(ਲੜੀਵਾਰ ਗੁਰਬਾਣੀ)
(Larivaar - Continuous Gurbani)
(ਅੰਗ ੬੦੧ - ੭੦੦)
(Ang 601 - 700)
Instructions
1. Hover the mouse over a word to know the correct Padd-Chhed (broken word)
2. Use Arrow Keys ← → or Space Key to Change the Angs
॥੬੦੧॥
॥੪॥੩॥ ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ
ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ
ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ
ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ
ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ
ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ
ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥
ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ
ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਸੋਰਠਿ ਮਹਲਾ ੩ ॥ ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥ ਭਗਤਾ ਕੀ ਸਾਰ ਕਰਹਿ
ਆਪਿ ਰਾਖਹਿ ਜੋ ਤੇਰੈ ਮਨਿ ਭਾਣੇ ॥ ਤੂ ਗੁਣਦਾਤਾ ਸਬਦਿ ਪਛਾਤਾ ਗੁਣ ਕਹਿ ਗੁਣੀ ਸਮਾਣੇ ॥੧॥ ਮਨ ਮੇਰੇ
ਹਰਿ ਜੀਉ ਸਦਾ ਸਮਾਲਿ ॥ ਅੰਤ ਕਾਲਿ ਤੇਰਾ ਬੇਲੀ ਹੋਵੈ ਸਦਾ ਨਿਬਹੈ ਤੇਰੈ ਨਾਲਿ ॥ ਰਹਾਉ ॥ ਦੁਸਟ ਚਉਕੜੀ
ਸਦਾ ਕੂੜੁ ਕਮਾਵਹਿ ਨਾ ਬੂਝਹਿ ਵੀਚਾਰੇ ॥ ਨਿੰਦਾ ਦੁਸਟੀ ਤੇ ਕਿਨਿ ਫਲੁ ਪਾਇਆ ਹਰਣਾਖਸ ਨਖਹਿ ਬਿਦਾਰੇ ॥
ਪ੍ਰਹਿਲਾਦੁ ਜਨੁ ਸਦ ਹਰਿ ਗੁਣ ਗਾਵੈ ਹਰਿ ਜੀਉ ਲਏ ਉਬਾਰੇ ॥੨॥ ਆਪਸ ਕਉ ਬਹੁ ਭਲਾ ਕਰਿ ਜਾਣਹਿ
ਮਨਮੁਖਿ ਮਤਿ ਨ ਕਾਈ ॥ ਸਾਧੂ ਜਨ ਕੀ ਨਿੰਦਾ ਵਿਆਪੇ ਜਾਸਨਿ ਜਨਮੁ ਗਵਾਈ ॥ ਰਾਮ ਨਾਮੁ ਕਦੇ ਚੇਤਹਿ
ਨਾਹੀ ਅੰਤਿ ਗਏ ਪਛੁਤਾਈ ॥੩॥ ਸਫਲੁ ਜਨਮੁ ਭਗਤਾ ਕਾ ਕੀਤਾ ਗੁਰ ਸੇਵਾ ਆਪਿ ਲਾਏ ॥ ਸਬਦੇ ਰਾਤੇ
ਸਹਜੇ ਮਾਤੇ ਅਨਦਿਨੁ ਹਰਿ ਗੁਣ ਗਾਏ ॥ ਨਾਨਕ ਦਾਸੁ ਕਹੈ ਬੇਨੰਤੀ ਹਉ ਲਾਗਾ ਤਿਨ ਕੈ ਪਾਏ ॥੪॥੫॥
ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ
ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੦੨॥
ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ
ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ
ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ
ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ
ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥
ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ
ਆਪੁ ਗਵਾਈਐ ॥੪॥੬॥ ਸੋਰਠਿ ਮਹਲਾ ੩ ਚੌਤੁਕੇ ॥ ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥
ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥ ਬਿਨੁ ਗੁਰ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ
ਇਆਣੀ ॥ ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥੧॥ ਭਾਈ ਰੇ ਸਦਾ ਰਹਹੁ ਸਰਣਾਈ
॥ ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ॥ ਰਹਾਉ ॥ ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ
ਵੀਚਾਰਾ ॥ ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ ॥ ਸਦਾ ਹਜੂਰਿ ਰਵਿਆ ਸਭ ਠਾਈ
ਹਿਰਦੈ ਨਾਮੁ ਅਪਾਰਾ ॥ ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥੨॥ ਸਤਿਗੁਰੁ ਸੇਵਿ
ਜਿਨਿ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ ॥ ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ
ਅਘਾਇਆ ॥ ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥ ਤਨੁ ਮਨੁ ਨਿਰਮਲੁ ਨਿਰਮਲ
ਬਾਣੀ ਸਚੇ ਸਚਿ ਸਮਾਇਆ ॥੩॥ ਰਾਮ ਨਾਮ ਕੀ ਗਤਿ ਕੋਇ ਨ ਬੂਝੈ ਗੁਰਮਤਿ ਰਿਦੈ ਸਮਾਈ ॥ ਗੁਰਮੁਖਿ ਹੋਵੈ
ਸੁ ਮਗੁ ਪਛਾਣੈ ਹਰਿ ਰਸਿ ਰਸਨ ਰਸਾਈ ॥ ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ ॥ ਨਾਨਕ
ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥੪॥੭॥ ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ
ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥
ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੦੩॥
ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ
ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ
ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ
ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥ ਸੋਰਠਿ ਮਹਲਾ ੩ ਘਰੁ ੧ ॥ ਤਿਹੀ ਗੁਣੀ ਤ੍ਰਿਭਵਣੁ ਵਿਆਪਿਆ
ਭਾਈ ਗੁਰਮੁਖਿ ਬੂਝ ਬੁਝਾਇ ॥ ਰਾਮ ਨਾਮਿ ਲਗਿ ਛੂਟੀਐ ਭਾਈ ਪੂਛਹੁ ਗਿਆਨੀਆ ਜਾਇ ॥੧॥ ਮਨ ਰੇ
ਤ੍ਰੈ ਗੁਣ ਛੋਡਿ ਚਉਥੈ ਚਿਤੁ ਲਾਇ ॥ ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ ਹਰਿ ਕੇ ਗੁਣ ਗਾਇ ॥ ਰਹਾਉ ॥ ਨਾਮੈ
ਤੇ ਸਭਿ ਊਪਜੇ ਭਾਈ ਨਾਇ ਵਿਸਰਿਐ ਮਰਿ ਜਾਇ ॥ ਅਗਿਆਨੀ ਜਗਤੁ ਅੰਧੁ ਹੈ ਭਾਈ ਸੂਤੇ ਗਏ ਮੁਹਾਇ ॥੨॥
ਗੁਰਮੁਖਿ ਜਾਗੇ ਸੇ ਉਬਰੇ ਭਾਈ ਭਵਜਲੁ ਪਾਰਿ ਉਤਾਰਿ ॥ ਜਗ ਮਹਿ ਲਾਹਾ ਹਰਿ ਨਾਮੁ ਹੈ ਭਾਈ ਹਿਰਦੈ ਰਖਿਆ
ਉਰ ਧਾਰਿ ॥੩॥ ਗੁਰ ਸਰਣਾਈ ਉਬਰੇ ਭਾਈ ਰਾਮ ਨਾਮਿ ਲਿਵ ਲਾਇ ॥ ਨਾਨਕ ਨਾਉ ਬੇੜਾ ਨਾਉ ਤੁਲਹੜਾ
ਭਾਈ ਜਿਤੁ ਲਗਿ ਪਾਰਿ ਜਨ ਪਾਇ ॥੪॥੯॥ ਸੋਰਠਿ ਮਹਲਾ ੩ ਘਰੁ ੧ ॥ ਸਤਿਗੁਰੁ ਸੁਖ ਸਾਗਰੁ ਜਗ ਅੰਤਰਿ
ਹੋਰ ਥੈ ਸੁਖੁ ਨਾਹੀ ॥ ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ ਰੋਵੈ ਧਾਹੀ ॥੧॥ ਪ੍ਰਾਣੀ ਸਤਿਗੁਰੁ
ਸੇਵਿ ਸੁਖੁ ਪਾਇ ॥ ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ ਨਾਹਿ ਤ ਜਾਹਿਗਾ ਜਨਮੁ ਗਵਾਇ ॥ ਰਹਾਉ ॥ ਤ੍ਰੈ ਗੁਣ
ਧਾਤੁ ਬਹੁ ਕਰਮ ਕਮਾਵਹਿ ਹਰਿ ਰਸ ਸਾਦੁ ਨ ਆਇਆ ॥ ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ
ਪਾਇਆ ॥੨॥ ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ ਆਪਿ ਮਿਲਾਏ ॥ ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ
ਵਿਚਹੁ ਆਪੁ ਗਵਾਏ ॥੩॥ ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਨ ਪਾਏ ॥ ਨਾਨਕ ਸਤਿਗੁਰੁ
ਮਿਲੈ ਤ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥੪॥੧੦॥ ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ
ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ
ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ
ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੦੪॥
॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ
ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ
ਦਰਗਹ ਜਾਪਹਿ ਸੇਈ ॥੪॥੧੧॥ ਸੋਰਠਿ ਮਹਲਾ ੩ ॥ ਸਤਿਗੁਰ ਸੇਵੇ ਤਾ ਸਹਜ ਧੁਨਿ ਉਪਜੈ ਗਤਿ ਮਤਿ
ਤਦ ਹੀ ਪਾਏ ॥ ਹਰਿ ਕਾ ਨਾਮੁ ਸਚਾ ਮਨਿ ਵਸਿਆ ਨਾਮੇ ਨਾਮਿ ਸਮਾਏ ॥੧॥ ਬਿਨੁ ਸਤਿਗੁਰ ਸਭੁ ਜਗੁ
ਬਉਰਾਨਾ ॥ ਮਨਮੁਖਿ ਅੰਧਾ ਸਬਦੁ ਨ ਜਾਣੈ ਝੂਠੈ ਭਰਮਿ ਭੁਲਾਨਾ ॥ ਰਹਾਉ ॥ ਤ੍ਰੈ ਗੁਣ ਮਾਇਆ ਭਰਮਿ
ਭੁਲਾਇਆ ਹਉਮੈ ਬੰਧਨ ਕਮਾਏ ॥ ਜੰਮਣੁ ਮਰਣੁ ਸਿਰ ਊਪਰਿ ਊਭਉ ਗਰਭ ਜੋਨਿ ਦੁਖੁ ਪਾਏ ॥੨॥ ਤ੍ਰੈ ਗੁਣ
ਵਰਤਹਿ ਸਗਲ ਸੰਸਾਰਾ ਹਉਮੈ ਵਿਚਿ ਪਤਿ ਖੋਈ ॥ ਗੁਰਮੁਖਿ ਹੋਵੈ ਚਉਥਾ ਪਦੁ ਚੀਨੈ ਰਾਮ ਨਾਮਿ ਸੁਖੁ ਹੋਈ
॥੩॥ ਤ੍ਰੈ ਗੁਣ ਸਭਿ ਤੇਰੇ ਤੂ ਆਪੇ ਕਰਤਾ ਜੋ ਤੂ ਕਰਹਿ ਸੁ ਹੋਈ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦੇ ਹਉਮੈ
ਖੋਈ ॥੪॥੧੨॥
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥
ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ
ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ
ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ
ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ
ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ
ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ
ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ ਸੋਰਠਿ ਮਹਲਾ ੪ ਚਉਥਾ ॥ ਆਪੇ ਅੰਡਜ
ਜੇਰਜ ਸੇਤਜ ਉਤਭੁਜ ਆਪੇ ਖੰਡ ਆਪੇ ਸਭ ਲੋਇ ॥ ਆਪੇ ਸੂਤੁ ਆਪੇ ਬਹੁ ਮਣੀਆ ਕਰਿ ਸਕਤੀ ਜਗਤੁ ਪਰੋਇ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੦੫॥
ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ ਖਿੰਚੇ ਢਹਿ ਢੇਰੀ ਹੋਇ ॥੧॥ ਮੇਰੇ ਮਨ ਮੈ ਹਰਿ ਬਿਨੁ ਅਵਰੁ ਨ ਕੋਇ ॥
ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਪਿਆਰਾ ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ॥ ਰਹਾਉ ॥ ਆਪੇ ਜਲ ਥਲਿ
ਸਭਤੁ ਹੈ ਪਿਆਰਾ ਪ੍ਰਭੁ ਆਪੇ ਕਰੇ ਸੁ ਹੋਇ ॥ ਸਭਨਾ ਰਿਜਕੁ ਸਮਾਹਦਾ ਪਿਆਰਾ ਦੂਜਾ ਅਵਰੁ ਨ ਕੋਇ ॥ ਆਪੇ
ਖੇਲ ਖੇਲਾਇਦਾ ਪਿਆਰਾ ਆਪੇ ਕਰੇ ਸੁ ਹੋਇ ॥੨॥ ਆਪੇ ਹੀ ਆਪਿ ਨਿਰਮਲਾ ਪਿਆਰਾ ਆਪੇ ਨਿਰਮਲ ਸੋਇ
॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਕਰੇ ਸੁ ਹੋਇ ॥ ਆਪੇ ਅਲਖੁ ਨ ਲਖੀਐ ਪਿਆਰਾ ਆਪਿ ਲਖਾਵੈ ਸੋਇ
॥੩॥ ਆਪੇ ਗਹਿਰ ਗੰਭੀਰੁ ਹੈ ਪਿਆਰਾ ਤਿਸੁ ਜੇਵਡੁ ਅਵਰੁ ਨ ਕੋਇ ॥ ਸਭਿ ਘਟ ਆਪੇ ਭੋਗਵੈ ਪਿਆਰਾ ਵਿਚਿ
ਨਾਰੀ ਪੁਰਖ ਸਭੁ ਸੋਇ ॥ ਨਾਨਕ ਗੁਪਤੁ ਵਰਤਦਾ ਪਿਆਰਾ ਗੁਰਮੁਖਿ ਪਰਗਟੁ ਹੋਇ ॥੪॥੨॥ ਸੋਰਠਿ ਮਹਲਾ ੪
॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਥਾਪਿ ਉਥਾਪੈ ॥ ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੋਜ ਵੇਖੈ ਪ੍ਰਭੁ
ਆਪੈ ॥ ਆਪੇ ਵਣਿ ਤਿਣਿ ਸਭਤੁ ਹੈ ਪਿਆਰਾ ਆਪੇ ਗੁਰਮੁਖਿ ਜਾਪੈ ॥੧॥ ਜਪਿ ਮਨ ਹਰਿ ਹਰਿ ਨਾਮ ਰਸਿ
ਧ੍ਰਾਪੈ ॥ ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰ ਸਬਦੀ ਚਖਿ ਜਾਪੈ ॥ ਰਹਾਉ ॥ ਆਪੇ ਤੀਰਥੁ ਤੁਲਹੜਾ ਪਿਆਰਾ
ਆਪਿ ਤਰੈ ਪ੍ਰਭੁ ਆਪੈ ॥ ਆਪੇ ਜਾਲੁ ਵਤਾਇਦਾ ਪਿਆਰਾ ਸਭੁ ਜਗੁ ਮਛੁਲੀ ਹਰਿ ਆਪੈ ॥ ਆਪਿ ਅਭੁਲੁ ਨ
ਭੁਲਈ ਪਿਆਰਾ ਅਵਰੁ ਨ ਦੂਜਾ ਜਾਪੈ ॥੨॥ ਆਪੇ ਸਿੰਙੀ ਨਾਦੁ ਹੈ ਪਿਆਰਾ ਧੁਨਿ ਆਪਿ ਵਜਾਏ ਆਪੈ ॥ ਆਪੇ
ਜੋਗੀ ਪੁਰਖੁ ਹੈ ਪਿਆਰਾ ਆਪੇ ਹੀ ਤਪੁ ਤਾਪੈ ॥ ਆਪੇ ਸਤਿਗੁਰੁ ਆਪਿ ਹੈ ਚੇਲਾ ਉਪਦੇਸੁ ਕਰੈ ਪ੍ਰਭੁ ਆਪੈ ॥੩॥
ਆਪੇ ਨਾਉ ਜਪਾਇਦਾ ਪਿਆਰਾ ਆਪੇ ਹੀ ਜਪੁ ਜਾਪੈ ॥ ਆਪੇ ਅੰਮ੍ਰਿਤੁ ਆਪਿ ਹੈ ਪਿਆਰਾ ਆਪੇ ਹੀ ਰਸੁ ਆਪੈ ॥
ਆਪੇ ਆਪਿ ਸਲਾਹਦਾ ਪਿਆਰਾ ਜਨ ਨਾਨਕ ਹਰਿ ਰਸਿ ਧ੍ਰਾਪੈ ॥੪॥੩॥ ਸੋਰਠਿ ਮਹਲਾ ੪ ॥ ਆਪੇ ਕੰਡਾ
ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ
ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ
ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ
ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੦੬॥
ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ
ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ
ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ
ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ
ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥ ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ
ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ
ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ
ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ
॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ
॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ
ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ
ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ
ਨਾਨਕ ਸਦ ਕੁਰਬਾਣੁ ॥੪॥੫॥ ਸੋਰਠਿ ਮਹਲਾ ੪ ॥ ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥
ਆਪੇ ਗੁਣ ਗਾਵਾਇਦਾ ਪਿਆਰਾ ਆਪੇ ਸਬਦਿ ਸਮਾਹਾ ॥ ਆਪੇ ਲੇਖਣਿ ਆਪਿ ਲਿਖਾਰੀ ਆਪੇ ਲੇਖੁ ਲਿਖਾਹਾ
॥੧॥ ਮੇਰੇ ਮਨ ਜਪਿ ਰਾਮ ਨਾਮੁ ਓਮਾਹਾ ॥ ਅਨਦਿਨੁ ਅਨਦੁ ਹੋਵੈ ਵਡਭਾਗੀ ਲੈ ਗੁਰਿ ਪੂਰੈ ਹਰਿ ਲਾਹਾ ॥ ਰਹਾਉ
॥ ਆਪੇ ਗੋਪੀ ਕਾਨੁ ਹੈ ਪਿਆਰਾ ਬਨਿ ਆਪੇ ਗਊ ਚਰਾਹਾ ॥ ਆਪੇ ਸਾਵਲ ਸੁੰਦਰਾ ਪਿਆਰਾ ਆਪੇ ਵੰਸੁ ਵਜਾਹਾ
॥ ਕੁਵਲੀਆ ਪੀੜੁ ਆਪਿ ਮਰਾਇਦਾ ਪਿਆਰਾ ਕਰਿ ਬਾਲਕ ਰੂਪਿ ਪਚਾਹਾ ॥੨॥ ਆਪਿ ਅਖਾੜਾ ਪਾਇਦਾ
ਪਿਆਰਾ ਕਰਿ ਵੇਖੈ ਆਪਿ ਚੋਜਾਹਾ ॥ ਕਰਿ ਬਾਲਕ ਰੂਪ ਉਪਾਇਦਾ ਪਿਆਰਾ ਚੰਡੂਰੁ ਕੰਸੁ ਕੇਸੁ ਮਾਰਾਹਾ ॥ ਆਪੇ
ਹੀ ਬਲੁ ਆਪਿ ਹੈ ਪਿਆਰਾ ਬਲੁ ਭੰਨੈ ਮੂਰਖ ਮੁਗਧਾਹਾ ॥੩॥ ਸਭੁ ਆਪੇ ਜਗਤੁ ਉਪਾਇਦਾ ਪਿਆਰਾ ਵਸਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੦੭॥
ਆਪੇ ਜੁਗਤਿ ਹਥਾਹਾ ॥ ਗਲਿ ਜੇਵੜੀ ਆਪੇ ਪਾਇਦਾ ਪਿਆਰਾ ਜਿਉ ਪ੍ਰਭੁ ਖਿੰਚੈ ਤਿਉ ਜਾਹਾ ॥ ਜੋ ਗਰਬੈ ਸੋ
ਪਚਸੀ ਪਿਆਰੇ ਜਪਿ ਨਾਨਕ ਭਗਤਿ ਸਮਾਹਾ ॥੪॥੬॥ ਸੋਰਠਿ ਮਃ ੪ ਦੁਤੁਕੇ ॥ ਅਨਿਕ ਜਨਮ ਵਿਛੁੜੇ ਦੁਖੁ
ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ ॥ ਸਾਧੂ ਪਰਸਤ ਹੀ ਪ੍ਰਭੁ ਪਾਇਆ ਗੋਬਿਦ ਸਰਣਿ ਤੁਮਾਰੀ ॥੧॥
ਗੋਬਿਦ ਪ੍ਰੀਤਿ ਲਗੀ ਅਤਿ ਪਿਆਰੀ ॥ ਜਬ ਸਤਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ॥ ਰਹਾਉ ॥
ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਨ ਬੁਝਹਿ ਗਵਾਰੀ ॥ ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ
ਗੁਣ ਗਾਵੈ ਗੁਣ ਵੀਚਾਰੀ ॥੨॥ ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ ॥ ਆਤਮ
ਬ੍ਰਹਮੁ ਚੀਨਿ ਸੁਖੁ ਪਾਇਆ ਸਤਸੰਗਤਿ ਪੁਰਖ ਤੁਮਾਰੀ ॥੩॥ ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ
ਕਿਰਪਾ ਭਈ ਤੁਮਾਰੀ ॥ ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥੪॥੭॥
ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ
ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ
ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ
ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ
ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ
ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥
ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ
ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ
ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥
ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ
ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੦੮॥
ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ
ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥
ਕਿਸ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ
ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ
ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ
ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ
ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ
ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥
ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ
ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ ਸੋਰਠਿ ਮਹਲਾ ੫
ਘਰੁ ੧ ਚੌਤੁਕੇ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਮਨਿ ਤਨਿ ਹਿਰਦੈ ਧਾਰ ॥ ਸਾਚਾ ਸਾਹਿਬੁ ਮਨਿ ਵਸੈ ਭਾਈ
ਏਹਾ ਕਰਣੀ ਸਾਰ ॥ ਜਿਤੁ ਤਨਿ ਨਾਮੁ ਨ ਊਪਜੈ ਭਾਈ ਸੇ ਤਨ ਹੋਏ ਛਾਰ ॥ ਸਾਧਸੰਗਤਿ ਕਉ ਵਾਰਿਆ ਭਾਈ
ਜਿਨ ਏਕੰਕਾਰ ਅਧਾਰ ॥੧॥ ਸੋਈ ਸਚੁ ਅਰਾਧਣਾ ਭਾਈ ਜਿਸ ਤੇ ਸਭੁ ਕਿਛੁ ਹੋਇ ॥ ਗੁਰਿ ਪੂਰੈ ਜਾਣਾਇਆ
ਭਾਈ ਤਿਸੁ ਬਿਨੁ ਅਵਰੁ ਨ ਕੋਇ ॥ ਰਹਾਉ ॥ ਨਾਮ ਵਿਹੂਣੇ ਪਚਿ ਮੁਏ ਭਾਈ ਗਣਤ ਨ ਜਾਇ ਗਣੀ ॥ ਵਿਣੁ ਸਚ
ਸੋਚ ਨ ਪਾਈਐ ਭਾਈ ਸਾਚਾ ਅਗਮ ਧਣੀ ॥ ਆਵਣ ਜਾਣੁ ਨ ਚੁਕਈ ਭਾਈ ਝੂਠੀ ਦੁਨੀ ਮਣੀ ॥ ਗੁਰਮੁਖਿ ਕੋਟਿ
ਉਧਾਰਦਾ ਭਾਈ ਦੇ ਨਾਵੈ ਏਕ ਕਣੀ ॥੨॥ ਸਿੰਮ੍ਰਿਤਿ ਸਾਸਤ ਸੋਧਿਆ ਭਾਈ ਵਿਣੁ ਸਤਿਗੁਰ ਭਰਮੁ ਨ ਜਾਇ ॥
ਅਨਿਕ ਕਰਮ ਕਰਿ ਥਾਕਿਆ ਭਾਈ ਫਿਰਿ ਫਿਰਿ ਬੰਧਨ ਪਾਇ ॥ ਚਾਰੇ ਕੁੰਡਾ ਸੋਧੀਆ ਭਾਈ ਵਿਣੁ ਸਤਿਗੁਰ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੦੯॥
ਨਾਹੀ ਜਾਇ ॥ ਵਡਭਾਗੀ ਗੁਰੁ ਪਾਇਆ ਭਾਈ ਹਰਿ ਹਰਿ ਨਾਮੁ ਧਿਆਇ ॥੩॥ ਸਚੁ ਸਦਾ ਹੈ ਨਿਰਮਲਾ ਭਾਈ
ਨਿਰਮਲ ਸਾਚੇ ਸੋਇ ॥ ਨਦਰਿ ਕਰੇ ਜਿਸੁ ਆਪਣੀ ਭਾਈ ਤਿਸੁ ਪਰਾਪਤਿ ਹੋਇ ॥ ਕੋਟਿ ਮਧੇ ਜਨੁ ਪਾਈਐ ਭਾਈ
ਵਿਰਲਾ ਕੋਈ ਕੋਇ ॥ ਨਾਨਕ ਰਤਾ ਸਚਿ ਨਾਮਿ ਭਾਈ ਸੁਣਿ ਮਨੁ ਤਨੁ ਨਿਰਮਲੁ ਹੋਇ ॥੪॥੨॥ ਸੋਰਠਿ ਮਹਲਾ ੫
ਦੁਤੁਕੇ ॥ ਜਉ ਲਉ ਭਾਉ ਅਭਾਉ ਇਹੁ ਮਾਨੈ ਤਉ ਲਉ ਮਿਲਣੁ ਦੂਰਾਈ ॥ ਆਨ ਆਪਨਾ ਕਰਤ ਬੀਚਾਰਾ ਤਉ
ਲਉ ਬੀਚੁ ਬਿਖਾਈ ॥੧॥ ਮਾਧਵੇ ਐਸੀ ਦੇਹੁ ਬੁਝਾਈ ॥ ਸੇਵਉ ਸਾਧ ਗਹਉ ਓਟ ਚਰਨਾ ਨਹ ਬਿਸਰੈ ਮੁਹਤੁ
ਚਸਾਈ ॥ ਰਹਾਉ ॥ ਰੇ ਮਨ ਮੁਗਧ ਅਚੇਤ ਚੰਚਲ ਚਿਤ ਤੁਮ ਐਸੀ ਰਿਦੈ ਨ ਆਈ ॥ ਪ੍ਰਾਨਪਤਿ ਤਿਆਗਿ ਆਨ
ਤੂ ਰਚਿਆ ਉਰਝਿਓ ਸੰਗਿ ਬੈਰਾਈ ॥੨॥ ਸੋਗੁ ਨ ਬਿਆਪੈ ਆਪੁ ਨ ਥਾਪੈ ਸਾਧਸੰਗਤਿ ਬੁਧਿ ਪਾਈ ॥ ਸਾਕਤ
ਕਾ ਬਕਨਾ ਇਉ ਜਾਨਉ ਜੈਸੇ ਪਵਨੁ ਝੁਲਾਈ ॥੩॥ ਕੋਟਿ ਪਰਾਧ ਅਛਾਦਿਓ ਇਹੁ ਮਨੁ ਕਹਣਾ ਕਛੂ ਨ ਜਾਈ ॥
ਜਨ ਨਾਨਕ ਦੀਨ ਸਰਨਿ ਆਇਓ ਪ੍ਰਭ ਸਭੁ ਲੇਖਾ ਰਖਹੁ ਉਠਾਈ ॥੪॥੩॥ ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ
ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ
ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ
ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ
ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ
ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ
ਗਹੇਹੀ ॥੪॥੪॥ ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ
ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ
ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ
ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥
ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੧੦॥
ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ ਸੋਰਠਿ ਮਹਲਾ ੫ ॥ ਸੁਖੀਏ ਕਉ ਪੇਖੈ
ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥ ਮਨ ਮੇਰੇ
ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥ ਸੰਤ
ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥ ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ
ਬਿਲਲਾਤੀ ॥੨॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥ ਅਗਿਆਨਿ ਅੰਧੇਰੈ ਸੂਝਸਿ
ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥ ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥ ਜਹ ਕੀਰਤਨੁ
ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥ ਸੋਰਠਿ ਮਹਲਾ ੫ ॥ ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ
ਸੰਤਨ ਕਾ ਕੀਆ ॥ ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ਸਰਬ ਕੁਸਲ ਤਬ ਥੀਆ ॥੧॥ ਸੰਤਨ ਬਿਨੁ ਅਵਰੁ
ਨ ਦਾਤਾ ਬੀਆ ॥ ਜੋ ਜੋ ਸਰਣਿ ਪਰੈ ਸਾਧੂ ਕੀ ਸੋ ਪਾਰਗਰਾਮੀ ਕੀਆ ॥ ਰਹਾਉ ॥ ਕੋਟਿ ਪਰਾਧ ਮਿਟਹਿ ਜਨ
ਸੇਵਾ ਹਰਿ ਕੀਰਤਨੁ ਰਸਿ ਗਾਈਐ ॥ ਈਹਾ ਸੁਖੁ ਆਗੈ ਮੁਖ ਊਜਲ ਜਨ ਕਾ ਸੰਗੁ ਵਡਭਾਗੀ ਪਾਈਐ ॥੨॥
ਰਸਨਾ ਏਕ ਅਨੇਕ ਗੁਣ ਪੂਰਨ ਜਨ ਕੀ ਕੇਤਕ ਉਪਮਾ ਕਹੀਐ ॥ ਅਗਮ ਅਗੋਚਰ ਸਦ ਅਬਿਨਾਸੀ ਸਰਣਿ
ਸੰਤਨ ਕੀ ਲਹੀਐ ॥੩॥ ਨਿਰਗੁਨ ਨੀਚ ਅਨਾਥ ਅਪਰਾਧੀ ਓਟ ਸੰਤਨ ਕੀ ਆਹੀ ॥ ਬੂਡਤ ਮੋਹ ਗ੍ਰਿਹ ਅੰਧ ਕੂਪ
ਮਹਿ ਨਾਨਕ ਲੇਹੁ ਨਿਬਾਹੀ ॥੪॥੭॥ ਸੋਰਠਿ ਮਹਲਾ ੫ ਘਰੁ ੧ ॥ ਜਾ ਕੈ ਹਿਰਦੈ ਵਸਿਆ ਤੂ ਕਰਤੇ ਤਾ ਕੀ ਤੈਂ
ਆਸ ਪੁਜਾਈ ॥ ਦਾਸ ਅਪੁਨੇ ਕਉ ਤੂ ਵਿਸਰਹਿ ਨਾਹੀ ਚਰਣ ਧੂਰਿ ਮਨਿ ਭਾਈ ॥੧॥ ਤੇਰੀ ਅਕਥ ਕਥਾ ਕਥਨੁ
ਨ ਜਾਈ ॥ ਗੁਣ ਨਿਧਾਨ ਸੁਖਦਾਤੇ ਸੁਆਮੀ ਸਭ ਤੇ ਊਚ ਬਡਾਈ ॥ ਰਹਾਉ ॥ ਸੋ ਸੋ ਕਰਮ ਕਰਤ ਹੈ ਪ੍ਰਾਣੀ ਜੈਸੀ
ਤੁਮ ਲਿਖਿ ਪਾਈ ॥ ਸੇਵਕ ਕਉ ਤੁਮ ਸੇਵਾ ਦੀਨੀ ਦਰਸਨੁ ਦੇਖਿ ਅਘਾਈ ॥੨॥ ਸਰਬ ਨਿਰੰਤਰਿ ਤੁਮਹਿ ਸਮਾਨੇ
ਜਾ ਕਉ ਤੁਧੁ ਆਪਿ ਬੁਝਾਈ ॥ ਗੁਰ ਪਰਸਾਦਿ ਮਿਟਿਓ ਅਗਿਆਨਾ ਪ੍ਰਗਟ ਭਏ ਸਭ ਠਾਈ ॥੩॥ ਸੋਈ ਗਿਆਨੀ
ਸੋਈ ਧਿਆਨੀ ਸੋਈ ਪੁਰਖੁ ਸੁਭਾਈ ॥ ਕਹੁ ਨਾਨਕ ਜਿਸੁ ਭਏ ਦਇਆਲਾ ਤਾ ਕਉ ਮਨ ਤੇ ਬਿਸਰਿ ਨ ਜਾਈ
॥੪॥੮॥ ਸੋਰਠਿ ਮਹਲਾ ੫ ॥ ਸਗਲ ਸਮਗ੍ਰੀ ਮੋਹਿ ਵਿਆਪੀ ਕਬ ਊਚੇ ਕਬ ਨੀਚੇ ॥ ਸੁਧੁ ਨ ਹੋਈਐ ਕਾਹੂ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੧੧॥
ਜਤਨਾ ਓੜਕਿ ਕੋ ਨ ਪਹੂਚੇ ॥੧॥ ਮੇਰੇ ਮਨ ਸਾਧ ਸਰਣਿ ਛੁਟਕਾਰਾ ॥ ਬਿਨੁ ਗੁਰ ਪੂਰੇ ਜਨਮ ਮਰਣੁ ਨ ਰਹਈ
ਫਿਰਿ ਆਵਤ ਬਾਰੋ ਬਾਰਾ ॥ ਰਹਾਉ ॥ ਓਹੁ ਜੁ ਭਰਮੁ ਭੁਲਾਵਾ ਕਹੀਅਤ ਤਿਨ ਮਹਿ ਉਰਝਿਓ ਸਗਲ ਸੰਸਾਰਾ ॥
ਪੂਰਨ ਭਗਤੁ ਪੁਰਖ ਸੁਆਮੀ ਕਾ ਸਰਬ ਥੋਕ ਤੇ ਨਿਆਰਾ ॥੨॥ ਨਿੰਦਉ ਨਾਹੀ ਕਾਹੂ ਬਾਤੈ ਏਹੁ ਖਸਮ ਕਾ
ਕੀਆ ॥ ਜਾ ਕਉ ਕ੍ਰਿਪਾ ਕਰੀ ਪ੍ਰਭਿ ਮੇਰੈ ਮਿਲਿ ਸਾਧਸੰਗਤਿ ਨਾਉ ਲੀਆ ॥੩॥ ਪਾਰਬ੍ਰਹਮ ਪਰਮੇਸੁਰ
ਸਤਿਗੁਰ ਸਭਨਾ ਕਰਤ ਉਧਾਰਾ ॥ ਕਹੁ ਨਾਨਕ ਗੁਰ ਬਿਨੁ ਨਹੀ ਤਰੀਐ ਇਹੁ ਪੂਰਨ ਤਤੁ ਬੀਚਾਰਾ ॥੪॥੯॥
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ
ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ
ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ
ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥
ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ
ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥ ਸੋਰਠਿ ਮਹਲਾ ੫ ॥ ਕਰਿ
ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ
॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥
ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ
ਪ੍ਰਤਿਪਾਲਾ ॥੨॥ ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੁ
ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥ ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ ਪ੍ਰਗਟ ਭਈ
ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥
ਸੋਰਠਿ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੧੨॥
ਦਰਸਨੁ ਦੇਹੁ ਦਿਖਾਈ ॥੧॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ
ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ
ਉਪਦੇਸਾ ॥੨॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ
ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥
ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥ ਸੋਰਠਿ ਮਹਲਾ ੫ ॥ ਕੋਟਿ
ਬ੍ਰਹਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥ ਪ੍ਰਤਿਪਾਲੈ ਨਿਤ ਸਾਰਿ ਸਮਾਲੈ ਇਕੁ ਗੁਨੁ ਨਹੀ ਮੂਰਖਿ
ਜਾਤਾ ਰੇ ॥੧॥ ਹਰਿ ਆਰਾਧਿ ਨ ਜਾਨਾ ਰੇ ॥ ਹਰਿ ਹਰਿ ਗੁਰੁ ਗੁਰੁ ਕਰਤਾ ਰੇ ॥ ਹਰਿ ਜੀਉ ਨਾਮੁ ਪਰਿਓ ਰਾਮਦਾਸੁ
॥ ਰਹਾਉ ॥ ਦੀਨ ਦਇਆਲ ਕ੍ਰਿਪਾਲ ਸੁਖ ਸਾਗਰ ਸਰਬ ਘਟਾ ਭਰਪੂਰੀ ਰੇ ॥ ਪੇਖਤ ਸੁਨਤ ਸਦਾ ਹੈ ਸੰਗੇ ਮੈ ਮੂਰਖ
ਜਾਨਿਆ ਦੂਰੀ ਰੇ ॥੨॥ ਹਰਿ ਬਿਅੰਤੁ ਹਉ ਮਿਤਿ ਕਰਿ ਵਰਨਉ ਕਿਆ ਜਾਨਾ ਹੋਇ ਕੈਸੋ ਰੇ ॥ ਕਰਉ ਬੇਨਤੀ
ਸਤਿਗੁਰ ਅਪੁਨੇ ਮੈ ਮੂਰਖ ਦੇਹੁ ਉਪਦੇਸੋ ਰੇ ॥੩॥ ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ ॥ ਗੁਰੁ
ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ ॥੪॥੨॥੧੩॥ ਸੋਰਠਿ ਮਹਲਾ ੫ ॥ ਜਿਨਾ
ਬਾਤ ਕੋ ਬਹੁਤੁ ਅੰਦੇਸਰੋ ਤੇ ਮਿਟੇ ਸਭਿ ਗਇਆ ॥ ਸਹਜ ਸੈਨ ਅਰੁ ਸੁਖਮਨ ਨਾਰੀ ਊਧ ਕਮਲ ਬਿਗਸਇਆ ॥
੧॥ ਦੇਖਹੁ ਅਚਰਜੁ ਭਇਆ ॥ ਜਿਹ ਠਾਕੁਰ ਕਉ ਸੁਨਤ ਅਗਾਧਿ ਬੋਧਿ ਸੋ ਰਿਦੈ ਗੁਰਿ ਦਇਆ ॥ ਰਹਾਉ ॥ ਜੋਇ
ਦੂਤ ਮੋਹਿ ਬਹੁਤੁ ਸੰਤਾਵਤ ਤੇ ਭਇਆਨਕ ਭਇਆ ॥ ਕਰਹਿ ਬੇਨਤੀ ਰਾਖੁ ਠਾਕੁਰ ਤੇ ਹਮ ਤੇਰੀ ਸਰਨਇਆ
॥੨॥ ਜਹ ਭੰਡਾਰੁ ਗੋਬਿੰਦ ਕਾ ਖੁਲਿਆ ਜਿਹ ਪ੍ਰਾਪਤਿ ਤਿਹ ਲਇਆ ॥ ਏਕੁ ਰਤਨੁ ਮੋ ਕਉ ਗੁਰਿ ਦੀਨਾ ਮੇਰਾ
ਮਨੁ ਤਨੁ ਸੀਤਲੁ ਥਿਆ ॥੩॥ ਏਕ ਬੂੰਦ ਗੁਰਿ ਅੰਮ੍ਰਿਤੁ ਦੀਨੋ ਤਾ ਅਟਲੁ ਅਮਰੁ ਨ ਮੁਆ ॥ ਭਗਤਿ ਭੰਡਾਰ
ਗੁਰਿ ਨਾਨਕ ਕਉ ਸਉਪੇ ਫਿਰਿ ਲੇਖਾ ਮੂਲਿ ਨ ਲਇਆ ॥੪॥੩॥੧੪॥ ਸੋਰਠਿ ਮਹਲਾ ੫ ॥ ਚਰਨ ਕਮਲ
ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ
॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੧੩॥
॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ
ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ
ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ
ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥ ਸੋਰਠਿ ਮਹਲਾ ੫ ॥
ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ
ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ
॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ
ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ
ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥
ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ ਸੋਰਠਿ ਮਹਲਾ ੫ ॥ ਹਮ ਮੈਲੇ
ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥੧॥
ਮਾਧੋ ਹਮ ਐਸੇ ਤੂ ਐਸਾ ॥ ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥ ਤੁਮ ਸਭ ਸਾਜੇ ਸਾਜਿ
ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥ ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥੨॥ ਤੁਮ ਕਰਹੁ
ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥ ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ
ਬਾਲਾ ॥੩॥ ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥ ਕਹੁ ਨਾਨਕ ਹਮ ਇਹੈ ਹਵਾਲਾ ਰਾਖੁ
ਸੰਤਨ ਕੈ ਪਾਛੈ ॥੪॥੬॥੧੭॥ ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ
ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ ਮਾਧੌ ਤੂ ਠਾਕੁਰੁ ਸਿਰਿ ਮੋਰਾ ॥
ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ
ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥ ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ ਰੂੜੋ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੧੪॥
ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥ ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ
॥ ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥ ਸੋਰਠਿ ਮਹਲਾ ੫ ॥ ਹਮ ਸੰਤਨ
ਕੀ ਰੇਨੁ ਪਿਆਰੇ ਹਮ ਸੰਤਨ ਕੀ ਸਰਣਾ ॥ ਸੰਤ ਹਮਾਰੀ ਓਟ ਸਤਾਣੀ ਸੰਤ ਹਮਾਰਾ ਗਹਣਾ ॥੧॥ ਹਮ ਸੰਤਨ
ਸਿਉ ਬਣਿ ਆਈ ॥ ਪੂਰਬਿ ਲਿਖਿਆ ਪਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਸੰਤਨ ਸਿਉ ਮੇਰੀ ਲੇਵਾ ਦੇਵੀ
ਸੰਤਨ ਸਿਉ ਬਿਉਹਾਰਾ ॥ ਸੰਤਨ ਸਿਉ ਹਮ ਲਾਹਾ ਖਾਟਿਆ ਹਰਿ ਭਗਤਿ ਭਰੇ ਭੰਡਾਰਾ ॥੨॥ ਸੰਤਨ ਮੋ ਕਉ ਪੂੰਜੀ
ਸਉਪੀ ਤਉ ਉਤਰਿਆ ਮਨ ਕਾ ਧੋਖਾ ॥ ਧਰਮ ਰਾਇ ਅਬ ਕਹਾ ਕਰੈਗੋ ਜਉ ਫਾਟਿਓ ਸਗਲੋ ਲੇਖਾ ॥੩॥ ਮਹਾ
ਅਨੰਦ ਭਏ ਸੁਖੁ ਪਾਇਆ ਸੰਤਨ ਕੈ ਪਰਸਾਦੇ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਰੰਗਿ ਰਤੇ ਬਿਸਮਾਦੇ
॥੪॥੮॥੧੯॥ ਸੋਰਠਿ ਮਃ ੫ ॥ ਜੇਤੀ ਸਮਗ੍ਰੀ ਦੇਖਹੁ ਰੇ ਨਰ ਤੇਤੀ ਹੀ ਛਡਿ ਜਾਨੀ ॥ ਰਾਮ ਨਾਮ ਸੰਗਿ ਕਰਿ
ਬਿਉਹਾਰਾ ਪਾਵਹਿ ਪਦੁ ਨਿਰਬਾਨੀ ॥੧॥ ਪਿਆਰੇ ਤੂ ਮੇਰੋ ਸੁਖਦਾਤਾ ॥ ਗੁਰਿ ਪੂਰੈ ਦੀਆ ਉਪਦੇਸਾ ਤੁਮ ਹੀ ਸੰਗਿ
ਪਰਾਤਾ ॥ ਰਹਾਉ ॥ ਕਾਮ ਕ੍ਰੋਧ ਲੋਭ ਮੋਹ ਅਭਿਮਾਨਾ ਤਾ ਮਹਿ ਸੁਖੁ ਨਹੀ ਪਾਈਐ ॥ ਹੋਹੁ ਰੇਨ ਤੂ ਸਗਲ ਕੀ ਮੇਰੇ
ਮਨ ਤਉ ਅਨਦ ਮੰਗਲ ਸੁਖੁ ਪਾਈਐ ॥੨॥ ਘਾਲ ਨ ਭਾਨੈ ਅੰਤਰ ਬਿਧਿ ਜਾਨੈ ਤਾ ਕੀ ਕਰਿ ਮਨ ਸੇਵਾ ॥ ਕਰਿ
ਪੂਜਾ ਹੋਮਿ ਇਹੁ ਮਨੂਆ ਅਕਾਲ ਮੂਰਤਿ ਗੁਰਦੇਵਾ ॥੩॥ ਗੋਬਿਦ ਦਾਮੋਦਰ ਦਇਆਲ ਮਾਧਵੇ ਪਾਰਬ੍ਰਹਮ
ਨਿਰੰਕਾਰਾ ॥ ਨਾਮੁ ਵਰਤਣਿ ਨਾਮੋ ਵਾਲੇਵਾ ਨਾਮੁ ਨਾਨਕ ਪ੍ਰਾਨ ਅਧਾਰਾ ॥੪॥੯॥੨੦॥ ਸੋਰਠਿ ਮਹਲਾ ੫ ॥
ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ
ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ
ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ
ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ
ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ
ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ ਸੋਰਠਿ ਮਹਲਾ ੫ ॥ ਰਤਨੁ ਛਾਡਿ ਕਉਡੀ ਸੰਗਿ ਲਾਗੇ ਜਾ ਤੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੧੫॥
ਕਛੂ ਨ ਪਾਈਐ ॥ ਪੂਰਨ ਪਾਰਬ੍ਰਹਮ ਪਰਮੇਸੁਰ ਮੇਰੇ ਮਨ ਸਦਾ ਧਿਆਈਐ ॥੧॥ ਸਿਮਰਹੁ ਹਰਿ ਹਰਿ ਨਾਮੁ
ਪਰਾਨੀ ॥ ਬਿਨਸੈ ਕਾਚੀ ਦੇਹ ਅਗਿਆਨੀ ॥ ਰਹਾਉ ॥ ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ ਨ
ਵਡਾਈ ॥ ਰਾਮ ਭਜਨ ਬਿਨੁ ਕਾਮਿ ਨ ਆਵਸਿ ਸੰਗਿ ਨ ਕਾਹੂ ਜਾਈ ॥੨॥ ਹਉ ਹਉ ਕਰਤ ਬਿਹਾਇ ਅਵਰਦਾ
ਜੀਅ ਕੋ ਕਾਮੁ ਨ ਕੀਨਾ ॥ ਧਾਵਤ ਧਾਵਤ ਨਹ ਤ੍ਰਿਪਤਾਸਿਆ ਰਾਮ ਨਾਮੁ ਨਹੀ ਚੀਨਾ ॥੩॥ ਸਾਦ ਬਿਕਾਰ ਬਿਖੈ
ਰਸ ਮਾਤੋ ਅਸੰਖ ਖਤੇ ਕਰਿ ਫੇਰੇ ॥ ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਟਹੁ ਅਵਗੁਣ ਮੇਰੇ ॥੪॥੧੧॥੨੨॥
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ
ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ
ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ
॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ
ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ
ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ ਸੋਰਠਿ ਮਹਲਾ ੫ ॥ ਕਰਣ ਕਰਾਵਣਹਾਰ ਪ੍ਰਭੁ ਦਾਤਾ
ਪਾਰਬ੍ਰਹਮ ਪ੍ਰਭੁ ਸੁਆਮੀ ॥ ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥੧॥ ਮੇਰਾ ਗੁਰੁ ਹੋਆ ਆਪਿ
ਸਹਾਈ ॥ ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥ ਰਹਾਉ ॥ ਗੁਰ ਕੀ ਸਰਣਿ ਪਏ ਭੈ ਨਾਸੇ
ਸਾਚੀ ਦਰਗਹ ਮਾਨੇ ॥ ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥੨॥ ਜੈ ਜੈ ਕਾਰੁ ਕਰੈ ਸਭ ਉਸਤਤਿ
ਸੰਗਤਿ ਸਾਧ ਪਿਆਰੀ ॥ ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥੩॥ ਗੋਸਟਿ ਗਿਆਨੁ
ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥ ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ
ਆਇਆ ॥੪॥੧੩॥੨੪॥ ਸੋਰਠਿ ਮਹਲਾ ੫ ॥ ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥
ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੧੬॥
ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ ਤਾ ਕਉ ਬਿਘਨੁ
ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ ਕਰਿ
ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ
ਰਖਾਈ ॥੪॥੧੪॥੨੫॥ ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ
ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ
ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ
ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ
ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ
ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ
॥੪॥੧੫॥੨੬॥ ਸੋਰਠਿ ਮਹਲਾ ੫ ॥ ਪਾਰਬ੍ਰਹਮੁ ਹੋਆ ਸਹਾਈ ਕਥਾ ਕੀਰਤਨੁ ਸੁਖਦਾਈ ॥ ਗੁਰ ਪੂਰੇ ਕੀ
ਬਾਣੀ ਜਪਿ ਅਨਦੁ ਕਰਹੁ ਨਿਤ ਪ੍ਰਾਣੀ ॥੧॥ ਹਰਿ ਸਾਚਾ ਸਿਮਰਹੁ ਭਾਈ ॥ ਸਾਧਸੰਗਿ ਸਦਾ ਸੁਖੁ ਪਾਈਐ
ਹਰਿ ਬਿਸਰਿ ਨ ਕਬਹੂ ਜਾਈ ॥ ਰਹਾਉ ॥ ਅੰਮ੍ਰਿਤ ਨਾਮੁ ਪਰਮੇਸਰੁ ਤੇਰਾ ਜੋ ਸਿਮਰੈ ਸੋ ਜੀਵੈ ॥ ਜਿਸ ਨੋ ਕਰਮਿ
ਪਰਾਪਤਿ ਹੋਵੈ ਸੋ ਜਨੁ ਨਿਰਮਲੁ ਥੀਵੈ ॥੨॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਗੁਰ ਚਰਣੀ ਮਨੁ ਲਾਗਾ ॥
ਗੁਣ ਗਾਵਤ ਅਚੁਤ ਅਬਿਨਾਸੀ ਅਨਦਿਨੁ ਹਰਿ ਰੰਗਿ ਜਾਗਾ ॥੩॥ ਮਨ ਇਛੇ ਸੇਈ ਫਲ ਪਾਏ ਹਰਿ ਕੀ ਕਥਾ
ਸੁਹੇਲੀ ॥ ਆਦਿ ਅੰਤਿ ਮਧਿ ਨਾਨਕ ਕਉ ਸੋ ਪ੍ਰਭੁ ਹੋਆ ਬੇਲੀ ॥੪॥੧੬॥੨੭॥ ਸੋਰਠਿ ਮਹਲਾ ੫ ਪੰਚਪਦਾ ॥
ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥੧॥ ਸੰਤਹੁ ਇਹਾ ਬਤਾਵਹੁ ਕਾਰੀ ॥ ਜਿਤੁ ਹਉਮੈ ਗਰਬੁ
ਨਿਵਾਰੀ ॥੧॥ ਰਹਾਉ ॥ ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ ਹੋਵਾਂ ਸਗਲ ਰੇਨਾਰੀ ॥੨॥ ਪੇਖਿਓ ਪ੍ਰਭ
ਜੀਉ ਅਪੁਨੈ ਸੰਗੇ ਚੂਕੈ ਭੀਤਿ ਭ੍ਰਮਾਰੀ ॥੩॥ ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੂ ਦੁਆਰੀ
॥੪॥ ਕਹੁ ਨਾਨਕ ਜਿਸੁ ਮਸਤਕਿ ਲਿਖਿਆ ਤਿਸੁ ਗੁਰ ਮਿਲਿ ਰੋਗ ਬਿਦਾਰੀ ॥੫॥੧੭॥੨੮॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੧੭॥
ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ
ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ
ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ
ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਸੋਰਠਿ ਮਹਲਾ ੫ ॥ ਜਾ ਕੈ ਸਿਮਰਣਿ ਹੋਇ ਅਨੰਦਾ
ਬਿਨਸੈ ਜਨਮ ਮਰਣ ਭੈ ਦੁਖੀ ॥ ਚਾਰਿ ਪਦਾਰਥ ਨਵ ਨਿਧਿ ਪਾਵਹਿ ਬਹੁਰਿ ਨ ਤ੍ਰਿਸਨਾ ਭੁਖੀ ॥੧॥ ਜਾ ਕੋ ਨਾਮੁ
ਲੈਤ ਤੂ ਸੁਖੀ ॥ ਸਾਸਿ ਸਾਸਿ ਧਿਆਵਹੁ ਠਾਕੁਰ ਕਉ ਮਨ ਤਨ ਜੀਅਰੇ ਮੁਖੀ ॥੧॥ ਰਹਾਉ ॥ ਸਾਂਤਿ ਪਾਵਹਿ
ਹੋਵਹਿ ਮਨ ਸੀਤਲ ਅਗਨਿ ਨ ਅੰਤਰਿ ਧੁਖੀ ॥ ਗੁਰ ਨਾਨਕ ਕਉ ਪ੍ਰਭੂ ਦਿਖਾਇਆ ਜਲਿ ਥਲਿ ਤ੍ਰਿਭਵਣਿ ਰੁਖੀ
॥੨॥੨॥੩੦॥ ਸੋਰਠਿ ਮਹਲਾ ੫ ॥ ਕਾਮ ਕ੍ਰੋਧ ਲੋਭ ਝੂਠ ਨਿੰਦਾ ਇਨ ਤੇ ਆਪਿ ਛਡਾਵਹੁ ॥ ਇਹ ਭੀਤਰ ਤੇ
ਇਨ ਕਉ ਡਾਰਹੁ ਆਪਨ ਨਿਕਟਿ ਬੁਲਾਵਹੁ ॥੧॥ ਅਪੁਨੀ ਬਿਧਿ ਆਪਿ ਜਨਾਵਹੁ ॥ ਹਰਿ ਜਨ ਮੰਗਲ ਗਾਵਹੁ
॥੧॥ ਰਹਾਉ ॥ ਬਿਸਰੁ ਨਾਹੀ ਕਬਹੂ ਹੀਏ ਤੇ ਇਹ ਬਿਧਿ ਮਨ ਮਹਿ ਪਾਵਹੁ ॥ ਗੁਰੁ ਪੂਰਾ ਭੇਟਿਓ ਵਡਭਾਗੀ
ਜਨ ਨਾਨਕ ਕਤਹਿ ਨ ਧਾਵਹੁ ॥੨॥੩॥੩੧॥ ਸੋਰਠਿ ਮਹਲਾ ੫ ॥ ਜਾ ਕੈ ਸਿਮਰਣਿ ਸਭੁ ਕਛੁ ਪਾਈਐ ਬਿਰਥੀ
ਘਾਲ ਨ ਜਾਈ ॥ ਤਿਸੁ ਪ੍ਰਭ ਤਿਆਗਿ ਅਵਰ ਕਤ ਰਾਚਹੁ ਜੋ ਸਭ ਮਹਿ ਰਹਿਆ ਸਮਾਈ ॥੧॥ ਹਰਿ ਹਰਿ
ਸਿਮਰਹੁ ਸੰਤ ਗੋਪਾਲਾ ॥ ਸਾਧਸੰਗਿ ਮਿਲਿ ਨਾਮੁ ਧਿਆਵਹੁ ਪੂਰਨ ਹੋਵੈ ਘਾਲਾ ॥੧॥ ਰਹਾਉ ॥ ਸਾਰਿ ਸਮਾਲੈ
ਨਿਤਿ ਪ੍ਰਤਿਪਾਲੈ ਪ੍ਰੇਮ ਸਹਿਤ ਗਲਿ ਲਾਵੈ ॥ ਕਹੁ ਨਾਨਕ ਪ੍ਰਭ ਤੁਮਰੇ ਬਿਸਰਤ ਜਗਤ ਜੀਵਨੁ ਕੈਸੇ ਪਾਵੈ
॥੨॥੪॥੩੨॥ ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ
ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ
ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੧੮॥
ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥
ਸੋਰਠਿ ਮਹਲਾ ੫ ॥ ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ
ਨਾਮੁ ਬੀਚਾਰੈ ॥੧॥ ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥
ਰਹਾਉ ॥ ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ
ਅਧਾਰਾ ॥੨॥੬॥੩੪॥ ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ
ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ
ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ
ਨਾਨਕ ਕਹਾ ਨਿਹੋਰੋ ॥੨॥੭॥੩੫॥ ਸੋਰਠਿ ਮਃ ੫ ॥ ਭਏ ਕ੍ਰਿਪਾਲ ਗੁਰੂ ਗੋਵਿੰਦਾ ਸਗਲ ਮਨੋਰਥ ਪਾਏ ॥
ਅਸਥਿਰ ਭਏ ਲਾਗਿ ਹਰਿ ਚਰਣੀ ਗੋਵਿੰਦ ਕੇ ਗੁਣ ਗਾਏ ॥੧॥ ਭਲੋ ਸਮੂਰਤੁ ਪੂਰਾ ॥ ਸਾਂਤਿ ਸਹਜ ਆਨੰਦ
ਨਾਮੁ ਜਪਿ ਵਾਜੇ ਅਨਹਦ ਤੂਰਾ ॥੧॥ ਰਹਾਉ ॥ ਮਿਲੇ ਸੁਆਮੀ ਪ੍ਰੀਤਮ ਅਪੁਨੇ ਘਰ ਮੰਦਰ ਸੁਖਦਾਈ ॥ ਹਰਿ ਨਾਮੁ
ਨਿਧਾਨੁ ਨਾਨਕ ਜਨ ਪਾਇਆ ਸਗਲੀ ਇਛ ਪੁਜਾਈ ॥੨॥੮॥੩੬॥ ਸੋਰਠਿ ਮਹਲਾ ੫ ॥ ਗੁਰ ਕੇ ਚਰਨ ਬਸੇ
ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥ ਭਏ ਕ੍ਰਿਪਾਲ ਪੂਰਨ ਪਰਮੇਸਰ ਨਾਮ ਨਿਧਾਨ ਮਨਿ ਚੀਨੇ ॥੧॥ ਮੇਰੋ
ਗੁਰੁ ਰਖਵਾਰੋ ਮੀਤ ॥ ਦੂਣ ਚਊਣੀ ਦੇ ਵਡਿਆਈ ਸੋਭਾ ਨੀਤਾ ਨੀਤ ॥੧॥ ਰਹਾਉ ॥ ਜੀਅ ਜੰਤ ਪ੍ਰਭਿ ਸਗਲ
ਉਧਾਰੇ ਦਰਸਨੁ ਦੇਖਣਹਾਰੇ ॥ ਗੁਰ ਪੂਰੇ ਕੀ ਅਚਰਜ ਵਡਿਆਈ ਨਾਨਕ ਸਦ ਬਲਿਹਾਰੇ ॥੨॥੯॥੩੭॥
ਸੋਰਠਿ ਮਹਲਾ ੫ ॥ ਸੰਚਨਿ ਕਰਉ ਨਾਮ ਧਨੁ ਨਿਰਮਲ ਥਾਤੀ ਅਗਮ ਅਪਾਰ ॥ ਬਿਲਛਿ ਬਿਨੋਦ ਆਨੰਦ ਸੁਖ
ਮਾਣਹੁ ਖਾਇ ਜੀਵਹੁ ਸਿਖ ਪਰਵਾਰ ॥੧॥ ਹਰਿ ਕੇ ਚਰਨ ਕਮਲ ਆਧਾਰ ॥ ਸੰਤ ਪ੍ਰਸਾਦਿ ਪਾਇਓ ਸਚ ਬੋਹਿਥੁ
ਚੜਿ ਲੰਘਉ ਬਿਖੁ ਸੰਸਾਰ ॥੧॥ ਰਹਾਉ ॥ ਭਏ ਕ੍ਰਿਪਾਲ ਪੂਰਨ ਅਬਿਨਾਸੀ ਆਪਹਿ ਕੀਨੀ ਸਾਰ ॥ ਪੇਖਿ ਪੇਖਿ
ਨਾਨਕ ਬਿਗਸਾਨੋ ਨਾਨਕ ਨਾਹੀ ਸੁਮਾਰ ॥੨॥੧੦॥੩੮॥ ਸੋਰਠਿ ਮਹਲਾ ੫ ॥ ਗੁਰਿ ਪੂਰੈ ਅਪਨੀ ਕਲ ਧਾਰੀ
ਸਭ ਘਟ ਉਪਜੀ ਦਇਆ ॥ ਆਪੇ ਮੇਲਿ ਵਡਾਈ ਕੀਨੀ ਕੁਸਲ ਖੇਮ ਸਭ ਭਇਆ ॥੧॥ ਸਤਿਗੁਰੁ ਪੂਰਾ ਮੇਰੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੧੯॥
ਨਾਲਿ ॥ ਪਾਰਬ੍ਰਹਮੁ ਜਪਿ ਸਦਾ ਨਿਹਾਲ ॥ ਰਹਾਉ ॥ ਅੰਤਰਿ ਬਾਹਰਿ ਥਾਨ ਥਨੰਤਰਿ ਜਤ ਕਤ ਪੇਖਉ ਸੋਈ ॥
ਨਾਨਕ ਗੁਰੁ ਪਾਇਓ ਵਡਭਾਗੀ ਤਿਸੁ ਜੇਵਡੁ ਅਵਰੁ ਨ ਕੋਈ ॥੨॥੧੧॥੩੯॥ ਸੋਰਠਿ ਮਹਲਾ ੫ ॥ ਸੂਖ
ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ
ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ
ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ
॥੨॥੧੨॥੪੦॥ ਸੋਰਠਿ ਮਹਲਾ ੫ ॥ ਸਾਧੂ ਸੰਗਿ ਭਇਆ ਮਨਿ ਉਦਮੁ ਨਾਮੁ ਰਤਨੁ ਜਸੁ ਗਾਈ ॥ ਮਿਟਿ ਗਈ
ਚਿੰਤਾ ਸਿਮਰਿ ਅਨੰਤਾ ਸਾਗਰੁ ਤਰਿਆ ਭਾਈ ॥੧॥ ਹਿਰਦੈ ਹਰਿ ਕੇ ਚਰਣ ਵਸਾਈ ॥ ਸੁਖੁ ਪਾਇਆ ਸਹਜ
ਧੁਨਿ ਉਪਜੀ ਰੋਗਾ ਘਾਣਿ ਮਿਟਾਈ ॥ ਰਹਾਉ ॥ ਕਿਆ ਗੁਣ ਤੇਰੇ ਆਖਿ ਵਖਾਣਾ ਕੀਮਤਿ ਕਹਣੁ ਨ ਜਾਈ ॥
ਨਾਨਕ ਭਗਤ ਭਏ ਅਬਿਨਾਸੀ ਅਪੁਨਾ ਪ੍ਰਭੁ ਭਇਆ ਸਹਾਈ ॥੨॥੧੩॥੪੧॥ ਸੋਰਠਿ ਮਃ ੫ ॥ ਗਏ ਕਲੇਸ
ਰੋਗ ਸਭਿ ਨਾਸੇ ਪ੍ਰਭਿ ਅਪੁਨੈ ਕਿਰਪਾ ਧਾਰੀ ॥ ਆਠ ਪਹਰ ਆਰਾਧਹੁ ਸੁਆਮੀ ਪੂਰਨ ਘਾਲ ਹਮਾਰੀ ॥੧॥
ਹਰਿ ਜੀਉ ਤੂ ਸੁਖ ਸੰਪਤਿ ਰਾਸਿ ॥ ਰਾਖਿ ਲੈਹੁ ਭਾਈ ਮੇਰੇ ਕਉ ਪ੍ਰਭ ਆਗੈ ਅਰਦਾਸਿ ॥ ਰਹਾਉ ॥ ਜੋ ਮਾਗਉ
ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥ ਕਹੁ ਨਾਨਕ ਗੁਰੁ ਪੂਰਾ ਭੇਟਿਓ ਮਿਟਿਓ ਸਗਲ ਅੰਦੇਸਾ ॥
੨॥੧੪॥੪੨॥ ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ ਤਾਪ
ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥ ਮੇਰਾ ਗੁਰੁ ਪੂਰਾ ਸੁਖਦਾਤਾ ॥ ਕਰਣ ਕਾਰਣ ਸਮਰਥ
ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥
ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥ ਸੋਰਠਿ ਮਹਲਾ ੫ ॥ ਹਮਰੀ
ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ
॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥
ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੨੦॥
ਸਦ ਕੁਰਬਾਣੁ ॥੨॥੧੬॥੪੪॥ ਸੋਰਠਿ ਮਹਲਾ ੫ ॥ ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ
ਉਬਾਰਿਆ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥ ਹੋਈ ਰਾਜੇ ਰਾਮ ਕੀ ਰਖਵਾਲੀ
॥ ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ ਪਤਿਤ ਉਧਾਰਣੁ ਸਤਿਗੁਰੁ ਮੇਰਾ
ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥
ਸੋਰਠਿ ਮਹਲਾ ੫ ॥ ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ ਗੁਰ ਪੂਰੇ ਕੀ ਸਰਣੀ ਉਬਰੇ
ਕਾਰਜ ਸਗਲ ਸਵਾਰੇ ॥੧॥ ਹਰਿ ਜਨਿ ਸਿਮਰਿਆ ਨਾਮ ਅਧਾਰਿ ॥ ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ
ਕਿਰਪਾ ਧਾਰਿ ॥ ਰਹਾਉ ॥ ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥ ਵਡੀ ਵਡਿਆਈ
ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥ ਸੋਰਠਿ ਮਹਲਾ ੫ ॥ ਭਏ ਕ੍ਰਿਪਾਲ ਸੁਆਮੀ
ਮੇਰੇ ਤਿਤੁ ਸਾਚੈ ਦਰਬਾਰਿ ॥ ਸਤਿਗੁਰਿ ਤਾਪੁ ਗਵਾਇਆ ਭਾਈ ਠਾਂਢਿ ਪਈ ਸੰਸਾਰਿ ॥ ਅਪਣੇ ਜੀਅ ਜੰਤ
ਆਪੇ ਰਾਖੇ ਜਮਹਿ ਕੀਓ ਹਟਤਾਰਿ ॥੧॥ ਹਰਿ ਕੇ ਚਰਣ ਰਿਦੈ ਉਰਿ ਧਾਰਿ ॥ ਸਦਾ ਸਦਾ ਪ੍ਰਭੁ ਸਿਮਰੀਐ
ਭਾਈ ਦੁਖ ਕਿਲਬਿਖ ਕਾਟਣਹਾਰੁ ॥੧॥ ਰਹਾਉ ॥ ਤਿਸ ਕੀ ਸਰਣੀ ਊਬਰੈ ਭਾਈ ਜਿਨਿ ਰਚਿਆ ਸਭੁ ਕੋਇ
॥ ਕਰਣ ਕਾਰਣ ਸਮਰਥੁ ਸੋ ਭਾਈ ਸਚੈ ਸਚੀ ਸੋਇ ॥ ਨਾਨਕ ਪ੍ਰਭੂ ਧਿਆਈਐ ਭਾਈ ਮਨੁ ਤਨੁ ਸੀਤਲੁ ਹੋਇ
॥੨॥੧੯॥੪੭॥ ਸੋਰਠਿ ਮਹਲਾ ੫ ॥ ਸੰਤਹੁ ਹਰਿ ਹਰਿ ਨਾਮੁ ਧਿਆਈ ॥ ਸੁਖ ਸਾਗਰ ਪ੍ਰਭੁ ਵਿਸਰਉ ਨਾਹੀ
ਮਨ ਚਿੰਦਿਅੜਾ ਫਲੁ ਪਾਈ ॥੧॥ ਰਹਾਉ ॥ ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ ਕਿਰਪਾ ਧਾਰੀ ॥
ਪਾਰਬ੍ਰਹਮ ਪ੍ਰਭ ਭਏ ਦਇਆਲਾ ਦੁਖੁ ਮਿਟਿਆ ਸਭ ਪਰਵਾਰੀ ॥੧॥ ਸਰਬ ਨਿਧਾਨ ਮੰਗਲ ਰਸ ਰੂਪਾ
ਹਰਿ ਕਾ ਨਾਮੁ ਅਧਾਰੋ ॥ ਨਾਨਕ ਪਤਿ ਰਾਖੀ ਪਰਮੇਸਰਿ ਉਧਰਿਆ ਸਭੁ ਸੰਸਾਰੋ ॥੨॥੨੦॥੪੮॥
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ
ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ
ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੨੧॥
ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥
ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ
ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥
ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ
ਬਾਰਿਕ ਪਿਤ ਮਾਤਾ ॥੨॥੨੨॥੫੦॥
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ
ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ
ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ
ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ
॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ
ਆਪੁ ਗਵਾਈ ॥੪॥੧॥੫੧॥ ਸੋਰਠਿ ਮਹਲਾ ੫ ॥ ਹਿਰਦੈ ਨਾਮੁ ਵਸਾਇਹੁ ॥ ਘਰਿ ਬੈਠੇ ਗੁਰੂ ਧਿਆਇਹੁ ॥
ਗੁਰਿ ਪੂਰੈ ਸਚੁ ਕਹਿਆ ॥ ਸੋ ਸੁਖੁ ਸਾਚਾ ਲਹਿਆ ॥੧॥ ਅਪੁਨਾ ਹੋਇਓ ਗੁਰੁ ਮਿਹਰਵਾਨਾ ॥ ਅਨਦ ਸੂਖ
ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ ਸਾਚੀ ਗੁਰ ਵਡਿਆਈ ॥ ਤਾ ਕੀ ਕੀਮਤਿ
ਕਹਣੁ ਨ ਜਾਈ ॥ ਸਿਰਿ ਸਾਹਾ ਪਾਤਿਸਾਹਾ ॥ ਗੁਰ ਭੇਟਤ ਮਨਿ ਓਮਾਹਾ ॥੨॥ ਸਗਲ ਪਰਾਛਤ ਲਾਥੇ ॥ ਮਿਲਿ
ਸਾਧਸੰਗਤਿ ਕੈ ਸਾਥੇ ॥ ਗੁਣ ਨਿਧਾਨ ਹਰਿ ਨਾਮਾ ॥ ਜਪਿ ਪੂਰਨ ਹੋਏ ਕਾਮਾ ॥੩॥ ਗੁਰਿ ਕੀਨੋ ਮੁਕਤਿ
ਦੁਆਰਾ ॥ ਸਭ ਸ੍ਰਿਸਟਿ ਕਰੈ ਜੈਕਾਰਾ ॥ ਨਾਨਕ ਪ੍ਰਭੁ ਮੇਰੈ ਸਾਥੇ ॥ ਜਨਮ ਮਰਣ ਭੈ ਲਾਥੇ ॥੪॥੨॥੫੨॥
ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥
ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੨੨॥
ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ
ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥
ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ
ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥
ਸੋਰਠਿ ਮਹਲਾ ੫ ॥ ਸਾਹਿਬੁ ਗੁਨੀ ਗਹੇਰਾ ॥ ਘਰੁ ਲਸਕਰੁ ਸਭੁ ਤੇਰਾ ॥ ਰਖਵਾਲੇ ਗੁਰ ਗੋਪਾਲਾ ॥ ਸਭਿ ਜੀਅ
ਭਏ ਦਇਆਲਾ ॥੧॥ ਜਪਿ ਅਨਦਿ ਰਹਉ ਗੁਰ ਚਰਣਾ ॥ ਭਉ ਕਤਹਿ ਨਹੀ ਪ੍ਰਭ ਸਰਣਾ ॥ ਰਹਾਉ ॥ ਤੇਰਿਆ
ਦਾਸਾ ਰਿਦੈ ਮੁਰਾਰੀ ॥ ਪ੍ਰਭਿ ਅਬਿਚਲ ਨੀਵ ਉਸਾਰੀ ॥ ਬਲੁ ਧਨੁ ਤਕੀਆ ਤੇਰਾ ॥ ਤੂ ਭਾਰੋ ਠਾਕੁਰੁ ਮੇਰਾ ॥੨॥
ਜਿਨਿ ਜਿਨਿ ਸਾਧਸੰਗੁ ਪਾਇਆ ॥ ਸੋ ਪ੍ਰਭਿ ਆਪਿ ਤਰਾਇਆ ॥ ਕਰਿ ਕਿਰਪਾ ਨਾਮ ਰਸੁ ਦੀਆ ॥ ਕੁਸਲ ਖੇਮ
ਸਭ ਥੀਆ ॥੩॥ ਹੋਏ ਪ੍ਰਭੂ ਸਹਾਈ ॥ ਸਭ ਉਠਿ ਲਾਗੀ ਪਾਈ ॥ ਸਾਸਿ ਸਾਸਿ ਪ੍ਰਭੁ ਧਿਆਈਐ ॥ ਹਰਿ ਮੰਗਲੁ
ਨਾਨਕ ਗਾਈਐ ॥੪॥੪॥੫੪॥ ਸੋਰਠਿ ਮਹਲਾ ੫ ॥ ਸੂਖ ਸਹਜ ਆਨੰਦਾ ॥ ਪ੍ਰਭੁ ਮਿਲਿਓ ਮਨਿ ਭਾਵੰਦਾ ॥
ਪੂਰੈ ਗੁਰਿ ਕਿਰਪਾ ਧਾਰੀ ॥ ਤਾ ਗਤਿ ਭਈ ਹਮਾਰੀ ॥੧॥ ਹਰਿ ਕੀ ਪ੍ਰੇਮ ਭਗਤਿ ਮਨੁ ਲੀਨਾ ॥ ਨਿਤ ਬਾਜੇ
ਅਨਹਤ ਬੀਨਾ ॥ ਰਹਾਉ ॥ ਹਰਿ ਚਰਣ ਕੀ ਓਟ ਸਤਾਣੀ ॥ ਸਭ ਚੂਕੀ ਕਾਣਿ ਲੋਕਾਣੀ ॥ ਜਗਜੀਵਨੁ ਦਾਤਾ
ਪਾਇਆ ॥ ਹਰਿ ਰਸਕਿ ਰਸਕਿ ਗੁਣ ਗਾਇਆ ॥੨॥ ਪ੍ਰਭ ਕਾਟਿਆ ਜਮ ਕਾ ਫਾਸਾ ॥ ਮਨ ਪੂਰਨ ਹੋਈ ਆਸਾ
॥ ਜਹ ਪੇਖਾ ਤਹ ਸੋਈ ॥ ਹਰਿ ਪ੍ਰਭ ਬਿਨੁ ਅਵਰੁ ਨ ਕੋਈ ॥੩॥ ਕਰਿ ਕਿਰਪਾ ਪ੍ਰਭਿ ਰਾਖੇ ॥ ਸਭਿ ਜਨਮ ਜਨਮ
ਦੁਖ ਲਾਥੇ ॥ ਨਿਰਭਉ ਨਾਮੁ ਧਿਆਇਆ ॥ ਅਟਲ ਸੁਖੁ ਨਾਨਕ ਪਾਇਆ ॥੪॥੫॥੫੫॥ ਸੋਰਠਿ ਮਹਲਾ ੫ ॥
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥
ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥
ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ
ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੨੩॥
ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ
ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ ਸੋਰਠਿ ਮਹਲਾ ੫ ॥ ਵਿਚਿ ਕਰਤਾ
ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ
॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥
ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ
॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥
ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ
ਗਣਤ ਮਿਟਾਈ ॥੪॥੭॥੫੭॥ ਸੋਰਠਿ ਮਹਲਾ ੫ ॥ ਪਾਰਬ੍ਰਹਮਿ ਨਿਬਾਹੀ ਪੂਰੀ ॥ ਕਾਈ ਬਾਤ ਨ ਰਹੀਆ
ਊਰੀ ॥ ਗੁਰਿ ਚਰਨ ਲਾਇ ਨਿਸਤਾਰੇ ॥ ਹਰਿ ਹਰਿ ਨਾਮੁ ਸਮਾੑਰੇ ॥੧॥ ਅਪਨੇ ਦਾਸ ਕਾ ਸਦਾ ਰਖਵਾਲਾ ॥
ਕਰਿ ਕਿਰਪਾ ਅਪੁਨੇ ਕਰਿ ਰਾਖੇ ਮਾਤ ਪਿਤਾ ਜਿਉ ਪਾਲਾ ॥੧॥ ਰਹਾਉ ॥ ਵਡਭਾਗੀ ਸਤਿਗੁਰੁ ਪਾਇਆ ॥
ਜਿਨਿ ਜਮ ਕਾ ਪੰਥੁ ਮਿਟਾਇਆ ॥ ਹਰਿ ਭਗਤਿ ਭਾਇ ਚਿਤੁ ਲਾਗਾ ॥ ਜਪਿ ਜੀਵਹਿ ਸੇ ਵਡਭਾਗਾ ॥੨॥ ਹਰਿ
ਅੰਮ੍ਰਿਤ ਬਾਣੀ ਗਾਵੈ ॥ ਸਾਧਾ ਕੀ ਧੂਰੀ ਨਾਵੈ ॥ ਅਪੁਨਾ ਨਾਮੁ ਆਪੇ ਦੀਆ ॥ ਪ੍ਰਭ ਕਰਣਹਾਰ ਰਖਿ ਲੀਆ ॥੩॥
ਹਰਿ ਦਰਸਨ ਪ੍ਰਾਨ ਅਧਾਰਾ ॥ ਇਹੁ ਪੂਰਨ ਬਿਮਲ ਬੀਚਾਰਾ ॥ ਕਰਿ ਕਿਰਪਾ ਅੰਤਰਜਾਮੀ ॥ ਦਾਸ ਨਾਨਕ
ਸਰਣਿ ਸੁਆਮੀ ॥੪॥੮॥੫੮॥ ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ
ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥
ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ
ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ
ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ
॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੨੪॥
ਸਰਣੀ ਪਾਇਆ ॥੪॥੯॥੫੯॥ ਸੋਰਠਿ ਮਹਲਾ ੫ ॥ ਗੁਰਿ ਪੂਰੈ ਕੀਤੀ ਪੂਰੀ ॥ ਪ੍ਰਭੁ ਰਵਿ ਰਹਿਆ ਭਰਪੂਰੀ ॥
ਖੇਮ ਕੁਸਲ ਭਇਆ ਇਸਨਾਨਾ ॥ ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥ ਗੁਰ ਕੇ ਚਰਨ ਕਵਲ ਰਿਦ ਧਾਰੇ ॥
ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥ ਮਿਲਿ ਸਾਧੂ ਦੁਰਮਤਿ ਖੋਏ ॥ ਪਤਿਤ
ਪੁਨੀਤ ਸਭ ਹੋਏ ॥ ਰਾਮਦਾਸਿ ਸਰੋਵਰ ਨਾਤੇ ॥ ਸਭ ਲਾਥੇ ਪਾਪ ਕਮਾਤੇ ॥੨॥ ਗੁਨ ਗੋਬਿੰਦ ਨਿਤ ਗਾਈਐ ॥
ਸਾਧਸੰਗਿ ਮਿਲਿ ਧਿਆਈਐ ॥ ਮਨ ਬਾਂਛਤ ਫਲ ਪਾਏ ॥ ਗੁਰੁ ਪੂਰਾ ਰਿਦੈ ਧਿਆਏ ॥੩॥ ਗੁਰ ਗੋਪਾਲ
ਆਨੰਦਾ ॥ ਜਪਿ ਜਪਿ ਜੀਵੈ ਪਰਮਾਨੰਦਾ ॥ ਜਨ ਨਾਨਕ ਨਾਮੁ ਧਿਆਇਆ ॥ ਪ੍ਰਭ ਅਪਨਾ ਬਿਰਦੁ ਰਖਾਇਆ
॥੪॥੧੦॥੬੦॥ ਰਾਗੁ ਸੋਰਠਿ ਮਹਲਾ ੫ ॥ ਦਹ ਦਿਸ ਛਤ੍ਰ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥ ਸੇਜ
ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥੧॥ ਹੁਣਿ ਨਹੀ ਸੰਦੇਸਰੋ ਮਾਇਓ ॥ ਏਕ ਕੋਸਰੋ ਸਿਧਿ
ਕਰਤ ਲਾਲੁ ਤਬ ਚਤੁਰ ਪਾਤਰੋ ਆਇਓ ॥ ਰਹਾਉ ॥ ਕਿਉ ਬਿਸਰੈ ਇਹੁ ਲਾਲੁ ਪਿਆਰੋ ਸਰਬ ਗੁਣਾ ਸੁਖਦਾਇਓ
॥ ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥੨॥ ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ
ਨਿਕਟਾਇਓ ॥ ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ ॥੩॥ ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ
ਦੂਖੁ ਮਿਟਾਇਓ ॥ ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ ਤਉ ਦਇਆਰੁ ਬੀਠਲੋ ਪਾਇਓ ॥੪॥ ਸਭੁ ਰਹਿਓ
ਅੰਦੇਸਰੋ ਮਾਇਓ ॥ ਜੋ ਚਾਹਤ ਸੋ ਗੁਰੂ ਮਿਲਾਇਓ ॥ ਸਰਬ ਗੁਨਾ ਨਿਧਿ ਰਾਇਓ ॥ ਰਹਾਉ ਦੂਜਾ ॥੧੧॥੬੧॥
ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ
ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ
ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ
ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ
ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ
ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੨੫॥
ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ
ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ
॥੪॥੧੨॥੬੨॥ ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ ਗੁਨ
ਗਾਵਤ ਧਿਆਵਤ ਪ੍ਰਭੁ ਅਪਨਾ ਕਾਰਜ ਸਗਲੇ ਸਾਂਠੇ ॥੧॥ ਜਗਜੀਵਨ ਨਾਮੁ ਤੁਮਾਰਾ ॥ ਗੁਰ ਪੂਰੇ ਦੀਓ
ਉਪਦੇਸਾ ਜਪਿ ਭਉਜਲੁ ਪਾਰਿ ਉਤਾਰਾ ॥ ਰਹਾਉ ॥ ਤੂਹੈ ਮੰਤ੍ਰੀ ਸੁਨਹਿ ਪ੍ਰਭ ਤੂਹੈ ਸਭੁ ਕਿਛੁ ਕਰਣੈਹਾਰਾ ॥
ਤੂ ਆਪੇ ਦਾਤਾ ਆਪੇ ਭੁਗਤਾ ਕਿਆ ਇਹੁ ਜੰਤੁ ਵਿਚਾਰਾ ॥੨॥ ਕਿਆ ਗੁਣ ਤੇਰੇ ਆਖਿ ਵਖਾਣੀ ਕੀਮਤਿ
ਕਹਣੁ ਨ ਜਾਈ ॥ ਪੇਖਿ ਪੇਖਿ ਜੀਵੈ ਪ੍ਰਭੁ ਅਪਨਾ ਅਚਰਜੁ ਤੁਮਹਿ ਵਡਾਈ ॥੩॥ ਧਾਰਿ ਅਨੁਗ੍ਰਹੁ ਆਪਿ
ਪ੍ਰਭ ਸ੍ਵਾਮੀ ਪਤਿ ਮਤਿ ਕੀਨੀ ਪੂਰੀ ॥ ਸਦਾ ਸਦਾ ਨਾਨਕ ਬਲਿਹਾਰੀ ਬਾਛਉ ਸੰਤਾ ਧੂਰੀ ॥੪॥੧੩॥੬੩॥
ਸੋਰਠਿ ਮਃ ੫ ॥ ਗੁਰੁ ਪੂਰਾ ਨਮਸਕਾਰੇ ॥ ਪ੍ਰਭਿ ਸਭੇ ਕਾਜ ਸਵਾਰੇ ॥ ਹਰਿ ਅਪਣੀ ਕਿਰਪਾ ਧਾਰੀ ॥ ਪ੍ਰਭ ਪੂਰਨ
ਪੈਜ ਸਵਾਰੀ ॥੧॥ ਅਪਨੇ ਦਾਸ ਕੋ ਭਇਓ ਸਹਾਈ ॥ ਸਗਲ ਮਨੋਰਥ ਕੀਨੇ ਕਰਤੈ ਊਣੀ ਬਾਤ ਨ ਕਾਈ ॥
ਰਹਾਉ ॥ ਕਰਤੈ ਪੁਰਖਿ ਤਾਲੁ ਦਿਵਾਇਆ ॥ ਪਿਛੈ ਲਗਿ ਚਲੀ ਮਾਇਆ ॥ ਤੋਟਿ ਨ ਕਤਹੂ ਆਵੈ ॥ ਮੇਰੇ ਪੂਰੇ
ਸਤਗੁਰ ਭਾਵੈ ॥੨॥ ਸਿਮਰਿ ਸਿਮਰਿ ਦਇਆਲਾ ॥ ਸਭਿ ਜੀਅ ਭਏ ਕਿਰਪਾਲਾ ॥ ਜੈ ਜੈ ਕਾਰੁ ਗੁਸਾਈ ॥ ਜਿਨਿ
ਪੂਰੀ ਬਣਤ ਬਣਾਈ ॥੩॥ ਤੂ ਭਾਰੋ ਸੁਆਮੀ ਮੋਰਾ ॥ ਇਹੁ ਪੁੰਨੁ ਪਦਾਰਥੁ ਤੇਰਾ ॥ ਜਨ ਨਾਨਕ ਏਕੁ ਧਿਆਇਆ
॥ ਸਰਬ ਫਲਾ ਪੁੰਨੁ ਪਾਇਆ ॥੪॥੧੪॥੬੪॥
ਸੋਰਠਿ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥ ਨਿਰਮਲ ਹੋਏ ਕਰਿ ਇਸਨਾਨਾ ॥ ਗੁਰਿ ਪੂਰੈ ਕੀਨੇ
ਦਾਨਾ ॥੧॥ ਸਭਿ ਕੁਸਲ ਖੇਮ ਪ੍ਰਭਿ ਧਾਰੇ ॥ ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥
ਰਹਾਉ ॥ ਸਾਧਸੰਗਿ ਮਲੁ ਲਾਥੀ ॥ ਪਾਰਬ੍ਰਹਮੁ ਭਇਓ ਸਾਥੀ ॥ ਨਾਨਕ ਨਾਮੁ ਧਿਆਇਆ ॥ ਆਦਿ ਪੁਰਖ ਪ੍ਰਭੁ
ਪਾਇਆ ॥੨॥੧॥੬੫॥ ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੨੬॥
॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ
ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥
ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥ ਸੋਰਠਿ ਮਹਲਾ ੫ ॥ ਆਗੈ ਸੁਖੁ ਗੁਰਿ ਦੀਆ ॥
ਪਾਛੈ ਕੁਸਲ ਖੇਮ ਗੁਰਿ ਕੀਆ ॥ ਸਰਬ ਨਿਧਾਨ ਸੁਖ ਪਾਇਆ ॥ ਗੁਰੁ ਅਪੁਨਾ ਰਿਦੈ ਧਿਆਇਆ ॥੧॥ ਅਪਨੇ
ਸਤਿਗੁਰ ਕੀ ਵਡਿਆਈ ॥ ਮਨ ਇਛੇ ਫਲ ਪਾਈ ॥ ਸੰਤਹੁ ਦਿਨੁ ਦਿਨੁ ਚੜੈ ਸਵਾਈ ॥ ਰਹਾਉ ॥ ਜੀਅ ਜੰਤ
ਸਭਿ ਭਏ ਦਇਆਲਾ ਪ੍ਰਭਿ ਅਪਨੇ ਕਰਿ ਦੀਨੇ ॥ ਸਹਜ ਸੁਭਾਇ ਮਿਲੇ ਗੋਪਾਲਾ ਨਾਨਕ ਸਾਚਿ ਪਤੀਨੇ
॥੨॥੩॥੬੭॥ ਸੋਰਠਿ ਮਹਲਾ ੫ ॥ ਗੁਰ ਕਾ ਸਬਦੁ ਰਖਵਾਰੇ ॥ ਚਉਕੀ ਚਉਗਿਰਦ ਹਮਾਰੇ ॥ ਰਾਮ ਨਾਮਿ ਮਨੁ
ਲਾਗਾ ॥ ਜਮੁ ਲਜਾਇ ਕਰਿ ਭਾਗਾ ॥੧॥ ਪ੍ਰਭ ਜੀ ਤੂ ਮੇਰੋ ਸੁਖਦਾਤਾ ॥ ਬੰਧਨ ਕਾਟਿ ਕਰੇ ਮਨੁ ਨਿਰਮਲੁ
ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਨਾਨਕ ਪ੍ਰਭੁ ਅਬਿਨਾਸੀ ॥ ਤਾ ਕੀ ਸੇਵ ਨ ਬਿਰਥੀ ਜਾਸੀ ॥ ਅਨਦ ਕਰਹਿ
ਤੇਰੇ ਦਾਸਾ ॥ ਜਪਿ ਪੂਰਨ ਹੋਈ ਆਸਾ ॥੨॥੪॥੬੮॥ ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ
ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ
ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ
॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ ਸੋਰਠਿ ਮਹਲਾ ੫ ॥ ਤਾਪੁ
ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥
ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ
ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ
॥੨॥੬॥੭੦॥ ਸੋਰਠਿ ਮਹਲਾ ੫ ॥ ਸੋਈ ਕਰਾਇ ਜੋ ਤੁਧੁ ਭਾਵੈ ॥ ਮੋਹਿ ਸਿਆਣਪ ਕਛੂ ਨ ਆਵੈ ॥ ਹਮ
ਬਾਰਿਕ ਤਉ ਸਰਣਾਈ ॥ ਪ੍ਰਭਿ ਆਪੇ ਪੈਜ ਰਖਾਈ ॥੧॥ ਮੇਰਾ ਮਾਤ ਪਿਤਾ ਹਰਿ ਰਾਇਆ ॥ ਕਰਿ ਕਿਰਪਾ
ਪ੍ਰਤਿਪਾਲਣ ਲਾਗਾ ਕਰੀਂ ਤੇਰਾ ਕਰਾਇਆ ॥ ਰਹਾਉ ॥ ਜੀਅ ਜੰਤ ਤੇਰੇ ਧਾਰੇ ॥ ਪ੍ਰਭ ਡੋਰੀ ਹਾਥਿ ਤੁਮਾਰੇ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੨੭॥
ਜਿ ਕਰਾਵੈ ਸੋ ਕਰਣਾ ॥ ਨਾਨਕ ਦਾਸ ਤੇਰੀ ਸਰਣਾ ॥੨॥੭॥੭੧॥ ਸੋਰਠਿ ਮਹਲਾ ੫ ॥ ਹਰਿ ਨਾਮੁ ਰਿਦੈ
ਪਰੋਇਆ ॥ ਸਭੁ ਕਾਜੁ ਹਮਾਰਾ ਹੋਇਆ ॥ ਪ੍ਰਭ ਚਰਣੀ ਮਨੁ ਲਾਗਾ ॥ ਪੂਰਨ ਜਾ ਕੇ ਭਾਗਾ ॥੧॥ ਮਿਲਿ
ਸਾਧਸੰਗਿ ਹਰਿ ਧਿਆਇਆ ॥ ਆਠ ਪਹਰ ਅਰਾਧਿਓ ਹਰਿ ਹਰਿ ਮਨ ਚਿੰਦਿਆ ਫਲੁ ਪਾਇਆ ॥ ਰਹਾਉ ॥
ਪਰਾ ਪੂਰਬਲਾ ਅੰਕੁਰੁ ਜਾਗਿਆ ॥ ਰਾਮ ਨਾਮਿ ਮਨੁ ਲਾਗਿਆ ॥ ਮਨਿ ਤਨਿ ਹਰਿ ਦਰਸਿ ਸਮਾਵੈ ॥ ਨਾਨਕ ਦਾਸ
ਸਚੇ ਗੁਣ ਗਾਵੈ ॥੨॥੮॥੭੨॥ ਸੋਰਠਿ ਮਹਲਾ ੫ ॥ ਗੁਰ ਮਿਲਿ ਪ੍ਰਭੂ ਚਿਤਾਰਿਆ ॥ ਕਾਰਜ ਸਭਿ ਸਵਾਰਿਆ ॥
ਮੰਦਾ ਕੋ ਨ ਅਲਾਏ ॥ ਸਭ ਜੈ ਜੈ ਕਾਰੁ ਸੁਣਾਏ ॥੧॥ ਸੰਤਹੁ ਸਾਚੀ ਸਰਣਿ ਸੁਆਮੀ ॥ ਜੀਅ ਜੰਤ ਸਭਿ ਹਾਥਿ
ਤਿਸੈ ਕੈ ਸੋ ਪ੍ਰਭੁ ਅੰਤਰਜਾਮੀ ॥ ਰਹਾਉ ॥ ਕਰਤਬ ਸਭਿ ਸਵਾਰੇ ॥ ਪ੍ਰਭਿ ਅਪੁਨਾ ਬਿਰਦੁ ਸਮਾਰੇ ॥ ਪਤਿਤ ਪਾਵਨ
ਪ੍ਰਭ ਨਾਮਾ ॥ ਜਨ ਨਾਨਕ ਸਦ ਕੁਰਬਾਨਾ ॥੨॥੯॥੭੩॥ ਸੋਰਠਿ ਮਹਲਾ ੫ ॥ ਪਾਰਬ੍ਰਹਮਿ ਸਾਜਿ ਸਵਾਰਿਆ ॥
ਇਹੁ ਲਹੁੜਾ ਗੁਰੂ ਉਬਾਰਿਆ ॥ ਅਨਦ ਕਰਹੁ ਪਿਤ ਮਾਤਾ ॥ ਪਰਮੇਸਰੁ ਜੀਅ ਕਾ ਦਾਤਾ ॥੧॥ ਸੁਭ ਚਿਤਵਨਿ
ਦਾਸ ਤੁਮਾਰੇ ॥ ਰਾਖਹਿ ਪੈਜ ਦਾਸ ਅਪੁਨੇ ਕੀ ਕਾਰਜ ਆਪਿ ਸਵਾਰੇ ॥ ਰਹਾਉ ॥ ਮੇਰਾ ਪ੍ਰਭੁ ਪਰਉਪਕਾਰੀ ॥ ਪੂਰਨ
ਕਲ ਜਿਨਿ ਧਾਰੀ ॥ ਨਾਨਕ ਸਰਣੀ ਆਇਆ ॥ ਮਨ ਚਿੰਦਿਆ ਫਲੁ ਪਾਇਆ ॥੨॥੧੦॥੭੪॥ ਸੋਰਠਿ
ਮਹਲਾ ੫ ॥ ਸਦਾ ਸਦਾ ਹਰਿ ਜਾਪੇ ॥ ਪ੍ਰਭ ਬਾਲਕ ਰਾਖੇ ਆਪੇ ॥ ਸੀਤਲਾ ਠਾਕਿ ਰਹਾਈ ॥ ਬਿਘਨ ਗਏ ਹਰਿ
ਨਾਈ ॥੧॥ ਮੇਰਾ ਪ੍ਰਭੁ ਹੋਆ ਸਦਾ ਦਇਆਲਾ ॥ ਅਰਦਾਸਿ ਸੁਣੀ ਭਗਤ ਅਪੁਨੇ ਕੀ ਸਭ ਜੀਅ ਭਇਆ
ਕਿਰਪਾਲਾ ॥ ਰਹਾਉ ॥ ਪ੍ਰਭ ਕਰਣ ਕਾਰਣ ਸਮਰਾਥਾ ॥ ਹਰਿ ਸਿਮਰਤ ਸਭੁ ਦੁਖੁ ਲਾਥਾ ॥ ਅਪਣੇ ਦਾਸ ਕੀ ਸੁਣੀ
ਬੇਨੰਤੀ ॥ ਸਭ ਨਾਨਕ ਸੁਖਿ ਸਵੰਤੀ ॥੨॥੧੧॥੭੫॥ ਸੋਰਠਿ ਮਹਲਾ ੫ ॥ ਅਪਨਾ ਗੁਰੂ ਧਿਆਏ ॥ ਮਿਲਿ ਕੁਸਲ
ਸੇਤੀ ਘਰਿ ਆਏ ॥ ਨਾਮੈ ਕੀ ਵਡਿਆਈ ॥ ਤਿਸੁ ਕੀਮਤਿ ਕਹਣੁ ਨ ਜਾਈ ॥੧॥ ਸੰਤਹੁ ਹਰਿ ਹਰਿ ਹਰਿ
ਆਰਾਧਹੁ ॥ ਹਰਿ ਆਰਾਧਿ ਸਭੋ ਕਿਛੁ ਪਾਈਐ ਕਾਰਜ ਸਗਲੇ ਸਾਧਹੁ ॥ ਰਹਾਉ ॥ ਪ੍ਰੇਮ ਭਗਤਿ ਪ੍ਰਭ ਲਾਗੀ ॥
ਸੋ ਪਾਏ ਜਿਸੁ ਵਡਭਾਗੀ ॥ ਜਨ ਨਾਨਕ ਨਾਮੁ ਧਿਆਇਆ ॥ ਤਿਨਿ ਸਰਬ ਸੁਖਾ ਫਲ ਪਾਇਆ ॥੨॥੧੨॥੭੬॥
ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੨੮॥
ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ
ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ
ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ
ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ
ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ
ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ
ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ
॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ
ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ
ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ
ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ ਸੋਰਠਿ ਮਹਲਾ ੫ ॥ ਗਰੀਬੀ ਗਦਾ
ਹਮਾਰੀ ॥ ਖੰਨਾ ਸਗਲ ਰੇਨੁ ਛਾਰੀ ॥ ਇਸੁ ਆਗੈ ਕੋ ਨ ਟਿਕੈ ਵੇਕਾਰੀ ॥ ਗੁਰ ਪੂਰੇ ਏਹ ਗਲ ਸਾਰੀ ॥੧॥ ਹਰਿ
ਹਰਿ ਨਾਮੁ ਸੰਤਨ ਕੀ ਓਟਾ ॥ ਜੋ ਸਿਮਰੈ ਤਿਸ ਕੀ ਗਤਿ ਹੋਵੈ ਉਧਰਹਿ ਸਗਲੇ ਕੋਟਾ ॥੧॥ ਰਹਾਉ ॥ ਸੰਤ
ਸੰਗਿ ਜਸੁ ਗਾਇਆ ॥ ਇਹੁ ਪੂਰਨ ਹਰਿ ਧਨੁ ਪਾਇਆ ॥ ਕਹੁ ਨਾਨਕ ਆਪੁ ਮਿਟਾਇਆ ॥ ਸਭੁ ਪਾਰਬ੍ਰਹਮੁ
ਨਦਰੀ ਆਇਆ ॥੨॥੧੬॥੮੦॥ ਸੋਰਠਿ ਮਹਲਾ ੫ ॥ ਗੁਰਿ ਪੂਰੈ ਪੂਰੀ ਕੀਨੀ ॥ ਬਖਸ ਅਪੁਨੀ ਕਰਿ ਦੀਨੀ
॥ ਨਿਤ ਅਨੰਦ ਸੁਖ ਪਾਇਆ ॥ ਥਾਵ ਸਗਲੇ ਸੁਖੀ ਵਸਾਇਆ ॥੧॥ ਹਰਿ ਕੀ ਭਗਤਿ ਫਲ ਦਾਤੀ ॥ ਗੁਰਿ
ਪੂਰੈ ਕਿਰਪਾ ਕਰਿ ਦੀਨੀ ਵਿਰਲੈ ਕਿਨ ਹੀ ਜਾਤੀ ॥ ਰਹਾਉ ॥ ਗੁਰਬਾਣੀ ਗਾਵਹ ਭਾਈ ॥ ਓਹ ਸਫਲ ਸਦਾ
ਸੁਖਦਾਈ ॥ ਨਾਨਕ ਨਾਮੁ ਧਿਆਇਆ ॥ ਪੂਰਬਿ ਲਿਖਿਆ ਪਾਇਆ ॥੨॥੧੭॥੮੧॥ ਸੋਰਠਿ ਮਹਲਾ ੫ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੨੯॥
ਗੁਰੁ ਪੂਰਾ ਆਰਾਧੇ ॥ ਕਾਰਜ ਸਗਲੇ ਸਾਧੇ ॥ ਸਗਲ ਮਨੋਰਥ ਪੂਰੇ ॥ ਬਾਜੇ ਅਨਹਦ ਤੂਰੇ ॥੧॥ ਸੰਤਹੁ ਰਾਮੁ
ਜਪਤ ਸੁਖੁ ਪਾਇਆ ॥ ਸੰਤ ਅਸਥਾਨਿ ਬਸੇ ਸੁਖ ਸਹਜੇ ਸਗਲੇ ਦੂਖ ਮਿਟਾਇਆ ॥੧॥ ਰਹਾਉ ॥ ਗੁਰ ਪੂਰੇ
ਕੀ ਬਾਣੀ ॥ ਪਾਰਬ੍ਰਹਮ ਮਨਿ ਭਾਣੀ ॥ ਨਾਨਕ ਦਾਸਿ ਵਖਾਣੀ ॥ ਨਿਰਮਲ ਅਕਥ ਕਹਾਣੀ ॥੨॥੧੮॥੮੨॥
ਸੋਰਠਿ ਮਹਲਾ ੫ ॥ ਭੂਖੇ ਖਾਵਤ ਲਾਜ ਨ ਆਵੈ ॥ ਤਿਉ ਹਰਿ ਜਨੁ ਹਰਿ ਗੁਣ ਗਾਵੈ ॥੧॥ ਅਪਨੇ ਕਾਜ ਕਉ
ਕਿਉ ਅਲਕਾਈਐ ॥ ਜਿਤੁ ਸਿਮਰਨਿ ਦਰਗਹ ਮੁਖੁ ਊਜਲ ਸਦਾ ਸਦਾ ਸੁਖੁ ਪਾਈਐ ॥੧॥ ਰਹਾਉ ॥ ਜਿਉ
ਕਾਮੀ ਕਾਮਿ ਲੁਭਾਵੈ ॥ ਤਿਉ ਹਰਿ ਦਾਸ ਹਰਿ ਜਸੁ ਭਾਵੈ ॥੨॥ ਜਿਉ ਮਾਤਾ ਬਾਲਿ ਲਪਟਾਵੈ ॥ ਤਿਉ ਗਿਆਨੀ
ਨਾਮੁ ਕਮਾਵੈ ॥੩॥ ਗੁਰ ਪੂਰੇ ਤੇ ਪਾਵੈ ॥ ਜਨ ਨਾਨਕ ਨਾਮੁ ਧਿਆਵੈ ॥੪॥੧੯॥੮੩॥ ਸੋਰਠਿ ਮਹਲਾ ੫ ॥
ਸੁਖ ਸਾਂਦਿ ਘਰਿ ਆਇਆ ॥ ਨਿੰਦਕ ਕੈ ਮੁਖਿ ਛਾਇਆ ॥ ਪੂਰੈ ਗੁਰਿ ਪਹਿਰਾਇਆ ॥ ਬਿਨਸੇ ਦੁਖ ਸਬਾਇਆ
॥੧॥ ਸੰਤਹੁ ਸਾਚੇ ਕੀ ਵਡਿਆਈ ॥ ਜਿਨਿ ਅਚਰਜ ਸੋਭ ਬਣਾਈ ॥੧॥ ਰਹਾਉ ॥ ਬੋਲੇ ਸਾਹਿਬ ਕੈ ਭਾਣੈ
॥ ਦਾਸੁ ਬਾਣੀ ਬ੍ਰਹਮੁ ਵਖਾਣੈ ॥ ਨਾਨਕ ਪ੍ਰਭ ਸੁਖਦਾਈ ॥ ਜਿਨਿ ਪੂਰੀ ਬਣਤ ਬਣਾਈ ॥੨॥੨੦॥੮੪॥
ਸੋਰਠਿ ਮਹਲਾ ੫ ॥ ਪ੍ਰਭੁ ਅਪੁਨਾ ਰਿਦੈ ਧਿਆਏ ॥ ਘਰਿ ਸਹੀ ਸਲਾਮਤਿ ਆਏ ॥ ਸੰਤੋਖੁ ਭਇਆ ਸੰਸਾਰੇ ॥
ਗੁਰਿ ਪੂਰੈ ਲੈ ਤਾਰੇ ॥੧॥ ਸੰਤਹੁ ਪ੍ਰਭੁ ਮੇਰਾ ਸਦਾ ਦਇਆਲਾ ॥ ਅਪਨੇ ਭਗਤ ਕੀ ਗਣਤ ਨ ਗਣਈ ਰਾਖੈ
ਬਾਲ ਗੁਪਾਲਾ ॥੧॥ ਰਹਾਉ ॥ ਹਰਿ ਨਾਮੁ ਰਿਦੈ ਉਰਿ ਧਾਰੇ ॥ ਤਿਨਿ ਸਭੇ ਥੋਕ ਸਵਾਰੇ ॥ ਗੁਰਿ ਪੂਰੈ ਤੁਸਿ
ਦੀਆ ॥ ਫਿਰਿ ਨਾਨਕ ਦੂਖੁ ਨ ਥੀਆ ॥੨॥੨੧॥੮੫॥ ਸੋਰਠਿ ਮਹਲਾ ੫ ॥ ਹਰਿ ਮਨਿ ਤਨਿ ਵਸਿਆ ਸੋਈ ॥
ਜੈ ਜੈ ਕਾਰੁ ਕਰੇ ਸਭੁ ਕੋਈ ॥ ਗੁਰ ਪੂਰੇ ਕੀ ਵਡਿਆਈ ॥ ਤਾ ਕੀ ਕੀਮਤਿ ਕਹੀ ਨ ਜਾਈ ॥੧॥ ਹਉ ਕੁਰਬਾਨੁ
ਜਾਈ ਤੇਰੇ ਨਾਵੈ ॥ ਜਿਸ ਨੋ ਬਖਸਿ ਲੈਹਿ ਮੇਰੇ ਪਿਆਰੇ ਸੋ ਜਸੁ ਤੇਰਾ ਗਾਵੈ ॥੧॥ ਰਹਾਉ ॥ ਤੂੰ ਭਾਰੋ ਸੁਆਮੀ
ਮੇਰਾ ॥ ਸੰਤਾਂ ਭਰਵਾਸਾ ਤੇਰਾ ॥ ਨਾਨਕ ਪ੍ਰਭ ਸਰਣਾਈ ॥ ਮੁਖਿ ਨਿੰਦਕ ਕੈ ਛਾਈ ॥੨॥੨੨॥੮੬॥
ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ
ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੩੦॥
ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ
ਨਾਮੁ ਧਿਆਈ ॥੨॥੨੩॥੮੭॥ ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥
ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ
ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥
ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥ ਸੋਰਠਿ ਮਹਲਾ ੫ ॥ ਸਰਬ ਸੁਖਾ ਕਾ
ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥
ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ
ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥
ਸੋਰਠਿ ਮਹਲਾ ੫ ॥ ਕਰਨ ਕਰਾਵਨ ਹਰਿ ਅੰਤਰਜਾਮੀ ਜਨ ਅਪੁਨੇ ਕੀ ਰਾਖੈ ॥ ਜੈ ਜੈ ਕਾਰੁ ਹੋਤੁ ਜਗ ਭੀਤਰਿ
ਸਬਦੁ ਗੁਰੂ ਰਸੁ ਚਾਖੈ ॥੧॥ ਪ੍ਰਭ ਜੀ ਤੇਰੀ ਓਟ ਗੁਸਾਈ ॥ ਤੂ ਸਮਰਥੁ ਸਰਨਿ ਕਾ ਦਾਤਾ ਆਠ ਪਹਰ ਤੁਮੑ
ਧਿਆਈ ॥ ਰਹਾਉ ॥ ਜੋ ਜਨੁ ਭਜਨੁ ਕਰੇ ਪ੍ਰਭ ਤੇਰਾ ਤਿਸੈ ਅੰਦੇਸਾ ਨਾਹੀ ॥ ਸਤਿਗੁਰ ਚਰਨ ਲਗੇ ਭਉ
ਮਿਟਿਆ ਹਰਿ ਗੁਨ ਗਾਏ ਮਨ ਮਾਹੀ ॥੨॥ ਸੂਖ ਸਹਜ ਆਨੰਦ ਘਨੇਰੇ ਸਤਿਗੁਰ ਦੀਆ ਦਿਲਾਸਾ ॥ ਜਿਣਿ
ਘਰਿ ਆਏ ਸੋਭਾ ਸੇਤੀ ਪੂਰਨ ਹੋਈ ਆਸਾ ॥੩॥ ਪੂਰਾ ਗੁਰੁ ਪੂਰੀ ਮਤਿ ਜਾ ਕੀ ਪੂਰਨ ਪ੍ਰਭ ਕੇ ਕਾਮਾ ॥
ਗੁਰ ਚਰਨੀ ਲਾਗਿ ਤਰਿਓ ਭਵ ਸਾਗਰੁ ਜਪਿ ਨਾਨਕ ਹਰਿ ਹਰਿ ਨਾਮਾ ॥੪॥੨੬॥੯੦॥ ਸੋਰਠਿ ਮਹਲਾ ੫ ॥
ਭਇਓ ਕਿਰਪਾਲੁ ਦੀਨ ਦੁਖ ਭੰਜਨੁ ਆਪੇ ਸਭ ਬਿਧਿ ਥਾਟੀ ॥ ਖਿਨ ਮਹਿ ਰਾਖਿ ਲੀਓ ਜਨੁ ਅਪੁਨਾ ਗੁਰ
ਪੂਰੈ ਬੇੜੀ ਕਾਟੀ ॥੧॥ ਮੇਰੇ ਮਨ ਗੁਰ ਗੋਵਿੰਦੁ ਸਦ ਧਿਆਈਐ ॥ ਸਗਲ ਕਲੇਸ ਮਿਟਹਿ ਇਸੁ ਤਨ ਤੇ
ਮਨ ਚਿੰਦਿਆ ਫਲੁ ਪਾਈਐ ॥ ਰਹਾਉ ॥ ਜੀਅ ਜੰਤ ਜਾ ਕੇ ਸਭਿ ਕੀਨੇ ਪ੍ਰਭੁ ਊਚਾ ਅਗਮ ਅਪਾਰਾ ॥ ਸਾਧਸੰਗਿ
ਨਾਨਕ ਨਾਮੁ ਧਿਆਇਆ ਮੁਖ ਊਜਲ ਭਏ ਦਰਬਾਰਾ ॥੨॥੨੭॥੯੧॥ ਸੋਰਠਿ ਮਹਲਾ ੫ ॥ ਸਿਮਰਉ
ਅਪੁਨਾ ਸਾਂਈ ॥ ਦਿਨਸੁ ਰੈਨਿ ਸਦ ਧਿਆਈ ॥ ਹਾਥ ਦੇਇ ਜਿਨਿ ਰਾਖੇ ॥ ਹਰਿ ਨਾਮ ਮਹਾ ਰਸ ਚਾਖੇ ॥੧॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੩੧॥
ਅਪਨੇ ਗੁਰ ਊਪਰਿ ਕੁਰਬਾਨੁ ॥ ਭਏ ਕਿਰਪਾਲ ਪੂਰਨ ਪ੍ਰਭ ਦਾਤੇ ਜੀਅ ਹੋਏ ਮਿਹਰਵਾਨ ॥ ਰਹਾਉ ॥ ਨਾਨਕ ਜਨ
ਸਰਨਾਈ ॥ ਜਿਨਿ ਪੂਰਨ ਪੈਜ ਰਖਾਈ ॥ ਸਗਲੇ ਦੂਖ ਮਿਟਾਈ ॥ ਸੁਖੁ ਭੁੰਚਹੁ ਮੇਰੇ ਭਾਈ ॥੨॥੨੮॥੯੨॥
ਸੋਰਠਿ ਮਹਲਾ ੫ ॥ ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥ ਰਾਖੁ ਪੈਜ ਨਾਮ ਅਪੁਨੇ ਕੀ ਕਰਨ
ਕਰਾਵਨਹਾਰੇ ॥੧॥ ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥ ਬੁਰੇ ਭਲੇ ਹਮ ਥਾਰੇ ॥ ਰਹਾਉ ॥ ਸੁਣੀ ਪੁਕਾਰ
ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥ ਪਹਿਰਿ ਸਿਰਪਾਉ ਸੇਵਕ ਜਨ ਮੇਲੇ ਨਾਨਕ ਪ੍ਰਗਟ ਪਹਾਰੇ ॥
੨॥੨੯॥੯੩॥ ਸੋਰਠਿ ਮਹਲਾ ੫ ॥ ਜੀਅ ਜੰਤ ਸਭਿ ਵਸਿ ਕਰਿ ਦੀਨੇ ਸੇਵਕ ਸਭਿ ਦਰਬਾਰੇ ॥ ਅੰਗੀਕਾਰੁ
ਕੀਓ ਪ੍ਰਭ ਅਪੁਨੇ ਭਵ ਨਿਧਿ ਪਾਰਿ ਉਤਾਰੇ ॥੧॥ ਸੰਤਨ ਕੇ ਕਾਰਜ ਸਗਲ ਸਵਾਰੇ ॥ ਦੀਨ ਦਇਆਲ
ਕ੍ਰਿਪਾਲ ਕ੍ਰਿਪਾ ਨਿਧਿ ਪੂਰਨ ਖਸਮ ਹਮਾਰੇ ॥ ਰਹਾਉ ॥ ਆਉ ਬੈਠੁ ਆਦਰੁ ਸਭ ਥਾਈ ਊਨ ਨ ਕਤਹੂੰ ਬਾਤਾ ॥
ਭਗਤਿ ਸਿਰਪਾਉ ਦੀਓ ਜਨ ਅਪੁਨੇ ਪ੍ਰਤਾਪੁ ਨਾਨਕ ਪ੍ਰਭ ਜਾਤਾ ॥੨॥੩੦॥੯੪॥
ਸੋਰਠਿ ਮਹਲਾ ੯ ੴ ਸਤਿਗੁਰ ਪ੍ਰਸਾਦਿ ॥
ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥ ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥ ਕਰਿ
ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥ ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥੧॥
ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥ ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ
॥੨॥੧॥ ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ
॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ
ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ
ਬਰੀਆ ਸਿਮਰਤ ਕਹਾ ਨਹੀ ॥੨॥੨॥ ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ
ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੩੨॥
ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ
ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ
ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ
॥੩॥੩॥ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ
ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ
ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ
॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ
ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਸੋਰਠਿ ਮਹਲਾ ੯ ॥
ਪ੍ਰਾਨੀ ਕਉਨੁ ਉਪਾਉ ਕਰੈ ॥ ਜਾ ਤੇ ਭਗਤਿ ਰਾਮ ਕੀ ਪਾਵੈ ਜਮ ਕੋ ਤ੍ਰਾਸੁ ਹਰੈ ॥੧॥ ਰਹਾਉ ॥ ਕਉਨੁ ਕਰਮ
ਬਿਦਿਆ ਕਹੁ ਕੈਸੀ ਧਰਮੁ ਕਉਨੁ ਫੁਨਿ ਕਰਈ ॥ ਕਉਨੁ ਨਾਮੁ ਗੁਰ ਜਾ ਕੈ ਸਿਮਰੈ ਭਵ ਸਾਗਰ ਕਉ ਤਰਈ
॥੧॥ ਕਲ ਮੈ ਏਕੁ ਨਾਮੁ ਕਿਰਪਾ ਨਿਧਿ ਜਾਹਿ ਜਪੈ ਗਤਿ ਪਾਵੈ ॥ ਅਉਰ ਧਰਮ ਤਾ ਕੈ ਸਮ ਨਾਹਨਿ ਇਹ ਬਿਧਿ
ਬੇਦੁ ਬਤਾਵੈ ॥੨॥ ਸੁਖੁ ਦੁਖੁ ਰਹਤ ਸਦਾ ਨਿਰਲੇਪੀ ਜਾ ਕਉ ਕਹਤ ਗੁਸਾਈ ॥ ਸੋ ਤੁਮ ਹੀ ਮਹਿ ਬਸੈ ਨਿਰੰਤਰਿ
ਨਾਨਕ ਦਰਪਨਿ ਨਿਆਈ ॥੩॥੫॥ ਸੋਰਠਿ ਮਹਲਾ ੯ ॥ ਮਾਈ ਮੈ ਕਿਹਿ ਬਿਧਿ ਲਖਉ ਗੁਸਾਈ ॥ ਮਹਾ ਮੋਹ
ਅਗਿਆਨਿ ਤਿਮਰਿ ਮੋ ਮਨੁ ਰਹਿਓ ਉਰਝਾਈ ॥੧॥ ਰਹਾਉ ॥ ਸਗਲ ਜਨਮ ਭਰਮ ਹੀ ਭਰਮ ਖੋਇਓ ਨਹ
ਅਸਥਿਰੁ ਮਤਿ ਪਾਈ ॥ ਬਿਖਿਆਸਕਤ ਰਹਿਓ ਨਿਸ ਬਾਸੁਰ ਨਹ ਛੂਟੀ ਅਧਮਾਈ ॥੧॥ ਸਾਧਸੰਗੁ ਕਬਹੂ
ਨਹੀ ਕੀਨਾ ਨਹ ਕੀਰਤਿ ਪ੍ਰਭ ਗਾਈ ॥ ਜਨ ਨਾਨਕ ਮੈ ਨਾਹਿ ਕੋਊ ਗੁਨੁ ਰਾਖਿ ਲੇਹੁ ਸਰਨਾਈ ॥੨॥੬॥
ਸੋਰਠਿ ਮਹਲਾ ੯ ॥ ਮਾਈ ਮਨੁ ਮੇਰੋ ਬਸਿ ਨਾਹਿ ॥ ਨਿਸ ਬਾਸੁਰ ਬਿਖਿਅਨ ਕਉ ਧਾਵਤ ਕਿਹਿ ਬਿਧਿ ਰੋਕਉ
ਤਾਹਿ ॥੧॥ ਰਹਾਉ ॥ ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ ਨਿਮਖ ਨ ਹੀਏ ਬਸਾਵੈ ॥ ਪਰ ਧਨ ਪਰ ਦਾਰਾ ਸਿਉ
ਰਚਿਓ ਬਿਰਥਾ ਜਨਮੁ ਸਿਰਾਵੈ ॥੧॥ ਮਦਿ ਮਾਇਆ ਕੈ ਭਇਓ ਬਾਵਰੋ ਸੂਝਤ ਨਹ ਕਛੁ ਗਿਆਨਾ ॥ ਘਟ ਹੀ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੩੩॥
ਭੀਤਰਿ ਬਸਤ ਨਿਰੰਜਨੁ ਤਾ ਕੋ ਮਰਮੁ ਨ ਜਾਨਾ ॥੨॥ ਜਬ ਹੀ ਸਰਨਿ ਸਾਧ ਕੀ ਆਇਓ ਦੁਰਮਤਿ ਸਗਲ
ਬਿਨਾਸੀ ॥ ਤਬ ਨਾਨਕ ਚੇਤਿਓ ਚਿੰਤਾਮਨਿ ਕਾਟੀ ਜਮ ਕੀ ਫਾਸੀ ॥੩॥੭॥ ਸੋਰਠਿ ਮਹਲਾ ੯ ॥ ਰੇ ਨਰ ਇਹ
ਸਾਚੀ ਜੀਅ ਧਾਰਿ ॥ ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥੧॥ ਰਹਾਉ ॥ ਬਾਰੂ ਭੀਤਿ
ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥ ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥੧॥
ਅਜਹੂ ਸਮਝਿ ਕਛੁ ਬਿਗਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥ ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ
ਤੋਹਿ ਪੁਕਾਰਿ ॥੨॥੮॥ ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ
ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ
ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ
ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ
ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਸੋਰਠਿ ਮਹਲਾ ੯ ॥ ਮਨ ਰੇ ਗਹਿਓ ਨ ਗੁਰ ਉਪਦੇਸੁ ॥ ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ
॥੧॥ ਰਹਾਉ ॥ ਸਾਚ ਛਾਡਿ ਕੈ ਝੂਠਹ ਲਾਗਿਓ ਜਨਮੁ ਅਕਾਰਥੁ ਖੋਇਓ ॥ ਕਰਿ ਪਰਪੰਚ ਉਦਰ ਨਿਜ ਪੋਖਿਓ
ਪਸੁ ਕੀ ਨਿਆਈ ਸੋਇਓ ॥੧॥ ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ ॥ ਉਰਝਿ ਰਹਿਓ
ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥੨॥ ਰਹਿਓ ਅਚੇਤੁ ਨ ਚੇਤਿਓ ਗੋਬਿੰਦ ਬਿਰਥਾ ਅਉਧ
ਸਿਰਾਨੀ ॥ ਕਹੁ ਨਾਨਕ ਹਰਿ ਬਿਰਦੁ ਪਛਾਨਉ ਭੂਲੇ ਸਦਾ ਪਰਾਨੀ ॥੩॥੧੦॥ ਸੋਰਠਿ ਮਹਲਾ ੯ ॥ ਜੋ ਨਰੁ ਦੁਖ
ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ
ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ
ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ
॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੩੪॥
ਜਿਉ ਪਾਨੀ ਸੰਗਿ ਪਾਨੀ ॥੩॥੧੧॥ ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ
ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ
॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ
ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ
ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ
॥੩॥੧੨॥੧੩੯॥
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ
ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ
ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ
ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ
ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ
ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ
ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ
ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ
ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ
ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ
ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ
ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੩੫॥
ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ
ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ
ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ
ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ
ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ
ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ
ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ ਸੋਰਠਿ ਮਹਲਾ ੧
ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ
ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥
ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ
ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ
ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ
ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ
ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ
ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ
ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ
ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ
ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ
ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੩੬॥
॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ
ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ
ਭਾਈ ਮੇਲਿ ਕਰੇ ਵਾਪਾਰੁ ॥੮॥੨॥ ਸੋਰਠਿ ਮਹਲਾ ੧ ॥ ਜਿਨੀੑ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥
ਤਿਨਾੑ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥
ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥
ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ
ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ
ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ
ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ
ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥
ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿੑ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ
॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ
ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ
ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੀੑ ਸੋ
ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ
॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ
ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ ਸੋਰਠਿ ਮਹਲਾ ੧
ਪਹਿਲਾ ਦੁਤੁਕੀ ॥ ਤੂ ਗੁਣਦਾਤੌ ਨਿਰਮਲੋ ਭਾਈ ਨਿਰਮਲੁ ਨਾ ਮਨੁ ਹੋਇ ॥ ਹਮ ਅਪਰਾਧੀ ਨਿਰਗੁਣੇ ਭਾਈ
ਤੁਝ ਹੀ ਤੇ ਗੁਣੁ ਸੋਇ ॥੧॥ ਮੇਰੇ ਪ੍ਰੀਤਮਾ ਤੂ ਕਰਤਾ ਕਰਿ ਵੇਖੁ ॥ ਹਉ ਪਾਪੀ ਪਾਖੰਡੀਆ ਭਾਈ ਮਨਿ ਤਨਿ ਨਾਮ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੩੭॥
ਵਿਸੇਖੁ ॥ ਰਹਾਉ ॥ ਬਿਖੁ ਮਾਇਆ ਚਿਤੁ ਮੋਹਿਆ ਭਾਈ ਚਤੁਰਾਈ ਪਤਿ ਖੋਇ ॥ ਚਿਤ ਮਹਿ ਠਾਕੁਰੁ ਸਚਿ ਵਸੈ
ਭਾਈ ਜੇ ਗੁਰ ਗਿਆਨੁ ਸਮੋਇ ॥੨॥ ਰੂੜੌ ਰੂੜੌ ਆਖੀਐ ਭਾਈ ਰੂੜੌ ਲਾਲ ਚਲੂਲੁ ॥ ਜੇ ਮਨੁ ਹਰਿ ਸਿਉ ਬੈਰਾਗੀਐ
ਭਾਈ ਦਰਿ ਘਰਿ ਸਾਚੁ ਅਭੂਲੁ ॥੩॥ ਪਾਤਾਲੀ ਆਕਾਸਿ ਤੂ ਭਾਈ ਘਰਿ ਘਰਿ ਤੂ ਗੁਣ ਗਿਆਨੁ ॥ ਗੁਰ
ਮਿਲਿਐ ਸੁਖੁ ਪਾਇਆ ਭਾਈ ਚੂਕਾ ਮਨਹੁ ਗੁਮਾਨੁ ॥੪॥ ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ
ਹੋਇ ॥ ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥੫॥ ਦੇਵੀ ਦੇਵਾ ਪੂਜੀਐ ਭਾਈ ਕਿਆ
ਮਾਗਉ ਕਿਆ ਦੇਹਿ ॥ ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ ਬੂਡਹਿ ਤੇਹਿ ॥੬॥ ਗੁਰ ਬਿਨੁ ਅਲਖੁ ਨ
ਲਖੀਐ ਭਾਈ ਜਗੁ ਬੂਡੈ ਪਤਿ ਖੋਇ ॥ ਮੇਰੇ ਠਾਕੁਰ ਹਾਥਿ ਵਡਾਈਆ ਭਾਈ ਜੈ ਭਾਵੈ ਤੈ ਦੇਇ ॥੭॥ ਬਈਅਰਿ
ਬੋਲੈ ਮੀਠੁਲੀ ਭਾਈ ਸਾਚੁ ਕਹੈ ਪਿਰ ਭਾਇ ॥ ਬਿਰਹੈ ਬੇਧੀ ਸਚਿ ਵਸੀ ਭਾਈ ਅਧਿਕ ਰਹੀ ਹਰਿ ਨਾਇ ॥੮॥
ਸਭੁ ਕੋ ਆਖੈ ਆਪਣਾ ਭਾਈ ਗੁਰ ਤੇ ਬੁਝੈ ਸੁਜਾਨੁ ॥ ਜੋ ਬੀਧੇ ਸੇ ਊਬਰੇ ਭਾਈ ਸਬਦੁ ਸਚਾ ਨੀਸਾਨੁ ॥੯॥
ਈਧਨੁ ਅਧਿਕ ਸਕੇਲੀਐ ਭਾਈ ਪਾਵਕੁ ਰੰਚਕ ਪਾਇ ॥ ਖਿਨੁ ਪਲੁ ਨਾਮੁ ਰਿਦੈ ਵਸੈ ਭਾਈ ਨਾਨਕ ਮਿਲਣੁ
ਸੁਭਾਇ ॥੧੦॥੪॥
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ
ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥
ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ
ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ
ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ
ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ
ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੩੮॥
ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥
ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ
ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ
ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥
ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ
ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ
ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥
ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ
ਉਰਿ ਧਾਰਾ ॥੮॥੧॥ ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ
ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ
॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ
ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥
ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ
ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ
ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥
ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ
ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ
ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ
ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੩੯॥
ਕੋਇ ॥੮॥੨॥ ਸੋਰਠਿ ਮਹਲਾ ੩ ॥ ਹਰਿ ਜੀਉ ਸਬਦੇ ਜਾਪਦਾ ਭਾਈ ਪੂਰੈ ਭਾਗਿ ਮਿਲਾਇ ॥ ਸਦਾ ਸੁਖੁ
ਸੋਹਾਗਣੀ ਭਾਈ ਅਨਦਿਨੁ ਰਤੀਆ ਰੰਗੁ ਲਾਇ ॥੧॥ ਹਰਿ ਜੀ ਤੂ ਆਪੇ ਰੰਗੁ ਚੜਾਇ ॥ ਗਾਵਹੁ ਗਾਵਹੁ ਰੰਗਿ
ਰਾਤਿਹੋ ਭਾਈ ਹਰਿ ਸੇਤੀ ਰੰਗੁ ਲਾਇ ॥ ਰਹਾਉ ॥ ਗੁਰ ਕੀ ਕਾਰ ਕਮਾਵਣੀ ਭਾਈ ਆਪੁ ਛੋਡਿ ਚਿਤੁ ਲਾਇ ॥
ਸਦਾ ਸਹਜੁ ਫਿਰਿ ਦੁਖੁ ਨ ਲਗਈ ਭਾਈ ਹਰਿ ਆਪਿ ਵਸੈ ਮਨਿ ਆਇ ॥੨॥ ਪਿਰ ਕਾ ਹੁਕਮੁ ਨ ਜਾਣਈ ਭਾਈ
ਸਾ ਕੁਲਖਣੀ ਕੁਨਾਰਿ ॥ ਮਨਹਠਿ ਕਾਰ ਕਮਾਵਣੀ ਭਾਈ ਵਿਣੁ ਨਾਵੈ ਕੂੜਿਆਰਿ ॥੩॥ ਸੇ ਗਾਵਹਿ ਜਿਨ
ਮਸਤਕਿ ਭਾਗੁ ਹੈ ਭਾਈ ਭਾਇ ਸਚੈ ਬੈਰਾਗੁ ॥ ਅਨਦਿਨੁ ਰਾਤੇ ਗੁਣ ਰਵਹਿ ਭਾਈ ਨਿਰਭਉ ਗੁਰ ਲਿਵ ਲਾਗੁ
॥੪॥ ਸਭਨਾ ਮਾਰਿ ਜੀਵਾਲਦਾ ਭਾਈ ਸੋ ਸੇਵਹੁ ਦਿਨੁ ਰਾਤਿ ॥ ਸੋ ਕਿਉ ਮਨਹੁ ਵਿਸਾਰੀਐ ਭਾਈ ਜਿਸ ਦੀ
ਵਡੀ ਹੈ ਦਾਤਿ ॥੫॥ ਮਨਮੁਖਿ ਮੈਲੀ ਡੁੰਮਣੀ ਭਾਈ ਦਰਗਹ ਨਾਹੀ ਥਾਉ ॥ ਗੁਰਮੁਖਿ ਹੋਵੈ ਤ ਗੁਣ ਰਵੈ ਭਾਈ
ਮਿਲਿ ਪ੍ਰੀਤਮ ਸਾਚਿ ਸਮਾਉ ॥੬॥ ਏਤੁ ਜਨਮਿ ਹਰਿ ਨ ਚੇਤਿਓ ਭਾਈ ਕਿਆ ਮੁਹੁ ਦੇਸੀ ਜਾਇ ॥ ਕਿੜੀ ਪਵੰਦੀ
ਮੁਹਾਇਓਨੁ ਭਾਈ ਬਿਖਿਆ ਨੋ ਲੋਭਾਇ ॥੭॥ ਨਾਮੁ ਸਮਾਲਹਿ ਸੁਖਿ ਵਸਹਿ ਭਾਈ ਸਦਾ ਸੁਖੁ ਸਾਂਤਿ ਸਰੀਰ ॥
ਨਾਨਕ ਨਾਮੁ ਸਮਾਲਿ ਤੂ ਭਾਈ ਅਪਰੰਪਰ ਗੁਣੀ ਗਹੀਰ ॥੮॥੩॥
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ
ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ
ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ
॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ
ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ
ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ
ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੪੦॥
ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ
ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ
॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ
॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ
ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਗੁਰਿ ਪੂਰੈ ਸੰਤੋਖਿਆ ਭਾਈ
ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ
ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ
ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥
ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ
॥੭॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ
ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ
ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ
ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ
ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ
ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥
ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ
ਨਾਮ ਲਿਵ ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ ਅਵਰੁ ਨ
ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥ ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ
॥ ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੪੧॥
ਸਾਚੈ ਨਾਇ ॥ ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥ ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ
ਤਨਿ ਕੀਤਾ ਰੋਗੁ ॥ ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ ਭੋਗ ਭੁੰਚਾਇ ਭੁਲਾਇਅਨੁ
ਪਿਆਰੇ ਉਤਰੈ ਨਹੀ ਵਿਜੋਗੁ ॥ ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥ ਮਾਇਆ
ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥ ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ
॥ ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ
ਰਹਿਆ ਮੂਲੁ ॥੪॥ ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥ ਜਿਸੁ ਮਿਲਿਐ ਹਰਿ ਵਿਸਰੈ
ਪਿਆਰੇ ਸੋੁ ਮੁਹਿ ਕਾਲੈ ਉਠਿ ਜਾਇ ॥ ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥ ਜੋ ਗੁਰ
ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥ ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥
ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥ ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ
॥ ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥ ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ
ਜਿਸ ਨੋ ਨਦਰਿ ਕਰੇ ॥ ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥ ਦੁਖ ਸਾਗਰੁ ਤਿਨ ਲੰਘਿਆ
ਪਿਆਰੇ ਭਵਜਲੁ ਪਾਰਿ ਪਰੇ ॥ ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥੭॥ ਸੰਮ੍ਰਥ ਪੁਰਖੁ
ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ ॥ ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ
॥ ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ ॥ ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ
ਕੁਰਬਾਣੁ ॥੮॥੨॥
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ
ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ
ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੪੨॥
ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ
॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ
ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ
ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ
ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥
ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ
॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ
ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ
ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
ਰਾਗੁ ਸੋਰਠਿ ਵਾਰ ਮਹਲੇ ੪ ਕੀ ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੧ ॥ ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ ॥ ਦੰਦੀ ਮੈਲੁ ਨ ਕਤੁ ਮਨਿ ਜੀਭੈ ਸਚਾ ਸੋਇ ॥
ਸਸੁਰੈ ਪੇਈਐ ਭੈ ਵਸੀ ਸਤਿਗੁਰੁ ਸੇਵਿ ਨਿਸੰਗ ॥ ਪਰਹਰਿ ਕਪੜੁ ਜੇ ਪਿਰ ਮਿਲੈ ਖੁਸੀ ਰਾਵੈ ਪਿਰੁ ਸੰਗਿ ॥ ਸਦਾ
ਸੀਗਾਰੀ ਨਾਉ ਮਨਿ ਕਦੇ ਨ ਮੈਲੁ ਪਤੰਗੁ ॥ ਦੇਵਰ ਜੇਠ ਮੁਏ ਦੁਖਿ ਸਸੂ ਕਾ ਡਰੁ ਕਿਸੁ ॥ ਜੇ ਪਿਰ ਭਾਵੈ ਨਾਨਕਾ
ਕਰਮ ਮਣੀ ਸਭੁ ਸਚੁ ॥੧॥ ਮਃ ੪ ॥ ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥ ਗੁਰ ਪੁਰਖੁ ਮਨਾਵੈ
ਆਪਣਾ ਗੁਰਮਤੀ ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ
ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ
ਡੋਲੇ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥੨॥ ਪਉੜੀ ॥ ਤੂ ਆਪੇ ਸਿਸਟਿ ਕਰਤਾ
ਸਿਰਜਣਹਾਰਿਆ ॥ ਤੁਧੁ ਆਪੇ ਖੇਲੁ ਰਚਾਇ ਤੁਧੁ ਆਪਿ ਸਵਾਰਿਆ ॥ ਦਾਤਾ ਕਰਤਾ ਆਪਿ ਆਪਿ ਭੋਗਣਹਾਰਿਆ
॥ ਸਭੁ ਤੇਰਾ ਸਬਦੁ ਵਰਤੈ ਉਪਾਵਣਹਾਰਿਆ ॥ ਹਉ ਗੁਰਮੁਖਿ ਸਦਾ ਸਲਾਹੀ ਗੁਰ ਕਉ ਵਾਰਿਆ ॥੧॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੪੩॥
ਸਲੋਕੁ ਮਃ ੩ ॥ ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥ ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ
ਪਾਇ ॥ ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥ ਸਬਦਿ ਰਤੇ ਸੇ ਸੀਤਲ ਭਏ ਨਾਨਕ
ਸਚੁ ਕਮਾਇ ॥੧॥ ਮਃ ੩ ॥ ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥ ਜਿਨਾ ਸਤਿਗੁਰੁ ਜੀਵਦਿਆ
ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥ ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥ ਗੁਰਮੁਖਿ ਮੁਏ ਜੀਵਦੇ
ਪਰਵਾਣੁ ਹਹਿ ਮਨਮੁਖ ਜਨਮਿ ਮਰਾਹਿ ॥ ਨਾਨਕ ਮੁਏ ਨ ਆਖੀਅਹਿ ਜਿ ਗੁਰ ਕੈ ਸਬਦਿ ਸਮਾਹਿ ॥੨॥ ਪਉੜੀ
॥ ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥ ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥ ਹਰਿ
ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥ ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥ ਹਉ ਗੁਰਮੁਖਿ ਕਾਰ
ਕਮਾਵਾ ਜਿ ਗੁਰਿ ਸਮਝਾਈਐ ॥੨॥ ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ
॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ
ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ
ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ
ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ
ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ
ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥
ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ
ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ
ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ
ਘੁਮਾਇਆ ॥੩॥ ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ
ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੪੪॥
ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ ਨਾਨਕ ਨਾਮੁ ਤਿਨਾ
ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ
ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ
ਕਰਤੈ ਆਪਿ ਖੁਆਇਆ ॥ ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ
ਹੋਇਆ ਰਸਨਾ ਹਰਿ ਸਾਦੁ ਆਇਆ ॥ ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ
ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥ ਪਉੜੀ
॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ
॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ
ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥ ਸਲੋਕੁ ਮਃ ੩ ॥ ਜਿਉ ਤਨੁ ਕੋਲੂ ਪੀੜੀਐ ਰਤੁ ਨ
ਭੋਰੀ ਡੇਹਿ ॥ ਜੀਉ ਵੰਞੈ ਚਉ ਖੰਨੀਐ ਸਚੇ ਸੰਦੜੈ ਨੇਹਿ ॥ ਨਾਨਕ ਮੇਲੁ ਨ ਚੁਕਈ ਰਾਤੀ ਅਤੈ ਡੇਹ ॥੧॥
ਮਃ ੩ ॥ ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ ॥ ਜਿਉ ਮਾਜੀਠੈ ਕਪੜੇ ਰੰਗੇ ਭੀ ਪਾਹੇਹਿ ॥ ਨਾਨਕ ਰੰਗੁ ਨ
ਉਤਰੈ ਬਿਆ ਨ ਲਗੈ ਕੇਹ ॥੨॥ ਪਉੜੀ ॥ ਹਰਿ ਆਪਿ ਵਰਤੈ ਆਪਿ ਹਰਿ ਆਪਿ ਬੁਲਾਇਦਾ ॥ ਹਰਿ ਆਪੇ
ਸ੍ਰਿਸਟਿ ਸਵਾਰਿ ਸਿਰਿ ਧੰਧੈ ਲਾਇਦਾ ॥ ਇਕਨਾ ਭਗਤੀ ਲਾਇ ਇਕਿ ਆਪਿ ਖੁਆਇਦਾ ॥ ਇਕਨਾ ਮਾਰਗਿ
ਪਾਇ ਇਕਿ ਉਝੜਿ ਪਾਇਦਾ ॥ ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ ਗੁਣ ਗਾਇਦਾ ॥੫॥ ਸਲੋਕੁ ਮਃ ੩ ॥
ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥
ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥
ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ
ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ
ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੪੫॥
॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ
ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥
ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ
ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ
ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ
॥੬॥ ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ
ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ
ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ
ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ
ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ
ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ
ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ ਸਲੋਕੁ ਮਃ ੩ ॥ ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ
ਅੰਮ੍ਰਿਤੁ ਸਾਰੁ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ ॥ ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ
ਵੀਚਾਰਿ ॥ ਏਹ ਮੁਦਾਵਣੀ ਕਿਉ ਵਿਚਹੁ ਕਢੀਐ ਸਦਾ ਰਖੀਐ ਉਰਿ ਧਾਰਿ ॥ ਏਹ ਮੁਦਾਵਣੀ ਸਤਿਗੁਰੂ ਪਾਈ
ਗੁਰਸਿਖਾ ਲਧੀ ਭਾਲਿ ॥ ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥੧॥ ਮਃ ੩ ॥ ਜੋ ਧੁਰਿ
ਮੇਲੇ ਸੇ ਮਿਲਿ ਰਹੇ ਸਤਿਗੁਰ ਸਿਉ ਚਿਤੁ ਲਾਇ ॥ ਆਪਿ ਵਿਛੋੜੇਨੁ ਸੇ ਵਿਛੁੜੇ ਦੂਜੈ ਭਾਇ ਖੁਆਇ ॥ ਨਾਨਕ ਵਿਣੁ
ਕਰਮਾ ਕਿਆ ਪਾਈਐ ਪੂਰਬਿ ਲਿਖਿਆ ਕਮਾਇ ॥੨॥ ਪਉੜੀ ॥ ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ
॥ ਹਰਿ ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥ ਜਿਨੀ ਸੁਣਿ ਮੰਨਿਆ ਹਰਿ ਨਾਉ ਤਿਨਾ ਹਉ ਵਾਰੀਆ
॥ ਗੁਰਮੁਖੀਆ ਹਰਿ ਮੇਲੁ ਮਿਲਾਵਣਹਾਰੀਆ ॥ ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥੮॥ ਸਲੋਕੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੪੬॥
ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥
ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ
ਉਸਤਤਿ ਹੋਵੈ ॥ ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ ਗਿਆਨੀ ਜਾਗਹਿ ਸਵਹਿ ਸੁਭਾਇ
॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ
ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ
ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥ ਸਲੋਕ ਮਃ ੩ ॥ ਅੰਤਰਿ
ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥ ਵਿਣੁ ਡਿਠਾ ਕਿਆ ਸਾਲਾਹੀਐ ਅੰਧਾ ਅੰਧੁ ਕਮਾਇ ॥ ਨਾਨਕ
ਸਬਦੁ ਪਛਾਣੀਐ ਨਾਮੁ ਵਸੈ ਮਨਿ ਆਇ ॥੧॥ ਮਃ ੩ ॥ ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥ ਸਚਾ
ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥ ਗੁਰ ਕਿਰਪਾ ਤੇ ਪਾਈਅਨਿ ਜੇ ਦੇਵੈ ਦੇਵਣਹਾਰੁ ॥ ਸਚਾ ਸਉਦਾ ਲਾਭੁ
ਸਦਾ ਖਟਿਆ ਨਾਮੁ ਅਪਾਰੁ ॥ ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ ਕਰਮਿ ਪੀਆਵਣਹਾਰੁ ॥ ਨਾਨਕ ਸਚੁ ਸਲਾਹੀਐ
ਧੰਨੁ ਸਵਾਰਣਹਾਰੁ ॥੨॥ ਪਉੜੀ ॥ ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥ ਜੇ ਕੋ ਬੋਲੈ ਸਚੁ ਕੂੜਾ ਜਲਿ
ਜਾਵਈ ॥ ਕੂੜਿਆਰੀ ਰਜੈ ਕੂੜਿ ਜਿਉ ਵਿਸਟਾ ਕਾਗੁ ਖਾਵਈ ॥ ਜਿਸੁ ਹਰਿ ਹੋਇ ਕ੍ਰਿਪਾਲੁ ਸੋ ਨਾਮੁ ਧਿਆਵਈ ॥
ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ ਪਾਪੁ ਲਹਿ ਜਾਵਈ ॥੧੦॥ ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ
ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ
ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ
ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ
ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥
ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥
ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੪੭॥
ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ
ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ
ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ
ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ
ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥
ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ
ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ
॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥
ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ
ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ ਸਲੋਕੁ ਮਃ ੩ ॥ ਪੰਡਿਤ ਮੈਲੁ ਨ ਚੁਕਈ ਜੇ ਵੇਦ ਪੜੈ ਜੁਗ ਚਾਰਿ ॥
ਤ੍ਰੈ ਗੁਣ ਮਾਇਆ ਮੂਲੁ ਹੈ ਵਿਚਿ ਹਉਮੈ ਨਾਮੁ ਵਿਸਾਰਿ ॥ ਪੰਡਿਤ ਭੂਲੇ ਦੂਜੈ ਲਾਗੇ ਮਾਇਆ ਕੈ ਵਾਪਾਰਿ ॥ ਅੰਤਰਿ
ਤ੍ਰਿਸਨਾ ਭੁਖ ਹੈ ਮੂਰਖ ਭੁਖਿਆ ਮੁਏ ਗਵਾਰ ॥ ਸਤਿਗੁਰਿ ਸੇਵਿਐ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਅੰਦਰਹੁ
ਤ੍ਰਿਸਨਾ ਭੁਖ ਗਈ ਸਚੈ ਨਾਇ ਪਿਆਰਿ ॥ ਨਾਨਕ ਨਾਮਿ ਰਤੇ ਸਹਜੇ ਰਜੇ ਜਿਨਾ ਹਰਿ ਰਖਿਆ ਉਰਿ ਧਾਰਿ ॥੧॥
ਮਃ ੩ ॥ ਮਨਮੁਖ ਹਰਿ ਨਾਮੁ ਨ ਸੇਵਿਆ ਦੁਖੁ ਲਗਾ ਬਹੁਤਾ ਆਇ ॥ ਅੰਤਰਿ ਅਗਿਆਨੁ ਅੰਧੇਰੁ ਹੈ ਸੁਧਿ ਨ
ਕਾਈ ਪਾਇ ॥ ਮਨਹਠਿ ਸਹਜਿ ਨ ਬੀਜਿਓ ਭੁਖਾ ਕਿ ਅਗੈ ਖਾਇ ॥ ਨਾਮੁ ਨਿਧਾਨੁ ਵਿਸਾਰਿਆ ਦੂਜੈ ਲਗਾ ਜਾਇ
॥ ਨਾਨਕ ਗੁਰਮੁਖਿ ਮਿਲਹਿ ਵਡਿਆਈਆ ਜੇ ਆਪੇ ਮੇਲਿ ਮਿਲਾਇ ॥੨॥ ਪਉੜੀ ॥ ਹਰਿ ਰਸਨਾ ਹਰਿ ਜਸੁ ਗਾਵੈ
ਖਰੀ ਸੁਹਾਵਣੀ ॥ ਜੋ ਮਨਿ ਤਨਿ ਮੁਖਿ ਹਰਿ ਬੋਲੈ ਸਾ ਹਰਿ ਭਾਵਣੀ ॥ ਜੋ ਗੁਰਮੁਖਿ ਚਖੈ ਸਾਦੁ ਸਾ ਤ੍ਰਿਪਤਾਵਣੀ ॥
ਗੁਣ ਗਾਵੈ ਪਿਆਰੇ ਨਿਤ ਗੁਣ ਗਾਇ ਗੁਣੀ ਸਮਝਾਵਣੀ ॥ ਜਿਸੁ ਹੋਵੈ ਆਪਿ ਦਇਆਲੁ ਸਾ ਸਤਿਗੁਰੂ ਗੁਰੂ
ਬੁਲਾਵਣੀ ॥੧੩॥ ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੪੮॥
ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ ਨਾਨਕ
ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ
॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ
ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ
ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ
ਆਖਿ ਗੁਰੂ ਜੀਵਾਈਆ ॥੧੪॥ ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ
ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ
ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ
ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ
ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ
ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥ ਸਲੋਕੁ ਮਃ ੩ ॥ ਬਿਨੁ ਕਰਮੈ ਨਾਉ ਨ ਪਾਈਐ ਪੂਰੈ
ਕਰਮਿ ਪਾਇਆ ਜਾਇ ॥ ਨਾਨਕ ਨਦਰਿ ਕਰੇ ਜੇ ਆਪਣੀ ਤਾ ਗੁਰਮਤਿ ਮੇਲਿ ਮਿਲਾਇ ॥੧॥ ਮਃ ੧ ॥ ਇਕ
ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ ॥ ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ ॥
ਨਾਨਕ ਏਵ ਨ ਜਾਪਈ ਕਿਥੈ ਜਾਇ ਸਮਾਹਿ ॥੨॥ ਪਉੜੀ ॥ ਤਿਨ ਕਾ ਖਾਧਾ ਪੈਧਾ ਮਾਇਆ ਸਭੁ ਪਵਿਤੁ ਹੈ
ਜੋ ਨਾਮਿ ਹਰਿ ਰਾਤੇ ॥ ਤਿਨ ਕੇ ਘਰ ਮੰਦਰ ਮਹਲ ਸਰਾਈ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸੇਵਕ ਸਿਖ
ਅਭਿਆਗਤ ਜਾਇ ਵਰਸਾਤੇ ॥ ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸਿਖ ਸਾਧ ਸੰਤ
ਚੜਿ ਜਾਤੇ ॥ ਤਿਨ ਕੇ ਕਰਮ ਧਰਮ ਕਾਰਜ ਸਭਿ ਪਵਿਤੁ ਹਹਿ ਜੋ ਬੋਲਹਿ ਹਰਿ ਹਰਿ ਰਾਮ ਨਾਮੁ ਹਰਿ ਸਾਤੇ ॥
ਜਿਨ ਕੈ ਪੋਤੈ ਪੁੰਨੁ ਹੈ ਸੇ ਗੁਰਮੁਖਿ ਸਿਖ ਗੁਰੂ ਪਹਿ ਜਾਤੇ ॥੧੬॥ ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ
ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੪੯॥
ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ
ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ
ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ
ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥
ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ
ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ ਸਲੋਕੁ ਮਃ ੩ ॥ ਸਤਿਗੁਰ
ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ ਸਬਦਿ ਮਰਹਿ ਫਿਰਿ ਨਾ ਮਰਹਿ ਤਾ ਸੇਵਾ ਪਵੈ ਸਭ ਥਾਇ ॥
ਪਾਰਸ ਪਰਸਿਐ ਪਾਰਸੁ ਹੋਵੈ ਸਚਿ ਰਹੈ ਲਿਵ ਲਾਇ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ
ਆਇ ॥ ਨਾਨਕ ਗਣਤੈ ਸੇਵਕੁ ਨਾ ਮਿਲੈ ਜਿਸੁ ਬਖਸੇ ਸੋ ਪਵੈ ਥਾਇ ॥੧॥ ਮਃ ੩ ॥ ਮਹਲੁ ਕੁਮਹਲੁ ਨ ਜਾਣਨੀ
ਮੂਰਖ ਅਪਣੈ ਸੁਆਇ ॥ ਸਬਦੁ ਚੀਨਹਿ ਤਾ ਮਹਲੁ ਲਹਹਿ ਜੋਤੀ ਜੋਤਿ ਸਮਾਇ ॥ ਸਦਾ ਸਚੇ ਕਾ ਭਉ ਮਨਿ ਵਸੈ
ਤਾ ਸਭਾ ਸੋਝੀ ਪਾਇ ॥ ਸਤਿਗੁਰੁ ਅਪਣੈ ਘਰਿ ਵਰਤਦਾ ਆਪੇ ਲਏ ਮਿਲਾਇ ॥ ਨਾਨਕ ਸਤਿਗੁਰਿ ਮਿਲਿਐ
ਸਭ ਪੂਰੀ ਪਈ ਜਿਸ ਨੋ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਧੰਨੁ ਧਨੁ ਭਾਗ ਤਿਨਾ ਭਗਤ ਜਨਾ ਜੋ ਹਰਿ ਨਾਮਾ
ਹਰਿ ਮੁਖਿ ਕਹਤਿਆ ॥ ਧਨੁ ਧਨੁ ਭਾਗ ਤਿਨਾ ਸੰਤ ਜਨਾ ਜੋ ਹਰਿ ਜਸੁ ਸ੍ਰਵਣੀ ਸੁਣਤਿਆ ॥ ਧਨੁ ਧਨੁ ਭਾਗ ਤਿਨਾ
ਸਾਧ ਜਨਾ ਹਰਿ ਕੀਰਤਨੁ ਗਾਇ ਗੁਣੀ ਜਨ ਬਣਤਿਆ ॥ ਧਨੁ ਧਨੁ ਭਾਗ ਤਿਨਾ ਗੁਰਮੁਖਾ ਜੋ ਗੁਰਸਿਖ ਲੈ ਮਨੁ
ਜਿਣਤਿਆ ॥ ਸਭ ਦੂ ਵਡੇ ਭਾਗ ਗੁਰਸਿਖਾ ਕੇ ਜੋ ਗੁਰ ਚਰਣੀ ਸਿਖ ਪੜਤਿਆ ॥੧੮॥ ਸਲੋਕੁ ਮਃ ੩ ॥ ਬ੍ਰਹਮੁ
ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ
ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ
ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ
ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੫੦॥
ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ ਪਉੜੀ ॥ ਹਉ ਬਲਿਹਾਰੀ
ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ
ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ
ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ ਸਲੋਕੁ ਮਃ ੩ ॥ ਗੁਰ ਬਿਨੁ ਗਿਆਨੁ ਨ ਹੋਵਈ ਨਾ ਸੁਖੁ ਵਸੈ ਮਨਿ
ਆਇ ॥ ਨਾਨਕ ਨਾਮ ਵਿਹੂਣੇ ਮਨਮੁਖੀ ਜਾਸਨਿ ਜਨਮੁ ਗਵਾਇ ॥੧॥ ਮਃ ੩ ॥ ਸਿਧ ਸਾਧਿਕ ਨਾਵੈ ਨੋ ਸਭਿ
ਖੋਜਦੇ ਥਕਿ ਰਹੇ ਲਿਵ ਲਾਇ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਗੁਰਮੁਖਿ ਮਿਲੈ ਮਿਲਾਇ ॥ ਬਿਨੁ ਨਾਵੈ ਪੈਨਣੁ
ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥ ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ ਕਰੇ ਜਿਸੁ ਦਾਤਿ ॥ ਨਾਨਕ
ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥੨॥ ਪਉੜੀ ॥ ਹਮ ਢਾਢੀ ਹਰਿ ਪ੍ਰਭ ਖਸਮ ਕੇ
ਨਿਤ ਗਾਵਹ ਹਰਿ ਗੁਣ ਛੰਤਾ ॥ ਹਰਿ ਕੀਰਤਨੁ ਕਰਹ ਹਰਿ ਜਸੁ ਸੁਣਹ ਤਿਸੁ ਕਵਲਾ ਕੰਤਾ ॥ ਹਰਿ ਦਾਤਾ ਸਭੁ
ਜਗਤੁ ਭਿਖਾਰੀਆ ਮੰਗਤ ਜਨ ਜੰਤਾ ॥ ਹਰਿ ਦੇਵਹੁ ਦਾਨੁ ਦਇਆਲ ਹੋਇ ਵਿਚਿ ਪਾਥਰ ਕ੍ਰਿਮ ਜੰਤਾ ॥ ਜਨ
ਨਾਨਕ ਨਾਮੁ ਧਿਆਇਆ ਗੁਰਮੁਖਿ ਧਨਵੰਤਾ ॥੨੦॥ ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ
ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ
ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ
ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ
ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ
ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥
ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ
ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ
ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੫੧॥
ਹਰਿ ਜਪਿ ਜਿਣਕਾ ॥੨੧॥ ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ
॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ
ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ
ਉਤਮ ਪਦਵੀ ਇਸੁ ਜੁਗ ਮਾਹਿ ॥ ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ
ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ ਪਉੜੀ ॥ ਹਰਿ ਹਰਿ ਮੇਲਿ
ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ
ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ ਜਿਨਾ ਸਾਸਿ ਗਿਰਾਸਿ
ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ
॥੨੨॥ ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ
ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ
ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ
ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ
ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ
ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ
ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ
ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ
॥੨੩॥ ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ
ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ ਨਾਨਕ ਹਉ ਬਲਿਹਾਰੀ
ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੫੨॥
ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥
ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ
ਲੈਣੀ ॥ ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ
ਤਿਨ ਜਨ ਦੇਖਾ ਨੈਣੀ ॥ ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥
ਸਲੋਕੁ ਮਃ ੪ ॥ ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ ਦਾਸਨ ਕੋ ਮਿਤੁ ॥ ਹਰਿ ਦਾਸਨ ਕੈ ਵਸਿ ਹੈ ਜਿਉ ਜੰਤੀ ਕੈ ਵਸਿ
ਜੰਤੁ ॥ ਹਰਿ ਕੇ ਦਾਸ ਹਰਿ ਧਿਆਇਦੇ ਕਰਿ ਪ੍ਰੀਤਮ ਸਿਉ ਨੇਹੁ ॥ ਕਿਰਪਾ ਕਰਿ ਕੈ ਸੁਨਹੁ ਪ੍ਰਭ ਸਭ ਜਗ ਮਹਿ
ਵਰਸੈ ਮੇਹੁ ॥ ਜੋ ਹਰਿ ਦਾਸਨ ਕੀ ਉਸਤਤਿ ਹੈ ਸਾ ਹਰਿ ਕੀ ਵਡਿਆਈ ॥ ਹਰਿ ਆਪਣੀ ਵਡਿਆਈ ਭਾਵਦੀ
ਜਨ ਕਾ ਜੈਕਾਰੁ ਕਰਾਈ ॥ ਸੋ ਹਰਿ ਜਨੁ ਨਾਮੁ ਧਿਆਇਦਾ ਹਰਿ ਹਰਿ ਜਨੁ ਇਕ ਸਮਾਨਿ ॥ ਜਨੁ ਨਾਨਕੁ ਹਰਿ ਕਾ
ਦਾਸੁ ਹੈ ਹਰਿ ਪੈਜ ਰਖਹੁ ਭਗਵਾਨ ॥੧॥ ਮਃ ੪ ॥ ਨਾਨਕ ਪ੍ਰੀਤਿ ਲਾਈ ਤਿਨਿ ਸਾਚੈ ਤਿਸੁ ਬਿਨੁ ਰਹਣੁ ਨ ਜਾਈ
॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥ ਪਉੜੀ ॥ ਰੈਣਿ ਦਿਨਸੁ ਪਰਭਾਤਿ ਤੂਹੈ ਹੀ
ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥ ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ
ਕੈ ਸੰਗਿ ਪਾਪ ਗਵਾਵਣਾ ॥ ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥ ਸਲੋਕੁ ਮਃ ੪ ॥ ਅੰਤਰਿ
ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ
ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ
ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥
ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ
ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ
ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ
ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੫੩॥
ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ
ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ
ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ
ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ
ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ
ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ
॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ
ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ
ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ
ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥
ਸਲੋਕ ਮਃ ੧ ॥ ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥ ਹੁਕਮੁ ਹੋਆ ਹਾਸਲੁ ਤਦੇ ਹੋਇ
ਨਿਬੜਿਆ ਹੰਢਹਿ ਜੀਅ ਕਮਾਂਦੇ ॥੧॥ ਮਃ ੨ ॥ ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ
ਖਾਣੇ ਨਾਨਕਾ ਸਚੁ ਹੇ ॥੨॥ ਪਉੜੀ ॥ ਸਭੇ ਗਲਾ ਆਪਿ ਥਾਟਿ ਬਹਾਲੀਓਨੁ ॥ ਆਪੇ ਰਚਨੁ ਰਚਾਇ ਆਪੇ ਹੀ
ਘਾਲਿਓਨੁ ॥ ਆਪੇ ਜੰਤ ਉਪਾਇ ਆਪਿ ਪ੍ਰਤਿਪਾਲਿਓਨੁ ॥ ਦਾਸ ਰਖੇ ਕੰਠਿ ਲਾਇ ਨਦਰਿ ਨਿਹਾਲਿਓਨੁ ॥
ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਜਾਲਿਓਨੁ ॥੨੮॥ ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ
ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ ਹਉ ਹਰਿ ਕੈ ਸਦ
ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ ਮਃ ੩ ॥
ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ ਨਾਨਕ
ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ ਪਉੜੀ ॥ ਤੂ ਕਰਣ ਕਾਰਣ ਸਮਰਥੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੫੪॥
ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ ਸਭੁ ਇਕੋ ਸਬਦੁ
ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ ਗੁਰਮੁਖਿ ਨਾਨਕ ਆਰਾਧਿਆ
ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥ ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥
੧॥ ਮਨ ਰੇ ਸੰਸਾਰੁ ਅੰਧ ਗਹੇਰਾ ॥ ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥੧॥ ਰਹਾਉ ॥ ਕਬਿਤ ਪੜੇ ਪੜਿ
ਕਬਿਤਾ ਮੂਏ ਕਪੜ ਕੇਦਾਰੈ ਜਾਈ ॥ ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥੨॥ ਦਰਬੁ
ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥ ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥੩॥ ਰਾਮ
ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥ ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ
॥੪॥੧॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ
ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ
ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ
ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ
॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ
ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਬੇਦ ਪੁਰਾਨ ਸਭੈ ਮਤ
ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ
ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ
ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ
ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੫੫॥
ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥
ਘਰੁ ੨ ॥ ਦੁਇ ਦੁਇ ਲੋਚਨ ਪੇਖਾ ॥ ਹਉ ਹਰਿ ਬਿਨੁ ਅਉਰੁ ਨ ਦੇਖਾ ॥ ਨੈਨ ਰਹੇ ਰੰਗੁ ਲਾਈ ॥ ਅਬ ਬੇ ਗਲ
ਕਹਨੁ ਨ ਜਾਈ ॥੧॥ ਹਮਰਾ ਭਰਮੁ ਗਇਆ ਭਉ ਭਾਗਾ ॥ ਜਬ ਰਾਮ ਨਾਮ ਚਿਤੁ ਲਾਗਾ ॥੧॥ ਰਹਾਉ ॥ ਬਾਜੀਗਰ
ਡੰਕ ਬਜਾਈ ॥ ਸਭ ਖਲਕ ਤਮਾਸੇ ਆਈ ॥ ਬਾਜੀਗਰ ਸ੍ਵਾਂਗੁ ਸਕੇਲਾ ॥ ਅਪਨੇ ਰੰਗ ਰਵੈ ਅਕੇਲਾ ॥੨॥ ਕਥਨੀ
ਕਹਿ ਭਰਮੁ ਨ ਜਾਈ ॥ ਸਭ ਕਥਿ ਕਥਿ ਰਹੀ ਲੁਕਾਈ ॥ ਜਾ ਕਉ ਗੁਰਮੁਖਿ ਆਪਿ ਬੁਝਾਈ ॥ ਤਾ ਕੇ ਹਿਰਦੈ ਰਹਿਆ
ਸਮਾਈ ॥੩॥ ਗੁਰ ਕਿੰਚਤ ਕਿਰਪਾ ਕੀਨੀ ॥ ਸਭੁ ਤਨੁ ਮਨੁ ਦੇਹ ਹਰਿ ਲੀਨੀ ॥ ਕਹਿ ਕਬੀਰ ਰੰਗਿ ਰਾਤਾ ॥
ਮਿਲਿਓ ਜਗਜੀਵਨ ਦਾਤਾ ॥੪॥੪॥ ਜਾ ਕੇ ਨਿਗਮ ਦੂਧ ਕੇ ਠਾਟਾ ॥ ਸਮੁੰਦੁ ਬਿਲੋਵਨ ਕਉ ਮਾਟਾ ॥ ਤਾ ਕੀ
ਹੋਹੁ ਬਿਲੋਵਨਹਾਰੀ ॥ ਕਿਉ ਮੇਟੈ ਗੋ ਛਾਛਿ ਤੁਹਾਰੀ ॥੧॥ ਚੇਰੀ ਤੂ ਰਾਮੁ ਨ ਕਰਸਿ ਭਤਾਰਾ ॥ ਜਗਜੀਵਨ ਪ੍ਰਾਨ
ਅਧਾਰਾ ॥੧॥ ਰਹਾਉ ॥ ਤੇਰੇ ਗਲਹਿ ਤਉਕੁ ਪਗ ਬੇਰੀ ॥ ਤੂ ਘਰ ਘਰ ਰਮਈਐ ਫੇਰੀ ॥ ਤੂ ਅਜਹੁ ਨ ਚੇਤਸਿ
ਚੇਰੀ ॥ ਤੂ ਜਮਿ ਬਪੁਰੀ ਹੈ ਹੇਰੀ ॥੨॥ ਪ੍ਰਭ ਕਰਨ ਕਰਾਵਨਹਾਰੀ ॥ ਕਿਆ ਚੇਰੀ ਹਾਥ ਬਿਚਾਰੀ ॥ ਸੋਈ ਸੋਈ
ਜਾਗੀ ॥ ਜਿਤੁ ਲਾਈ ਤਿਤੁ ਲਾਗੀ ॥੩॥ ਚੇਰੀ ਤੈ ਸੁਮਤਿ ਕਹਾਂ ਤੇ ਪਾਈ ॥ ਜਾ ਤੇ ਭ੍ਰਮ ਕੀ ਲੀਕ ਮਿਟਾਈ ॥ ਸੁ
ਰਸੁ ਕਬੀਰੈ ਜਾਨਿਆ ॥ ਮੇਰੋ ਗੁਰ ਪ੍ਰਸਾਦਿ ਮਨੁ ਮਾਨਿਆ ॥੪॥੫॥ ਜਿਹ ਬਾਝੁ ਨ ਜੀਆ ਜਾਈ ॥ ਜਉ ਮਿਲੈ
ਤ ਘਾਲ ਅਘਾਈ ॥ ਸਦ ਜੀਵਨੁ ਭਲੋ ਕਹਾਂਹੀ ॥ ਮੂਏ ਬਿਨੁ ਜੀਵਨੁ ਨਾਹੀ ॥੧॥ ਅਬ ਕਿਆ ਕਥੀਐ ਗਿਆਨੁ
ਬੀਚਾਰਾ ॥ ਨਿਜ ਨਿਰਖਤ ਗਤ ਬਿਉਹਾਰਾ ॥੧॥ ਰਹਾਉ ॥ ਘਸਿ ਕੁੰਕਮ ਚੰਦਨੁ ਗਾਰਿਆ ॥ ਬਿਨੁ ਨੈਨਹੁ ਜਗਤੁ
ਨਿਹਾਰਿਆ ॥ ਪੂਤਿ ਪਿਤਾ ਇਕੁ ਜਾਇਆ ॥ ਬਿਨੁ ਠਾਹਰ ਨਗਰੁ ਬਸਾਇਆ ॥੨॥ ਜਾਚਕ ਜਨ ਦਾਤਾ ਪਾਇਆ
॥ ਸੋ ਦੀਆ ਨ ਜਾਈ ਖਾਇਆ ॥ ਛੋਡਿਆ ਜਾਇ ਨ ਮੂਕਾ ॥ ਅਉਰਨ ਪਹਿ ਜਾਨਾ ਚੂਕਾ ॥੩॥ ਜੋ ਜੀਵਨ ਮਰਨਾ
ਜਾਨੈ ॥ ਸੋ ਪੰਚ ਸੈਲ ਸੁਖ ਮਾਨੈ ॥ ਕਬੀਰੈ ਸੋ ਧਨੁ ਪਾਇਆ ॥ ਹਰਿ ਭੇਟਤ ਆਪੁ ਮਿਟਾਇਆ ॥੪॥੬॥ ਕਿਆ
ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ
॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੫੬॥
॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ
ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ
॥੩॥੭॥ ਹ੍ਰਿਦੈ ਕਪਟੁ ਮੁਖ ਗਿਆਨੀ ॥ ਝੂਠੇ ਕਹਾ ਬਿਲੋਵਸਿ ਪਾਨੀ ॥੧॥ ਕਾਂਇਆ ਮਾਂਜਸਿ ਕਉਨ ਗੁਨਾਂ
॥ ਜਉ ਘਟ ਭੀਤਰਿ ਹੈ ਮਲਨਾਂ ॥੧॥ ਰਹਾਉ ॥ ਲਉਕੀ ਅਠਸਠਿ ਤੀਰਥ ਨਾੑਈ ॥ ਕਉਰਾਪਨੁ ਤਊ ਨ ਜਾਈ
॥੨॥ ਕਹਿ ਕਬੀਰ ਬੀਚਾਰੀ ॥ ਭਵ ਸਾਗਰੁ ਤਾਰਿ ਮੁਰਾਰੀ ॥੩॥੮॥
ਸੋਰਠਿ ੴ ਸਤਿਗੁਰ ਪ੍ਰਸਾਦਿ ॥
ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥
ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ
ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥ ਸੰਤਹੁ
ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ
ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ
ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
ਰਾਗੁ ਸੋਰਠਿ ॥ ਭੂਖੇ ਭਗਤਿ ਨ ਕੀਜੈ ॥ ਯਹ ਮਾਲਾ ਅਪਨੀ ਲੀਜੈ ॥ ਹਉ ਮਾਂਗਉ ਸੰਤਨ ਰੇਨਾ ॥ ਮੈ ਨਾਹੀ ਕਿਸੀ
ਕਾ ਦੇਨਾ ॥੧॥ ਮਾਧੋ ਕੈਸੀ ਬਨੈ ਤੁਮ ਸੰਗੇ ॥ ਆਪਿ ਨ ਦੇਹੁ ਤ ਲੇਵਉ ਮੰਗੇ ॥ ਰਹਾਉ ॥ ਦੁਇ ਸੇਰ ਮਾਂਗਉ ਚੂਨਾ
॥ ਪਾਉ ਘੀਉ ਸੰਗਿ ਲੂਨਾ ॥ ਅਧ ਸੇਰੁ ਮਾਂਗਉ ਦਾਲੇ ॥ ਮੋ ਕਉ ਦੋਨਉ ਵਖਤ ਜਿਵਾਲੇ ॥੨॥ ਖਾਟ ਮਾਂਗਉ
ਚਉਪਾਈ ॥ ਸਿਰਹਾਨਾ ਅਵਰ ਤੁਲਾਈ ॥ ਊਪਰ ਕਉ ਮਾਂਗਉ ਖੀਂਧਾ ॥ ਤੇਰੀ ਭਗਤਿ ਕਰੈ ਜਨੁ ਥੀਂਧਾ ॥੩॥ ਮੈ
ਨਾਹੀ ਕੀਤਾ ਲਬੋ ॥ ਇਕੁ ਨਾਉ ਤੇਰਾ ਮੈ ਫਬੋ ॥ ਕਹਿ ਕਬੀਰ ਮਨੁ ਮਾਨਿਆ ॥ ਮਨੁ ਮਾਨਿਆ ਤਉ ਹਰਿ ਜਾਨਿਆ
॥੪॥੧੧॥
ਰਾਗੁ ਸੋਰਠਿ ਬਾਣੀ ਭਗਤ ਨਾਮਦੇ ਜੀ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜਬ ਦੇਖਾ ਤਬ ਗਾਵਾ ॥ ਤਉ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੫੭॥
ਜਨ ਧੀਰਜੁ ਪਾਵਾ ॥੧॥ ਨਾਦਿ ਸਮਾਇਲੋ ਰੇ ਸਤਿਗੁਰੁ ਭੇਟਿਲੇ ਦੇਵਾ ॥੧॥ ਰਹਾਉ ॥ ਜਹ ਝਿਲਿ ਮਿਲਿ ਕਾਰੁ
ਦਿਸੰਤਾ ॥ ਤਹ ਅਨਹਦ ਸਬਦ ਬਜੰਤਾ ॥ ਜੋਤੀ ਜੋਤਿ ਸਮਾਨੀ ॥ ਮੈ ਗੁਰ ਪਰਸਾਦੀ ਜਾਨੀ ॥੨॥ ਰਤਨ ਕਮਲ
ਕੋਠਰੀ ॥ ਚਮਕਾਰ ਬੀਜੁਲ ਤਹੀ ॥ ਨੇਰੈ ਨਾਹੀ ਦੂਰਿ ॥ ਨਿਜ ਆਤਮੈ ਰਹਿਆ ਭਰਪੂਰਿ ॥੩॥ ਜਹ ਅਨਹਤ ਸੂਰ
ਉਜੵਾਰਾ ॥ ਤਹ ਦੀਪਕ ਜਲੈ ਛੰਛਾਰਾ ॥ ਗੁਰ ਪਰਸਾਦੀ ਜਾਨਿਆ ॥ ਜਨੁ ਨਾਮਾ ਸਹਜ ਸਮਾਨਿਆ ॥੪॥੧॥
ਘਰੁ ੪ ਸੋਰਠਿ ॥ ਪਾੜ ਪੜੋਸਣਿ ਪੂਛਿ ਲੇ ਨਾਮਾ ਕਾ ਪਹਿ ਛਾਨਿ ਛਵਾਈ ਹੋ ॥ ਤੋ ਪਹਿ ਦੁਗਣੀ ਮਜੂਰੀ ਦੈਹਉ
ਮੋ ਕਉ ਬੇਢੀ ਦੇਹੁ ਬਤਾਈ ਹੋ ॥੧॥ ਰੀ ਬਾਈ ਬੇਢੀ ਦੇਨੁ ਨ ਜਾਈ ॥ ਦੇਖੁ ਬੇਢੀ ਰਹਿਓ ਸਮਾਈ ॥ ਹਮਾਰੈ ਬੇਢੀ
ਪ੍ਰਾਨ ਅਧਾਰਾ ॥੧॥ ਰਹਾਉ ॥ ਬੇਢੀ ਪ੍ਰੀਤਿ ਮਜੂਰੀ ਮਾਂਗੈ ਜਉ ਕੋਊ ਛਾਨਿ ਛਵਾਵੈ ਹੋ ॥ ਲੋਗ ਕੁਟੰਬ ਸਭਹੁ ਤੇ
ਤੋਰੈ ਤਉ ਆਪਨ ਬੇਢੀ ਆਵੈ ਹੋ ॥੨॥ ਐਸੋ ਬੇਢੀ ਬਰਨਿ ਨ ਸਾਕਉ ਸਭ ਅੰਤਰ ਸਭ ਠਾਂਈ ਹੋ ॥ ਗੂੰਗੈ ਮਹਾ
ਅੰਮ੍ਰਿਤ ਰਸੁ ਚਾਖਿਆ ਪੂਛੇ ਕਹਨੁ ਨ ਜਾਈ ਹੋ ॥੩॥ ਬੇਢੀ ਕੇ ਗੁਣ ਸੁਨਿ ਰੀ ਬਾਈ ਜਲਧਿ ਬਾਂਧਿ ਧ੍ਰੂ ਥਾਪਿਓ
ਹੋ ॥ ਨਾਮੇ ਕੇ ਸੁਆਮੀ ਸੀਅ ਬਹੋਰੀ ਲੰਕ ਭਭੀਖਣ ਆਪਿਓ ਹੋ ॥੪॥੨॥ ਸੋਰਠਿ ਘਰੁ ੩ ॥ ਅਣਮੜਿਆ
ਮੰਦਲੁ ਬਾਜੈ ॥ ਬਿਨੁ ਸਾਵਣ ਘਨਹਰੁ ਗਾਜੈ ॥ ਬਾਦਲ ਬਿਨੁ ਬਰਖਾ ਹੋਈ ॥ ਜਉ ਤਤੁ ਬਿਚਾਰੈ ਕੋਈ ॥੧॥
ਮੋ ਕਉ ਮਿਲਿਓ ਰਾਮੁ ਸਨੇਹੀ ॥ ਜਿਹ ਮਿਲਿਐ ਦੇਹ ਸੁਦੇਹੀ ॥੧॥ ਰਹਾਉ ॥ ਮਿਲਿ ਪਾਰਸ ਕੰਚਨੁ ਹੋਇਆ ॥
ਮੁਖ ਮਨਸਾ ਰਤਨੁ ਪਰੋਇਆ ॥ ਨਿਜ ਭਾਉ ਭਇਆ ਭ੍ਰਮੁ ਭਾਗਾ ॥ ਗੁਰ ਪੂਛੇ ਮਨੁ ਪਤੀਆਗਾ ॥੨॥ ਜਲ
ਭੀਤਰਿ ਕੁੰਭ ਸਮਾਨਿਆ ॥ ਸਭ ਰਾਮੁ ਏਕੁ ਕਰਿ ਜਾਨਿਆ ॥ ਗੁਰ ਚੇਲੇ ਹੈ ਮਨੁ ਮਾਨਿਆ ॥ ਜਨ ਨਾਮੈ ਤਤੁ
ਪਛਾਨਿਆ ॥੩॥੩॥
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ
ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥
ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੫੮॥
ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ
ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੋੁਗਵੈ ਸੋਈ ॥ ਕਹਿ ਰਵਿਦਾਸ
ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ
ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ
ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ
ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ
ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ
ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ ਦੁਲਭ ਜਨਮੁ ਪੁੰਨ ਫਲ ਪਾਇਓ
ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ
ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ
ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥
ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ
ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ
ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥ ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ
ਤਿਆਗਿ ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ ਬਿਆਸ
ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ
ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥ ਜਉ ਤੁਮ ਗਿਰਿਵਰ
ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥ ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ
ਤੋਰਹਿ ॥ ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥ ਜਉ ਤੁਮ ਦੀਵਰਾ ਤਉ ਹਮ ਬਾਤੀ ॥ ਜਉ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੫੯॥
ਤੁਮ ਤੀਰਥ ਤਉ ਹਮ ਜਾਤੀ ॥੨॥ ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥
ਜਹ ਜਹ ਜਾਉ ਤਹਾ ਤੇਰੀ ਸੇਵਾ ॥ ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥ ਤੁਮਰੇ ਭਜਨ ਕਟਹਿ ਜਮ ਫਾਂਸਾ ॥
ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥ ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥ ਹਾਡ ਮਾਸ
ਨਾੜੀਂ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥੧॥ ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥ ਜੈਸੇ ਤਰਵਰ ਪੰਖਿ ਬਸੇਰਾ ॥੧॥
ਰਹਾਉ ॥ ਰਾਖਹੁ ਕੰਧ ਉਸਾਰਹੁ ਨੀਵਾਂ ॥ ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥ ਬੰਕੇ ਬਾਲ ਪਾਗ ਸਿਰਿ ਡੇਰੀ ॥
ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥੩॥ ਊਚੇ ਮੰਦਰ ਸੁੰਦਰ ਨਾਰੀ ॥ ਰਾਮ ਨਾਮ ਬਿਨੁ ਬਾਜੀ ਹਾਰੀ ॥੪॥ ਮੇਰੀ
ਜਾਤਿ ਕਮੀਨੀ ਪਾਂਤਿ ਕਮੀਨੀ ਓਛਾ ਜਨਮੁ ਹਮਾਰਾ ॥ ਤੁਮ ਸਰਨਾਗਤਿ ਰਾਜਾ ਰਾਮ ਚੰਦ ਕਹਿ ਰਵਿਦਾਸ ਚਮਾਰਾ
॥੫॥੬॥ ਚਮਰਟਾ ਗਾਂਠਿ ਨ ਜਨਈ ॥ ਲੋਗੁ ਗਠਾਵੈ ਪਨਹੀ ॥੧॥ ਰਹਾਉ ॥ ਆਰ ਨਹੀ ਜਿਹ ਤੋਪਉ ॥ ਨਹੀ
ਰਾਂਬੀ ਠਾਉ ਰੋਪਉ ॥੧॥ ਲੋਗੁ ਗੰਠਿ ਗੰਠਿ ਖਰਾ ਬਿਗੂਚਾ ॥ ਹਉ ਬਿਨੁ ਗਾਂਠੇ ਜਾਇ ਪਹੂਚਾ ॥੨॥ ਰਵਿਦਾਸੁ
ਜਪੈ ਰਾਮ ਨਾਮਾ ॥ ਮੋਹਿ ਜਮ ਸਿਉ ਨਾਹੀ ਕਾਮਾ ॥੩॥੭॥
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ੴ ਸਤਿਗੁਰ ਪ੍ਰਸਾਦਿ ॥
ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ
॥੧॥ ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥ ਮਾਥੇ ਪੀਰ ਸਰੀਰਿ
ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥ ਹਰਿ ਕਾ ਨਾਮੁ
ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ
॥੩॥੧॥ ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ
ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥
ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ
ਤਹ ਸੋਈ ॥੨॥੨॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੬੦॥
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ
ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ
ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥
ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ
ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ
ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ
ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ
॥੪॥੧॥ ਧਨਾਸਰੀ ਮਹਲਾ ੧ ॥ ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥ ਨਾਨਕੁ ਬਿਨਵੈ ਤਿਸੈ
ਸਰੇਵਹੁ ਜਾ ਕੇ ਜੀਅ ਪਰਾਣਾ ॥੧॥ ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ ॥੧॥ ਰਹਾਉ ॥ ਸਾਸੁ ਮਾਸੁ
ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ ॥ ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥੨॥ ਜੇ ਤੂ ਕਿਸੈ
ਨ ਦੇਹੀ ਮੇਰੇ ਸਾਹਿਬਾ ਕਿਆ ਕੋ ਕਢੈ ਗਹਣਾ ॥ ਨਾਨਕੁ ਬਿਨਵੈ ਸੋ ਕਿਛੁ ਪਾਈਐ ਪੁਰਬਿ ਲਿਖੇ ਕਾ ਲਹਣਾ
॥੩॥ ਨਾਮੁ ਖਸਮ ਕਾ ਚਿਤਿ ਨ ਕੀਆ ਕਪਟੀ ਕਪਟੁ ਕਮਾਣਾ ॥ ਜਮ ਦੁਆਰਿ ਜਾ ਪਕੜਿ ਚਲਾਇਆ ਤਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੬੧॥
ਚਲਦਾ ਪਛੁਤਾਣਾ ॥੪॥ ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥ ਭਾਲਿ ਰਹੇ ਹਮ
ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥੫॥੨॥
ਧਨਾਸਰੀ ਮਹਲਾ ੧ ਘਰੁ ਦੂਜਾ ੴ ਸਤਿਗੁਰ ਪ੍ਰਸਾਦਿ ॥
ਕਿਉ ਸਿਮਰੀ ਸਿਵਰਿਆ ਨਹੀ ਜਾਇ ॥ ਤਪੈ ਹਿਆਉ ਜੀਅੜਾ ਬਿਲਲਾਇ ॥ ਸਿਰਜਿ ਸਵਾਰੇ ਸਾਚਾ ਸੋਇ ॥
ਤਿਸੁ ਵਿਸਰਿਐ ਚੰਗਾ ਕਿਉ ਹੋਇ ॥੧॥ ਹਿਕਮਤਿ ਹੁਕਮਿ ਨ ਪਾਇਆ ਜਾਇ ॥ ਕਿਉ ਕਰਿ ਸਾਚਿ ਮਿਲਉ ਮੇਰੀ
ਮਾਇ ॥੧॥ ਰਹਾਉ ॥ ਵਖਰੁ ਨਾਮੁ ਦੇਖਣ ਕੋਈ ਜਾਇ ॥ ਨਾ ਕੋ ਚਾਖੈ ਨਾ ਕੋ ਖਾਇ ॥ ਲੋਕਿ ਪਤੀਣੈ ਨਾ ਪਤਿ
ਹੋਇ ॥ ਤਾ ਪਤਿ ਰਹੈ ਰਾਖੈ ਜਾ ਸੋਇ ॥੨॥ ਜਹ ਦੇਖਾ ਤਹ ਰਹਿਆ ਸਮਾਇ ॥ ਤੁਧੁ ਬਿਨੁ ਦੂਜੀ ਨਾਹੀ ਜਾਇ ॥
ਜੇ ਕੋ ਕਰੇ ਕੀਤੈ ਕਿਆ ਹੋਇ ॥ ਜਿਸ ਨੋ ਬਖਸੇ ਸਾਚਾ ਸੋਇ ॥੩॥ ਹੁਣਿ ਉਠਿ ਚਲਣਾ ਮੁਹਤਿ ਕਿ ਤਾਲਿ ॥
ਕਿਆ ਮੁਹੁ ਦੇਸਾ ਗੁਣ ਨਹੀ ਨਾਲਿ ॥ ਜੈਸੀ ਨਦਰਿ ਕਰੇ ਤੈਸਾ ਹੋਇ ॥ ਵਿਣੁ ਨਦਰੀ ਨਾਨਕ ਨਹੀ ਕੋਇ
॥੪॥੧॥੩॥ ਧਨਾਸਰੀ ਮਹਲਾ ੧ ॥ ਨਦਰਿ ਕਰੇ ਤਾ ਸਿਮਰਿਆ ਜਾਇ ॥ ਆਤਮਾ ਦ੍ਰਵੈ ਰਹੈ ਲਿਵ ਲਾਇ ॥
ਆਤਮਾ ਪਰਾਤਮਾ ਏਕੋ ਕਰੈ ॥ ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥ ਗੁਰ ਪਰਸਾਦੀ ਪਾਇਆ ਜਾਇ ॥ ਹਰਿ
ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥੧॥ ਰਹਾਉ ॥ ਸਚਿ ਸਿਮਰਿਐ ਹੋਵੈ ਪਰਗਾਸੁ ॥ ਤਾ ਤੇ ਬਿਖਿਆ ਮਹਿ
ਰਹੈ ਉਦਾਸੁ ॥ ਸਤਿਗੁਰ ਕੀ ਐਸੀ ਵਡਿਆਈ ॥ ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥੨॥ ਐਸੀ ਸੇਵਕੁ ਸੇਵਾ ਕਰੈ ॥
ਜਿਸ ਕਾ ਜੀਉ ਤਿਸੁ ਆਗੈ ਧਰੈ ॥ ਸਾਹਿਬ ਭਾਵੈ ਸੋ ਪਰਵਾਣੁ ॥ ਸੋ ਸੇਵਕੁ ਦਰਗਹ ਪਾਵੈ ਮਾਣੁ ॥੩॥ ਸਤਿਗੁਰ
ਕੀ ਮੂਰਤਿ ਹਿਰਦੈ ਵਸਾਏ ॥ ਜੋ ਇਛੈ ਸੋਈ ਫਲੁ ਪਾਏ ॥ ਸਾਚਾ ਸਾਹਿਬੁ ਕਿਰਪਾ ਕਰੈ ॥ ਸੋ ਸੇਵਕੁ ਜਮ ਤੇ ਕੈਸਾ
ਡਰੈ ॥੪॥ ਭਨਤਿ ਨਾਨਕੁ ਕਰੇ ਵੀਚਾਰੁ ॥ ਸਾਚੀ ਬਾਣੀ ਸਿਉ ਧਰੇ ਪਿਆਰੁ ॥ ਤਾ ਕੋ ਪਾਵੈ ਮੋਖ ਦੁਆਰੁ ॥ ਜਪੁ
ਤਪੁ ਸਭੁ ਇਹੁ ਸਬਦੁ ਹੈ ਸਾਰੁ ॥੫॥੨॥੪॥ ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ
ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ
ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੬੨॥
ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ
ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥
ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ
ਸਾਚਾ ਸਰਬ ਦਾਤਾਰ ॥੪॥੩॥੫॥ ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ
ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥
ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥
ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ
ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ
ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ
॥੪॥੪॥੬॥ ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥
ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ
ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ
ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ
ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ
ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ
ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥
ਧਨਾਸਰੀ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥ ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥੧॥ ਕਲ ਮਹਿ
ਰਾਮ ਨਾਮੁ ਸਾਰੁ ॥ ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ ॥ ਆਂਟ ਸੇਤੀ ਨਾਕੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੬੩॥
ਪਕੜਹਿ ਸੂਝਤੇ ਤਿਨਿ ਲੋਅ ॥ ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥੨॥ ਖਤ੍ਰੀਆ ਤ ਧਰਮੁ ਛੋਡਿਆ
ਮਲੇਛ ਭਾਖਿਆ ਗਹੀ ॥ ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥੩॥ ਅਸਟ ਸਾਜ ਸਾਜਿ
ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥ ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥੪॥੧॥੬॥੮॥
ਧਨਾਸਰੀ ਮਹਲਾ ੧ ਆਰਤੀ ੴ ਸਤਿਗੁਰ ਪ੍ਰਸਾਦਿ ॥
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ
ਸਗਲ ਬਨਰਾਇ ਫੂਲੰਤ ਜੋਤੀ ॥੧॥ ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ
ਭੇਰੀ ॥੧॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥ ਸਹਸ ਪਦ
ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ ਸਭ ਮਹਿ ਜੋਤਿ ਜੋਤਿ ਹੈ ਸੋਇ ॥
ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ
॥੩॥ ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ
ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ
॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ
ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ
ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ
ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ
ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੬੪॥
ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ ਧਨਾਸਰੀ ਮਹਲਾ ੩ ॥ ਹਰਿ ਨਾਮੁ ਧਨੁ ਨਿਰਮਲੁ
ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ
ਅਭਿਮਾਨੁ ॥੧॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ
ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ
ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥੨॥ ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ
ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥ ਬਿਨੁ
ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥
ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥ ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ
ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ
ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥
ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ
ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ
ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ
ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ ਧਨਾਸਰੀ ਮਹਲਾ ੩ ਤੀਜਾ ॥ ਜਗੁ ਮੈਲਾ ਮੈਲੋ ਹੋਇ
ਜਾਇ ॥ ਆਵੈ ਜਾਇ ਦੂਜੈ ਲੋਭਾਇ ॥ ਦੂਜੈ ਭਾਇ ਸਭ ਪਰਜ ਵਿਗੋਈ ॥ ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ
॥੧॥ ਗੁਰ ਸੇਵਾ ਤੇ ਜਨੁ ਨਿਰਮਲੁ ਹੋਇ ॥ ਅੰਤਰਿ ਨਾਮੁ ਵਸੈ ਪਤਿ ਊਤਮ ਹੋਇ ॥ ਰਹਾਉ ॥ ਗੁਰਮੁਖਿ ਉਬਰੇ
ਹਰਿ ਸਰਣਾਈ ॥ ਰਾਮ ਨਾਮਿ ਰਾਤੇ ਭਗਤਿ ਦ੍ਰਿੜਾਈ ॥ ਭਗਤਿ ਕਰੇ ਜਨੁ ਵਡਿਆਈ ਪਾਏ ॥ ਸਾਚਿ ਰਤੇ ਸੁਖ
ਸਹਜਿ ਸਮਾਏ ॥੨॥ ਸਾਚੇ ਕਾ ਗਾਹਕੁ ਵਿਰਲਾ ਕੋ ਜਾਣੁ ॥ ਗੁਰ ਕੈ ਸਬਦਿ ਆਪੁ ਪਛਾਣੁ ॥ ਸਾਚੀ ਰਾਸਿ ਸਾਚਾ
ਵਾਪਾਰੁ ॥ ਸੋ ਧੰਨੁ ਪੁਰਖੁ ਜਿਸੁ ਨਾਮਿ ਪਿਆਰੁ ॥੩॥ ਤਿਨਿ ਪ੍ਰਭਿ ਸਾਚੈ ਇਕਿ ਸਚਿ ਲਾਏ ॥ ਊਤਮ ਬਾਣੀ ਸਬਦੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੬੫॥
ਸੁਣਾਏ ॥ ਪ੍ਰਭ ਸਾਚੇ ਕੀ ਸਾਚੀ ਕਾਰ ॥ ਨਾਨਕ ਨਾਮਿ ਸਵਾਰਣਹਾਰ ॥੪॥੪॥ ਧਨਾਸਰੀ ਮਹਲਾ ੩ ॥ ਜੋ ਹਰਿ
ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ
ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥
ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥
ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥
ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥
ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥
ਧਨਾਸਰੀ ਮਹਲਾ ੩ ॥ ਮਨੁ ਮਰੈ ਧਾਤੁ ਮਰਿ ਜਾਇ ॥ ਬਿਨੁ ਮਨ ਮੂਏ ਕੈਸੇ ਹਰਿ ਪਾਇ ॥ ਇਹੁ ਮਨੁ ਮਰੈ ਦਾਰੂ
ਜਾਣੈ ਕੋਇ ॥ ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥ ਜਿਸ ਨੋ ਬਖਸੇ ਹਰਿ ਦੇ ਵਡਿਆਈ ॥ ਗੁਰ ਪਰਸਾਦਿ ਵਸੈ
ਮਨਿ ਆਈ ॥ ਰਹਾਉ ॥ ਗੁਰਮੁਖਿ ਕਰਣੀ ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ ਪਾਵੈ ॥ ਮਨੁ ਮੈ ਮਤੁ ਮੈਗਲ
ਮਿਕਦਾਰਾ ॥ ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥ ਮਨੁ ਅਸਾਧੁ ਸਾਧੈ ਜਨੁ ਕੋਈ ॥ ਅਚਰੁ ਚਰੈ ਤਾ ਨਿਰਮਲੁ
ਹੋਈ ॥ ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੈ ਵਿਕਾਰ ॥੩॥ ਜੋ ਧੁਰਿ ਰਖਿਅਨੁ ਮੇਲਿ
ਮਿਲਾਇ ॥ ਕਦੇ ਨ ਵਿਛੁੜਹਿ ਸਬਦਿ ਸਮਾਇ ॥ ਆਪਣੀ ਕਲਾ ਆਪੇ ਪ੍ਰਭੁ ਜਾਣੈ ॥ ਨਾਨਕ ਗੁਰਮੁਖਿ ਨਾਮੁ
ਪਛਾਣੈ ॥੪॥੬॥ ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥
ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥
ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ
ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ
ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ
॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੬੬॥
ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥ ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥
ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥
ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ
ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ
॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥
ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ
ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ
ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ
ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ
ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੇੑ ਗੁਰ ਪਰਸਾਦੀ ਜਾਨਿਆ ॥ ਸਾਚੀ
ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ
ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ
ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ
ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ
ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੬੭॥
ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ
ਪੈਜ ਸਵਾਰੀ ॥੪॥੧॥ ਧਨਾਸਰੀ ਮਹਲਾ ੪ ॥ ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ
॥ ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥੧॥ ਹਰਿ ਕੈ ਨਾਮਿ ਰਤਾ ਬੈਰਾਗੀ ॥ ਹਰਿ ਹਰਿ ਕਥਾ
ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥੧॥ ਰਹਾਉ ॥ ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮੑ ਠਾਕੁਰ
ਹਮ ਸਾਂਗੀ ॥ ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥੨॥ ਕਿਆ ਹਮ ਕਿਰਮ ਨਾਨੑ ਨਿਕ
ਕੀਰੇ ਤੁਮੑ ਵਡ ਪੁਰਖ ਵਡਾਗੀ ॥ ਤੁਮੑਰੀ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥੩
॥ ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥ ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ
ਕਥਾ ਕਥਾਗੀ ॥੪॥੨॥ ਧਨਾਸਰੀ ਮਹਲਾ ੪ ॥ ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ
॥ ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥੧॥ ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥ ਹਰਿ ਹਰਿ
ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥੧॥ ਰਹਾਉ ॥ ਐਸਾ ਸੰਤੁ ਸਾਧੁ ਜਿਨ
ਪਾਇਆ ਤੇ ਵਡ ਪੁਰਖ ਵਡਾਨੀ ॥ ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥੨॥ ਹਰਿ ਹਰਿ
ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ
ਭੁਖਾਨੀ ॥੩॥ ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ ॥ ਤਿਨ ਹਰਿ ਸੰਗਤਿ ਮੇਲਿ ਪ੍ਰਭ
ਸੁਆਮੀ ਜਨ ਨਾਨਕ ਦਾਸ ਦਸਾਨੀ ॥੪॥੩॥ ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ
ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ
ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ
ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲੀੑ
॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ
ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲੋੁਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੬੮॥
ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ ਧਨਾਸਰੀ ਮਹਲਾ ੪ ॥ ਹਰਿ ਹਰਿ
ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ
ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ
ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ
॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ
ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ
ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਧਨਾਸਰੀ
ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ
ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ
ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ
॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ
ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ
ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ
ਦਾਸ ਦਸਾਕੀ ॥੪॥੬॥
ਧਨਾਸਰੀ ਮਹਲਾ ੪ ਘਰੁ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥ ਅਦ੍ਰਿਸਟੁ ਅਗੋਚਰੁ ਅਪਰੰਪਰ ਸੁਆਮੀ ਗੁਰਿ
ਪੂਰੈ ਪ੍ਰਗਟ ਕਰਿ ਦੀਨੇ ॥੧॥ ਰਾਮ ਪਾਰਸ ਚੰਦਨ ਹਮ ਕਾਸਟ ਲੋਸਟ ॥ ਹਰਿ ਸੰਗਿ ਹਰੀ ਸਤਸੰਗੁ ਭਏ ਹਰਿ
ਕੰਚਨੁ ਚੰਦਨੁ ਕੀਨੇ ॥੧॥ ਰਹਾਉ ॥ ਨਵ ਛਿਅ ਖਟੁ ਬੋਲਹਿ ਮੁਖ ਆਗਰ ਮੇਰਾ ਹਰਿ ਪ੍ਰਭੁ ਇਵ ਨ ਪਤੀਨੇ ॥
ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਇਉ ਹਰਿ ਪ੍ਰਭੁ ਮੇਰਾ ਭੀਨੇ ॥੨॥੧॥੭॥ ਧਨਾਸਰੀ ਮਹਲਾ ੪ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੬੯॥
ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥ ਹਰਿ ਦਰਗਹ ਭਾਵਹਿ ਫਿਰਿ ਜਨਮਿ
ਨ ਆਵਹਿ ਹਰਿ ਹਰਿ ਹਰਿ ਜੋਤਿ ਸਮਾਈ ॥੧॥ ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥ ਹਰਿ ਜਸੁ ਊਚ
ਸਭਨਾ ਤੇ ਊਪਰਿ ਹਰਿ ਹਰਿ ਹਰਿ ਸੇਵਿ ਛਡਾਈ ॥ ਰਹਾਉ ॥ ਹਰਿ ਕ੍ਰਿਪਾ ਨਿਧਿ ਕੀਨੀ ਗੁਰਿ ਭਗਤਿ ਹਰਿ ਦੀਨੀ
ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥ ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ ਸਖਾਈ
॥੨॥੨॥੮॥ ਧਨਾਸਰੀ ਮਹਲਾ ੪ ॥ ਹਰਿ ਪੜੁ ਹਰਿ ਲਿਖੁ ਹਰਿ ਜਪਿ ਹਰਿ ਗਾਉ ਹਰਿ ਭਉਜਲੁ ਪਾਰਿ
ਉਤਾਰੀ ॥ ਮਨਿ ਬਚਨਿ ਰਿਦੈ ਧਿਆਇ ਹਰਿ ਹੋਇ ਸੰਤੁਸਟੁ ਇਵ ਭਣੁ ਹਰਿ ਨਾਮੁ ਮੁਰਾਰੀ ॥੧॥ ਮਨਿ ਜਪੀਐ
ਹਰਿ ਜਗਦੀਸ ॥ ਮਿਲਿ ਸੰਗਤਿ ਸਾਧੂ ਮੀਤ ॥ ਸਦਾ ਅਨੰਦੁ ਹੋਵੈ ਦਿਨੁ ਰਾਤੀ ਹਰਿ ਕੀਰਤਿ ਕਰਿ ਬਨਵਾਰੀ ॥
ਰਹਾਉ ॥ ਹਰਿ ਹਰਿ ਕਰੀ ਦ੍ਰਿਸਟਿ ਤਬ ਭਇਓ ਮਨਿ ਉਦਮੁ ਹਰਿ ਹਰਿ ਨਾਮੁ ਜਪਿਓ ਗਤਿ ਭਈ ਹਮਾਰੀ ॥ ਜਨ
ਨਾਨਕ ਕੀ ਪਤਿ ਰਾਖੁ ਮੇਰੇ ਸੁਆਮੀ ਹਰਿ ਆਇ ਪਰਿਓ ਹੈ ਸਰਣਿ ਤੁਮਾਰੀ ॥੨॥੩॥੯॥ ਧਨਾਸਰੀ ਮਹਲਾ ੪ ॥
ਚਉਰਾਸੀਹ ਸਿਧ ਬੁਧ ਤੇਤੀਸ ਕੋਟਿ ਮੁਨਿ ਜਨ ਸਭਿ ਚਾਹਹਿ ਹਰਿ ਜੀਉ ਤੇਰੋ ਨਾਉ ॥ ਗੁਰ ਪ੍ਰਸਾਦਿ ਕੋ ਵਿਰਲਾ
ਪਾਵੈ ਜਿਨ ਕਉ ਲਿਲਾਟਿ ਲਿਖਿਆ ਧੁਰਿ ਭਾਉ ॥੧॥ ਜਪਿ ਮਨ ਰਾਮੈ ਨਾਮੁ ਹਰਿ ਜਸੁ ਊਤਮ ਕਾਮ ॥ ਜੋ ਗਾਵਹਿ
ਸੁਣਹਿ ਤੇਰਾ ਜਸੁ ਸੁਆਮੀ ਹਉ ਤਿਨ ਕੈ ਸਦ ਬਲਿਹਾਰੈ ਜਾਉ ॥ ਰਹਾਉ ॥ ਸਰਣਾਗਤਿ ਪ੍ਰਤਿਪਾਲਕ ਹਰਿ ਸੁਆਮੀ
ਜੋ ਤੁਮ ਦੇਹੁ ਸੋਈ ਹਉ ਪਾਉ ॥ ਦੀਨ ਦਇਆਲ ਕ੍ਰਿਪਾ ਕਰਿ ਦੀਜੈ ਨਾਨਕ ਹਰਿ ਸਿਮਰਣ ਕਾ ਹੈ ਚਾਉ
॥੨॥੪॥੧੦॥ ਧਨਾਸਰੀ ਮਹਲਾ ੪ ॥ ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ
ਬਾਨੀ ॥ ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ
॥੧॥ ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ
ਕਥਾ ਜਿਨ ਜਨਹੁ ਜਾਨੀ ॥ ਰਹਾਉ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ
ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥੨॥੫॥੧੧॥ ਧਨਾਸਰੀ
ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੭੦॥
ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ
ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ
ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ
ਤਰਨਾ ॥੨॥੬॥੧੨॥ ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ
ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ
ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ
ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ
ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ
ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ
ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਧਨਾਸਰੀ ਮਹਲਾ ੫ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥ ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ
ਸਮਾਰੇ ॥੧॥ ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥ ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ
॥੧॥ ਰਹਾਉ ॥ ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥ ਸਰਬ ਜੀਆ ਕੇ ਦਾਤੇ ਸੁਆਮੀ
ਕਰਿ ਕਿਰਪਾ ਲੇਹੁ ਉਬਾਰੇ ॥੨॥ ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥ ਜਲਿ
ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥ ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ
ਪੁਰਖੁ ਮੁਰਾਰੇ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥ ਧਨਾਸਰੀ ਮਹਲਾ ੫ ॥
ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥ ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ
ਮਾਰਗੁ ਨਿਕਸਿ ਨ ਪਾਇਓ ॥੧॥ ਅਬ ਮਨ ਏਕਸ ਸਿਉ ਮੋਹੁ ਕੀਨਾ ॥ ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੭੧॥
ਸਬਦੀ ਚੀਨਾ ॥੧॥ ਰਹਾਉ ॥ ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰ ਵਸਿ ਭਇਓ ਬਿਚਾਰਾ ॥ ਨਾਦ ਹੇਤਿ
ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥੨॥ ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ ॥
ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥੩॥ ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ
ਜਾਣਹੁ ਸਦਾ ਦੁਹੇਲਾ ॥ ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੂ ਸਦ ਕੇਲਾ ॥੪॥੨॥ ਧਨਾਸਰੀ ਮਃ ੫ ॥
ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ
॥੧॥ ਸਾਧਸੰਗਿ ਚਿੰਤ ਬਿਰਾਨੀ ਛਾਡੀ ॥ ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥੧॥ ਰਹਾਉ ॥
ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥ ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ
ਪਾਈ ॥੨॥ ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥ ਦੂਰਿ ਪਰਾਇਓ ਮਨ ਕਾ ਬਿਰਹਾ ਤਾ
ਮੇਲੁ ਕੀਓ ਮੇਰੈ ਰਾਜਨ ॥੩॥ ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥ ਜਲਿ ਥਲਿ ਮਹੀਅਲਿ
ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥੪॥੩॥ ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ
ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ
ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥ ਗੁਣ ਨਿਧਾਨੁ ਰਿਦ
ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥
ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥ ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥
ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥ ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ
ਕੁਰਬਾਣੀ ॥੪॥੪॥ ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥
ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ
ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ
ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੭੨॥
ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ
ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ
ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ
ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ
ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ
ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ
ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ ਧਨਾਸਰੀ ਮਃ ੫ ॥ ਲਵੈ ਨ ਲਾਗਨ ਕਉ ਹੈ ਕਛੂਐ
ਜਾ ਕਉ ਫਿਰਿ ਇਹੁ ਧਾਵੈ ॥ ਜਾ ਕਉ ਗੁਰਿ ਦੀਨੋ ਇਹੁ ਅੰਮ੍ਰਿਤੁ ਤਿਸ ਹੀ ਕਉ ਬਨਿ ਆਵੈ ॥੧॥ ਜਾ ਕਉ
ਆਇਓ ਏਕੁ ਰਸਾ ॥ ਖਾਨ ਪਾਨ ਆਨ ਨਹੀ ਖੁਧਿਆ ਤਾ ਕੈ ਚਿਤਿ ਨ ਬਸਾ ॥ ਰਹਾਉ ॥ ਮਉਲਿਓ ਮਨੁ ਤਨੁ
ਹੋਇਓ ਹਰਿਆ ਏਕ ਬੂੰਦ ਜਿਨਿ ਪਾਈ ॥ ਬਰਨਿ ਨ ਸਾਕਉ ਉਸਤਤਿ ਤਾ ਕੀ ਕੀਮਤਿ ਕਹਣੁ ਨ ਜਾਈ ॥੨॥
ਘਾਲ ਨ ਮਿਲਿਓ ਸੇਵ ਨ ਮਿਲਿਓ ਮਿਲਿਓ ਆਇ ਅਚਿੰਤਾ ॥ ਜਾ ਕਉ ਦਇਆ ਕਰੀ ਮੇਰੈ ਠਾਕੁਰਿ ਤਿਨਿ
ਗੁਰਹਿ ਕਮਾਨੋ ਮੰਤਾ ॥੩॥ ਦੀਨ ਦੈਆਲ ਸਦਾ ਕਿਰਪਾਲਾ ਸਰਬ ਜੀਆ ਪ੍ਰਤਿਪਾਲਾ ॥ ਓਤਿ ਪੋਤਿ ਨਾਨਕ
ਸੰਗਿ ਰਵਿਆ ਜਿਉ ਮਾਤਾ ਬਾਲ ਗੋੁਪਾਲਾ ॥੪॥੭॥ ਧਨਾਸਰੀ ਮਹਲਾ ੫ ॥ ਬਾਰਿ ਜਾਉ ਗੁਰ ਅਪੁਨੇ ਊਪਰਿ
ਜਿਨਿ ਹਰਿ ਹਰਿ ਨਾਮੁ ਦ੍ਰਿੜਾੑਯਾ ॥ ਮਹਾ ਉਦਿਆਨ ਅੰਧਕਾਰ ਮਹਿ ਜਿਨਿ ਸੀਧਾ ਮਾਰਗੁ ਦਿਖਾਯਾ ॥੧॥ ਹਮਰੇ
ਪ੍ਰਾਨ ਗੁਪਾਲ ਗੋਬਿੰਦ ॥ ਈਹਾ ਊਹਾ ਸਰਬ ਥੋਕ ਕੀ ਜਿਸਹਿ ਹਮਾਰੀ ਚਿੰਦ ॥੧॥ ਰਹਾਉ ॥ ਜਾ ਕੈ ਸਿਮਰਨਿ
ਸਰਬ ਨਿਧਾਨਾ ਮਾਨੁ ਮਹਤੁ ਪਤਿ ਪੂਰੀ ॥ ਨਾਮੁ ਲੈਤ ਕੋਟਿ ਅਘ ਨਾਸੇ ਭਗਤ ਬਾਛਹਿ ਸਭਿ ਧੂਰੀ ॥੨॥ ਸਰਬ
ਮਨੋਰਥ ਜੇ ਕੋ ਚਾਹੈ ਸੇਵੈ ਏਕੁ ਨਿਧਾਨਾ ॥ ਪਾਰਬ੍ਰਹਮ ਅਪਰੰਪਰ ਸੁਆਮੀ ਸਿਮਰਤ ਪਾਰਿ ਪਰਾਨਾ ॥੩॥ ਸੀਤਲ
ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਓ ਓਲਾੑ ॥ ਹਰਿ ਧਨੁ ਸੰਚਨੁ ਹਰਿ ਨਾਮੁ ਭੋਜਨੁ ਇਹੁ ਨਾਨਕ ਕੀਨੋ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੭੩॥
ਚੋਲਾੑ ॥੪॥੮॥ ਧਨਾਸਰੀ ਮਹਲਾ ੫ ॥ ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ
ਸਾਕਤ ਕੀ ਪੂਜਾ ਐਸੀ ਦ੍ਰਿੜੀੑ ਬਿਪਰੀਤਿ ॥੧॥ ਮਾਇਆ ਮੋਹ ਭੂਲੋ ਅਵਰੈ ਹੀਤ ॥ ਹਰਿਚੰਦਉਰੀ ਬਨ ਹਰ
ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥ ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ
ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥੨॥ ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ
॥ ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥ ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ
ਅੰਜਨੁ ਨੇਤ੍ਰ ਦੀਤ ॥ ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥ ਧਨਾਸਰੀ ਮਹਲਾ ੫ ॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮਾੑਰੈ ਇਹੁ ਬਿਸ੍ਰਾਮ ਨਿਧਿ
ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥
ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ
ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ
ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ
ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ
ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ
ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ ਨਹ ਸੁਣੀਐ ਨਹ
ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥ ਮਾਇ
ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ
ਲਰਿ ਮੂਆ ॥੩॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥ ਗੂਝੀ ਭਾਹਿ ਜਲੈ ਸੰਸਾਰਾ
ਭਗਤ ਨ ਬਿਆਪੈ ਮਾਇਆ ॥੪॥ ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥ ਹਰਿ ਹਰਿ ਨਾਮੁ
ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥ ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੭੪॥
ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥
ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥
ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ
ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ
ਘਰ ਕੇ ਗੋਲੇ ॥੩॥੧੨॥ ਧਨਾਸਰੀ ਮਹਲਾ ੫ ॥ ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ ॥ ਕਹੂੰ ਨ
ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥੧॥ ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥ ਬਹੁ ਪ੍ਰਕਾਰ ਖੋਜਹਿ ਸਭਿ
ਤਾ ਕਉ ਬਿਖਮੁ ਨ ਜਾਈ ਲੈਨ ॥੧॥ ਰਹਾਉ ॥ ਜਾਪ ਤਾਪ ਭ੍ਰਮਨ ਬਸੁਧਾ ਕਰਿ ਉਰਧ ਤਾਪ ਲੈ ਗੈਨ ॥ ਇਹ
ਬਿਧਿ ਨਹ ਪਤੀਆਨੋ ਠਾਕੁਰ ਜੋਗ ਜੁਗਤਿ ਕਰਿ ਜੈਨ ॥੨॥ ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ ਤਿਨਿ ਪਾਇਓ
ਜਿਸੁ ਕਿਰਪੈਨ ॥ ਸਾਧਸੰਗਿ ਰੰਗਿ ਪ੍ਰਭ ਭੇਟੇ ਨਾਨਕ ਸੁਖਿ ਜਨ ਰੈਨ ॥੩॥੧੩॥ ਧਨਾਸਰੀ ਮਹਲਾ ੫ ॥
ਬੰਧਨ ਤੇ ਛੁਟਕਾਵੈ ਪ੍ਰਭੂ ਮਿਲਾਵੈ ਹਰਿ ਹਰਿ ਨਾਮੁ ਸੁਨਾਵੈ ॥ ਅਸਥਿਰੁ ਕਰੇ ਨਿਹਚਲੁ ਇਹੁ ਮਨੂਆ ਬਹੁਰਿ ਨ
ਕਤਹੂ ਧਾਵੈ ॥੧॥ ਹੈ ਕੋਊ ਐਸੋ ਹਮਰਾ ਮੀਤੁ ॥ ਸਗਲ ਸਮਗ੍ਰੀ ਜੀਉ ਹੀਉ ਦੇਉ ਅਰਪਉ ਅਪਨੋ ਚੀਤੁ ॥੧॥
ਰਹਾਉ ॥ ਪਰ ਧਨ ਪਰ ਤਨ ਪਰ ਕੀ ਨਿੰਦਾ ਇਨ ਸਿਉ ਪ੍ਰੀਤਿ ਨ ਲਾਗੈ ॥ ਸੰਤਹ ਸੰਗੁ ਸੰਤ ਸੰਭਾਖਨੁ ਹਰਿ
ਕੀਰਤਨਿ ਮਨੁ ਜਾਗੈ ॥੨॥ ਗੁਣ ਨਿਧਾਨ ਦਇਆਲ ਪੁਰਖ ਪ੍ਰਭ ਸਰਬ ਸੂਖ ਦਇਆਲਾ ॥ ਮਾਗੈ ਦਾਨੁ ਨਾਮੁ ਤੇਰੋ
ਨਾਨਕੁ ਜਿਉ ਮਾਤਾ ਬਾਲ ਗੁਪਾਲਾ ॥੩॥੧੪॥ ਧਨਾਸਰੀ ਮਹਲਾ ੫ ॥ ਹਰਿ ਹਰਿ ਲੀਨੇ ਸੰਤ ਉਬਾਰਿ ॥ ਹਰਿ ਕੇ
ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥ ਜਨ ਕਾ ਆਪਿ ਸਹਾਈ ਹੋਆ
ਨਿੰਦਕ ਭਾਗੇ ਹਾਰਿ ॥ ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥੧॥ ਨਾਨਕ ਸਰਣਿ ਪਰਿਓ
ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥ ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥
ਧਨਾਸਿਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ
ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੭੫॥
ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ
ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥ ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ
ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ
ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ
ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ
॥੨॥੧੭॥ ਧਨਾਸਿਰੀ ਮਹਲਾ ੫ ॥ ਅਉਖਧੁ ਤੇਰੋ ਨਾਮੁ ਦਇਆਲ ॥ ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ
ਤੂੰ ਆਪਿ ਕਰਹਿ ਪ੍ਰਤਿਪਾਲ ॥੧॥ ਰਹਾਉ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥ ਬੰਧਨ
ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹ ਹਾਰਿ ॥੧॥ ਤੇਰੀ ਸਰਨਿ ਪਇਆ ਹਉ ਜੀਵਾਂ ਤੂੰ ਸੰਮ੍ਰਥੁ ਪੁਰਖੁ
ਮਿਹਰਵਾਨੁ ॥ ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥੨॥੧੮॥
ਰਾਗੁ ਧਨਾਸਰੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਹਾ ਹਾ ਪ੍ਰਭ ਰਾਖਿ ਲੇਹੁ ॥ ਹਮ ਤੇ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥
ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥੧॥ ਊਚ ਨੀਚ ਸੂਖ ਦੂਖ ॥ ਧ੍ਰਾਪਸਿ ਨਾਹੀ
ਤ੍ਰਿਸਨਾ ਭੂਖ ॥੨॥ ਮਨਿ ਬਾਸਨਾ ਰਚਿ ਬਿਖੈ ਬਿਆਧਿ ॥ ਪੰਚ ਦੂਤ ਸੰਗਿ ਮਹਾ ਅਸਾਧ ॥੩॥ ਜੀਅ ਜਹਾਨੁ
ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥ ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ
ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ
॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ
ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ
ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੭੬॥
ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥ ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ
ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ
॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ
ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ
ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥
ਧਨਾਸਰੀ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਛੋਡਿ ਜਾਹਿ ਸੇ ਕਰਹਿ ਪਰਾਲ ॥ ਕਾਮਿ ਨ ਆਵਹਿ ਸੇ ਜੰਜਾਲ ॥ ਸੰਗਿ ਨ ਚਾਲਹਿ ਤਿਨ ਸਿਉ ਹੀਤ ॥ ਜੋ ਬੈਰਾਈ
ਸੇਈ ਮੀਤ ॥੧॥ ਐਸੇ ਭਰਮਿ ਭੁਲੇ ਸੰਸਾਰਾ ॥ ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥ ਸਾਚੁ ਧਰਮੁ ਨਹੀ
ਭਾਵੈ ਡੀਠਾ ॥ ਝੂਠ ਧੋਹ ਸਿਉ ਰਚਿਓ ਮੀਠਾ ॥ ਦਾਤਿ ਪਿਆਰੀ ਵਿਸਰਿਆ ਦਾਤਾਰਾ ॥ ਜਾਣੈ ਨਾਹੀ ਮਰਣੁ
ਵਿਚਾਰਾ ॥੨॥ ਵਸਤੁ ਪਰਾਈ ਕਉ ਉਠਿ ਰੋਵੈ ॥ ਕਰਮ ਧਰਮ ਸਗਲਾ ਈ ਖੋਵੈ ॥ ਹੁਕਮੁ ਨ ਬੂਝੈ ਆਵਣ ਜਾਣੇ
॥ ਪਾਪ ਕਰੈ ਤਾ ਪਛੋਤਾਣੇ ॥੩॥ ਜੋ ਤੁਧੁ ਭਾਵੈ ਸੋ ਪਰਵਾਣੁ ॥ ਤੇਰੇ ਭਾਣੇ ਨੋ ਕੁਰਬਾਣੁ ॥ ਨਾਨਕੁ ਗਰੀਬੁ ਬੰਦਾ
ਜਨੁ ਤੇਰਾ ॥ ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥੪॥੧॥੨੨॥ ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ
ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ
ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ
ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ
ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ
ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ
ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੭੭॥
੪॥੨॥੨੩॥ ਧਨਾਸਰੀ ਮਃ ੫ ॥ ਸੋ ਕਤ ਡਰੈ ਜਿ ਖਸਮੁ ਸਮਾੑਰੈ ॥ ਡਰਿ ਡਰਿ ਪਚੇ ਮਨਮੁਖ ਵੇਚਾਰੇ ॥੧॥
ਰਹਾਉ ॥ ਸਿਰ ਊਪਰਿ ਮਾਤ ਪਿਤਾ ਗੁਰਦੇਵ ॥ ਸਫਲ ਮੂਰਤਿ ਜਾ ਕੀ ਨਿਰਮਲ ਸੇਵ ॥ ਏਕੁ ਨਿਰੰਜਨੁ ਜਾ ਕੀ
ਰਾਸਿ ॥ ਮਿਲਿ ਸਾਧਸੰਗਤਿ ਹੋਵਤ ਪਰਗਾਸ ॥੧॥ ਜੀਅਨ ਕਾ ਦਾਤਾ ਪੂਰਨ ਸਭ ਠਾਇ ॥ ਕੋਟਿ ਕਲੇਸ ਮਿਟਹਿ
ਹਰਿ ਨਾਇ ॥ ਜਨਮ ਮਰਨ ਸਗਲਾ ਦੁਖੁ ਨਾਸੈ ॥ ਗੁਰਮੁਖਿ ਜਾ ਕੈ ਮਨਿ ਤਨਿ ਬਾਸੈ ॥੨॥ ਜਿਸ ਨੋ ਆਪਿ ਲਏ
ਲੜਿ ਲਾਇ ॥ ਦਰਗਹ ਮਿਲੈ ਤਿਸੈ ਹੀ ਜਾਇ ॥ ਸੇਈ ਭਗਤ ਜਿ ਸਾਚੇ ਭਾਣੇ ॥ ਜਮਕਾਲ ਤੇ ਭਏ ਨਿਕਾਣੇ ॥੩॥
ਸਾਚਾ ਸਾਹਿਬੁ ਸਚੁ ਦਰਬਾਰੁ ॥ ਕੀਮਤਿ ਕਉਣੁ ਕਹੈ ਬੀਚਾਰੁ ॥ ਘਟਿ ਘਟਿ ਅੰਤਰਿ ਸਗਲ ਅਧਾਰੁ ॥ ਨਾਨਕੁ
ਜਾਚੈ ਸੰਤ ਰੇਣਾਰੁ ॥੪॥੩॥੨੪॥
ਧਨਾਸਰੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥ ਕਰਿ ਕਿਰਪਾ ਪ੍ਰੀਤਮ ਪ੍ਰਭ ਅਪੁਨੇ ਨਾਮੁ ਜਪਉ ਹਰਿ ਰੰਗਿ
॥੧॥ ਜਨ ਕਉ ਪ੍ਰਭ ਅਪਨੇ ਕਾ ਤਾਣੁ ॥ ਜੋ ਤੂ ਕਰਹਿ ਕਰਾਵਹਿ ਸੁਆਮੀ ਸਾ ਮਸਲਤਿ ਪਰਵਾਣੁ ॥ ਰਹਾਉ ॥
ਪਤਿ ਪਰਮੇਸਰੁ ਗਤਿ ਨਾਰਾਇਣੁ ਧਨੁ ਗੁਪਾਲ ਗੁਣ ਸਾਖੀ ॥ ਚਰਨ ਸਰਨ ਨਾਨਕ ਦਾਸ ਹਰਿ ਹਰਿ ਸੰਤੀ ਇਹ
ਬਿਧਿ ਜਾਤੀ ॥੨॥੧॥੨੫॥ ਧਨਾਸਰੀ ਮਹਲਾ ੫ ॥ ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ ਲਾਇ ਗੁਰਿ ਰਾਖੇ ॥
ਸੰਸਾਰ ਸਾਗਰ ਮਹਿ ਜਲਨਿ ਨ ਦੀਨੇ ਕਿਨੈ ਨ ਦੁਤਰੁ ਭਾਖੇ ॥੧॥ ਜਿਨ ਕੈ ਮਨਿ ਸਾਚਾ ਬਿਸ੍ਵਾਸੁ ॥ ਪੇਖਿ ਪੇਖਿ
ਸੁਆਮੀ ਕੀ ਸੋਭਾ ਆਨਦੁ ਸਦਾ ਉਲਾਸੁ ॥ ਰਹਾਉ ॥ ਚਰਨ ਸਰਨਿ ਪੂਰਨ ਪਰਮੇਸਰ ਅੰਤਰਜਾਮੀ ਸਾਖਿਓ ॥
ਜਾਨਿ ਬੂਝਿ ਅਪਨਾ ਕੀਓ ਨਾਨਕ ਭਗਤਨ ਕਾ ਅੰਕੁਰੁ ਰਾਖਿਓ ॥੨॥੨॥੨੬॥ ਧਨਾਸਰੀ ਮਹਲਾ ੫ ॥ ਜਹ
ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ
ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥
ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ
ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੭੮॥
ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ ਧਨਾਸਰੀ
ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ
ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ
ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ
ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ
ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ
ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥
ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ
ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ
ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ
ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ
ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ
ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ ਧਨਾਸਰੀ ਮਹਲਾ ੫ ॥ ਮੇਰੇ ਲਾਲ ਭਲੋ ਰੇ ਭਲੋ ਰੇ ਭਲੋ
ਹਰਿ ਮੰਗਨਾ ॥ ਦੇਖਹੁ ਪਸਾਰਿ ਨੈਨ ਸੁਨਹੁ ਸਾਧੂ ਕੇ ਬੈਨ ਪ੍ਰਾਨਪਤਿ ਚਿਤਿ ਰਾਖੁ ਸਗਲ ਹੈ ਮਰਨਾ ॥ ਰਹਾਉ ॥
ਚੰਦਨ ਚੋਆ ਰਸ ਭੋਗ ਕਰਤ ਅਨੇਕੈ ਬਿਖਿਆ ਬਿਕਾਰ ਦੇਖੁ ਸਗਲ ਹੈ ਫੀਕੇ ਏਕੈ ਗੋਬਿਦ ਕੋ ਨਾਮੁ ਨੀਕੋ ਕਹਤ
ਹੈ ਸਾਧ ਜਨ ॥ ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਾਪਿਓ ਅਰਥੁ ਦ੍ਰਬੁ ਦੇਖੁ ਕਛੁ ਸੰਗਿ ਨਾਹੀ
ਚਲਨਾ ॥੧॥ ਜਾ ਕੋ ਰੇ ਕਰਮੁ ਭਲਾ ਤਿਨਿ ਓਟ ਗਹੀ ਸੰਤ ਪਲਾ ਤਿਨ ਨਾਹੀ ਰੇ ਜਮੁ ਸੰਤਾਵੈ ਸਾਧੂ ਕੀ ਸੰਗਨਾ ॥
ਪਾਇਓ ਰੇ ਪਰਮ ਨਿਧਾਨੁ ਮਿਟਿਓ ਹੈ ਅਭਿਮਾਨੁ ਏਕੈ ਨਿਰੰਕਾਰ ਨਾਨਕ ਮਨੁ ਲਗਨਾ ॥੨॥੨॥੩੦॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੭੯॥
ਧਨਾਸਰੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥
ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥ ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ ॥ ਰਹਾਉ ॥
ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥ ਸਾਧਸੰਗ ਜਪਿ ਨਿਸੰਗ ਮਨਿ ਨਿਧਾਨੁ ਧਾਰੇ ॥੧॥ ਚਰਨ
ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥ ਸਾਧ ਜਨਾ ਕੀ ਰੇਨ ਨਾਨਕ ਮੰਗਲ ਸੂਖ ਸਧਾਰੇ ॥੨॥੧॥੩੧॥
ਧਨਾਸਰੀ ਮਹਲਾ ੫ ਘਰੁ ੮ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ
ਮੋਹਿ ਰਖਵਾਲੇ ॥੧॥ ਗੁਰ ਕਾ ਬਚਨੁ ਬਸੈ ਜੀਅ ਨਾਲੇ ॥ ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ
ਜਾਲੇ ॥੧॥ ਰਹਾਉ ॥ ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥ ਸਾਗਰ ਮਹਿ ਬੋਹਿਥੁ
ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥੨॥੧॥੩੨॥ ਧਨਾਸਰੀ ਮਹਲਾ ੫ ॥ ਭਏ ਕ੍ਰਿਪਾਲ ਦਇਆਲ
ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥ ਨਵ ਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥੧॥ ਸੰਤਨ ਕਉ
ਅਨਦੁ ਸਗਲ ਹੀ ਜਾਈ ॥ ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥੧॥ ਰਹਾਉ ॥
ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥ ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ
ਧਿਆਈ ॥੨॥੨॥੩੩॥ ਧਨਾਸਰੀ ਮਹਲਾ ੫ ॥ ਦਰਬਵੰਤੁ ਦਰਬੁ ਦੇਖਿ ਗਰਬੈ ਭੂਮਵੰਤੁ ਅਭਿਮਾਨੀ ॥ ਰਾਜਾ
ਜਾਨੈ ਸਗਲ ਰਾਜੁ ਹਮਰਾ ਤਿਉ ਹਰਿ ਜਨ ਟੇਕ ਸੁਆਮੀ ॥੧॥ ਜੇ ਕੋਊ ਅਪੁਨੀ ਓਟ ਸਮਾਰੈ ॥ ਜੈਸਾ ਬਿਤੁ ਤੈਸਾ
ਹੋਇ ਵਰਤੈ ਅਪੁਨਾ ਬਲੁ ਨਹੀ ਹਾਰੈ ॥੧॥ ਰਹਾਉ ॥ ਆਨ ਤਿਆਗਿ ਭਏ ਇਕ ਆਸਰ ਸਰਣਿ ਸਰਣਿ ਕਰਿ
ਆਏ ॥ ਸੰਤ ਅਨੁਗ੍ਰਹ ਭਏ ਮਨ ਨਿਰਮਲ ਨਾਨਕ ਹਰਿ ਗੁਨ ਗਾਏ ॥੨॥੩॥੩੪॥ ਧਨਾਸਰੀ ਮਹਲਾ ੫ ॥
ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੮੦॥
ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ
ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ
ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ
ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ
ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ
ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ
ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ
॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ
ਪਰਾਪਤਿ ਲਾਹਾ ॥੨॥੬॥੩੭॥ ਧਨਾਸਰੀ ਮਹਲਾ ੫ ॥ ਨੇਤ੍ਰ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥
ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥੧॥ ਤੁਮ ਤਉ ਰਾਖਨਹਾਰ ਦਇਆਲ ॥
ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥੧॥ ਰਹਾਉ ॥ ਮਹਾ ਅਨੰਦ ਮੰਗਲ ਰੂਪ ਤੁਮਰੇ
ਬਚਨ ਅਨੂਪ ਰਸਾਲ ॥ ਹਿਰਦੈ ਚਰਣ ਸਬਦੁ ਸਤਿਗੁਰ ਕੋ ਨਾਨਕ ਬਾਂਧਿਓ ਪਾਲ ॥੨॥੭॥੩੮॥ ਧਨਾਸਰੀ
ਮਹਲਾ ੫ ॥ ਅਪਨੀ ਉਕਤਿ ਖਲਾਵੈ ਭੋਜਨ ਅਪਨੀ ਉਕਤਿ ਖੇਲਾਵੈ ॥ ਸਰਬ ਸੂਖ ਭੋਗ ਰਸ ਦੇਵੈ ਮਨ ਹੀ
ਨਾਲਿ ਸਮਾਵੈ ॥੧॥ ਹਮਰੇ ਪਿਤਾ ਗੋਪਾਲ ਦਇਆਲ ॥ ਜਿਉ ਰਾਖੈ ਮਹਤਾਰੀ ਬਾਰਿਕ ਕਉ ਤੈਸੇ ਹੀ ਪ੍ਰਭ
ਪਾਲ ॥੧॥ ਰਹਾਉ ॥ ਮੀਤ ਸਾਜਨ ਸਰਬ ਗੁਣ ਨਾਇਕ ਸਦਾ ਸਲਾਮਤਿ ਦੇਵਾ ॥ ਈਤ ਊਤ ਜਤ ਕਤ
ਤਤ ਤੁਮ ਹੀ ਮਿਲੈ ਨਾਨਕ ਸੰਤ ਸੇਵਾ ॥੨॥੮॥੩੯॥ ਧਨਾਸਰੀ ਮਹਲਾ ੫ ॥ ਸੰਤ ਕ੍ਰਿਪਾਲ ਦਇਆਲ
ਦਮੋਦਰ ਕਾਮ ਕ੍ਰੋਧ ਬਿਖੁ ਜਾਰੇ ॥ ਰਾਜੁ ਮਾਲੁ ਜੋਬਨੁ ਤਨੁ ਜੀਅਰਾ ਇਨ ਊਪਰਿ ਲੈ ਬਾਰੇ ॥੧॥ ਮਨਿ
ਤਨਿ ਰਾਮ ਨਾਮ ਹਿਤਕਾਰੇ ॥ ਸੂਖ ਸਹਜ ਆਨੰਦ ਮੰਗਲ ਸਹਿਤ ਭਵ ਨਿਧਿ ਪਾਰਿ ਉਤਾਰੇ ॥ ਰਹਾਉ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੮੧॥
ਧੰਨਿ ਸੁ ਥਾਨੁ ਧੰਨਿ ਓਇ ਭਵਨਾ ਜਾ ਮਹਿ ਸੰਤ ਬਸਾਰੇ ॥ ਜਨ ਨਾਨਕ ਕੀ ਸਰਧਾ ਪੂਰਹੁ ਠਾਕੁਰ ਭਗਤ
ਤੇਰੇ ਨਮਸਕਾਰੇ ॥੨॥੯॥੪੦॥ ਧਨਾਸਰੀ ਮਹਲਾ ੫ ॥ ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ
ਪਰਾਤਿ ॥ ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥੧॥ ਸਤਿਗੁਰਿ ਪੂਰੈ ਕੀਨੀ ਦਾਤਿ ॥ ਹਰਿ
ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥ ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ
ਰਾਖੀ ਪਾਤਿ ॥ ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥੨॥੧੦॥੪੧॥ ਧਨਾਸਰੀ
ਮਹਲਾ ੫ ॥ ਪਰ ਹਰਨਾ ਲੋਭੁ ਝੂਠ ਨਿੰਦ ਇਵ ਹੀ ਕਰਤ ਗੁਦਾਰੀ ॥ ਮ੍ਰਿਗ ਤ੍ਰਿਸਨਾ ਆਸ ਮਿਥਿਆ ਮੀਠੀ ਇਹ
ਟੇਕ ਮਨਹਿ ਸਾਧਾਰੀ ॥੧॥ ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ ॥ ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ
ਕਾਮਿ ਨਹੀ ਗਾਵਾਰੀ ॥ ਰਹਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ ॥ ਬੂਡਤ ਅੰਧ
ਨਾਨਕ ਪ੍ਰਭ ਕਾਢਤ ਸਾਧ ਜਨਾ ਸੰਗਾਰੀ ॥੨॥੧੧॥੪੨॥ ਧਨਾਸਰੀ ਮਹਲਾ ੫ ॥ ਸਿਮਰਿ ਸਿਮਰਿ
ਸੁਆਮੀ ਪ੍ਰਭੁ ਅਪਨਾ ਸੀਤਲ ਤਨੁ ਮਨੁ ਛਾਤੀ ॥ ਰੂਪ ਰੰਗ ਸੂਖ ਧਨੁ ਜੀਅ ਕਾ ਪਾਰਬ੍ਰਹਮ ਮੋਰੈ ਜਾਤੀ ॥੧॥
ਰਸਨਾ ਰਾਮ ਰਸਾਇਨਿ ਮਾਤੀ ॥ ਰੰਗ ਰੰਗੀ ਰਾਮ ਅਪਨੇ ਕੈ ਚਰਨ ਕਮਲ ਨਿਧਿ ਥਾਤੀ ॥ ਰਹਾਉ ॥ ਜਿਸ ਕਾ
ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥ ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ
॥੨॥੧੨॥੪੩॥ ਧਨਾਸਰੀ ਮਹਲਾ ੫ ॥ ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥
ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥ ਨਿਰਖਉ ਤੁਮਰੀ ਓਰਿ ਹਰਿ ਨੀਤ ॥ ਮੁਰਾਰਿ ਸਹਾਇ
ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥ ਰਹਾਉ ॥ ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥
ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥੨॥੧੩॥੪੪॥ ਧਨਾਸਰੀ ਮਹਲਾ ੫ ॥ ਚਤੁਰ ਦਿਸਾ
ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥ ਕ੍ਰਿਪਾ ਕਟਾਖੵ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥
ਹਰਿ ਜਨ ਰਾਖੇ ਗੁਰ ਗੋਵਿੰਦ ॥ ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥ ਜੋ ਮਾਗਹਿ
ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੮੨॥
ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ
ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ
ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ
ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ
ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ
ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ
ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ
ਅਨੁਰਾਗਾ ॥੨॥੧੬॥੪੭॥ ਧਨਾਸਰੀ ਮਹਲਾ ੫ ॥ ਜਨ ਕੇ ਪੂਰਨ ਹੋਏ ਕਾਮ ॥ ਕਲੀ ਕਾਲ ਮਹਾ ਬਿਖਿਆ
ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥
ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥ ਚਰਨ ਕਮਲ ਹਰਿ ਜਨ ਕੀ ਥਾਤੀ
ਕੋਟਿ ਸੂਖ ਬਿਸ੍ਰਾਮ ॥ ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥੨॥੧੭॥੪੮॥
ਧਨਾਸਰੀ ਮਹਲਾ ੫ ॥ ਮਾਂਗਉ ਰਾਮ ਤੇ ਇਕੁ ਦਾਨੁ ॥ ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ
॥੧॥ ਰਹਾਉ ॥ ਚਰਨ ਤੁਮਾੑਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥ ਸੋਗ ਅਗਨਿ ਮਹਿ ਮਨੁ ਨ ਵਿਆਪੈ
ਆਠ ਪਹਰ ਗੁਣ ਗਾਵਉ ॥੧॥ ਸ੍ਵਸਤਿ ਬਿਵਸਥਾ ਹਰਿ ਕੀ ਸੇਵਾ ਮਧੵੰਤ ਪ੍ਰਭ ਜਾਪਣ ॥ ਨਾਨਕ ਰੰਗੁ ਲਗਾ
ਪਰਮੇਸਰ ਬਾਹੁੜਿ ਜਨਮ ਨ ਛਾਪਣ ॥੨॥੧੮॥੪੯॥ ਧਨਾਸਰੀ ਮਹਲਾ ੫ ॥ ਮਾਂਗਉ ਰਾਮ ਤੇ ਸਭਿ ਥੋਕ
॥ ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥ ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾਂ
ਬੇਦ ਪੁਕਾਰਹਿ ਘੋਖ ॥ ਕ੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥੧॥ ਆਨ ਅਚਾਰ ਬਿਉਹਾਰ ਹੈ ਜੇਤੇ
ਬਿਨੁ ਹਰਿ ਸਿਮਰਨ ਫੋਕ ॥ ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ ॥੨॥੧੯॥੫੦॥
ਧਨਾਸਰੀ ਮਹਲਾ ੫ ॥ ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥ ਮਹਾ ਸੰਤੋਖੁ ਹੋਵੈ ਗੁਰ ਬਚਨੀ ਪ੍ਰਭ ਸਿਉ ਲਾਗੈ ਪੂਰਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੮੩॥
ਧਿਆਨੁ ॥੧॥ ਰਹਾਉ ॥ ਮਹਾ ਕਲੋਲ ਬੁਝਹਿ ਮਾਇਆ ਕੇ ਕਰਿ ਕਿਰਪਾ ਮੇਰੇ ਦੀਨ ਦਇਆਲ ॥ ਅਪਣਾ
ਨਾਮੁ ਦੇਹਿ ਜਪਿ ਜੀਵਾ ਪੂਰਨ ਹੋਇ ਦਾਸ ਕੀ ਘਾਲ ॥੧॥ ਸਰਬ ਮਨੋਰਥ ਰਾਜ ਸੂਖ ਰਸ ਸਦ ਖੁਸੀਆ
ਕੀਰਤਨੁ ਜਪਿ ਨਾਮ ॥ ਜਿਸ ਕੈ ਕਰਮਿ ਲਿਖਿਆ ਧੁਰਿ ਕਰਤੈ ਨਾਨਕ ਜਨ ਕੇ ਪੂਰਨ ਕਾਮ ॥੨॥੨੦॥੫੧॥
ਧਨਾਸਰੀ ਮਃ ੫ ॥ ਜਨ ਕੀ ਕੀਨੀ ਪਾਰਬ੍ਰਹਮਿ ਸਾਰ ॥ ਨਿੰਦਕ ਟਿਕਨੁ ਨ ਪਾਵਨਿ ਮੂਲੇ ਊਡਿ ਗਏ ਬੇਕਾਰ
॥੧॥ ਰਹਾਉ ॥ ਜਹ ਜਹ ਦੇਖਉ ਤਹ ਤਹ ਸੁਆਮੀ ਕੋਇ ਨ ਪਹੁਚਨਹਾਰ ॥ ਜੋ ਜੋ ਕਰੈ ਅਵਗਿਆ ਜਨ ਕੀ ਹੋਇ
ਗਇਆ ਤਤ ਛਾਰ ॥੧॥ ਕਰਨਹਾਰੁ ਰਖਵਾਲਾ ਹੋਆ ਜਾ ਕਾ ਅੰਤੁ ਨ ਪਾਰਾਵਾਰ ॥ ਨਾਨਕ ਦਾਸ ਰਖੇ ਪ੍ਰਭਿ
ਅਪੁਨੈ ਨਿੰਦਕ ਕਾਢੇ ਮਾਰਿ ॥੨॥੨੧॥੫੨॥
ਧਨਾਸਰੀ ਮਹਲਾ ੫ ਘਰੁ ੯ ਪੜਤਾਲ ੴ ਸਤਿਗੁਰ ਪ੍ਰਸਾਦਿ ॥
ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ ਦਾਸ ਅਪੁਨੇ ਕਉ ਨਾਮੁ ਦੇਵਹੁ ॥ ਦ੍ਰਿਸਟਿ ਪ੍ਰਭ ਧਾਰਹੁ ਕ੍ਰਿਪਾ ਕਰਿ
ਤਾਰਹੁ ਭੁਜਾ ਗਹਿ ਕੂਪ ਤੇ ਕਾਢਿ ਲੇਵਹੁ ॥ ਰਹਾਉ ॥ ਕਾਮ ਕ੍ਰੋਧ ਕਰਿ ਅੰਧ ਮਾਇਆ ਕੇ ਬੰਧ ਅਨਿਕ ਦੋਖਾ ਤਨਿ
ਛਾਦਿ ਪੂਰੇ ॥ ਪ੍ਰਭ ਬਿਨਾ ਆਨ ਨ ਰਾਖਨਹਾਰਾ ਨਾਮੁ ਸਿਮਰਾਵਹੁ ਸਰਨਿ ਸੂਰੇ ॥੧॥ ਪਤਿਤ ਉਧਾਰਣਾ ਜੀਅ
ਜੰਤ ਤਾਰਣਾ ਬੇਦ ਉਚਾਰ ਨਹੀ ਅੰਤੁ ਪਾਇਓ ॥ ਗੁਣਹ ਸੁਖ ਸਾਗਰਾ ਬ੍ਰਹਮ ਰਤਨਾਗਰਾ ਭਗਤਿ ਵਛਲੁ ਨਾਨਕ
ਗਾਇਓ ॥੨॥੧॥੫੩॥ ਧਨਾਸਰੀ ਮਹਲਾ ੫ ॥ ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ
ਕਾ ਸਦਾ ਲੀਜੈ ॥ ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥ ਰਾਜ ਜੋਬਨ
ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥ ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ
ਭਾਗਵੰਤੁ ਲਹੈ ॥੧॥ ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥ ਅੰਤਰਜਾਮੀ ਨਾਨਕ ਕੇ
ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥
ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੮੪॥
ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ
ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ
ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ ਧਨਾਸਰੀ
ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ
ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ
ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ
ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਧਨਾਸਰੀ ਮਹਲਾ ੫ ॥
ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥ ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ ॥੧॥ ਰਹਾਉ ॥ ਕੋਈ ਹੋਆ ਕ੍ਰਮ
ਰਤੁ ਕੋਈ ਤੀਰਥ ਨਾਇਆ ॥ ਦਾਸੰੀ ਹਰਿ ਕਾ ਨਾਮੁ ਧਿਆਇਆ ॥੧॥ ਬੰਧਨ ਕਾਟਨਹਾਰੁ ਸੁਆਮੀ ॥ ਜਨ
ਨਾਨਕੁ ਸਿਮਰੈ ਅੰਤਰਜਾਮੀ ॥੨॥੩॥੫੭॥ ਧਨਾਸਰੀ ਮਹਲਾ ੫ ॥ ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ
ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥ ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥ ਹਉਮੈ ਬੰਧੁ ਹਰਿ ਦੇਵਣਹਾਰਾ
॥੧॥ ਚਰਨ ਕਮਲ ਸਿਉ ਲਾਗਉ ਨੇਹੁ ॥ ਨਾਨਕ ਕੀ ਬੇਨੰਤੀ ਏਹ ॥੨॥੪॥੫੮॥
ੴ ਸਤਿਗੁਰ ਪ੍ਰਸਾਦਿ ॥
ਧਨਾਸਰੀ ਮਹਲਾ ੯ ॥ ਕਾਹੇ ਰੇ ਬਨ ਖੋਜਨ ਜਾਈ ॥ ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥੧॥
ਰਹਾਉ ॥ ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥ ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ
ਖੋਜਹੁ ਭਾਈ ॥੧॥ ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ ॥ ਜਨ ਨਾਨਕ ਬਿਨੁ ਆਪਾ ਚੀਨੈ
ਮਿਟੈ ਨ ਭ੍ਰਮ ਕੀ ਕਾਈ ॥੨॥੧॥ ਧਨਾਸਰੀ ਮਹਲਾ ੯ ॥ ਸਾਧੋ ਇਹੁ ਜਗੁ ਭਰਮ ਭੁਲਾਨਾ ॥ ਰਾਮ ਨਾਮ ਕਾ
ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ ॥੧॥ ਰਹਾਉ ॥ ਮਾਤ ਪਿਤਾ ਭਾਈ ਸੁਤ ਬਨਿਤਾ ਤਾ ਕੈ ਰਸਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੮੫॥
ਲਪਟਾਨਾ ॥ ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥ ਦੀਨ ਦਇਆਲ ਸਦਾ
ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥ ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥
ਧਨਾਸਰੀ ਮਹਲਾ ੯ ॥ ਤਿਹ ਜੋਗੀ ਕਉ ਜੁਗਤਿ ਨ ਜਾਨਉ ॥ ਲੋਭ ਮੋਹ ਮਾਇਆ ਮਮਤਾ ਫੁਨਿ ਜਿਹ ਘਟਿ ਮਾਹਿ
ਪਛਾਨਉ ॥੧॥ ਰਹਾਉ ॥ ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ ॥ ਹਰਖ ਸੋਗ ਤੇ ਰਹੈ ਅਤੀਤਾ
ਜੋਗੀ ਤਾਹਿ ਬਖਾਨੋ ॥੧॥ ਚੰਚਲ ਮਨੁ ਦਹ ਦਿਸਿ ਕਉ ਧਾਵਤ ਅਚਲ ਜਾਹਿ ਠਹਰਾਨੋ ॥ ਕਹੁ ਨਾਨਕ ਇਹ
ਬਿਧਿ ਕੋ ਜੋ ਨਰੁ ਮੁਕਤਿ ਤਾਹਿ ਤੁਮ ਮਾਨੋ ॥੨॥੩॥ ਧਨਾਸਰੀ ਮਹਲਾ ੯ ॥ ਅਬ ਮੈ ਕਉਨੁ ਉਪਾਉ ਕਰਉ ॥
ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥ ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ
ਅਧਿਕ ਡਰਉ ॥ ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥ ਗੁਰਮਤਿ ਸੁਨਿ ਕਛੁ
ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥
੨॥੪॥੯॥੯॥੧੩॥੫੮॥੪॥੯੩॥
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ
ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥
ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥
ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥
ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥
ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥
ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ
ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੮੬॥
ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥
ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥
ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ
ਜਾਚੈ ਸਾਚੁ ਸਰੂਪੁ ॥੮॥੧॥ ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ
ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ
ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ
॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥
ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ
ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ
ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ
ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ
ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ
ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥
ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ
ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
ਧਨਾਸਰੀ ਮਃ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ
ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ
ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੮੭॥
ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ
ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ
ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ
ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ
ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ
ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥
ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ
ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ
ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ
ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ
ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ
ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥
ਧਨਾਸਰੀ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥
ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ
ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ
ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ
ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ
ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ
ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੮੮॥
ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ
ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ
ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ
ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ
ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ
ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ ਧਨਾਸਰੀ
ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ
ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ
ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ
ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ
ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ
ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ
ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ
ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ
ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ
ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ
ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ
ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ
॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੮੯॥
ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥
ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ
ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ ਧਨਾਸਰੀ ਛੰਤ ਮਹਲਾ ੧ ॥
ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥ ਮਸਤਕਿ ਲਿਖਿਅੜਾ ਲੇਖੁ ਪੁਰਬਿ ਕਮਾਇਆ ਜੀਉ ॥ ਲੇਖੁ
ਨ ਮਿਟਈ ਪੁਰਬਿ ਕਮਾਇਆ ਕਿਆ ਜਾਣਾ ਕਿਆ ਹੋਸੀ ॥ ਗੁਣੀ ਅਚਾਰਿ ਨਹੀ ਰੰਗਿ ਰਾਤੀ ਅਵਗੁਣ ਬਹਿ
ਬਹਿ ਰੋਸੀ ॥ ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥ ਨਾਨਕ ਨਾਮ ਬਿਨਾ ਦੋਹਾਗਣਿ
ਛੂਟੀ ਝੂਠਿ ਵਿਛੁੰਨਿਆ ॥੧॥ ਬੂਡੀ ਘਰੁ ਘਾਲਿਓ ਗੁਰ ਕੈ ਭਾਇ ਚਲੋ ॥ ਸਾਚਾ ਨਾਮੁ ਧਿਆਇ ਪਾਵਹਿ ਸੁਖਿ
ਮਹਲੋ ॥ ਹਰਿ ਨਾਮੁ ਧਿਆਏ ਤਾ ਸੁਖੁ ਪਾਏ ਪੇਈਅੜੈ ਦਿਨ ਚਾਰੇ ॥ ਨਿਜ ਘਰਿ ਜਾਇ ਬਹੈ ਸਚੁ ਪਾਏ ਅਨਦਿਨੁ
ਨਾਲਿ ਪਿਆਰੇ ॥ ਵਿਣੁ ਭਗਤੀ ਘਰਿ ਵਾਸੁ ਨ ਹੋਵੀ ਸੁਣਿਅਹੁ ਲੋਕ ਸਬਾਏ ॥ ਨਾਨਕ ਸਰਸੀ ਤਾ ਪਿਰੁ ਪਾਏ
ਰਾਤੀ ਸਾਚੈ ਨਾਏ ॥੨॥ ਪਿਰੁ ਧਨ ਭਾਵੈ ਤਾ ਪਿਰ ਭਾਵੈ ਨਾਰੀ ਜੀਉ ॥ ਰੰਗਿ ਪ੍ਰੀਤਮ ਰਾਤੀ ਗੁਰ ਕੈ ਸਬਦਿ
ਵੀਚਾਰੀ ਜੀਉ ॥ ਗੁਰ ਸਬਦਿ ਵੀਚਾਰੀ ਨਾਹ ਪਿਆਰੀ ਨਿਵਿ ਨਿਵਿ ਭਗਤਿ ਕਰੇਈ ॥ ਮਾਇਆ ਮੋਹੁ ਜਲਾਏ
ਪ੍ਰੀਤਮੁ ਰਸ ਮਹਿ ਰੰਗੁ ਕਰੇਈ ॥ ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ ॥ ਨਾਨਕ ਸਾਚਿ ਵਸੀ
ਸੋਹਾਗਣਿ ਪਿਰ ਸਿਉ ਪ੍ਰੀਤਿ ਪਿਆਰੀ ॥੩॥ ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥ ਝੂਠੇ ਵੈਣ ਚਵੇ
ਕਾਮਿ ਨ ਆਵਏ ਜੀਉ ॥ ਝੂਠੁ ਅਲਾਵੈ ਕਾਮਿ ਨ ਆਵੈ ਨਾ ਪਿਰੁ ਦੇਖੈ ਨੈਣੀ ॥ ਅਵਗੁਣਿਆਰੀ ਕੰਤਿ ਵਿਸਾਰੀ
ਛੂਟੀ ਵਿਧਣ ਰੈਣੀ ॥ ਗੁਰ ਸਬਦੁ ਨ ਮਾਨੈ ਫਾਹੀ ਫਾਥੀ ਸਾ ਧਨ ਮਹਲੁ ਨ ਪਾਏ ॥ ਨਾਨਕ ਆਪੇ ਆਪੁ ਪਛਾਣੈ
ਗੁਰਮੁਖਿ ਸਹਜਿ ਸਮਾਏ ॥੪॥ ਧਨ ਸੋਹਾਗਣਿ ਨਾਰਿ ਜਿਨਿ ਪਿਰੁ ਜਾਣਿਆ ਜੀਉ ॥ ਨਾਮ ਬਿਨਾ ਕੂੜਿਆਰਿ
ਕੂੜੁ ਕਮਾਣਿਆ ਜੀਉ ॥ ਹਰਿ ਭਗਤਿ ਸੁਹਾਵੀ ਸਾਚੇ ਭਾਵੀ ਭਾਇ ਭਗਤਿ ਪ੍ਰਭ ਰਾਤੀ ॥ ਪਿਰੁ ਰਲੀਆਲਾ ਜੋਬਨਿ
ਬਾਲਾ ਤਿਸੁ ਰਾਵੇ ਰੰਗਿ ਰਾਤੀ ॥ ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ ॥ ਨਾਨਕ ਸਾਚੁ
ਮਿਲੈ ਵਡਿਆਈ ਪਿਰ ਘਰਿ ਸੋਹੈ ਨਾਰੀ ॥੫॥੩॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੯੦॥
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥
ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ
ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ
ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥
ਕਦੇ ਨ ਵਿਸਾਰੀ ਅਨਦਿਨੁ ਸਮਾੑਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ
ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ
ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ
ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ
ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ
ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ
ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ
ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ
ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ
ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ
ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥
ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ
ਪਾਵਏ ਜੀਉ ॥੫॥੧॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੯੧॥
ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ
ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ
ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥
ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥
ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ ਸੰਸਾਰੁ
ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥
ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ
॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ
ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ
ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ ਤੇਰਾ ਦਰਸੁ
ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ
ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬੵ ਸੁਆਮੀ
ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥
ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ
ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੯੨॥
ਸਰਨਾਂਹੀ ॥੪॥੧॥ ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ ਜਿਉ
ਕਹਹੁ ਕਵਨ ਬਿਧਿ ਕੀਜੈ ॥੧॥ ਸੋ ਦਿਨੁ ਆਵਨ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ
॥੧॥ ਰਹਾਉ ॥ ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥ ਲਾਲਚ ਕਰੈ ਜੀਵਨ ਪਦ ਕਾਰਨ
ਲੋਚਨ ਕਛੂ ਨ ਸੂਝੈ ॥੨॥ ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ
ਪਰਹੁ ਏਕ ਕੀ ਸਰਨਾਂ ॥੩॥੨॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ
ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ
ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥
ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥ ਓਛੇ ਤਪ
ਕਰਿ ਬਾਹੁਰਿ ਐਬੋ ॥੧॥ ਕਿਆ ਮਾਂਗਉ ਕਿਛੁ ਥਿਰੁ ਨਾਹੀ ॥ ਰਾਮ ਨਾਮ ਰਖੁ ਮਨ ਮਾਹੀ ॥੧॥ ਰਹਾਉ ॥ ਸੋਭਾ
ਰਾਜ ਬਿਭੈ ਬਡਿਆਈ ॥ ਅੰਤਿ ਨ ਕਾਹੂ ਸੰਗ ਸਹਾਈ ॥੨॥ ਪੁਤ੍ਰ ਕਲਤ੍ਰ ਲਛਮੀ ਮਾਇਆ ॥ ਇਨ ਤੇ ਕਹੁ
ਕਵਨੈ ਸੁਖੁ ਪਾਇਆ ॥੩॥ ਕਹਤ ਕਬੀਰ ਅਵਰ ਨਹੀ ਕਾਮਾ ॥ ਹਮਰੈ ਮਨ ਧਨ ਰਾਮ ਕੋ ਨਾਮਾ ॥੪॥੪॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥
ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ
ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ
ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ
ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ
॥੧॥ ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੯੩॥
ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥੨॥ ਸਰਬ
ਸੋੁਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥੩॥
ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ
ਗਾਏ ॥੪॥੧॥ ਦਸ ਬੈਰਾਗਨਿ ਮੋਹਿ ਬਸਿ ਕੀਨੀੑ ਪੰਚਹੁ ਕਾ ਮਿਟ ਨਾਵਉ ॥ ਸਤਰਿ ਦੋਇ ਭਰੇ ਅੰਮ੍ਰਿਤ ਸਰਿ
ਬਿਖੁ ਕਉ ਮਾਰਿ ਕਢਾਵਉ ॥੧॥ ਪਾਛੈ ਬਹੁਰਿ ਨ ਆਵਨੁ ਪਾਵਉ ॥ ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ
ਕਉ ਸਮਝਾਵਉ ॥੧॥ ਰਹਾਉ ॥ ਬਜਰ ਕੁਠਾਰੁ ਮੋਹਿ ਹੈ ਛੀਨਾਂ ਕਰਿ ਮਿੰਨਤਿ ਲਗਿ ਪਾਵਉ ॥ ਸੰਤਨ ਕੇ ਹਮ
ਉਲਟੇ ਸੇਵਕ ਭਗਤਨ ਤੇ ਡਰਪਾਵਉ ॥੨॥ ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥
ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥ ਇਤੁ ਕਰਿ ਭਗਤਿ ਕਰਹਿ ਜੋ ਜਨ ਤਿਨ ਭਉ
ਸਗਲ ਚੁਕਾਈਐ ॥ ਕਹਤ ਨਾਮਦੇਉ ਬਾਹਰਿ ਕਿਆ ਭਰਮਹੁ ਇਹ ਸੰਜਮ ਹਰਿ ਪਾਈਐ ॥੪॥੨॥ ਮਾਰਵਾੜਿ
ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥ ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ
॥੧॥ ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ ॥੧॥ ਰਹਾਉ ॥ ਜਿਉ ਧਰਣੀ ਕਉ ਇੰਦ੍ਰੁ
ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥ ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੨॥
ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥ ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ
ਰਾਮਈਆ ॥੩॥ ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖ ਜੈਸੇ ਜਲਧਰਾ ॥ ਮਛੁਲੀ ਕਉ ਜੈਸੇ ਨੀਰੁ ਬਾਲਹਾ
ਤਿਉ ਮੇਰੈ ਮਨਿ ਰਾਮਈਆ ॥੪॥ ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥ ਸਗਲ ਭਵਣ
ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥੫॥੩॥ ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ
ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ
॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ
ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੯੪॥
ਜੀਉ ॥੨॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥
ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥ ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥ ਧੰਨਿ ਤੇ ਵੈ
ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥ ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥ ਸੁਰਿ ਨਰ
ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥ ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥ ਚਰਨ ਸਰਨ ਨਾਮਾ
ਬਲਿ ਤਿਹਾਰੀ ॥੨॥੫॥
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ
ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ
ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮਾੑਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ
ਦੇਖੇ ॥੨॥੧॥ ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ ਮਨੁ ਸੁ ਮਧੁਕਰੁ
ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥ ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥
ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ ਰਹਾਉ ॥ ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ
ਭਗਤਿ ਨਹੀ ਹੋਇ ਤੇਰੀ ॥ ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥ ਨਾਮੁ
ਤੇਰੋ ਆਰਤੀ ਮਜਨੁ ਮੁਰਾਰੇ ॥ ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥ ਨਾਮੁ ਤੇਰੋ ਆਸਨੋ ਨਾਮੁ ਤੇਰੋ
ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥ ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ
ਚਾਰੇ ॥੧॥ ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ ਨਾਮ ਤੇਰੇ ਕੀ ਜੋਤਿ ਲਗਾਈ
ਭਇਓ ਉਜਿਆਰੋ ਭਵਨ ਸਗਲਾਰੇ ॥੨॥ ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥
ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥ ਦਸ ਅਠਾ ਅਠਸਠੇ ਚਾਰੇ ਖਾਣੀ
ਇਹੈ ਵਰਤਣਿ ਹੈ ਸਗਲ ਸੰਸਾਰੇ ॥ ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੯੫॥
ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ
ੴ ਸਤਿਗੁਰ ਪ੍ਰਸਾਦਿ ॥ ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥ ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥੧॥
ਰਹਾਉ ॥ ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ ॥ ਕੁਲ ਜਨ ਮਧੇ ਮਿਲੵਿੋ ਸਾਰਗ ਪਾਨ ਰੇ ॥ ਕਰਮ ਕਰਿ
ਕਲੰਕੁ ਮਫੀਟਸਿ ਰੀ ॥੧॥ ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥
ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥ ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ
ਲਹੈ ਨ ਪਾਰੁ ਰੀ ॥ ਕਰਮ ਕਰਿ ਕਪਾਲੁ ਮਫੀਟਸਿ ਰੀ ॥੩॥ ਅੰਮ੍ਰਿਤ ਸਸੀਅ ਧੇਨ ਲਛਿਮੀ ਕਲਪਤਰ ਸਿਖਰਿ
ਸੁਨਾਗਰ ਨਦੀ ਚੇ ਨਾਥੰ ॥ ਕਰਮ ਕਰਿ ਖਾਰੁ ਮਫੀਟਸਿ ਰੀ ॥੪॥ ਦਾਧੀਲੇ ਲੰਕਾ ਗੜੁ ਉਪਾੜੀਲੇ ਰਾਵਣ ਬਣੁ
ਸਲਿ ਬਿਸਲਿ ਆਣਿ ਤੋਖੀਲੇ ਹਰੀ ॥ ਕਰਮ ਕਰਿ ਕਛਉਟੀ ਮਫੀਟਸਿ ਰੀ ॥੫॥ ਪੂਰਬਲੋ ਕ੍ਰਿਤ ਕਰਮੁ ਨ
ਮਿਟੈ ਰੀ ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥ ਬਦਤਿ ਤ੍ਰਿਲੋਚਨ ਰਾਮ ਜੀ ॥੬॥੧॥ ਸ੍ਰੀ ਸੈਣੁ ॥
ਧੂਪ ਦੀਪ ਘ੍ਰਿਤ ਸਾਜਿ ਆਰਤੀ ॥ ਵਾਰਨੇ ਜਾਉ ਕਮਲਾ ਪਤੀ ॥੧॥ ਮੰਗਲਾ ਹਰਿ ਮੰਗਲਾ ॥ ਨਿਤ ਮੰਗਲੁ
ਰਾਜਾ ਰਾਮ ਰਾਇ ਕੋ ॥੧॥ ਰਹਾਉ ॥ ਊਤਮੁ ਦੀਅਰਾ ਨਿਰਮਲ ਬਾਤੀ ॥ ਤੁਹੀਂ ਨਿਰੰਜਨੁ ਕਮਲਾ ਪਾਤੀ ॥੨॥
ਰਾਮਾ ਭਗਤਿ ਰਾਮਾਨੰਦੁ ਜਾਨੈ ॥ ਪੂਰਨ ਪਰਮਾਨੰਦੁ ਬਖਾਨੈ ॥੩॥ ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥ ਸੈਨੁ ਭਣੈ
ਭਜੁ ਪਰਮਾਨੰਦੇ ॥੪॥੨॥ ਪੀਪਾ ॥ ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥ ਕਾਇਅਉ ਧੂਪ
ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥੧॥ ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥ ਨਾ ਕਛੁ
ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥੧॥ ਰਹਾਉ ॥ ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥ ਪੀਪਾ
ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥੨॥੩॥ ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ
ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥
ਪਨੀੑਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ
ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੯੬॥
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ
ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ
ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ
ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ
ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ
ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ
॥੪॥੧॥ ਜੈਤਸਰੀ ਮਹਲਾ ੪ ॥ ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥ ਰਤਨ ਗਾਹਕੁ
ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥੧॥ ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥ ਦੀਨ ਦਇਆਲਿ
ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥ ਰਹਾਉ ॥ ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ
ਰਤਨੁ ਨ ਲਾਖਾ ॥ ਤੇ ਊਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥੨॥ ਹਰਿ ਹਰਿ ਸਾਧ ਮੇਲਹੁ
ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥ ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ
॥੩॥ ਜਿਹਵਾ ਕਿਆ ਗੁਣ ਆਖਿ ਵਖਾਣਹ ਤੁਮ ਵਡ ਅਗਮ ਵਡ ਪੁਰਖਾ ॥ ਜਨ ਨਾਨਕ ਹਰਿ ਕਿਰਪਾ ਧਾਰੀ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੯੭॥
ਪਾਖਾਣੁ ਡੁਬਤ ਹਰਿ ਰਾਖਾ ॥੪॥੨॥ ਜੈਤਸਰੀ ਮਃ ੪ ॥ ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ
ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥ ਮੇਰਾ ਮਨੁ
ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥
ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥ ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ
ਜਿਉ ਅਮਲੀ ਅਮਲਿ ਲੁਭਾਨਾ ॥੨॥ ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥ ਤਿਨ
ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ
ਬਿਛੁਰਿਆ ਚਿਰੀ ਮਿਲਾਨਾ ॥ ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ
॥੪॥੩॥ ਜੈਤਸਰੀ ਮਹਲਾ ੪ ॥ ਸਤਿਗੁਰੁ ਸਾਜਨੁ ਪੁਰਖੁ ਵਡ ਪਾਇਆ ਹਰਿ ਰਸਕਿ ਰਸਕਿ ਫਲ ਲਾਗਿਬਾ ॥
ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ ਗੁਰ ਬਚਨੀ ਬਿਸੁ ਹਰਿ ਕਾਢਿਬਾ ॥੧॥ ਮੇਰਾ ਮਨੁ ਰਾਮ ਨਾਮ ਰਸਿ
ਲਾਗਿਬਾ ॥ ਹਰਿ ਕੀਏ ਪਤਿਤ ਪਵਿਤ੍ਰ ਮਿਲਿ ਸਾਧ ਗੁਰ ਹਰਿ ਨਾਮੈ ਹਰਿ ਰਸੁ ਚਾਖਿਬਾ ॥ ਰਹਾਉ ॥ ਧਨੁ ਧਨੁ
ਵਡਭਾਗ ਮਿਲਿਓ ਗੁਰੁ ਸਾਧੂ ਮਿਲਿ ਸਾਧੂ ਲਿਵ ਉਨਮਨਿ ਲਾਗਿਬਾ ॥ ਤ੍ਰਿਸਨਾ ਅਗਨਿ ਬੁਝੀ ਸਾਂਤਿ ਪਾਈ
ਹਰਿ ਨਿਰਮਲ ਨਿਰਮਲ ਗੁਨ ਗਾਇਬਾ ॥੨॥ ਤਿਨ ਕੇ ਭਾਗ ਖੀਨ ਧੁਰਿ ਪਾਏ ਜਿਨ ਸਤਿਗੁਰ ਦਰਸੁ ਨ ਪਾਇਬਾ
॥ ਤੇ ਦੂਜੈ ਭਾਇ ਪਵਹਿ ਗ੍ਰਭ ਜੋਨੀ ਸਭੁ ਬਿਰਥਾ ਜਨਮੁ ਤਿਨ ਜਾਇਬਾ ॥੩॥ ਹਰਿ ਦੇਹੁ ਬਿਮਲ ਮਤਿ ਗੁਰ ਸਾਧ
ਪਗ ਸੇਵਹ ਹਮ ਹਰਿ ਮੀਠ ਲਗਾਇਬਾ ॥ ਜਨੁ ਨਾਨਕੁ ਰੇਣ ਸਾਧ ਪਗ ਮਾਗੈ ਹਰਿ ਹੋਇ ਦਇਆਲੁ ਦਿਵਾਇਬਾ
॥੪॥੪॥ ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ
ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ
ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ
ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥
ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੯੮॥
ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ
ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ ਜੈਤਸਰੀ ਮਹਲਾ ੪ ॥ ਸਤਸੰਗਤਿ ਸਾਧ ਪਾਈ
ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥ ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ
॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥ ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ
ਝਪੀੜਾ ॥ ਰਹਾਉ ॥ ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥ ਹਰਿ ਕੈ ਅਰਥਿ ਖਰਚਿ ਨਹ
ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥ ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ
ਲਾਇ ਮੁਖਿ ਧੂੜਾ ॥ ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥੩॥ ਹਰਿ ਹਰਿ ਮੇਲਿ
ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ ॥ ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ
ਹਰਿਓ ਮਨੁ ਮੂੜਾ ॥੪॥੬॥
ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ
ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥
ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥
ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ
॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ
ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ ਜੈਤਸਰੀ ਮਃ ੪ ॥ ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥
ਗੁਰਮੁਖਿ ਨਾਮੁ ਸਦਾ ਲੈ ਲਾਹਾ ॥ ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਓੁਮਾਹਾ ਰਾਮ ॥੧॥
ਹਰਿ ਹਰਿ ਨਾਮੁ ਦਇਆਲੁ ਧਿਆਹਾ ॥ ਹਰਿ ਕੈ ਰੰਗਿ ਸਦਾ ਗੁਣ ਗਾਹਾ ॥ ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ
ਮਿਲਿ ਸਤਸੰਗਿ ਓੁਮਾਹਾ ਰਾਮ ॥੨॥ ਆਉ ਸਖੀ ਹਰਿ ਮੇਲਿ ਮਿਲਾਹਾ ॥ ਸੁਣਿ ਹਰਿ ਕਥਾ ਨਾਮੁ ਲੈ ਲਾਹਾ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੬੯੯॥
ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਓੁਮਾਹਾ ਰਾਮ ॥੩॥ ਕਰਿ ਕੀਰਤਿ ਜਸੁ ਅਗਮ ਅਥਾਹਾ
॥ ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥ ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ ਹਰਿ ਨਾਨਕ ਭਗਤਿ ਓੁਮਾਹਾ
ਰਾਮ ॥੪॥੨॥੮॥ ਜੈਤਸਰੀ ਮਃ ੪ ॥ ਰਸਿ ਰਸਿ ਰਾਮੁ ਰਸਾਲੁ ਸਲਾਹਾ ॥ ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥
ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ ਗੁਰਮਤਿ ਭਗਤਿ ਓੁਮਾਹਾ ਰਾਮ ॥੧॥ ਹਰਿ ਹਰਿ ਗੁਣ ਗੋਵਿੰਦ ਜਪਾਹਾ
॥ ਮਨੁ ਤਨੁ ਜੀਤਿ ਸਬਦੁ ਲੈ ਲਾਹਾ ॥ ਗੁਰਮਤਿ ਪੰਚ ਦੂਤ ਵਸਿ ਆਵਹਿ ਮਨਿ ਤਨਿ ਹਰਿ ਓਮਾਹਾ ਰਾਮ ॥੨॥
ਨਾਮੁ ਰਤਨੁ ਹਰਿ ਨਾਮੁ ਜਪਾਹਾ ॥ ਹਰਿ ਗੁਣ ਗਾਇ ਸਦਾ ਲੈ ਲਾਹਾ ॥ ਦੀਨ ਦਇਆਲ ਕ੍ਰਿਪਾ ਕਰਿ ਮਾਧੋ ਹਰਿ
ਹਰਿ ਨਾਮੁ ਓੁਮਾਹਾ ਰਾਮ ॥੩॥ ਜਪਿ ਜਗਦੀਸੁ ਜਪਉ ਮਨ ਮਾਹਾ ॥ ਹਰਿ ਹਰਿ ਜਗੰਨਾਥੁ ਜਗਿ ਲਾਹਾ ॥ ਧਨੁ
ਧਨੁ ਵਡੇ ਠਾਕੁਰ ਪ੍ਰਭ ਮੇਰੇ ਜਪਿ ਨਾਨਕ ਭਗਤਿ ਓਮਾਹਾ ਰਾਮ ॥੪॥੩॥੯॥ ਜੈਤਸਰੀ ਮਹਲਾ ੪ ॥ ਆਪੇ ਜੋਗੀ
ਜੁਗਤਿ ਜੁਗਾਹਾ ॥ ਆਪੇ ਨਿਰਭਉ ਤਾੜੀ ਲਾਹਾ ॥ ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ
॥੧॥ ਆਪੇ ਦੀਪ ਲੋਅ ਦੀਪਾਹਾ ॥ ਆਪੇ ਸਤਿਗੁਰੁ ਸਮੁੰਦੁ ਮਥਾਹਾ ॥ ਆਪੇ ਮਥਿ ਮਥਿ ਤਤੁ ਕਢਾਏ ਜਪਿ
ਨਾਮੁ ਰਤਨੁ ਓੁਮਾਹਾ ਰਾਮ ॥੨॥ ਸਖੀ ਮਿਲਹੁ ਮਿਲਿ ਗੁਣ ਗਾਵਾਹਾ ॥ ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥
ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥ ਆਪੇ ਵਡ ਦਾਣਾ ਵਡ ਸਾਹਾ ॥
ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥ ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਓੁਮਾਹਾ ਰਾਮ ॥
੪॥੪॥੧੦॥ ਜੈਤਸਰੀ ਮਹਲਾ ੪ ॥ ਮਿਲਿ ਸਤਸੰਗਤਿ ਸੰਗਿ ਗੁਰਾਹਾ ॥ ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥
ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਸੰਗਿ ਓੁਮਾਹਾ ਰਾਮ ॥੧॥ ਹਰਿ ਗੁਣ ਬਾਣੀ ਸ੍ਰਵਣਿ ਸੁਣਾਹਾ ॥
ਕਰਿ ਕਿਰਪਾ ਸਤਿਗੁਰੂ ਮਿਲਾਹਾ ॥ ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਓੁਮਾਹਾ ਰਾਮ ॥੨॥
ਸਭਿ ਤੀਰਥ ਵਰਤ ਜਗ ਪੁੰਨ ਤੋੁਲਾਹਾ ॥ ਹਰਿ ਹਰਿ ਨਾਮ ਨ ਪੁਜਹਿ ਪੁਜਾਹਾ ॥ ਹਰਿ ਹਰਿ ਅਤੁਲੁ ਤੋਲੁ ਅਤਿ
ਭਾਰੀ ਗੁਰਮਤਿ ਜਪਿ ਓੁਮਾਹਾ ਰਾਮ ॥੩॥ ਸਭਿ ਕਰਮ ਧਰਮ ਹਰਿ ਨਾਮੁ ਜਪਾਹਾ ॥ ਕਿਲਵਿਖ ਮੈਲੁ ਪਾਪ
ਧੋਵਾਹਾ ॥ ਦੀਨ ਦਇਆਲ ਹੋਹੁ ਜਨ ਊਪਰਿ ਦੇਹੁ ਨਾਨਕ ਨਾਮੁ ਓਮਾਹਾ ਰਾਮ ॥੪॥੫॥੧੧॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੭੦੦॥
ਜੈਤਸਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥
ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ
ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ
ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ
ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ
॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥
ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥
ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ
ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ
ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ ਜੈਤਸਰੀ ਮਃ ੫ ॥ ਧੀਰਉ ਸੁਨਿ ਧੀਰਉ ਪ੍ਰਭ ਕਉ ॥੧॥ ਰਹਾਉ ॥
ਜੀਅ ਪ੍ਰਾਨ ਮਨੁ ਤਨੁ ਸਭੁ ਅਰਪਉ ਨੀਰਉ ਪੇਖਿ ਪ੍ਰਭ ਕਉ ਨੀਰਉ ॥੧॥ ਬੇਸੁਮਾਰ ਬੇਅੰਤੁ ਬਡ ਦਾਤਾ ਮਨਹਿ
ਗਹੀਰਉ ਪੇਖਿ ਪ੍ਰਭ ਕਉ ॥੨॥ ਜੋ ਚਾਹਉ ਸੋਈ ਸੋਈ ਪਾਵਉ ਆਸਾ ਮਨਸਾ ਪੂਰਉ ਜਪਿ ਪ੍ਰਭ ਕਉ ॥੩॥
ਗੁਰ ਪ੍ਰਸਾਦਿ ਨਾਨਕ ਮਨਿ ਵਸਿਆ ਦੂਖਿ ਨ ਕਬਹੂ ਝੂਰਉ ਬੁਝਿ ਪ੍ਰਭ ਕਉ ॥੪॥੨॥੩॥ ਜੈਤਸਰੀ ਮਹਲਾ ੫ ॥
ਲੋੜੀਦੜਾ ਸਾਜਨੁ ਮੇਰਾ ॥ ਘਰਿ ਘਰਿ ਮੰਗਲ ਗਾਵਹੁ ਨੀਕੇ ਘਟਿ ਘਟਿ ਤਿਸਹਿ ਬਸੇਰਾ ॥੧॥ ਰਹਾਉ ॥ ਸੂਖਿ
ਅਰਾਧਨੁ ਦੂਖਿ ਅਰਾਧਨੁ ਬਿਸਰੈ ਨ ਕਾਹੂ ਬੇਰਾ ॥ ਨਾਮੁ ਜਪਤ ਕੋਟਿ ਸੂਰ ਉਜਾਰਾ ਬਿਨਸੈ ਭਰਮੁ ਅੰਧੇਰਾ ॥੧॥ ਥਾਨਿ
ਥਨੰਤਰਿ ਸਭਨੀ ਜਾਈ ਜੋ ਦੀਸੈ ਸੋ ਤੇਰਾ ॥ ਸੰਤਸੰਗਿ ਪਾਵੈ ਜੋ ਨਾਨਕ ਤਿਸੁ ਬਹੁਰਿ ਨ ਹੋਈ ਹੈ ਫੇਰਾ ॥੨॥੩॥੪॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |