਮਹਜਰੁ
ਝੂਠਾ ਕੀਤੋਨੁ ਆਪਿ ॥ ਪਾਪੀ ਕਉ ਲਾਗਾ ਸੰਤਾਪੁ ॥੧॥ ਜਿਸਹਿ ਸਹਾਈ ਗੋਬਿਦੁ ਮੇਰਾ ॥ ਤਿਸੁ ਕਉ ਜਮੁ ਨਹੀ
ਆਵੈ ਨੇਰਾ ॥੧॥ ਰਹਾਉ ॥ ਸਾਚੀ ਦਰਗਹ ਬੋਲੈ ਕੂੜੁ ॥ ਸਿਰੁ ਹਾਥ ਪਛੋੜੈ ਅੰਧਾ ਮੂੜੁ ॥੨॥ ਰੋਗ ਬਿਆਪੇ ਕਰਦੇ
ਪਾਪ ॥ ਅਦਲੀ ਹੋਇ ਬੈਠਾ ਪ੍ਰਭੁ ਆਪਿ ॥੩॥ ਅਪਨ ਕਮਾਇਐ ਆਪੇ ਬਾਧੇ ॥ ਦਰਬੁ ਗਇਆ ਸਭੁ ਜੀਅ
ਕੈ ਸਾਥੈ ॥੪॥ ਨਾਨਕ ਸਰਨਿ ਪਰੇ ਦਰਬਾਰਿ ॥ ਰਾਖੀ ਪੈਜ ਮੇਰੈ ਕਰਤਾਰਿ ॥੫॥੯੯॥੧੬੮॥ ਗਉੜੀ
ਮਹਲਾ ੫ ॥ ਜਨ ਕੀ ਧੂਰਿ ਮਨ ਮੀਠ ਖਟਾਨੀ ॥ ਪੂਰਬਿ ਕਰਮਿ ਲਿਖਿਆ ਧੁਰਿ ਪ੍ਰਾਨੀ ॥੧॥ ਰਹਾਉ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੨੦੦॥
ਅਹੰਬੁਧਿ ਮਨ ਪੂਰਿ ਥਿਧਾਈ ॥ ਸਾਧ ਧੂਰਿ ਕਰਿ ਸੁਧ ਮੰਜਾਈ ॥੧॥ ਅਨਿਕ ਜਲਾ ਜੇ ਧੋਵੈ ਦੇਹੀ ॥ ਮੈਲੁ ਨ
ਉਤਰੈ ਸੁਧੁ ਨ ਤੇਹੀ ॥੨॥ ਸਤਿਗੁਰੁ ਭੇਟਿਓ ਸਦਾ ਕ੍ਰਿਪਾਲ ॥ ਹਰਿ ਸਿਮਰਿ ਸਿਮਰਿ ਕਾਟਿਆ ਭਉ ਕਾਲ ॥੩॥
ਮੁਕਤਿ ਭੁਗਤਿ ਜੁਗਤਿ ਹਰਿ ਨਾਉ ॥ ਪ੍ਰੇਮ ਭਗਤਿ ਨਾਨਕ ਗੁਣ ਗਾਉ ॥੪॥੧੦੦॥੧੬੯॥ ਗਉੜੀ ਮਹਲਾ ੫
॥ ਜੀਵਨ ਪਦਵੀ ਹਰਿ ਕੇ ਦਾਸ ॥ ਜਿਨ ਮਿਲਿਆ ਆਤਮ ਪਰਗਾਸੁ ॥੧॥ ਹਰਿ ਕਾ ਸਿਮਰਨੁ ਸੁਨਿ ਮਨ ਕਾਨੀ ॥
ਸੁਖੁ ਪਾਵਹਿ ਹਰਿ ਦੁਆਰ ਪਰਾਨੀ ॥੧॥ ਰਹਾਉ ॥ ਆਠ ਪਹਰ ਧਿਆਈਐ ਗੋਪਾਲੁ ॥ ਨਾਨਕ ਦਰਸਨੁ ਦੇਖਿ
ਨਿਹਾਲੁ ॥੨॥੧੦੧॥੧੭੦॥ ਗਉੜੀ ਮਹਲਾ ੫ ॥ ਸਾਂਤਿ ਭਈ ਗੁਰ ਗੋਬਿਦਿ ਪਾਈ ॥ ਤਾਪ ਪਾਪ ਬਿਨਸੇ
ਮੇਰੇ ਭਾਈ ॥੧॥ ਰਹਾਉ ॥ ਰਾਮ ਨਾਮੁ ਨਿਤ ਰਸਨ ਬਖਾਨ ॥ ਬਿਨਸੇ ਰੋਗ ਭਏ ਕਲਿਆਨ ॥੧॥ ਪਾਰਬ੍ਰਹਮ
ਗੁਣ ਅਗਮ ਬੀਚਾਰ ॥ ਸਾਧੂ ਸੰਗਮਿ ਹੈ ਨਿਸਤਾਰ ॥੨॥ ਨਿਰਮਲ ਗੁਣ ਗਾਵਹੁ ਨਿਤ ਨੀਤ ॥ ਗਈ ਬਿਆਧਿ
ਉਬਰੇ ਜਨ ਮੀਤ ॥੩॥ ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ ॥ ਨਾਨਕ ਦਾਸ ਤੇਰੀ ਸਰਣਾਈ ॥੪॥੧੦੨॥
੧੭੧॥ ਗਉੜੀ ਮਹਲਾ ੫ ॥ ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥ ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ ॥
ਸੀਤਲਾ ਤੇ ਰਖਿਆ ਬਿਹਾਰੀ ॥ ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥ ਨਾਨਕ ਨਾਮੁ ਜਪੈ ਸੋ ਜੀਵੈ ॥ ਸਾਧਸੰਗਿ
ਹਰਿ ਅੰਮ੍ਰਿਤੁ ਪੀਵੈ ॥੨॥੧੦੩॥੧੭੨॥ ਗਉੜੀ ਮਹਲਾ ੫ ॥ ਧਨੁ ਓਹੁ ਮਸਤਕੁ ਧਨੁ ਤੇਰੇ ਨੇਤ ॥ ਧਨੁ
ਓਇ ਭਗਤ ਜਿਨ ਤੁਮ ਸੰਗਿ ਹੇਤ ॥੧॥ ਨਾਮ ਬਿਨਾ ਕੈਸੇ ਸੁਖੁ ਲਹੀਐ ॥ ਰਸਨਾ ਰਾਮ ਨਾਮ ਜਸੁ ਕਹੀਐ ॥
੧॥ ਰਹਾਉ ॥ ਤਿਨ ਊਪਰਿ ਜਾਈਐ ਕੁਰਬਾਣੁ ॥ ਨਾਨਕ ਜਿਨਿ ਜਪਿਆ ਨਿਰਬਾਣੁ ॥੨॥੧੦੪॥੧੭੩॥
ਗਉੜੀ ਮਹਲਾ ੫ ॥ ਤੂੰਹੈ ਮਸਲਤਿ ਤੂੰਹੈ ਨਾਲਿ ॥ ਤੂਹੈ ਰਾਖਹਿ ਸਾਰਿ ਸਮਾਲਿ ॥੧॥ ਐਸਾ ਰਾਮੁ ਦੀਨ
ਦੁਨੀ ਸਹਾਈ ॥ ਦਾਸ ਕੀ ਪੈਜ ਰਖੈ ਮੇਰੇ ਭਾਈ ॥੧॥ ਰਹਾਉ ॥ ਆਗੈ ਆਪਿ ਇਹੁ ਥਾਨੁ ਵਸਿ ਜਾ ਕੈ ॥
ਆਠ ਪਹਰ ਮਨੁ ਹਰਿ ਕਉ ਜਾਪੈ ॥੨॥ ਪਤਿ ਪਰਵਾਣੁ ਸਚੁ ਨੀਸਾਣੁ ॥ ਜਾ ਕਉ ਆਪਿ ਕਰਹਿ ਫੁਰਮਾਨੁ
॥੩॥ ਆਪੇ ਦਾਤਾ ਆਪਿ ਪ੍ਰਤਿਪਾਲਿ ॥ ਨਿਤ ਨਿਤ ਨਾਨਕ ਰਾਮ ਨਾਮੁ ਸਮਾਲਿ ॥੪॥੧੦੫॥੧੭੪॥
ਗਉੜੀ ਮਹਲਾ ੫ ॥ ਸਤਿਗੁਰੁ ਪੂਰਾ ਭਇਆ ਕ੍ਰਿਪਾਲੁ ॥ ਹਿਰਦੈ ਵਸਿਆ ਸਦਾ ਗੁਪਾਲੁ ॥੧॥ ਰਾਮੁ ਰਵਤ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |